< ਯਹੋਸ਼ੁਆ 13 >

1 ਯਹੋਸ਼ੁਆ ਬਜ਼ੁਰਗ ਅਤੇ ਵੱਡੀ ਉਮਰ ਦਾ ਸੀ ਤਾਂ ਯਹੋਵਾਹ ਨੇ ਉਹ ਨੂੰ ਆਖਿਆ, ਤੂੰ ਬਜ਼ੁਰਗ ਅਤੇ ਵੱਡੀ ਉਮਰ ਦਾ ਹੋ ਗਿਆ ਹੈਂ ਅਤੇ ਬਹੁਤ ਸਾਰੀ ਧਰਤੀ ਕਬਜ਼ਾ ਕਰਨ ਲਈ ਬਾਕੀ ਹੈ।
ויהושע זקן בא בימים ויאמר יהוה אליו אתה זקנתה באת בימים והארץ נשארה הרבה מאד לרשתה
2 ਬਾਕੀ ਦੀ ਧਰਤੀ ਇਹ ਹੈ, ਫ਼ਲਿਸਤੀਆਂ ਦੇ ਸਾਰੇ ਖੇਤਰ ਅਤੇ ਗਸ਼ੂਰੀਆਂ ਦੇ ਸਾਰੇ
זאת הארץ הנשארת כל גלילות הפלשתים וכל הגשורי
3 ਸੀਹੋਰ ਤੋਂ ਜਿਹੜਾ ਮਿਸਰ ਦੇ ਅੱਗੇ ਹੈ ਅਕਰੋਨ ਦੀ ਹੱਦ ਤੱਕ ਉੱਤਰ ਵੱਲ ਜਿਹੜਾ ਕਨਾਨੀਆਂ ਦਾ ਭਾਗ ਗਿਣਿਆ ਜਾਂਦਾ ਹੈ, ਫ਼ਲਿਸਤੀਆਂ ਦੇ ਪੰਜ ਸਰਦਾਰ ਅਰਥਾਤ ਅੱਜ਼ੀਆਂ, ਅਸ਼ਦੋਦੀਆਂ, ਅਸ਼ਕਲੋਨੀਆਂ, ਗਿੱਤੀਆਂ ਅਤੇ ਅਕਰੋਨੀਆਂ ਦੇ, ਨਾਲੇ ਅੱਵੀਆਂ ਦੇ
מן השיחור אשר על פני מצרים ועד גבול עקרון צפונה--לכנעני תחשב חמשת סרני פלשתים העזתי והאשדודי האשקלוני הגתי והעקרוני והעוים
4 ਦੱਖਣ ਵੱਲ ਕਨਾਨੀਆਂ ਦਾ ਸਾਰਾ ਦੇਸ ਅਤੇ ਮਆਰਾਹ ਜਿਹੜਾ ਸੀਦੋਨੀਆਂ ਦਾ ਹੈ, ਅਫੇਕ ਤੱਕ ਅਮੋਰੀਆਂ ਦੀ ਹੱਦ ਤੱਕ।
מתימן כל ארץ הכנעני ומערה אשר לצידנים--עד אפקה עד גבול האמרי
5 ਅਤੇ ਗਿਬਲੀਆਂ ਦਾ ਦੇਸ ਅਤੇ ਸਾਰਾ ਲਬਾਨੋਨ ਸੂਰਜ ਦੇ ਚੜ੍ਹਦੀ ਵੱਲ ਬਆਲ ਗਾਦ ਤੋਂ ਜਿਹੜਾ ਹਰਮੋਨ ਦੇ ਪਰਬਤ ਹੇਠ ਹੈ ਹਮਾਥ ਦੇ ਰਾਹ ਤੱਕ।
והארץ הגבלי וכל הלבנון מזרח השמש מבעל גד תחת הר חרמון--עד לבוא חמת
