< ਅੱਯੂਬ 36 >

1 ਅਤੇ ਅਲੀਹੂ ਨੇ ਫੇਰ ਆਖਿਆ,
ויסף אליהוא ויאמר
2 “ਮੇਰੇ ਲਈ ਜ਼ਰਾ ਠਹਿਰ ਅਤੇ ਮੈਂ ਤੈਨੂੰ ਦੱਸਾਂਗਾ, ਕਿਉਂਕਿ ਪਰਮੇਸ਼ੁਰ ਦੇ ਪੱਖ ਵਿੱਚ ਹੋਰ ਵੀ ਗੱਲਾਂ ਆਖਣੀਆਂ ਹਨ।
כתר-לי זעיר ואחוך כי עוד לאלוה מלים
3 ਮੈਂ ਆਪਣਾ ਗਿਆਨ ਦੂਰੋਂ ਲਿਆਵਾਂਗਾ, ਅਤੇ ਮੈਂ ਆਪਣੇ ਸਿਰਜਣਹਾਰ ਨੂੰ ਧਰਮੀ ਠਹਿਰਾਵਾਂਗਾ,
אשא דעי למרחוק ולפעלי אתן-צדק
4 ਕਿਉਂ ਜੋ ਸੱਚ-ਮੁੱਚ ਮੇਰੀਆਂ ਗੱਲਾਂ ਝੂਠੀਆਂ ਨਹੀਂ ਹਨ, ਸੰਪੂਰਨ ਗਿਆਨਵਾਨ ਤੇਰੇ ਨਾਲ ਹੈ।
כי-אמנם לא-שקר מלי תמים דעות עמך
5 “ਵੇਖ, ਪਰਮੇਸ਼ੁਰ ਮਹਾਨ ਹੈ ਅਤੇ ਕਿਸੇ ਨੂੰ ਤੁੱਛ ਨਹੀਂ ਜਾਣਦਾ, ਉਹ ਬਲ ਤੇ ਬੁੱਧ ਵਿੱਚ ਮਹਾਨ ਹੈ।
הן-אל כביר ולא ימאס כביר כח לב
6 ਉਹ ਦੁਸ਼ਟ ਨੂੰ ਜੀਉਂਦਾ ਨਹੀਂ ਰੱਖਦਾ, ਪਰ ਉਹ ਮਸਕੀਨਾਂ ਨੂੰ ਉਹਨਾਂ ਦਾ ਹੱਕ ਦਿੰਦਾ ਹੈ।
לא-יחיה רשע ומשפט עניים יתן
7 ਉਹ ਧਰਮੀ ਵੱਲੋਂ ਅੱਖ ਨਹੀਂ ਫੇਰਦਾ, ਪਰ ਰਾਜਿਆਂ ਨਾਲ ਰਾਜ ਗੱਦੀ ਉੱਤੇ ਉਹਨਾਂ ਨੂੰ ਸਦਾ ਲਈ ਬਿਠਾਉਂਦਾ ਹੈ ਅਤੇ ਉਹ ਉੱਚੇ ਕੀਤੇ ਜਾਂਦੇ ਹਨ।
לא-יגרע מצדיק עיניו ואת-מלכים לכסא וישיבם לנצח ויגבהו
8 ਅਤੇ ਜੇਕਰ ਉਹ ਬੇੜੀਆਂ ਨਾਲ ਜਕੜੇ ਜਾਣ, ਅਤੇ ਮੁਸੀਬਤ ਦੀਆਂ ਰੱਸੀਆਂ ਨਾਲ ਬੰਨ੍ਹੇ ਜਾਣ,
ואם-אסורים בזקים ילכדון בחבלי-עני
9 ਤਾਂ ਵੀ ਉਹ ਉਹਨਾਂ ਨੂੰ ਉਹਨਾਂ ਦੀਆਂ ਕਰਤੂਤਾਂ, ਨਾਲੇ ਉਹਨਾਂ ਦੇ ਅਪਰਾਧ ਪਰਗਟ ਕਰਦਾ ਹੈ ਕਿ ਉਹ ਘਮੰਡੀ ਹਨ।
ויגד להם פעלם ופשעיהם כי יתגברו
10 ੧੦ ਉਹ ਸਿੱਖਿਆ ਲਈ ਉਹਨਾਂ ਦੇ ਕੰਨ ਖੋਲ੍ਹਦਾ ਹੈ ਅਤੇ ਫ਼ਰਮਾਉਂਦਾ ਹੈ ਕਿ ਬੁਰਿਆਈ ਤੋਂ ਮੁੜੋ!
