< ਯਿਰਮਿਯਾਹ 17 >

1 ਯਹੂਦਾਹ ਦਾ ਪਾਪ, ਲੋਹੇ ਦੀ ਕਲਮ ਅਤੇ ਹੀਰੇ ਦੀ ਨੋਕ ਨਾਲ ਲਿਖਿਆ ਗਿਆ, ਉਹਨਾਂ ਦੇ ਦਿਲ ਦੀ ਤਖ਼ਤੀ ਉੱਤੇ ਅਤੇ ਤੁਹਾਡੀਆਂ ਜਗਵੇਦੀਆਂ ਦੇ ਸਿੰਗਾਂ ਉੱਤੇ ਉੱਕਰਿਆ ਗਿਆ
חַטַּ֣את יְהוּדָ֗ה כְּתוּבָ֛ה בְּעֵ֥ט בַּרְזֶ֖ל בְּצִפֹּ֣רֶן שָׁמִ֑יר חֲרוּשָׁה֙ עַל־ל֣וּחַ לִבָּ֔ם וּלְקַרְנ֖וֹת מִזְבְּחוֹתֵיכֶֽם׃
2 ਉਹਨਾਂ ਦੇ ਪੁੱਤਰ ਹਰੇ ਰੁੱਖਾਂ ਕੋਲ ਪਹਾੜੀਆਂ ਉੱਤੇ ਅਤੇ ਉੱਚਿਆਈਆਂ ਉੱਤੇ ਉਹਨਾਂ ਦੀਆਂ ਜਗਵੇਦੀਆਂ ਅਤੇ ਟੁੰਡਾਂ ਨੂੰ ਚੇਤੇ ਕਰਦੇ ਹਨ
כִּזְכֹּ֤ר בְּנֵיהֶם֙ מִזְבְּחוֹתָ֔ם וַאֲשֵׁרֵיהֶ֖ם עַל־עֵ֣ץ רַֽעֲנָ֑ן עַ֖ל גְּבָע֥וֹת הַגְּבֹהֽוֹת׃
3 ਹੇ ਖੇਤ ਵਿਚਲੇ ਮੇਰੇ ਪਰਬਤ, ਤੇਰਾ ਮਾਲ ਅਤੇ ਤੇਰੇ ਸਾਰੇ ਖਜ਼ਾਨੇ, ਤੇਰੇ ਉੱਚੇ ਸਥਾਨ ਤੇਰੀਆਂ ਸਾਰੀਆਂ ਹੱਦਾਂ ਵਿੱਚ ਪਾਪ ਦੇ ਕਾਰਨ ਮੈਂ ਲੁੱਟੇ ਜਾਣ ਲਈ ਦੇ ਦਿਆਂਗਾ
הֲרָרִי֙ בַּשָּׂדֶ֔ה חֵילְךָ֥ כָל־אוֹצְרוֹתֶ֖יךָ לָבַ֣ז אֶתֵּ֑ן בָּמֹתֶ֕יךָ בְּחַטָּ֖את בְּכָל־גְּבוּלֶֽיךָ׃
4 ਤੂੰ ਆਪ ਹੀ ਆਪਣੀ ਮਿਰਾਸ ਨੂੰ ਜਿਹੜੀ ਮੈਂ ਤੈਨੂੰ ਦਿੱਤੀ ਛੱਡ ਦੇਵੇਂਗਾ ਅਤੇ ਉਸ ਦੇਸ ਵਿੱਚ ਜਿਹ ਨੂੰ ਤੂੰ ਨਹੀਂ ਜਾਣਦਾ ਮੈਂ ਤੈਥੋਂ ਤੇਰੇ ਵੈਰੀਆਂ ਦੀ ਟਹਿਲ ਕਰਾਵਾਂਗਾ ਕਿਉਂ ਜੋ ਤੁਸੀਂ ਮੇਰੇ ਕ੍ਰੋਧ ਦੀ ਅੱਗ ਭੜਕਾਈ ਹੈ ਜਿਹੜੀ ਸਦਾ ਬਲਦੀ ਰਹੇਗੀ।