6 ਪਰਬਤ ਦੇ ਸਾਰੇ ਵਸਨੀਕ ਲਬਾਨੋਨ ਤੋਂ ਮਿਸਰਫ਼ੋਥ-ਮਇਮ ਤੱਕ ਅਰਥਾਤ ਸਾਰੇ ਸੀਦੋਨੀ। ਮੈਂ ਉਹਨਾਂ ਨੂੰ ਇਸਰਾਏਲੀਆਂ ਦੇ ਅੱਗੋਂ ਕੱਢ ਦਿਆਂਗਾ। ਕੇਵਲ ਤੂੰ ਉਹ ਨੂੰ ਇਸਰਾਏਲ ਲਈ ਮਿਲਖ਼ ਨੂੰ ਵੰਡ ਦੇ ਜਿਵੇਂ ਮੈਂ ਤੈਨੂੰ ਹੁਕਮ ਦਿੱਤਾ ਸੀ।
כל ישבי ההר מן הלבנון עד משרפת מים כל צידנים--אנכי אורישם מפני בני ישראל רק הפלה לישראל בנחלה כאשר צויתיך
7 ਹੁਣ ਇਸ ਧਰਤੀ ਨੂੰ ਉਹਨਾਂ ਨੌਂ ਗੋਤਾਂ ਅਤੇ ਮਨੱਸ਼ਹ ਦੇ ਅੱਧੇ ਗੋਤ ਲਈ ਮਿਲਖ਼ ਵਿੱਚ ਵੰਡ ਦੇਵੀਂ।
ועתה חלק את הארץ הזאת בנחלה--לתשעת השבטים וחצי השבט המנשה
8 ਉਹ ਦੇ ਨਾਲ ਰਊਬੇਨੀਆਂ ਅਤੇ ਗਾਦੀਆਂ ਨੇ ਆਪਣੀ ਮਿਲਖ਼ ਜਿਹੜੀ ਮੂਸਾ ਨੇ ਉਹਨਾਂ ਨੂੰ ਯਰਦਨ ਪਾਰ ਚੜ੍ਹਦੀ ਵੱਲ ਦਿੱਤੀ ਸੀ ਲੈ ਲਈ ਹੈ ਜਿਵੇਂ ਯਹੋਵਾਹ ਦੇ ਦਾਸ ਮੂਸਾ ਨੇ ਉਹਨਾਂ ਨੂੰ ਦਿੱਤੀ ਸੀ।
עמו הראובני והגדי לקחו נחלתם--אשר נתן להם משה בעבר הירדן מזרחה כאשר נתן להם משה עבד יהוה
9 ਅਰੋਏਰ ਤੋਂ ਜਿਹੜਾ ਅਰਨੋਨ ਦੀ ਵਾਦੀ ਦੇ ਕੰਢੇ ਉੱਤੇ ਹੈ ਅਤੇ ਉਹ ਸ਼ਹਿਰ ਜਿਹੜਾ ਵਾਦੀ ਦੇ ਵਿੱਚਕਾਰ ਹੈ ਅਤੇ ਮੇਦਬਾ ਦਾ ਸਾਰਾ ਮੈਦਾਨ ਦੀਬੋਨ ਤੱਕ
מערוער אשר על שפת נחל ארנון והעיר אשר בתוך הנחל וכל המישר מידבא--עד דיבון
10 ੧੦ ਅਤੇ ਅਮੋਰੀਆਂ ਦੇ ਰਾਜੇ ਸੀਹੋਨ ਦੇ ਸਾਰੇ ਸ਼ਹਿਰ ਜਿਹੜਾ ਹਸ਼ਬੋਨ ਵਿੱਚ ਰਾਜ ਕਰਦਾ ਸੀ ਅੰਮੋਨੀਆਂ ਦੀ ਹੱਦ ਤੱਕ
וכל ערי סיחון מלך האמרי אשר מלך בחשבון--עד גבול בני עמון
