< ਯਾਕੂਬ 3 >

1 ਹੇ ਮੇਰੇ ਭਰਾਵੋ, ਤੁਹਾਡੇ ਵਿੱਚੋਂ ਬਹੁਤੇ ਉਪਦੇਸ਼ਕ ਨਾ ਹੋਣ ਕਿਉਂ ਜੋ ਤੁਸੀਂ ਜਾਣਦੇ ਹੋ, ਕਿ ਅਸੀਂ ਜਿਹੜੇ ਉਪਦੇਸ਼ਕ ਹਾਂ ਜ਼ਿਆਦਾ ਸਜ਼ਾ ਪਾਵਾਂਗੇ।
Братия мои! Не многие делайтесь учителями, зная, что мы подвергнемся большему осуждению,
2 ਇਸ ਲਈ ਕਿ ਅਸੀਂ ਸਾਰੇ ਬਹੁਤ ਭੁੱਲਣਹਾਰ ਹਾਂ। ਜੇ ਕੋਈ ਬਚਨ ਵਿੱਚ ਨਾ ਭੁੱਲੇ ਤਾਂ ਉਹ ਸਿੱਧ ਇਨਸਾਨ ਹੈ ਅਤੇ ਸਾਰੇ ਸਰੀਰ ਨੂੰ ਵੀ ਲਗਾਮ ਦੇ ਸਕਦਾ ਹੈ।
ибо все мы много согрешаем. Кто не согрешает в слове, тот человек совершенный, могущий обуздать и все тело.
3 ਜਦੋਂ ਅਸੀਂ ਘੋੜਿਆਂ ਨੂੰ ਆਪਣੇ ਵੱਸ ਵਿੱਚ ਕਰਨ ਲਈ ਉਨ੍ਹਾ ਦਿਆਂ ਮੂੰਹਾਂ ਵਿੱਚ ਲਗਾਮਾਂ ਦਿੰਦੇ ਹਾਂ, ਤਾਂ ਉਨ੍ਹਾਂ ਦੇ ਸਾਰੇ ਸਰੀਰ ਨੂੰ ਵੀ ਮੋੜ ਲੈਂਦੇ ਹਾਂ।
Вот мы влагаем удила в рот коням, чтобы они повиновались нам, и управляем всем телом их.
4 ਵੇਖੋ, ਜਹਾਜ਼ ਵੀ ਭਾਵੇਂ ਬਹੁਤ ਵੱਡੇ ਹੁੰਦੇ ਹਨ ਅਤੇ ਤੇਜ ਅਨ੍ਹੇਰੀਆਂ ਨਾਲ ਚਲਾਏ ਜਾਂਦੇ ਹਨ ਤਾਂ ਵੀ ਛੋਟੇ ਜਿਹੇ ਪਤਵਾਰ ਨਾਲ ਜਿੱਧਰ ਮਾਂਝੀ ਦਾ ਜੀ ਕਰੇ ਮੋੜੇ ਜਾਂਦੇ ਹਨ।
Вот и корабли, как ни велики они и как ни сильными ветрами носятся, небольшим рулем направляются, куда хочет кормчий;
5 ਇਸੇ ਤਰ੍ਹਾਂ ਜੀਭ ਵੀ ਇੱਕ ਛੋਟਾ ਜਿਹਾ ਅੰਗ ਹੈ ਪਰ ਵੱਡੀਆਂ-ਵੱਡੀਆਂ ਗੱਲਾਂ ਮਾਰਦੀ ਹੈ, ਵੇਖੋ ਕਿੰਨ੍ਹਾਂ ਵੱਡਾ ਜੰਗਲ ਇੱਕ ਨਿੱਕੀ ਜਿਹੀ ਅੱਗ ਨਾਲ ਬਲ ਉੱਠਦਾ ਹੈ!
так и язык - небольшой член, но много делает. Посмотри, небольшой огонь как много вещества зажигает!
