< ਯੂਹੰਨਾ 7 >

1 ਇਸ ਤੋਂ ਬਾਅਦ ਯਿਸੂ ਨੇ ਗਲੀਲ ਦੇ ਇਲਾਕੇ ਵਿੱਚ ਯਾਤਰਾ ਕੀਤੀ। ਉਹ ਯਹੂਦਿਯਾ ਵਿੱਚ ਯਾਤਰਾ ਕਰਨਾ ਨਹੀਂ ਚਾਹੁੰਦਾ ਸੀ, ਕਿਉਂਕਿ ਉਸ ਇਲਾਕੇ ਦੇ ਯਹੂਦੀ ਉਸ ਨੂੰ ਮਾਰਨਾ ਚਾਹੁੰਦੇ ਸਨ।
こうした事ののち,イエスはガリラヤで歩いていた。ユダヤ人たちが彼を殺そうとしていたので,ユダヤで歩こうとはしなかったからである。
2 ਯਹੂਦੀਆਂ ਲਈ ਡੇਰਿਆਂ ਦੇ ਤਿਉਹਾਰ ਦਾ ਸਮਾਂ ਨੇੜੇ ਸੀ।
さて,ユダヤ人の仮小屋の祭りが近づいていた。
3 ਇਸ ਲਈ ਯਿਸੂ ਦੇ ਭਰਾਵਾਂ ਨੇ ਉਸ ਨੂੰ ਆਖਿਆ, “ਹੁਣ ਤੂੰ ਚੱਲ ਕੇ ਯਹੂਦਿਯਾ ਨੂੰ ਜਾ ਤਾਂ ਜੋ ਜਿਹੜੇ ਕੰਮ ਤੂੰ ਕਰਦਾ ਹੈਂ ਉੱਥੇ ਤੇਰੇ ਚੇਲੇ ਵੇਖਣ,
それでその兄弟たちは彼に言った,「ここを去ってユダヤに行きなさい。あなたの行なう業を弟子たちも見ることができるようにするためだ。
4 ਜੇਕਰ ਕੋਈ ਚਾਹੁੰਦਾ ਹੈ ਕਿ ਲੋਕ ਉਸ ਨੂੰ ਜਾਨਣ ਤਾਂ ਉਸ ਮਨੁੱਖ ਨੂੰ ਲੋਕਾਂ ਕੋਲੋਂ ਕੁਝ ਲੁਕੋਣਾ ਨਹੀਂ ਚਾਹੀਦਾ। ਉਸ ਨੂੰ ਆਪਣੇ ਆਪ ਨੂੰ ਦੁਨੀਆਂ ਨੂੰ ਵਿਖਾਉਣਾ ਚਾਹੀਦਾ ਹੈ। ਉਨ੍ਹਾਂ ਨੂੰ ਵੀ ਵੇਖਣ ਦੇ ਜਿਹੜੇ ਕੰਮ ਤੂੰ ਕਰਦਾ ਹੈਂ।”
物事をこっそりと行ないながら,自分が公に知られることを求める者はいないからだ。こうした事柄を行なっているのなら,自分を世に示しなさい」。
5 ਯਿਸੂ ਦੇ ਭਰਾਵਾਂ ਨੇ ਵੀ ਉਸ ਤੇ ਵਿਸ਼ਵਾਸ ਨਹੀਂ ਕੀਤਾ।
というのは,その兄弟たちでさえ彼を信じていなかったからである。
6 ਯਿਸੂ ਨੇ ਆਪਣੇ ਭਰਾਵਾਂ ਨੂੰ ਕਿਹਾ, “ਹਾਲੇ ਮੇਰੇ ਲਈ ਠੀਕ ਸਮਾਂ ਨਹੀਂ ਆਇਆ ਹੈ ਪਰ ਤੁਹਾਡੇ ਲਈ ਕੋਈ ਵੀ ਸਮਾਂ ਠੀਕ ਹੈ।
それでイエスは彼らに言った,「わたしの時はまだ来ていないが,あなた方の時はいつでも用意ができている。
7 ਸੰਸਾਰ ਤੁਹਾਡੇ ਨਾਲ ਵੈਰ ਨਹੀਂ ਕਰ ਸਕਦਾ। ਪਰ ਇਹ ਮੇਰੇ ਨਾਲ ਵੈਰ ਕਰਦਾ ਹੈ। ਕਿਉਂਕਿ ਮੈਂ ਦੁਨੀਆਂ ਦੇ ਲੋਕਾਂ ਨੂੰ ਦੱਸਦਾ ਹਾਂ ਕਿ ਉਹ ਬੁਰੇ ਕੰਮ ਕਰਦੇ ਹਨ।
世はあなた方を憎むことはできないが,わたしを憎む。わたしが世について,その業が悪いことを証言するからだ。
