< ਯੂਹੰਨਾ 10 >

1 ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜਾ ਆਦਮੀ ਭੇਡਾਂ ਦੇ ਬਾੜੇ ਵਿੱਚ ਦਰਵਾਜ਼ੇ ਦੀ ਬਜਾਏ ਕਿਸੇ ਹੋਰ ਰਾਹ ਤੋਂ ਵੜਦਾ ਹੈ, ਉਹ ਚੋਰ ਤੇ ਡਾਕੂ ਹੈ।
Истинно, истинно говорю вам: кто не дверью входит во двор овчий, но перелазит инде, тот вор и разбойник;
2 ਪਰ ਉਹ ਜਿਹੜਾ ਦਰਵਾਜ਼ੇ ਰਾਹੀਂ ਵੜਦਾ ਹੈ, ਉਹ ਭੇਡਾਂ ਦਾ ਅਯਾਲੀ ਹੈ।
а входящий дверью есть пастырь овцам.
3 ਉਸ ਦੇ ਲਈ ਦਰਬਾਨ ਦਰਵਾਜ਼ਾ ਖੋਲ੍ਹ ਦਿੰਦਾ ਹੈ ਅਤੇ ਭੇਡਾਂ ਉਸਦਾ ਬੋਲ ਸੁਣਦੀਆਂ ਹਨ ਅਤੇ ਉਹ ਆਪਣੀਆਂ ਭੇਡਾਂ ਨੂੰ ਨਾਮ ਲੈ-ਲੈ ਕੇ ਬੁਲਾਉਂਦਾ ਅਤੇ ਉਨ੍ਹਾਂ ਨੂੰ ਬਾਹਰ ਲੈ ਜਾਂਦਾ ਹੈ।
Ему придверник отворяет, и овцы слушаются голоса его, и он зовет своих овец по имени и выводит их.
4 ਜਦੋਂ ਉਹ ਆਪਣੀਆਂ ਸਾਰੀਆਂ ਭੇਡਾਂ ਨੂੰ ਬਾਹਰ ਕੱਢ ਲੈਂਦਾ ਤਾਂ ਉਹ ਉਨ੍ਹਾਂ ਦੇ ਅੱਗੇ-ਅੱਗੇ ਤੁਰਦਾ ਹੈ ਅਤੇ ਭੇਡਾਂ ਉਸ ਦੇ ਮਗਰ ਜਾਂਦੀਆਂ ਹਨ; ਕਿਉਂਕਿ ਉਹ ਉਸ ਦੀ ਅਵਾਜ਼ ਨੂੰ ਪਛਾਣਦੀਆਂ ਹਨ।
И когда выведет своих овец, идет перед ними; а овцы за ним идут, потому что знают голос его.
5 ਪਰ ਉਹ ਪਰਾਏ ਆਦਮੀ ਦੇ ਮਗਰ ਕਦੇ ਨਹੀਂ ਜਾਣਗੀਆਂ, ਸਗੋਂ ਉਹ ਉਸ ਤੋਂ ਦੂਰ ਭੱਜ ਜਾਣਗੀਆਂ ਕਿਉਂਕਿ ਉਹ ਪਰਾਏ ਦੀ ਅਵਾਜ਼ ਨੂੰ ਨਹੀਂ ਪਛਾਣਦੀਆਂ।”
За чужим же не идут, но бегут от него, потому что не знают чужого голоса.
6 ਯਿਸੂ ਨੇ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸਮਝਾਇਆ ਪਰ ਉਹ ਇਸ ਦਾ ਮਤਲਬ ਨਾ ਸਮਝ ਸਕੇ।
Сию притчу сказал им Иисус; но они не поняли, что такое Он говорил им.
7 ਤਦ ਯਿਸੂ ਨੇ ਦੁਬਾਰਾ ਕਿਹਾ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਭੇਡਾਂ ਲਈ ਦਰਵਾਜ਼ਾ ਮੈਂ ਹਾਂ।
Итак, опять Иисус сказал им: истинно, истинно говорю вам, что Я дверь овцам.
8 ਕਿਉਂਕਿ ਜਿਹੜੇ ਮੇਰੇ ਤੋਂ ਪਹਿਲਾਂ ਆਏ, ਉਹ ਚੋਰ ਤੇ ਡਾਕੂ ਸਨ, ਭੇਡਾਂ ਨੇ ਉਨ੍ਹਾਂ ਦੀ ਨਹੀਂ ਸੁਣੀ।
Все, сколько их ни приходило предо Мною, суть воры и разбойники; но овцы не послушали их.
