< ਯੂਹੰਨਾ 12 >

1 ਪਸਾਹ ਦੇ ਤਿਉਹਾਰ ਤੋਂ ਛੇ ਦਿਨ ਪਹਿਲਾਂ ਯਿਸੂ ਬੈਤਆਨਿਯਾ ਵਿੱਚ ਆਇਆ, ਜਿੱਥੇ ਲਾਜ਼ਰ ਰਹਿੰਦਾ ਸੀ। ਲਾਜ਼ਰ ਉਹ ਆਦਮੀ ਸੀ, ਜਿਸ ਨੂੰ ਯਿਸੂ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਸੀ ।
За шесть дней до Пасхи пришел Иисус в Вифанию, где был Лазарь умерший, которого Он воскресил из мертвых.
2 ਉੱਥੇ ਉਨ੍ਹਾਂ ਨੇ ਯਿਸੂ ਲਈ ਭੋਜਨ ਤਿਆਰ ਕੀਤਾ ਅਤੇ ਮਾਰਥਾ ਨੇ ਭੋਜਨ ਵਰਤਾਇਆ। ਲਾਜ਼ਰ ਉਨ੍ਹਾਂ ਵਿੱਚੋਂ ਇੱਕ ਸੀ ਜੋ ਯਿਸੂ ਨਾਲ ਭੋਜਨ ਕਰ ਰਿਹਾ ਸੀ।
Там приготовили Ему вечерю, и Марфа служила, и Лазарь был одним из возлежавших с Ним.
3 ਮਰਿਯਮ ਨੇ ਜਟਾਮਾਂਸੀ ਦਾ ਮਹਿੰਗਾ ਅਤਰ ਲਿਆ। ਉਸ ਨੇ ਇਸ ਨੂੰ ਯਿਸੂ ਦੇ ਚਰਨਾਂ ਉੱਤੇ ਮਲਿਆ ਅਤੇ ਆਪਣੇ ਵਾਲਾਂ ਨਾਲ ਉਸ ਦੇ ਪੈਰ ਸਾਫ਼ ਕੀਤੇ। ਸਾਰਾ ਘਰ ਅਤਰ ਦੀ ਸੁਗੰਧ ਨਾਲ ਭਰ ਗਿਆ।
Мария же, взяв фунт нардового чистого драгоценного мира, помазала ноги Иисуса и отерла волосами своими ноги Его; и дом наполнился благоуханием от мира.
4 ਯਹੂਦਾ ਇਸਕਰਿਯੋਤੀ ਯਿਸੂ ਦੇ ਚੇਲਿਆਂ ਵਿੱਚੋਂ ਇੱਕ ਸੀ। (ਇਹ ਉਹ ਸੀ ਜਿਸ ਨੇ ਯਿਸੂ ਨੂੰ ਫੜਵਾਉਣਾ ਸੀ) ਯਹੂਦਾ ਨੇ ਆਖਿਆ
Тогда один из учеников Его, Иуда Симонов Искариот, который хотел предать Его, сказал:
5 “ਉਹ ਅਤਰ ਚਾਂਦੀ ਦੇ ਤਿੰਨ ਸੌ ਸਿੱਕਿਆਂ ਦੇ ਮੁੱਲ ਦਾ ਸੀ। ਇਸ ਨੂੰ ਯਿਸੂ ਤੇ ਮਲਣ ਦੀ ਬਜਾਇ ਇਸ ਅਤਰ ਨੂੰ ਬਾਜ਼ਾਰ ਵਿੱਚ ਵੇਚ ਕੇ ਗਰੀਬਾਂ ਦੀ ਮਦਦ ਕੀਤੀ ਜਾ ਸਕਦੀ ਸੀ।”
Для чего бы не продать это миро за триста динариев и не раздать нищим?
6 ਯਹੂਦਾ ਨੇ ਇਹ ਗੱਲ ਇਸ ਲਈ ਨਹੀਂ ਆਖੀ ਸੀ ਕਿ ਉਹ ਗਰੀਬਾਂ ਬਾਰੇ ਚਿੰਤਾ ਕਰਦਾ ਸੀ, ਪਰ ਉਹ ਚੋਰ ਸੀ। ਚੇਲਿਆਂ ਦੀ ਟੋਲੀ ਲਈ ਧਨ ਵਾਲੀ ਥੈਲੀ ਉਸ ਕੋਲ ਹੁੰਦੀ ਸੀ, ਜਿਸ ਵਿੱਚੋਂ ਜਦੋਂ ਉਹ ਚਾਹੇ ਚੋਰੀ ਕਰ ਲੈਂਦਾ ਸੀ।
Сказал же он это не потому, чтобы заботился о нищих, но потому, что был вор. Он имел при себе денежный ящик и носил, что туда опускали.