8 ਤੁਸੀਂ ਤਿਉਹਾਰ ਤੇ ਜਾਵੋ। ਇਸ ਵਾਰ ਮੈਂ ਤਿਉਹਾਰ ਤੇ ਨਹੀਂ ਜਾਂਵਾਂਗਾ। ਮੇਰੇ ਲਈ ਅਜੇ ਸਹੀ ਸਮਾਂ ਨਹੀਂ ਆਇਆ।”
あなた方は祭りに上って行くがよい。わたしはまだこの祭りに上って行かない。わたしの時はまだ満ちていないからだ」 。
9 ਇਹ ਆਖਣ ਤੋਂ ਬਾਅਦ ਯਿਸੂ ਗਲੀਲ ਵਿੱਚ ਹੀ ਰਿਹਾ।
彼らにこうした事柄を言って,彼はガリラヤにとどまった。
10 ੧੦ ਯਿਸੂ ਦੇ ਭਰਾ ਤਿਉਹਾਰ ਤੇ ਚਲੇ ਗਏ। ਉਨ੍ਹਾਂ ਦੇ ਜਾਣ ਤੋਂ ਬਾਅਦ, ਯਿਸੂ ਵੀ ਚਲਿਆ ਗਿਆ। ਪਰ ਉਹ ਲੋਕਾਂ ਸਾਹਮਣੇ ਨਹੀਂ ਸਗੋਂ ਗੁਪਤ ਤੌਰ ਤੇ ਗਿਆ।
しかし,その兄弟たちが祭りに上って行ってから,彼自身も,おおっぴらにではなくひそかに上って行った。
11 ੧੧ ਯਹੂਦੀ ਤਿਉਹਾਰ ਦੇ ਇਕੱਠ ਵਿੱਚ ਯਿਸੂ ਨੂੰ ਲੱਭਣ ਲੱਗੇ ਅਤੇ ਬੋਲੇ, “ਉਹ ਕਿੱਥੇ ਹੈ?”
そこでユダヤ人たちは祭りで彼を探して,「彼はどこだ」と言った。
12 ੧੨ ਉੱਥੇ ਵੱਡੀ ਭੀੜ ਇਕੱਠੀ ਸੀ, ਕੁਝ ਲੋਕ ਆਪਸ ਵਿੱਚ ਯਿਸੂ ਦੇ ਬਾਰੇ ਗੱਲਾਂ ਕਰ ਰਹੇ ਸਨ ਅਤੇ ਕੁਝ ਆਖ ਰਹੇ ਸਨ, “ਉਹ ਇੱਕ ਚੰਗਾ ਮਨੁੱਖ ਹੈ।” ਕੁਝ ਨੇ ਕਿਹਾ, “ਨਹੀਂ, ਉਹ ਲੋਕਾਂ ਨੂੰ ਗੁਮਰਾਹ ਕਰ ਰਿਹਾ ਹੈ।”
群衆の間では彼に関するささやきが多くあった。ある者は「彼は善い人だ」と言った。他の者たちは「そうではない。彼は群衆を惑わしているのだ」と言っていた。
13 ੧੩ ਪਰ ਇੰਨ੍ਹਾਂ ਦਲੇਰ ਉਨ੍ਹਾਂ ਵਿੱਚ ਕੋਈ ਵੀ ਨਹੀਂ ਸੀ ਜੋ ਖੁੱਲ੍ਹੇ ਆਮ ਉਸ ਬਾਰੇ ਗੱਲ ਕਰਦਾ ਕਿਉਂਕਿ ਲੋਕ ਯਹੂਦੀ ਆਗੂਆਂ ਤੋਂ ਡਰੇ ਹੋਏ ਸਨ।
それでも,ユダヤ人たちへの恐れのために,彼についておおっぴらに話す者はいなかった。
14 ੧੪ ਯਿਸੂ ਹੈਕਲ ਅੰਦਰ ਗਿਆ ਅਤੇ ਉਸ ਥਾਂ ਤੇ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ।
しかし,すでに祭りの半ばになった時,イエスは神殿に上って来て教えた。
15 ੧੫ ਯਹੂਦੀ ਅਚਰਜ਼ ਮੰਨ ਕੇ ਬੋਲੇ, “ਇਹ ਮਨੁੱਖ ਕਦੇ ਵੀ ਪਾਠਸ਼ਾਲਾ ਨਹੀਂ ਗਿਆ। ਫ਼ੇਰ ਵੀ ਉਸ ਨੇ ਇਹ ਸਭ ਕਿਵੇਂ ਸਿੱਖਿਆ?”