9 ਮੈਂ ਦਰਵਾਜ਼ਾ ਹਾਂ, ਜਿਹੜਾ ਆਦਮੀ ਮੇਰੇ ਰਾਹੀਂ ਵੜਦਾ ਹੈ, ਬਚਾਇਆ ਜਾਵੇਗਾ। ਉਹ ਅੰਦਰ-ਬਾਹਰ ਆਇਆ ਜਾਇਆ ਕਰੇਗਾ ਅਤੇ ਉਸ ਨੂੰ ਜੋ ਚਾਹੀਦਾ ਮਿਲ ਜਾਵੇਗਾ।
Я есмь дверь: кто войдет Мною, тот спасется, и войдет, и выйдет, и пажить найдет.
10 ੧੦ ਚੋਰ, ਚੋਰੀ ਕਰਨ, ਮਾਰਨ ਅਤੇ ਨਾਸ ਕਰਨ ਲਈ ਆਉਂਦਾ ਹੈ, ਪਰ ਮੈਂ ਉਨ੍ਹਾਂ ਨੂੰ ਜੀਵਨ ਦੇਣ ਆਇਆ ਹਾਂ, ਸਗੋਂ ਚੋਖਾ ਜੀਵਨ।
Вор приходит только для того, чтобы украсть, убить и погубить. Я пришел для того, чтобы имели жизнь, и имели с избытком.
11 ੧੧ ਮੈਂ ਚੰਗਾ ਅਯਾਲੀ ਹਾਂ। ਇੱਕ ਚੰਗਾ ਅਯਾਲੀ ਭੇਡਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੰਦਾ ਹੈ।
Я есмь пастырь добрый: пастырь добрый полагает жизнь свою за овец.
12 ੧੨ ਇੱਕ ਮਜ਼ਦੂਰ ਅਯਾਲੀ ਨਹੀਂ ਹੈ ਅਤੇ ਉਹ ਭੇਡਾਂ ਦਾ ਮਾਲਕ ਨਹੀਂ ਹੈ। ਕਿਉਂ ਜੋ ਉਹ ਬਘਿਆੜ ਨੂੰ ਆਉਂਦਿਆਂ ਹੀਂ ਵੇਖ ਕੇ ਉਹ ਭੱਜ ਜਾਂਦਾ ਹੈ। ਬਘਿਆੜ ਉਨ੍ਹਾਂ ਭੇਡਾਂ ਤੇ ਹਮਲਾ ਕਰਦਾ ਅਤੇ ਉਨ੍ਹਾਂ ਨੂੰ ਖਿੰਡਾ ਦਿੰਦਾ ਹੈ।
А наемник, не пастырь, которому овцы не свои, видит приходящего волка, и оставляет овец, и бежит; и волк расхищает овец и разгоняет их.
13 ੧੩ ਮਜ਼ਦੂਰ ਭੱਜ ਜਾਂਦਾ ਹੈ ਕਿਉਂਕਿ ਉਹ ਸਿਰਫ਼ ਮਜ਼ਦੂਰੀ ਲਈ ਕੰਮ ਕਰਦਾ ਹੈ ਅਤੇ ਭੇਡਾਂ ਦਾ ਖਿਆਲ ਨਹੀਂ ਰੱਖਦਾ।
А наемник бежит, потому что наемник, и нерадит об овцах.
14 ੧੪ ਮੈਂ ਚੰਗਾ ਅਯਾਲੀ ਹਾਂ, ਜੋ ਭੇਡਾਂ ਦਾ ਧਿਆਨ ਰੱਖਦਾ ਹਾਂ। ਉਵੇਂ ਹੀ ਜਿਵੇਂ ਕਿ ਪਿਤਾ ਮੈਨੂੰ ਜਾਣਦਾ ਹੈ, ਮੈਂ ਆਪਣੀਆਂ ਭੇਡਾਂ ਨੂੰ ਜਾਣਦਾ ਹਾਂ
Я есмь пастырь добрый; и знаю Моих, и Мои знают Меня.
