< ਅੱਯੂਬ 32 >

1 ਤਦ ਇਹਨਾਂ ਤਿੰਨਾਂ ਮਨੁੱਖਾਂ ਨੇ ਅੱਯੂਬ ਨੂੰ ਉੱਤਰ ਦੇਣਾ ਛੱਡ ਦਿੱਤਾ, ਕਿਉਂ ਜੋ ਉਹ ਆਪਣੀ ਨਿਗਾਹ ਵਿੱਚ ਧਰਮੀ ਸੀ
וישבתו שלשת האנשים האלה-- מענות את-איוב כי הוא צדיק בעיניו
2 ਫੇਰ ਬਰਕਏਲ ਬੂਜ਼ੀ ਦਾ ਪੁੱਤਰ ਅਲੀਹੂ ਜੋ ਰਾਮ ਦੇ ਟੱਬਰ ਦਾ ਸੀ, ਉਸ ਦਾ ਕ੍ਰੋਧ ਭੜਕਿਆ। ਉਹ ਦਾ ਕ੍ਰੋਧ ਅੱਯੂਬ ਉੱਤੇ ਇਸ ਲਈ ਭੜਕਿਆ ਕਿਉਂਕਿ ਉਸ ਨੇ ਆਪਣੇ ਆਪ ਨੂੰ ਨਿਰਦੋਸ਼ ਠਹਿਰਾਇਆ ਨਾ ਕਿ ਪਰਮੇਸ਼ੁਰ ਨੂੰ,
ויחר אף אליהוא בן-ברכאל הבוזי-- ממשפחת-רם באיוב חרה אפו-- על-צדקו נפשו מאלהים
3 ਅਤੇ ਉਹ ਦਾ ਕ੍ਰੋਧ ਉਹ ਦੇ ਤਿੰਨਾਂ ਮਿੱਤਰਾਂ ਉੱਤੇ ਵੀ ਭੜਕਿਆ ਕਿਉਂ ਜੋ ਉਹ ਅੱਯੂਬ ਨੂੰ ਉੱਤਰ ਨਾ ਦੇ ਸਕੇ, ਤਾਂ ਵੀ ਉਹਨਾਂ ਨੇ ਅੱਯੂਬ ਨੂੰ ਦੋਸ਼ੀ ਠਹਿਰਾਇਆ।
ובשלשת רעיו חרה אפו על אשר לא-מצאו מענה-- וירשיעו את-איוב
4 ਅਲੀਹੂ ਅੱਯੂਬ ਨਾਲ ਗੱਲਾਂ ਕਰਨ ਲਈ ਠਹਿਰਿਆ ਰਿਹਾ ਕਿਉਂ ਜੋ ਉਹ ਉਮਰ ਵਿੱਚ ਉਸ ਤੋਂ ਵੱਡੇ ਸਨ।
ואליהו--חכה את-איוב בדברים כי זקנים-המה ממנו לימים
5 ਜਦ ਅਲੀਹੂ ਨੇ ਵੇਖਿਆ ਕਿ ਇਹਨਾਂ ਤਿੰਨਾਂ ਮਨੁੱਖਾਂ ਵਿੱਚੋਂ ਕੋਈ ਉੱਤਰ ਨਹੀਂ ਦਿੰਦਾ, ਤਦ ਉਸ ਦਾ ਕ੍ਰੋਧ ਭੜਕ ਗਿਆ।
וירא אליהוא--כי אין מענה בפי שלשת האנשים ויחר אפו
6 ਤਦ ਬਰਕਏਲ ਬੂਜ਼ੀ ਦੇ ਪੁੱਤਰ ਅਲੀਹੂ ਨੇ ਉੱਤਰ ਦਿੱਤਾ ਅਤੇ ਆਖਿਆ, “ਮੈਂ ਅਜੇ ਜੁਆਨ ਹਾਂ, ਅਤੇ ਤੁਸੀਂ ਵੱਡੀ ਉਮਰ ਦੇ ਹੋ, ਇਸ ਲਈ ਮੈਂ ਰੁਕਿਆ ਰਿਹਾ ਅਤੇ ਤੁਹਾਨੂੰ ਆਪਣੇ ਵਿਚਾਰ ਦੱਸਣ ਤੋਂ ਡਰਦਾ ਸੀ।
ויען אליהוא בן ברכאל הבוזי-- ויאמר צעיר אני לימים ואתם ישישים על-כן זחלתי ואירא מחות דעי אתכם
7 ਮੈਂ ਸੋਚਦਾ ਸੀ ਕਿ ਜੋ ਉਮਰ ਵਿੱਚ ਵੱਡੇ ਹਨ, ਉਹ ਬੋਲਣ ਅਤੇ ਬਹੁਤ ਸਾਲਾਂ ਦੇ ਹਨ ਉਹ ਬੁੱਧ ਸਿਖਾਉਣ,