וְשָׁמַטְתָּ֗ה וּבְךָ֙ מִנַּחֲלָֽתְךָ֙ אֲשֶׁ֣ר נָתַ֣תִּי לָ֔ךְ וְהַעֲבַדְתִּ֙יךָ֙ אֶת־אֹ֣יְבֶ֔יךָ בָּאָ֖רֶץ אֲשֶׁ֣ר לֹֽא־יָדָ֑עְתָּ כִּֽי־אֵ֛שׁ קְדַחְתֶּ֥ם בְּאַפִּ֖י עַד־עוֹלָ֥ם תּוּקָֽד׃ ס
5 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਸਰਾਪ ਉਸ ਮਰਦ ਉੱਤੇ ਜਿਹੜਾ ਆਦਮੀ ਦਾ ਭਰੋਸਾ ਕਰਦਾ ਹੈ, ਅਤੇ ਬਸ਼ਰ ਨੂੰ ਆਪਣੀ ਬਾਂਹ ਬਣਾਉਂਦਾ ਹੈ, ਜਿਹ ਦਾ ਦਿਲ ਯਹੋਵਾਹ ਵੱਲੋਂ ਫਿਰ ਜਾਂਦਾ ਹੈ!
כֹּ֣ה ׀ אָמַ֣ר יְהוָ֗ה אָר֤וּר הַגֶּ֙בֶר֙ אֲשֶׁ֣ר יִבְטַ֣ח בָּֽאָדָ֔ם וְשָׂ֥ם בָּשָׂ֖ר זְרֹע֑וֹ וּמִן־יְהוָ֖ה יָס֥וּר לִבּֽוֹ׃
6 ਉਹ ਥਲ ਦੇ ਰਤਮੇ ਵਾਂਗੂੰ ਹੈ, ਉਹ ਕੋਈ ਭਲਿਆਈ ਆਉਂਦੀ ਨਾ ਵੇਖੇਗਾ, ਉਹ ਉਜਾੜ ਦੇ ਸੜੇ ਹੋਏ ਥਾਵਾਂ ਵਿੱਚ ਵੱਸੇਗਾ, ਵਿਰਾਨ ਕੱਲਰ ਸ਼ੋਰ ਵਿੱਚ।
וְהָיָה֙ כְּעַרְעָ֣ר בָּֽעֲרָבָ֔ה וְלֹ֥א יִרְאֶ֖ה כִּי־יָב֣וֹא ט֑וֹב וְשָׁכַ֤ן חֲרֵרִים֙ בַּמִּדְבָּ֔ר אֶ֥רֶץ מְלֵחָ֖ה וְלֹ֥א תֵשֵֽׁב׃ ס
7 ਮੁਬਾਰਕ ਹੈ ਉਹ ਮਰਦ ਜਿਹ ਦਾ ਭਰੋਸਾ ਯਹੋਵਾਹ ਉੱਤੇ ਹੈ, ਜਿਹ ਦਾ ਭਰੋਸਾ ਯਹੋਵਾਹ ਹੈ!
