< ਯਹੂਦਾਹ 1 >

1 ਯਹੂਦਾਹ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਯਾਕੂਬ ਦਾ ਭਰਾ ਹਾਂ, ਅੱਗੇ ਯੋਗ ਉਨ੍ਹਾਂ ਨੂੰ ਜਿਹੜੇ ਬੁਲਾਏ ਹੋਏ, ਪਿਤਾ ਪਰਮੇਸ਼ੁਰ ਵਿੱਚ ਪਿਆਰੇ ਅਤੇ ਯਿਸੂ ਮਸੀਹ ਦੇ ਲਈ ਅਲੱਗ ਕੀਤੇ ਹੋਏ ਹਨ,
Иуда, раб Иисуса Христа, брат Иакова, призванным, которые освящены Богом Отцом и сохранены Иисусом Христом:
2 ਤੁਹਾਨੂੰ ਦਯਾ, ਸ਼ਾਂਤੀ ਅਤੇ ਪਿਆਰ ਵੱਧ ਤੋਂ ਵੱਧ ਭਰਪੂਰੀ ਨਾਲ ਮਿਲਦਾ ਰਹੇ।
милость вам и мир и любовь да умножатся.
3 ਪਿਆਰਿਓ, ਜਦੋਂ ਮੈਂ ਮੁਕਤੀ ਦੇ ਵਿਖੇ ਤੁਹਾਨੂੰ ਲਿਖਣ ਦੀ ਬਹੁਤ ਕੋਸ਼ਿਸ਼ ਕਰ ਰਿਹਾ ਸੀ ਤਾਂ ਮੈਂ ਤੁਹਾਨੂੰ ਲਿਖ ਕੇ ਬੇਨਤੀ ਕਰਨਾ ਜ਼ਰੂਰੀ ਸਮਝਿਆ ਕਿ ਤੁਸੀਂ ਉਸ ਵਿਸ਼ਵਾਸ ਦੇ ਲਈ ਯਤਨ ਨਾਲ ਕੋਸ਼ਿਸ਼ ਕਰਦੇ ਰਹੋ, ਜਿਹੜਾ ਇੱਕੋ ਹੀ ਵਾਰ ਸੰਤਾਂ ਨੂੰ ਸੌਂਪਿਆ ਗਿਆ ਸੀ।
Возлюбленные! Имея все усердие писать вам об общем спасении, я почел за нужное написать вам увещание - подвизаться за веру, однажды преданную святым.
4 ਕਿਉਂ ਜੋ ਕਈ ਮਨੁੱਖ ਚੋਰੀ ਆ ਵੜੇ ਹਨ ਜਿਹੜੇ ਇਸ ਸਜ਼ਾ ਲਈ ਪਹਿਲਾਂ ਤੋਂ ਹੀ ਠਹਿਰਾਏ ਗਏ ਸਨ, ਸ਼ਤਾਨੀ ਮਨੁੱਖ ਜਿਹੜੇ ਸਾਡੇ ਪਰਮੇਸ਼ੁਰ ਦੀ ਕਿਰਪਾ ਨੂੰ ਉਲਟਾ ਕਰਕੇ ਲੁੱਚਪੁਣੇ ਵੱਲ ਲਾ ਲੈਂਦੇ ਹਨ ਅਤੇ ਯਿਸੂ ਮਸੀਹ ਦਾ ਇਨਕਾਰ ਕਰਦੇ ਹਨ ਜਿਹੜਾ ਇੱਕੋ ਹੀ ਸਾਡਾ ਸੁਆਮੀ ਅਤੇ ਪ੍ਰਭੂ ਹੈ।
Ибо вкрались некоторые люди, издревле предназначенные к сему осуждению, нечестивые, обращающие благодать Бога нашего в повод к распутству и отвергающиеся единого Владыки Бога и Господа нашего Иисуса Христа.