それでユダヤ人たちは驚嘆して言った,「この人は教育されたことがないのに,どうして文字を知っているのか」。
16 ੧੬ ਯਿਸੂ ਨੇ ਉੱਤਰ ਦਿੱਤਾ “ਜੋ ਬਚਨ ਮੈਂ ਦਿੰਦਾ ਹਾਂ, ਮੇਰੇ ਆਪਣੇ ਬਚਨ ਨਹੀਂ ਹਨ, ਸਗੋਂ ਉਸ ਤੋਂ ਆਉਂਦੇ ਹਨ ਜਿਸ ਨੇ ਮੈਨੂੰ ਭੇਜਿਆ ਹੈ।
それでイエスは彼らに答えた,「わたしの教えはわたしのものではなく,わたしを遣わされた方のものだ。
17 ੧੭ ਜੇਕਰ ਕੋਈ ਪਰਮੇਸ਼ੁਰ ਦੀ ਮਰਜ਼ੀ ਨੂੰ ਪੂਰਾ ਕਰਨਾ ਚਾਹੁੰਦਾ ਹੈ ਤਾਂ ਉਹ ਇਨ੍ਹਾਂ ਸਿੱਖਿਆ ਬਾਰੇ ਸਮਝੇਗਾ ਕਿ ਕੀ ਮੇਰੀਆਂ ਸਿਖਿਆਵਾਂ ਪਰਮੇਸ਼ੁਰ ਵੱਲੋਂ ਹਨ ਜਾਂ ਮੇਰੀਆਂ ਆਪਣੀਆਂ।
だれでもその方のご意志を行ないたいと思うなら,わたしの教えについて,それが神からのものなのか,それともわたしが自分から話しているのかが分かるはずだ。
18 ੧੮ ਕੋਈ ਵੀ ਜੋ ਆਪਣੇ ਵਿਚਾਰਾਂ ਦਾ ਪ੍ਰਚਾਰ ਕਰਦਾ ਹੈ, ਆਪਣੇ ਆਪ ਦੀ ਵਡਿਆਈ ਕਰਨ ਲਈ ਕਰਦਾ ਹੈ। ਪਰ ਉਹ ਇੱਕ ਜਿਹੜਾ, ਉਸ ਦੀ ਵਡਿਆਈ ਕਰਨ ਦੀ ਕੋਸ਼ਿਸ਼ ਕਰਦਾ ਹੈ ਜਿਸ ਨੇ ਉਸ ਨੂੰ ਭੇਜਿਆ ਸੱਚਾ ਹੈ ਅਤੇ ਉਸ ਵਿੱਚ ਕੋਈ ਗਲਤੀ ਨਹੀਂ ਹੈ।
自分から話す者は自分の栄光を求める。しかし,自分を遣わした方の栄光を求める者は真実な者であって,その人の内には不正がない。
19 ੧੯ ਕੀ ਮੂਸਾ ਨੇ ਤੁਹਾਨੂੰ ਬਿਵਸਥਾ ਨਹੀਂ ਦਿੱਤੀ ਪਰ ਤੁਹਾਡੇ ਵਿੱਚੋਂ ਕੋਈ ਵੀ ਉਸ ਤੇ ਨਹੀਂ ਚੱਲਦਾ! ਤੁਸੀਂ ਮੈਨੂੰ ਮਾਰ ਸੁੱਟਣ ਦੇ ਮਗਰ ਕਿਉਂ ਪਏ ਹੋਏ ਹੋ?”
モーセはあなた方に律法を与えなかっただろうか。それなのに,あなた方のうちのだれも律法を守っていない。あなた方はなぜわたしを殺そうとしているのか」 。
20 ੨੦ ਲੋਕਾਂ ਨੇ ਉੱਤਰ ਦਿੱਤਾ, “ਤੇਰੇ ਅੰਦਰ ਭੂਤ ਹੈ ਜੋ ਤੈਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ?”
