< ਯਹੋਸ਼ੁਆ 10 >

1 ਜਦ ਯਰੂਸ਼ਲਮ ਦੇ ਰਾਜੇ ਅਦੋਨੀ ਸਦਕ ਨੇ ਸੁਣਿਆ ਕਿ ਯਹੋਸ਼ੁਆ ਨੇ ਕਿਵੇਂ ਅਈ ਨੂੰ ਜਿੱਤ ਲਿਆ, ਉਹ ਦਾ ਸੱਤਿਆਨਾਸ ਕਰ ਸੁੱਟਿਆ ਹੈ। ਜਿਵੇਂ ਉਸ ਨੇ ਯਰੀਹੋ ਅਤੇ ਉਸ ਦੇ ਰਾਜੇ ਨਾਲ ਕੀਤਾ ਉਸੇ ਤਰ੍ਹਾਂ ਉਸ ਨੇ ਅਈ ਅਤੇ ਉਹ ਦੇ ਰਾਜੇ ਨਾਲ ਵੀ ਕੀਤਾ, ਕਿਵੇਂ ਗਿਬਓਨ ਦੇ ਵਾਸੀਆਂ ਨੇ ਇਸਰਾਏਲ ਨਾਲ ਮੇਲ ਕਰ ਲਿਆ ਅਤੇ ਉਹਨਾਂ ਦੇ ਨਾਲ ਰਹਿੰਦੇ ਹਨ।
ויהי כשמע אדני צדק מלך ירושלם כי לכד יהושע את העי ויחרימה--כאשר עשה ליריחו ולמלכה כן עשה לעי ולמלכה וכי השלימו ישבי גבעון את ישראל ויהיו בקרבם
2 ਤਦ ਉਹ ਬਹੁਤ ਡਰੇ ਕਿਉਂ ਜੋ ਗਿਬਓਨ ਇੱਕ ਵੱਡਾ ਸ਼ਹਿਰ ਸੀ ਅਤੇ ਪਾਤਸ਼ਾਹੀ ਸੀ ਸਗੋਂ ਉਹ ਅਈ ਨਾਲੋਂ ਵੱਡਾ ਸੀ ਅਤੇ ਉਹ ਦੇ ਸਾਰੇ ਮਨੁੱਖ ਸੂਰਮੇ ਸਨ।
וייראו מאד--כי עיר גדולה גבעון כאחת ערי הממלכה וכי היא גדולה מן העי וכל אנשיה גברים
3 ਯਰੂਸ਼ਲਮ ਦੇ ਰਾਜੇ ਅਦੋਨੀ ਸਦਕ ਨੇ ਹਬਰੋਨ ਦੇ ਰਾਜੇ ਹੋਹਾਮ ਨੂੰ ਅਤੇ ਯਰਮੂਥ ਦੇ ਰਾਜੇ ਫ਼ਿਰਾਮ ਨੂੰ ਅਤੇ ਲਾਕੀਸ਼ ਦੇ ਰਾਜੇ ਯਾਫ਼ੀਆ ਨੂੰ ਅਤੇ ਅਗਲੋਨ ਦੇ ਰਾਜੇ ਦਬੀਰ ਨੂੰ ਸੁਨੇਹਾ ਭੇਜਿਆ
וישלח אדני צדק מלך ירושלם אל הוהם מלך חברון ואל פראם מלך ירמות ואל יפיע מלך לכיש ואל דביר מלך עגלון--לאמר
4 ਮੇਰੇ ਕੋਲ ਆਓ ਅਤੇ ਮੇਰੀ ਸਹਾਇਤਾ ਕਰੋ ਤਾਂ ਜੋ ਅਸੀਂ ਗਿਬਓਨ ਨੂੰ ਮਾਰ ਦੇਈਏ ਕਿਉਂ ਜੋ ਉਹ ਨੇ ਯਹੋਸ਼ੁਆ ਅਤੇ ਇਸਰਾਏਲੀਆਂ ਨਾਲ ਮੇਲ ਕਰ ਲਿਆ ਹੈ।
עלו אלי ועזרני ונכה את גבעון כי השלימה את יהושע ואת בני ישראל
5 ਤਾਂ ਅਮੋਰੀਆਂ ਦੇ ਪੰਜਾਂ ਰਾਜਿਆਂ ਅਰਥਾਤ ਯਰੂਸ਼ਲਮ ਦੇ ਰਾਜੇ, ਹਬਰੋਨ ਦੇ ਰਾਜੇ, ਯਰਮੂਥ ਦੇ ਰਾਜੇ, ਲਾਕੀਸ਼ ਦੇ ਰਾਜੇ ਅਤੇ ਅਗਲੋਨ ਦੇ ਰਾਜੇ ਇਕੱਠੇ ਹੋਏ ਅਤੇ ਉਹ ਅਤੇ ਉਹਨਾਂ ਦੀ ਸਾਰੀ ਫੌਜ ਨੇ ਚੜਾਈ ਕੀਤੀ ਅਤੇ ਗਿਬਓਨ ਦੇ ਸਾਹਮਣੇ ਡੇਰੇ ਲਾ ਕੇ ਉਹ ਦੇ ਵਿਰੁੱਧ ਯੁੱਧ ਕੀਤਾ।
ויאספו ויעלו חמשת מלכי האמרי מלך ירושלם מלך חברון מלך ירמות מלך לכיש מלך עגלון--הם וכל מחניהם ויחנו על גבעון וילחמו עליה
