< ਯਹੋਸ਼ੁਆ 24 >

1 ਤਦ ਯਹੋਸ਼ੁਆ ਨੇ ਇਸਰਾਏਲ ਦੇ ਸਾਰਿਆਂ ਗੋਤਾਂ ਨੂੰ ਸ਼ਕਮ ਵਿੱਚ ਇਕੱਠਿਆਂ ਕੀਤਾ ਅਤੇ ਇਸਰਾਏਲ ਦੇ ਬਜ਼ੁਰਗਾਂ, ਸਰਦਾਰਾਂ, ਨਿਆਂਈਆਂ ਅਤੇ ਅਧਿਕਾਰੀਆਂ ਨੂੰ ਸੱਦਿਆ ਅਤੇ ਉਹ ਆਪਣੇ ਆਪ ਪਰਮੇਸ਼ੁਰ ਦੇ ਅੱਗੇ ਹਾਜ਼ਰ ਹੋ ਗਏ।
ויאסף יהושע את כל שבטי ישראל שכמה ויקרא לזקני ישראל ולראשיו ולשפטיו ולשטריו ויתיצבו לפני האלהים
2 ਯਹੋਸ਼ੁਆ ਨੇ ਸਾਰੀ ਪਰਜਾ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਆਖਦਾ ਹੈ ਕਿ ਪਹਿਲਿਆਂ ਸਮਿਆਂ ਵਿੱਚ ਤੁਹਾਡੇ ਪਿਉ-ਦਾਦੇ ਦਰਿਆ ਦੇ ਪਾਰ ਵੱਸਦੇ ਸਨ ਖ਼ਾਸ ਕਰਕੇ ਤਾਰਹ, ਅਬਰਾਹਾਮ ਅਤੇ ਨਾਹੋਰ ਦਾ ਪਿਤਾ ਅਤੇ ਉਹ ਦੂਜੇ ਦੇਵਤਿਆਂ ਦੀ ਉਪਾਸਨਾ ਕਰਦੇ ਸਨ।
ויאמר יהושע אל כל העם כה אמר יהוה אלהי ישראל בעבר הנהר ישבו אבותיכם מעולם תרח אבי אברהם ואבי נחור ויעבדו אלהים אחרים
3 ਪਰ ਮੈਂ ਤੁਹਾਡੇ ਪਿਤਾ ਅਬਰਾਹਾਮ ਨੂੰ ਦਰਿਆ ਦੇ ਪਾਰੋਂ ਕਨਾਨ ਦੇ ਦੇਸ ਵਿੱਚੋਂ ਦੀ ਲੈ ਆਇਆ ਅਤੇ ਮੈਂ ਉਸ ਦੀ ਅੰਸ ਨੂੰ ਵਧਾਇਆ ਅਤੇ ਉਸ ਨੂੰ ਇਸਹਾਕ ਦਿੱਤਾ।
ואקח את אביכם את אברהם מעבר הנהר ואולך אתו בכל ארץ כנען וארב (וארבה) את זרעו ואתן לו את יצחק
4 ਇਸਹਾਕ ਨੂੰ ਮੈਂ ਯਾਕੂਬ ਅਤੇ ਏਸਾਓ ਦਿੱਤੇ ਅਤੇ ਏਸਾਓ ਨੂੰ ਮੈਂ ਸੇਈਰ ਪਰਬਤ ਕਬਜ਼ਾ ਕਰਨ ਨੂੰ ਦਿੱਤਾ ਪਰ ਯਾਕੂਬ ਅਤੇ ਉਹ ਦੀ ਅੰਸ ਮਿਸਰ ਵਿੱਚ ਉਤਰ ਗਈ।
ואתן ליצחק את יעקב ואת עשו ואתן לעשו את הר שעיר לרשת אותו ויעקב ובניו ירדו מצרים