אמרתי ימים ידברו ורב שנים ידיעו חכמה
8 ਪਰੰਤੂ ਮਨੁੱਖ ਵਿੱਚ ਇੱਕ ਆਤਮਾ ਹੈ, ਅਤੇ ਸਰਬ ਸ਼ਕਤੀਮਾਨ ਪਰਮੇਸ਼ੁਰ ਦਾ ਸਾਹ ਉਹਨਾਂ ਨੂੰ ਸਮਝ ਦਿੰਦਾ ਹੈ।
אכן רוח-היא באנוש ונשמת שדי תבינם
9 ਉਹ ਵੱਡੇ ਹੀ ਨਹੀਂ ਜਿਹੜੇ ਬੁੱਧਵਾਨ ਹਨ, ਅਤੇ ਸਿਰਫ਼ ਬਜ਼ੁਰਗ ਹੀ ਨਿਆਂ ਨੂੰ ਸਮਝਣ ਵਾਲੇ ਨਹੀਂ ਹੁੰਦੇ।
לא-רבים יחכמו וזקנים יבינו משפט
10 ੧੦ “ਇਸ ਲਈ ਮੈਂ ਆਖਦਾ ਹਾਂ, ਮੇਰੀ ਸੁਣੋ, ਮੈਂ ਵੀ ਆਪਣੇ ਵਿਚਾਰ ਦੱਸਾਂਗਾ।
לכן אמרתי שמעה-לי אחוה דעי אף-אני
11 ੧੧ ਵੇਖੋ, ਮੈਂ ਤੁਹਾਡੀਆਂ ਗੱਲਾਂ ਸੁਣਨ ਲਈ ਠਹਿਰਿਆ ਰਿਹਾ, ਮੈਂ ਤੁਹਾਡੀਆਂ ਦਲੀਲਾਂ ਉੱਤੇ ਕੰਨ ਲਾਇਆ, ਜਦ ਤੁਸੀਂ ਗੱਲਾਂ ਦੀ ਭਾਲ ਕਰਦੇ ਸੀ!
הן הוחלתי לדבריכם--אזין עד-תבונתיכם עד-תחקרון מלין
12 ੧੨ ਮੈਂ ਤੁਹਾਡੀਆਂ ਗੱਲਾਂ ਉੱਤੇ ਧਿਆਨ ਕੀਤਾ, ਵੇਖੋ, ਤੁਹਾਡੇ ਵਿੱਚ ਕੋਈ ਨਹੀਂ ਸੀ ਜਿਹੜਾ ਅੱਯੂਬ ਨੂੰ ਗਲਤ ਸਾਬਤ ਕਰ ਸਕਦਾ, ਜਾਂ ਉਹ ਦੀਆਂ ਗੱਲਾਂ ਦਾ ਉੱਤਰ ਦਿੰਦਾ।
ועדיכם אתבונן והנה אין לאיוב מוכיח--עונה אמריו מכם
13 ੧੩ ਤੁਸੀਂ ਇਹ ਨਾ ਸਮਝੋ ਕਿ ਸਾਨੂੰ ਹੀ ਬੁੱਧ ਮਿਲੀ ਹੈ, ਕਿ ਪਰਮੇਸ਼ੁਰ ਹੀ ਉਸ ਦੇ ਤਰਕ ਨੂੰ ਰੱਦ ਕਰ ਸਕਦਾ ਹੈ ਨਾ ਕਿ ਮਨੁੱਖ,
פן-תאמרו מצאנו חכמה אל ידפנו לא-איש
14 ੧੪ ਨਾ ਤਾਂ ਉਸ ਮੇਰੇ ਵਿਰੁੱਧ ਗੱਲਾਂ ਕੀਤੀਆਂ, ਅਤੇ ਨਾ ਮੈਂ ਤੁਹਾਡੇ ਵਿਤਰਕਾਂ ਨਾਲ ਉਸ ਨੂੰ ਉੱਤਰ ਦਿਆਂਗਾ।
ולא-ערך אלי מלין ובאמריכם לא אשיבנו
15 ੧੫ “ਉਹ ਘਬਰਾ ਗਏ ਅਤੇ ਹੋਰ ਉੱਤਰ ਨਹੀਂ ਦਿੱਤਾ, ਉਹਨਾਂ ਨੇ ਬੋਲਣਾ ਬੰਦ ਕਰ ਦਿੱਤਾ।
חתו לא-ענו עוד העתיקו מהם מלים
16 ੧੬ ਕੀ ਮੈਂ ਠਹਿਰਿਆ ਰਹਾਂ ਜਦ ਕਿ ਉਹ ਬੋਲਦੇ ਨਹੀਂ, ਕਿਉਂ ਜੋ ਉਹ ਖੜ੍ਹੇ ਹਨ ਅਤੇ ਹੋਰ ਉੱਤਰ ਨਹੀਂ ਦਿੰਦੇ?