15 ੧੫ ਅਤੇ ਜਿਵੇਂ ਮੈਂ ਪਿਤਾ ਨੂੰ ਜਾਣਦਾ ਹਾਂ, ਮੇਰੀਆਂ ਭੇਡਾਂ ਵੀ ਮੈਨੂੰ ਜਾਣਦੀਆਂ ਹਨ। ਮੈਂ ਭੇਡਾਂ ਦੇ ਬਦਲੇ ਆਪਣੀ ਜਾਨ ਕੁਰਬਾਨ ਕਰਦਾ ਹਾਂ
Как Отец знает Меня, так и Я знаю Отца; и жизнь Мою полагаю за овец.
16 ੧੬ ਮੇਰੀਆਂ ਹੋਰ ਵੀ ਭੇਡਾਂ ਹਨ, ਜਿਹੜੀਆਂ ਇਸ ਇੱਜੜ ਵਿੱਚ ਨਹੀਂ ਹਨ। ਮੈਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਲਿਆਵਾਂ ਅਤੇ ਉਹ ਮੇਰੀ ਅਵਾਜ਼ ਸੁਣਨਗੀਆਂ ਅਤੇ ਇੱਕ ਇੱਜੜ ਅਤੇ ਇੱਕੋ ਅਯਾਲੀ ਹੋਵੇਗਾ।
Есть у Меня и другие овцы, которые не сего двора, и тех надлежит Мне привести: и они услышат голос Мой, и будет одно стадо и один Пастырь.
17 ੧੭ ਮੇਰਾ ਪਿਤਾ ਮੈਨੂੰ ਪਿਆਰ ਕਰਦਾ ਹੈ ਕਿਉਂਕਿ ਮੈਂ ਆਪਣੀ ਜਾਨ ਦਿੰਦਾ ਹਾਂ, ਤਾਂ ਜੋ ਮੈਂ ਇਸ ਨੂੰ ਫ਼ੇਰ ਲੈ ਸਕਾਂ। ਕੋਈ ਮਨੁੱਖ ਮੇਰੀ ਜ਼ਿੰਦਗੀ ਮੇਰੇ ਤੋਂ ਨਹੀਂ ਖੋਂਹਦਾ ਪਰ ਮੈਂ ਇਸ ਨੂੰ ਆਪੇ ਹੀ ਗੁਆ ਦਿੰਦਾ ਹਾਂ।
Потому любит Меня Отец, что Я отдаю жизнь Мою, чтобы опять принять ее.
18 ੧੮ ਮੈਨੂੰ ਆਪਣਾ ਜੀਵਨ ਦੇਣ ਦਾ ਅਤੇ ਇਸ ਨੂੰ ਫ਼ੇਰ ਵਾਪਸ ਲੈਣ ਦਾ ਅਧਿਕਾਰ ਹੈ। ਇਹ ਹੁਕਮ ਮੈਂ ਆਪਣੇ ਪਿਤਾ ਕੋਲੋਂ ਪਾਇਆ ਹੈ।”
Никто не отнимает ее у Меня, но Я Сам отдаю ее. Имею власть отдать ее и власть имею опять принять ее. Сию заповедь получил Я от Отца Моего.
19 ੧੯ ਯਿਸੂ ਦੇ ਇਨ੍ਹਾਂ ਸ਼ਬਦਾਂ ਨੂੰ, ਇੱਕ ਵਾਰ ਫ਼ੇਰ ਸੁਨਣ ਤੋਂ ਬਾਅਦ, ਯਹੂਦੀਆਂ ਦੀ ਆਪਸ ਵਿੱਚ ਫੁੱਟ ਪੈ ਗਈ।
От этих слов опять произошла между Иудеями распря.
20 ੨੦ ਬਹੁਤਿਆਂ ਨੇ ਆਖਿਆ, “ਇਸ ਦੇ ਵਿੱਚ ਭੂਤ ਹੈ ਇਸ ਲਈ ਇਹ ਇੱਕ ਪਾਗਲ ਆਦਮੀ ਦੀ ਤਰ੍ਹਾਂ ਬੋਲ ਰਿਹਾ ਹੈ। ਤੁਸੀਂ ਇਸ ਨੂੰ ਕਿਉਂ ਸੁਣ ਰਹੇ ਹੋ?”
Многие из них говорили: Он одержим бесом и безумствует; что слушаете Его?