群衆は答えた,「あなたは悪魔に取りつかれている! だれがあなたを殺そうとしているのか」。
21 ੨੧ ਯਿਸੂ ਨੇ ਉੱਤਰ ਦਿੱਤਾ, “ਮੈਂ ਇੱਕ ਕੰਮ ਕੀਤਾ ਤੇ ਤੁਸੀਂ ਸਾਰੇ ਹੈਰਾਨ ਹੋ।
イエスは彼らに答えた,「わたしが一つの業を行なうと,あなた方はみなそれによって驚嘆する。
22 ੨੨ ਮੂਸਾ ਨੇ ਤੁਹਾਨੂੰ ਸੁੰਨਤ ਬਾਰੇ ਬਿਵਸਥਾ ਦਿੱਤੀ। ਭਾਵੇਂ ਸੁੰਨਤ ਮੂਸਾ ਤੋਂ ਨਹੀਂ ਆਈ, ਇਹ ਸਾਡੇ ਪਿਉ-ਦਾਦਿਆਂ ਤੋਂ ਆਈ ਹੈ ਜੋ ਮੂਸਾ ਤੋਂ ਪਹਿਲਾਂ ਸਨ। ਇਸ ਲਈ ਕਈ ਵਾਰ ਤੁਸੀਂ ਸਬਤ ਦੇ ਦਿਨ ਮਨੁੱਖ ਦੀ ਸੁੰਨਤ ਕਰਦੇ ਹੋ।
モーセはあなた方に割礼を与えた(モーセからではなく,父祖たちからなのだが)。それで,あなた方は安息日にも男の子に割礼を施している。
23 ੨੩ ਇਸ ਲਈ ਬਿਵਸਥਾ ਦੀ ਪਾਲਣਾ ਲਈ ਕਿਸੇ ਵੀ ਮਨੁੱਖ ਦੀ ਸੁੰਨਤ, ਸਬਤ ਦੇ ਦਿਨ ਵੀ, ਹੋ ਸਕਦੀ ਹੈ। ਤਾਂ ਫ਼ੇਰ ਤੁਸੀਂ ਗੁੱਸੇ ਕਿਉਂ ਹੁੰਦੇ ਹੋ ਕਿ ਮੈਂ ਮਨੁੱਖ ਦੇ ਪੂਰੇ ਸਰੀਰ ਨੂੰ ਸਬਤ ਦੇ ਦਿਨ ਚੰਗਾ ਕੀਤਾ ਹੈ?
モーセの律法を破らないようにするため,男の子は安息日に割礼を受けるというのに,安息日に人の全身をいやしたからといってわたしに対して腹を立てるのか。
24 ੨੪ ਕਿਸੇ ਚੀਜ਼ ਦੇ ਬਾਹਰੀ ਰੂਪ ਤੋਂ ਨਿਆਂ ਨਾ ਕਰੋ ਬਲਕਿ ਜੋ ਠੀਕ ਹੈ ਉਸ ਦੇ ਅਧਾਰ ਤੇ ਨਿਆਂ ਕਰੋ।”
うわべによって裁かずに,公正な裁きで裁きなさい」 。
25 ੨੫ ਕੁਝ ਲੋਕ ਜੋ ਯਰੂਸ਼ਲਮ ਦੇ ਰਹਿਣ ਵਾਲੇ ਸਨ ਉਨ੍ਹਾਂ ਨੇ ਕਿਹਾ, “ਇਹ ਉਹੋ ਮਨੁੱਖ ਨਹੀਂ ਹੈ ਜਿਸ ਨੂੰ ਆਗੂ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ।
それでエルサレムの住民の何人かが言った,「これは彼らが殺そうとしている人ではないか。
26 ੨੬ ਪਰ ਉਹ ਖੁੱਲੇ-ਆਮ ਬਚਨ ਬੋਲ ਰਿਹਾ ਹੈ ਅਤੇ ਉਸ ਨੂੰ ਕੋਈ ਬਚਨ ਬੋਲਣ ਤੋਂ ਨਹੀਂ ਰੋਕ ਰਿਹਾ। ਜ਼ਰੂਰ ਹੈ, ਕਿ ਆਗੂਆਂ ਨੇ ਉਸ ਨੂੰ ਮਸੀਹ ਮੰਨ ਲਿਆ ਹੋਵੇ।
見よ,彼がおおっぴらに話しているのに,彼らはこの人に何も言わない。支配者たちはこの人が本当にキリストだと確かに分かったのだろうか。
27 ੨੭ ਪਰ ਅਸੀਂ ਜਾਣਦੇ ਹਾਂ ਕਿ ਇਹ ਕਿੱਥੋਂ ਆਇਆ ਹੈ ਪਰ ਜਦੋਂ ਅਸਲੀ ਮਸੀਹ ਆਵੇਗਾ ਤਾਂ ਕੋਈ ਨਹੀਂ ਜਾਣੇਗਾ ਕਿ ਉਹ ਕਿੱਥੋਂ ਦਾ ਹੈ?”