והוחלתי כי-לא ידברו כי עמדו לא-ענו עוד
17 ੧੭ ਮੈਂ ਵੀ ਆਪਣੀ ਵਾਰ ਦਾ ਉੱਤਰ ਦਿਆਂਗਾ, ਮੈਂ ਵੀ ਆਪਣੇ ਵਿਚਾਰ ਦੱਸਾਂਗਾ।
אענה אף-אני חלקי אחוה דעי אף-אני
18 ੧੮ ਮੈਂ ਤਾਂ ਗੱਲਾਂ ਨਾਲ ਭਰਿਆ ਹੋਇਆ ਹਾਂ, ਅਤੇ ਮੇਰੇ ਅੰਦਰਲਾ ਆਤਮਾ ਮੈਨੂੰ ਮਜ਼ਬੂਰ ਕਰਦਾ ਹੈ।
כי מלתי מלים הציקתני רוח בטני
19 ੧੯ ਵੇਖੋ, ਮੇਰਾ ਮਨ ਉਸ ਮੈਅ ਦੀ ਤਰ੍ਹਾਂ ਹੈ, ਜਿਹੜੀ ਖੋਲ੍ਹੀ ਨਹੀਂ ਗਈ, ਨਵੀਆਂ ਮਸ਼ਕਾਂ ਦੀ ਤਰ੍ਹਾਂ ਉਹ ਪਾਟਣ ਵਾਲਾ ਹੈ।
הנה-בטני--כיין לא-יפתח כאבות חדשים יבקע
20 ੨੦ ਮੈਂ ਬੋਲਾਂਗਾ ਤਾਂ ਜੋ ਮੈਨੂੰ ਆਰਾਮ ਆਵੇ, ਮੈਂ ਆਪਣਾ ਮੂੰਹ ਖੋਲ੍ਹਾਂਗਾ ਅਤੇ ਉੱਤਰ ਦਿਆਂਗਾ।
אדברה וירוח-לי אפתח שפתי ואענה
21 ੨੧ ਮੈਂ ਕਦੀ ਕਿਸੇ ਮਨੁੱਖ ਦੀ ਪੱਖਪਾਤ ਨਹੀਂ ਕਰਾਂਗਾ, ਨਾ ਕਿਸੇ ਮਨੁੱਖ ਦੀ ਚਾਪਲੂਸੀ ਕਰਾਂਗਾ,
אל-נא אשא פני-איש ואל-אדם לא אכנה
22 ੨੨ ਕਿਉਂ ਜੋ ਮੈਨੂੰ ਕਿਸੇ ਦੀ ਚਾਪਲੂਸੀ ਕਰਨੀ ਆਉਂਦੀ ਹੀ ਨਹੀਂ, ਨਹੀਂ ਤਾਂ ਮੇਰਾ ਸਿਰਜਣਹਾਰ ਮੈਨੂੰ ਛੇਤੀ ਚੁੱਕ ਲਵੇਗਾ।”
כי לא ידעתי אכנה כמעט ישאני עשני

< ਅੱਯੂਬ 32 >