21 ੨੧ ਪਰ ਦੂਜਿਆਂ ਨੇ ਆਖਿਆ, “ਜਿਸ ਆਦਮੀ ਵਿੱਚ ਭੂਤ ਹੋਵੇ ਉਹ ਇਸ ਤਰ੍ਹਾਂ ਨਹੀਂ ਬੋਲ ਸਕਦਾ। ਕੀ ਕੋਈ ਭੂਤ ਕਿਸੇ ਅੰਨ੍ਹੇ ਨੂੰ ਸੁਜਾਖਾ ਕਰ ਸਕਦਾ ਹੈ? ਨਹੀਂ!”
Другие говорили: это слова не бесноватого; может ли бес отверзать очи слепым?
22 ੨੨ ਇਹ ਸਰਦੀ ਦੀ ਰੁੱਤ ਸੀ ਅਤੇ ਯਰੂਸ਼ਲਮ ਵਿੱਚ ਪ੍ਰਤਿਸ਼ਠਾ ਦਾ ਤਿਉਹਾਰ ਆਇਆ।
Настал же тогда в Иерусалиме праздник обновления, и была зима.
23 ੨੩ ਯਿਸੂ ਹੈਕਲ ਵਿੱਚ ਸੁਲੇਮਾਨ ਦੀ ਡਿਉਢੀ ਤੇ ਟਹਿਲ ਰਿਹਾ ਸੀ।
И ходил Иисус в храме, в притворе Соломоновом.
24 ੨੪ ਯਹੂਦੀ ਯਿਸੂ ਦੇ ਆਲੇ-ਦੁਆਲੇ ਇਕੱਠੇ ਹੋ ਗਏ ਅਤੇ ਕਹਿਣ ਲੱਗੇ, “ਕਿੰਨੇ ਸਮੇਂ ਤੱਕ ਤੂੰ ਸਾਨੂੰ ਭੁਲਾਵੇ ਵਿੱਚ ਰੱਖੇਂਗਾ? ਜੇਕਰ ਤੂੰ ਮਸੀਹ ਹੈਂ ਤਾਂ ਸਾਨੂੰ ਸਾਫ਼-ਸਾਫ਼ ਦੱਸ।”
Тут Иудеи обступили Его и говорили Ему: долго ли Тебе держать нас в недоумении? если Ты Христос, скажи нам прямо.
25 ੨੫ ਯਿਸੂ ਨੇ ਉੱਤਰ ਦਿੱਤਾ, “ਮੈਂ ਪਹਿਲਾਂ ਹੀ ਤੁਹਾਨੂੰ ਦੱਸ ਚੁੱਕਿਆ ਹਾਂ ਪਰ ਤੁਸੀਂ ਵਿਸ਼ਵਾਸ ਨਹੀਂ ਕੀਤਾ। ਮੈਂ ਆਪਣੇ ਪਿਤਾ ਦੇ ਨਾਮ ਤੇ ਕੰਮ ਕਰਦਾ ਹਾਂ ਅਤੇ ਉਹ ਕਰਾਮਾਤਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ।
Иисус отвечал им: Я сказал вам, и не верите; дела, которые творю Я во имя Отца Моего, они свидетельствуют о Мне.
26 ੨੬ ਪਰ ਤੁਸੀਂ ਵਿਸ਼ਵਾਸ ਨਹੀਂ ਕਰਦੇ। ਕਿਉਂਕਿ ਤੁਸੀਂ ਮੇਰੀਆਂ ਭੇਡਾਂ ਨਹੀਂ ਹੋ।
Но вы не верите, ибо вы не из овец Моих, как Я сказал вам.
27 ੨੭ ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰੇ ਪਿੱਛੇ ਚਲਦੀਆਂ ਹਨ।
Овцы Мои слушаются голоса Моего, и Я знаю их; и они идут за Мною.
28 ੨੮ ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸਕਦਾ ਹੈ। (aiōn g165, aiōnios g166)
И Я даю им жизнь вечную, и не погибнут вовек; и никто не похитит их из руки Моей. (aiōn g165, aiōnios g166)
29 ੨੯ ਮੇਰੇ ਪਿਤਾ ਨੇ ਭੇਡਾਂ ਮੈਨੂੰ ਦਿੱਤੀਆਂ ਹਨ, ਉਹ ਸਭ ਤੋਂ ਮਹਾਨ ਹੈ।
Отец Мой, Который дал Мне их, больше всех; и никто не может похитить их из руки Отца Моего.