だが,我々はこの人がどこから来たかを知っている。キリストが来られる時には,彼がどこから来たのかだれも知らないはずだ」。
28 ੨੮ ਜਦੋਂ ਯਿਸੂ ਹੈਕਲ ਵਿੱਚ ਬਚਨ ਬੋਲ ਰਿਹਾ ਸੀ, ਉਸ ਨੇ ਆਖਿਆ, “ਤੁਸੀਂ ਮੈਨੂੰ ਜਾਣਦੇ ਹੋ ਅਤੇ ਤੁਸੀਂ ਇਹ ਵੀ ਜਾਣਦੇ ਹੋ ਕਿ ਮੈਂ ਕਿੱਥੋਂ ਆਇਆ ਹਾਂ। ਪਰ ਮੈਂ ਇੱਥੇ ਆਪਣੇ ਅਧਿਕਾਰ ਨਾਲ ਨਹੀਂ ਆਇਆ। ਮੈਂ ਉਸ ਵੱਲੋਂ ਭੇਜਿਆ ਗਿਆ ਹਾਂ ਜਿਹੜਾ ਸੱਚਾ ਹੈ। ਪਰ ਤੁਸੀਂ ਉਸ ਨੂੰ ਨਹੀਂ ਜਾਣਦੇ।
それでイエスは,神殿で大声を上げ,教えて言った,「あなた方はわたしを知っており,わたしがどこから来たかを知っている。わたしは自分の考えで来たのではなく,わたしを遣わされた方は真実な方だ。あなた方はその方を知っていない。
29 ੨੯ ਪਰ ਮੈਂ ਉਸ ਨੂੰ ਜਾਣਦਾ ਹਾਂ, ਅਤੇ ਮੈਂ ਉਸ ਵੱਲੋਂ ਆਇਆ ਹਾਂ। ਉਹੀ ਹੈ ਜਿਸ ਨੇ ਮੈਨੂੰ ਭੇਜਿਆ ਹੈ।”
わたしはその方を知っている。わたしはその方のもとから来ており,その方がわたしを遣わされたからだ」 。
30 ੩੦ ਜਦੋਂ ਯਿਸੂ ਨੇ ਇਹ ਆਖਿਆ ਤਾਂ ਉਨ੍ਹਾਂ ਨੇ ਉਸ ਨੂੰ ਫ਼ੜਨ ਦੀ ਕੋਸ਼ਿਸ਼ ਕੀਤੀ ਪਰ ਕੋਈ ਵੀ ਉਸ ਨੂੰ ਫੜ ਨਾ ਸਕਿਆ। ਕਿਉਂਕਿ ਯਿਸੂ ਦੇ ਜਾਨੋਂ ਮਾਰੇ ਜਾਣ ਦਾ ਇਹ ਠੀਕ ਸਮਾਂ ਨਹੀਂ ਸੀ।
そのため,彼らは彼を捕まえようとした。しかし,だれも彼に手をかけるものはいなかった。彼の時はまだ来ていなかったからである。
31 ੩੧ ਪਰ ਕਈਆਂ ਲੋਕਾਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਅਤੇ ਆਖਿਆ, “ਅਸੀਂ ਮਸੀਹ ਦੇ ਆਉਣ ਦੀ ਉਡੀਕ ਕਰ ਰਹੇ ਹਾਂ, ਜਦੋਂ ਉਹ ਆਵੇਗਾ ਤਾਂ ਕੀ ਇਸ ਆਦਮੀ ਤੋਂ ਵੀ ਵਧ ਚਮਤਕਾਰ ਕਰੇਗਾ?”