5 ਫਿਰ ਮੈਂ ਮੂਸਾ ਅਤੇ ਹਾਰੂਨ ਨੂੰ ਭੇਜਿਆ ਅਤੇ ਮਿਸਰ ਨੂੰ ਮੈਂ ਬਵਾਂ ਨਾਲ ਮਾਰਿਆ ਜਿਵੇਂ ਮੈਂ ਉਸ ਵਿੱਚ ਕੀਤਾ ਅਤੇ ਪਿੱਛੋਂ ਮੈਂ ਤੁਹਾਨੂੰ ਕੱਢ ਲਿਆਇਆ।
ואשלח את משה ואת אהרן ואגף את מצרים כאשר עשיתי בקרבו ואחר הוצאתי אתכם
6 ਮੈਂ ਤੁਹਾਡੇ ਪੁਰਖਿਆਂ ਨੂੰ ਮਿਸਰ ਤੋਂ ਕੱਢਿਆ ਤੁਸੀਂ ਸਮੁੰਦਰ ਤੱਕ ਆਏ ਤਾਂ ਮਿਸਰੀਆਂ ਨੇ ਤੁਹਾਡੇ ਪੁਰਖਿਆਂ ਦਾ ਰੱਥਾਂ ਅਤੇ ਘੋੜ ਸਵਾਰਾਂ ਨਾਲ ਲਾਲ ਸਮੁੰਦਰ ਤੱਕ ਪਿੱਛਾ ਕੀਤਾ।
ואוציא את אבותיכם ממצרים ותבאו הימה וירדפו מצרים אחרי אבותיכם ברכב ובפרשים--ים סוף
7 ਜਦ ਉਹਨਾਂ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਤਾਂ ਉਸ ਨੇ ਤੁਹਾਡੇ ਵਿੱਚ ਅਤੇ ਮਿਸਰੀਆਂ ਵਿੱਚ ਅਨ੍ਹੇਰ ਘੁੱਪ ਕਰ ਦਿੱਤਾ ਅਤੇ ਉਹਨਾਂ ਉੱਤੇ ਸਮੁੰਦਰ ਨੂੰ ਛੱਡ ਦਿੱਤਾ ਜਿਸ ਉਹਨਾਂ ਨੂੰ ਢੱਕ ਲਿਆ ਅਤੇ ਜੋ ਕੁਝ ਮੈਂ ਮਿਸਰ ਵਿੱਚ ਕੀਤਾ ਤੁਸੀਂ ਆਪਣੀ ਅੱਖੀਂ ਵੇਖਿਆ ਤਾਂ ਤੁਸੀਂ ਬਹੁਤੇ ਦਿਨਾਂ ਤੱਕ ਉਜਾੜ ਵਿੱਚ ਰਹੇ।
ויצעקו אל יהוה וישם מאפל ביניכם ובין המצרים ויבא עליו את הים ויכסהו ותראינה עיניכם את אשר עשיתי במצרים ותשבו במדבר ימים רבים
8 ਫਿਰ ਮੈਂ ਤੁਹਾਨੂੰ ਅਮੋਰੀਆਂ ਦੇ ਦੇਸ ਵਿੱਚ ਜਿਹੜੇ ਯਰਦਨ ਪਾਰ ਵੱਸਦੇ ਸਨ ਲੈ ਆਇਆ ਅਤੇ ਉਹ ਤੁਹਾਡੇ ਨਾਲ ਲੜੇ ਪਰ ਮੈਂ ਉਹਨਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ ਅਤੇ ਤੁਸੀਂ ਉਹਨਾਂ ਦੇ ਦੇਸ ਉੱਤੇ ਕਬਜ਼ਾ ਕਰ ਲਿਆ ਪਰ ਮੈਂ ਉਹਨਾਂ ਦਾ ਤੁਹਾਡੇ ਅੱਗੋਂ ਨਾਸ ਕਰ ਸੁੱਟਿਆ।