ויגל אזנם למוסר ויאמר כי-ישובון מאון
11 ੧੧ ਜੇ ਉਹ ਸੁਣ ਲੈਣ ਅਤੇ ਉਹ ਦੀ ਸੇਵਾ ਕਰਨ, ਤਦ ਉਹ ਆਪਣੇ ਦਿਨ ਭਲਿਆਈ ਵਿੱਚ, ਅਤੇ ਆਪਣੇ ਵਰ੍ਹੇ ਖੁਸ਼ਹਾਲੀ ਵਿੱਚ ਪੂਰੇ ਕਰਨਗੇ।
אם-ישמעו ויעבדו יכלו ימיהם בטוב ושניהם בנעימים
12 ੧੨ ਪਰ ਜੇਕਰ ਉਹ ਨਾ ਸੁਣਨ, ਤਦ ਉਹ ਤਲਵਾਰ ਨਾਲ ਨਾਸ ਹੋਣਗੇ, ਅਤੇ ਗਿਆਨ ਤੋਂ ਬਿਨ੍ਹਾਂ ਮਰਨਗੇ!
ואם-לא ישמעו בשלח יעברו ויגועו בבלי-דעת
13 ੧੩ “ਪਰ ਉਹ ਦਿਲੋਂ ਆਗਿਆਕਾਰੀ ਨਾ ਹੋ ਕੇ ਕ੍ਰੋਧ ਵਧਾਉਂਦੇ ਹਨ, ਅਤੇ ਜਦ ਉਹ ਉਹਨਾਂ ਨੂੰ ਬੰਨ੍ਹਦਾ ਹੈ, ਤਾਂ ਵੀ ਉਹ ਦੁਹਾਈ ਨਹੀਂ ਦਿੰਦੇ।
וחנפי-לב ישימו אף לא ישועו כי אסרם
14 ੧੪ ਉਹ ਜੁਆਨੀ ਵਿੱਚ ਜਾਨ ਛੱਡ ਦਿੰਦੇ ਹਨ, ਅਤੇ ਪੁਰਖਗਾਮੀਆਂ ਵਿੱਚ ਉਹਨਾਂ ਦਾ ਜੀਵਨ ਮੁੱਕ ਜਾਂਦਾ ਹੈ।
תמת בנער נפשם וחיתם בקדשים
15 ੧੫ ਉਹ ਦੁਖਿਆਰੇ ਨੂੰ ਉਹ ਦੇ ਦੁੱਖਾਂ ਤੋਂ ਛੁਡਾਉਂਦਾ ਹੈ, ਅਤੇ ਉਹ ਉਹਨਾਂ ਨਾਲ ਜ਼ੁਲਮ ਦੇ ਸਮੇਂ ਵੀ ਗੱਲ ਕਰਦਾ ਹੈ।
יחלץ עני בעניו ויגל בלחץ אזנם
16 ੧੬ ਹਾਂ, ਉਹ ਨੇ ਤੈਨੂੰ ਦੁੱਖ ਦੇ ਮੂੰਹ ਤੋਂ ਕੱਢ ਕੇ ਅਜਿਹੇ ਖੁੱਲ੍ਹੇ ਥਾਂ ਵਿੱਚ ਪਹੁੰਚਾਉਂਦਾ ਹੈ ਜਿੱਥੇ ਕੋਈ ਤੰਗੀ ਨਹੀਂ, ਅਤੇ ਤੇਰੀ ਮੇਜ਼ ਉੱਤੇ ਚਿਕਨਾ ਭੋਜਨ ਪਰੋਸਦਾ ਹੈ।
ואף הסיתך מפי-צר-- רחב לא-מוצק תחתיה ונחת שלחנך מלא דשן
17 ੧੭ ਪਰ ਹੁਣ ਤੂੰ ਦੁਸ਼ਟਾਂ ਦੇ ਯੋਗ ਸਜ਼ਾ ਨਾਲ ਭਰਿਆ ਹੋਇਆ ਹੈ, ਸਜ਼ਾ ਅਤੇ ਨਿਆਂ ਤੈਨੂੰ ਫੜ੍ਹਦੇ ਹਨ।
ודין-רשע מלאת דין ומשפט יתמכו
18 ੧੮ ਖ਼ਬਰਦਾਰ, ਕਿਤੇ ਕਹਿਰ ਤੈਨੂੰ ਠੱਠੇ ਲਈ ਪਰੇਰੇ, ਨਾ ਪ੍ਰਾਸਚਿਤ ਦਾ ਵਾਧਾ ਤੈਨੂੰ ਕੁਰਾਹੇ ਪਵੇ!
