< ਅੱਯੂਬ 33 >

1 “ਇਸ ਲਈ ਹੇ ਅੱਯੂਬ, ਹੁਣ ਮੇਰੀਆਂ ਗੱਲਾਂ ਸੁਣ, ਅਤੇ ਮੇਰੇ ਬਚਨਾਂ ਉੱਤੇ ਕੰਨ ਲਾ!
"However, Job, Please hear my speech, and listen to all my words.
2 ਵੇਖ, ਮੈਂ ਆਪਣਾ ਮੂੰਹ ਖੋਲ੍ਹਿਆ ਹੈ, ਮੇਰੀ ਜੀਭ ਬੋਲਣ ਲਈ ਤਿਆਰ ਹੈ,
See now, I have opened my mouth. My tongue has spoken in my mouth.
3 ਮੇਰਾ ਬੋਲਣਾ ਮੇਰੇ ਦਿਲ ਦੀ ਸਿਧਿਆਈ ਨੂੰ ਪਰਗਟ ਕਰੇਗਾ, ਅਤੇ ਮੇਰੇ ਬੁੱਲ੍ਹ ਗਿਆਨ ਨੂੰ ਸਫ਼ਾਈ ਨਾਲ ਬੋਲਣਗੇ।
My words shall utter the uprightness of my heart. That which my lips know they shall speak sincerely.
4 ਪਰਮੇਸ਼ੁਰ ਦੇ ਆਤਮਾ ਨੇ ਮੈਨੂੰ ਸਿਰਜਿਆ, ਸਰਬ ਸ਼ਕਤੀਮਾਨ ਦੇ ਸਾਹ ਨੇ ਮੈਨੂੰ ਜੀਵਨ ਦਿੱਤਾ।
The Spirit of God has made me, and the breath of Shaddai gives me life.
5 ਜੇ ਤੂੰ ਉੱਤਰ ਦੇ ਸਕਦਾ ਹੈਂ ਤਾਂ ਦੇ, ਮੇਰੇ ਸਨਮੁਖ ਆਪਣਾ ਤਰਕ ਤਿਆਰ ਕਰਕੇ ਖੜ੍ਹਾ ਹੋ ਜਾ!
If you can, answer me. Set your words in order before me, and stand forth.
6 ਵੇਖ, ਮੈਂ ਪਰਮੇਸ਼ੁਰ ਲਈ ਤੇਰੇ ਜਿਹਾ ਹੀ ਹਾਂ, ਮੈਂ ਵੀ ਮਿੱਟੀ ਦੇ ਇੱਕ ਢੇਲੇ ਦਾ ਬਣਿਆ ਹੋਇਆ ਹਾਂ।
Look, I am toward God even as you are. I am also formed out of the clay.
7 ਵੇਖ, ਮੇਰੇ ਭੈਅ ਤੋਂ ਤੈਨੂੰ ਘਬਰਾਉਣ ਦੀ ਲੋੜ ਨਹੀਂ, ਮੇਰਾ ਦਾਵਾ ਤੇਰੇ ਉੱਤੇ ਭਾਰੀ ਨਾ ਹੋਵੇਗਾ।
Look, my terror shall not make you afraid, neither shall my pressure be heavy on you.
8 “ਸੱਚ-ਮੁੱਚ ਤੇਰੀਆਂ ਗੱਲਾਂ ਮੇਰੇ ਕੰਨਾਂ ਵਿੱਚ ਪਈਆਂ ਹਨ, ਤੇਰੇ ਬੋਲਣ ਦੀ ਅਵਾਜ਼ ਮੈਂ ਸੁਣੀ ਹੈ,
"Surely you have spoken in my hearing, I have heard the voice of your words, saying,
9 ਭਈ ਮੈਂ ਤਾਂ ਸਾਫ਼ ਅਤੇ ਨਿਰਅਪਰਾਧ ਹਾਂ, ਮੈਂ ਪਾਕ ਅਤੇ ਨਿਰਦੋਸ਼ ਹਾਂ।
'I am clean, without disobedience. I am innocent, neither is there iniquity in me.