6 ਜੀਭ ਵੀ ਇੱਕ ਅੱਗ ਹੈ! ਸਾਡਿਆਂ ਅੰਗਾਂ ਵਿੱਚ ਪਾਪ ਦਾ ਜਗਤ ਜੀਭ ਹੈ, ਜਿਹੜੀ ਸਾਰੇ ਸਰੀਰ ਨੂੰ ਦਾਗ ਲਾਉਂਦੀ ਅਤੇ ਜੀਵਨ-ਚੱਕਰ ਨੂੰ ਅੱਗ ਲਾ ਦਿੰਦੀ ਹੈ ਅਤੇ ਆਪ ਨਰਕ ਦੀ ਅੱਗ ਤੋਂ ਬਲ ਉੱਠਦੀ ਹੈ! (Geenna g1067)
И язык - огонь, прикраса неправды; язык в таком положении находится между членами нашими, что оскверняет все тело и воспаляет круг жизни, будучи сам воспаляем от геенны. (Geenna g1067)
7 ਕਿਉਂਕਿ ਜੰਗਲੀ ਜਾਨਵਰਾਂ ਅਤੇ ਪੰਛੀਆਂ, ਘਿੱਸਰਨ ਵਾਲੇ ਅਤੇ ਜਲ ਜੰਤੂਆਂ ਦੀ ਹਰ ਇੱਕ ਜਾਤੀ ਮਨੁੱਖ ਜਾਤੀ ਦੇ ਵੱਸ ਵਿੱਚ ਹੈ, ਸਗੋਂ ਕੀਤੀ ਵੀ ਗਈ ਹੈ।
Ибо всякое естество зверей и птиц, пресмыкающихся и морских животных укрощается и укрощено естеством человеческим,
8 ਪਰ ਜੀਭ ਨੂੰ ਕੋਈ ਮਨੁੱਖ ਵੱਸ ਵਿੱਚ ਨਹੀਂ ਕਰ ਸਕਦਾ। ਉਹ ਇੱਕ ਚੰਚਲ ਬਲਾ ਹੈ, ਉਹ ਨਾਸ ਕਰਨ ਵਾਲੀ ਜ਼ਹਿਰ ਨਾਲ ਭਰੀ ਹੋਈ ਹੈ।
а язык укротить никто из людей не может: это - неудержимое зло; он исполнен смертоносного яда.
9 ਉਸੇ ਨਾਲ ਅਸੀਂ ਪ੍ਰਭੂ ਅਤੇ ਪਿਤਾ ਨੂੰ ਮੁਬਾਰਕ ਆਖਦੇ ਹਾਂ ਅਤੇ ਉਸੇ ਨਾਲ ਮਨੁੱਖਾਂ ਨੂੰ ਸਰਾਪ ਦਿੰਦੇ ਹਾਂ ਜਿਹੜੇ ਪਰਮੇਸ਼ੁਰ ਦੇ ਸਰੂਪ ਉੱਤੇ ਬਣਾਏ ਗਏ ਹਨ।
Им благословляем Бога и Отца, и им проклинаем человеков, сотворенных по подобию Божию.
10 ੧੦ ਇੱਕੋ ਮੂੰਹ ਵਿੱਚੋਂ ਵਡਿਆਈ ਅਤੇ ਸਰਾਪ ਦੋਵੇਂ ਨਿੱਕਲਦੇ ਹਨ ਹੇ ਮੇਰੇ ਭਰਾਵੋ, ਇਹ ਗੱਲਾਂ ਇਸ ਤਰ੍ਹਾਂ ਨਹੀਂ ਹੋਣੀਆਂ ਚਾਹੀਦੀਆਂ!
Из тех же уст исходит благословение и проклятие: не должно, братия мои, сему так быть.
11 ੧੧ ਭਲਾ, ਇੱਕੋ ਸੋਤੇ ਦੇ ਮੂੰਹ ਵਿੱਚੋਂ ਮਿੱਠਾ ਅਤੇ ਖਾਰਾ ਪਾਣੀ ਨਿੱਕਲ ਸਕਦਾ ਹੈ?
Течет ли из одного отверстия источника сладкая и горькая вода?
12 ੧੨ ਹੇ ਮੇਰੇ ਭਰਾਵੋ, ਕੀ ਇਹ ਹੋ ਸਕਦਾ ਹੈ ਕਿ ਹੰਜ਼ੀਰ ਦੇ ਬੂਟੇ ਨੂੰ ਜ਼ੈਤੂਨ ਦਾ ਫਲ ਜਾਂ ਅੰਗੂਰੀ ਵੇਲ ਨੂੰ ਹੰਜ਼ੀਰ ਲੱਗ ਸਕਦੇ ਹਨ? ਉਸੇ ਤਰ੍ਹਾਂ ਖਾਰੇ ਪਾਣੀ ਵਿੱਚੋਂ ਵੀ ਮਿੱਠਾ ਪਾਣੀ ਨਹੀਂ ਨਿੱਕਲ ਸਕਦਾ।
Не может, братия мои, смоковница приносить маслины или виноградная лоза смоквы. Также и один источник не может изливать соленую и сладкую воду.
