< ਯਾਕੂਬ 5 >

1 ਹੇ ਧਨਵਾਨੋ, ਤੁਸੀਂ ਉਨ੍ਹਾਂ ਬਿਪਤਾ ਲਈ ਜਿਹੜੀਆਂ ਤੁਹਾਡੇ ਉੱਤੇ ਆਉਣ ਵਾਲੀਆਂ ਹਨ ਚੀਕਾਂ ਮਾਰ-ਮਾਰ ਕੇ ਰੋਵੋ!
Послушайте вы, богатые: плачьте и рыдайте о бедствиях ваших, находящих на вас.
2 ਤੁਹਾਡਾ ਧਨ ਗਲ਼ ਗਿਆ ਅਤੇ ਤੁਹਾਡੇ ਬਸਤਰਾਂ ਨੂੰ ਕੀੜੇ ਖਾ ਗਏ।
Богатство ваше сгнило, и одежды ваши изъедены молью.
3 ਤੁਹਾਡੇ ਸੋਨੇ ਚਾਂਦੀ ਨੂੰ ਜੰਗਾਲ ਲੱਗਿਆ ਹੋਇਆ ਹੈ ਅਤੇ ਉਨ੍ਹਾਂ ਦਾ ਜੰਗਾਲ ਤੁਹਾਡੇ ਉੱਤੇ ਗਵਾਹੀ ਦੇਵੇਗਾ ਅਤੇ ਅੱਗ ਵਾਂਗੂੰ ਤੁਹਾਡਾ ਮਾਸ ਖਾ ਜਾਵੇਗਾ। ਤੁਸੀਂ ਅੰਤ ਦੇ ਦਿਨਾਂ ਵਿੱਚ ਧਨ ਜੋੜਿਆ ਹੈ।
Золото ваше и серебро изоржавело, и ржавчина их будет свидетельством против вас и съест плоть вашу, как огонь: вы собрали себе сокровище на последние дни.
4 ਵੇਖੋ, ਜਿਨ੍ਹਾਂ ਮਜ਼ਦੂਰਾਂ ਨੇ ਤੁਹਾਡੇ ਖੇਤ ਵੱਢੇ ਉਹਨਾਂ ਦੀ ਮਜ਼ਦੂਰੀ ਜਿਹੜੀ ਤੁਸੀਂ ਧੋਖੇ ਨਾਲ ਦੱਬ ਰੱਖੀ ਹੈ ਫ਼ਰਿਆਦ ਕਰਦੀ ਹੈ ਅਤੇ ਵਾਢਿਆਂ ਦੀਆਂ ਦੁਹਾਈਆਂ ਸੈਨਾਂ ਦੇ ਪ੍ਰਭੂ ਦੇ ਕੰਨੀਂ ਪਹੁੰਚ ਗਈਆਂ ਹਨ!
Вот плата, удержанная вами у работников, пожавших поля ваши, вопиет, и вопли жнецов дошли до слуха Господа Саваофа.
5 ਤੁਸੀਂ ਧਰਤੀ ਉੱਤੇ ਮੌਜਾਂ ਮਾਣੀਆਂ ਅਤੇ ਬੜਾ ਹੀ ਸੁੱਖ ਭੋਗਿਆ। ਤੁਸੀਂ ਨਾਸ ਦੇ ਦਿਨ ਲਈ ਆਪਣੇ ਹਿਰਦਿਆਂ ਨੂੰ ਪਾਲਿਆ ਹੈ!
Вы роскошествовали на земле и наслаждались; напитали сердца ваши, как бы на день заклания.
6 ਤੁਸੀਂ ਧਰਮੀ ਨੂੰ ਦੋਸ਼ੀ ਠਹਿਰਾ ਕੇ, ਉਸ ਨੂੰ ਮਾਰ ਦਿੱਤਾ ਉਹ ਤੁਹਾਡਾ ਸਾਹਮਣਾ ਨਹੀਂ ਕਰਦਾ।
Вы осудили, убили Праведника; Он не противился вам.
7 ਸੋ ਹੇ ਭਰਾਵੋ, ਪ੍ਰਭੂ ਦੇ ਆਉਣ ਤੱਕ ਧੀਰਜ ਕਰੋ, ਵੇਖੋ ਕਿਸਾਨ ਧਰਤੀ ਦੇ ਉੱਤਮ ਫਲ ਦੀ ਉਡੀਕ ਕਰਦਾ ਹੈ ਅਤੇ ਉਹ ਦੇ ਲਈ ਧੀਰਜ ਕਰਦਾ ਹੈ ਜਿਨ੍ਹਾਂ ਚਿਰ ਉਸ ਉੱਤੇ ਪਹਿਲੀ ਅਤੇ ਪਿੱਛਲੀ ਵਰਖਾ ਨਾ ਪਵੇ।
Итак, братия, будьте долготерпеливы до пришествия Господня. Вот земледелец ждет драгоценного плода от земли и для него терпит долго, пока получит дождь ранний и поздний.
