< ਅੱਯੂਬ 27 >

1 ਅੱਯੂਬ ਨੇ ਤਰਕ ਦੇ ਕੇ ਆਖਿਆ,
וַיֹּ֣סֶף אִ֭יּוֹב שְׂאֵ֥ת מְשָׁל֗וֹ וַיֹּאמַֽר׃
2 “ਜੀਉਂਦੇ ਪਰਮੇਸ਼ੁਰ ਦੀ ਸਹੁੰ ਜਿਸ ਨੇ ਮੇਰਾ ਨਿਆਂ ਪਲਟਾ ਦਿੱਤਾ, ਨਾਲੇ ਸਰਬ ਸ਼ਕਤੀਮਾਨ ਦੀ ਜਿਸ ਨੇ ਮੇਰੀ ਜਾਨ ਨੂੰ ਕੌੜਾ ਕੀਤਾ!
חַי־אֵ֭ל הֵסִ֣יר מִשְׁפָּטִ֑י וְ֝שַׁדַּ֗י הֵמַ֥ר נַפְשִֽׁי׃
3 ਜਿੰਨਾਂ ਚਿਰ ਮੇਰਾ ਪ੍ਰਾਣ ਮੇਰੇ ਵਿੱਚ ਹੈ, ਅਤੇ ਪਰਮੇਸ਼ੁਰ ਦਾ ਸਾਹ ਮੇਰੀਆਂ ਨਾਸਾਂ ਵਿੱਚ ਹੈ,
כִּֽי־כָל־ע֣וֹד נִשְׁמָתִ֣י בִ֑י וְר֖וּחַ אֱל֣וֹהַּ בְּאַפִּֽי׃
4 ਮੇਰਾ ਮੂੰਹ ਬਦੀ ਦੀਆਂ ਗੱਲਾਂ ਨਾ ਕਰੇਗਾ, ਮੇਰੀ ਜੀਭ ਝੂਠ ਨਾ ਬੋਲੇਗੀ!
אִם־תְּדַבֵּ֣רְנָה שְׂפָתַ֣י עַוְלָ֑ה וּ֝לְשׁוֹנִ֗י אִם־יֶהְגֶּ֥ה רְמִיָּֽה׃
5 ਇਹ ਮੈਥੋਂ ਦੂਰ ਹੋਵੇ ਕਿ ਮੈਂ ਤੁਹਾਨੂੰ ਧਰਮੀ ਠਹਿਰਾਵਾਂ, ਮੈਂ ਆਪਣੇ ਮਰਨ ਤੱਕ ਆਪਣੀ ਖਰਿਆਈ ਨੂੰ ਨਾ ਛੱਡਾਂਗਾ।
חָלִ֣ילָה לִּי֮ אִם־אַצְדִּ֪יק אֶ֫תְכֶ֥ם עַד־אֶגְוָ֑ע לֹא־אָסִ֖יר תֻּמָּתִ֣י מִמֶּֽנִּי׃
6 ਮੈਂ ਆਪਣਾ ਧਰਮ ਤਕੜਾਈ ਨਾਲ ਫੜ੍ਹਿਆ, ਅਤੇ ਉਹ ਨੂੰ ਨਾ ਜਾਣ ਦਿਆਂਗਾ, ਮੇਰਾ ਦਿਲ ਮੈਨੂੰ ਉਮਰ ਭਰ ਉਲਾਹਮਾ ਨਾ ਦੇਵੇਗਾ।
בְּצִדְקָתִ֣י הֶ֭חֱזַקְתִּי וְלֹ֣א אַרְפֶּ֑הָ לֹֽא־יֶחֱרַ֥ף לְ֝בָבִ֗י מִיָּמָֽי׃
7 “ਮੇਰਾ ਵੈਰੀ ਦੁਸ਼ਟ ਵਾਂਗੂੰ, ਅਤੇ ਮੇਰਾ ਵਿਰੋਧੀ ਬੁਰਿਆਰ ਵਾਂਗੂੰ ਹੋਵੇ।
יְהִ֣י כְ֭רָשָׁע אֹ֣יְבִ֑י וּמִתְקוֹמְמִ֥י כְעַוָּֽל׃
8 ਜਦ ਪਰਮੇਸ਼ੁਰ ਭਗਤੀਹੀਣ ਦੀ ਜਾਨ ਲੈ ਲਵੇ ਤਦ ਉਸ ਨੂੰ ਕੀ ਆਸ ਹੈ ਅਤੇ ਉਸ ਦੇ ਕੁਧਰਮ ਨਾਲ ਇਕੱਠੇ ਕੀਤੇ ਮਾਲ ਨੂੰ ਵੀ ਲੈ ਲਵੇ?
כִּ֤י מַה־תִּקְוַ֣ת חָ֭נֵף כִּ֣י יִבְצָ֑ע כִּ֤י יֵ֖שֶׁל אֱל֣וֹהַּ נַפְשֽׁוֹ׃
9 ਜਦ ਦੁੱਖ ਉਹ ਦੇ ਉੱਤੇ ਆਵੇ ਤਾਂ ਕੀ ਪਰਮੇਸ਼ੁਰ ਉਹ ਦੀ ਦੁਹਾਈ ਸੁਣੇਗਾ?
