< ਅੱਯੂਬ 29 >

1 ਅੱਯੂਬ ਨੇ ਤਰਕ ਦੇ ਕੇ ਆਖਿਆ,
Job again took up his parable, and said,
2 “ਕਾਸ਼ ਕਿ ਮੇਰੇ ਹਾਲਾਤ ਪ੍ਰਾਚੀਨ ਮਹੀਨਿਆਂ ਜਿਹੇ ਹੁੰਦੇ, ਜਿਵੇਂ ਉਨ੍ਹਾਂ ਦਿਨਾਂ ਵਿੱਚ ਜਦ ਪਰਮੇਸ਼ੁਰ ਮੇਰੀ ਪਾਲਣਾ ਕਰਦਾ ਸੀ,
"Oh that I were as in the months of old, as in the days when God watched over me;
3 ਜਦ ਉਹ ਦਾ ਦੀਵਾ ਮੇਰੇ ਸਿਰ ਉੱਤੇ ਲੋ ਕਰਦਾ ਸੀ, ਜਦ ਮੈਂ ਉਹ ਦੇ ਚਾਨਣ ਨਾਲ ਹਨੇਰੇ ਵਿੱਚ ਚੱਲਦਾ ਸੀ,
when his lamp shone on my head, and by his light I walked through darkness,
4 ਜਿਵੇਂ ਮੈਂ ਆਪਣੀ ਵਾਫ਼ਰੀ ਦੇ ਦਿਨਾਂ ਵਿੱਚ ਹੁੰਦਾ ਸੀ, ਜਦ ਪਰਮੇਸ਼ੁਰ ਦੀ ਮਿੱਤਰਤਾ ਮੇਰੇ ਤੰਬੂ ਉੱਤੇ ਹੀ ਸੀ,
as I was in the ripeness of my days, when the friendship of God was in my tent,
5 ਜਦ ਸਰਬ ਸ਼ਕਤੀਮਾਨ ਪਰਮੇਸ਼ੁਰ ਅਜੇ ਮੇਰੇ ਨਾਲ ਹੀ ਸੀ, ਅਤੇ ਮੇਰੇ ਬਾਲ ਬੱਚੇ ਮੇਰੇ ਆਲੇ-ਦੁਆਲੇ ਸਨ,
when Shaddai was yet with me, and my children were around me,
6 ਤਦ ਮੇਰੇ ਕਦਮ ਦਹੀਂ ਨਾਲ ਧੋਤੇ ਜਾਂਦੇ, ਅਤੇ ਚੱਟਾਨ ਮੇਰੇ ਲਈ ਤੇਲ ਦੀਆਂ ਧਾਰਾਂ ਵਗਾਉਂਦੀ ਸੀ।
when my steps were washed with butter, and the rock poured out streams of oil for me,
7 “ਜਦ ਮੈਂ ਨਗਰ ਦੇ ਫਾਟਕ ਕੋਲ ਜਾਂਦਾ, ਜਦ ਮੈਂ ਚੌਂਕ ਵਿੱਚ ਆਪਣੀ ਚੌਂਕੀ ਤਿਆਰ ਕਰਦਾ ਸੀ,
when I went forth to the city gate, when I prepared my seat in the street.
8 ਤਦ ਜੁਆਨ ਮੈਨੂੰ ਵੇਖ ਕੇ ਪਿੱਛੇ ਹਟ ਜਾਂਦੇ, ਅਤੇ ਬਜ਼ੁਰਗ ਉੱਠ ਖੜ੍ਹੇ ਹੁੰਦੇ ਸਨ।
The young men saw me and hid themselves. The aged rose up and stood.
9 ਹਾਕਮ ਗੱਲਾਂ ਕਰਨੋਂ ਰੁੱਕ ਜਾਂਦੇ ਸਨ, ਅਤੇ ਆਪਣੇ ਹੱਥ ਮੂੰਹ ਉੱਤੇ ਰੱਖਦੇ ਸਨ।
The princes refrained from talking, and laid their hand on their mouth.