בָּר֣וּךְ הַגֶּ֔בֶר אֲשֶׁ֥ר יִבְטַ֖ח בַּֽיהוָ֑ה וְהָיָ֥ה יְהוָ֖ה מִבְטַחֽוֹ׃
8 ਉਹ ਉਸ ਰੁੱਖ ਵਾਂਗੂੰ ਹੈ ਜਿਹੜਾ ਪਾਣੀ ਉੱਤੇ ਲੱਗਿਆ ਹੋਇਆ ਹੈ, ਜਿਹੜਾ ਨਦੀ ਵੱਲ ਆਪਣੀਆਂ ਜੜ੍ਹਾਂ ਫੈਲਾਉਂਦਾ ਹੈ। ਜਦ ਗਰਮੀ ਆਵੇ ਤਾਂ ਉਸ ਨੂੰ ਡਰ ਨਹੀਂ, ਸਗੋਂ ਉਹ ਦੇ ਪੱਤੇ ਹਰੇ ਰਹਿੰਦੇ ਹਨ, ਔੜ ਦੇ ਸਾਲ ਉਹ ਨੂੰ ਚਿੰਤਾ ਨਾ ਹੋਵੇਗੀ, ਨਾ ਉਹ ਫਲ ਲਿਆਉਣ ਤੋਂ ਰੁਕੇਗਾ।
וְהָיָ֞ה כְּעֵ֣ץ ׀ שָׁת֣וּל עַל־מַ֗יִם וְעַל־יוּבַל֙ יְשַׁלַּ֣ח שָֽׁרָשָׁ֔יו וְלֹ֤א ירא כִּֽי־יָבֹ֣א חֹ֔ם וְהָיָ֥ה עָלֵ֖הוּ רַֽעֲנָ֑ן וּבִשְׁנַ֤ת בַּצֹּ֙רֶת֙ לֹ֣א יִדְאָ֔ג וְלֹ֥א יָמִ֖ישׁ מֵעֲשׂ֥וֹת פֶּֽרִי׃
9 ਦਿਲ ਸਭ ਚੀਜ਼ਾਂ ਨਾਲੋਂ ਧੋਖੇਬਾਜ਼ ਹੈ, ਉਹ ਪੁੱਜ ਕੇ ਖ਼ਰਾਬ ਹੈ, ਉਹ ਨੂੰ ਕੌਣ ਜਾਣ ਸਕਦਾ ਹੈ?
עָקֹ֥ב הַלֵּ֛ב מִכֹּ֖ל וְאָנֻ֣שׁ ה֑וּא מִ֖י יֵדָעֶֽנּוּ׃
10 ੧੦ ਮੈਂ ਯਹੋਵਾਹ ਦਿਲ ਨੂੰ ਪਰਖਦਾ ਹਾਂ, ਅਤੇ ਗੁਰਦਿਆਂ ਨੂੰ ਪਰਤਾਉਂਦਾ ਹਾਂ, ਭਈ ਹਰ ਮਨੁੱਖ ਨੂੰ ਉਹ ਦੇ ਚਾਲ-ਚਲਣ ਅਨੁਸਾਰ, ਅਤੇ ਉਹ ਦੇ ਕੰਮਾਂ ਦੇ ਫਲਾਂ ਅਨੁਸਾਰ ਬਦਲਾ ਦੇ।
אֲנִ֧י יְהוָ֛ה חֹקֵ֥ר לֵ֖ב בֹּחֵ֣ן כְּלָי֑וֹת וְלָתֵ֤ת לְאִישׁ֙ כדרכו כִּפְרִ֖י מַעֲלָלָֽיו׃ ס