11 ੧੧ ਅਤੇ ਗਿਲਆਦ ਅਤੇ ਗਸ਼ੂਰੀਆਂ ਅਤੇ ਮਆਕਾਥੀਆਂ ਦੀ ਹੱਦ ਅਤੇ ਸਾਰਾ ਹਰਮੋਨ ਪਰਬਤ ਅਤੇ ਸਾਰਾ ਬਾਸ਼ਾਨ ਸਲਕਾਹ ਤੱਕ
והגלעד וגבול הגשורי והמעכתי וכל הר חרמון וכל הבשן--עד סלכה
12 ੧੨ ਬਾਸ਼ਾਨ ਵਿੱਚ ਓਗ ਦਾ ਸਾਰਾ ਰਾਜ ਜਿਹੜਾ ਅਸ਼ਤਾਰੋਥ ਅਤੇ ਅਦਰਈ ਵਿੱਚ ਰਾਜ ਕਰਦਾ ਸੀ। ਉਹ ਰਫ਼ਾਈਆਂ ਤੋਂ ਇਕੱਲਾ ਬਚ ਗਿਆ ਸੀ ਕਿਉਂ ਜੋ ਮੂਸਾ ਨੇ ਉਹਨਾਂ ਨੂੰ ਮਾਰ ਕੇ ਕੱਢ ਦਿੱਤਾ ਸੀ
כל ממלכות עוג בבשן אשר מלך בעשתרות ובאדרעי הוא נשאר מיתר הרפאים ויכם משה וירשם
13 ੧੩ ਤਾਂ ਵੀ ਇਸਰਾਏਲੀਆਂ ਨੇ ਗਸ਼ੂਰੀਆਂ ਅਤੇ ਮਆਕਾਥੀਆਂ ਨੂੰ ਨਾ ਕੱਢਿਆ ਪਰ ਗਸ਼ੂਰੀ ਅਤੇ ਮਆਕਾਥੀ ਅੱਜ ਦੇ ਦਿਨ ਤੱਕ ਇਸਰਾਏਲ ਵਿੱਚ ਰਹਿੰਦੇ ਹਨ।
ולא הורישו בני ישראל את הגשורי ואת המעכתי וישב גשור ומעכת בקרב ישראל עד היום הזה
14 ੧੪ ਕੇਵਲ ਲੇਵੀਆਂ ਦੇ ਗੋਤ ਨੂੰ ਉਸ ਨੇ ਹਿੱਸਾ ਨਹੀਂ ਦਿੱਤਾ। ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਉਹ ਦਾ ਭਾਗ ਹਨ ਜਿਵੇਂ ਉਹ ਉਹਨਾਂ ਨੂੰ ਬੋਲਿਆ ਸੀ।
רק לשבט הלוי לא נתן נחלה אשי יהוה אלהי ישראל הוא נחלתו כאשר דבר לו
15 ੧੫ ਮੂਸਾ ਨੇ ਰਊਬੇਨੀਆਂ ਦੇ ਗੋਤ ਨੂੰ ਉਹਨਾਂ ਦੇ ਘਰਾਣਿਆਂ ਅਨੁਸਾਰ ਵੰਡ ਦਿੱਤਾ।
ויתן משה למטה בני ראובן למשפחתם
16 ੧੬ ਅਤੇ ਉਹਨਾਂ ਦੀ ਹੱਦ ਅਰੋਏਰ ਤੋਂ ਜਿਹੜਾ ਅਰਨੋਨ ਦੀ ਵਾਦੀ ਦੇ ਕੰਡੇ ਉੱਤੇ ਹੈ ਅਤੇ ਉਹ ਸ਼ਹਿਰ ਜਿਹੜਾ ਵਾਦੀ ਦੇ ਵਿੱਚਕਾਰ ਹੈ ਅਤੇ ਮੇਦਬਾ ਤੱਕ ਸਾਰਾ ਮੈਦਾਨ
