< ਯਿਰਮਿਯਾਹ 37 >

1 ਯੋਸ਼ੀਯਾਹ ਦੇ ਪੁੱਤਰ ਸਿਦਕੀਯਾਹ ਜਿਹ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਯਹੂਦਾਹ ਦੇ ਦੇਸ ਵਿੱਚ ਰਾਜ ਕਰਨ ਲਈ ਰਾਜਾ ਬਣਾਇਆ ਯਹੋਯਾਕੀਮ ਦੇ ਪੁੱਤਰ ਕਾਨਯਾਹ ਦੇ ਥਾਂ ਰਾਜ ਕਰਦਾ ਸੀ
וימלך מלך--צדקיהו בן יאשיהו תחת כניהו בן יהויקים אשר המליך נבוכדראצר מלך בבל בארץ יהודה
2 ਪਰ ਨਾ ਉਸ ਨੇ, ਨਾ ਉਸ ਦੇ ਟਹਿਲੂਆਂ ਨੇ, ਨਾ ਦੇਸ ਦੇ ਲੋਕਾਂ ਨੇ ਯਹੋਵਾਹ ਦੇ ਬਚਨ ਜਿਹੜੇ ਉਸ ਯਿਰਮਿਯਾਹ ਦੇ ਰਾਹੀਂ ਆਖੇ ਸਨ ਸੁਣੇ
ולא שמע הוא ועבדיו ועם הארץ אל דברי יהוה--אשר דבר ביד ירמיהו הנביא
3 ਤਾਂ ਸਿਦਕੀਯਾਹ ਰਾਜਾ ਨੇ ਸ਼ਲਮਯਾਹ ਦੇ ਪੁੱਤਰ ਯਹੂਕਲ ਨੂੰ ਅਤੇ ਮਆਸੇਯਾਹ ਦੇ ਪੁੱਤਰ ਸਫ਼ਨਯਾਹ ਜਾਜਕ ਨੂੰ ਯਿਰਮਿਯਾਹ ਨਬੀ ਕੋਲ ਭੇਜਿਆ ਕਿ ਯਹੋਵਾਹ ਸਾਡੇ ਪਰਮੇਸ਼ੁਰ ਅੱਗੇ ਸਾਡੇ ਲਈ ਪ੍ਰਾਰਥਨਾ ਕਰੀਂ
וישלח המלך צדקיהו את יהוכל בן שלמיה ואת צפניהו בן מעשיה הכהן אל ירמיהו הנביא לאמר התפלל נא בעדנו אל יהוה אלהינו
4 ਯਿਰਮਿਯਾਹ ਲੋਕਾਂ ਵਿੱਚ ਅੰਦਰ-ਬਾਹਰ ਆਉਂਦਾ ਜਾਂਦਾ ਸੀ ਅਤੇ ਉਹਨਾਂ ਨੇ ਉਹ ਨੂੰ ਅਜੇ ਕੈਦ ਵਿੱਚ ਨਹੀਂ ਸੀ ਪਾਇਆ
וירמיהו בא ויצא בתוך העם ולא נתנו אתו בית הכליא (הכלוא)
5 ਫ਼ਿਰਊਨ ਦੀ ਫੌਜ ਮਿਸਰੋਂ ਨਿੱਕਲ ਆਈ ਸੀ ਅਤੇ ਜਦੋਂ ਕਸਦੀਆਂ ਨੇ ਜਿਹਨਾਂ ਯਰੂਸ਼ਲਮ ਨੂੰ ਘੇਰਿਆ ਹੋਇਆ ਸੀ ਉਹਨਾਂ ਦੀਆਂ ਖ਼ਬਰਾਂ ਸੁਣੀਆਂ ਤਾਂ ਉਹ ਯਰੂਸ਼ਲਮ ਤੋਂ ਤੁਰ ਗਏ।
וחיל פרעה יצא ממצרים וישמעו הכשדים הצרים על ירושלם את שמעם ויעלו מעל ירושלם
6 ਤਾਂ ਯਹੋਵਾਹ ਦਾ ਬਚਨ ਯਿਰਮਿਯਾਹ ਨਬੀ ਕੋਲ ਆਇਆ ਕਿ
ויהי דבר יהוה אל ירמיהו הנביא לאמר
7 ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਫਰਮਾਉਂਦਾ ਹੈ, - ਤੁਸੀਂ ਯਹੂਦਾਹ ਦੇ ਰਾਜਾ ਨੂੰ ਜਿਸ ਨੇ ਤੁਹਾਨੂੰ ਮੇਰੇ ਕੋਲ ਪੁੱਛਣ ਲਈ ਭੇਜਿਆ ਹੈ ਇਹ ਆਖੋ ਕਿ ਵੇਖ, ਫ਼ਿਰਊਨ ਦੀ ਫੌਜ ਜਿਹੜੀ ਤੁਹਾਡੀ ਸਹਾਇਤਾ ਲਈ ਨਿੱਕਲੀ ਹੈ ਫਿਰ ਆਪਣੇ ਦੇਸ ਮਿਸਰ ਨੂੰ ਮੁੜ ਜਾਵੇਗੀ