しかし,群衆の多くが彼を信じた。彼らは言った,「キリストが来られる時にも,この人がしたよりも多くのしるしは行なわないのではないだろうか」。
32 ੩੨ ਜਦੋਂ ਫ਼ਰੀਸੀਆਂ ਨੇ ਯਿਸੂ ਬਾਰੇ ਇਹ ਗੱਲਾਂ ਸੁਣੀਆਂ, ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਕੁਝ ਹੈਕਲ ਦੇ ਪਹਿਰੇਦਾਰਾਂ ਨੂੰ ਉਸ ਨੂੰ ਫੜਨ ਲਈ ਭੇਜਿਆ।
ファリサイ人たちは,群衆が彼に関してこれらの事をささやいているのを聞いた。それで,祭司長たちとファリサイ人たちは,彼を逮捕するために役人たちを遣わした。
33 ੩੩ ਤਾਂ ਯਿਸੂ ਨੇ ਕਿਹਾ, “ਹਾਂ, ਅਜੇ ਥੋੜ੍ਹਾ ਚਿਰ ਹੋਰ ਮੈਂ ਤੁਹਾਡੇ ਕੋਲ ਰਹਾਂਗਾ, ਫਿਰ ਮੈਂ ਉਸ ਕੋਲ ਵਾਪਸ ਚਲਾ ਜਾਂਵਾਂਗਾ, ਜਿਸ ਨੇ ਮੈਨੂੰ ਭੇਜਿਆ ਹੈ।
するとイエスは言った,「ほんの少しの間,わたしはあなた方と共にいる。それから,わたしを遣わした方のもとへ行く。
34 ੩੪ ਤੁਸੀਂ ਮੈਨੂੰ ਲੱਭੋਗੇ ਪਰ ਲੱਭ ਨਾ ਸਕੋਗੇ ਕਿਉਂਕਿ ਤੁਸੀਂ ਉੱਥੇ ਨਹੀਂ ਪਹੁੰਚ ਸਕਦੇ ਜਿੱਥੇ ਮੈਂ ਹਾਂ।”
あなた方はわたしを探すが,見つけることができない。そして,わたしのいる所にあなた方は来ることができない」 。
35 ੩੫ ਯਹੂਦੀਆਂ ਨੇ ਇੱਕ ਦੂਸਰੇ ਨੂੰ ਆਖਿਆ, “ਇਹ ਭਲਾ ਕਿੱਥੇ ਚਲਾ ਜਾਵੇਗਾ ਜਿੱਥੇ ਕਿ ਅਸੀਂ ਇਸ ਨੂੰ ਲੱਭ ਨਹੀਂ ਸਕਦੇ? ਕੀ ਇਹ ਉਨ੍ਹਾਂ ਯੂਨਾਨੀ ਸ਼ਹਿਰਾਂ ਵਿੱਚ ਜਾਵੇਗਾ, ਜਿੱਥੇ ਸਾਡੇ ਲੋਕ ਰਹਿੰਦੇ ਹਨ? ਕੀ ਉਹ ਉੱਥੇ ਯੂਨਾਨੀਆਂ ਨੂੰ ਬਚਨ ਸੁਨਾਉਣ ਜਾ ਰਿਹਾ ਹੈ?
それでユダヤ人たちは互いに言い合った,「我々の見つけることができないとは,いったいどこに行こうとしているのだろう。ギリシャ人の間の離散者のところに行って,ギリシャ人に教えようとしているのだろうか。
36 ੩੬ ਇਹ ਆਦਮੀ ਕਹਿੰਦਾ ਹੈ, ਤੁਸੀਂ ਮੈਨੂੰ ਲੱਭੋਗੇ ਪਰ ਮੈਨੂੰ ਲੱਭ ਨਹੀਂ ਸਕੋਗੇ। ਅਤੇ ਤੁਸੀਂ ਉੱਥੇ ਪਹੁੰਚ ਨਹੀਂ ਸਕਦੇ ਜਿੱਥੇ ਮੈਂ ਹਾਂ। ਇਸ ਦਾ ਕੀ ਮਤਲਬ ਹੋਇਆ?”