ויהי להם הגבול מערוער אשר על שפת נחל ארנון והעיר אשר בתוך הנחל וכל המישר--על מידבא
17 ੧੭ ਹਸ਼ਬੋਨ ਅਤੇ ਉਹ ਦੇ ਸਾਰੇ ਸ਼ਹਿਰ ਜਿਹੜੇ ਉਪਰਲੇ ਮੈਦਾਨ ਵਿੱਚ ਹਨ ਅਰਥਾਤ ਦੀਬੋਨ ਅਤੇ ਬਾਮੋਥ-ਬਆਲ ਅਤੇ ਬੈਤ ਬਆਲ ਮਓਨ
חשבון וכל עריה אשר במישר דיבן ובמות בעל ובית בעל מעון
18 ੧੮ ਅਤੇ ਯਹਾਸ ਅਤੇ ਕਦੇਮੋਥ ਅਤੇ ਮੇਫ਼ਾਅਥ
ויהצה וקדמת ומפעת
19 ੧੯ ਅਤੇ ਕਿਰਯਾਤਾਇਮ ਅਤੇ ਸਿਬਮਾਹ ਅਤੇ ਸਰਬ-ਸ਼ਹਰ ਜਿਹੜਾ ਪਰਬਤ ਦੀ ਖੱਡ ਵਿੱਚ ਹੈ।
וקריתים ושבמה וצרת השחר בהר העמק
20 ੨੦ ਅਤੇ ਬੈਤ ਪਓਰ ਅਤੇ ਪਿਸਗਾਹ ਦੀਆਂ ਢਾਲਾਂ ਅਤੇ ਬੈਤ ਯਸ਼ਿਮੋਥ
ובית פעור ואשדות הפסגה ובית הישמות
21 ੨੧ ਅਤੇ ਉਪਰਲੇ ਮੈਦਾਨ ਦੇ ਸਾਰੇ ਸ਼ਹਿਰ ਅਤੇ ਅਮੋਰੀਆਂ ਦੇ ਰਾਜੇ ਸੀਹੋਨ ਦਾ ਸਾਰਾ ਰਾਜ ਜਿਹੜਾ ਹਸ਼ਬੋਨ ਵਿੱਚ ਰਾਜ ਕਰਦਾ ਸੀ ਅਤੇ ਜਿਹ ਨੂੰ ਮੂਸਾ ਨੇ ਮਿਦਯਾਨ, ਅੱਵੀ, ਰਕਮ, ਸੂਰ, ਹੂਰ ਅਤੇ ਰਬਾ ਦੇ ਪ੍ਰਧਾਨਾਂ ਦੇ ਨਾਲ ਜਿਹੜੇ ਸੀਹੋਨ ਦੇ ਸਜ਼ਾਦੇ ਸਨ ਅਤੇ ਜਿਹੜੇ ਉਸ ਦੇਸ ਵਿੱਚ ਵੱਸਦੇ ਸਨ ਮਾਰਿਆ ਸੀ।
וכל ערי המישר וכל ממלכות סיחון מלך האמרי אשר מלך בחשבון אשר הכה משה אתו ואת נשיאי מדין את אוי ואת רקם ואת צור ואת חור ואת רבע נסיכי סיחון ישבי הארץ
22 ੨੨ ਉਸ ਫ਼ਾਲ ਪਾਉਣ ਵਾਲੇ ਬਓਰ ਦੇ ਪੁੱਤਰ ਬਿਲਆਮ ਨੂੰ ਵੀ ਇਸਰਾਏਲੀਆਂ ਨੇ ਤਲਵਾਰ ਨਾਲ ਉਹਨਾਂ ਦੇ ਵੱਢੇ ਹੋਇਆਂ ਦੇ ਵਿੱਚ ਵੱਢਿਆ।
ואת בלעם בן בעור הקוסם--הרגו בני ישראל בחרב אל חלליהם