7 ਯਿਸੂ ਨੇ ਆਖਿਆ, “ਉਸ ਨੂੰ ਨਾ ਰੋਕੋ, ਉਸ ਨੂੰ ਇਹ ਮੇਰੇ ਦਫ਼ਨਾਉਣ ਦੇ ਦਿਨ ਦੀ ਤਿਆਰੀ ਲਈ ਕਰਨ ਦਿਉ।
Иисус же сказал: оставьте ее; она сберегла это на день погребения Моего.
8 ਕੰਗਾਲ ਲੋਕ ਸਦਾ ਤੁਹਾਡੇ ਨਾਲ ਹੋਣਗੇ, ਪਰ ਮੈਂ ਸਦਾ ਤੁਹਾਡੇ ਨਾਲ ਨਹੀਂ ਹੋਵਾਂਗਾ।”
Ибо нищих всегда имеете с собою, а Меня не всегда.
9 ਬਹੁਤ ਸਾਰੇ ਯਹੂਦੀ ਜਾਣ ਗਏ ਕਿ ਯਿਸੂ ਬੈਤਅਨਿਯਾ ਵਿੱਚ ਸੀ ਅਤੇ ਉਹ ਯਿਸੂ ਨੂੰ ਹੀ ਨਹੀਂ ਸਗੋਂ ਲਾਜ਼ਰ ਨੂੰ ਵੀ ਵੇਖਣ ਆਏ। ਲਾਜ਼ਰ ਨੂੰ ਯਿਸੂ ਨੇ ਮੁਰਦੇ ਤੋਂ ਜਿਵਾਇਆ ਸੀ।
Многие из Иудеев узнали, что Он там, и пришли не только для Иисуса, но чтобы видеть и Лазаря, которого Он воскресил из мертвых.
10 ੧੦ ਤਦ ਮੁੱਖ ਜਾਜਕਾਂ ਨੇ ਲਾਜ਼ਰ ਨੂੰ ਵੀ ਮਾਰਨ ਦੀ ਸੋਚ ਬਣਾਈ।
Первосвященники же положили убить и Лазаря,
11 ੧੧ ਲਾਜ਼ਰ ਦੇ ਕਾਰਨ ਬਹੁਤ ਸਾਰੇ ਯਹੂਦੀ ਆਪਣੇ ਆਗੂਆਂ ਨੂੰ ਛੱਡ ਕੇ ਯਿਸੂ ਤੇ ਵਿਸ਼ਵਾਸ ਕਰਨ ਲੱਗ ਪਏ ਸਨ ਇਸ ਲਈ ਯਹੂਦੀਆਂ ਦੇ ਆਗੂ ਲਾਜ਼ਰ ਨੂੰ ਵੀ ਮਾਰ ਮੁਕਾਉਣਾ ਚਾਹੁੰਦੇ ਸਨ।
потому что ради него многие из Иудеев приходили и веровали в Иисуса.
12 ੧੨ ਅਗਲੇ ਦਿਨ ਲੋਕਾਂ ਨੂੰ ਇਹ ਪਤਾ ਲੱਗਾ ਕਿ ਯਿਸੂ ਯਰੂਸ਼ਲਮ ਨੂੰ ਆਉਂਦਾ ਹੈ। ਉੱਥੇ ਬਹੁਤ ਸਾਰੇ ਲੋਕ ਸਨ ਜਿਹੜੇ ਪਸਾਹ ਦੇ ਤਿਉਹਾਰ ਤੇ ਆਏ ਸਨ।
На другой день множество народа, пришедшего на праздник, услышав, что Иисус идет в Иерусалим,
13 ੧੩ ਉਹ ਖਜ਼ੂਰ ਦੀਆਂ ਟਹਿਣੀਆਂ ਲੈ ਕੇ ਯਿਸੂ ਨੂੰ ਮਿਲਣ ਲਈ ਆਏ ਅਤੇ ਉੱਚੀ-ਉੱਚੀ ਆਖਣ ਲੱਗੇ; “ਹੋਸੰਨਾ! ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ। ਇਸਰਾਏਲ ਦੇ ਪਾਤਸ਼ਾਹ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਵੇ!”
