< ਯਿਰਮਿਯਾਹ 1 >

1 ਹਿਲਕੀਯਾਹ ਦੇ ਪੁੱਤਰ ਯਿਰਮਿਯਾਹ ਦੀਆਂ ਬਾਣੀਆਂ ਜਿਹੜਾ ਬਿਨਯਾਮੀਨ ਦੇ ਇਲਾਕੇ ਵਿੱਚ ਅਨਾਥੋਥ ਪਿੰਡ ਦੇ ਜਾਜਕਾਂ ਵਿੱਚੋਂ ਸੀ
דִּבְרֵ֥י יִרְמְיָ֖הוּ בֶּן־חִלְקִיָּ֑הוּ מִן־הַכֹּֽהֲנִים֙ אֲשֶׁ֣ר בַּעֲנָתֹ֔ות בְּאֶ֖רֶץ בִּנְיָמִֽן׃
2 ਜਿਹ ਦੇ ਕੋਲ ਯਹੋਵਾਹ ਦਾ ਬਚਨ ਆਮੋਨ ਦੇ ਪੁੱਤਰ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਸ਼ਾਸਨ ਦੇ ਦਿਨਾਂ ਵਿੱਚ ਉਸ ਦੀ ਪਾਤਸ਼ਾਹੀ ਦੇ ਤੇਰ੍ਹਵੇਂ ਸਾਲ ਵਿੱਚ ਆਇਆ
אֲשֶׁ֨ר הָיָ֤ה דְבַר־יְהוָה֙ אֵלָ֔יו בִּימֵ֛י יֹאשִׁיָּ֥הוּ בֶן־אָמֹ֖ון מֶ֣לֶךְ יְהוּדָ֑ה בִּשְׁלֹשׁ־עֶשְׂרֵ֥ה שָׁנָ֖ה לְמָלְכֹֽו׃
3 ਇਹ ਯੋਸ਼ੀਯਾਹ ਦੇ ਪੁੱਤਰ ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਸ਼ਾਸਨ ਦਿਨਾਂ ਵਿੱਚ ਵੀ ਯੋਸ਼ੀਯਾਹ ਦੇ ਪੁੱਤਰ ਯਹੂਦਾਹ ਦੇ ਰਾਜਾ ਸਿਦਕੀਯਾਹ ਦੇ ਸ਼ਾਸਨ ਦੇ ਗਿਆਰਵੇਂ ਸਾਲ ਦੇ ਛੇਕੜ ਤੱਕ ਯਰੂਸ਼ਲਮ ਦੀ ਗ਼ੁਲਾਮੀ ਤੱਕ ਜੋ ਪੰਜਵੇਂ ਮਹੀਨੇ ਵਿੱਚ ਸੀ ਆਉਂਦਾ ਰਿਹਾ।
וַיְהִ֗י בִּימֵ֨י יְהֹויָקִ֤ים בֶּן־יֹאשִׁיָּ֙הוּ֙ מֶ֣לֶךְ יְהוּדָ֔ה עַד־תֹּם֙ עַשְׁתֵּ֣י עֶשְׂרֵ֣ה שָׁנָ֔ה לְצִדְקִיָּ֥הוּ בֶן־יֹאשִׁיָּ֖הוּ מֶ֣לֶךְ יְהוּדָ֑ה עַד־גְּלֹ֥ות יְרוּשָׁלַ֖͏ִם בַּחֹ֥דֶשׁ הַחֲמִישִֽׁי׃ ס
4 ਤਦ ਯਹੋਵਾਹ ਦਾ ਬਚਨ ਇਹ ਆਖ ਕੇ ਮੇਰੇ ਕੋਲ ਆਇਆ, -
