< ਅੱਯੂਬ 19 >

1 ਤਦ ਅੱਯੂਬ ਨੇ ਉੱਤਰ ਦੇ ਕੇ ਆਖਿਆ,
Then responded Job, and said: —
2 “ਤੁਸੀਂ ਕਦੋਂ ਤੱਕ ਮੇਰੀ ਜਾਨ ਨੂੰ ਸਤਾਓਗੇ, ਅਤੇ ਮੈਨੂੰ ਗੱਲਾਂ ਨਾਲ ਚੂਰ-ਚੂਰ ਕਰੋਗੇ?
How long will ye grieve my soul? or crush me with words?
3 ਹੁਣ ਦਸ ਵਾਰ ਤੁਸੀਂ ਮੈਨੂੰ ਲੱਜਿਆਵਾਨ ਕੀਤਾ, ਤੁਸੀਂ ਸ਼ਰਮ ਨਹੀਂ ਕਰਦੇ ਜੋ ਤੁਸੀਂ ਮੇਰੇ ਨਾਲ ਸਖ਼ਤੀ ਕਰਦੇ ਹੋ?
These ten times, have ye reviled me, Shameless ye wrong me.
4 ਮੰਨ ਲਓ ਕਿ ਮੇਰੇ ਕੋਲੋਂ ਭੁੱਲ ਹੋਈ ਤਾਂ ਵੀ ਮੇਰੀ ਭੁੱਲ ਮੇਰੇ ਉੱਤੇ ਹੀ ਰਹੇਗੀ।
And even if indeed I have erred, with myself lodgeth mine error.
5 ਜੇ ਤੁਸੀਂ ਸੱਚ-ਮੁੱਚ ਮੇਰੇ ਵਿਰੁੱਧ ਆਪਣੇ ਆਪ ਨੂੰ ਵਡਿਆਉਂਦੇ ਹੋ, ਅਤੇ ਮੇਰੀ ਬੇਇੱਜ਼ਤੀ ਕਰਕੇ ਮੇਰੇ ਨਾਲ ਬਹਿਸ ਕਰਦੇ ਹੋ,
If indeed, against me, ye must needs magnify yourselves, and plead, against me, my reproach.
6 ਤਾਂ ਹੁਣ ਜਾਣ ਲਓ ਕਿ ਪਰਮੇਸ਼ੁਰ ਹੀ ਨੇ ਮੈਨੂੰ ਝੁਕਾਇਆ ਹੈ, ਅਤੇ ਮੈਨੂੰ ਆਪਣੇ ਜਾਲ਼ ਵਿੱਚ ਫਸਾਇਆ ਹੈ।”
Know, then, that, God, hath overthrown me, and, within his net, enclosed me.
7 ਵੇਖੋ ਮੈਂ “ਜ਼ੁਲਮ, ਜ਼ੁਲਮ!” ਪੁਕਾਰਦਾ ਹਾਂ, ਪਰ ਕੋਈ ਮੈਨੂੰ ਉੱਤਰ ਨਹੀਂ ਦਿੰਦਾ, ਮੈਂ ਸਹਾਇਤਾ ਲਈ ਦੁਹਾਈ ਦਿੰਦਾ ਹਾਂ ਪਰ ਕੋਈ ਨਿਆਂ ਨਹੀਂ ਕਰਦਾ!