10 ੧੦ ਪਰ ਵੇਖ, ਪਰਮੇਸ਼ੁਰ ਮੇਰੇ ਵਿਰੁੱਧ ਮੌਕਾ ਲੱਭਦਾ ਹੈ, ਉਹ ਮੈਨੂੰ ਆਪਣਾ ਵੈਰੀ ਗਿਣਦਾ ਹੈ।
Look, he finds occasions against me. He counts me for his enemy.
11 ੧੧ ਉਹ ਮੇਰੇ ਪੈਰਾਂ ਨੂੰ ਕਾਠ ਵਿੱਚ ਠੋਕ ਦਿੰਦਾ ਹੈ, ਉਹ ਮੇਰੇ ਸਾਰੇ ਰਾਹਾਂ ਨੂੰ ਤੱਕਦਾ ਰਹਿੰਦਾ ਹੈ।
He puts my feet in the stocks. He marks all my paths.'
12 ੧੨ “ਪਰ ਵੇਖ, ਮੈਂ ਤੈਨੂੰ ਉੱਤਰ ਦਿੰਦਾ ਹਾਂ, ਤੂੰ ਇਸ ਵਿੱਚ ਧਰਮੀ ਨਹੀਂ, ਕਿਉਂ ਜੋ ਪਰਮੇਸ਼ੁਰ ਮਨੁੱਖ ਨਾਲੋਂ ਵੱਡਾ ਹੈ।
"Look, I will answer you. In this you are not just, for God is greater than man.
13 ੧੩ ਤੂੰ ਕਿਉਂ ਉਹ ਦੇ ਵਿਰੁੱਧ ਝਗੜਦਾ ਹੈਂ ਕਿ ਉਹ ਲੋਕਾਂ ਦੀ ਕਿਸੇ ਗੱਲ ਦਾ ਉੱਤਰ ਨਹੀਂ ਦਿੰਦਾ!
Why do you strive against him, because he doesn't give account of any of his matters?
14 ੧੪ ਕਿਉਂ ਜੋ ਪਰਮੇਸ਼ੁਰ ਇੱਕ ਵਾਰ ਬੋਲਦਾ ਹੈ, ਸਗੋਂ ਦੋ ਵਾਰ ਪਰ ਲੋਕ ਉਸ ਉੱਤੇ ਧਿਆਨ ਨਹੀਂ ਲਾਉਂਦੇ।
For God speaks once, yes twice, though man pays no attention.
15 ੧੫ ਸੁਫ਼ਨੇ ਵਿੱਚ ਜਾਂ ਰਾਤ ਦੇ ਦਰਸ਼ਣ ਵਿੱਚ, ਜਦ ਭਾਰੀ ਨੀਂਦ ਮਨੁੱਖਾਂ ਉੱਤੇ ਆ ਪੈਂਦੀ ਹੈ, ਅਤੇ ਜਦ ਉਹ ਆਪਣਿਆਂ ਬਿਸਤਰਿਆਂ ਉੱਤੇ ਸੌਂਦੇ ਹਨ,
In a dream, in a vision of the night, when deep sleep falls on men, in slumbering on the bed;
16 ੧੬ ਤਦ ਉਹ ਮਨੁੱਖਾਂ ਦੇ ਕੰਨ ਖੋਲ੍ਹਦਾ ਹੈ, ਅਤੇ ਉਹਨਾਂ ਨੂੰ ਚੇਤਾਵਨੀ ਦੇ ਕੇ ਡਰਾ ਦਿੰਦਾ ਹੈ,
Then he opens the ears of men, and seals their instruction,
17 ੧੭ ਤਾਂ ਜੋ ਮਨੁੱਖ ਨੂੰ ਉਸ ਦੇ ਭੈੜੇ ਕੰਮਾਂ ਤੋਂ ਰੋਕੇ, ਅਤੇ ਮਨੁੱਖ ਨੂੰ ਹੰਕਾਰ ਤੋਂ ਦੂਰ ਰੱਖੇ।
That he may withdraw man from his purpose, and hide pride from man.
18 ੧੮ ਉਹ ਉਸ ਦੀ ਜਾਨ ਨੂੰ ਟੋਏ ਤੋਂ ਬਚਾਉਂਦਾ ਹੈ, ਅਤੇ ਉਸ ਦੇ ਜੀਵਨ ਨੂੰ ਤਲਵਾਰ ਨਾਲ ਨਾਸ ਹੋਣ ਤੋਂ।
He keeps back his soul from the pit, and his life from perishing by the sword.