взяли пальмовые ветви, вышли навстречу Ему и восклицали: осанна! благословен грядущий во имя Господне, Царь Израилев!
14 ੧੪ ਯਿਸੂ ਨੇ ਇੱਕ ਗਧੀ ਦਾ ਬੱਚਾ ਲਿਆ ਅਤੇ ਉਸ ਉੱਤੇ ਬੈਠ ਗਿਆ। ਇਸ ਨੇ ਜੋ ਪੋਥੀ ਵਿੱਚ ਲਿਖਿਆ ਪੂਰਾ ਕਰ ਦਿੱਤਾ
Иисус же, найдя молодого осла, сел на него, как написано:
15 ੧੫ “ਸੀਯੋਨ ਦੀ ਬੇਟੀ ਨਾ ਡਰ! ਵੇਖ, ਤੇਰਾ ਬਾਦਸ਼ਾਹ ਇੱਕ ਗਧੀ ਦੇ ਬੱਚੇ ਤੇ ਸਵਾਰ ਹੋ ਕੇ ਆਉਂਦਾ ਹੈ।”
Не бойся, дщерь Сионова! се, Царь твой грядет, сидя на молодом осле.
16 ੧੬ ਯਿਸੂ ਦੇ ਚੇਲੇ ਉਸ ਸਮੇਂ ਇਹ ਨਾ ਸਮਝ ਸਕੇ ਕਿ ਉਹ ਇਹ ਸਭ ਕੀ ਕਰ ਰਿਹਾ ਹੈ। ਪਰ ਜਦੋਂ ਯਿਸੂ ਮਹਿਮਾ ਨੂੰ ਪਹੁੰਚਿਆ ਉਨ੍ਹਾਂ ਨੂੰ ਯਾਦ ਆਇਆ ਕਿ ਇਹ ਗੱਲਾਂ ਉਸ ਦੇ ਬਾਰੇ ਲਿਖੀਆਂ ਹੋਈਆਂ ਸਨ ਅਤੇ ਉਨ੍ਹਾਂ ਨੇ ਇਹ ਗੱਲਾਂ ਉਸ ਲਈ ਕੀਤੀਆਂ ਸਨ।
Ученики Его сперва не поняли этого; но когда прославился Иисус, тогда вспомнили, что так было о Нем написано, и это сделали Ему.
17 ੧੭ ਜਦੋਂ ਯਿਸੂ ਨੇ ਲਾਜ਼ਰ ਨੂੰ ਜਿਉਂਦਾ ਕੀਤਾ ਉਸ ਸਮੇਂ ਉਸ ਨਾਲ ਬਹੁਤ ਵੱਡੀ ਭੀੜ ਸੀ ਅਤੇ ਉਸ ਨੇ ਲਾਜ਼ਰ ਨੂੰ ਸੱਦਿਆ ਕਿ ਕਬਰ ਚੋਂ ਬਾਹਰ ਨਿੱਕਲ ਆ। ਹੁਣ ਉਹ ਲੋਕ ਉਸ ਬਾਰੇ, ਜੋ ਉਨ੍ਹਾਂ ਨੇ ਵੇਖਿਆ ਅਤੇ ਸੁਣਿਆ ਸੀ, ਦੂਜਿਆਂ ਨੂੰ ਦੱਸ ਰਹੇ ਸਨ।
Народ, бывший с Ним прежде, свидетельствовал, что Он вызвал из гроба Лазаря и воскресил его из мертвых.
18 ੧੮ ਬਹੁਤ ਸਾਰੇ ਲੋਕ ਯਿਸੂ ਨੂੰ ਮਿਲਣ ਲਈ ਆਏ ਕਿਉਂਕਿ ਉਨ੍ਹਾਂ ਨੇ ਉਸ ਦੇ ਕੀਤੇ ਇਸ ਚਮਤਕਾਰ ਬਾਰੇ ਸੁਣਿਆ ਸੀ।
Потому и встретил Его народ, ибо слышал, что Он сотворил это чудо.
19 ੧੯ ਫ਼ਿਰ ਫ਼ਰੀਸੀਆਂ ਨੇ ਆਪਸ ਵਿੱਚ ਆਖਣਾ ਸ਼ੁਰੂ ਕਰ ਦਿੱਤਾ, “ਦੇਖੋ! ਸਾਡੀ ਯੋਜਨਾ ਵਿਅਰਥ ਹੋ ਗਈ ਹੈ, ਕਿਉਂਕਿ ਸਭ ਲੋਕ ਉਸ ਦੇ ਮਗਰ ਲੱਗ ਰਹੇ ਹਨ।”
Фарисеи же говорили между собою: видите ли, что не успеваете ничего? весь мир идет за Ним.