ואבאה (ואבא) אתכם אל ארץ האמרי היושב בעבר הירדן וילחמו אתכם ואתן אותם בידכם ותירשו את ארצם ואשמידם מפניכם
9 ਤਾਂ ਫਿਰ ਮੋਆਬ ਦੇ ਰਾਜੇ ਸਿੱਪੋਰ ਦਾ ਪੁੱਤਰ ਬਾਲਾਕ ਉੱਠ ਕੇ ਇਸਰਾਏਲ ਨਾਲ ਲੜਿਆ ਅਤੇ ਉਸ ਨੇ ਬਓਰ ਦੇ ਪੁੱਤਰ ਬਿਲਆਮ ਨੂੰ ਤੁਹਾਨੂੰ ਸਰਾਪ ਦੇਣ ਲਈ ਸੁਨੇਹਾ ਭੇਜਿਆ।
ויקם בלק בן צפור מלך מואב וילחם בישראל וישלח ויקרא לבלעם בן בעור--לקלל אתכם
10 ੧੦ ਪਰ ਮੈਂ ਬਿਲਆਮ ਦੀ ਸੁਣਨੀ ਨਾ ਚਾਹੀ ਤਾਂ ਉਸ ਨੇ ਤੁਹਾਨੂੰ ਬਰਕਤ ਦਿੱਤੀ ਸੋ ਮੈਂ ਤੁਹਾਨੂੰ ਉਸ ਦੇ ਹੱਥੋਂ ਛੁਡਾ ਲਿਆ।
ולא אביתי לשמע לבלעם ויברך ברוך אתכם ואצל אתכם מידו
11 ੧੧ ਤਦ ਤੁਸੀਂ ਯਰਦਨ ਦੇ ਪਾਰ ਜਾ ਕੇ ਯਰੀਹੋ ਕੋਲ ਆਏ ਅਤੇ ਯਰੀਹੋ ਦੇ ਵਾਸੀ ਅਰਥਾਤ ਅਮੋਰੀ, ਫ਼ਰਿੱਜ਼ੀ, ਕਨਾਨੀ, ਹਿੱਤੀ, ਗਿਰਗਾਸ਼ੀ, ਹਿੱਵੀ ਅਤੇ ਯਬੂਸੀ ਤੁਹਾਡੇ ਨਾਲ ਲੜੇ ਪਰ ਮੈਂ ਉਹਨਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ।
ותעברו את הירדן ותבאו אל יריחו וילחמו בכם בעלי יריחו האמרי והפרזי והכנעני והחתי והגרגשי החוי והיבוסי ואתן אותם בידכם
12 ੧੨ ਤਦ ਮੈਂ ਤੁਹਾਡੇ ਅੱਗੇ ਬਿਮਾਰੀ ਨੂੰ ਭੇਜਿਆ ਅਤੇ ਉਸ ਨੇ ਅਮੋਰੀਆਂ ਦੇ ਦੋਹਾਂ ਰਾਜਿਆਂ ਨੂੰ ਤੁਹਾਡੇ ਅੱਗੋਂ ਕੱਢ ਦਿੱਤਾ, ਨਾ ਤੁਹਾਡੀ ਤਲਵਾਰ, ਨਾ ਤੁਹਾਡੇ ਧਣੁੱਖ ਨਾਲ ਇਹ ਹੋਇਆ।
ואשלח לפניכם את הצרעה ותגרש אותם מפניכם שני מלכי האמרי לא בחרבך ולא בקשתך
