< ਯਸਾਯਾਹ 58 >

1 ਸੰਘ ਅੱਡ ਕੇ ਪੁਕਾਰ, ਸਰਫ਼ਾ ਨਾ ਕਰ, ਤੁਰ੍ਹੀ ਵਾਂਗੂੰ ਆਪਣੀ ਅਵਾਜ਼ ਉੱਚੀ ਕਰ! ਮੇਰੀ ਪਰਜਾ ਨੂੰ ਉਹਨਾਂ ਦੇ ਅਪਰਾਧ, ਅਤੇ ਯਾਕੂਬ ਦੇ ਘਰਾਣੇ ਨੂੰ ਉਹਨਾਂ ਦੇ ਪਾਪ ਦੱਸ!
קרא בגרון אל תחשך כשופר הרם קולך והגד לעמי פשעם ולבית יעקב חטאתם
2 ਉਹ ਨਿੱਤ ਦਿਹਾੜੇ ਮੈਨੂੰ ਭਾਲਦੇ ਹਨ, ਅਤੇ ਮੇਰੇ ਰਾਹ ਜਾਣਨ ਦੀ ਅਜਿਹੀ ਇੱਛਾ ਰੱਖਦੇ ਹਨ ਜਾਣੋ ਉਹ ਅਜਿਹੀ ਧਰਮੀ ਕੌਮ ਹਨ, ਜਿਸ ਨੇ ਧਰਮ ਕਮਾਇਆ, ਅਤੇ ਆਪਣੇ ਪਰਮੇਸ਼ੁਰ ਦੇ ਹੁਕਮਨਾਮੇ ਨੂੰ ਨਹੀਂ ਤਿਆਗਿਆ, ਉਹ ਧਰਮ ਦੇ ਨਿਯਮ ਮੇਰੇ ਤੋਂ ਪੁੱਛਦੇ ਹਨ, ਉਹ ਪਰਮੇਸ਼ੁਰ ਦੇ ਨੇੜੇ ਆਉਣ ਵਿੱਚ ਖੁਸ਼ ਹੁੰਦੇ ਹਨ।
ואותי יום יום ידרשון ודעת דרכי יחפצון כגוי אשר צדקה עשה ומשפט אלהיו לא עזב ישאלוני משפטי צדק קרבת אלהים יחפצון
3 ਉਹ ਆਖਦੇ ਹਨ, ਕੀ ਕਾਰਨ ਹੈ ਕਿ ਅਸੀਂ ਵਰਤ ਰੱਖਿਆ ਪਰ ਤੂੰ ਵੇਖਦਾ ਨਹੀਂ? ਅਸੀਂ ਆਪਣੀਆਂ ਜਾਨਾਂ ਨੂੰ ਦੁੱਖ ਦਿੱਤਾ ਪਰ ਤੂੰ ਖ਼ਿਆਲ ਨਹੀਂ ਕਰਦਾ? ਵੇਖੋ, ਵਰਤ ਦੇ ਦਿਨ ਤੁਸੀਂ ਆਪਣੀ ਹੀ ਖੁਸ਼ੀ ਲੱਭਦੇ ਹੋ, ਅਤੇ ਆਪਣੇ ਸਾਰੇ ਕਾਮਿਆਂ ਨੂੰ ਧੱਕੀ ਫਿਰਦੇ ਹੋ।
למה צמנו ולא ראית ענינו נפשנו ולא תדע הן ביום צמכם תמצאו חפץ וכל עצביכם תנגשו
4 ਵੇਖੋ, ਤੁਸੀਂ ਝਗੜੇ-ਰਗੜੇ ਲਈ, ਅਤੇ ਬੁਰਿਆਈ ਦੇ ਹੂਰੇ ਮਾਰਨ ਲਈ ਵਰਤ ਰੱਖਦੇ ਹੋ, ਜਿਹੋ ਜਿਹੇ ਵਰਤ ਤੁਸੀਂ ਰੱਖਦੇ ਹੋ ਉਸ ਨਾਲ ਤੁਹਾਡੀ ਅਵਾਜ਼ ਉਚਿਆਈ ਤੇ ਨਹੀਂ ਸੁਣੇਗੀ।
הן לריב ומצה תצומו ולהכות באגרף רשע לא תצומו כיום להשמיע במרום קולכם
5 ਭਲਾ, ਇਹ ਇਹੋ ਜਿਹਾ ਵਰਤ ਹੈ ਜਿਸ ਨੂੰ ਮੈਂ ਚੁਣਿਆ, ਅਰਥਾਤ ਇੱਕ ਦਿਨ ਜਿਸ ਦੇ ਵਿੱਚ ਮਨੁੱਖ ਆਪਣੇ ਆਪ ਨੂੰ ਦੀਨ ਕਰੇ? ਭਲਾ, ਸਿਰ ਨੂੰ ਕਾਨੇ ਵਾਂਗੂੰ ਝੁਕਾਉਣਾ, ਅਤੇ ਆਪਣੇ ਥੱਲੇ ਤੱਪੜ ਅਤੇ ਸੁਆਹ ਵਿਛਾਉਣਾ, ਭਲਾ, ਇਸ ਨੂੰ ਤੁਸੀਂ ਵਰਤ ਆਖੋਗੇ, ਇੱਕ ਦਿਨ ਜਿਹੜਾ ਯਹੋਵਾਹ ਨੂੰ ਭਾਵੇ?
