< ਅੱਯੂਬ 5 >

1 “ਜ਼ਰਾ ਪੁਕਾਰ ਕੇ ਵੇਖ, ਕੀ ਕੋਈ ਹੈ ਜੋ ਤੈਨੂੰ ਉੱਤਰ ਦੇਵੇਗਾ! ਜਾਂ ਪਵਿੱਤਰਾਂ ਵਿੱਚੋਂ ਤੂੰ ਕਿਸ ਦੇ ਵੱਲ ਮੂੰਹ ਕਰੇਂਗਾ?
קרא-נא היש עונך ואל-מי מקדשים תפנה
2 ਕੁੜ੍ਹਨਾ ਤਾਂ ਮੂਰਖ ਨੂੰ ਵੱਢ ਸੁੱਟਦਾ ਹੈ ਅਤੇ ਜਲਣ ਭੋਲਿਆਂ-ਭਾਲਿਆਂ ਨੂੰ ਮਾਰ ਸੁੱਟਦੀ ਹੈ।
כי-לאויל יהרג-כעש ופתה תמית קנאה
3 ਮੈਂ ਮੂਰਖ ਨੂੰ ਜੜ੍ਹ ਫੜ੍ਹਦੇ ਵੇਖਿਆ ਹੈ, ਪਰ ਅਚਾਨਕ ਮੈਂ ਉਹ ਦੇ ਨਿਵਾਸ-ਸਥਾਨ ਨੂੰ ਫਿਟਕਾਰਿਆ।
אני-ראיתי אויל משריש ואקוב נוהו פתאם
4 ਉਹ ਦੇ ਬੱਚੇ ਸੁਰੱਖਿਆ ਤੋਂ ਦੂਰ ਹਨ, ਅਤੇ ਫਾਟਕ ਵਿੱਚ ਮਿੱਧੇ ਜਾਂਦੇ ਹਨ, ਅਤੇ ਉਹਨਾਂ ਦਾ ਛੁਡਾਉਣ ਵਾਲਾ ਕੋਈ ਨਹੀਂ ਹੁੰਦਾ,
ירחקו בניו מישע וידכאו בשער ואין מציל
5 ਮੂਰਖਾਂ ਦੀ ਫ਼ਸਲ ਭੁੱਖੇ ਲੋਕ ਖਾ ਲੈਂਦੇ ਹਨ, ਸਗੋਂ ਕੰਡਿਆਂ ਵਿੱਚੋਂ ਵੀ ਕੱਢ ਲੈਂਦੇ ਹਨ, ਅਤੇ ਪਿਆਸਾ ਉਨ੍ਹਾਂ ਦੇ ਮਾਲ-ਧਨ ਨੂੰ ਫਾਹੀ ਲਾਉਂਦਾ ਹੈ,
אשר קצירו רעב יאכל--ואל-מצנים יקחהו ושאף צמים חילם
6 ਦੁੱਖ ਤਾਂ ਮਿੱਟੀ ਵਿੱਚੋਂ ਨਹੀਂ ਨਿੱਕਲਦਾ, ਨਾ ਕਸ਼ਟ ਭੂਮੀ ਵਿੱਚੋਂ ਉੱਗਦਾ ਹੈ,
כי לא-יצא מעפר און ומאדמה לא-יצמח עמל
7 ਜਿਵੇਂ ਚਿੰਗਿਆੜੇ ਉਤਾਹਾਂ ਉੱਡਦੇ ਹਨ, ਤਿਵੇਂ ਹੀ ਮਨੁੱਖ ਕਸ਼ਟ ਭੋਗਣ ਲਈ ਹੀ ਜੰਮਦਾ ਹੈ।
כי-אדם לעמל יולד ובני-רשף יגביהו עוף
8 “ਪਰ ਮੈਂ ਤਾਂ ਪਰਮੇਸ਼ੁਰ ਦਾ ਖੋਜੀ ਰਹਾਂਗਾ, ਅਤੇ ਆਪਣਾ ਮੁਕੱਦਮਾ ਪਰਮੇਸ਼ੁਰ ਨੂੰ ਸੌਂਪ ਦੇਵਾਂਗਾ,
אולם--אני אדרש אל-אל ואל-אלהים אשים דברתי
9 ਜਿਹੜਾ ਵੱਡੇ-ਵੱਡੇ ਅਥਾਹ ਕੰਮ ਅਤੇ ਅਣਗਿਣਤ ਅਚਰਜ਼ ਕਰਦਾ ਹੈ,
עשה גדלות ואין חקר נפלאות עד-אין מספר