23 ੨੩ ਰਊਬੇਨੀਆਂ ਦੀ ਹੱਦ ਯਰਦਨ ਅਤੇ ਉਹ ਦੀ ਹੱਦ ਸੀ। ਰਊਬੇਨੀਆਂ ਦੀ ਮਿਲਖ਼ ਉਹਨਾਂ ਘਰਾਣਿਆਂ ਅਨੁਸਾਰ ਸ਼ਹਿਰਾਂ ਅਤੇ ਉਹਨਾਂ ਦੇ ਪਿੰਡਾਂ ਸਣੇ ਸੀ।
ויהי גבול בני ראובן--הירדן וגבול זאת נחלת בני ראובן למשפחותם הערים וחצריהן
24 ੨੪ ਮੂਸਾ ਨੇ ਗਾਦ ਦੇ ਗੋਤ ਨੂੰ ਅਰਥਾਤ ਗਾਦੀਆਂ ਨੂੰ ਉਹਨਾਂ ਦੇ ਘਰਾਣਿਆਂ ਅਨੁਸਾਰ ਭਾਗ ਦੇ ਦਿੱਤਾ।
ויתן משה למטה גד לבני גד למשפחתם
25 ੨੫ ਅਤੇ ਉਹਨਾਂ ਦੀ ਹੱਦ ਯਾਜ਼ੇਰ ਸੀ ਅਤੇ ਗਿਲਆਦ ਦੇ ਸਾਰੇ ਸ਼ਹਿਰ ਅਤੇ ਅੰਮੋਨੀਆਂ ਦਾ ਅੱਧਾ ਦੇਸ ਅਰੋਏਰ ਤੱਕ ਜਿਹੜਾ ਰੱਬਾਹ ਦੇ ਅੱਗੇ ਹੈ।
ויהי להם הגבול--יעזר וכל ערי הגלעד וחצי ארץ בני עמון עד ערוער אשר על פני רבה
26 ੨੬ ਅਤੇ ਹਸ਼ਬੋਨ ਤੋਂ ਰਾਮਥ ਮਿਸਪੇਹ ਅਤੇ ਬਟੋਨੀਮ ਤੱਕ ਅਤੇ ਮਹਨਇਮ ਤੋਂ ਦਬੀਰ ਦੀ ਹੱਦ ਤੱਕ।
ומחשבון עד רמת המצפה ובטנים וממחנים עד גבול לדבר
27 ੨੭ ਅਤੇ ਖੱਡ ਵਿੱਚ ਬੈਤ ਹਾਰਾਮ ਅਤੇ ਬੈਤ ਨਿਮਰਾਹ ਅਤੇ ਸੁੱਕੋਥ ਅਤੇ ਸਾਫ਼ੋਨ ਅਰਥਾਤ ਹਸ਼ਬੋਨ ਦੇ ਰਾਜੇ ਸੀਹੋਨ ਦਾ ਬਾਕੀ ਰਾਜ ਜਿਹ ਦੀ ਹੱਦ ਯਰਦਨ ਸੀ ਕਿੰਨਰਥ ਸਮੁੰਦਰ ਦੇ ਸਿਰੇ ਤੱਕ ਯਰਦਨ ਪਾਰ ਪੂਰਬ ਵੱਲ
ובעמק בית הרם ובית נמרה וסכות וצפון יתר ממלכות סיחון מלך חשבון הירדן וגבל--עד קצה ים כנרת עבר הירדן מזרחה
28 ੨੮ ਇਹ ਗਾਦੀਆਂ ਦੀ ਮਿਲਖ਼ ਉਹਨਾਂ ਦੇ ਘਰਾਣਿਆਂ, ਸ਼ਹਿਰਾਂ ਅਤੇ ਉਹਨਾਂ ਦੇ ਪਿੰਡਾਂ ਸਣੇ ਸੀ।
זאת נחלת בני גד למשפחתם הערים וחצריהם