11 ੧੧ ਉਹ ਆਦਮੀ ਜਿਹੜਾ ਇਨਸਾਫ਼ ਦੇ ਬਿਨਾਂ ਧਨ ਇਕੱਠਾ ਕਰਦਾ ਹੈ, ਉਸ ਤਿੱਤਰ ਵਰਗਾ ਹੋਵੇਗਾ ਜੋ ਉਹਨਾਂ ਆਂਡਿਆਂ ਉੱਤੇ ਬੈਠੇ ਜਿਹੜੇ ਉਹ ਨੇ ਨਹੀਂ ਦਿੱਤੇ। ਉਹ ਦੇ ਦਿਨਾਂ ਦੇ ਅੱਧ ਵਿੱਚ ਉਹ ਉਸ ਤੋਂ ਛੁੱਟ ਜਾਵੇਗਾ, ਅਤੇ ਓੜਕ ਨੂੰ ਉਹ ਮੂਰਖ ਬਣੇਗਾ।
קֹרֵ֤א דָגַר֙ וְלֹ֣א יָלָ֔ד עֹ֥שֶׂה עֹ֖שֶׁר וְלֹ֣א בְמִשְׁפָּ֑ט בַּחֲצִ֤י ימו יַעַזְבֶ֔נּוּ וּבְאַחֲרִית֖וֹ יִהְיֶ֥ה נָבָֽל׃
12 ੧੨ ਇੱਕ ਪਰਤਾਪ ਵਾਲਾ ਸਿੰਘਾਸਣ ਆਦ ਤੋਂ ਉਚਿਆਈ ਤੋਂ ਥਾਪਿਆ ਹੋਇਆ ਸਾਡਾ ਪਵਿੱਤਰ ਸਥਾਨ ਹੈ।
כִּסֵּ֣א כָב֔וֹד מָר֖וֹם מֵֽרִאשׁ֑וֹן מְק֖וֹם מִקְדָּשֵֽׁנוּ׃
13 ੧੩ ਹੇ ਯਹੋਵਾਹ ਇਸਰਾਏਲ ਦੀ ਆਸਾ, ਤੇਰੇ ਸਾਰੇ ਤਿਆਗਣ ਵਾਲੇ ਲੱਜਿਆਵਾਨ ਹੋਣਗੇ। ਉਹ “ਮੇਰੇ ਫਿਰਤੂ” ਧਰਤੀ ਵਿੱਚ ਲਿਖੇ ਜਾਣਗੇ, ਕਿਉਂ ਜੋ ਉਹਨਾਂ ਨੇ ਯਹੋਵਾਹ ਨੂੰ ਤਿਆਗ ਦਿੱਤਾ, ਜਿਹੜਾ ਜਿਉਂਦੇ ਪਾਣੀ ਦਾ ਸੋਤਾ ਹੈ।
מִקְוֵ֤ה יִשְׂרָאֵל֙ יְהוָ֔ה כָּל־עֹזְבֶ֖יךָ יֵבֹ֑שׁוּ יסורי בָּאָ֣רֶץ יִכָּתֵ֔בוּ כִּ֥י עָזְב֛וּ מְק֥וֹר מַֽיִם־חַיִּ֖ים אֶת־יְהוָֽה׃ ס
14 ੧੪ ਹੇ ਯਹੋਵਾਹ, ਮੈਨੂੰ ਵੱਲ ਕਰ ਤਾਂ ਮੈਂ ਵਲ ਹੋਵਾਂਗਾ! ਮੈਨੂੰ ਬਚਾ ਤਾਂ ਮੈਂ ਬਚਾਂਗਾ! ਕਿਉਂ ਜੋ ਤੂੰ ਮੇਰੀ ਉਸਤਤ ਹੈਂ।
רְפָאֵ֤נִי יְהוָה֙ וְאֵ֣רָפֵ֔א הוֹשִׁיעֵ֖נִי וְאִוָּשֵׁ֑עָה כִּ֥י תְהִלָּתִ֖י אָֽתָּה׃
15 ੧੫ ਵੇਖ, ਉਹ ਮੈਨੂੰ ਆਖਦੇ ਹਨ, ਯਹੋਵਾਹ ਦਾ ਬਚਨ ਕਿੱਥੇ ਹੈ? ਉਹ ਆਵੇ ਤਾਂ ਸਹੀ!