כה אמר יהוה אלהי ישראל כה תאמרו אל מלך יהודה השלח אתכם אלי לדרשני הנה חיל פרעה היצא לכם לעזרה שב לארצו מצרים
8 ਅਤੇ ਕਸਦੀ ਫੇਰ ਆ ਕੇ ਇਸ ਸ਼ਹਿਰ ਦੇ ਵਿਰੁੱਧ ਲੜਾਈ ਕਰਨਗੇ ਅਤੇ ਇਹ ਨੂੰ ਲੈ ਲੈਣਗੇ ਅਤੇ ਇਹ ਨੂੰ ਅੱਗ ਨਾਲ ਸਾੜ ਦੇਣਗੇ।
ושבו הכשדים ונלחמו על העיר הזאת ולכדה ושרפה באש
9 ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਆਪਣੀਆਂ ਜਾਨਾਂ ਨੂੰ ਇਹ ਆਖ ਕੇ ਧੋਖਾ ਨਾ ਦਿਓ ਕਿ ਕਸਦੀ ਸੱਚ-ਮੁੱਚ ਸਾਡੇ ਕੋਲੋਂ ਚੱਲੇ ਜਾਣਗੇ। ਉਹ ਤਾਂ ਨਾ ਜਾਣਗੇ
כה אמר יהוה אל תשאו נפשתיכם לאמר הלך ילכו מעלינו הכשדים כי לא ילכו
10 ੧੦ ਕਿਉਂ ਜੋ ਜੇ ਤੁਸੀਂ ਕਸਦੀਆਂ ਦੀ ਸਾਰੀ ਫੌਜ ਨੂੰ ਜਿਹੜੀ ਤੁਹਾਡੇ ਨਾਲ ਲੜਦੀ ਹੈ ਐਉਂ ਮਾਰ ਸੁੱਟਦੇ ਕਿ ਉਹਨਾਂ ਵਿੱਚ ਨਿਰੇ ਫੱਟੜ ਮਨੁੱਖ ਹੀ ਰਹਿੰਦੇ ਤਾਂ ਉਹ ਆਪਣਿਆਂ-ਆਪਣਿਆਂ ਤੰਬੂਆਂ ਵਿੱਚੋਂ ਉੱਠ ਕੇ ਇਸ ਸ਼ਹਿਰ ਨੂੰ ਅੱਗ ਨਾਲ ਸਾੜ ਸੁੱਟਦੇ!।
כי אם הכיתם כל חיל כשדים הנלחמים אתכם ונשארו בם אנשים מדקרים--איש באהלו יקומו ושרפו את העיר הזאת באש
11 ੧੧ ਤਾਂ ਇਸ ਤਰ੍ਹਾਂ ਹੋਇਆ ਕਿ ਜਦ ਕਸਦੀਆਂ ਦੀ ਸਾਰੀ ਫੌਜ ਫ਼ਿਰਊਨ ਦੀ ਫੌਜ ਦੇ ਅੱਗੋਂ ਯਰੂਸ਼ਲਮ ਤੋਂ ਚਲੀ ਗਈ ਸੀ
והיה בהעלות חיל הכשדים מעל ירושלם--מפני חיל פרעה
12 ੧੨ ਤਾਂ ਯਿਰਮਿਯਾਹ ਯਰੂਸ਼ਲਮ ਤੋਂ ਬਿਨਯਾਮੀਨ ਦੇ ਇਲਾਕੇ ਨੂੰ ਜਾਣ ਲਈ ਨਿੱਕਲਣ ਲੱਗਾ ਭਈ ਉੱਥੇ ਲੋਕਾਂ ਵਿੱਚ ਆਪਣਾ ਹਿੱਸਾ ਲਵੇ
ויצא ירמיהו מירושלם ללכת ארץ בנימן לחלק משם בתוך העם
13 ੧੩ ਜਦ ਉਹ ਬਿਨਯਾਮੀਨ ਦੇ ਫਾਟਕ ਉੱਤੇ ਆਇਆ ਤਾਂ ਉੱਥੇ ਪਹਿਰੇਦਾਰਾਂ ਦੇ ਕਪਤਾਨ ਨੇ ਜਿਹ ਦਾ ਨਾਮ ਯਿਰੀਯਾਹ ਸੀ ਜੋ ਹਨਨਯਾਹ ਦਾ ਪੋਤਾ ਅਤੇ ਸ਼ਲਮਯਾਹ ਦਾ ਪੁੱਤਰ ਸੀ ਯਿਰਮਿਯਾਹ ਨਬੀ ਨੂੰ ਇਹ ਆਖ ਕੇ ਫੜ ਲਿਆ ਕਿ ਤੂੰ ਕਸਦੀਆਂ ਕੋਲ ਨੱਠਾ ਜਾਂਦਾ ਹੈਂ!