13 ੧੩ ਤੁਹਾਡੇ ਵਿੱਚ ਬੁੱਧਵਾਨ ਅਤੇ ਸਮਝਦਾਰ ਕੌਣ ਹੈ? ਜੋ ਅਜਿਹਾ ਹੋਵੇ ਉਹ ਆਪਣੇ ਕੰਮਾਂ ਨੂੰ ਚੰਗੇ ਚਾਲ-ਚਲਣ ਤੋਂ ਉਸ ਨਰਮਾਈ ਨਾਲ ਵਿਖਾਵੇ ਜੋ ਬੁੱਧ ਨਾਲ ਪੈਦਾ ਹੁੰਦੀ ਹੈ।
Мудр ли и разумен кто из вас, докажи это на самом деле добрым поведением с мудрою кротостью.
14 ੧੪ ਪਰ ਜੇ ਤੁਸੀਂ ਆਪਣੇ ਮਨ ਵਿੱਚ ਖਾਰ ਅਤੇ ਵਿਰੋਧ ਕਰਦੇ ਹੋ ਤਾਂ ਸਚਿਆਈ ਦੇ ਵਿਰੁੱਧ ਘਮੰਡ ਨਾ ਕਰੋ, ਅਤੇ ਨਾ ਝੂਠ ਬੋਲੋ।
Но если в вашем сердце вы имеете горькую зависть и сварливость, то не хвалитесь и не лгите на истину.
15 ੧੫ ਇਹ ਤਾਂ ਉਹ ਬੁੱਧ ਨਹੀਂ ਜਿਹੜੀ ਉੱਪਰੋਂ ਉੱਤਰਦੀ ਹੈ ਸਗੋਂ ਸੰਸਾਰੀ, ਸਰੀਰਕ ਅਤੇ ਸ਼ੈਤਾਨੀ ਹੈ।
Это не есть мудрость, нисходящая свыше, но земная, душевная, бесовская,
16 ੧੬ ਕਿਉਂਕਿ ਜਿੱਥੇ ਈਰਖਾ ਅਤੇ ਵਿਰੋਧ ਹੁੰਦਾ ਹੈਂ ਉੱਥੇ ਘਮਸਾਣ ਅਤੇ ਹਰ ਪ੍ਰਕਾਰ ਦਾ ਬੁਰਾ ਕੰਮ ਵੀ ਹੁੰਦਾ ਹੈ।
ибо где зависть и сварливость, там неустройство и все худое.
17 ੧੭ ਪਰ ਜਿਹੜੀ ਬੁੱਧ ਉੱਪਰੋਂ ਆਉਂਦੀ ਹੈ ਉਹ ਪਹਿਲਾਂ ਤਾਂ ਪਵਿੱਤਰ ਹੁੰਦੀ ਹੈ, ਫਿਰ ਮਿਲਣਸਾਰ, ਕੋਮਲ, ਹਠ ਤੋਂ ਰਹਿਤ, ਦਯਾ ਅਤੇ ਚੰਗਿਆਂ ਫਲਾਂ ਨਾਲ ਭਰਪੂਰ, ਪੱਖਪਾਤ ਤੋਂ ਰਹਿਤ ਅਤੇ ਨਿਸ਼ਕਪਟ ਹੁੰਦੀ ਹੈ।
Но мудрость, сходящая свыше, во-первых, чиста, потом мирна, скромна, послушлива, полна милосердия и добрых плодов, беспристрастна и нелицемерна.
18 ੧੮ ਮੇਲ-ਮਿਲਾਪ ਕਰਵਾਉਣ ਵਾਲਿਆਂ ਦੁਆਰਾ ਧਾਰਮਿਕਤਾ ਦਾ ਫਲ ਸ਼ਾਂਤੀ ਨਾਲ ਬੀਜਿਆ ਜਾਂਦਾ ਹੈ।
Плод же правды в мире сеется у тех, которые хранят мир.

< ਯਾਕੂਬ 3 >