10 ੧੦ ਜਿਹੜਾ ਮੀਂਹ ਧਰਤੀ ਉੱਤੇ ਪਾਉਂਦਾ ਹੈ, ਅਤੇ ਖੇਤਾਂ ਉੱਤੇ ਪਾਣੀ ਵਰਸਾਉਂਦਾ ਹੈ,
הנתן מטר על-פני-ארץ ושלח מים על-פני חוצות
11 ੧੧ ਇਸ ਤਰ੍ਹਾਂ ਉਹ ਨੀਵਿਆਂ ਨੂੰ ਉੱਚਾ ਕਰਦਾ ਅਤੇ ਮਾਤਮ ਕਰਨ ਵਾਲੇ ਉਚਾਈ ਤੇ ਪਹੁੰਚਾ ਕੇ ਬਚਾਏ ਜਾਂਦੇ ਹਨ।
לשום שפלים למרום וקדרים שגבו ישע
12 ੧੨ ਉਹ ਚਲਾਕਾਂ ਦੀਆਂ ਯੋਜਨਾਵਾਂ ਨੂੰ ਵਿਅਰਥ ਕਰ ਦਿੰਦਾ ਹੈ, ਅਤੇ ਉਹਨਾਂ ਦੇ ਹੱਥ ਸਫ਼ਲ ਨਹੀਂ ਹੁੰਦੇ।
מפר מחשבות ערומים ולא-תעשנה ידיהם תשיה
13 ੧੩ ਉਹ ਬੁੱਧਵਾਨਾਂ ਨੂੰ ਉਹਨਾਂ ਦੀ ਚਤਰਾਈ ਵਿੱਚ ਫਸਾਉਂਦਾ ਹੈ ਅਤੇ ਛਲ ਕਰਨ ਵਾਲਿਆਂ ਦੀ ਸਲਾਹ ਛੇਤੀ ਮਿਟ ਜਾਂਦੀ ਹੈ।
לכד חכמים בערמם ועצת נפתלים נמהרה
14 ੧੪ ਦਿਨ ਵੇਲੇ ਉਨ੍ਹਾਂ ਉੱਤੇ ਹਨ੍ਹੇਰਾ ਛਾ ਜਾਂਦਾ ਹੈ, ਅਤੇ ਦੁਪਹਿਰ ਨੂੰ ਉਹ ਰਾਤ ਦੀ ਤਰ੍ਹਾਂ ਟੋਹੰਦੇ ਫਿਰਦੇ ਹਨ।
יומם יפגשו-חשך וכלילה ימששו בצהרים
15 ੧੫ ਪਰ ਉਹ ਕੰਗਾਲਾਂ ਨੂੰ ਉਨ੍ਹਾਂ ਦੇ ਮੂੰਹ ਦੀ ਤਲਵਾਰ ਤੋਂ ਅਤੇ ਤਕੜੇ ਦੇ ਹੱਥਾਂ ਤੋਂ ਬਚਾਉਂਦਾ ਹੈ।
וישע מחרב מפיהם ומיד חזק אביון
16 ੧੬ ਇਸ ਕਾਰਨ ਗਰੀਬ ਲਈ ਆਸ ਹੁੰਦੀ ਹੈ, ਅਤੇ ਬਦਕਾਰਾਂ ਦਾ ਮੂੰਹ ਬੰਦ ਹੋ ਜਾਂਦਾ ਹੈ।
ותהי לדל תקוה ועלתה קפצה פיה
17 ੧੭ “ਵੇਖ, ਧੰਨ ਉਹ ਮਨੁੱਖ ਹੈ ਜਿਸ ਨੂੰ ਪਰਮੇਸ਼ੁਰ ਦਬਕਾਉਂਦਾ ਹੈ, ਇਸ ਲਈ ਸਰਬ ਸ਼ਕਤੀਮਾਨ ਦੀ ਤਾੜ ਨੂੰ ਤੁੱਛ ਨਾ ਜਾਣ।
הנה אשרי אנוש יוכחנו אלוה ומוסר שדי אל-תמאס
18 ੧੮ ਕਿਉਂਕਿ ਉਹ ਹੀ ਘਾਇਲ ਕਰਦਾ, ਅਤੇ ਫੇਰ ਪੱਟੀ ਬੰਨ੍ਹਦਾ ਹੈ, ਉਹ ਹੀ ਸੱਟ ਮਾਰਦਾ ਹੈ ਅਤੇ ਫੇਰ ਉਹ ਦੇ ਹੱਥ ਚੰਗਾ ਵੀ ਕਰਦੇ ਹਨ।
כי הוא יכאיב ויחבש ימחץ וידו תרפינה