19 ੧੯ “ਜਦ ਕਿਸੇ ਦੀ ਤਾੜਨਾ ਹੋਵੇ ਤਾਂ ਉਹ ਆਪਣੇ ਬਿਸਤਰੇ ਉੱਤੇ ਦਰਦ ਨਾਲ ਦੱਬ ਕੇ ਝੁੱਲਦਾ ਹੈ, ਅਤੇ ਆਪਣੀਆਂ ਹੱਡੀਆਂ ਵਿੱਚ ਰੋਜ਼ ਦੀ ਅਣ-ਬਣ ਨਾਲ ਵੀ।
He is chastened also with pain on his bed, with continual strife in his bones;
20 ੨੦ ਉਹ ਦਾ ਪ੍ਰਾਣ ਰੋਟੀ ਤੋਂ ਅਤੇ ਉਸ ਦੀ ਜਾਨ ਸੁਆਦਲੇ ਭੋਜਨ ਤੋਂ ਘਿਣ ਕਰਨ ਲੱਗਦੀ ਹੈ।
So that his life abhors bread, and his soul choicest food.
21 ੨੧ ਉਸ ਦਾ ਮਾਸ ਅਜਿਹਾ ਸੁੱਕ ਜਾਂਦਾ ਹੈ ਕਿ ਵਿਖਾਈ ਨਹੀਂ ਦਿੰਦਾ, ਉਸ ਦੀਆਂ ਹੱਡੀਆਂ ਜਿਹੜੀਆਂ ਪਹਿਲਾਂ ਵਿਖਾਈ ਨਹੀਂ ਸਨ ਦਿੰਦੀਆਂ ਨਿੱਕਲ ਆਉਂਦੀਆਂ ਹਨ!
His flesh is so consumed away, that it can't be seen. His bones that were not seen stick out.
22 ੨੨ ਉਸ ਦੀ ਜਾਨ ਕਬਰ ਦੇ ਨੇੜੇ ਪਹੁੰਚਦੀ ਹੈ ਅਤੇ ਉਸ ਦਾ ਪ੍ਰਾਣ ਮੌਤ ਲਿਆਉਣ ਵਾਲਿਆਂ ਦੇ ਵੱਸ ਹੋ ਜਾਂਦਾ ਹੈ।
Yes, his soul draws near to the pit, and his life to the destroyers.
23 ੨੩ ਹੁਣ ਜੇ ਉਸ ਦੇ ਕੋਲ ਕੋਈ ਦੂਤ ਹੋਵੇ ਜੋ ਹਜ਼ਾਰਾਂ ਵਿੱਚੋਂ ਇੱਕ ਹੋਵੇ ਜੋ ਉਸ ਨੂੰ ਅਰਥ ਕਰਕੇ ਦੱਸੇ ਕਿ ਮਨੁੱਖ ਦੇ ਲਈ ਕੀ ਠੀਕ ਹੈ।
"If there is beside him an angel, an interpreter, one among a thousand, to show to man what is right for him;
24 ੨੪ ਤਦ ਉਹ ਉਸ ਉੱਤੇ ਦਯਾ ਕਰਦਾ ਹੈ ਤੇ ਆਖਦਾ ਹੈ, ਉਸ ਨੂੰ ਟੋਏ ਵਿੱਚ ਪੈਣ ਤੋਂ ਬਚਾ ਲੈ, ਮੈਨੂੰ ਉਸ ਲਈ ਪ੍ਰਾਸਚਿੱਤ ਮਿਲ ਗਿਆ ਹੈ।
then he is gracious to him, and says, 'Deliver him from going down to the pit, I have found a ransom.'
25 ੨੫ ਉਸ ਦਾ ਮਾਸ ਬਾਲਕ ਨਾਲੋਂ ਵੱਧ ਹਰਿਆ-ਭਰਿਆ ਹੋ ਜਾਵੇਗਾ, ਉਸ ਦੀ ਜੁਆਨੀ ਦੇ ਦਿਨ ਵੱਲ ਮੁੜ ਆਉਣਗੇ।
His flesh shall be fresher than a child's. He returns to the days of his youth.