20 ੨੦ ਉੱਥੇ ਉਨ੍ਹਾਂ ਵਿੱਚ ਕੁਝ ਯੂਨਾਨੀ ਲੋਕ ਵੀ ਸਨ, ਜੋ ਪਸਾਹ ਦੇ ਤਿਉਹਾਰ ਤੇ ਬੰਦਗੀ ਕਰਨ ਲਈ ਆਏ ਸਨ।
Из пришедших на поклонение в праздник были некоторые Еллины.
21 ੨੧ ਇਹ ਯੂਨਾਨੀ ਲੋਕ ਫ਼ਿਲਿਪੁੱਸ ਕੋਲ ਆਏ ਜੋ ਗਲੀਲ ਅਤੇ ਬੈਤਸੈਦਾ ਤੋਂ ਸੀ। ਉਨ੍ਹਾਂ ਨੇ ਉਸ ਨੂੰ ਬੇਨਤੀ ਕੀਤੀ, “ਕਿ ਅਸੀਂ ਯਿਸੂ ਨੂੰ ਮਿਲਣਾ ਚਾਹੁੰਦੇ ਹਾਂ।”
Они подошли к Филиппу, который был из Вифсаиды Галилейской, и просили его, говоря: господин! нам хочется видеть Иисуса.
22 ੨੨ ਫ਼ਿਲਿਪੁੱਸ ਨੇ ਆ ਕੇ ਅੰਦ੍ਰਿਯਾਸ ਨੂੰ ਕਿਹਾ ਅਤੇ ਅੰਦ੍ਰਿਯਾਸ ਅਤੇ ਫ਼ਿਲਿਪੁੱਸ ਨੇ ਆ ਕੇ ਯਿਸੂ ਨੂੰ ਦੱਸਿਆ।
Филипп идет и говорит о том Андрею; и потом Андрей и Филипп сказывают о том Иисусу.
23 ੨੩ ਯਿਸੂ ਨੇ ਉੱਤਰ ਦਿੱਤਾ, “ਮਨੁੱਖ ਦੇ ਪੁੱਤਰ ਦੀ ਵਡਿਆਈ ਹੋਣ ਦਾ ਸਮਾਂ ਆ ਗਿਆ ਹੈ।
Иисус же сказал им в ответ: пришел час прославиться Сыну Человеческому.
24 ੨੪ ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਦ ਤੱਕ ਕਣਕ ਦਾ ਦਾਣਾ ਜ਼ਮੀਨ ਵਿੱਚ ਗਿਰ ਕੇ ਨਾ ਮਰੇ ਇਕੱਲਾ ਦਾਣਾ ਹੀ ਰਹਿੰਦਾ ਹੈ। ਪਰ ਜੇਕਰ ਇਹ ਮਰਦਾ ਹੈ ਤਾਂ ਇਹ ਬਹੁਤ ਸਾਰਾ ਫਲ ਦਿੰਦਾ ਹੈ।
Истинно, истинно говорю вам: если пшеничное зерно, пав в землю, не умрет, то останется одно; а если умрет, то принесет много плода.
25 ੨੫ ਜਿਹੜਾ ਮਨੁੱਖ ਆਪਣੀ ਜਾਨ ਨੂੰ ਪਿਆਰ ਕਰਦਾ ਹੈ ਉਹ ਇਸ ਨੂੰ ਗੁਆ ਲਵੇਗਾ। ਪਰ ਇਸ ਦੁਨੀਆਂ ਵਿੱਚ ਜਿਹੜਾ ਮਨੁੱਖ ਆਪਣੀ ਜਾਨ ਨੂੰ ਪਿਆਰ ਨਹੀਂ ਕਰਦਾ ਇਸ ਨੂੰ ਸਦੀਪਕ ਜੀਵਨ ਲਈ ਬਚਾ ਲਵੇਗਾ। (aiōnios g166)
Любящий душу свою погубит ее; а ненавидящий душу свою в мире сем сохранит ее в жизнь вечную. (aiōnios g166)
26 ੨੬ ਜਿਹੜਾ ਮਨੁੱਖ ਮੇਰੀ ਸੇਵਾ ਕਰਦਾ ਹੈ, ਉਸ ਨੂੰ ਮੇਰੇ ਮਗਰ ਚੱਲਣਾ ਚਾਹੀਦਾ ਹੈ ਤਦ ਮੇਰਾ ਉਹ ਸੇਵਕ, ਜਿੱਥੇ ਵੀ ਮੈਂ ਹਾਂ, ਮੇਰੇ ਨਾਲ ਹੋਵੇਗਾ। ਜਿਹੜਾ ਮੇਰੀ ਸੇਵਾ ਕਰਦਾ ਹੈ, ਪਿਤਾ ਉਸ ਦਾ ਆਦਰ ਕਰਦਾ ਹੈ।”
Кто Мне служит, Мне да последует; и где Я, там и слуга Мой будет. И кто Мне служит, того почтит Отец Мой.