הִנֵּה־הֵ֕מָּה אֹמְרִ֖ים אֵלָ֑י אַיֵּ֥ה דְבַר־יְהוָ֖ה יָ֥בוֹא נָֽא׃
16 ੧੬ ਮੈਂ ਤੇਰੇ ਪਿੱਛੇ ਆਜੜੀ ਹੋਣ ਲਈ ਸ਼ਤਾਬੀ ਨਹੀਂ ਕੀਤੀ, ਨਾ ਸੋਗ ਦੇ ਦਿਨ ਦੀ ਚਾਹ ਕੀਤੀ ਹੈ, ਤੂੰ ਇਹ ਜਾਣਦਾ ਹੈ। ਜੋ ਕੁਝ ਮੇਰੇ ਬੁੱਲ੍ਹਾਂ ਤੋਂ ਨਿੱਕਲਿਆ, ਉਹ ਤੇਰੇ ਮੂੰਹ ਦੇ ਸਨਮੁਖ ਸੀ।
וַאֲנִ֞י לֹא־אַ֣צְתִּי ׀ מֵרֹעֶ֣ה אַחֲרֶ֗יךָ וְי֥וֹם אָנ֛וּשׁ לֹ֥א הִתְאַוֵּ֖יתִי אַתָּ֣ה יָדָ֑עְתָּ מוֹצָ֣א שְׂפָתַ֔י נֹ֥כַח פָּנֶ֖יךָ הָיָֽה׃
17 ੧੭ ਤੂੰ ਮੇਰੇ ਲਈ ਡਰਾਉਣਾ ਨਾ ਬਣ, ਬਿਪਤਾ ਦੇ ਦਿਨ ਤੂੰ ਮੇਰੀ ਪਨਾਹ ਹੈ।
אַל־תִּֽהְיֵה־לִ֖י לִמְחִתָּ֑ה מַֽחֲסִי־אַ֖תָּה בְּי֥וֹם רָעָֽה׃
18 ੧੮ ਜਿਹੜੇ ਮੈਨੂੰ ਸਤਾਉਂਦੇ ਹਨ ਉਹ ਲੱਜਿਆਵਾਨ ਹੋਣ, ਪਰ ਮੈਨੂੰ ਲੱਜਿਆਵਾਨ ਨਾ ਹੋਣ ਦੇਹ, ਉਹ ਘਬਰਾਉਣ, ਪਰ ਮੈਨੂੰ ਘਬਰਾਉਣ ਨਾ ਦੇ। ਉਹਨਾਂ ਉੱਤੇ ਬਿਪਤਾ ਦਾ ਦਿਨ ਲਿਆ, ਉਹਨਾਂ ਨੂੰ ਦੁੱਗਣੀ ਮਾਰ ਨਾਲ ਭੰਨ ਸੁੱਟ!।
יֵבֹ֤שׁוּ רֹדְפַי֙ וְאַל־אֵבֹ֣שָׁה אָ֔נִי יֵחַ֣תּוּ הֵ֔מָּה וְאַל־אֵחַ֖תָּה אָ֑נִי הָבִ֤יא עֲלֵיהֶם֙ י֣וֹם רָעָ֔ה וּמִשְׁנֶ֥ה שִׁבָּר֖וֹן שָׁבְרֵֽם׃ ס
19 ੧੯ ਯਹੋਵਾਹ ਨੇ ਮੈਨੂੰ ਆਖਿਆ ਕਿ ਜਾ, ਆਮ ਲੋਕਾਂ ਦੇ ਫਾਟਕ ਉੱਤੇ ਜਿਹ ਦੇ ਵਿੱਚੋਂ ਦੀ ਯਹੂਦਾਹ ਦੇ ਰਾਜਾ ਅੰਦਰ ਆਉਂਦੇ ਹਨ ਅਤੇ ਜਿਹ ਦੇ ਵਿੱਚੋਂ ਦੀ ਬਾਹਰ ਜਾਂਦੇ ਹਨ ਸਗੋਂ ਯਰੂਸ਼ਲਮ ਦੇ ਫਾਟਕਾਂ ਉੱਤੇ ਖਲੋ
כֹּה־אָמַ֨ר יְהוָ֜ה אֵלַ֗י הָלֹ֤ךְ וְעָֽמַדְתָּ֙ בְּשַׁ֣עַר בְּנֵֽי־עם אֲשֶׁ֨ר יָבֹ֤אוּ בוֹ֙ מַלְכֵ֣י יְהוּדָ֔ה וַאֲשֶׁ֖ר יֵ֣צְאוּ ב֑וֹ וּבְכֹ֖ל שַׁעֲרֵ֥י יְרוּשָׁלִָֽם׃
20 ੨੦ ਤੂੰ ਉਹਨਾਂ ਨੂੰ ਆਖ, ਹੇ ਯਹੂਦਾਹ ਦੇ ਪਾਤਸ਼ਾਹੋ ਅਤੇ ਹੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਵਾਸੀਓ ਜਿਹੜੇ ਇਹਨਾਂ ਫਾਟਕਾਂ ਦੇ ਵਿੱਚੋਂ ਦੀ ਅੰਦਰ ਆਉਂਦੇ ਹਨ, ਯਹੋਵਾਹ ਦਾ ਬਚਨ ਸੁਣੋ!