כי-חמה פן-יסיתך בספק ורב-כפר אל-יטך
19 ੧੯ ਭਲਾ, ਤੇਰੀ ਦੁਹਾਈ ਜਾਂ ਸ਼ਕਤੀ ਦਾ ਸਾਰਾ ਜ਼ੋਰ ਤੈਨੂੰ ਛੁਡਾਵੇਗਾ ਕਿ ਤੂੰ ਦੁੱਖ ਵਿੱਚ ਨਾ ਪਵੇਂ?
היערך שועך לא בצר וכל מאמצי-כח
20 ੨੦ ਉਸ ਰਾਤ ਲਈ ਨਾ ਲੋਚ, ਜਦੋਂ ਲੋਕ ਆਪਣੇ ਸਥਾਨਾਂ ਤੋਂ ਕੱਢੇ ਜਾਂਦੇ ਹਨ।
אל-תשאף הלילה-- לעלות עמים תחתם
21 ੨੧ ਚੌਕਸ ਰਹਿ, ਬੁਰਿਆਈ ਵੱਲ ਨਾ ਫਿਰ, ਕਿਉਂ ਜੋ ਤੂੰ ਦੁੱਖ ਤੋਂ ਜ਼ਿਆਦਾ ਇਸੇ ਨੂੰ ਚੁਣਿਆ ਹੈ।
השמר אל-תפן אל-און כי-על-זה בחרת מעני
22 ੨੨ “ਵੇਖ, ਪਰਮੇਸ਼ੁਰ ਆਪਣੀ ਸਮਰੱਥਾ ਨਾਲ ਸ਼ਾਨਦਾਰ ਕੰਮ ਕਰਦਾ ਹੈ, ਉਹ ਦੇ ਤੁੱਲ ਸਿੱਖਿਆ ਦੇਣ ਵਾਲਾ ਕੌਣ ਹੈ?
הן-אל ישגיב בכחו מי כמהו מורה
23 ੨੩ ਕਿਸ ਨੇ ਉਹ ਦੇ ਲਈ ਉਹ ਦਾ ਰਸਤਾ ਠਹਿਰਾਇਆ, ਜਾਂ ਕੌਣ ਕਹਿ ਸਕਦਾ ਹੈ ਕਿ ਤੂੰ ਗਲਤੀ ਕੀਤੀ ਹੈ?
