< ਯਿਰਮਿਯਾਹ 39 >

1 ਯਹੂਦਾਹ ਦੇ ਰਾਜਾ ਸਿਦਕੀਯਾਹ ਦੇ ਸ਼ਾਸਨ ਦੇ ਨੌਵੇਂ ਸਾਲ ਦੇ ਦਸਵੇਂ ਮਹੀਨੇ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਅਤੇ ਉਹ ਦੀ ਸਾਰੀ ਸੈਨਾਂ ਨੇ ਚੜਾਈ ਕੀਤੀ ਅਤੇ ਯਰੂਸ਼ਲਮ ਉੱਤੇ ਘੇਰਾ ਪਾ ਲਿਆ
בשנה התשעית לצדקיהו מלך יהודה בחדש העשרי בא נבוכדראצר מלך בבל וכל חילו אל ירושלם ויצרו עליה
2 ਸਿਦਕੀਯਾਹ ਦੇ ਸ਼ਾਸਨ ਦੇ ਗਿਆਰਵੇਂ ਸਾਲ ਦੇ ਚੌਥੇ ਮਹੀਨੇ ਦੇ ਨੌਵੇਂ ਦਿਨ ਸ਼ਹਿਰ ਦੀ ਸਫੀਲ ਵਿੱਚ ਮੋਘ ਹੋ ਗਿਆ
בעשתי עשרה שנה לצדקיהו בחדש הרביעי בתשעה לחדש הבקעה העיר
3 ਤਾਂ ਬਾਬਲ ਦੇ ਰਾਜਾ ਦੇ ਸਾਰੇ ਸਰਦਾਰ ਅੰਦਰ ਆ ਕੇ ਵਿਚਲੇ ਫਾਟਕ ਵਿੱਚ ਬੈਠ ਗਏ ਅਰਥਾਤ ਨੇਰਗਲ-ਸ਼ਰਾਸਰ, ਸਮਗਰ-ਨੂਬ, ਸਰਸਕੀਮ, ਖੁਸਰਿਆਂ ਦਾ ਪ੍ਰਧਾਨ ਨੇਰਗਲ-ਸ਼ਰਾਸਰ, ਨਜੂਮੀਆਂ ਦਾ ਉਸਤਾਦ ਅਤੇ ਬਾਬਲ ਦੇ ਰਾਜਾ ਦੇ ਬਾਕੀ ਸਾਰੇ ਸਰਦਾਰ
ויבאו כל שרי מלך בבל וישבו בשער התוך--נרגל שראצר סמגר נבו שר סכים רב סריס נרגל שראצר רב מג וכל שארית שרי מלך בבל
4 ਤਾਂ ਇਸ ਤਰ੍ਹਾਂ ਹੋਇਆ ਕਿ ਜਦ ਯਹੂਦਾਹ ਦੇ ਰਾਜਾ ਸਿਦਕੀਯਾਹ ਨੇ ਅਤੇ ਸਾਰੇ ਯੋਧਿਆਂ ਨੇ ਉਹਨਾਂ ਨੂੰ ਵੇਖਿਆ ਤਾਂ ਉਹ ਨੱਠ ਗਏ ਅਤੇ ਰਾਤੋਂ-ਰਾਤ ਸ਼ਾਹੀ ਬਾਗ ਦੇ ਰਾਹ ਥਾਣੀ ਉਸ ਫਾਟਕ ਤੋਂ ਜਿਹੜਾ ਦੋਹਾਂ ਕੰਧਾਂ ਦੇ ਵਿਚਕਾਰ ਹੈ ਨਿੱਕਲ ਗਏ ਅਤੇ ਅਰਾਬਾਹ ਦੇ ਰਾਹ ਪੈ ਗਏ
ויהי כאשר ראם צדקיהו מלך יהודה וכל אנשי המלחמה ויברחו ויצאו לילה מן העיר דרך גן המלך בשער בין החמתים ויצא דרך הערבה