וְאָמַרְתָּ֣ אֲ֠לֵיהֶם שִׁמְע֨וּ דְבַר־יְהוָ֜ה מַלְכֵ֤י יְהוּדָה֙ וְכָל־יְהוּדָ֔ה וְכֹ֖ל יֹשְׁבֵ֣י יְרוּשָׁלִָ֑ם הַבָּאִ֖ים בַּשְּׁעָרִ֥ים הָאֵֽלֶּה׃ ס
21 ੨੧ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਆਪਣੀਆਂ ਜਾਨਾਂ ਲਈ ਖ਼ਬਰਦਾਰ ਹੋਵੋ ਅਤੇ ਸਬਤ ਦੇ ਦਿਨ ਕੋਈ ਭਾਰ ਨਾ ਚੁੱਕੋ ਅਤੇ ਨਾ ਯਰੂਸ਼ਲਮ ਦੇ ਫਾਟਕਾਂ ਵਿੱਚ ਦੀ ਅੰਦਰ ਲਿਆਓ
כֹּ֚ה אָמַ֣ר יְהוָ֔ה הִשָּׁמְר֖וּ בְּנַפְשֽׁוֹתֵיכֶ֑ם וְאַל־תִּשְׂא֤וּ מַשָּׂא֙ בְּי֣וֹם הַשַּׁבָּ֔ת וַהֲבֵאתֶ֖ם בְּשַׁעֲרֵ֥י יְרוּשָׁלִָֽם׃
22 ੨੨ ਨਾ ਤੁਸੀਂ ਸਬਤ ਦੇ ਦਿਨ ਆਪਣੇ ਘਰਾਂ ਤੋਂ ਭਾਰ ਚੁੱਕ ਕੇ ਬਾਹਰ ਲੈ ਜੋ ਅਤੇ ਨਾ ਕੋਈ ਕੰਮ-ਧੰਦਾ ਕਰੋ। ਤੁਸੀਂ ਸਬਤ ਦੇ ਦਿਨ ਨੂੰ ਪਵਿੱਤਰ ਮੰਨੋ ਜਿਵੇਂ ਮੈਂ ਤੁਹਾਡੇ ਪੁਰਖਿਆਂ ਨੂੰ ਹੁਕਮ ਦਿੱਤਾ ਸੀ
וְלֹא־תוֹצִ֨יאוּ מַשָּׂ֤א מִבָּֽתֵּיכֶם֙ בְּי֣וֹם הַשַּׁבָּ֔ת וְכָל־מְלָאכָ֖ה לֹ֣א תַֽעֲשׂ֑וּ וְקִדַּשְׁתֶּם֙ אֶת־י֣וֹם הַשַּׁבָּ֔ת כַּאֲשֶׁ֥ר צִוִּ֖יתִי אֶת־אֲבוֹתֵיכֶֽם׃
23 ੨੩ ਪਰ ਉਹਨਾਂ ਨੇ ਨਾ ਸੁਣਿਆ ਨਾ ਆਪਣਾ ਕੰਨ ਲਾਇਆ ਸਗੋਂ ਆਪਣੀਆਂ ਧੌਣਾਂ ਨੂੰ ਅਕੜਾ ਲਿਆ ਭਈ ਉਹ ਨਾ ਸੁਣਨ, ਨਾ ਮੱਤ ਲੈਣ।
וְלֹ֣א שָֽׁמְע֔וּ וְלֹ֥א הִטּ֖וּ אֶת־אָזְנָ֑ם וַיַּקְשׁוּ֙ אֶת־עָרְפָּ֔ם לְבִלְתִּ֣י שומע וּלְבִלְתִּ֖י קַ֥חַת מוּסָֽר׃