13 ੧੩ ਅਤੇ ਮੈਂ ਤੁਹਾਨੂੰ ਇੱਕ ਦੇਸ ਦਿੱਤਾ ਜਿਹ ਦੇ ਉੱਤੇ ਤੁਸੀਂ ਮਿਹਨਤ ਨਹੀਂ ਕੀਤੀ ਅਤੇ ਸ਼ਹਿਰ ਜਿਹੜੇ ਤੁਸੀਂ ਨਹੀਂ ਉਸਾਰੇ ਪਰ ਤੁਸੀਂ ਉਹਨਾਂ ਦੇ ਵਿੱਚ ਵੱਸ ਗਏ। ਅੰਗੂਰੀ ਬਾਗ਼ਾਂ ਅਤੇ ਜ਼ੈਤੂਨੀ ਬਾਗ਼ਾਂ ਤੋਂ ਤੁਸੀਂ ਖਾਂਦੇ ਰਹੇ ਹੋ ਜਿਹੜੇ ਤੁਸੀਂ ਨਹੀਂ ਲਾਏ।
ואתן לכם ארץ אשר לא יגעת בה וערים אשר לא בניתם ותשבו בהם כרמים וזיתים אשר לא נטעתם אתם אכלים
14 ੧੪ ਹੁਣ ਯਹੋਵਾਹ ਤੋਂ ਡਰੋ ਅਤੇ ਉਸ ਦੀ ਉਪਾਸਨਾ ਸਿਧਿਆਈ ਅਤੇ ਸਚਿਆਈ ਨਾਲ ਕਰੋ ਅਤੇ ਉਹਨਾਂ ਦੇਵਤਿਆਂ ਨੂੰ ਜਿਨ੍ਹਾਂ ਦੀ ਉਪਾਸਨਾ ਤੁਹਾਡੇ ਪਿਉ-ਦਾਦੇ ਦਰਿਆ ਪਾਰ ਅਤੇ ਮਿਸਰ ਵਿੱਚ ਕਰਦੇ ਸਨ ਕੱਢ ਦਿਓ ਅਤੇ ਯਹੋਵਾਹ ਹੀ ਦੀ ਉਪਾਸਨਾ ਕਰੋ।
ועתה יראו את יהוה ועבדו אתו--בתמים ובאמת והסירו את אלהים אשר עבדו אבותיכם בעבר הנהר ובמצרים ועבדו את יהוה
15 ੧੫ ਅਤੇ ਜੇ ਤੁਹਾਡੀ ਨਿਗਾਹ ਵਿੱਚ ਯਹੋਵਾਹ ਦੀ ਉਪਾਸਨਾ ਬੁਰੀ ਹੈ ਤਾਂ ਅੱਜ ਤੁਸੀਂ ਉਸ ਨੂੰ ਚੁਣ ਲਓ ਜਿਹ ਦੀ ਉਪਾਸਨਾ ਤੁਸੀਂ ਕਰੋਗੇ ਭਾਵੇਂ ਉਹ ਦੇਵਤੇ ਜਿਨ੍ਹਾਂ ਦੀ ਤੁਹਾਡੇ ਪਿਓ ਦਾਦੇ ਜਦ ਉਹ ਦਰਿਆ ਪਾਰ ਸਨ ਉਪਾਸਨਾ ਕਰਦੇ ਸਨ, ਭਾਵੇਂ ਅਮੋਰੀਆਂ ਦੇ ਦੇਵਤਿਆਂ ਦੀ ਜਿਨ੍ਹਾਂ ਦੇ ਦੇਸ ਵਿੱਚ ਤੁਸੀਂ ਵੱਸਦੇ ਹੋ ਪਰ ਮੈਂ ਅਤੇ ਮੇਰਾ ਘਰਾਣਾ ਤਾਂ ਯਹੋਵਾਹ ਦੀ ਹੀ ਉਪਾਸਨਾ ਕਰਾਂਗੇ।
ואם רע בעיניכם לעבד את יהוה בחרו לכם היום את מי תעבדון--אם את אלהים אשר עבדו אבותיכם אשר בעבר (מעבר) הנהר ואם את אלהי האמרי אשר אתם ישבים בארצם ואנכי וביתי נעבד את יהוה
16 ੧੬ ਤਦ ਪਰਜਾ ਨੇ ਉੱਤਰ ਦਿੱਤਾ ਕਿ ਇਹ ਸਾਡੇ ਤੋਂ ਦੂਰ ਰਹੇ ਜੋ ਅਸੀਂ ਯਹੋਵਾਹ ਨੂੰ ਛੱਡ ਕੇ ਦੂਜੇ ਦੇਵਤਿਆਂ ਦੀ ਉਪਾਸਨਾ ਕਰੀਏ!