27 ੨੭ ਹੁਣ ਮੇਰਾ ਦਿਲ ਘਬਰਾਉਂਦਾ ਹੈ। ਮੈਨੂੰ ਕੀ ਆਖਣਾ ਚਾਹੀਦਾ ਹੈ? ਕੀ ਮੈਂ ਇਹ ਆਖਾਂ, “ਹੇ ਪਿਤਾ, ਮੈਨੂੰ ਇਸ ਮੁਸੀਬਤ ਦੀ ਘੜੀ ਤੋਂ ਬਚਾ?” ਨਹੀਂ! ਇਸ ਲਈ ਮੈਂ ਇਸ ਸਮੇਂ ਤੱਕ ਆਇਆ ਹਾਂ।
Душа Моя теперь возмутилась; и что Мне сказать? Отче! избавь Меня от часа сего! Но на сей час Я и пришел.
28 ੨੮ ਹੇ ਪਿਤਾ, ਆਪਣੇ ਨਾਮ ਨੂੰ ਵਡਿਆਈ ਦੇ! ਫ਼ਿਰ ਸਵਰਗ ਤੋਂ ਇੱਕ ਅਵਾਜ਼ ਆਈ, “ਮੈਂ ਆਪਣੇ ਆਪ ਨੂੰ ਵਡਿਆਈ ਦਿੱਤੀ ਅਤੇ ਮੈਂ ਫ਼ਿਰ ਵੀ ਇਸ ਨੂੰ ਵਡਿਆਈ ਦੇਵਾਂਗਾ।”
Отче! прославь имя Твое. Тогда пришел с неба глас: и прославил и еще прославлю.
29 ੨੯ ਜਿਹੜੇ ਲੋਕ ਉੱਥੇ ਖੜ੍ਹੇ ਸਨ ਉਨ੍ਹਾਂ ਨੇ ਇਹ ਅਵਾਜ਼ ਸੁਣੀ। ਉਨ੍ਹਾਂ ਨੇ ਆਖਿਆ, “ਇਹ ਬੱਦਲ ਗਰਜਿਆ ਹੈ।” ਪਰ ਕੁਝ ਲੋਕਾਂ ਨੇ ਆਖਿਆ, “ਇੱਕ ਦੂਤ ਨੇ ਉਸ ਨਾਲ ਗੱਲ ਕੀਤੀ ਹੈ।”
Народ, стоявший и слышавший то, говорил: это гром; а другие говорили: Ангел говорил Ему.
30 ੩੦ ਯਿਸੂ ਨੇ ਲੋਕਾਂ ਨੂੰ ਕਿਹਾ, “ਇਹ ਅਵਾਜ਼ ਮੇਰੇ ਕਰਕੇ ਨਹੀਂ ਆਈ, ਸਗੋਂ ਤੁਹਾਡੀ ਲਈ ਆਈ ਹੈ।
Иисус на это сказал: не для Меня был глас сей, но для народа.
31 ੩੧ ਹੁਣ ਸੰਸਾਰ ਦੇ ਨਿਆਂ ਦਾ ਸਮਾਂ ਆ ਗਿਆ ਹੈ। ਹੁਣ ਇਸ ਸੰਸਾਰ ਦਾ ਹਾਕਮ ਬਾਹਰ ਕੱਢਿਆ ਜਾਵੇਗਾ।
Ныне суд миру сему; ныне князь мира сего изгнан будет вон.
