< ਅੱਯੂਬ 4 >

1 ਤਦ ਅਲੀਫਾਜ਼ ਤੇਮਾਨੀ ਨੇ ਉੱਤਰ ਦੇ ਕੇ ਆਖਿਆ,
ויען אליפז התימני ויאמר
2 “ਜੇ ਕੋਈ ਤੇਰੇ ਨਾਲ ਗੱਲ ਕਰਨ ਦੀ ਦਲੇਰੀ ਕਰੇ, ਤਾਂ ਕੀ ਤੂੰ ਬੁਰਾ ਮੰਨੇਗਾ? ਪਰ ਬੋਲਣ ਤੋਂ ਕੌਣ ਆਪਣੇ ਆਪ ਨੂੰ ਰੋਕ ਸਕਦਾ ਹੈ?
הנסה דבר אליך תלאה ועצר במלין מי יוכל
3 ਵੇਖ, ਤੂੰ ਬਹੁਤਿਆਂ ਨੂੰ ਸਿਖਾਇਆ, ਅਤੇ ਢਿੱਲੇ ਹੱਥਾਂ ਨੂੰ ਤੂੰ ਤਕੜਾ ਕੀਤਾ।
הנה יסרת רבים וידים רפות תחזק
4 ਤੇਰੀਆਂ ਗੱਲਾਂ ਨੇ ਡਗਮਗਾਉਂਦੇ ਨੂੰ ਥੰਮਿਆ, ਅਤੇ ਤੂੰ ਕੰਬਦੇ ਗੋਡਿਆਂ ਨੂੰ ਮਜ਼ਬੂਤ ਕੀਤਾ,
כושל יקימון מליך וברכים כרעות תאמץ
5 ਪਰ ਹੁਣ ਬਿਪਤਾ ਤੇਰੇ ਉੱਤੇ ਆ ਪਈ ਅਤੇ ਤੂੰ ਨਿਰਾਸ਼ ਹੋ ਗਿਆ ਹੈਂ, ਉਹ ਨੇ ਤੈਨੂੰ ਛੂਹਿਆ ਅਤੇ ਤੂੰ ਘਬਰਾ ਉੱਠਿਆ।
כי עתה תבוא אליך ותלא תגע עדיך ותבהל
6 ਭਲਾ, ਪਰਮੇਸ਼ੁਰ ਦਾ ਡਰ ਤੇਰਾ ਆਸਰਾ ਨਹੀਂ ਹੈ? ਅਤੇ ਤੇਰੇ ਰਾਹਾਂ ਦੀ ਖਰਿਆਈ ਤੇਰੀ ਆਸ ਨਹੀਂ?
הלא יראתך כסלתך תקותך ותם דרכיך
7 “ਇਸ ਉੱਤੇ ਵਿਚਾਰ ਕਰ, ਕੀ ਕੋਈ ਨਿਰਦੋਸ਼ ਕਦੇ ਨਾਸ ਹੋਇਆ ਹੈ, ਜਾਂ ਨੇਕ ਜਨ ਕਦੇ ਮਿਟਾਏ ਗਏ?
זכר-נא--מי הוא נקי אבד ואיפה ישרים נכחדו
8 ਮੇਰੇ ਵੇਖਣ ਵਿੱਚ ਤਾਂ ਜੋ ਪਾਪ ਅਤੇ ਦੁੱਖ ਦਾ ਬੀਜ ਬੀਜਦੇ ਹਨ, ਉਹੋ ਉਸ ਨੂੰ ਵੱਢਦੇ ਹਨ।
כאשר ראיתי חרשי און וזרעי עמל יקצרהו
9 ਪਰਮੇਸ਼ੁਰ ਦੇ ਸਾਹ ਨਾਲ ਉਹ ਨਾਸ ਹੋ ਜਾਂਦੇ, ਅਤੇ ਉਹ ਦੇ ਕ੍ਰੋਧ ਦੇ ਬੁੱਲੇ ਨਾਲ ਉਹ ਮੁੱਕ ਜਾਂਦੇ ਹਨ।
מנשמת אלוה יאבדו ומרוח אפו יכלו
10 ੧੦ ਬੱਬਰ ਸ਼ੇਰ ਦਾ ਗੱਜਣਾ ਅਤੇ ਘਾਤਕ ਸ਼ੇਰ ਦਾ ਦਹਾੜਨਾ ਬੰਦ ਹੋ ਜਾਂਦਾ ਹੈ, ਅਤੇ ਜੁਆਨ ਸ਼ੇਰਾਂ ਦੇ ਦੰਦ ਭੰਨੇ ਜਾਂਦੇ ਹਨ।
שאגת אריה וקול שחל ושני כפירים נתעו
11 ੧੧ ਬੁੱਢਾ ਸ਼ੇਰ ਸ਼ਿਕਾਰ ਦੀ ਥੁੜ ਕਾਰਨ ਨਾਸ ਹੋ ਜਾਂਦਾ ਹੈ, ਅਤੇ ਸ਼ੇਰਨੀ ਦੇ ਬੱਚੇ ਖਿੰਡ-ਪੁੰਡ ਜਾਂਦੇ ਹਨ।
ליש אבד מבלי-טרף ובני לביא יתפרדו
12 ੧੨ “ਇੱਕ ਗੱਲ ਚੋਰੀ-ਛੁੱਪੇ ਮੇਰੇ ਕੋਲ ਪਹੁੰਚਾਈ ਗਈ, ਅਤੇ ਉਹ ਦੀ ਭਣਕ ਮੇਰੇ ਕੰਨਾਂ ਵਿੱਚ ਆਈ,
ואלי דבר יגנב ותקח אזני שמץ מנהו
13 ੧੩ ਰਾਤ ਦੇ ਸੁਫਨਿਆਂ ਦੀਆਂ ਚਿੰਤਾਵਾਂ ਵਿੱਚ, ਜਦ ਭਾਰੀ ਨੀਂਦ ਮਨੁੱਖਾਂ ਉੱਤੇ ਪੈਂਦੀ ਹੈ,
בשעפים מחזינות לילה בנפל תרדמה על-אנשים
14 ੧੪ ਡਰ ਅਤੇ ਕਾਂਬਾ ਮੇਰੇ ਉੱਤੇ ਆ ਪਏ, ਜਿਨ੍ਹਾਂ ਨੇ ਮੇਰੀਆਂ ਸਾਰੀਆਂ ਹੱਡੀਆਂ ਨੂੰ ਹਿਲਾ ਦਿੱਤਾ!