ויען העם ויאמר חלילה לנו מעזב את יהוה--לעבד אלהים אחרים
17 ੧੭ ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਹੀ ਸਾਨੂੰ ਅਤੇ ਸਾਡੇ ਪੁਰਖਿਆਂ ਨੂੰ ਮਿਸਰ ਦੇਸ ਤੋਂ ਗ਼ੁਲਾਮੀ ਦੇ ਘਰੋਂ ਬਾਹਰ ਲੈ ਆਇਆ ਅਤੇ ਸਾਡੇ ਵੇਖਦਿਆਂ ਇਹ ਵੱਡੇ ਨਿਸ਼ਾਨ ਵਿਖਾਏ ਅਤੇ ਉਸ ਸਾਰੇ ਰਾਹ ਵਿੱਚ ਜਿੱਥੋਂ ਦੀ ਅਸੀਂ ਲੰਘੇ ਅਤੇ ਸਾਰੇ ਲੋਕਾਂ ਵਿੱਚ ਜਿਨ੍ਹਾਂ ਦੇ ਵਿੱਚ ਦੀ ਅਸੀਂ ਆਏ ਸਾਨੂੰ ਬਚਾ ਕੇ ਰੱਖਿਆ।
כי יהוה אלהינו הוא המעלה אתנו ואת אבותינו מארץ מצרים מבית עבדים ואשר עשה לעינינו את האתות הגדלות האלה וישמרנו בכל הדרך אשר הלכנו בה ובכל העמים אשר עברנו בקרבם
18 ੧੮ ਅਤੇ ਯਹੋਵਾਹ ਨੇ ਸਾਰੇ ਲੋਕਾਂ ਨੂੰ ਖ਼ਾਸ ਕਰਕੇ ਅਮੋਰੀਆਂ ਨੂੰ ਜਿਹੜੇ ਉਸ ਦੇਸ ਵਿੱਚ ਵੱਸਦੇ ਸਨ ਸਾਡੇ ਅੱਗੋਂ ਕੱਢ ਦਿੱਤਾ। ਅਸੀਂ ਤਾਂ ਯਹੋਵਾਹ ਹੀ ਦੀ ਉਪਾਸਨਾ ਕਰਾਂਗੇ ਕਿਉਂ ਜੋ ਉਹ ਸਾਡਾ ਪਰਮੇਸ਼ੁਰ ਹੈ!।
ויגרש יהוה את כל העמים ואת האמרי ישב הארץ--מפנינו גם אנחנו נעבד את יהוה כי הוא אלהינו
19 ੧੯ ਤਦ ਯਹੋਸ਼ੁਆ ਨੇ ਪਰਜਾ ਨੂੰ ਆਖਿਆ, ਤੁਸੀਂ ਯਹੋਵਾਹ ਦੀ ਉਪਾਸਨਾ ਨਹੀਂ ਕਰ ਸਕਦੇ ਕਿਉਂ ਜੋ ਉਹ ਪਵਿੱਤਰ ਪਰਮੇਸ਼ੁਰ ਹੈ ਅਤੇ ਉਹ ਅਣਖੀ ਪਰਮੇਸ਼ੁਰ ਵੀ ਹੈ। ਉਹ ਤੁਹਾਡੀ ਉਲੰਘਣਾਂ ਅਤੇ ਪਾਪਾਂ ਨੂੰ ਨਹੀਂ ਮਾਫ਼ ਕਰੇਗਾ।
ויאמר יהושע אל העם לא תוכלו לעבד את יהוה--כי אלהים קדשים הוא אל קנוא הוא לא ישא לפשעכם ולחטאותיכם