24 ੨੪ ਤਾਂ ਇਸ ਤਰ੍ਹਾਂ ਹੋਵੇਗਾ, ਯਹੋਵਾਹ ਦਾ ਵਾਕ ਹੈ, ਜੇ ਤੁਸੀਂ ਦਿਲ ਲਾ ਕੇ ਮੇਰੀ ਸੁਣੋਗੇ ਅਤੇ ਸਬਤ ਦੇ ਦਿਨ ਇਸ ਸ਼ਹਿਰ ਦੇ ਫਾਟਕਾਂ ਦੇ ਵਿੱਚ ਭਾਰ ਨਾ ਲਿਆਓਗੇ ਅਤੇ ਸਬਤ ਦੇ ਦਿਨ ਨੂੰ ਪਵਿੱਤਰ ਰੱਖੋਗੇ ਅਤੇ ਉਸ ਵਿੱਚ ਕੋਈ ਕੰਮ-ਧੰਦਾ ਨਾ ਕਰੋਗੇ
וְ֠הָיָה אִם־שָׁמֹ֨עַ תִּשְׁמְע֤וּן אֵלַי֙ נְאֻם־יְהוָ֔ה לְבִלְתִּ֣י ׀ הָבִ֣יא מַשָּׂ֗א בְּשַׁעֲרֵ֛י הָעִ֥יר הַזֹּ֖את בְּי֣וֹם הַשַּׁבָּ֑ת וּלְקַדֵּשׁ֙ אֶת־י֣וֹם הַשַּׁבָּ֔ת לְבִלְתִּ֥י עֲשֽׂוֹת־בה כָּל־מְלָאכָֽה ׃
25 ੨੫ ਤਦ ਇਸ ਸ਼ਹਿਰ ਦੇ ਫਾਟਕਾਂ ਦੇ ਵਿੱਚੋਂ ਦੀ ਰਾਜਾ ਅਤੇ ਸਰਦਾਰ, ਦਾਊਦ ਦੇ ਸਿੰਘਾਸਣ ਉੱਤੇ ਬੈਠਣ ਵਾਲੇ, ਰੱਥਾਂ ਉੱਤੇ ਤੇ ਘੋੜਿਆਂ ਉੱਤੇ ਚੜ੍ਹ ਕੇ, ਉਹ ਅਤੇ ਉਹਨਾਂ ਦੇ ਸਰਦਾਰ ਯਹੂਦਾਹ ਦੇ ਮਨੁੱਖ ਅਤੇ ਯਰੂਸ਼ਲਮ ਦੇ ਵਾਸੀ ਇਸ ਵਿੱਚ ਵੜਨਗੇ, ਅਤੇ ਇਹ ਸ਼ਹਿਰ ਸਦਾ ਤੱਕ ਵੱਸਿਆ ਰਹੇਗਾ
וּבָ֣אוּ בְשַׁעֲרֵ֣י הָעִ֣יר הַזֹּ֡את מְלָכִ֣ים ׀ וְשָׂרִ֡ים יֹשְׁבִים֩ עַל־כִּסֵּ֨א דָוִ֜ד רֹכְבִ֣ים ׀ בָּרֶ֣כֶב וּבַסּוּסִ֗ים הֵ֚מָּה וְשָׂ֣רֵיהֶ֔ם אִ֥ישׁ יְהוּדָ֖ה וְיֹשְׁבֵ֣י יְרוּשָׁלִָ֑ם וְיָשְׁבָ֥ה הָֽעִיר־הַזֹּ֖את לְעוֹלָֽם׃