『あなた方はわたしを探すが,見つけることができない。そして,わたしのいる所にあなた方は来ることができない』 と彼が言うこの言葉はどういうことなのだろう」。
37 ੩੭ ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖ਼ਾਸ ਦਿਨ ਸੀ। ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਬੋਲ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਹ ਮੇਰੇ ਕੋਲੋਂ ਆ ਕੇ ਪੀਵੇ।
さて,祭りの大いなる最後の日に,イエスは立ち上がり,叫んで言った,「だれでも渇く者がいれば,わたしのところに来て飲むように。
38 ੩੮ ਇਹ ਪੋਥੀਆਂ ਵਿੱਚ ਲਿਖਿਆ ਹੈ ਜੋ ਮੇਰੇ ਤੇ ਵਿਸ਼ਵਾਸ ਕਰੇਗਾ ਅੰਮ੍ਰਿਤ ਜਲ ਦੇ ਦਰਿਆ ਉਸ ਦੇ ਵਿੱਚੋਂ ਵਗਣਗੇ।”
わたしを信じる者は,聖書が述べているとおり,その人の内から生きた水の流れが流れ出るだろう」 。
39 ੩੯ ਯਿਸੂ ਪਵਿੱਤਰ ਆਤਮਾ ਬਾਰੇ ਬੋਲ ਰਿਹਾ ਸੀ ਕਿ ਜੋ ਉਸ ਤੇ ਵਿਸ਼ਵਾਸ ਕਰਦੇ ਹਨ ਉਹ ਉਸ ਨੂੰ ਪ੍ਰਾਪਤ ਕਰ ਸਕਣਗੇ ਕਿਉਂਕਿ ਆਤਮਾ ਹਾਲੇ ਨਹੀਂ ਦਿੱਤਾ ਗਿਆ ਸੀ, ਕਿਉਂਕਿ ਹਾਲੇ ਯਿਸੂ ਆਪਣੀ ਮਹਿਮਾ ਲਈ ਉੱਠਾਇਆ ਨਹੀਂ ਸੀ ਗਿਆ।
しかし,彼は,自分を信じる者たちが受けようとしていた霊について言ったのである。というのは,聖霊がまだ与えられていなかったからであり,それはイエスがまだ栄光を受けていなかったからであった。
40 ੪੦ ਜੋ ਯਿਸੂ ਆਖ ਰਿਹਾ ਸੀ ਲੋਕਾਂ ਨੇ ਸੁਣਿਆ। ਕੁਝ ਇੱਕ ਨੇ ਕਿਹਾ, “ਸੱਚ-ਮੁੱਚ ਇਹ ਉਹੀ ਨਬੀ ਹੈ।”
それで,群衆の多くはこれらの言葉を聞いた時,「この人は本当にあの預言者だ」と言った。
41 ੪੧ ਕੁਝ ਹੋਰਾਂ ਨੇ ਆਖਿਆ, “ਉਹ ਮਸੀਹ ਹੈ।” ਕੁਝ ਨੇ ਆਖਿਆ, “ਕੀ, ਮਸੀਹ ਗਲੀਲ ਵਿੱਚ ਆਵੇਗਾ?
ほかの者たちは「この人はキリストだ」と言った。しかし,ある者たちは言った,「まさかキリストがガリラヤから出るだろうか。
42 ੪੨ ਕੀ ਇਹ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੋਇਆ ਹੈ ਕਿ ਮਸੀਹ ਦਾਊਦ ਦੇ ਘਰਾਣੇ ਵਿੱਚੋਂ ਆਵੇਗਾ ਅਤੇ ਬੈਤਲਹਮ, ਦੀ ਨਗਰੀ ਵਿੱਚੋਂ ਆਵੇਗਾ ਜਿੱਥੇ ਦਾਊਦ ਰਹਿੰਦਾ ਸੀ?”
聖書は,キリストがダビデの子孫から,またダビデのいた村ベツレヘムから出ると述べていないだろうか」。
43 ੪੩ ਇਸ ਲਈ ਲੋਕਾਂ ਦੀ ਯਿਸੂ ਬਾਰੇ ਆਪਸ ਵਿੱਚ ਫੁੱਟ ਪੈ ਗਈ ਸੀ।
そこで,彼のために群衆の中で分裂が生じた。
44 ੪੪ ਕੁਝ ਲੋਕ ਯਿਸੂ ਨੂੰ ਫੜਨਾ ਚਾਹੁੰਦੇ ਸਨ, ਪਰ ਕਿਸੇ ਨੇ ਵੀ ਉਸ ਨੂੰ ਹੱਥ ਨਾ ਪਾਇਆ।
彼らのうち何人かは彼を逮捕したいと思ったが,彼に手をかける者はいなかった。
45 ੪੫ ਇਸ ਲਈ ਹੈਕਲ ਦੇ ਪਹਿਰੇਦਾਰ ਫ਼ਰੀਸੀਆਂ ਅਤੇ ਮੁੱਖ ਜਾਜਕਾਂ ਕੋਲ ਗਏ ਤਾਂ ਉਨ੍ਹਾਂ ਫ਼ਰੀਸੀਆਂ ਅਤੇ ਜਾਜਕਾਂ ਨੇ ਪਹਿਰੇਦਾਰਾਂ ਨੂੰ ਪੁੱਛਿਆ, “ਤੁਸੀਂ ਯਿਸੂ ਨੂੰ ਫੜ ਕਰਕੇ ਆਪਣੇ ਨਾਲ ਕਿਉਂ ਨਹੀਂ ਲਿਆਂਦਾ?”