הַֽ֭צַעֲקָתוֹ יִשְׁמַ֥ע ׀ אֵ֑ל כִּֽי־תָב֖וֹא עָלָ֣יו צָרָֽה׃
10 ੧੦ ਕੀ ਉਹ ਸਰਬ ਸ਼ਕਤੀਮਾਨ ਪਰਮੇਸ਼ੁਰ ਵਿੱਚ ਮਗਨ ਰਹੇਗਾ, ਅਤੇ ਹਰ ਵੇਲੇ ਪਰਮੇਸ਼ੁਰ ਨੂੰ ਪੁਕਾਰੇਗਾ?
אִם־עַל־שַׁדַּ֥י יִתְעַנָּ֑ג יִקְרָ֖א אֱל֣וֹהַּ בְּכָל־עֵֽת׃
11 ੧੧ “ਮੈਂ ਤੁਹਾਨੂੰ ਪਰਮੇਸ਼ੁਰ ਦੇ ਹੱਥ ਦੀ ਸ਼ਕਤੀ ਬਾਰੇ ਸਿਖਾਵਾਂਗਾ, ਜੋ ਕੁਝ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਵਿਖੇ ਹੈ, ਮੈਂ ਨਾ ਲੁਕਾਵਾਂਗਾ।
אוֹרֶ֣ה אֶתְכֶ֣ם בְּיַד־אֵ֑ל אֲשֶׁ֥ר עִם־שַׁ֝דַּ֗י לֹ֣א אֲכַחֵֽד׃
12 ੧੨ ਵੇਖੋ, ਤੁਸੀਂ ਸਾਰਿਆਂ ਨੇ ਇਸ ਨੂੰ ਵੇਖਿਆ ਹੈ ਫਿਰ ਤੁਸੀਂ ਕਿਉਂ ਨਿਕੰਮੀਆਂ ਗੱਲਾਂ ਕਰਦੇ ਹੋ?
הֵן־אַתֶּ֣ם כֻּלְּכֶ֣ם חֲזִיתֶ֑ם וְלָמָּה־זֶּ֝֗ה הֶ֣בֶל תֶּהְבָּֽלוּ׃
13 ੧੩ “ਇਹ ਪਰਮੇਸ਼ੁਰ ਵੱਲੋਂ ਦੁਸ਼ਟਾਂ ਦਾ ਹਿੱਸਾ ਹੈ, ਅਤੇ ਜ਼ਾਲਮਾਂ ਦਾ ਵਿਰਸਾ, ਜੋ ਉਹ ਸਰਬ ਸ਼ਕਤੀਮਾਨ ਪਰਮੇਸ਼ੁਰ ਤੋਂ ਲੈਂਦੇ ਹਨ, ਉਹ ਇਹੋ ਹੀ ਹੈ।
זֶ֤ה ׀ חֵֽלֶק־אָדָ֖ם רָשָׁ֥ע ׀ עִם־אֵ֑ל וְֽנַחֲלַ֥ת עָ֝רִיצִ֗ים מִשַּׁדַּ֥י יִקָּֽחוּ׃
14 ੧੪ ਜੇਕਰ ਉਹ ਦੇ ਪੁੱਤਰ ਬਹੁਤੇ ਹੋ ਜਾਣ ਤਾਂ ਵੀ ਤਲਵਾਰ ਉਹਨਾਂ ਦਾ ਹਿੱਸਾ ਹੈ, ਅਤੇ ਉਹ ਦੀ ਅੰਸ ਰੋਟੀ ਨਾਲ ਨਾ ਰੱਜੇਗੀ।
אִם־יִרְבּ֣וּ בָנָ֣יו לְמוֹ־חָ֑רֶב וְ֝צֶאֱצָאָ֗יו לֹ֣א יִשְׂבְּעוּ־לָֽחֶם׃
15 ੧੫ ਉਹ ਦੇ ਬਚੇ ਹੋਏ ਲੋਕ ਮਰ ਕੇ ਦਫ਼ਨਾਏ ਜਾਣਗੇ, ਅਤੇ ਉਹਨਾਂ ਦੀਆਂ ਵਿਧਵਾਵਾਂ ਨਾ ਰੋਣਗੀਆਂ।
שרידו בַּמָּ֣וֶת יִקָּבֵ֑רוּ וְ֝אַלְמְנֹתָ֗יו לֹ֣א תִבְכֶּֽינָה׃
16 ੧੬ ਜੇ ਉਹ ਧੂੜ ਵਾਂਗੂੰ ਚਾਂਦੀ ਦੇ ਢੇਰ ਲਾ ਲਵੇ, ਅਤੇ ਮਿੱਟੀ ਦੇ ਢੇਰਾਂ ਵਾਂਗੂੰ ਬਸਤਰ ਤਿਆਰ ਕਰੇ,