וַיְהִ֥י דְבַר־יְהוָ֖ה אֵלַ֥י לֵאמֹֽר׃
5 ਇਹ ਤੋਂ ਪਹਿਲਾਂ ਕਿ ਮੈਂ ਤੈਨੂੰ ਕੁੱਖ ਵਿੱਚ ਸਾਜਿਆ ਮੈਂ ਤੈਨੂੰ ਜਾਣਦਾ ਸੀ, ਇਹ ਤੋਂ ਪਹਿਲਾਂ ਕਿ ਤੂੰ ਕੁੱਖੋਂ ਨਿੱਕਲਿਆ ਮੈਂ ਤੈਨੂੰ ਵੱਖਰਾ ਕੀਤਾ, ਮੈਂ ਤੈਨੂੰ ਕੌਮਾਂ ਲਈ ਨਬੀ ਠਹਿਰਾਇਆ।
בְּטֶ֨רֶם אֶצֹּורְךָ (אֶצָּרְךָ֤) בַבֶּ֙טֶן֙ יְדַעְתִּ֔יךָ וּבְטֶ֛רֶם תֵּצֵ֥א מֵרֶ֖חֶם הִקְדַּשְׁתִּ֑יךָ נָבִ֥יא לַגֹּויִ֖ם נְתַתִּֽיךָ׃
6 ਤਾਂ ਮੈਂ ਆਖਿਆ ਹਾਏ ਪ੍ਰਭੂ ਯਹੋਵਾਹ ਵੇਖ, ਮੈਂ ਗੱਲ ਕਰਨੀ ਨਹੀਂ ਜਾਣਦਾ, ਮੈਂ ਤਾਂ ਅਜੇ ਛੋਟੀ ਉਮਰ ਦਾ ਹਾਂ ।
וָאֹמַ֗ר אֲהָהּ֙ אֲדֹנָ֣י יְהֹוִ֔ה הִנֵּ֥ה לֹא־יָדַ֖עְתִּי דַּבֵּ֑ר כִּי־נַ֖עַר אָנֹֽכִי׃ פ
7 ਯਹੋਵਾਹ ਨੇ ਮੈਨੂੰ ਆਖਿਆ, ਤੂੰ ਨਾ ਆਖ ਕਿ ਮੈਂ ਛੋਟੀ ਉਮਰ ਦਾ ਹਾਂ, ਤੂੰ ਤਾਂ ਸਾਰਿਆਂ ਕੋਲ ਜਿਹਨਾਂ ਕੋਲ ਮੈਂ ਤੈਨੂੰ ਭੇਜਾਂਗਾ ਜਾਵੇਂਗਾ, ਸਭ ਕੁਝ ਜੋ ਮੈਂ ਤੈਨੂੰ ਹੁਕਮ ਦਿਆਂਗਾ ਤੂੰ ਬੋਲੇਗਾ।
וַיֹּ֤אמֶר יְהוָה֙ אֵלַ֔י אַל־תֹּאמַ֖ר נַ֣עַר אָנֹ֑כִי כִּ֠י עַֽל־כָּל־אֲשֶׁ֤ר אֽ͏ֶשְׁלָחֲךָ֙ תֵּלֵ֔ךְ וְאֵ֛ת כָּל־אֲשֶׁ֥ר אֲצַוְּךָ֖ תְּדַבֵּֽר׃
8 ਉਹਨਾਂ ਦੇ ਅੱਗਿਓਂ ਨਾ ਡਰੀਂ, ਮੈਂ ਤੈਨੂੰ ਛੁਡਾਉਣ ਲਈ ਤੇਰੇ ਅੰਗ-ਸੰਗ ਹਾਂ, ਯਹੋਵਾਹ ਦਾ ਵਾਕ ਹੈ।
אַל־תִּירָ֖א מִפְּנֵיהֶ֑ם כִּֽי־אִתְּךָ֥ אֲנִ֛י לְהַצִּלֶ֖ךָ נְאֻם־יְהוָֽה׃