26 ੨੬ ਉਹ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰੇਗਾ ਅਤੇ ਉਹ ਉਸ ਨੂੰ ਕਬੂਲ ਕਰੇਗਾ, ਉਹ ਖੁਸ਼ੀ ਨਾਲ ਪਰਮੇਸ਼ੁਰ ਦਾ ਦਰਸ਼ਣ ਕਰੇਗਾ, ਉਹ ਮਨੁੱਖ ਲਈ ਉਸ ਦਾ ਧਰਮ ਫੇਰ ਮੋੜ ਦੇਵੇਗਾ।
He prays to God, and he is favorable to him, so that he sees his face with joy. He restores to man his righteousness.
27 ੨੭ ਉਹ ਮਨੁੱਖਾਂ ਦੇ ਅੱਗੇ ਗਾਉਣ ਲੱਗਦਾ ਅਤੇ ਆਖਣ ਲੱਗਦਾ ਹੈ, - ਮੈਂ ਪਾਪ ਕੀਤਾ ਅਤੇ ਸਿੱਧੀ ਗੱਲ ਨੂੰ ਉਲੱਦ ਦਿੱਤਾ ਪਰ ਉਸ ਦਾ ਬਦਲਾ ਮੈਥੋਂ ਨਾ ਲਿਆ ਗਿਆ।
He sings before men, and says, 'I have sinned, and perverted that which was right, and it did not profit me.
28 ੨੮ ਉਸ ਨੇ ਮੇਰੀ ਜਾਨ ਨੂੰ ਕਬਰ ਵਿੱਚ ਜਾਣ ਤੋਂ ਬਚਾਇਆ, ਮੇਰਾ ਪ੍ਰਾਣ ਚਾਨਣ ਨੂੰ ਵੇਖੇਗਾ!
He has redeemed my soul from going into the pit. My life shall see the light.'
29 ੨੯ “ਵੇਖ, ਇਹ ਸਾਰੇ ਕੰਮ ਪਰਮੇਸ਼ੁਰ ਮਨੁੱਖ ਦੇ ਨਾਲ, ਦੋ ਵਾਰ ਸਗੋਂ ਤਿੰਨ ਵਾਰ ਵੀ ਕਰਦਾ ਹੈ,
"Look, God works all these things, twice, yes three times, with a man,
30 ੩੦ ਤਾਂ ਜੋ ਉਸ ਦੀ ਜਾਨ ਨੂੰ ਕਬਰ ਤੋਂ ਬਚਾਵੇ ਅਤੇ ਉਹ ਜੀਉਂਦਿਆਂ ਦੇ ਚਾਨਣ ਨਾਲ ਪ੍ਰਕਾਸ਼ਿਤ ਹੋਵੇ।
to bring back his soul from the pit, that he may be enlightened with the light of the living.
31 ੩੧ “ਹੇ ਅੱਯੂਬ, ਧਿਆਨ ਲਾ ਕੇ ਮੇਰੀ ਸੁਣ, ਚੁੱਪ ਵੱਟ ਤੇ ਮੈਂ ਬੋਲਾਂਗਾ।
Mark well, Job, and listen to me. Hold your peace, and I will speak.
32 ੩੨ ਜੇ ਤੂੰ ਕੁਝ ਬੋਲਣਾ ਹੈ ਤਾਂ ਮੈਨੂੰ ਉੱਤਰ ਦੇ, ਬੋਲ, ਕਿਉਂ ਜੋ ਮੈਂ ਤੈਨੂੰ ਨਿਰਦੋਸ਼ ਠਹਿਰਾਉਣਾ ਚਾਹੁੰਦਾ ਹਾਂ।
If you have anything to say, answer me. Speak, for I desire to justify you.
33 ੩੩ ਜੇ ਨਹੀਂ ਤਾਂ ਤੂੰ ਮੇਰੀ ਸੁਣ, ਚੁੱਪ ਵੱਟ, ਮੈਂ ਤੈਨੂੰ ਬੁੱਧ ਦੀਆਂ ਗੱਲਾਂ ਸਿਖਾਵਾਂਗਾ।”
If not, listen to me. Hold your peace, and I will teach you wisdom."

< ਅੱਯੂਬ 33 >