6 ਗਿਬਓਨ ਦੇ ਮਨੁੱਖਾਂ ਨੇ ਯਹੋਸ਼ੁਆ ਕੋਲ ਜਿਹੜਾ ਗਿਲਗਾਲ ਦੇ ਡੇਰੇ ਵਿੱਚ ਸੀ ਸੁਨੇਹਾ ਭੇਜਿਆ ਕਿ ਆਪਣਾ ਹੱਥ ਆਪਣੇ ਦਾਸਾਂ ਤੋਂ ਨਾ ਹਟਾਵੀਂ। ਛੇਤੀ ਨਾਲ ਸਾਡੇ ਕੋਲ ਆਓ ਅਤੇ ਸਾਨੂੰ ਬਚਾਓ ਅਤੇ ਸਾਡੀ ਸਹਾਇਤਾ ਕਰੋ ਕਿਉਂ ਜੋ ਅਮੋਰੀਆਂ ਦੇ ਸਾਰੇ ਰਾਜੇ ਜਿਹੜੇ ਪਰਬਤ ਉੱਤੇ ਵੱਸਦੇ ਹਨ ਸਾਡੇ ਵਿਰੁੱਧ ਇਕੱਠੇ ਹੋਏ ਹਨ।
וישלחו אנשי גבעון אל יהושע אל המחנה הגלגלה לאמר אל תרף ידיך מעבדיך עלה אלינו מהרה והושיעה לנו ועזרנו--כי נקבצו אלינו כל מלכי האמרי ישבי ההר
7 ਯਹੋਸ਼ੁਆ ਨਾਲੇ ਸਾਰੇ ਯੋਧੇ ਅਤੇ ਸਾਰੇ ਸੂਰਬੀਰ ਗਿਲਗਾਲ ਤੋਂ ਚੜ੍ਹੇ।
ויעל יהושע מן הגלגל הוא וכל עם המלחמה עמו וכל גבורי החיל
8 ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਤੂੰ ਉਹਨਾਂ ਤੋਂ ਨਾ ਡਰ ਕਿਉਂ ਜੋ ਮੈਂ ਉਹਨਾਂ ਨੂੰ ਤੇਰੇ ਹੱਥ ਵਿੱਚ ਦੇ ਦਿੱਤਾ ਹੈ। ਉਹਨਾਂ ਵਿੱਚੋਂ ਕੋਈ ਵੀ ਤੇਰੇ ਅੱਗੇ ਖੜ੍ਹਾ ਨਾ ਹੋ ਸਕੇਗਾ।
ויאמר יהוה אל יהושע אל תירא מהם כי בידך נתתים לא יעמד איש מהם בפניך
9 ਯਹੋਸ਼ੁਆ ਨੇ ਗਿਲਗਾਲ ਤੋਂ ਸਾਰੀ ਰਾਤ ਤੁਰ ਕੇ ਉਹਨਾਂ ਉੱਤੇ ਅਚਾਨਕ ਹਮਲਾ ਕੀਤਾ।
ויבא אליהם יהושע פתאם כל הלילה עלה מן הגלגל
10 ੧੦ ਯਹੋਵਾਹ ਨੇ ਇਸਰਾਏਲ ਦੇ ਅੱਗੇ ਉਹਨਾਂ ਨੂੰ ਘਬਰਾ ਦਿੱਤਾ ਅਤੇ ਉਹ ਨੇ ਉਹਨਾਂ ਨੂੰ ਗਿਬਓਨ ਵਿੱਚ ਵੱਡੀ ਮਾਰ ਨਾਲ ਮਾਰ ਸੁੱਟਿਆ ਅਤੇ ਉਹ ਨੇ ਬੈਤ-ਹੋਰੋਨ ਦੀ ਚੜ੍ਹਾਈ ਦੇ ਰਾਹ ਵਿੱਚ ਉਹਨਾਂ ਦਾ ਪਿੱਛਾ ਕੀਤਾ ਅਤੇ ਉਹਨਾਂ ਨੂੰ ਅਜ਼ੇਕਾਹ ਅਤੇ ਮੱਕੇਦਾਹ ਤੱਕ ਮਾਰਦਾ ਗਿਆ।
ויהמם יהוה לפני ישראל ויכם מכה גדולה בגבעון וירדפם דרך מעלה בית חורן ויכם עד עזקה ועד מקדה
11 ੧੧ ਇਸ ਤਰ੍ਹਾਂ ਹੋਇਆ ਕਿ ਜਦ ਉਹ ਇਸਰਾਏਲ ਦੇ ਅੱਗੋਂ ਭੱਜੇ ਜਾਂਦੇ ਸਨ ਤਾਂ ਬੈਤ-ਹੋਰੋਨ ਦੀ ਚੜ੍ਹਾਈ ਕੋਲ ਯਹੋਵਾਹ ਨੇ ਉਹਨਾਂ ਉੱਤੇ ਅਕਾਸ਼ੋਂ ਵੱਡੇ-ਵੱਡੇ ਪੱਥਰ ਅਜ਼ੇਕਾਹ ਤੱਕ ਇਉਂ ਸੁੱਟੇ ਕਿ ਉਹ ਮਰ ਗਏ। ਜਿਹੜੇ ਗੜਿਆਂ ਨਾਲ ਮਰੇ ਉਹ ਉਹਨਾਂ ਤੋਂ ਵੱਧ ਸਨ, ਜਿਹੜੇ ਇਸਰਾਏਲ ਦੀ ਤਲਵਾਰ ਨਾਲ ਵੱਢੇ ਗਏ।