5 ਕਸਦੀਆਂ ਦੀ ਸੈਨਾਂ ਨੇ ਉਹਨਾਂ ਦਾ ਪਿੱਛਾ ਕੀਤਾ ਅਤੇ ਸਿਦਕੀਯਾਹ ਨੂੰ ਯਰੀਹੋ ਦੇ ਮੈਦਾਨ ਵਿੱਚ ਫੜ੍ਹ ਲਿਆ ਅਤੇ ਉਹ ਨੂੰ ਲੈ ਕੇ ਹਮਾਥ ਦੇਸ ਦੇ ਰਿਬਲਾਹ ਵਿੱਚ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਕੋਲ ਲਿਆਂਦਾ। ਉਸ ਨੇ ਉਹ ਦੀ ਸਜ਼ਾ ਬੋਲ ਦਿੱਤੀ
וירדפו חיל כשדים אחריהם וישגו את צדקיהו בערבות ירחו ויקחו אותו ויעלהו אל נבוכדראצר מלך בבל רבלתה בארץ חמת וידבר אתו משפטים
6 ਬਾਬਲ ਦੇ ਰਾਜਾ ਨੇ ਸਿਦਕੀਯਾਹ ਦੇ ਪੁੱਤਰਾਂ ਨੂੰ ਉਹ ਦੀਆਂ ਗੱਲਾਂ ਦੇ ਸਾਹਮਣੇ ਰਿਬਲਾਹ ਵਿੱਚ ਵੱਢ ਸੁੱਟਿਆ ਅਤੇ ਬਾਬਲ ਦੇ ਰਾਜਾ ਨੇ ਯਹੂਦਾਹ ਦੇ ਸਾਰੇ ਸ਼ਰੀਫਾਂ ਨੂੰ ਵੀ ਵੱਢ ਸੁੱਟਿਆ
וישחט מלך בבל את בני צדקיהו ברבלה--לעיניו ואת כל חרי יהודה שחט מלך בבל
7 ਉਸ ਸਿਦਕੀਯਾਹ ਦੀਆਂ ਅੱਖਾਂ ਕੱਢ ਛੱਡੀਆਂ ਦਿੱਤੀਆਂ ਅਤੇ ਉਹ ਨੂੰ ਪਿੱਤਲ ਦੀਆਂ ਬੇੜੀਆਂ ਨਾਲ ਜਕੜ ਕੇ ਬਾਬਲ ਨੂੰ ਲੈ ਗਿਆ
ואת עיני צדקיהו עור ויאסרהו בנחשתים לביא אתו בבלה
8 ਕਸਦੀਆਂ ਦੇ ਰਾਜਾ ਦੇ ਮਹਿਲ ਨੂੰ ਅਤੇ ਲੋਕਾਂ ਦੇ ਘਰ ਅੱਗ ਨਾਲ ਸਾੜ ਦਿੱਤੇ ਅਤੇ ਯਰੂਸ਼ਲਮ ਦੀਆਂ ਕੰਧਾਂ ਨੂੰ ਢਾਹ ਸੁੱਟਿਆ
ואת בית המלך ואת בית העם שרפו הכשדים באש ואת חמות ירושלם נתצו
9 ਤਦ ਬਾਕੀ ਦੇ ਲੋਕਾਂ ਨੂੰ ਜਿਹੜੇ ਸ਼ਹਿਰ ਵਿੱਚ ਬਚ ਰਹੇ ਸਨ ਅਤੇ ਉਹਨਾਂ ਨੂੰ ਜਿਹੜੇ ਉਹ ਦੀ ਵੱਲ ਚਲੇ ਗਏ ਸਨ ਅਤੇ ਬਾਕੀ ਦੇ ਲੋਕਾਂ ਨੂੰ ਨਬੂਜ਼ਰਦਾਨ ਜੱਲਾਦਾਂ ਦਾ ਕਪਤਾਨ ਗ਼ੁਲਾਮ ਕਰ ਕੇ ਬਾਬਲ ਨੂੰ ਲੈ ਗਿਆ