30 ੩੦ ਕੋਈ ਵੀ ਉਨ੍ਹਾਂ ਭੇਡਾਂ ਨੂੰ ਮੇਰੇ ਪਿਤਾ ਦੇ ਹੱਥੋਂ ਖੋਹ ਨਹੀਂ ਸਕਦਾ। ਮੈਂ ਅਤੇ ਪਿਤਾ ਇੱਕ ਹਾਂ।”
Я и Отец - одно.
31 ੩੧ ਯਹੂਦੀਆਂ ਨੇ ਫਿਰ ਯਿਸੂ ਨੂੰ ਮਾਰਨ ਲਈ ਪੱਥਰ ਚੁੱਕੇ।
Тут опять Иудеи схватили каменья, чтобы побить Его.
32 ੩੨ ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਨੂੰ ਪਿਤਾ ਵੱਲੋਂ ਬਹੁਤ ਚੰਗੇ ਕੰਮ ਵਿਖਾਏ, ਉਨ੍ਹਾਂ ਵਿੱਚੋਂ ਕਿਸ ਕੰਮ ਕਰਕੇ ਤੁਸੀਂ ਮੇਰੇ ਉੱਤੇ ਪਥਰਾਹ ਕਰਨਾ ਚਾਹੁੰਦੇ ਹੋ?”
Иисус отвечал им: много добрых дел показал Я вам от Отца Моего; за которое из них хотите побить Меня камнями?
33 ੩੩ ਯਹੂਦੀਆਂ ਨੇ ਆਖਿਆ, “ਅਸੀਂ ਤੇਰੇ ਤੇ ਕਿਸੇ ਚੰਗੇ ਕੰਮ ਵਾਸਤੇ ਪੱਥਰ ਨਹੀਂ ਮਾਰ ਰਹੇ, ਸਗੋਂ ਇਸ ਲਈ ਕਿ ਤੂੰ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲਿਆ ਹੈਂ। ਤੂੰ ਸਿਰਫ਼ ਇੱਕ ਮਨੁੱਖ ਹੈਂ ਪਰ ਤੂੰ ਆਖਦਾ ਹੈਂ ਕਿ ਤੂੰ ਪਰਮੇਸ਼ੁਰ ਹੈਂ। ਇਸੇ ਲਈ ਤੈਨੂੰ ਪੱਥਰਾਂ ਨਾਲ ਜਾਨੋਂ ਮਾਰਨਾ ਚਾਹੁੰਦੇ ਹਾਂ।”
Иудеи сказали Ему в ответ: не за доброе дело хотим побить Тебя камнями, но за богохульство и за то, что Ты, будучи человек, делаешь Себя Богом.
34 ੩੪ ਯਿਸੂ ਨੇ ਉੱਤਰ ਦਿੱਤਾ, “ਇਹ ਤੁਹਾਡੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ, ‘ਮੈਂ ਆਖਿਆ ਤੁਸੀਂ ਦੇਵਤੇ ਹੋ’।
Иисус отвечал им: не написано ли в законе вашем: Я сказал: вы боги?
35 ੩੫ ਉਹ ਲੋਕ ਜਿਨ੍ਹਾਂ ਕੋਲ ਪਰਮੇਸ਼ੁਰ ਦਾ ਬਚਨ ਪਹੁੰਚਿਆ ਉਹ ਇਸ ਪਵਿੱਤਰ ਗ੍ਰੰਥ ਵਿੱਚ ਦੇਵਤੇ ਅਖਵਾਉਂਦੇ ਹਨ ਅਤੇ ਬਚਨ ਕਦੇ ਵੀ ਝੂਠਾ ਨਹੀਂ ਹੋ ਸਕਦਾ।
Если Он назвал богами тех, к которым было слово Божие, и не может нарушиться Писание, -
36 ੩੬ ਫਿਰ ਤੁਸੀਂ ਕਿਵੇਂ ਕਹਿ ਸਕਦੇ ਹੋ ਕਿ ਮੈਂ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲ ਰਿਹਾ ਹਾਂ। ਸਿਰਫ਼ ਕਿਉਂਕਿ ਮੈਂ ਆਖਿਆ ਹੈ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ? ਮੈਂ ਉਹ ਹਾਂ, ਜਿਸ ਨੂੰ ਪਰਮੇਸ਼ੁਰ ਨੇ ਇਸ ਦੁਨੀਆਂ ਤੇ ਭੇਜਣ ਲਈ ਚੁਣਿਆ।
Тому ли, Которого Отец освятил и послал в мир, вы говорите: богохульствуешь, потому что Я сказал: Я Сын Божий?