32 ੩੨ ਮੈਂ ਵੀ ਇਸ ਸੰਸਾਰ ਤੋਂ ਉੱਚਾ ਕੀਤਾ ਜਾਂਵਾਂਗਾ ਅਤੇ ਜਦੋਂ ਇਉਂ ਹੋਵੇਗਾ ਤਾਂ ਸਾਰੇ ਲੋਕਾਂ ਨੂੰ ਆਪਣੇ ਵੱਲ ਖਿੱਚਾਂਗਾ।”
И когда Я вознесен буду от земли, всех привлеку к Себе.
33 ੩੩ ਇਹ ਆਖ ਕੇ, ਯਿਸੂ ਦੱਸ ਰਿਹਾ ਸੀ ਕਿ ਉਹ ਕਿਸ ਤਰ੍ਹਾਂ ਦੀ ਮੌਤ ਮਰੇਗਾ।
Сие говорил Он, давая разуметь, какою смертью Он умрет.
34 ੩੪ ਲੋਕਾਂ ਨੇ ਕਿਹਾ, “ਸਾਡੀ ਬਿਵਸਥਾ ਤਾਂ ਆਖਦੀ ਹੈ ਕਿ ਮਸੀਹ ਸਦਾ ਜੀਵੇਗਾ ਤਾਂ ਫ਼ਿਰ ਤੂੰ ਇਹ ਕਿਉਂ ਆਖਦਾ ਹੈ ਕਿ ਮਨੁੱਖ ਦਾ ਪੁੱਤਰ ਜ਼ਰੂਰ ਉੱਤੇ ਉੱਠਾਇਆ ਜਾਵੇਗਾ। ਇਹ ਮਨੁੱਖ ਦਾ ਪੁੱਤਰ ਕੌਣ ਹੈ?” (aiōn g165)
Народ отвечал Ему: мы слышали из закона, что Христос пребывает вовек; как же Ты говоришь, что должно вознесену быть Сыну Человеческому? кто Этот Сын Человеческий? (aiōn g165)
35 ੩੫ ਤਦ ਯਿਸੂ ਨੇ ਕਿਹਾ “ਚਾਨਣ ਕੁਝ ਹੀ ਸਮੇਂ ਲਈ ਤੁਹਾਡੇ ਨਾਲ ਹੈ, ਇਸ ਲਈ ਚਾਨਣ ਵਿੱਚ ਤੁਰੋ। ਜਿਹੜਾ ਮਨੁੱਖ ਹਨੇਰੇ ਵਿੱਚ ਚੱਲਦਾ ਉਸ ਨੂੰ ਨਹੀਂ ਪਤਾ ਹੁੰਦਾ ਕਿ ਉਹ ਕਿੱਥੇ ਚੱਲ ਰਿਹਾ ਹੈ।
Тогда Иисус сказал им: еще на малое время свет есть с вами; ходите, пока есть свет, чтобы не объяла вас тьма: а ходящий во тьме не знает, куда идет.
36 ੩੬ ਇਸ ਲਈ ਜਦੋਂ ਚਾਨਣ ਤੁਹਾਡੇ ਕੋਲ ਹੈ ਚਾਨਣ ਤੇ ਵਿਸ਼ਵਾਸ ਕਰੋ ਤਾਂ ਜੋ ਤੁਸੀਂ ਚਾਨਣ ਦੇ ਪੁੱਤਰ ਹੋਵੋ।” ਇਹ ਸਭ ਕਹਿਣ ਤੋਂ ਬਾਅਦ ਯਿਸੂ ਅਜਿਹੀ ਜਗਾ ਚਲਾ ਗਿਆ ਜਿੱਥੇ ਲੋਕ ਉਸ ਨੂੰ ਨਾ ਲੱਭ ਸਕੇ।
Доколе свет с вами, веруйте в свет, да будете сынами света. Сказав это, Иисус отошел и скрылся от них.
37 ੩੭ ਯਿਸੂ ਨੇ ਲੋਕਾਂ ਸਾਹਮਣੇ ਬਹੁਤ ਸਾਰੇ ਚਮਤਕਾਰ ਕੀਤੇ। ਲੋਕਾਂ ਨੇ ਇਹ ਸਭ ਆਪਣੀ ਅੱਖੀਂ ਵੇਖਿਆ ਪਰ ਫ਼ਿਰ ਵੀ ਉਨ੍ਹਾਂ ਨੇ ਉਸ ਉੱਤੇ ਵਿਸ਼ਵਾਸ ਨਹੀਂ ਕੀਤਾ।
Столько чудес сотворил Он пред ними, и они не веровали в Него,
38 ੩੮ ਇਹ ਤਾਂ ਹੋਇਆ ਜੋ ਨਬੀ ਯਸਾਯਾਹ ਦੀ ਭਵਿੱਖਬਾਣੀ ਸੱਚੀ ਹੋ ਸਕੇ: “ਹੇ ਪ੍ਰਭੂ ਸਾਡੇ ਸੰਦੇਸ਼ ਉੱਤੇ ਕਿਸ ਨੇ ਵਿਸ਼ਵਾਸ ਕੀਤਾ? ਪ੍ਰਭੂ ਦੀ ਸ਼ਕਤੀ ਕਿਸ ਨੇ ਵੇਖੀ?”