5 ਹੁਣ ਭਾਵੇਂ ਤੁਸੀਂ ਇੱਕੋ ਵਾਰ ਸਭ ਕੁਝ ਜਾਣ ਵੀ ਚੁੱਕੇ ਹੋ, ਤਾਂ ਵੀ ਮੈਂ ਤੁਹਾਨੂੰ ਚੇਤੇ ਕਰਵਾਉਣਾ ਚਾਹੁੰਦਾ ਹਾਂ ਕਿ ਪ੍ਰਭੂ ਨੇ ਲੋਕਾਂ ਨੂੰ ਮਿਸਰ ਦੇਸ ਵਿੱਚੋਂ ਬਚਾ ਕੇ, ਬਾਅਦ ਵਿੱਚ ਉਨ੍ਹਾਂ ਦਾ ਨਾਸ ਕੀਤਾ ਜਿਨ੍ਹਾਂ ਨੇ ਵਿਸ਼ਵਾਸ ਨਾ ਕੀਤਾ।
Я хочу напомнить вам, уже знающим это, что Господь, избавив народ из земли Египетской, потом неверовавших погубил,
6 ਅਤੇ ਉਨ੍ਹਾਂ ਦੂਤਾਂ ਨੂੰ ਜੋ ਆਪਣੀ ਪਦਵੀ ਉੱਤੇ ਨਾ ਰਹੇ ਸਗੋਂ ਆਪਣੇ ਅਸਲੀ ਠਿਕਾਣੇ ਨੂੰ ਛੱਡ ਦਿੱਤਾ ਉਹ ਨੇ ਘੁੱਪ ਹਨ੍ਹੇਰੇ ਵਿੱਚ ਉਸ ਭਿਆਨਕ ਦਿਨ ਦੇ ਸਦੀਪਕ ਨਿਆਂ ਲਈ ਬੰਧਨਾਂ ਵਿੱਚ ਰੱਖ ਛੱਡਿਆ। (aïdios g126)
и ангелов, не сохранивших своего достоинства, но оставивших свое жилище, соблюдает в вечных узах, под мраком, на суд великого дня. (aïdios g126)
7 ਜਿਵੇਂ ਸਦੂਮ, ਅਮੂਰਾਹ ਅਤੇ ਉਹਨਾਂ ਦੇ ਆਲੇ-ਦੁਆਲੇ ਦੇ ਨਗਰ ਇਹਨਾਂ ਵਾਂਗੂੰ ਹਰਾਮਕਾਰੀ ਕਰਕੇ ਅਤੇ ਪਰਾਏ ਸਰੀਰ ਦੇ ਮਗਰ ਲੱਗ ਕੇ ਸਦੀਪਕ ਅੱਗ ਦੀ ਸਜ਼ਾ ਭੋਗਦੇ ਹੋਏ, ਨਮੂਨਾ ਬਣਾਏ ਹੋਏ ਹਨ। (aiōnios g166)
Как Содом и Гоморра и окрестные города, подобно им блудодействовавшие и ходившие за иною плотию, подвергшись казни огня вечного, поставлены в пример, - (aiōnios g166)
8 ਤਾਂ ਇਸੇ ਤਰ੍ਹਾਂ ਇਹ ਵੀ ਆਪਣੇ ਸੁਫਨਿਆਂ ਵਿੱਚ ਸਰੀਰ ਨੂੰ ਭਰਿਸ਼ਟ ਕਰਦੇ, ਹਕੂਮਤਾਂ ਨੂੰ ਤੁਛ ਜਾਣਦੇ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਦੇ ਹਨ।
так точно будет и с сими мечтателями, которые оскверняют плоть, отвергают начальства и злословят высокие власти.
9 ਪਰ ਮਹਾਂ ਦੂਤ ਮਿਕਾਏਲ ਨੇ ਸ਼ੈਤਾਨ ਨਾਲ ਝਗੜਾ ਕਰ ਕੇ ਮੂਸਾ ਦੀ ਲਾਸ਼ ਦੇ ਵਿਖੇ ਵਿਵਾਦ ਕਰਦਾ ਸੀ, ਤਾਂ ਉਹ ਦੀ ਹਿੰਮਤ ਨਾ ਹੋਈ ਕਿ ਮਿਹਣਾ ਮਾਰ ਕੇ ਉਸ ਉੱਤੇ ਦੋਸ਼ ਲਾਵੇ ਸਗੋਂ ਇਹ ਆਖਿਆ ਭਈ ਪ੍ਰਭੂ ਤੈਨੂੰ ਝਿੜਕੇ!