Lo! I cry—out: Violence! but receive no answer, I cry aloud, but there is no vindication;
8 ਉਹ ਨੇ ਮੇਰੇ ਰਾਹ ਨੂੰ ਬੰਦ ਕੀਤਾ ਤਾਂ ਜੋ ਮੈਂ ਲੰਘ ਨਾ ਸਕਾਂ, ਅਤੇ ਮੇਰੇ ਰਸਤਿਆਂ ਵਿੱਚ ਹਨ੍ਹੇਰਾ ਕਰ ਦਿੱਤਾ ਹੈ।
My way, hath he walled up, that I cannot pass, and, upon my paths, hath he made darkness rest;
9 ਉਹ ਨੇ ਮੇਰਾ ਪਰਤਾਪ ਮੇਰੇ ਉੱਤੋਂ ਲਾਹ ਲਿਆ, ਅਤੇ ਮੇਰੇ ਸਿਰ ਦਾ ਮੁਕਟ ਲੈ ਲਿਆ ਹੈ।
My glory—from off me, hath he stripped, and hath removed the crown of my head;
10 ੧੦ ਉਹ ਨੇ ਮੈਨੂੰ ਚੌਂਹਾਂ ਪਾਸਿਆਂ ਤੋਂ ਤੋੜ ਸੁੱਟਿਆ, ਜਦੋਂ ਤੱਕ ਮੈਂ ਮੁੱਕ ਨਾ ਗਿਆ, ਅਤੇ ਮੇਰੀ ਆਸ ਨੂੰ ਰੁੱਖ ਵਾਂਗੂੰ ਪੁੱਟ ਸੁੱਟਿਆ ਹੈ।
He hath ruined me on every side, and I am gone, and he hath taken away—like a tree—my hope;
11 ੧੧ ਉਹ ਨੇ ਆਪਣੇ ਕ੍ਰੋਧ ਨੂੰ ਮੇਰੇ ਉੱਤੇ ਭੜਕਾਇਆ ਹੈ, ਅਤੇ ਮੈਨੂੰ ਆਪਣੇ ਵਿਰੋਧੀਆਂ ਵਿੱਚ ਗਿਣ ਲਿਆ ਹੈ!
Yea he hath kindled against me his anger, and accounted me towards him like unto his adversaries;
12 ੧੨ ਉਹ ਦੇ ਜੱਥੇ ਇਕੱਠੇ ਹੋ ਕੇ ਆਉਂਦੇ, ਅਤੇ ਮੇਰੇ ਵਿਰੁੱਧ ਆਪਣਾ ਰਾਹ ਤਿਆਰ ਕਰਦੇ ਹਨ, ਅਤੇ ਮੇਰੇ ਤੰਬੂ ਦੇ ਆਲੇ-ਦੁਆਲੇ ਡੇਰੇ ਲਾਉਂਦੇ ਹਨ।
Together, enter his troops and have cast up, against me, their mound, and have encamped all around my tent;
13 ੧੩ “ਉਸ ਨੇ ਮੇਰੇ ਘਰਾਣੇ ਨੂੰ ਮੈਥੋਂ ਦੂਰ ਕਰ ਦਿੱਤਾ, ਅਤੇ ਮੇਰੇ ਜਾਣ-ਪਛਾਣ ਵਾਲੇ ਮੈਥੋਂ ਬਿਲਕੁਲ ਬੇਗਾਨੇ ਹੋ ਗਏ।
My Brethren—from beside me, hath he moved far away, and, mine acquaintance, are wholly estranged from me;
14 ੧੪ ਮੇਰੇ ਰਿਸ਼ਤੇਦਾਰ ਕੰਮ ਨਾ ਆਏ, ਅਤੇ ਮੇਰੇ ਜਾਣ-ਪਛਾਣ ਵਾਲੇ ਮੈਨੂੰ ਭੁੱਲ ਗਏ।
Failed me, have my near of kin, and, mine intimate acquaintances, have forgotten me;