10 ੧੦ ਪ੍ਰਧਾਨਾਂ ਦੀ ਅਵਾਜ਼ ਬੰਦ ਹੋ ਜਾਂਦੀ, ਅਤੇ ਉਹਨਾਂ ਦੀ ਜੀਭ ਤਾਲੂ ਨਾਲ ਲੱਗ ਜਾਂਦੀ ਸੀ।
The voice of the nobles was hushed, and their tongue stuck to the roof of their mouth.
11 ੧੧ ਜੋ ਕੋਈ ਮੈਨੂੰ ਸੁਣਦਾ ਤਾਂ ਉਹ ਮੈਨੂੰ ਧੰਨ ਆਖਦਾ ਸੀ, ਅਤੇ ਜਦ ਕੋਈ ਮੈਨੂੰ ਵੇਖਦਾ ਤਦ ਮੇਰੇ ਵਿਖੇ ਉਹ ਸਾਖੀ ਦਿੰਦਾ ਸੀ,
For when the ear heard me, then it blessed me; and when the eye saw me, it commended me:
12 ੧੨ ਕਿਉਂ ਜੋ ਮੈਂ ਮਸਕੀਨ ਨੂੰ ਛੁਡਾਉਂਦਾ ਸੀ ਜਦੋਂ ਉਹ ਦੁਹਾਈ ਦਿੰਦਾ, ਅਤੇ ਯਤੀਮ ਨੂੰ ਜਦੋਂ ਉਹ ਦਾ ਕੋਈ ਸਹਾਇਕ ਨਹੀਂ ਸੀ।
Because I delivered the poor who cried, and the fatherless also, who had none to help him,
13 ੧੩ ਨਾਸ ਹੋਣ ਵਾਲੇ ਵੀ ਮੈਨੂੰ ਬਰਕਤ ਦਿੰਦੇ ਸਨ, ਅਤੇ ਵਿਧਵਾ ਦਾ ਦਿਲ ਮੇਰੇ ਕਾਰਨ ਜੈਕਾਰਾ ਗਜਾਉਂਦਾ ਸੀ।
the blessing of him who was ready to perish came on me, and I caused the widow's heart to sing for joy.
14 ੧੪ ਮੈਂ ਧਰਮ ਨੂੰ ਪਹਿਨ ਲੈਂਦਾ ਅਤੇ ਉਹ ਮੇਰਾ ਲਿਬਾਸ ਹੁੰਦਾ ਸੀ, ਮੇਰਾ ਨਿਆਂ ਚੋਗੇ ਅਤੇ ਪਗੜੀ ਜਿਹਾ ਸੀ,
I put on righteousness, and it clothed me. My justice was as a robe and a diadem.
15 ੧੫ ਮੈਂ ਅੰਨ੍ਹਿਆਂ ਲਈ ਅੱਖਾਂ ਸੀ, ਅਤੇ ਲੰਗੜਿਆਂ ਲਈ ਪੈਰ ਠਹਿਰਦਾ ਸੀ,
I was eyes to the blind, and feet to the lame.
16 ੧੬ ਮੈਂ ਕੰਗਾਲਾਂ ਲਈ ਪਿਤਾ ਸੀ, ਅਤੇ ਮੈਂ ਨਾਵਾਕਿਫ਼ ਦੇ ਮੁਕੱਦਮੇ ਦੀ ਵੀ ਪੜਤਾਲ ਕਰਦਾ ਸੀ
I was a father to the needy. The cause of him who I did not know, I searched out.
17 ੧੭ ਮੈਂ ਬੁਰਿਆਰ ਦੇ ਵੱਡੇ ਦੰਦ ਭੰਨ ਸੁੱਟਦਾ, ਅਤੇ ਉਹ ਦੇ ਦੰਦਾਂ ਤੋਂ ਸ਼ਿਕਾਰ ਖੋਹ ਲੈਂਦਾ ਸੀ।
I broke the jaws of the unrighteous, and plucked the prey out of his teeth.
18 ੧੮ “ਤਦ ਮੈਂ ਸੋਚਦਾ ਸੀ, ਮੇਰੇ ਦਿਨ ਰੇਤ ਦੇ ਕਣਾਂ ਜਿੰਨੇ ਅਣਗਿਣਤ ਹੋਣਗੇ ਅਤੇ ਮੈਂ ਆਪਣੇ ਵਸੇਬੇ ਵਿੱਚ ਮਰਾਂਗਾ।
Then I said, 'I shall die in my own house, I shall number my days as the sand.