Михаил Архангел, когда говорил с диаволом, споря о Моисеевом теле, не смел произнести укоризненного суда, но сказал: “Да запретит тебе Господь”.
10 ੧੦ ਪਰ ਇਹ ਲੋਕ ਜੋ ਕੁਝ ਉਹ ਜਾਣਦੇ ਹੀ ਨਹੀਂ ਉਹ ਦੇ ਵਿਖੇ ਕੁਫ਼ਰ ਬਕਦੇ ਹਨ ਅਤੇ ਜੋ ਕੁਝ ਬੇਅਕਲ ਪਸ਼ੂਆਂ ਵਰਗੇ ਸੁਭਾਅ ਨਾਲ ਹੀ ਜਾਣਦੇ ਹਨ, ਉਸ ਵਿੱਚ ਨਾਸ ਹੋ ਜਾਂਦੇ ਹਨ।
А сии злословят то, чего не знают; что же по природе, как бессловесные животные, знают, тем растлевают себя.
11 ੧੧ ਹਾਏ ਉਨ੍ਹਾਂ ਨੂੰ! ਕਿਉਂ ਜੋ ਉਹ ਕਾਇਨ ਦੇ ਰਾਹ ਲੱਗ ਤੁਰੇ, ਲਾਭ ਦੇ ਲਈ ਬਿਲਆਮ ਦੇ ਭਰਮ ਵਿੱਚ ਭੱਜੇ ਅਤੇ ਕੁਰਾਹ ਦੇ ਵਿਰੋਧ ਵਿੱਚ ਨਾਸ ਹੋਏ।
Горе им, потому что идут путем Каиновым, предаются обольщению мзды, как Валаам, и в упорстве погибают, как Корей.
12 ੧੨ ਇਹ ਉਹ ਹਨ ਜਿਹੜੇ ਤੁਹਾਡੇ ਨਾਲ ਬੇਧੜਕ ਖਾਂਦੇ-ਪੀਂਦੇ ਹੋਏ, ਤੁਹਾਡੇ ਪਿਆਰ ਭੋਜਨਾਂ ਵਿੱਚ ਡੁੱਬੇ ਹੋਏ ਟਿੱਲੇ ਹਨ ਇਹ ਆਪਣੇ ਹੀ ਢਿੱਡ ਭਰਦੇ ਹਨ। ਇਹ ਪੌਣਾਂ ਦੇ ਉਡਾਏ ਹੋਏ ਸੁੱਕੇ ਬੱਦਲ ਹਨ। ਇਹ ਪੱਤਝੜ ਦੇ ਰੁੱਤ ਦੇ ਦਰੱਖਤ ਹਨ ਜੋ ਫਲ ਨਹੀਂ ਦਿੰਦੇ, ਦੋ ਵਾਰੀ ਮਰੇ ਅਤੇ ਜੜ੍ਹੋਂ ਪੁੱਟੇ ਹੋਏ ਹਨ।
Таковые бывают соблазном на ваших вечерях любви; пиршествуя с вами, без страха утучняют себя. Это безводные облака, носимые ветром; осенние деревья, бесплодные, дважды умершие, исторгнутые;
13 ੧੩ ਇਹ ਸਮੁੰਦਰ ਦੀਆਂ ਤੂਫਾਨੀ ਲਹਿਰਾਂ ਹਨ ਜੋ ਆਪਣੀ ਸ਼ਰਮਿੰਦਗੀ ਦੀ ਝੱਗ ਉਛਾਲਦੀਆਂ ਹਨ। ਇਹ ਘੁੰਮਣ ਵਾਲੇ ਤਾਰੇ ਹਨ ਜਿਨ੍ਹਾਂ ਲਈ ਸਦਾ ਤੱਕ ਦਾ ਘੁੱਪ ਹਨ੍ਹੇਰਾ ਘੇਰ ਰੱਖਿਆ ਹੋਇਆ ਹੈ। (aiōn g165)
свирепые морские волны, пенящиеся срамотами своими; звезды блуждающие, которым блюдется мрак тьмы на веки. (aiōn g165)