9 ਤਦ ਯਹੋਵਾਹ ਨੇ ਆਪਣਾ ਹੱਥ ਵਧਾ ਕੇ ਮੇਰੇ ਮੂੰਹ ਨੂੰ ਛੂਹਿਆ, ਅਤੇ ਯਹੋਵਾਹ ਨੇ ਮੈਨੂੰ ਆਖਿਆ, ਵੇਖ ਮੈਂ ਆਪਣੇ ਬਚਨ ਤੇਰੇ ਮੂੰਹ ਵਿੱਚ ਪਾ ਦਿੱਤੇ,
וַיִּשְׁלַ֤ח יְהוָה֙ אֶת־יָדֹ֔ו וַיַּגַּ֖ע עַל־פִּ֑י וַיֹּ֤אמֶר יְהוָה֙ אֵלַ֔י הִנֵּ֛ה נָתַ֥תִּי דְבָרַ֖י בְּפִֽיךָ׃
10 ੧੦ ਵੇਖ ਮੈਂ ਅੱਜ ਦੇ ਦਿਨ ਤੈਨੂੰ ਕੌਮਾਂ ਉੱਤੇ ਅਤੇ ਪਾਤਸ਼ਾਹੀਆਂ ਉੱਤੇ ਠਹਿਰਾਇਆ ਹੈ, ਕਿ ਤੂੰ ਪੁੱਟੇ ਤੇ ਢਾਵੇਂ, ਨਾਸ ਕਰੇ ਤੇ ਡੇਗੇ, ਬਣਾਵੇ ਤੇ ਲਾਵੇਂ।
רְאֵ֞ה הִפְקַדְתִּ֣יךָ ׀ הַיֹּ֣ום הַזֶּ֗ה עַל־הַגֹּויִם֙ וְעַל־הַמַּמְלָכֹ֔ות לִנְתֹ֥ושׁ וְלִנְתֹ֖וץ וּלְהַאֲבִ֣יד וְלַהֲרֹ֑וס לִבְנֹ֖ות וְלִנְטֹֽועַ׃ פ
11 ੧੧ ਫਿਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ ਯਿਰਮਿਯਾਹ, ਤੂੰ ਕੀ ਦੇਖਦਾ ਹੈ? ਮੈਂ ਆਖਿਆ ਮੈਂ ਬਦਾਮ ਦੇ ਰੁੱਖ ਦਾ ਇੱਕ ਡੰਡਾ ਦੇਖਦਾ ਹਾਂ
וַיְהִ֤י דְבַר־יְהוָה֙ אֵלַ֣י לֵאמֹ֔ר מָה־אַתָּ֥ה רֹאֶ֖ה יִרְמְיָ֑הוּ וָאֹמַ֕ר מַקֵּ֥ל שָׁקֵ֖ד אֲנִ֥י רֹאֶֽה׃
12 ੧੨ ਤਾਂ ਯਹੋਵਾਹ ਨੇ ਮੈਨੂੰ ਆਖਿਆ, ਤੂੰ ਚੰਗਾ ਵੇਖਿਆ! ਮੈਂ ਆਪਣੇ ਬਚਨ ਦੇ ਪੂਰੇ ਕਰਨ ਲਈ ਜਾਗਦਾ ਜੋ ਰਹਿੰਦਾ ਹਾਂ
וַיֹּ֧אמֶר יְהוָ֛ה אֵלַ֖י הֵיטַ֣בְתָּ לִרְאֹ֑ות כִּֽי־שֹׁקֵ֥ד אֲנִ֛י עַל־דְּבָרִ֖י לַעֲשֹׂתֹֽו׃ פ
13 ੧੩ ਯਹੋਵਾਹ ਦਾ ਬਚਨ ਇਹ ਆਖ ਕੇ ਦੂਜੀ ਵਾਰ ਮੇਰੇ ਕੋਲ ਆਇਆ, ਤੂੰ ਕੀ ਦੇਖਦਾ ਹੈ? ਮੈਂ ਆਖਿਆ, ਮੈਂ ਉੱਬਲਦੀ ਹੋਈ ਦੇਗ ਦੇਖਦਾ ਹਾਂ! ਉਹ ਦਾ ਮੂੰਹ ਉੱਤਰ ਦੇ ਪਾਸੇ ਵੱਲ ਹੈ