20 ੨੦ ਜੇ ਤੁਸੀਂ ਯਹੋਵਾਹ ਨੂੰ ਤਿਆਗ ਕੇ ਓਪਰੇ ਦੇਵਤਿਆਂ ਦੀ ਉਪਾਸਨਾ ਕਰੋਗੇ ਤਾਂ ਉਹ ਮੁੜ ਕੇ ਤੁਹਾਡੇ ਨਾਲ ਬੁਰਿਆਈ ਕਰੇਗਾ ਅਤੇ ਤੁਹਾਨੂੰ ਮੁਕਾ ਦੇਵੇਗਾ। ਇਸ ਦੇ ਪਿੱਛੋਂ ਕਿ ਉਹ ਨੇ ਤੁਹਾਡੇ ਨਾਲ ਭਲਿਆਈ ਕੀਤੀ।
כי תעזבו את יהוה ועבדתם אלהי נכר ושב והרע לכם וכלה אתכם אחרי אשר היטיב לכם
21 ੨੧ ਤਾਂ ਲੋਕਾਂ ਨੇ ਯਹੋਸ਼ੁਆ ਨੂੰ ਆਖਿਆ, ਨਹੀਂ, ਅਸੀਂ ਯਹੋਵਾਹ ਹੀ ਦੀ ਉਪਾਸਨਾ ਕਰਾਂਗੇ!
ויאמר העם אל יהושע לא כי את יהוה נעבד
22 ੨੨ ਫਿਰ ਯਹੋਸ਼ੁਆ ਨੇ ਪਰਜਾ ਨੂੰ ਆਖਿਆ, ਤੁਸੀਂ ਆਪ ਆਪਣੇ ਲਈ ਗਵਾਹ ਬਣਦੇ ਹੋ ਕਿ ਤੁਸੀਂ ਯਹੋਵਾਹ ਨੂੰ ਆਪਣੇ ਲਈ ਚੁਣਿਆ ਕਿ ਉਸ ਦੀ ਉਪਾਸਨਾ ਕਰੋਗੇ ਤਾਂ ਪਰਜਾ ਨੇ ਆਖਿਆ, ਅਸੀਂ ਗਵਾਹ ਹਾਂ।
ויאמר יהושע אל העם עדים אתם בכם כי אתם בחרתם לכם את יהוה לעבד אותו ויאמרו עדים
23 ੨੩ ਹੁਣ ਉਹਨਾਂ ਓਪਰੇ ਦੇਵਤਿਆਂ ਨੂੰ ਜਿਹੜੇ ਤੁਹਾਡੇ ਵਿੱਚ ਹਨ ਕੱਢ ਦਿਓ ਅਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨਾਲ ਆਪਣਾ ਮਨ ਲਾ ਲਓ।
ועתה הסירו את אלהי הנכר אשר בקרבכם והטו את לבבכם אל יהוה אלהי ישראל
24 ੨੪ ਪਰਜਾ ਨੇ ਯਹੋਸ਼ੁਆ ਨੂੰ ਆਖਿਆ, ਅਸੀਂ ਆਪਣੇ ਪਰਮੇਸ਼ੁਰ ਯਹੋਵਾਹ ਦੀ ਉਪਾਸਨਾ ਕਰਾਂਗੇ ਅਤੇ ਉਸ ਦੀ ਅਵਾਜ਼ ਨੂੰ ਸੁਣਾਂਗੇ!।
ויאמרו העם אל יהושע את יהוה אלהינו נעבד ובקולו נשמע
25 ੨੫ ਉਸ ਤੋਂ ਬਾਅਦ ਉਸ ਦਿਨ ਯਹੋਸ਼ੁਆ ਨੇ ਪਰਜਾ ਨਾਲ ਇੱਕ ਨੇਮ ਬੰਨ੍ਹਿਆ ਅਤੇ ਸ਼ਕਮ ਵਿੱਚ ਇੱਕ ਬਿਧੀ ਅਤੇ ਇੱਕ ਕਨੂੰਨ ਠਹਿਰਾਇਆ।