8 ਤੁਸੀਂ ਵੀ ਧੀਰਜ ਕਰੋ। ਆਪਣਿਆਂ ਮਨਾਂ ਨੂੰ ਤਕੜਿਆਂ ਰੱਖੋ ਕਿਉਂ ਜੋ ਪ੍ਰਭੂ ਦਾ ਆਉਣਾ ਨੇੜੇ ਹੀ ਹੈ।
Долготерпите и вы, укрепите сердца ваши, потому что пришествие Господне приближается.
9 ਹੇ ਭਰਾਵੋ, ਇੱਕ ਦੂਜੇ ਦੇ ਵਿਰੁੱਧ ਬੁੜ-ਬੁੜ ਨਾ ਕਰੋ ਕਿ ਤੁਸੀਂ ਦੋਸ਼ੀ ਨਾ ਠਹਿਰਾਏ ਜਾਓ। ਵੇਖੋ, ਨਿਆਈਂ ਬੂਹੇ ਉੱਤੇ ਖੜ੍ਹਾ ਹੈ!
Не сетуйте, братия, друг на друга, чтобы не быть осужденными: вот Судия стоит у дверей.
10 ੧੦ ਹੇ ਮੇਰੇ ਭਰਾਵੋ, ਜਿਹੜੇ ਨਬੀ ਪ੍ਰਭੂ ਦਾ ਨਾਮ ਲੈ ਕੇ ਬੋਲਦੇ ਹਨ ਉਨ੍ਹਾਂ ਨੂੰ ਦੁੱਖ ਝੱਲਣ ਦਾ ਅਤੇ ਧੀਰਜ ਕਰਨ ਦਾ ਨਮੂਨਾ ਸਮਝ ਲਵੋ।
В пример злострадания и долготерпения возьмите, братия мои, пророков, которые говорили именем Господним.
11 ੧੧ ਅਸੀਂ ਉਨ੍ਹਾਂ ਨੂੰ ਧੰਨ ਆਖਦੇ ਹਾਂ ਜਿਨ੍ਹਾਂ ਨੇ ਸਬਰ ਕੀਤਾ। ਤੁਸੀਂ ਅਯੂਬ ਦਾ ਸਬਰ ਤਾਂ ਸੁਣਿਆ ਹੀ ਹੈ ਅਤੇ ਪ੍ਰਭੂ ਦੇ ਵਲੋਂ ਉਸਦਾ ਫਲ ਵੀ ਜਾਣਦੇ ਹੋ ਕਿ ਪ੍ਰਭੂ ਵੱਡਾ ਦਰਦੀ ਅਤੇ ਦਿਆਲੂ ਹੈ।
Вот мы ублажаем тех, которые терпели. Вы слышали о терпении Иова и видели конец оного от Господа, ибо Господь весьма милосерд и сострадателен.
12 ੧੨ ਹੇ ਮੇਰੇ ਭਰਾਵੋ, ਸਭ ਤੋਂ ਪਹਿਲਾਂ ਇਹ ਹੈ ਕਿ ਤੁਸੀਂ ਸਹੁੰ ਨਾ ਖਾਣੀ, ਨਾ ਸਵਰਗ ਦੀ, ਨਾ ਧਰਤੀ ਦੀ, ਨਾ ਕਿਸੇ ਹੋਰ ਦੀ ਪਰ ਤੁਹਾਡੀ ਹਾਂ ਦੀ ਹਾਂ ਅਤੇ ਨਾਂਹ ਦੀ ਨਾਂਹ ਹੋਵੇ ਤਾਂ ਕਿ ਤੁਸੀਂ ਸਜ਼ਾ ਹੇਠਾਂ ਨਾ ਆ ਜਾਓ।
Прежде же всего, братия мои, не клянитесь ни небом, ни землею, и никакою другою клятвою, но да будет у вас: “да, да” и “нет, нет”, дабы вам не подпасть осуждению.
13 ੧੩ ਜੇ ਤੁਹਾਡੇ ਵਿੱਚ ਕੋਈ ਦੁੱਖੀ ਹੈ? ਤਾਂ ਉਹ ਪ੍ਰਾਰਥਨਾ ਕਰੇ। ਜੇ ਕੋਈ ਅਨੰਦ ਹੈ? ਤਾਂ ਉਹ ਭਜ਼ਨ ਗਾਵੇ।
Злостраждет ли кто из вас, пусть молится. Весел ли кто, пусть поет псалмы.