19 ੧੯ ਛੇਆਂ ਬਿਪਤਾਵਾਂ ਤੋਂ ਉਹ ਤੈਨੂੰ ਛੁਡਾਵੇਗਾ, ਸਗੋਂ ਸੱਤ ਵਿੱਚੋਂ ਵੀ ਕੋਈ ਬਦੀ ਤੈਨੂੰ ਨਾ ਛੂਹੇਗੀ।
בשש צרות יצילך ובשבע לא-יגע בך רע
20 ੨੦ ਕਾਲ ਵਿੱਚ ਉਹ ਤੈਨੂੰ ਮੌਤ ਤੋਂ, ਅਤੇ ਲੜਾਈ ਵਿੱਚ ਤਲਵਾਰ ਦੀ ਧਾਰ ਤੋਂ ਤੈਨੂੰ ਛੁਟਕਾਰਾ ਦੇਵੇਗਾ।
ברעב פדך ממות ובמלחמה מידי חרב
21 ੨੧ ਤੂੰ ਜੀਭ ਰੂਪੀ ਕੋਰੜੇ ਤੋਂ ਬਚਾਇਆ ਜਾਵੇਂਗਾ ਅਤੇ ਜਦ ਤਬਾਹੀ ਆਵੇਗੀ ਤਦ ਤੂੰ ਉਸ ਤੋਂ ਨਾ ਡਰੇਂਗਾ।
בשוט לשון תחבא ולא-תירא משד כי יבוא
22 ੨੨ ਤਬਾਹੀ ਅਤੇ ਕਾਲ ਦੇ ਦਿਨਾਂ ਉੱਤੇ ਤੂੰ ਹੱਸੇਂਗਾ, ਅਤੇ ਜੰਗਲੀ ਜਾਨਵਰਾਂ ਤੋਂ ਤੂੰ ਨਾ ਡਰੇਂਗਾ,
לשד ולכפן תשחק ומחית הארץ אל-תירא
23 ੨੩ ਸਗੋਂ ਮੈਦਾਨ ਦੇ ਪੱਥਰ ਵੀ ਤੇਰੇ ਨਾਲ ਨੇਮ ਬੰਨ੍ਹਣਗੇ, ਅਤੇ ਮੈਦਾਨ ਦੇ ਜਾਨਵਰ ਤੇਰੇ ਨਾਲ ਮੇਲ ਰੱਖਣਗੇ।
כי עם-אבני השדה בריתך וחית השדה השלמה-לך
24 ੨੪ ਤਦ ਤੂੰ ਜਾਣੇਂਗਾ ਕਿ ਤੇਰਾ ਤੰਬੂ ਸਲਾਮਤ ਹੈ, ਜਦ ਤੂੰ ਆਪਣਾ ਨਿਵਾਸ-ਸਥਾਨ ਵੇਖੇਂਗਾ, ਤਦ ਕੋਈ ਚੀਜ਼ ਗੁਆਚੀ ਹੋਈ ਨਾ ਹੋਵੇਗੀ।
וידעת כי-שלום אהלך ופקדת נוך ולא תחטא
25 ੨੫ ਤੂੰ ਇਹ ਵੀ ਜਾਣੇਂਗਾ ਕਿ ਤੇਰੀ ਅੰਸ ਬਹੁਤ ਹੋਵੇਗੀ, ਸਗੋਂ ਤੇਰੀ ਸੰਤਾਨ ਧਰਤੀ ਦੀ ਘਾਹ ਦੇ ਸਮਾਨ ਹੋਵੇਗੀ।
וידעת כי-רב זרעך וצאצאיך כעשב הארץ
26 ੨੬ ਤੂੰ ਆਪਣੀ ਪੂਰੀ ਉਮਰ ਭੋਗ ਕੇ ਕਬਰ ਵਿੱਚ ਜਾਵੇਂਗਾ, ਜਿਵੇਂ ਅੰਨ ਦੀਆਂ ਭਰੀਆਂ ਸਮੇਂ ਸਿਰ ਭੰਡਾਰਾਂ ਵਿੱਚ ਰੱਖੀਆਂ ਜਾਂਦੀਆਂ ਹਨ।
תבוא בכלח אלי-קבר כעלות גדיש בעתו
27 ੨੭ “ਵੇਖ, ਅਸੀਂ ਇਹ ਨੂੰ ਖ਼ੋਜਿਆ ਅਤੇ ਇਹ ਇਸੇ ਤਰ੍ਹਾਂ ਹੀ ਹੈ, ਤੂੰ ਇਹ ਨੂੰ ਸੁਣ ਅਤੇ ਆਪਣੇ ਲਾਭ ਦੇ ਲਈ ਧਿਆਨ ਵਿੱਚ ਰੱਖ।”
הנה-זאת חקרנוה כן-היא שמענה ואתה דע-לך

< ਅੱਯੂਬ 5 >