וַיְהִ֨י דְבַר־יְהוָ֤ה ׀ אֵלַי֙ שֵׁנִ֣ית לֵאמֹ֔ר מָ֥ה אַתָּ֖ה רֹאֶ֑ה וָאֹמַ֗ר סִ֤יר נָפ֙וּחַ֙ אֲנִ֣י רֹאֶ֔ה וּפָנָ֖יו מִפְּנֵ֥י צָפֹֽונָה׃
14 ੧੪ ਤਾਂ ਯਹੋਵਾਹ ਨੇ ਮੈਨੂੰ ਆਖਿਆ, ਉੱਤਰ ਵਲੋਂ ਇਸ ਦੇਸ ਦੇ ਸਾਰੇ ਵਾਸੀਆਂ ਉੱਤੇ ਬੁਰਿਆਈ ਫੁੱਟ ਪਵੇਗੀ
וַיֹּ֥אמֶר יְהוָ֖ה אֵלָ֑י מִצָּפֹון֙ תִּפָּתַ֣ח הָרָעָ֔ה עַ֥ל כָּל־יֹשְׁבֵ֖י הָאָֽרֶץ׃
15 ੧੫ ਵੇਖ, ਮੈਂ ਉੱਤਰ ਵੱਲ ਦੀਆਂ ਪਾਤਸ਼ਾਹੀਆਂ ਦੇ ਸਾਰੇ ਟੱਬਰਾਂ ਨੂੰ ਸੱਦ ਰਿਹਾ ਹਾਂ, ਯਹੋਵਾਹ ਦਾ ਵਾਕ ਹੈ। ਉਹ ਆਉਣਗੇ ਅਤੇ ਹਰੇਕ ਆਪਣਾ ਸਿੰਘਾਸਣ ਯਰੂਸ਼ਲਮ ਦੇ ਫਾਟਕਾਂ ਦੇ ਲਾਂਘੇ ਉੱਤੇ ਅਤੇ ਉਹ ਦੀਆਂ ਕੰਧਾਂ ਦੇ ਆਲੇ-ਦੁਆਲੇ ਅਤੇ ਯਹੂਦਾਹ ਦੇ ਸਾਰੇ ਸ਼ਹਿਰਾਂ ਉੱਤੇ ਰੱਖੇਗਾ
כִּ֣י ׀ הִנְנִ֣י קֹרֵ֗א לְכָֽל־מִשְׁפְּחֹ֛ות מַמְלְכֹ֥ות צָפֹ֖ונָה נְאֻם־יְהוָ֑ה וּבָ֡אוּ וְֽנָתְנוּ֩ אִ֨ישׁ כִּסְאֹ֜ו פֶּ֣תַח ׀ שַׁעֲרֵ֣י יְרוּשָׁלַ֗͏ִם וְעַ֤ל כָּל־חֹומֹתֶ֙יהָ֙ סָבִ֔יב וְעַ֖ל כָּל־עָרֵ֥י יְהוּדָֽה׃
16 ੧੬ ਮੈਂ ਉਹਨਾਂ ਦੀਆਂ ਸਾਰੀਆਂ ਬੁਰਿਆਈਆਂ ਦੇ ਕਾਰਨ ਉਹਨਾਂ ਉੱਤੇ ਨਿਆਂ ਕਰਾਂਗਾ ਕਿਉਂਕਿ ਉਹਨਾਂ ਮੈਨੂੰ ਤਿਆਗ ਦਿੱਤਾ ਅਤੇ ਦੂਜੇ ਦੇਵਤਿਆਂ ਦੇ ਲਈ ਧੂਪ ਧੁਖਾਈ ਅਤੇ ਆਪਣੇ ਹੱਥਾਂ ਦੇ ਕੰਮਾਂ ਨੂੰ ਮੱਥਾ ਟੇਕਿਆ