ויהי בנסם מפני ישראל הם במורד בית חורן ויהוה השליך עליהם אבנים גדלות מן השמים עד עזקה--וימתו רבים אשר מתו באבני הברד מאשר הרגו בני ישראל בחרב
12 ੧੨ ਉਸ ਦਿਨ ਜਦ ਯਹੋਵਾਹ ਨੇ ਅਮੋਰੀਆਂ ਨੂੰ ਇਸਰਾਏਲੀਆਂ ਦੇ ਵੱਸ ਵਿੱਚ ਕਰ ਦਿੱਤਾ ਅਤੇ ਇਸਰਾਏਲੀਆਂ ਦੇ ਵੇਖਦਿਆਂ ਯਹੋਸ਼ੁਆ ਨੇ ਆਖਿਆ, “ਹੇ ਸੂਰਜ, ਗਿਬਓਨ ਉੱਤੇ, ਅਤੇ ਹੇ ਚੰਦਰਮਾ, ਅੱਯਾਲੋਨ ਦੀ ਖੱਡ ਵਿੱਚ ਠਹਿਰਿਆ ਰਹਿ”
אז ידבר יהושע ליהוה ביום תת יהוה את האמרי לפני בני ישראל ויאמר לעיני ישראל שמש בגבעון דום וירח בעמק אילון
13 ੧੩ ਤਦ ਸੂਰਜ ਠਹਿਰ ਗਿਆ ਅਤੇ ਚੰਦਰਮਾ ਖੜ੍ਹਾ ਰਿਹਾ, ਜਦ ਤੱਕ ਕੌਮ ਨੇ ਆਪਣੇ ਵੈਰੀਆਂ ਤੋਂ ਬਦਲਾ ਨਾ ਲਿਆ। ਕੀ ਇਹ ਯਾਸ਼ਰ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ? ਸੋ ਸੂਰਜ ਅਕਾਸ਼ ਦੇ ਵਿੱਚਕਾਰ ਖੜ੍ਹਾ ਰਿਹਾ ਅਤੇ ਸਾਰੀ ਦਿਹਾੜੀ ਡੁੱਬਣ ਦੀ ਛੇਤੀ ਨਾ ਕੀਤੀ।
וידם השמש וירח עמד עד יקם גוי איביו--הלא היא כתובה על ספר הישר ויעמד השמש בחצי השמים ולא אץ לבוא כיום תמים
14 ੧੪ ਇਸ ਤੋਂ ਅੱਗੇ ਜਾਂ ਪਿੱਛੇ ਅਜਿਹਾ ਦਿਨ ਕਦੀ ਨਹੀਂ ਹੋਇਆ ਕਿ ਯਹੋਵਾਹ ਨੇ ਮਨੁੱਖ ਦੀ ਅਵਾਜ਼ ਸੁਣੀ ਹੋਵੇ ਕਿਉਂ ਜੋ ਯਹੋਵਾਹ ਇਸਰਾਏਲ ਲਈ ਲੜਿਆ।
ולא היה כיום ההוא לפניו ואחריו לשמע יהוה בקול איש כי יהוה נלחם לישראל
15 ੧੫ ਯਹੋਸ਼ੁਆ ਅਤੇ ਸਾਰਾ ਇਸਰਾਏਲ ਉਹ ਦੇ ਨਾਲ ਗਿਲਗਾਲ ਦੇ ਡੇਰੇ ਨੂੰ ਮੁੜੇ।
וישב יהושע וכל ישראל עמו אל המחנה הגלגלה
16 ੧੬ ਪਰ ਇਹ ਪੰਜ ਰਾਜੇ ਨੱਸ ਗਏ ਅਤੇ ਮੱਕੇਦਾਹ ਦੀ ਗੁਫ਼ਾ ਵਿੱਚ ਜਾ ਲੁਕੇ।
וינסו חמשת המלכים האלה ויחבאו במערה במקדה
17 ੧੭ ਤਾਂ ਯਹੋਸ਼ੁਆ ਨੂੰ ਦੱਸਿਆ ਗਿਆ ਕਿ ਉਹ ਪੰਜ ਰਾਜੇ ਲੱਭ ਗਏ ਹਨ ਅਤੇ ਮੱਕੇਦਾਹ ਦੀ ਗੁਫ਼ਾ ਵਿੱਚ ਲੁਕੇ ਹੋਏ ਹਨ।
ויגד ליהושע לאמר נמצאו חמשת המלכים נחבאים במערה במקדה