15 ੧੫ ਮੇਰੇ ਘਰ ਵਿੱਚ ਰਹਿਣ ਵਾਲੇ ਸਗੋਂ ਮੇਰੀਆਂ ਦਾਸੀਆਂ ਵੀ ਮੈਨੂੰ ਓਪਰਾ ਗਿਣਦੀਆਂ ਹਨ, ਉਹਨਾਂ ਦੀ ਨਿਗਾਹ ਵਿੱਚ ਮੈਂ ਪਰਦੇਸੀ ਹਾਂ।
Ye guests of my house and my maidens, A stranger, have ye accounted me, An alien, have I become in their eyes;
16 ੧੬ ਮੈਂ ਆਪਣੇ ਨੌਕਰ ਨੂੰ ਬੁਲਾਉਂਦਾ ਪਰ ਉਹ ਜਵਾਬ ਨਹੀਂ ਦਿੰਦਾ, ਮੈਨੂੰ ਉਹ ਦੀ ਮਿੰਨਤ ਕਰਨੀ ਪੈਂਦੀ ਹੈ।
To mine own servant, I called, and he would not answer, With mine own mouth, I kept entreating him;
17 ੧੭ ਮੇਰਾ ਸਾਹ ਮੇਰੀ ਪਤਨੀ ਲਈ ਘਿਣਾਉਣਾ ਹੈ, ਅਤੇ ਮੇਰੇ ਆਪਣੇ ਭਰਾ ਮੈਥੋਂ ਘਿਣ ਕਰਦੇ ਹਨ।
My breath, is strange to my wife, and I am loathsome to the sons of my own mother;
18 ੧੮ ਮੁੰਡੇ ਵੀ ਮੈਨੂੰ ਤੁੱਛ ਜਾਣਦੇ ਹਨ, ਜੇ ਮੈਂ ਉੱਠਾਂ ਤਾਂ ਉਹ ਮੈਨੂੰ ਮਿਹਣੇ ਮਾਰਦੇ ਹਨ!
Even young children, despise me, I rise up, and they speak against me;
19 ੧੯ ਮੇਰੇ ਸਾਰੇ ਗੂੜ੍ਹੇ ਮਿੱਤਰ ਮੈਥੋਂ ਨਫ਼ਰਤ ਕਰਦੇ ਹਨ, ਅਤੇ ਮੇਰੇ ਪਿਆਰੇ ਮੇਰੇ ਵਿਰੁੱਧ ਹੋ ਗਏ ਹਨ।
All the men of mine intimate circle abhor me, and, these whom I loved, have turned against me;
20 ੨੦ ਮੇਰੀਆਂ ਹੱਡੀਆਂ ਮੇਰੀ ਖੱਲ ਅਤੇ ਮੇਰੇ ਮਾਸ ਵਿੱਚ ਸੁੰਗੜ ਗਈਆਂ ਹਨ, ਅਤੇ ਮੈਂ ਮੌਤ ਤੋਂ ਵਾਲ-ਵਾਲ ਬਚਿਆ ਹਾਂ!
Unto my skin and unto my flesh, have my bones cleaved, and I have escaped with the akin of my teeth.
21 ੨੧ “ਹੇ ਮੇਰੇ ਮਿੱਤਰੋ, ਮੇਰੇ ਉੱਤੇ ਤਰਸ ਖਾਓ, ਤਰਸ ਖਾਓ, ਕਿਉਂ ਜੋ ਪਰਮੇਸ਼ੁਰ ਦੇ ਹੱਥ ਨੇ ਮੈਨੂੰ ਮਾਰਿਆ ਹੈ!
Pity me! pity me! ye, my friends, for, the hand of GOD, hath stricken me!
22 ੨੨ ਤੁਸੀਂ ਪਰਮੇਸ਼ੁਰ ਵਾਂਗੂੰ ਕਿਉਂ ਮੇਰੇ ਪਿੱਛੇ ਪਏ ਹੋ? ਅਤੇ ਮੇਰੇ ਮਾਸ ਨੂੰ ਕਿਉਂ ਨਹੀਂ ਛੱਡਦੇ?
Wherefore should ye persecute me as GOD? and, with my flesh, should not he satisfied?