14 ੧੪ ਜੇਕਰ ਤੁਹਾਡੇ ਵਿੱਚ ਕੋਈ ਰੋਗੀ ਹੈ? ਤਾਂ ਕਲੀਸਿਯਾ ਦੇ ਬਜ਼ੁਰਗਾਂ ਨੂੰ ਬੁਲਾਵੇ ਅਤੇ ਉਹ ਪ੍ਰਭੂ ਦਾ ਨਾਮ ਲੈ ਕੇ ਉਸ ਉੱਤੇ ਤੇਲ ਮਲਣ ਅਤੇ ਉਹ ਦੇ ਲਈ ਪ੍ਰਾਰਥਨਾ ਕਰਨ
Болен ли кто из вас, пусть призовет пресвитеров Церкви, и пусть помолятся над ним, помазав его елеем во имя Господне.
15 ੧੫ ਅਤੇ ਵਿਸ਼ਵਾਸ ਦੀ ਪ੍ਰਾਰਥਨਾ ਦੇ ਦੁਆਰਾ ਰੋਗੀ ਬਚ ਜਾਵੇਗਾ ਅਤੇ ਪ੍ਰਭੂ ਉਸ ਨੂੰ ਉੱਠਾ ਕੇ ਖੜ੍ਹਾ ਕਰੇਗਾ, ਅਤੇ ਜੇ ਉਹ ਨੇ ਪਾਪ ਵੀ ਕੀਤੇ ਹੋਣ ਤਾਂ ਉਸ ਨੂੰ ਮਾਫ਼ ਕੀਤੇ ਜਾਣਗੇ।
И молитва веры исцелит болящего, и восставит его Господь; и если он соделал грехи, простятся ему.
16 ੧੬ ਇਸ ਲਈ ਤੁਸੀਂ ਆਪਸ ਵਿੱਚ ਇੱਕ ਦੂਜੇ ਦੇ ਸਾਹਮਣੇ ਆਪਣਿਆਂ ਪਾਪਾਂ ਦਾ ਇਕਰਾਰ ਕਰੋ ਅਤੇ ਇੱਕ ਦੂਜੇ ਲਈ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਚੰਗੇ ਹੋ ਜਾਓ। ਧਰਮੀ ਮਨੁੱਖ ਦੀ ਪ੍ਰਾਰਥਨਾ ਤੋਂ ਬਹੁਤ ਅਸਰ ਹੁੰਦਾ ਹੈ।
Признавайтесь друг пред другом в проступках и молитесь друг за друга, чтобы исцелиться: много может усиленная молитва праведного.
17 ੧੭ ਏਲੀਯਾਹ ਵੀ ਸਾਡੇ ਵਰਗਾ ਦੁੱਖ-ਸੁੱਖ ਭੋਗਣ ਵਾਲਾ ਮਨੁੱਖ ਸੀ ਅਤੇ ਉਸ ਨੇ ਤਨੋਂ ਮਨੋਂ ਪ੍ਰਾਰਥਨਾ ਕੀਤੀ ਜੋ ਮੀਂਹ ਨਾ ਪਵੇ ਤਾਂ ਸਾਢੇ ਤਿੰਨਾਂ ਸਾਲਾਂ ਤੱਕ ਉਸ ਧਰਤੀ ਉੱਤੇ ਮੀਂਹ ਨਾ ਪਿਆ।
Илия был человек, подобный нам, и молитвою помолился, чтобы не было дождя: и не было дождя на землю три года и шесть месяцев.
18 ੧੮ ਅਤੇ ਉਸ ਨੇ ਫੇਰ ਪ੍ਰਾਰਥਨਾ ਕੀਤੀ ਅਤੇ ਅਕਾਸ਼ ਨੇ ਮੀਂਹ ਬਰਸਾਇਆ ਅਤੇ ਧਰਤੀ ਨੇ ਆਪਣੇ ਫਲ ਉਗਾਏ।
И опять помолился: и небо дало дождь, и земля произрастила плод свой.
19 ੧੯ ਹੇ ਮੇਰੇ ਭਰਾਵੋ, ਜੇ ਕੋਈ ਤੁਹਾਡੇ ਵਿੱਚੋਂ ਸਚਿਆਈ ਦੇ ਰਾਹ ਤੋਂ ਭਟਕ ਜਾਵੇ ਅਤੇ ਕੋਈ ਉਸ ਨੂੰ ਮੋੜ ਲਿਆਵੇ।
Братия! Если кто из вас уклонится от истины, и обратит кто его,
20 ੨੦ ਤਾਂ ਉਹ ਜਾਣ ਲਵੇ ਕਿ ਇੱਕ ਪਾਪੀ ਨੂੰ ਉਹ ਦੇ ਬੁਰੇ ਰਾਹ ਤੋਂ ਮੋੜ ਲਿਆਵੇ ਉਹ ਇੱਕ ਜਾਨ ਨੂੰ ਮੌਤ ਤੋਂ ਬਚਾਵੇਗਾ ਅਤੇ ਬਹੁਤਿਆਂ ਪਾਪਾਂ ਨੂੰ ਢੱਕ ਦੇਵੇਗਾ।
пусть тот знает, что обративший грешника от ложного пути его спасет душу от смерти и покроет множество грехов.

< ਯਾਕੂਬ 5 >