да сбудется слово Исаии пророка: Господи! кто поверил слышанному от нас? и кому открылась мышца Господня?
39 ੩੯ ਇਸੇ ਕਾਰਨ ਲੋਕ ਵਿਸ਼ਵਾਸ ਨਾ ਕਰ ਸਕੇ। ਜਿਵੇਂ ਕਿ ਯਸਾਯਾਹ ਫਿਰ ਆਖਦਾ ਹੈ,
Потому не могли они веровать, что, как еще сказал Исаия,
40 ੪੦ “ਪਰਮੇਸ਼ੁਰ ਨੇ ਉਨ੍ਹਾਂ ਦੀਆਂ ਅੱਖੀਆਂ ਅੰਨ੍ਹੀਆਂ ਕਰ ਦਿੱਤੀਆਂ ਅਤੇ ਉਨ੍ਹਾਂ ਦੇ ਦਿਲ ਕਠੋਰ ਕਰ ਦਿੱਤੇ। ਤਾਂ ਜੋ ਨਾ ਉਹ ਆਪਣੀਆਂ ਅੱਖਾਂ ਨਾਲ ਵੇਖ ਸਕਣ, ਨਾ ਦਿਮਾਗ ਨਾਲ ਸਮਝ ਸਕਣ ਅਤੇ ਮੇਰੇ ਕੋਲ ਫ਼ਿਰ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਠੀਕ ਕਰ ਸਕਾਂ।”
народ сей ослепил глаза свои и окаменил сердце свое, да не видят глазами, и не уразумеют сердцем, и не обратятся, чтобы Я исцелил их.
41 ੪੧ ਯਸਾਯਾਹ ਨੇ ਇਹ ਇਸ ਲਈ ਆਖਿਆ ਕਿਉਂਕਿ ਉਸ ਨੇ ਉਸ ਦੀ ਮਹਿਮਾ ਵੇਖੀ ਸੀ।
Сие сказал Исаия, когда видел славу Его и говорил о Нем.
42 ੪੨ ਪਰ ਬਹੁਤ ਸਾਰੇ ਲੋਕਾਂ ਨੇ ਯਿਸੂ ਉੱਤੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਵਿੱਚੋਂ ਕਈ ਆਗੂ ਸਨ। ਪਰ ਕਿਉਂ ਜੋ ਉਹ ਫ਼ਰੀਸੀਆਂ ਕੋਲੋਂ ਡਰਦੇ ਸਨ ਉਨ੍ਹਾਂ ਨੇ ਖੁੱਲਕੇ ਨਾ ਆਖਿਆ ਕਿ ਉਹ ਯਿਸੂ ਉੱਤੇ ਵਿਸ਼ਵਾਸ ਕਰਦੇ ਹਨ। ਉਨ੍ਹਾਂ ਨੂੰ ਇਹ ਡਰ ਸੀ ਕਿ ਉਹ ਪ੍ਰਾਰਥਨਾ ਘਰ ਤੋਂ ਕੱਢ ਦਿੱਤੇ ਜਾਣਗੇ।
Впрочем, и из начальников многие уверовали в Него; но ради фарисеев не исповедывали, чтобы не быть отлученными от синагоги,
43 ੪੩ ਇਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੀ ਵਡਿਆਈ ਨਾਲੋਂ ਵਧ ਲੋਕਾਂ ਦੀ ਵਡਿਆਈ ਨੂੰ ਪਿਆਰ ਕੀਤਾ।
ибо возлюбили больше славу человеческую, нежели славу Божию.