ויהי הוא בשער בנימן ושם בעל פקדת ושמו יראייה בן שלמיה בן חנניה ויתפש את ירמיהו הנביא לאמר אל הכשדים אתה נפל
14 ੧੪ ਯਿਰਮਿਯਾਹ ਨੇ ਆਖਿਆ, ਇਹ ਝੂਠ ਹੈ, ਮੈਂ ਕਸਦੀਆਂ ਕੋਲ ਨੱਠਾ ਨਹੀਂ ਜਾਂਦਾ, ਪਰ ਉਸ ਉਹ ਦੀ ਨਾ ਸੁਣੀ ਸੋ ਯਿਰੀਯਾਹ ਯਿਰਮਿਯਾਹ ਨੂੰ ਫੜ੍ਹ ਕੇ ਸਰਦਾਰਾਂ ਕੋਲ ਲੈ ਗਿਆ
ויאמר ירמיהו שקר אינני נפל על הכשדים--ולא שמע אליו ויתפש יראייה בירמיהו ויבאהו אל השרים
15 ੧੫ ਤਾਂ ਸਰਦਾਰ ਯਿਰਮਿਯਾਹ ਨਾਲ ਲਾਲ ਪੀਲੇ ਹੋਏ ਅਤੇ ਉਹ ਨੂੰ ਮਾਰਿਆ ਅਤੇ ਉਸ ਨੂੰ ਯੋਨਾਥਾਨ ਲਿਖਾਰੀ ਦੇ ਘਰ ਕੈਦ ਵਿੱਚ ਪਾ ਦਿੱਤਾ ਕਿਉਂ ਜੋ ਉਹਨਾਂ ਨੇ ਉਸ ਨੂੰ ਕੈਦਖ਼ਾਨਾ ਬਣਾਇਆ ਹੋਇਆ ਸੀ
ויקצפו השרים על ירמיהו והכו אתו ונתנו אותו בית האסור בית יהונתן הספר--כי אתו עשו לבית הכלא
16 ੧੬ ਜਦ ਯਿਰਮਿਯਾਹ ਬੰਦੀ ਖ਼ਾਨੇ ਦੇ ਭੋਰੇ ਵਿੱਚ ਗਿਆ ਅਤੇ ਯਿਰਮਿਯਾਹ ਉੱਥੇ ਬਹੁਤੇ ਦਿਨਾਂ ਤੱਕ ਟਿਕਿਆ ਰਿਹਾ
כי בא ירמיהו אל בית הבור ואל החניות וישב שם ירמיהו ימים רבים
17 ੧੭ ਸਿਦਕੀਯਾਹ ਰਾਜਾ ਨੇ ਮਨੁੱਖ ਘੱਲ ਕੇ ਉਹ ਨੂੰ ਲਿਆ ਅਤੇ ਆਪਣੇ ਮਹਿਲ ਵਿੱਚ ਪੜਦੇ ਨਾਲ ਉਸ ਨੂੰ ਇਹ ਆਖ ਕੇ ਪੁੱਛਿਆ, ਕੀ ਕੋਈ ਯਹੋਵਾਹ ਵੱਲੋਂ ਬਚਨ ਹੈ? ਤਾਂ ਯਿਰਮਿਯਾਹ ਨੇ ਆਖਿਆ, ਹੈ! ਅਤੇ ਉਸ ਇਹ ਵੀ ਆਖਿਆ ਕਿ ਤੂੰ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿੱਤਾ ਜਾਵੇਂਗਾ
וישלח המלך צדקיהו ויקחהו וישאלהו המלך בביתו בסתר ויאמר היש דבר מאת יהוה ויאמר ירמיהו יש ויאמר ביד מלך בבל תנתן
18 ੧੮ ਯਿਰਮਿਯਾਹ ਨੇ ਸਿਦਕੀਯਾਹ ਰਾਜਾ ਨੂੰ ਆਖਿਆ ਕਿ ਮੈਂ ਤੇਰਾ ਅਤੇ ਤੇਰੇ ਟਹਿਲੂਆਂ ਦਾ ਅਤੇ ਇਹਨਾਂ ਲੋਕਾਂ ਦਾ ਕੀ ਪਾਪ ਕੀਤਾ ਹੈ ਜੋ ਤੁਸੀਂ ਮੈਨੂੰ ਇਸ ਕੈਦਖ਼ਾਨੇ ਵਿੱਚ ਪਾ ਛੱਡਿਆ ਹੈ?