18 ੧੮ ਤਾਂ ਯਹੋਸ਼ੁਆ ਨੇ ਆਖਿਆ ਕਿ ਗੁਫ਼ਾ ਦੇ ਮੂੰਹ ਉੱਤੇ ਵੱਡੇ-ਵੱਡੇ ਪੱਥਰ ਰੱਖ ਦਿਓ ਅਤੇ ਉਹਨਾਂ ਦੀ ਰਾਖੀ ਲਈ ਮਨੁੱਖ ਉਹ ਦੇ ਕੋਲ ਖੜ੍ਹਾ ਕਰ ਦਿਓ।
ויאמר יהושע גלו אבנים גדלות אל פי המערה והפקידו עליה אנשים לשמרם
19 ੧੯ ਪਰ ਤੁਸੀਂ ਨਾ ਖੜ੍ਹੇ ਹੋਇਓ, ਆਪਣੇ ਵੈਰੀਆਂ ਦਾ ਪਿੱਛਾ ਕਰੋ ਅਤੇ ਉਹਨਾਂ ਦੇ ਵਿੱਚੋਂ ਜਿਹੜੇ ਪਿੱਛੇ ਰਹਿ ਗਏ ਹਨ ਉਹਨਾਂ ਨੂੰ ਮਾਰੋ। ਉਹਨਾਂ ਨੂੰ ਆਪਣੇ ਸ਼ਹਿਰਾਂ ਵਿੱਚ ਵੜਨ ਨਾ ਦਿਓ ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਉਹਨਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ ਹੈ।
ואתם אל תעמדו--רדפו אחרי איביכם וזנבתם אותם אל תתנום לבוא אל עריהם כי נתנם יהוה אלהיכם בידכם
20 ੨੦ ਇਸ ਤਰ੍ਹਾਂ ਹੋਇਆ ਕਿ ਜਦ ਯਹੋਸ਼ੁਆ ਅਤੇ ਇਸਰਾਏਲੀਆਂ ਨੇ ਉਹਨਾਂ ਨੂੰ ਅੱਤ ਵੱਡੀ ਮਾਰ ਨਾਲ ਮਾਰ ਕੇ ਮੁਕਾ ਦਿੱਤਾ ਤਾਂ ਉਹਨਾਂ ਦੇ ਜਿਹੜੇ ਪਿੱਛੇ ਰਹਿ ਗਏ ਸਨ ਉਹਨਾਂ ਗੜ੍ਹਾਂ ਵਾਲੇ ਸ਼ਹਿਰਾਂ ਵਿੱਚ ਜਾ ਵੜੇ।
ויהי ככלות יהושע ובני ישראל להכותם מכה גדולה מאד--עד תמם והשרידים שרדו מהם ויבאו אל ערי המבצר
21 ੨੧ ਸਾਰੇ ਲੋਕ ਯਹੋਸ਼ੁਆ ਕੋਲ ਮੱਕੇਦਾਹ ਦੇ ਡੇਰੇ ਨੂੰ ਸੁਲਾਹ ਨਾਲ ਮੁੜ ਪਏ ਅਤੇ ਕਿਸੇ ਨੇ ਆਪਣਾ ਮੂੰਹ ਕਿਸੇ ਇਸਰਾਏਲੀ ਦੇ ਵਿਰੁੱਧ ਨਾ ਖੋਲ੍ਹਿਆ।
וישבו כל העם אל המחנה אל יהושע מקדה בשלום לא חרץ לבני ישראל לאיש--את לשנו
22 ੨੨ ਫਿਰ ਯਹੋਸ਼ੁਆ ਨੇ ਆਖਿਆ, ਗੁਫ਼ਾ ਦੇ ਮੂੰਹ ਨੂੰ ਖੋਲ੍ਹੋ ਅਤੇ ਗੁਫ਼ਾ ਵਿੱਚੋਂ ਇਹ ਪੰਜੇ ਰਾਜੇ ਮੇਰੇ ਕੋਲ ਲੈ ਆਓ।
ויאמר יהושע פתחו את פי המערה והוציאו אלי את חמשת המלכים האלה--מן המערה
23 ੨੩ ਉਹਨਾਂ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਗੁਫ਼ਾ ਵਿੱਚੋਂ ਇਹ ਪੰਜੇ ਰਾਜੇ ਉਹ ਦੇ ਕੋਲ ਲੈ ਆਏ ਅਰਥਾਤ ਯਰੂਸ਼ਲਮ ਦਾ ਰਾਜਾ, ਹਬਰੋਨ ਦਾ ਰਾਜਾ, ਯਰਮੂਥ ਦਾ ਰਾਜਾ, ਲਾਕੀਸ਼ ਦਾ ਰਾਜਾ ਅਤੇ ਅਗਲੋਨ ਦਾ ਰਾਜਾ।