ואת יתר העם הנשארים בעיר ואת הנפלים אשר נפלו עליו ואת יתר העם הנשארים--הגלה נבוזראדן רב טבחים בבל
10 ੧੦ ਅਤੇ ਲੋਕਾਂ ਵਿੱਚੋਂ ਗਰੀਬ ਜਿਹਨਾਂ ਕੋਲ ਕੁਝ ਨਹੀਂ ਸੀ ਨਬੂਜ਼ਰਦਾਨ ਜੱਲਾਦਾਂ ਦੇ ਕਪਤਾਨ ਨੇ ਯਹੂਦਾਹ ਦੇ ਦੇਸ ਵਿੱਚ ਰਹਿਣ ਦਿੱਤਾ ਅਤੇ ਉਸੇ ਦਿਨ ਉਹ ਨੇ ਉਹਨਾਂ ਨੂੰ ਅੰਗੂਰਾਂ ਦੇ ਬਾਗ਼ ਅਤੇ ਖੇਤ ਦਿੱਤੇ।
ומן העם הדלים אשר אין להם מאומה השאיר נבוזראדן רב טבחים בארץ יהודה ויתן להם כרמים ויגבים ביום ההוא
11 ੧੧ ਤਾਂ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਨਬੂਜ਼ਰਦਾਨ ਜੱਲਾਦਾਂ ਦੇ ਕਪਤਾਨ ਦੇ ਰਹਿਣ ਯਿਰਮਿਯਾਹ ਦੇ ਬਾਰੇ ਹੁਕਮ ਦਿੱਤਾ ਕਿ
ויצו נבוכדראצר מלך בבל על ירמיהו ביד נבוזראדן רב טבחים לאמר
12 ੧੨ ਉਹ ਨੂੰ ਲੈ ਅਤੇ ਉਹ ਦੇ ਉੱਤੇ ਤੇਰੀ ਨਿਗਾਹ ਰਹੇ। ਉਹ ਦੇ ਨਾਲ ਕੋਈ ਬੁਰਿਆਈ ਨਾ ਕਰ ਪਰ ਜਿਵੇਂ ਉਹ ਤੈਨੂੰ ਬੋਲੇ ਉਹ ਦੇ ਨਾਲ ਤਿਵੇਂ ਹੀ ਕਰ
קחנו ועיניך שים עליו ואל תעש לו מאומה רע כי אם כאשר ידבר אליך--כן עשה עמו
13 ੧੩ ਸੋ ਜੱਲਾਦਾਂ ਦੇ ਕਪਤਾਨ ਨਬੂਜ਼ਰਦਾਨ ਅਤੇ ਖੁਸਰਿਆਂ ਦੇ ਚੌਧਰੀ ਨਬੂਸ਼ਜ਼ਬਾਜ ਅਤੇ ਨੇਰਗਲ-ਸ਼ਰਾਸਰ ਨਜੂਮੀਆਂ ਦੇ ਉਸਤਾਦ ਅਤੇ ਬਾਬਲ ਦੇ ਰਾਜਾ ਦੇ ਸਾਰੇ ਸਰਦਾਰਾਂ ਨੇ ਮਨੁੱਖ ਘੱਲੇ
וישלח נבוזראדן רב טבחים ונבושזבן רב סריס ונרגל שראצר רב מג--וכל רבי מלך בבל
14 ੧੪ ਅਤੇ ਮਨੁੱਖ ਘੱਲ ਕੇ ਉਹਨਾਂ ਯਿਰਮਿਯਾਹ ਨੂੰ ਪਹਿਰੇਦਾਰਾਂ ਦੇ ਵੇਹੜੇ ਵਿੱਚੋਂ ਲਿਆਂਦਾ ਅਤੇ ਉਹ ਨੂੰ ਸ਼ਾਫਾਨ ਦੇ ਪੋਤੇ ਅਹੀਕਾਮ ਦੇ ਪੁੱਤਰ ਗਦਲਯਾਹ ਦੇ ਹਵਾਲੇ ਕੀਤਾ। ਉਹ ਉਸ ਨੂੰ ਘਰ ਲੈ ਗਿਆ ਸੋ ਉਹ ਲੋਕਾਂ ਦੇ ਵਿਚਕਾਰ ਟਿਕਿਆ ਰਿਹਾ।