ויאמר ירמיהו אל המלך צדקיהו מה חטאתי לך ולעבדיך ולעם הזה כי נתתם אותי אל בית הכלא
19 ੧੯ ਉਹ ਤੁਹਾਡੇ ਨਬੀ ਕਿੱਥੇ ਹਨ ਜਿਹੜੇ ਤੁਹਾਡੇ ਲਈ ਅਗੰਮ ਵਾਚਦੇ ਹੁੰਦੇ ਸਨ ਅਤੇ ਆਖਦੇ ਹੁੰਦੇ ਸਨ ਕਿ ਬਾਬਲ ਦਾ ਰਾਜਾ ਤੁਹਾਡੇ ਉੱਤੇ ਅਤੇ ਇਸ ਦੇਸ ਉੱਤੇ ਚੜ੍ਹਾਈ ਨਾ ਕਰੇਗਾ?
ואיו (ואיה) נביאיכם אשר נבאו לכם לאמר לא יבא מלך בבל עליכם ועל הארץ הזאת
20 ੨੦ ਹੁਣ ਹੇ ਮੇਰੇ ਮਾਲਕ ਪਾਤਸ਼ਾਹ, ਜ਼ਰਾ ਮੇਰੀ ਸੁਣ ਅਤੇ ਮੇਰੀ ਬੇਨਤੀ ਤੇਰੇ ਹਜ਼ੂਰ ਕਬੂਲ ਹੋਵੇ। ਤੂੰ ਮੈਨੂੰ ਯੋਨਾਥਾਨ ਲਿਖਾਰੀ ਦੇ ਘਰ ਮੁੜ ਕੇ ਨਾ ਘੱਲੀਂ ਭਈ ਮੈਂ ਕੀਤੇ ਉੱਥੇ ਮਰ ਨਾ ਜਾਂਵਾਂ
ועתה שמע נא אדני המלך תפל נא תחנתי לפניך ואל תשבני בית יהונתן הספר ולא אמות שם
21 ੨੧ ਤਾਂ ਸਿਦਕੀਯਾਹ ਰਾਜਾ ਨੇ ਹੁਕਮ ਦਿੱਤਾ ਅਤੇ ਉਹਨਾਂ ਨੇ ਯਿਰਮਿਯਾਹ ਨੂੰ ਪਹਿਰੇਦਾਰਾਂ ਦੇ ਵੇਹੜੇ ਵਿੱਚ ਰੱਖਿਆ ਅਤੇ ਨਿੱਤ ਉਸ ਨੂੰ ਲਾਂਗਰੀਆਂ ਦੀ ਗਲੀ ਵਿੱਚੋਂ ਰੋਟੀ ਦਾ ਟੁੱਕੜਾ ਲੈ ਕੇ ਦਿੰਦੇ ਰਹੇ ਜਦ ਤੱਕ ਕਿ ਸ਼ਹਿਰ ਦੀਆਂ ਸਾਰੀਆਂ ਰੋਟੀਆਂ ਮੁੱਕ ਨਾ ਗਈਆਂ। ਸੋ ਯਿਰਮਿਯਾਹ ਪਹਿਰੇਦਾਰਾਂ ਦੇ ਵੇਹੜੇ ਵਿੱਚ ਰਿਹਾ।
ויצוה המלך צדקיהו ויפקדו את ירמיהו בחצר המטרה ונתן לו ככר לחם ליום מחוץ האפים עד תם כל הלחם מן העיר וישב ירמיהו בחצר המטרה

< ਯਿਰਮਿਯਾਹ 37 >