それで役人たちは,祭司長たちとファリサイ人たちのところへ戻ってきた。すると彼らは役人たちに言った,「なぜ彼を連れて来なかったのか」。
46 ੪੬ ਪਹਿਰੇਦਾਰਾਂ ਨੇ ਅੱਗੋਂ ਆਖਿਆ, “ਅਜਿਹੇ ਬਚਨ ਕਦੇ ਕਿਸੇ ਹੋਰ ਮਨੁੱਖ ਨੇ ਨਹੀਂ ਕੀਤੇ।”
役人たちは答えた,「あの人のように話した人はいまだかつてありません」。
47 ੪੭ ਫ਼ੇਰ ਫ਼ਰੀਸੀਆਂ ਨੇ ਆਖਿਆ, “ਕੀ ਇਸ ਦਾ ਮਤਲਬ ਇਹ ਹੈ ਕਿ ਉਸ ਨੇ ਤੁਹਾਨੂੰ ਵੀ ਮੂਰਖ ਬਣਾਇਆ ਹੈ?
それでファリサイ人たちは彼らに答えた,「あなた方も惑わされてしまったわけではあるまい。
48 ੪੮ ਕੀ ਕਿਸੇ ਵੀ ਆਗੂ ਜਾਂ ਫ਼ਰੀਸੀ ਨੇ ਉਸ ਤੇ ਵਿਸ਼ਵਾਸ ਕੀਤਾ ਹੈ? ਨਹੀਂ!
支配者たちやファリサイ人たちの中に,彼を信じた者がいるだろうか。
49 ੪੯ ਪਰ ਇਹ ਲੋਕ, ਜਿਨ੍ਹਾਂ ਨੂੰ ਬਿਵਸਥਾ ਦਾ ਨਹੀਂ ਪਤਾ, ਪਰਮੇਸ਼ੁਰ ਵਲੋਂ ਸਰਾਪੀ ਹਨ।
だが,律法を知らないこの群衆はのろわれているのだ」。
50 ੫੦ ਪਰ ਨਿਕੋਦਿਮੁਸ, ਜਿਸ ਨੇ ਪਹਿਲਾਂ ਹੀ ਯਿਸੂ ਨਾਲ ਮੁਲਾਕਾਤ ਕੀਤੀ ਸੀ, ਉਨ੍ਹਾਂ ਵਿੱਚੋਂ ਇੱਕ ਸੀ।
ニコデモ(彼らの一員で,夜に彼のもとに来た者)が彼らに言った,
51 ੫੧ ਕੀ ਸਾਡੀ ਬਿਵਸਥਾ ਕਿਸੇ ਨੂੰ ਉਸ ਦੀ ਸੁਣੇ ਅਤੇ ਜਾਣੇ ਬਿਨ੍ਹਾਂ ਦੋਸ਼ੀ ਠਹਿਰਾਉਂਦੀ ਹੈ ਕਿ ਉਸ ਨੇ ਕੀ ਕੀਤਾ ਹੈ?”
「我々の律法は,まずその人から聞いて,その人が何をしているかを知っていなければ,人を裁くだろうか」。
52 ੫੨ ਯਹੂਦੀ ਆਗੂਆਂ ਨੇ ਆਖਿਆ, “ਕੀ ਤੂੰ ਵੀ ਗਲੀਲ ਤੋਂ ਹੈ?
彼らは彼に答えた,「あなたもガリラヤの出身なのか。調べてみよ。預言者がガリラヤからは生じないことが分かるだろう」。
53 ੫੩ ਪੋਥੀਆਂ ਪੜ੍ਹੋ ਫ਼ਿਰ ਤੁਸੀਂ ਜਾਣੋਗੇ ਕਿ ਕੋਈ ਨਬੀ ਗਲੀਲ ਤੋਂ ਨਹੀਂ ਆਉਂਦਾ,” ਸਾਰੇ ਯਹੂਦੀ ਆਗੂ ਉੱਥੋਂ ਆਪਣੇ-ਆਪਣੇ ਘਰ ਚਲੇ ਗਏ।
みんなは自分の家に帰った。

< ਯੂਹੰਨਾ 7 >