ויעשו כן--ויציאו אליו את חמשת המלכים האלה מן המערה את מלך ירושלם את מלך חברון את מלך ירמות את מלך לכיש את מלך עגלון
24 ੨੪ ਫਿਰ ਇਸ ਤਰ੍ਹਾਂ ਹੋਇਆ ਕਿ ਜਦ ਉਹ ਉਹਨਾਂ ਰਾਜਿਆਂ ਨੂੰ ਯਹੋਸ਼ੁਆ ਦੇ ਕੋਲ ਲੈ ਆਏ ਤਾਂ ਯਹੋਸ਼ੁਆ ਨੇ ਇਸਰਾਏਲ ਦੇ ਸਾਰੇ ਮਨੁੱਖਾਂ ਨੂੰ ਸੱਦਿਆ ਅਤੇ ਯੋਧਿਆਂ ਦੇ ਸਰਦਾਰਾਂ ਨੂੰ ਜਿਹੜੇ ਉਹ ਦੇ ਨਾਲ ਜਾਂਦੇ ਸਨ ਆਖਿਆ, ਨੇੜੇ ਆ ਕੇ ਆਪਣੇ ਪੈਰ ਇਹਨਾਂ ਰਾਜਿਆਂ ਦੀਆਂ ਗਰਦਨਾਂ ਉੱਤੇ ਰੱਖੋ ਸੋ ਉਹਨਾਂ ਨੇ ਨੇੜੇ ਆ ਕੇ ਆਪਣੇ ਪੈਰ ਉਹਨਾਂ ਦੀਆਂ ਗਰਦਨਾਂ ਉੱਤੇ ਰੱਖੇ।
ויהי כהוציאם את המלכים האלה אל יהושע ויקרא יהושע אל כל איש ישראל ויאמר אל קציני אנשי המלחמה ההלכוא אתו קרבו שימו את רגליכם על צוארי המלכים האלה ויקרבו וישימו את רגליהם על צואריהם
25 ੨੫ ਯਹੋਸ਼ੁਆ ਨੇ ਉਹਨਾਂ ਨੂੰ ਆਖਿਆ, ਨਾ ਡਰੋ ਅਤੇ ਨਾ ਘਬਰਾਓ। ਤਕੜੇ ਹੋਵੋ ਅਤੇ ਹੌਂਸਲਾ ਰੱਖੋ ਕਿਉਂ ਜੋ ਯਹੋਵਾਹ ਤੁਹਾਡੇ ਸਾਰੇ ਵੈਰੀਆਂ ਨਾਲ ਜਿਨ੍ਹਾਂ ਦੇ ਵਿਰੁੱਧ ਤੁਸੀਂ ਲੜਦੇ ਹੋ ਅਜਿਹਾ ਹੀ ਕਰੇਗਾ।
ויאמר אליהם יהושע אל תיראו ואל תחתו חזקו ואמצו--כי ככה יעשה יהוה לכל איביכם אשר אתם נלחמים אותם
26 ੨੬ ਇਸ ਤੋਂ ਬਾਅਦ ਯਹੋਸ਼ੁਆ ਨੇ ਉਹਨਾਂ ਨੂੰ ਜਾਨੋਂ ਮਾਰ ਸੁੱਟਿਆ ਅਤੇ ਉਹਨਾਂ ਨੂੰ ਪੰਜਾਂ ਰੁੱਖਾਂ ਉੱਤੇ ਟੰਗ ਦਿੱਤਾ ਅਤੇ ਉਹ ਸ਼ਾਮਾਂ ਤੱਕ ਉਹਨਾਂ ਰੁੱਖਾਂ ਉੱਤੇ ਟੰਗੇ ਰਹੇ।
ויכם יהושע אחרי כן וימיתם ויתלם על חמשה עצים ויהיו תלוים על העצים עד הערב
27 ੨੭ ਤਾਂ ਇਸ ਤਰ੍ਹਾਂ ਹੋਇਆ ਕਿ ਜਦ ਸੂਰਜ ਡੁੱਬਣ ਲੱਗਾ ਤਦ ਯਹੋਸ਼ੁਆ ਨੇ ਹੁਕਮ ਦਿੱਤਾ ਸੋ ਉਹਨਾਂ ਨੇ ਉਹਨਾਂ ਨੂੰ ਰੁੱਖਾਂ ਉੱਤੋਂ ਲਾਹ ਲਿਆ ਅਤੇ ਉਸ ਗੁਫ਼ਾ ਵਿੱਚ ਜਿੱਥੇ ਉਹ ਲੁਕੇ ਸਨ ਸੁੱਟ ਦਿੱਤਾ ਅਤੇ ਉਸ ਗੁਫ਼ਾ ਦੇ ਮੂੰਹ ਉੱਤੇ ਵੱਡੇ-ਵੱਡੇ ਪੱਥਰ ਰੱਖ ਦਿੱਤੇ ਜਿਹੜੇ ਅੱਜ ਦੇ ਦਿਨ ਤੱਕ ਵੀ ਹਨ।
ויהי לעת בוא השמש צוה יהושע וירידום מעל העצים וישלכם אל המערה אשר נחבאו שם וישמו אבנים גדלות על פי המערה עד עצם היום הזה