26 ੨੬ ਤਾਂ ਯਹੂਦਾਹ ਦੇ ਸ਼ਹਿਰ ਤੋਂ ਅਤੇ ਯਰੂਸ਼ਲਮ ਦੇ ਆਲੇ-ਦੁਆਲੇ ਤੋਂ, ਬਿਨਯਾਮੀਨ ਦੇ ਇਲਾਕੇ ਤੋਂ, ਮੈਦਾਨ ਤੋਂ, ਪਰਬਤ ਤੋਂ ਅਤੇ ਦੱਖਣ ਤੋਂ, ਉਹ ਆਉਣਗੇ ਅਤੇ ਹੋਮ ਦੀਆਂ ਭੇਟਾਂ ਅਤੇ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਅਤੇ ਲੁਬਾਨ ਲੈ ਕੇ ਆਉਣਗੇ ਅਤੇ ਯਹੋਵਾਹ ਦੇ ਭਵਨ ਵਿੱਚ ਧੰਨਵਾਦ ਦੀਆਂ ਭੇਟਾਂ ਲਿਆਉਣਗੇ
וּבָ֣אוּ מֵעָרֵֽי־יְ֠הוּדָה וּמִסְּבִיב֨וֹת יְרוּשָׁלִַ֜ם וּמֵאֶ֣רֶץ בִּנְיָמִ֗ן וּמִן־הַשְּׁפֵלָ֤ה וּמִן־הָהָר֙ וּמִן־הַנֶּ֔גֶב מְבִאִ֛ים עוֹלָ֥ה וְזֶ֖בַח וּמִנְחָ֣ה וּלְבוֹנָ֑ה וּמְבִאֵ֥י תוֹדָ֖ה בֵּ֥ית יְהוָֽה׃
27 ੨੭ ਪਰ ਜੇ ਤੁਸੀਂ ਮੇਰੀ ਨਾ ਸੁਣੋ ਅਤੇ ਸਬਤ ਦੇ ਦਿਨ ਨੂੰ ਪਵਿੱਤਰ ਨਾ ਰੱਖੋ ਪਰ ਸਬਤ ਦੇ ਦਿਨ ਯਰੂਸ਼ਲਮ ਦੇ ਫਾਟਕਾਂ ਵਿੱਚੋਂ ਦੀ ਭਾਰ ਚੁੱਕ ਕੇ ਵੜਨ ਤੋਂ ਨਾ ਰੁਕੋ ਤਦ ਮੈਂ ਇਸ ਦੇ ਫਾਟਕਾਂ ਨੂੰ ਅੱਗ ਲਾਵਾਂਗਾ। ਅਤੇ ਉਹ ਯਰੂਸ਼ਲਮ ਦੇ ਮਹਿਲਾਂ ਨੂੰ ਭਸਮ ਕਰੇਗੀ ਅਤੇ ਉਹ ਬੁਝੇਗੀ ਨਹੀਂ।
וְאִם־לֹ֨א תִשְׁמְע֜וּ אֵלַ֗י לְקַדֵּשׁ֙ אֶת־י֣וֹם הַשַּׁבָּ֔ת וּלְבִלְתִּ֣י ׀ שְׂאֵ֣ת מַשָּׂ֗א וּבֹ֛א בְּשַׁעֲרֵ֥י יְרוּשָׁלִַ֖ם בְּי֣וֹם הַשַּׁבָּ֑ת וְהִצַּ֧תִּי אֵ֣שׁ בִּשְׁעָרֶ֗יהָ וְאָֽכְלָ֛ה אַרְמְנ֥וֹת יְרוּשָׁלִַ֖ם וְלֹ֥א תִכְבֶּֽה׃ פ

< ਯਿਰਮਿਯਾਹ 17 >