44 ੪੪ ਤਦ ਯਿਸੂ ਨੇ ਉੱਚੀ ਅਵਾਜ਼ ਵਿੱਚ ਕਿਹਾ, “ਜੋ ਵਿਅਕਤੀ ਮੇਰੇ ਉੱਤੇ ਵਿਸ਼ਵਾਸ ਕਰਦਾ ਹੈ ਉਹ ਮੇਰੇ ਉੱਤੇ ਨਹੀਂ ਸਗੋਂ ਉਸ ਉੱਤੇ ਵਿਸ਼ਵਾਸ ਕਰਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ।
Иисус же возгласил и сказал: верующий в Меня не в Меня верует, но в Пославшего Меня.
45 ੪੫ ਜੋ ਵਿਅਕਤੀ ਮੈਨੂੰ ਵੇਖਦਾ ਹੈ ਉਹ ਉਸ ਨੂੰ ਵੇਖਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ।
И видящий Меня видит Пославшего Меня.
46 ੪੬ ਮੈਂ ਚਾਨਣ ਹਾਂ ਅਤੇ ਮੈਂ ਇਸ ਦੁਨੀਆਂ ਉੱਤੇ ਆਇਆ ਤਾਂ ਜੋ ਉਹ ਮਨੁੱਖ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ, ਹਨੇਰੇ ਵਿੱਚ ਨਾ ਰਹੇ।
Я свет пришел в мир, чтобы всякий верующий в Меня не оставался во тьме.
47 ੪੭ ਜੋ ਮੇਰੀਆਂ ਸਿਖਿਆਵਾਂ ਸੁਣਦੇ ਹਨ ਅਤੇ ਇਸ ਨੂੰ ਨਹੀਂ ਮੰਨਦੇ। ਮੈਂ ਉਹਨਾਂ ਨੂੰ ਦੋਸ਼ੀ ਨਹੀਂ ਠਹਿਰਾਉਂਦਾ, ਸਗੋਂ ਲੋਕਾਂ ਨੂੰ ਬਚਾਉਣ ਲਈ ਆਇਆ ਹਾਂ।
И если кто услышит Мои слова и не поверит, Я не сужу его, ибо Я пришел не судить мир, но спасти мир.
48 ੪੮ ਜੋ ਮੇਰੇ ਉੱਤੇ ਵਿਸ਼ਵਾਸ ਕਰਨ ਤੋਂ ਇੰਨਕਾਰ ਕਰਦਾ ਹੈ ਅਤੇ ਜੋ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਨਹੀਂ ਕਬੂਲ ਕਰਦਾ। ਇਹੀ ਬਚਨ ਜਿਹੜਾ ਅੰਤ ਦੇ ਦਿਨ ਉਸ ਨੂੰ ਦੋਸ਼ੀ ਠਹਿਰਾਏਗਾ।
Отвергающий Меня и не принимающий слов Моих имеет судью себе: слово, которое Я говорил, оно будет судить его в последний день.
49 ੪੯ ਕਿਉਂਕਿ ਮੈਂ ਆਪਣੇ ਮਨੋਂ ਨਹੀਂ ਕਿਹਾ ਸਗੋਂ ਜਿਸ ਪਿਤਾ ਨੇ ਮੈਨੂੰ ਭੇਜਿਆ, ਉਸ ਨੇ ਮੈਨੂੰ ਹੁਕਮ ਦਿੱਤਾ ਕਿ ਮੈਨੂੰ ਕੀ ਆਖਣਾ ਚਾਹੀਦਾ ਅਤੇ ਕੀ ਸਿਖਾਉਣਾ ਚਾਹੀਦਾ।
Ибо Я говорил не от Себя; но пославший Меня Отец, Он дал Мне заповедь, что сказать и что говорить.
50 ੫੦ ਅਤੇ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਦਾ ਬਚਨ ਸਦੀਪਕ ਜੀਵਨ ਲਿਆਉਂਦਾ ਹੈ। ਇਸੇ ਲਈ ਜੋ ਬਚਨ ਮੈਂ ਬੋਲਦਾ ਹਾਂ ਅਤੇ ਉਪਦੇਸ਼ ਦਿੰਦਾ ਹਾਂ ਉਹ ਉਹੀ ਹਨ ਜੋ ਪਿਤਾ ਨੇ ਮੈਨੂੰ ਬੋਲਣ ਲਈ ਕਿਹਾ ਹੈ।” (aiōnios g166)
И Я знаю, что заповедь Его есть жизнь вечная. Итак, что Я говорю, говорю, как сказал Мне Отец. (aiōnios g166)

< ਯੂਹੰਨਾ 12 >