19 ੧੯ ਮੇਰੀਆਂ ਜੜ੍ਹਾਂ ਪਾਣੀ ਤੱਕ ਫੈਲਦੀਆਂ ਹਨ, ਅਤੇ ਤ੍ਰੇਲ ਮੇਰੀਆਂ ਟਹਿਣੀਆਂ ਉੱਤੇ ਰਾਤ ਭਰ ਰਹਿੰਦੀ ਹੈ।
My root is spread out to the waters. The dew lies all night on my branch.
20 ੨੦ ਮੇਰਾ ਪਰਤਾਪ ਬਣਿਆ ਰਹੇਗਾ, ਅਤੇ ਮੇਰਾ ਧਣੁੱਖ ਮੇਰੇ ਹੱਥ ਵਿੱਚ ਸਦਾ ਨਵਾਂ ਬਣਿਆ ਰਹੇਗਾ।
My glory is fresh in me. My bow is renewed in my hand.'
21 ੨੧ “ਲੋਕ ਮੇਰੀ ਸੁਣਦੇ ਅਤੇ ਮੇਰੀ ਉਡੀਕ ਕਰਦੇ ਸਨ, ਅਤੇ ਮੇਰੀ ਸਲਾਹ ਲਈ ਚੁੱਪ ਰਹਿੰਦੇ ਸਨ।
"Men listened to me, waited, and kept silence for my counsel.
22 ੨੨ ਮੇਰੇ ਬੋਲਣ ਦੇ ਮਗਰੋਂ ਉਹ ਫੇਰ ਨਹੀਂ ਬੋਲਦੇ ਸਨ, ਅਤੇ ਮੇਰੀਆਂ ਗੱਲਾਂ ਉਹਨਾਂ ਉੱਤੇ ਮੀਂਹ ਦੀ ਤਰ੍ਹਾਂ ਵਰ੍ਹਦੀਆਂ ਸਨ।
After my words they did not speak again. My speech fell on them.
23 ੨੩ ਉਹ ਮੇਰੀ ਉਡੀਕ ਕਰਦੇ ਸਨ ਜਿਵੇਂ ਵਰਖਾ ਦੀ, ਅਤੇ ਆਪਣੇ ਮੂੰਹ ਖੋਲ੍ਹਦੇ ਸਨ ਜਿਵੇਂ ਆਖਰੀ ਮੀਂਹ ਲਈ
They waited for me as for the rain. Their mouths drank as with the spring rain.
24 ੨੪ ਜਦ ਉਹ ਬੇਆਸ ਹੁੰਦੇ ਤਾਂ ਮੈਂ ਉਹਨਾਂ ਨੂੰ ਮੁਸਕਰਾ ਕੇ ਪ੍ਰਸੰਨ ਕਰਦਾ ਸੀ ਅਤੇ ਮੇਰੇ ਮੁੱਖ ਦਾ ਚਾਨਣ ਉਹਨਾਂ ਲਈ ਬਹੁਮੁੱਲਾ ਸੀ।
I smiled on them when they had no confidence. They did not reject the light of my face.
25 ੨੫ ਮੈਂ ਉਹਨਾਂ ਦਾ ਰਾਹ ਚੁਣਦਾ ਸੀ ਅਤੇ ਪਰਮੁੱਖ ਹੋ ਕੇ ਬਹਿੰਦਾ ਸੀ, ਅਤੇ ਅਜਿਹਾ ਵੱਸਦਾ ਜਿਵੇਂ ਫੌਜ ਵਿੱਚ ਰਾਜਾ, ਉਸ ਵਾਂਗੂੰ ਜਿਹੜਾ ਸੋਗੀਆਂ ਨੂੰ ਤਸੱਲੀ ਦਿੰਦਾ ਹੈ।”
I chose out their way, and sat as chief. I lived as a king in the army, as one who comforts the mourners.

< ਅੱਯੂਬ 29 >