37 ੩੭ ਜੇਕਰ ਮੈਂ ਉਹ ਕੰਮ ਨਹੀਂ ਕਰਦਾ ਜੋ ਮੇਰਾ ਪਿਤਾ ਕਰਦਾ ਹੈ, ਤਾਂ ਜੋ ਮੈਂ ਆਖਦਾ ਹਾਂ ਉਸ ਤੇ ਵਿਸ਼ਵਾਸ ਨਾ ਕਰੋ।
Если Я не творю дел Отца Моего, не верьте Мне;
38 ੩੮ ਪਰ ਜੇ ਮੈਂ ਉਹ ਕੰਮ ਕਰਾਂ ਜੋ ਮੇਰਾ ਪਿਤਾ ਕਰਦਾ ਹੈ, ਫਿਰ ਤੁਹਾਨੂੰ ਮੇਰੇ ਤੇ ਵਿਸ਼ਵਾਸ ਕਰਨਾ ਚਾਹੀਦਾ ਹੈ। ਭਾਵੇਂ ਤੁਸੀਂ ਮੇਰੇ ਤੇ ਵਿਸ਼ਵਾਸ ਨਾ ਕਰੋ, ਪਰ ਮੇਰੇ ਕੰਮਾਂ ਤੇ ਵਿਸ਼ਵਾਸ ਕਰੋ, ਜਿਹੜੇ ਮੈਂ ਕਰਦਾ ਹਾਂ। ਫੇਰ ਤੁਸੀਂ ਜਾਣੋਗੇ ਅਤੇ ਸਮਝੋਂਗੇ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ ਹਾਂ।”
а если творю, то, когда не верите Мне, верьте делам Моим, чтобы узнать и поверить, что Отец во Мне и Я в Нем.
39 ੩੯ ਯਹੂਦੀ ਫੇਰ ਯਿਸੂ ਨੂੰ ਫੜਨਾ ਚਾਹੁੰਦੇ ਸਨ, ਪਰ ਉਹ ਉਨ੍ਹਾਂ ਤੋਂ ਬਚ ਗਿਆ।
Тогда опять искали схватить Его; но Он уклонился от рук их
40 ੪੦ ਯਿਸੂ ਫਿਰ ਯਰਦਨ ਨਦੀ ਦੇ ਪਾਰ ਚਲਾ ਗਿਆ ਜਿੱਥੇ ਪਹਿਲਾਂ ਯੂਹੰਨਾ ਬਪਤਿਸਮਾ ਦਿੰਦਾ ਸੀ ਅਤੇ ਉਹ ਉੱਥੇ ਠਹਿਰਿਆ।
и пошел опять за Иордан, на то место, где прежде крестил Иоанн, и остался там.
41 ੪੧ ਉੱਥੇ ਲੋਕਾਂ ਦੀ ਵੱਡੀ ਭੀੜ ਯਿਸੂ ਕੋਲ ਆਈ ਅਤੇ ਕਹਿਣ ਲੱਗੀ, “ਯੂਹੰਨਾ ਨੇ ਕਦੇ ਕੋਈ ਚਮਤਕਾਰ ਨਹੀਂ ਕੀਤਾ, ਪਰ ਜੋ ਕੁਝ ਯੂਹੰਨਾ ਨੇ ਉਸ (ਯਿਸੂ) ਬਾਰੇ ਆਖਿਆ ਉਹ ਸੱਚ ਸੀ।”
Многие пришли к Нему и говорили, что Иоанн не сотворил никакого чуда, но все, что сказал Иоанн о Нем, было истинно.
42 ੪੨ ਉੱਥੇ ਫਿਰ ਬਹੁਤ ਸਾਰੇ ਲੋਕਾਂ ਨੇ ਉਸ ਤੇ ਵਿਸ਼ਵਾਸ ਕੀਤਾ।
И многие там уверовали в Него.

< ਯੂਹੰਨਾ 10 >