23 ੨੩ “ਕਾਸ਼ ਕਿ ਹੁਣ ਮੇਰੀਆਂ ਗੱਲਾਂ ਲਿਖੀਆਂ ਜਾਂਦੀਆਂ! ਕਾਸ਼ ਕਿ ਉਹ ਪੋਥੀ ਵਿੱਚ ਲਿਖੀਆਂ ਜਾਂਦੀਆਂ,
Oh, then, that my words, could be written, Oh that, in a record, they could be inscribed:
24 ੨੪ ਉਹ ਲੋਹੇ ਦੀ ਲਿਖਣ ਨਾਲ ਅਤੇ ਸਿੱਕੇ ਨਾਲ ਸਦਾ ਲਈ ਚੱਟਾਨ ਵਿੱਚ ਉੱਕਰੀਆਂ ਜਾਂਦੀਆਂ!
That, with a stylus of iron and [with] lead, for all time—in the rock, they could be graven!
25 ੨੫ ਮੈਂ ਤਾਂ ਜਾਣਦਾ ਹਾਂ ਕਿ ਮੇਰਾ ਛੁਟਕਾਰਾ ਦੇਣ ਵਾਲਾ ਜੀਉਂਦਾ ਹੈ, ਅਤੇ ਅੰਤ ਵਿੱਚ ਉਹ ਧਰਤੀ ਉੱਤੇ ਖੜ੍ਹਾ ਹੋਵੇਗਾ,
But, I, know that, my redeemer, liveth, and, as the Last over [my] dust, will he arise;
26 ੨੬ ਅਤੇ ਆਪਣੀ ਇਸ ਚਮੜੀ ਦੇ ਨਾਸ ਹੋਣ ਦੇ ਬਾਅਦ ਵੀ ਮੈਂ ਆਪਣੇ ਸਰੀਰ ਵਿੱਚ ਹੋ ਕੇ ਪਰਮੇਸ਼ੁਰ ਦਾ ਦਰਸ਼ਣ ਪਾਵਾਂਗਾ।
And, though, after my skin is struck off, this [followeth], yet, apart from my flesh, shall I see GOD:
27 ੨੭ ਮੈਂ ਆਪ ਉਸ ਨੂੰ ਆਪਣੀਆਂ ਅੱਖਾਂ ਨਾਲ ਵੇਖਾਂਗਾ, ਮੈਂ ਆਪ - ਕੋਈ ਹੋਰ ਨਹੀਂ। ਮੇਰਾ ਦਿਲ ਮੇਰੇ ਅੰਦਰ ਕਿਵੇਂ ਇਸ ਗੱਲ ਨੂੰ ਲੋਚਦਾ ਹੈ!
Whom, I myself, shall see, on my side, and, mine own eyes, [shall] have looked upon, and not those of a stranger. Exhausted are my deepest desires in my bosom!
28 ੨੮ “ਜੇ ਤੁਸੀਂ ਆਖੋ ਕਿ ਕਿਵੇਂ ਅਸੀਂ ਉਹ ਦੇ ਪਿੱਛੇ ਪਈਏ! ਤਾਂ ਵੀ ਧਰਮ ਦੀ ਗੱਲ ਮੇਰੇ ਵਿੱਚ ਪਾਈ ਜਾਵੇਗੀ,
Surely ye should say—Why should we persecute him? seeing, the root of the matter, is found in me.
29 ੨੯ ਤੁਸੀਂ ਤਲਵਾਰ ਦੀ ਧਾਰ ਤੋਂ ਡਰੋ, ਕਿਉਂ ਕ੍ਰੋਧ ਦਾ ਫਲ ਤਲਵਾਰ ਨਾਲ ਦੰਡ ਦੇ ਯੋਗ ਹੈ, ਤਾਂ ਜੋ ਤੁਸੀਂ ਜਾਣ ਲਓ ਕਿ ਨਿਆਂ ਹੁੰਦਾ ਹੈ।”
Be ye afraid—on your part—of the face of the sword, because, wrath, [bringeth] the punishments of the sword, to the end ye may know the Almighty.

< ਅੱਯੂਬ 19 >