ויכרת יהושע ברית לעם ביום ההוא וישם לו חק ומשפט בשכם
26 ੨੬ ਅਤੇ ਯਹੋਸ਼ੁਆ ਨੇ ਇਹਨਾਂ ਗੱਲਾਂ ਨੂੰ ਪਰਮੇਸ਼ੁਰ ਦੀ ਬਿਵਸਥਾ ਦੀ ਪੋਥੀ ਵਿੱਚ ਲਿਖ ਲਿਆ ਅਤੇ ਇੱਕ ਵੱਡਾ ਪੱਥਰ ਲੈ ਕੇ ਉੱਥੇ ਬਲੂਤ ਦੇ ਹੇਠ ਜਿਹੜਾ ਯਹੋਵਾਹ ਦੇ ਪਵਿੱਤਰ ਸਥਾਨ ਦੇ ਵਿੱਚ ਸੀ ਖੜ੍ਹਾ ਕਰ ਦਿੱਤਾ।
ויכתב יהושע את הדברים האלה בספר תורת אלהים ויקח אבן גדולה ויקימה שם תחת האלה אשר במקדש יהוה
27 ੨੭ ਤਾਂ ਯਹੋਸ਼ੁਆ ਨੇ ਸਾਰੀ ਪਰਜਾ ਨੂੰ ਆਖਿਆ, ਵੇਖੋ, ਇਹ ਪੱਥਰ ਸਾਡੇ ਵਿੱਚ ਇੱਕ ਗਵਾਹ ਹੈ ਕਿਉਂ ਜੋ ਇਸ ਨੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਸੁਣੀਆਂ ਹਨ ਜਿਹੜੀਆਂ ਉਸ ਨੇ ਸਾਡੇ ਨਾਲ ਕੀਤੀਆਂ ਅਤੇ ਇਹ ਤੁਹਾਡੇ ਉੱਤੇ ਗਵਾਹੀ ਲਈ ਹੋਵੇਗਾ ਅਜਿਹਾ ਨਾ ਹੋਵੇ ਕਿ ਤੁਸੀਂ ਆਪਣੇ ਪਰਮੇਸ਼ੁਰ ਤੋਂ ਮੁੱਕਰ ਜਾਓ।
ויאמר יהושע אל כל העם הנה האבן הזאת תהיה בנו לעדה--כי היא שמעה את כל אמרי יהוה אשר דבר עמנו והיתה בכם לעדה פן תכחשון באלהיכם
28 ੨੮ ਫਿਰ ਯਹੋਸ਼ੁਆ ਨੇ ਸਾਰੀ ਪਰਜਾ ਨੂੰ ਉਹਨਾਂ ਦੀ ਮਿਲਖ਼ ਨੂੰ ਭੇਜਿਆ।
וישלח יהושע את העם איש לנחלתו
29 ੨੯ ਤਦ ਇਸ ਤਰ੍ਹਾਂ ਹੋਇਆ ਕਿ ਇਨ੍ਹਾਂ ਗੱਲਾਂ ਦੇ ਪਿੱਛੋਂ ਨੂਨ ਦਾ ਪੁੱਤਰ ਯਹੋਸ਼ੁਆ ਯਹੋਵਾਹ ਦਾ ਦਾਸ ਮਰ ਗਿਆ। ਉਹ ਇੱਕ ਸੌ ਦਸਾਂ ਸਾਲਾਂ ਦਾ ਸੀ।
ויהי אחרי הדברים האלה וימת יהושע בן נון עבד יהוה--בן מאה ועשר שנים