28 ੨੮ ਯਹੋਸ਼ੁਆ ਨੇ ਉਸੇ ਦਿਨ ਮੱਕੇਦਾਹ ਨੂੰ ਲੈ ਲਿਆ ਅਤੇ ਉਹ ਨੂੰ ਅਤੇ ਉਹ ਦੇ ਰਾਜੇ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ। ਉਸ ਨੇ ਉਹਨਾਂ ਦਾ ਅਤੇ ਉਹ ਦੇ ਸਾਰੇ ਪ੍ਰਾਣੀਆਂ ਦਾ ਸੱਤਿਆਨਾਸ ਕਰ ਦਿੱਤਾ। ਉਸ ਨੇ ਕਿਸੇ ਨੂੰ ਵੀ ਬਾਕੀ ਨਾ ਛੱਡਿਆ ਅਤੇ ਉਸ ਨੇ ਮੱਕੇਦਾਹ ਦੇ ਰਾਜੇ ਨਾਲ ਤਿਵੇਂ ਹੀ ਕੀਤਾ ਜਿਵੇਂ ਯਰੀਹੋ ਦੇ ਰਾਜੇ ਨਾਲ ਕੀਤਾ ਸੀ।
ואת מקדה לכד יהושע ביום ההוא ויכה לפי חרב ואת מלכה--החרם אותם ואת כל הנפש אשר בה לא השאיר שריד ויעש למלך מקדה כאשר עשה למלך יריחו
29 ੨੯ ਫਿਰ ਯਹੋਸ਼ੁਆ ਅਤੇ ਸਾਰਾ ਇਸਰਾਏਲ ਉਹ ਦੇ ਨਾਲ ਮੱਕੇਦਾਹ ਤੋਂ ਲਿਬਨਾਹ ਨੂੰ ਗਏ ਅਤੇ ਲਿਬਨਾਹ ਨਾਲ ਯੁੱਧ ਕੀਤਾ।
ויעבר יהושע וכל ישראל עמו ממקדה--לבנה וילחם עם לבנה
30 ੩੦ ਅਤੇ ਯਹੋਵਾਹ ਨੇ ਉਸ ਨੂੰ ਵੀ ਅਤੇ ਉਸ ਦੇ ਰਾਜੇ ਨੂੰ ਵੀ ਇਸਰਾਏਲ ਦੇ ਹੱਥ ਵਿੱਚ ਦੇ ਦਿੱਤਾ ਅਤੇ ਉਹ ਨੇ ਉਸ ਦੇ ਸਾਰੇ ਪ੍ਰਾਣੀਆਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ। ਉਹ ਨੇ ਕਿਸੇ ਨੂੰ ਉਸ ਦੇ ਵਿੱਚ ਬਾਕੀ ਨਾ ਛੱਡਿਆ ਅਤੇ ਉਸ ਦੇ ਰਾਜੇ ਨਾਲ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਯਰੀਹੋ ਦੇ ਰਾਜੇ ਨਾਲ ਕੀਤਾ ਸੀ।
ויתן יהוה גם אותה ביד ישראל ואת מלכה ויכה לפי חרב ואת כל הנפש אשר בה לא השאיר בה שריד ויעש למלכה כאשר עשה למלך יריחו
31 ੩੧ ਤਾਂ ਯਹੋਸ਼ੁਆ ਅਤੇ ਉਹ ਦੇ ਨਾਲ ਸਾਰਾ ਇਸਰਾਏਲ ਲਿਬਨਾਹ ਤੋਂ ਲਾਕੀਸ਼ ਨੂੰ ਲੰਘੇ ਅਤੇ ਉਸ ਦੇ ਸਾਹਮਣੇ ਡੇਰੇ ਲਾ ਕੇ ਉਸ ਦੇ ਨਾਲ ਯੁੱਧ ਕੀਤਾ।
ויעבר יהושע וכל ישראל עמו מלבנה--לכישה ויחן עליה וילחם בה
32 ੩੨ ਤਾਂ ਯਹੋਵਾਹ ਨੇ ਲਾਕੀਸ਼ ਸ਼ਹਿਰ ਨੂੰ ਇਸਰਾਏਲ ਦੇ ਹੱਥ ਵਿੱਚ ਦੇ ਦਿੱਤਾ ਅਤੇ ਉਹ ਨੇ ਦੂਜੇ ਦਿਨ ਉਹ ਨੂੰ ਜਿੱਤ ਲਿਆ ਅਤੇ ਉਸ ਨੂੰ ਅਤੇ ਉਸ ਦੇ ਪ੍ਰਾਣੀਆਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ ਜਿਵੇਂ ਉਹ ਨੇ ਲਿਬਨਾਹ ਨਾਲ ਕੀਤਾ ਸੀ।