וְדִבַּרְתִּ֤י מִשְׁפָּטַי֙ אֹותָ֔ם עַ֖ל כָּל־רָעָתָ֑ם אֲשֶׁ֣ר עֲזָב֗וּנִי וַֽיְקַטְּרוּ֙ לֵאלֹהִ֣ים אֲחֵרִ֔ים וַיִּֽשְׁתַּחֲו֖וּ לְמַעֲשֵׂ֥י יְדֵיהֶֽם׃
17 ੧੭ ਤੂੰ ਆਪਣਾ ਲੱਕ ਬੰਨ੍ਹ ਕੇ ਖਲੋ ਜਾ! ਉਹ ਸਭ ਜੋ ਮੈਂ ਤੈਨੂੰ ਹੁਕਮ ਦਿਆਂ ਤੂੰ ਉਹਨਾਂ ਨੂੰ ਆਖ, ਉਹਨਾਂ ਦੇ ਅੱਗੋਂ ਨਾ ਘਬਰਾ ਮਤੇ ਮੈਂ ਤੈਨੂੰ ਉਹਨਾਂ ਦੇ ਅੱਗੇ ਘਬਰਾ ਦਿਆਂ
וְאַתָּה֙ תֶּאְזֹ֣ר מָתְנֶ֔יךָ וְקַמְתָּ֙ וְדִבַּרְתָּ֣ אֲלֵיהֶ֔ם אֵ֛ת כָּל־אֲשֶׁ֥ר אָנֹכִ֖י אֲצַוֶּ֑ךָּ אַל־תֵּחַת֙ מִפְּנֵיהֶ֔ם פֶּֽן־אֲחִתְּךָ֖ לִפְנֵיהֶֽם׃
18 ੧੮ ਵੇਖ, ਮੈਂ ਅੱਜ ਦੇ ਦਿਨ ਤੈਨੂੰ ਸਾਰੇ ਦੇਸ ਦੇ ਵਿਰੁੱਧ ਯਹੂਦਾਹ ਦੇ ਰਾਜਿਆਂ, ਉਹ ਦੇ ਸਰਦਾਰਾਂ ਉਹ ਦੇ ਜਾਜਕਾਂ ਅਤੇ ਦੇਸ ਦੇ ਲੋਕਾਂ ਦੇ ਵਿਰੁੱਧ ਇੱਕ ਗੜ੍ਹ ਵਾਲਾ ਸ਼ਹਿਰ, ਲੋਹੇ ਦਾ ਥੰਮ੍ਹ ਅਤੇ ਪਿੱਤਲ ਦੀਆਂ ਕੰਧਾਂ ਬਣਾਉਂਦਾ ਹਾਂ
וַאֲנִ֞י הִנֵּ֧ה נְתַתִּ֣יךָ הַיֹּ֗ום לְעִ֨יר מִבְצָ֜ר וּלְעַמּ֥וּד בַּרְזֶ֛ל וּלְחֹמֹ֥ות נְחֹ֖שֶׁת עַל־כָּל־הָאָ֑רֶץ לְמַלְכֵ֤י יְהוּדָה֙ לְשָׂרֶ֔יהָ לְכֹהֲנֶ֖יהָ וּלְעַ֥ם הָאָֽרֶץ׃
19 ੧੯ ਉਹ ਤੇਰੇ ਨਾਲ ਲੜਨਗੇ ਪਰ ਤੈਨੂੰ ਜਿੱਤ ਨਾ ਸਕਣਗੇ, ਮੈਂ ਤੈਨੂੰ ਛੁਡਾਉਣ ਲਈ ਤੇਰੇ ਸੰਗ ਜੋ ਹਾਂ, ਯਹੋਵਾਹ ਦਾ ਵਾਕ ਹੈ।
וְנִלְחֲמ֥וּ אֵלֶ֖יךָ וְלֹא־י֣וּכְלוּ לָ֑ךְ כִּֽי־אִתְּךָ֥ אֲנִ֛י נְאֻם־יְהוָ֖ה לְהַצִּילֶֽךָ׃ פ

< ਯਿਰਮਿਯਾਹ 1 >