הכזה יהיה צום אבחרהו--יום ענות אדם נפשו הלכף כאגמן ראשו ושק ואפר יציע--הלזה תקרא צום ויום רצון ליהוה
6 ਜਿਹੜਾ ਵਰਤ ਮੈਂ ਚੁਣਿਆ ਕੀ ਉਹ ਇਹ ਨਹੀਂ ਹੈ ਕਿ ਤੁਸੀਂ ਅਨਿਆਂ ਦੇ ਬੰਧਨਾਂ ਨੂੰ ਖੋਲ੍ਹੋ, ਅਤੇ ਅਨ੍ਹੇਰ ਦੇ ਜੂਲੇ ਦੇ ਬੰਧਨਾਂ ਨੂੰ ਤੋੜੋ? ਕੁਚਲੇ ਹੋਇਆਂ ਨੂੰ ਛੁਡਾਓ ਅਤੇ ਹਰੇਕ ਜੂਲੇ ਨੂੰ ਭੰਨ ਸੁੱਟੋ?
הלוא זה צום אבחרהו--פתח חרצבות רשע התר אגדות מוטה ושלח רצוצים חפשים וכל מוטה תנתקו
7 ਕੀ ਇਹ ਨਹੀਂ ਕਿ ਤੁਸੀਂ ਆਪਣੀ ਰੋਟੀ ਭੁੱਖਿਆਂ ਨੂੰ ਵੰਡ ਦਿਓ, ਅਤੇ ਬੇ-ਘਰੇ ਭਟਕਣ ਵਾਲਿਆਂ ਨੂੰ ਆਪਣੇ ਘਰ ਲਿਆਓ? ਜਦ ਤੁਸੀਂ ਕਿਸੇ ਨੂੰ ਨੰਗੇ ਵੇਖੋ ਤਾਂ ਉਹ ਨੂੰ ਕੱਜੋ, ਅਤੇ ਆਪਣੇ ਸਾਥੀਆਂ ਤੋਂ ਆਪਣਾ ਮੂੰਹ ਨਾ ਲੁਕਾਓ?
הלוא פרס לרעב לחמך ועניים מרודים תביא בית כי תראה ערם וכסיתו ומבשרך לא תתעלם
8 ਫੇਰ ਤੇਰਾ ਚਾਨਣ ਸਵੇਰ ਵਾਂਗੂੰ ਫੁੱਟ ਨਿੱਕਲੇਗਾ, ਅਤੇ ਤੇਰੀ ਤੰਦਰੁਸਤੀ ਛੇਤੀ ਪਰਗਟ ਹੋਵੇਗੀ। ਤੇਰਾ ਧਰਮ ਤੇਰੇ ਅੱਗੇ-ਅੱਗੇ ਚੱਲੇਗਾ, ਯਹੋਵਾਹ ਦਾ ਪਰਤਾਪ ਤੇਰੇ ਪਿੱਛੇ ਰਾਖ਼ਾ ਹੋਵੇਗਾ।
אז יבקע כשחר אורך וארכתך מהרה תצמח והלך לפניך צדקך כבוד יהוה יאספך
9 ਜਦ ਤੂੰ ਪੁਕਾਰੇਂਗਾ ਤਦ ਯਹੋਵਾਹ ਉੱਤਰ ਦੇਵੇਗਾ, ਜਦ ਤੂੰ ਦੁਹਾਈ ਦੇਵੇਂਗਾ ਤਾਂ ਉਹ ਆਖੇਗਾ, ਮੈਂ ਇੱਥੇ ਹਾਂ। ਜੇ ਤੂੰ ਆਪਣੇ ਵਿੱਚੋਂ ਅਨ੍ਹੇਰ ਦਾ ਜੂਲਾ, ਉਂਗਲ ਚੁੱਕਣਾ ਅਤੇ ਦੁਰਬਚਨ ਬੋਲਣਾ ਦੂਰ ਕਰੇਂ,
אז תקרא ויהוה יענה תשוע ויאמר הנני אם תסיר מתוכך מוטה שלח אצבע ודבר און
10 ੧੦ ਜੇ ਤੂੰ ਭੁੱਖੇ ਦੀ ਸਹਾਇਤਾ ਦਿਲ ਖੋਲ੍ਹ ਕੇ ਕਰੇਂ ਅਤੇ ਲੋੜਵੰਦਾਂ ਦੀਆਂ ਲੋੜਾਂ ਪੂਰੀਆਂ ਕਰੇਂ, ਤਾਂ ਤੇਰਾ ਚਾਨਣ ਹਨੇਰੇ ਵਿੱਚ ਚੜ੍ਹੇਗਾ, ਅਤੇ ਤੇਰਾ ਘੁੱਪ ਹਨ੍ਹੇਰਾ ਦੁਪਹਿਰ ਵਾਂਗੂੰ ਹੋਵੇਗਾ।