29 ੨੯ ਮੂਸਾ ਨੇ ਮਨੱਸ਼ਹ ਦੇ ਅੱਧੇ ਗੋਤ ਨੂੰ ਵੀ ਮਿਲਖ਼ ਦੇ ਦਿੱਤੀ ਅਤੇ ਉਹ ਮਨੱਸ਼ੀਆਂ ਦੇ ਅੱਧੇ ਗੋਤ ਲਈ ਉਹਨਾਂ ਦੇ ਘਰਾਣਿਆਂ ਦੇ ਅਨੁਸਾਰ ਸੀ।
ויתן משה לחצי שבט מנשה ויהי לחצי מטה בני מנשה--למשפחותם
30 ੩੦ ਅਤੇ ਉਹਨਾਂ ਦੀ ਹੱਦ ਮਹਨਇਮ ਤੋਂ ਸੀ ਅਰਥਾਤ ਸਾਰਾ ਬਾਸ਼ਾਨ, ਬਾਸ਼ਾਨ ਦੇ ਰਾਜੇ ਓਗ ਦਾ ਸਾਰਾ ਰਾਜ ਅਤੇ ਯਾਈਰ ਦੇ ਸਾਰੇ ਨਗਰ ਜਿਹੜੇ ਬਾਸ਼ਾਨ ਵਿੱਚ ਸਨ ਸੱਠ ਸ਼ਹਿਰ ਸਨ।
ויהי גבולם ממחנים כל הבשן כל ממלכות עוג מלך הבשן וכל חות יאיר אשר בבשן--ששים עיר
31 ੩੧ ਅਤੇ ਗਿਲਆਦ ਦਾ ਅੱਧ ਅਤੇ ਅਸ਼ਤਾਰੋਥ ਅਤੇ ਅਦਰਈ ਬਾਸ਼ਾਨ ਵਿੱਚ ਓਗ ਦੇ ਰਾਜੇ ਦੇ ਸ਼ਹਿਰ ਮਨੱਸ਼ਹ ਦੇ ਪੁੱਤਰ ਮਾਕੀਰ ਦੇ ਪੁੱਤਰਾਂ ਲਈ ਸਨ ਅਰਥਾਤ ਮਾਕੀਰ ਦੇ ਪੁੱਤਰਾਂ ਦੇ ਅੱਧ ਲਈ ਉਹਨਾਂ ਦੇ ਘਰਾਣਿਆਂ ਅਨੁਸਾਰ।
וחצי הגלעד ועשתרות ואדרעי ערי ממלכות עוג בבשן לבני מכיר בן מנשה לחצי בני מכיר למשפחותם
32 ੩੨ ਇਹ ਉਹ ਮਿਲਖਾਂ ਹਨ ਜਿਹੜੀਆਂ ਮੂਸਾ ਨੇ ਮੋਆਬ ਦੇ ਮੈਦਾਨਾਂ ਵਿੱਚ ਯਰਦਨ ਪਾਰ ਯਰੀਹੋ ਕੋਲ ਪੂਰਬ ਵੱਲ ਵੰਡੀਆਂ।
אלה אשר נחל משה בערבות מואב מעבר לירדן יריחו מזרחה
33 ੩੩ ਪਰ ਲੇਵੀ ਦੇ ਗੋਤ ਨੂੰ ਮੂਸਾ ਨੇ ਕੋਈ ਭਾਗ ਨਹੀਂ ਦਿੱਤਾ। ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਹੀ ਉਹਨਾਂ ਦਾ ਭਾਗ ਹੈ ਜਿਵੇਂ ਉਹ ਉਹਨਾਂ ਨੂੰ ਬੋਲਿਆ ਸੀ।
ולשבט הלוי--לא נתן משה נחלה יהוה אלהי ישראל הוא נחלתם כאשר דבר להם

< ਯਹੋਸ਼ੁਆ 13 >