30 ੩੦ ਉਹਨਾਂ ਨੇ ਉਸ ਨੂੰ ਉਸ ਦੀ ਮਿਲਖ਼ ਦੀ ਹੱਦ ਉੱਤੇ ਤਿਮਨਥ-ਸਰਹ ਵਿੱਚ ਇਫ਼ਰਾਈਮ ਦੇ ਪਹਾੜੀ ਦੇਸ ਵਿੱਚ ਗਾਸ਼ ਨਾਮੀ ਪਰਬਤ ਦੇ ਉੱਤਰ ਵੱਲ ਦਫ਼ਨਾ ਦਿੱਤਾ।
ויקברו אתו בגבול נחלתו בתמנת סרח אשר בהר אפרים מצפון להר געש
31 ੩੧ ਇਸਰਾਏਲ ਨੇ ਯਹੋਸ਼ੁਆ ਦੇ ਸਾਰੇ ਦਿਨਾਂ ਵਿੱਚ ਯਹੋਵਾਹ ਦੀ ਉਪਾਸਨਾ ਕੀਤੀ ਅਤੇ ਉਹਨਾਂ ਬਜ਼ੁਰਗਾਂ ਦੇ ਸਾਰੇ ਦਿਨਾਂ ਵਿੱਚ ਵੀ ਜਿਹੜੇ ਯਹੋਸ਼ੁਆ ਦੇ ਪਿੱਛੋਂ ਜਿਉਂਦੇ ਰਹੇ ਅਤੇ ਯਹੋਵਾਹ ਦਾ ਸਾਰਾ ਕੰਮ ਜਾਣਦੇ ਸਨ ਜਿਹੜਾ ਉਸ ਨੇ ਇਸਰਾਏਲ ਲਈ ਕੀਤਾ।
ויעבד ישראל את יהוה כל ימי יהושע וכל ימי הזקנים אשר האריכו ימים אחרי יהושע ואשר ידעו את כל מעשה יהוה אשר עשה לישראל
32 ੩੨ ਯੂਸੁਫ਼ ਦੀਆਂ ਹੱਡੀਆਂ ਜਿਹੜੀਆਂ ਇਸਰਾਏਲੀ ਮਿਸਰ ਤੋਂ ਲਿਆਏ ਸਨ ਸ਼ਕਮ ਵਿੱਚ ਉਸ ਪੈਲੀ ਦੇ ਹਿੱਸੇ ਵਿੱਚ ਜਿਹੜਾ ਯਾਕੂਬ ਨੇ ਸ਼ਕਮ ਦੇ ਪਿਤਾ ਹਮੋਰ ਦੇ ਪੁੱਤਰਾਂ ਤੋਂ ਇੱਕ ਸੌ ਰੁਪਏ ਨੂੰ ਮੁੱਲ ਲਿਆ ਸੀ ਦਫ਼ਨਾ ਦਿੱਤਾ, ਸੋ ਉਹ ਯੂਸੁਫ਼ ਦੀ ਅੰਸ ਦੀ ਮਿਲਖ਼ ਵਿੱਚ ਆ ਗਈਆਂ।
ואת עצמות יוסף אשר העלו בני ישראל ממצרים קברו בשכם בחלקת השדה אשר קנה יעקב מאת בני חמור אבי שכם במאה קשיטה ויהיו לבני יוסף לנחלה
33 ੩੩ ਹਾਰੂਨ ਦਾ ਪੁੱਤਰ ਅਲਆਜ਼ਾਰ ਵੀ ਮਰ ਗਿਆ ਅਤੇ ਉਸ ਨੂੰ ਉਸ ਦੇ ਪੁੱਤਰ ਫ਼ੀਨਹਾਸ ਦੇ ਪਰਬਤ ਉੱਤੇ ਜਿਹੜਾ ਇਫ਼ਰਾਈਮ ਦੇ ਪਹਾੜੀ ਦੇਸ ਵਿੱਚ ਉਹ ਨੂੰ ਦਿੱਤਾ ਗਿਆ ਸੀ ਦਫ਼ਨਾ ਦਿੱਤਾ।
ואלעזר בן אהרן מת ויקברו אתו בגבעת פינחס בנו אשר נתן לו בהר אפרים

< ਯਹੋਸ਼ੁਆ 24 >