ותפק לרעב נפשך ונפש נענה תשביע וזרח בחשך אורך ואפלתך כצהרים
11 ੧੧ ਯਹੋਵਾਹ ਤੇਰੀ ਅਗਵਾਈ ਸਦਾ ਕਰਦਾ ਰਹੇਗਾ, ਝੁਲਸਿਆਂ ਥਾਵਾਂ ਵਿੱਚ ਤੇਰੀ ਜਾਨ ਨੂੰ ਤ੍ਰਿਪਤ ਕਰੇਗਾ, ਅਤੇ ਤੇਰੀਆਂ ਹੱਡੀਆਂ ਨੂੰ ਮਜ਼ਬੂਤ ਕਰੇਗਾ, ਤੂੰ ਸਿੰਜੇ ਹੋਏ ਬਾਗ਼ ਜਿਹਾ ਹੋਵੇਂਗਾ, ਅਤੇ ਉਸ ਸੁੰਬ ਜਿਹਾ ਜਿਹ ਦਾ ਪਾਣੀ ਮੁੱਕਦਾ ਨਹੀਂ।
ונחך יהוה תמיד והשביע בצחצחות נפשך ועצמתיך יחליץ והיית כגן רוה וכמוצא מים אשר לא יכזבו מימיו
12 ੧੨ ਤੇਰੇ ਲੋਕ ਪ੍ਰਾਚੀਨ ਖੰਡਰਾਂ ਨੂੰ ਉਸਾਰਨਗੇ, ਤੂੰ ਪਿਛਲੀਆਂ ਪੀੜ੍ਹੀਆਂ ਦੀਆਂ ਨੀਂਹਾਂ ਉੱਤੇ ਘਰ ਬਣਾਵੇਂਗਾ, ਅਤੇ ਤੂੰ “ਤੇੜ ਦੀ ਮੁਰੰਮਤ ਕਰਨ ਵਾਲਾ,” ਅਤੇ “ਵਸੇਬਿਆਂ ਦੇ ਰਾਹਾਂ ਦਾ ਸੁਧਾਰਕ” ਅਖਵਾਏਂਗਾ।
ובנו ממך חרבות עולם מוסדי דור ודור תקומם וקרא לך גדר פרץ משבב נתיבות לשבת
13 ੧੩ ਜੇ ਤੂੰ ਸਬਤ ਦੇ ਦਿਨ ਨੂੰ ਅਸ਼ੁੱਧ ਨਾ ਕਰੇਂ ਅਤੇ ਮੇਰੇ ਪਵਿੱਤਰ ਦਿਨ ਵਿੱਚ ਆਪਣੇ ਪੈਰਾਂ ਨੂੰ ਆਪਣੀ ਮਰਜ਼ੀ ਪੂਰੀ ਕਰਨ ਤੋਂ ਰੋਕੇਂ, ਜੇ ਤੂੰ ਸਬਤ ਦੇ ਦਿਨ ਅਰਥਾਤ ਮੇਰੇ ਪਵਿੱਤਰ ਦਿਨ ਨੂੰ ਯਹੋਵਾਹ ਦਾ ਪਵਿੱਤਰ ਦਿਨ ਮੰਨ ਕੇ ਆਦਰ ਕਰੇਂ ਅਤੇ ਆਪਣੀਆਂ ਚਾਲਾਂ ਉੱਤੇ ਨਾ ਚੱਲ ਕੇ, ਅਤੇ ਆਪਣੀ ਇੱਛਾ ਪੂਰੀ ਨਾ ਕਰ ਕੇ, ਨਾ ਆਪਣੀਆਂ ਹੀ ਗੱਲਾਂ ਕਰ ਕੇ ਉਹ ਨੂੰ ਆਦਰ ਦੇਵੇਂ,
אם תשיב משבת רגלך עשות חפצך ביום קדשי וקראת לשבת ענג לקדוש יהוה מכבד וכבדתו מעשות דרכיך ממצוא חפצך ודבר דבר
14 ੧੪ ਤਦ ਤੂੰ ਯਹੋਵਾਹ ਵਿੱਚ ਮਗਨ ਰਹੇਂਗਾ, ਅਤੇ ਮੈਂ ਤੈਨੂੰ ਧਰਤੀ ਦੀਆਂ ਉਚਿਆਈਆਂ ਉੱਤੇ ਚੜ੍ਹਾਵਾਂਗਾ, ਤੇਰੇ ਪਿਤਾ ਯਾਕੂਬ ਦੀ ਵਿਰਾਸਤ ਵਿੱਚੋਂ ਖੁਆਵਾਂਗਾ, ਕਿਉਂ ਜੋ ਇਹ ਯਹੋਵਾਹ ਦਾ ਮੁੱਖ ਵਾਕ ਹੈ।
אז תתענג על יהוה והרכבתיך על במותי (במתי) ארץ והאכלתיך נחלת יעקב אביך--כי פי יהוה דבר

< ਯਸਾਯਾਹ 58 >