מי-פקד עליו דרכו ומי-אמר פעלת עולה
24 ੨੪ ਉਸ ਦੇ ਕੰਮਾਂ ਦੀ ਵਡਿਆਈ ਕਰਨਾ ਯਾਦ ਰੱਖ, ਜਿਸ ਦੀ ਉਸਤਤ ਦਾ ਗੀਤ ਮਨੁੱਖ ਗਾਉਂਦੇ ਹਨ।
זכר כי-תשגיא פעלו-- אשר שררו אנשים
25 ੨੫ ਸਾਰੇ ਮਨੁੱਖਾਂ ਨੇ ਉਹ ਨੂੰ ਵੇਖਿਆ ਹੈ, ਮਨੁੱਖ ਉਹ ਨੂੰ ਦੂਰੋਂ ਤੱਕਦਾ ਹੈ।
כל-אדם חזו-בו אנוש יביט מרחוק
26 ੨੬ ਵੇਖ, ਪਰਮੇਸ਼ੁਰ ਮਹਾਨ ਹੈ ਅਤੇ ਅਸੀਂ ਉਹ ਨੂੰ ਨਹੀਂ ਜਾਣਦੇ, ਉਹ ਦੇ ਵਰਿਹਾਂ ਦੀ ਗਿਣਤੀ ਸਮਝ ਤੋਂ ਪਰ੍ਹੇ ਹੈ।
הן-אל שגיא ולא נדע מספר שניו ולא-חקר
27 ੨੭ “ਉਹ ਤਾਂ ਪਾਣੀ ਦੀਆਂ ਬੂੰਦਾਂ ਉਤਾਹਾਂ ਖਿੱਚਦਾ ਹੈ, ਜਿਹੜੀਆਂ ਉਹ ਦੀ ਭਾਫ਼ ਤੋਂ ਮੀਂਹ ਬਣ ਕੇ ਵਰ੍ਹਦੀਆਂ ਹਨ,
כי יגרע נטפי-מים יזקו מטר לאדו
28 ੨੮ ਜਿਹਨਾਂ ਨੂੰ ਬੱਦਲ ਡੋਲ੍ਹਦੇ ਹਨ, ਅਤੇ ਉਹ ਮਨੁੱਖਾਂ ਉੱਤੇ ਬਹੁਤਾਇਤ ਨਾਲ ਵਰ੍ਹਦੀਆਂ ਹਨ।
אשר-יזלו שחקים ירעפו עלי אדם רב
29 ੨੯ ਭਲਾ, ਕੋਈ ਘਟਾਂ ਦਾ ਫੈਲਣਾ ਅਤੇ ਉਹ ਦੇ ਮੰਡਪ ਦੀਆਂ ਗਰਜਾਂ ਸਮਝ ਸਕਦਾ ਹੈ?
אף אם-יבין מפרשי-עב תשאות סכתו
30 ੩੦ ਵੇਖ, ਉਹ ਉਸ ਉੱਤੇ ਆਪਣਾ ਚਾਨਣ ਫੈਲਾਉਂਦਾ ਹੈ, ਅਤੇ ਸਮੁੰਦਰ ਦੀਆਂ ਜੜ੍ਹਾਂ ਨੂੰ ਵੀ ਢੱਕਦਾ ਹੈ।
הן-פרש עליו אורו ושרשי הים כסה
31 ੩੧ ਉਹ ਤਾਂ ਇਹਨਾਂ ਦੇ ਰਾਹੀਂ ਦੇਸ਼-ਦੇਸ਼ ਦੇ ਲੋਕਾਂ ਦਾ ਇਨਸਾਫ਼ ਕਰਦਾ ਹੈ, ਅਤੇ ਵਾਫ਼ਰੀ ਨਾਲ ਭੋਜਨ ਦਿੰਦਾ ਹੈ।
כי-בם ידין עמים יתן-אכל למכביר
32 ੩੨ ਉਹ ਆਪਣਾ ਹੱਥ ਬਿਜਲੀ ਨਾਲ ਭਰਦਾ ਹੈ, ਅਤੇ ਉਹ ਨੂੰ ਹੁਕਮ ਦਿੰਦਾ ਹੈ ਕਿ ਉਹ ਨਿਸ਼ਾਨੇ ਉੱਤੇ ਡਿੱਗੇ।
על-כפים כסה-אור ויצו עליה במפגיע
33 ੩੩ ਉਹ ਦੀ ਕੜਕ ਆਉਣ ਵਾਲੇ ਤੂਫ਼ਾਨ ਦੀ ਖ਼ਬਰ ਦਿੰਦੀ ਹੈ, ਪਸ਼ੂ ਵੀ ਉਹ ਦੀ ਚੜ੍ਹਤ ਦੀ ਖ਼ਬਰ ਦਿੰਦੇ ਹਨ।”
יגיד עליו רעו מקנה אף על-עולה

< ਅੱਯੂਬ 36 >