פחד קראני ורעדה ורב עצמותי הפחיד
15 ੧੫ ਇੱਕ ਰੂਹ ਮੇਰੇ ਮੂੰਹ ਅੱਗੋਂ ਦੀ ਲੰਘੀ, ਮੇਰੇ ਸਰੀਰ ਦੀ ਲੂਈਂ ਖੜ੍ਹੀ ਹੋ ਗਈ!
ורוח על-פני יחלף תסמר שערת בשרי
16 ੧੬ ਉਹ ਖੜ੍ਹੀ ਹੋ ਗਈ ਪਰ ਮੈਂ ਉਹ ਦੀ ਸ਼ਕਲ ਪਛਾਣ ਨਾ ਸਕਿਆ, ਕੋਈ ਰੂਪ ਮੇਰੀਆਂ ਅੱਖਾਂ ਦੇ ਅੱਗੇ ਸੀ, ਪਹਿਲਾਂ ਖ਼ਾਮੋਸ਼ੀ ਰਹੀ, ਫੇਰ ਮੈਂ ਇੱਕ ਅਵਾਜ਼ ਸੁਣੀ।
יעמד ולא אכיר מראהו-- תמונה לנגד עיני דממה וקול אשמע
17 ੧੭ ਕੀ ਨਾਸਵਾਨ ਮਨੁੱਖ ਪਰਮੇਸ਼ੁਰ ਨਾਲੋਂ ਜ਼ਿਆਦਾ ਧਰਮੀ ਹੈ, ਜਾਂ ਕੀ ਇੱਕ ਮਨੁੱਖ ਆਪਣੇ ਸਿਰਜਣਹਾਰ ਨਾਲੋਂ ਜ਼ਿਆਦਾ ਪਵਿੱਤਰ ਹੈ?
האנוש מאלוה יצדק אם מעשהו יטהר-גבר
18 ੧੮ ਵੇਖ, ਉਹ ਆਪਣੇ ਸੇਵਕਾਂ ਉੱਤੇ ਭਰੋਸਾ ਨਹੀਂ ਰੱਖਦਾ ਅਤੇ ਆਪਣੇ ਦੂਤਾਂ ਨੂੰ ਦੋਸ਼ੀ ਠਹਿਰਾਉਂਦਾ ਹੈ,
הן בעבדיו לא יאמין ובמלאכיו ישים תהלה
19 ੧੯ ਤਾਂ ਫਿਰ ਉਹ ਕੀ ਹਨ ਜਿਹੜੇ ਕੱਚੇ ਘਰਾਂ ਵਿੱਚ ਵੱਸਦੇ ਹਨ, ਜਿਨ੍ਹਾਂ ਦੀਆਂ ਨੀਂਹਾਂ ਮਿੱਟੀ ਵਿੱਚ ਹਨ, ਜਿਹੜੇ ਪਤੰਗੇ ਦੀ ਤਰ੍ਹਾਂ ਪੀਹੇ ਜਾਂਦੇ ਹਨ।
אף שכני בתי-חמר--אשר-בעפר יסודם ידכאום לפני-עש
20 ੨੦ ਸਵੇਰ ਤੋਂ ਸ਼ਾਮ ਤੱਕ ਉਹ ਟੁੱਕੜੇ-ਟੁੱਕੜੇ ਹੋ ਜਾਂਦੇ ਹਨ, ਕੋਈ ਉਨ੍ਹਾਂ ਦਾ ਵਿਚਾਰ ਵੀ ਨਹੀਂ ਕਰਦਾ ਅਤੇ ਉਹ ਸਦਾ ਲਈ ਨਾਸ ਹੋ ਜਾਂਦੇ ਹਨ।
מבקר לערב יכתו מבלי משים לנצח יאבדו
21 ੨੧ ਕੀ ਉਨ੍ਹਾਂ ਦੇ ਤੰਬੂ ਦਾ ਕਿੱਲਾ ਉਨ੍ਹਾਂ ਦੇ ਵਿੱਚ ਪੁੱਟਿਆ ਨਹੀਂ ਜਾਂਦਾ? ਉਹ ਬੁੱਧ ਤੋਂ ਬਿਨ੍ਹਾਂ ਹੀ ਮਰ ਜਾਂਦੇ ਹਨ।”
הלא-נסע יתרם בם ימותו ולא בחכמה

< ਅੱਯੂਬ 4 >