ויתן יהוה את לכיש ביד ישראל וילכדה ביום השני ויכה לפי חרב ואת כל הנפש אשר בה--ככל אשר עשה ללבנה
33 ੩੩ ਤਦ ਗਜ਼ਰ ਸ਼ਹਿਰ ਦਾ ਰਾਜਾ ਹੋਰਾਮ ਉਤਾਹਾਂ ਲਾਕੀਸ਼ ਦੀ ਸਹਾਇਤਾ ਲਈ ਆਇਆ ਅਤੇ ਯਹੋਸ਼ੁਆ ਨੇ ਉਹ ਨੂੰ ਅਤੇ ਉਹ ਦੇ ਲੋਕਾਂ ਨੂੰ ਇਉਂ ਮਾਰਿਆ ਕਿ ਕੋਈ ਬਾਕੀ ਨਾ ਰਿਹਾ।
אז עלה הרם מלך גזר לעזר את לכיש ויכהו יהושע ואת עמו עד בלתי השאיר לו שריד
34 ੩੪ ਤਾਂ ਯਹੋਸ਼ੁਆ ਅਤੇ ਸਾਰਾ ਇਸਰਾਏਲ ਉਸ ਦੇ ਨਾਲ ਲਾਕੀਸ਼ ਦੇ ਪੱਛਮ ਤੋਂ ਅਗਲੋਨ ਸ਼ਹਿਰ ਨੂੰ ਲੰਘੇ ਅਤੇ ਉਹ ਦੇ ਸਾਹਮਣੇ ਡੇਰੇ ਲਾ ਕੇ ਉਹ ਦੇ ਨਾਲ ਯੁੱਧ ਕੀਤਾ।
ויעבר יהושע וכל ישראל עמו מלכיש--עגלנה ויחנו עליה וילחמו עליה
35 ੩੫ ਅਤੇ ਉਸੇ ਦਿਨ ਉਹ ਨੂੰ ਜਿੱਤ ਲਿਆ ਅਤੇ ਉਹ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ ਅਤੇ ਉਸੇ ਦਿਨ ਉਹ ਦੇ ਪ੍ਰਾਣੀਆਂ ਦਾ ਸੱਤਿਆਨਾਸ ਕਰ ਸੁੱਟਿਆ ਜਿਵੇਂ ਉਸ ਲਾਕੀਸ਼ ਨਾਲ ਕੀਤਾ ਸੀ।
וילכדוה ביום ההוא ויכוה לפי חרב--ואת כל הנפש אשר בה ביום ההוא החרים ככל אשר עשה ללכיש
36 ੩੬ ਫਿਰ ਯਹੋਸ਼ੁਆ ਅਤੇ ਉਸ ਦੇ ਨਾਲ ਸਾਰਾ ਇਸਰਾਏਲ ਅਗਲੋਨ ਤੋਂ ਹਬਰੋਨ ਸ਼ਹਿਰ ਨੂੰ ਉਤਾਹਾਂ ਗਏ ਅਤੇ ਉਹ ਦੇ ਨਾਲ ਯੁੱਧ ਕੀਤਾ।
ויעל יהושע וכל ישראל עמו מעגלונה--חברונה וילחמו עליה
37 ੩੭ ਅਤੇ ਉਹ ਨੂੰ ਜਿੱਤ ਲਿਆ ਤਾਂ ਉਹ ਨੂੰ ਅਤੇ ਉਹ ਦੇ ਰਾਜੇ ਨੂੰ ਉਹ ਦੇ ਸਾਰੇ ਸ਼ਹਿਰਾਂ ਨੂੰ ਉਹ ਦੇ ਸਾਰੇ ਪ੍ਰਾਣੀਆਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ ਅਤੇ ਕਿਸੇ ਨੂੰ ਬਾਕੀ ਨਾ ਛੱਡਿਆ ਜਿਵੇਂ ਉਸ ਅਗਲੋਨ ਨਾਲ ਕੀਤਾ ਸੀ ਸਗੋਂ ਉਹ ਦਾ ਅਤੇ ਉਹ ਦੇ ਸਾਰੇ ਪ੍ਰਾਣੀਆਂ ਦਾ ਸੱਤਿਆਨਾਸ ਕਰ ਸੁੱਟਿਆ।
וילכדוה ויכוה לפי חרב ואת מלכה ואת כל עריה ואת כל הנפש אשר בה לא השאיר שריד ככל אשר עשה לעגלון ויחרם אותה ואת כל הנפש אשר בה
38 ੩੮ ਯਹੋਸ਼ੁਆ ਅਤੇ ਸਾਰੇ ਇਸਰਾਏਲ ਨੇ ਉਸ ਨਾਲ ਦਬੀਰ ਨੂੰ ਮੁੜ ਕੇ ਉਸ ਨਾਲ ਯੁੱਧ ਕੀਤਾ।