אִם־יִצְבֹּ֣ר כֶּעָפָ֣ר כָּ֑סֶף וְ֝כַחֹ֗מֶר יָכִ֥ין מַלְבּֽוּשׁ׃
17 ੧੭ ਉਹ ਤਿਆਰ ਤਾਂ ਕਰਾਵੇਗਾ ਪਰ ਧਰਮੀ ਉਸ ਨੂੰ ਪਾਉਣਗੇ, ਅਤੇ ਉਹ ਦੀ ਚਾਂਦੀ ਬੇਦੋਸ਼ੇ ਆਪਸ ਵਿੱਚ ਵੰਡ ਲੈਣਗੇ।
יָ֭כִין וְצַדִּ֣יק יִלְבָּ֑שׁ וְ֝כֶ֗סֶף נָקִ֥י יַחֲלֹֽק׃
18 ੧੮ ਉਹ ਆਪਣਾ ਘਰ ਮੱਕੜੀ ਵਾਂਗੂੰ ਬਣਾਉਂਦਾ ਹੈ, ਅਤੇ ਇੱਕ ਝੌਂਪੜੀ ਵਾਂਗੂੰ ਜਿਸ ਨੂੰ ਕੋਈ ਰਾਖ਼ਾ ਬਣਾਉਂਦਾ ਹੈ।
בָּנָ֣ה כָעָ֣שׁ בֵּית֑וֹ וּ֝כְסֻכָּ֗ה עָשָׂ֥ה נֹצֵֽר׃
19 ੧੯ ਉਹ ਧਨੀ ਹੋ ਕੇ ਲੰਮਾ ਪੈਂਦਾ ਹੈ, ਪਰ ਉਹ ਅਜਿਹਾ ਨਹੀਂ ਰਹੇਗਾ, ਉਹ ਆਪਣੀਆਂ ਅੱਖਾਂ ਖੋਲ੍ਹਦਾ ਅਤੇ ਉਹ ਦਾ ਕੁਝ ਰਹਿੰਦਾ ਹੀ ਨਹੀਂ,
עָשִׁ֣יר יִ֭שְׁכַּב וְלֹ֣א יֵאָסֵ֑ף עֵינָ֖יו פָּקַ֣ח וְאֵינֶֽנּוּ׃
20 ੨੦ ਭੈਅ ਹੜ੍ਹ ਵਾਂਗੂੰ ਉਹ ਦੇ ਉੱਤੇ ਆ ਪੈਂਦਾ ਹੈ, ਅਤੇ ਤੂਫ਼ਾਨ ਰਾਤ ਦੇ ਵੇਲੇ ਉਸ ਨੂੰ ਉਡਾ ਕੇ ਲੈ ਜਾਂਦਾ ਹੈ।
תַּשִּׂיגֵ֣הוּ כַ֭מַּיִם בַּלָּה֑וֹת לַ֝֗יְלָה גְּנָבַ֥תּוּ סוּפָֽה׃
21 ੨੧ ਪੂਰਬੀ ਹਵਾ ਉਸ ਨੂੰ ਚੁੱਕ ਕੇ ਲੈ ਜਾਂਦੀ ਹੈ ਅਤੇ ਉਹ ਚਲਾ ਜਾਂਦਾ ਹੈ, ਉਹ ਉਸ ਨੂੰ ਉਸ ਦੇ ਥਾਂ ਤੋਂ ਹੂੰਝ ਕੇ ਲੈ ਜਾਂਦੀ ਹੈ।
יִשָּׂאֵ֣הוּ קָדִ֣ים וְיֵלַ֑ךְ וִֽ֝ישָׂעֲרֵ֗הוּ מִמְּקֹמֽוֹ׃
22 ੨੨ ਕਿਉਂਕਿ ਪਰਮੇਸ਼ੁਰ ਬਿਨ੍ਹਾਂ ਤਰਸ ਖਾਧੇ ਉਸ ਉੱਤੇ ਬਿਪਤਾ ਪਵੇਗਾ, ਉਹ ਉਸ ਦੇ ਹੱਥੋਂ ਨੱਠੇਗਾ।
וְיַשְׁלֵ֣ךְ עָ֭לָיו וְלֹ֣א יַחְמֹ֑ל מִ֝יָּד֗וֹ בָּר֥וֹחַ יִבְרָֽח׃
23 ੨੩ ਲੋਕ ਉਸ ਦੇ ਉੱਤੇ ਤਾੜੀਆਂ ਵਜਾਉਣਗੇ, ਅਤੇ ਉਸ ਉੱਤੇ ਫੁੰਕਾਰਨਗੇ ਕਿ ਉਹ ਆਪ ਸਥਾਨ ਤੇ ਨਾ ਰਹਿ ਸਕੇਗਾ।”
יִשְׂפֹּ֣ק עָלֵ֣ימוֹ כַפֵּ֑ימוֹ וְיִשְׁרֹ֥ק עָ֝לָ֗יו מִמְּקֹמֽוֹ׃

< ਅੱਯੂਬ 27 >