וישלחו ויקחו את ירמיהו מחצר המטרה ויתנו אתו אל גדליהו בן אחיקם בן שפן להוצאהו אל הבית וישב בתוך העם
15 ੧੫ ਤਾਂ ਯਿਰਮਿਯਾਹ ਕੋਲ ਯਹੋਵਾਹ ਦਾ ਬਚਨ ਆਇਆ ਜਦ ਉਹ ਪਹਿਰੇਦਾਰਾਂ ਦੇ ਵੇਹੜੇ ਵਿੱਚ ਬੰਦ ਸੀ ਕਿ
ואל ירמיהו היה דבר יהוה בהיתו עצור בחצר המטרה לאמר
16 ੧੬ ਜਾ, ਤੂੰ ਅਬਦ-ਮਲਕ ਕੂਸ਼ੀ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਵੇਖ, ਮੇਰੀਆਂ ਗੱਲਾਂ ਇਸ ਸ਼ਹਿਰ ਦੇ ਬਾਰੇ ਬੁਰਿਆਈ ਲਈ ਹੋਣਗੀਆਂ ਪਰ ਭਲਿਆਈ ਲਈ ਨਹੀਂ ਅਤੇ ਉਹ ਉਸ ਦਿਨ ਤੇਰੇ ਸਾਹਮਣੇ ਪੂਰੀਆਂ ਹੋਣਗੀਆਂ
הלוך ואמרת לעבד מלך הכושי לאמר כה אמר יהוה צבאות אלהי ישראל הנני מבי את דברי אל העיר הזאת לרעה ולא לטובה והיו לפניך ביום ההוא
17 ੧੭ ਉਸ ਦਿਨ ਮੈਂ ਤੈਨੂੰ ਛੱਡ ਦਿਆਂਗਾ, ਯਹੋਵਾਹ ਦਾ ਵਾਕ ਹੈ, ਅਤੇ ਤੂੰ ਉਹਨਾਂ ਮਨੁੱਖਾਂ ਦੇ ਹੱਥ ਵਿੱਚ ਨਾ ਦਿੱਤਾ ਜਾਵੇਗਾ ਜਿਹਨਾਂ ਦੇ ਅੱਗੋਂ ਤੂੰ ਭੈਅ ਖਾਂਦਾ ਹੈ
והצלתיך ביום ההוא נאם יהוה ולא תנתן ביד האנשים אשר אתה יגור מפניהם
18 ੧੮ ਮੈਂ ਤੈਨੂੰ ਜ਼ਰੂਰ ਛੁਡਾਵਾਂਗਾ ਅਤੇ ਤੂੰ ਤਲਵਾਰ ਨਾਲ ਨਾ ਡਿੱਗੇਂਗਾ ਸਗੋਂ ਤੇਰੀ ਜਾਨ ਤੇਰੇ ਲਈ ਲੁੱਟ ਦਾ ਮਾਲ ਹੋਵੇਗੀ ਕਿਉਂ ਜੋ ਤੂੰ ਮੇਰੇ ਉੱਤੇ ਭਰੋਸਾ ਰੱਖਿਆ, ਯਹੋਵਾਹ ਦਾ ਵਾਕ ਹੈ।
כי מלט אמלטך ובחרב לא תפל והיתה לך נפשך לשלל כי בטחת בי נאם יהוה

< ਯਿਰਮਿਯਾਹ 39 >