וישב יהושע וכל ישראל עמו דברה וילחם עליה
39 ੩੯ ਉਸ ਨੇ ਉਹ ਨੂੰ ਅਤੇ ਉਹ ਦੇ ਰਾਜੇ ਨੂੰ ਅਤੇ ਉਹ ਦੇ ਸਾਰੇ ਸ਼ਹਿਰਾਂ ਨੂੰ ਜਿੱਤ ਲਿਆ ਅਤੇ ਉਹਨਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ ਅਤੇ ਉਹ ਦੇ ਸਾਰੇ ਪ੍ਰਾਣੀਆਂ ਦਾ ਸੱਤਿਆਨਾਸ ਕਰ ਦਿੱਤਾ, ਕਿਸੇ ਨੂੰ ਬਾਕੀ ਨਾ ਛੱਡਿਆ। ਜਿਵੇਂ ਉਸ ਨੇ ਹਬਰੋਨ ਅਤੇ ਲਿਬਨਾਹ ਅਤੇ ਉਹਨਾਂ ਦੇ ਰਾਜਿਆਂ ਨਾਲ ਕੀਤਾ ਸੀ ਉਸੇ ਤਰ੍ਹਾਂ ਉਸ ਨੇ ਦਬੀਰ ਅਤੇ ਉਹ ਦੇ ਰਾਜੇ ਨਾਲ ਕੀਤਾ।
וילכדה ואת מלכה ואת כל עריה ויכום לפי חרב ויחרימו את כל נפש אשר בה לא השאיר שריד כאשר עשה לחברון כן עשה לדברה ולמלכה וכאשר עשה ללבנה ולמלכה
40 ੪੦ ਇਉਂ ਯਹੋਸ਼ੁਆ ਨੇ ਸਾਰੇ ਦੇਸ ਨੂੰ ਅਰਥਾਤ ਪਹਾੜੀ ਦੇਸ, ਦੱਖਣ, ਬੇਟ, ਢਾਲਾਂ ਅਤੇ ਉਹਨਾਂ ਦੇ ਸਾਰੇ ਰਾਜਿਆਂ ਨੂੰ ਮਾਰ ਸੁੱਟਿਆ ਅਤੇ ਕਿਸੇ ਨੂੰ ਬਾਕੀ ਨਾ ਛੱਡਿਆ ਸਗੋਂ ਉਹ ਦੇ ਸਾਰੇ ਪ੍ਰਾਣੀਆਂ ਦਾ ਸੱਤਿਆਨਾਸ ਕਰ ਸੁੱਟਿਆ ਜਿਵੇਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਹੁਕਮ ਦਿੱਤਾ ਸੀ।
ויכה יהושע את כל הארץ ההר והנגב והשפלה והאשדות ואת כל מלכיהם--לא השאיר שריד ואת כל הנשמה החרים כאשר צוה יהוה אלהי ישראל
41 ੪੧ ਯਹੋਸ਼ੁਆ ਨੇ ਉਹਨਾਂ ਨੂੰ ਕਾਦੇਸ਼-ਬਰਨੇਆ ਤੋਂ ਅੱਜ਼ਾਹ ਤੱਕ ਅਤੇ ਗੋਸ਼ਨ ਦੇ ਸਾਰੇ ਦੇਸ ਨੂੰ ਗਿਬਓਨ ਤੱਕ ਨਾਸ ਕੀਤਾ।
ויכם יהושע מקדש ברנע ועד עזה ואת כל ארץ גשן ועד גבעון
42 ੪੨ ਯਹੋਸ਼ੁਆ ਨੇ ਉਹਨਾਂ ਸਾਰੇ ਰਾਜਿਆਂ ਨੂੰ ਅਤੇ ਉਹਨਾਂ ਦੇ ਸਾਰੇ ਦੇਸਾਂ ਨੂੰ ਇੱਕੋ ਹੀ ਸਮੇਂ ਵਿੱਚ ਇਸ ਕਾਰਨ ਜਿੱਤ ਲਿਆ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸਰਾਏਲ ਲਈ ਲੜਿਆ।
ואת כל המלכים האלה ואת ארצם לכד יהושע פעם אחת כי יהוה אלהי ישראל נלחם לישראל
43 ੪੩ ਫਿਰ ਯਹੋਸ਼ੁਆ ਅਤੇ ਸਾਰਾ ਇਸਰਾਏਲ ਉਸ ਦੇ ਨਾਲ ਗਿਲਗਾਲ ਦੇ ਡੇਰੇ ਨੂੰ ਮੁੜੇ।
וישב יהושע וכל ישראל עמו אל המחנה הגלגלה

< ਯਹੋਸ਼ੁਆ 10 >