14 ੧੪ ਨਾਲੇ ਹਨੋਕ ਨੇ ਜਿਹੜਾ ਆਦਮ ਤੋਂ ਸੱਤਵੀਂ ਪੀਹੜੀ ਦਾ ਸੀ ਇਹਨਾਂ ਹੀ ਦੇ ਵਿਖੇ ਅਗੰਮ ਵਾਕ ਕਰ ਕੇ ਆਖਿਆ ਭਈ ਵੇਖੋ, ਪ੍ਰਭੂ ਆਪਣੇ ਲੱਖਾਂ ਸੰਤਾਂ ਨਾਲ ਆਇਆ।
О них пророчествовал и Енох, седьмой от Адама, говоря: “Се, идет Господь со тьмами святых Ангелов Своих -
15 ੧੫ ਤਾਂ ਕਿ ਸਭਨਾਂ ਦਾ ਨਿਆਂ ਕਰੇ ਅਤੇ ਸਭਨਾਂ ਨੂੰ ਉਨ੍ਹਾਂ ਦੇ ਸਾਰੇ ਦੁਸ਼ਟ ਕੰਮਾਂ ਦੇ ਕਾਰਨ ਜੋ ਉਨ੍ਹਾਂ ਨੇ ਦੁਸ਼ਟਤਾ ਨਾਲ ਕੀਤੇ ਸਨ ਅਤੇ ਸਾਰੀਆਂ ਕਠੋਰ ਗੱਲਾਂ ਦੇ ਕਾਰਨ ਜੋ ਦੁਸ਼ਟ ਪਾਪੀਆਂ ਨੇ ਉਹ ਦੇ ਵਿਰੁੱਧ ਆਖੀਆਂ ਸਨ, ਦੋਸ਼ੀ ਠਹਿਰਾਵੇ।
сотворить суд над всеми и обличить всех между ними нечестивых во всех делах, которые произвело их нечестие, и во всех жестоких словах, которые произносили на Него нечестивые грешники”.
16 ੧੬ ਇਹ ਬੁੜ-ਬੁੜਾਉਣ ਅਤੇ ਸ਼ਿਕਾਇਤ ਕਰਨ ਵਾਲੇ ਹਨ, ਜਿਹੜੇ ਆਪਣੀਆਂ ਕਾਮਨਾਵਾਂ ਦੇ ਅਨੁਸਾਰ ਚੱਲਦੇ ਹਨ, ਮੂੰਹੋਂ ਵੱਡੀਆਂ-ਵੱਡੀਆਂ ਫੋਕੀਆਂ ਗੱਪਾਂ ਮਾਰਦੇ ਹਨ ਅਤੇ ਲਾਭ ਲਈ ਚਾਪਲੂਸੀ ਕਰਦੇ ਹਨ।
Это ропотники, ничем не довольные, поступающие по своим похотям нечестиво и беззаконно; уста их произносят надутые слова; они оказывают лицеприятие для корысти.
17 ੧੭ ਪਰ ਤੁਸੀਂ ਹੇ ਪਿਆਰਿਓ, ਇੰਨ੍ਹਾਂ ਗੱਲਾਂ ਨੂੰ ਯਾਦ ਰੱਖੋ ਜੋ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਸੂਲਾਂ ਨੇ ਪਹਿਲਾਂ ਹੀ ਆਖੀਆਂ।
Но вы, возлюбленные, помните предсказанное Апостолами Господа нашего Иисуса Христа.
18 ੧੮ ਜੋ ਉਨ੍ਹਾਂ ਨੇ ਤੁਹਾਨੂੰ ਕਿਹਾ ਕਿ ਅੰਤ ਦੇ ਸਮੇਂ ਠੱਠਾ ਕਰਨ ਵਾਲੇ ਹੋਣਗੇ ਜਿਹੜੇ ਆਪਣੀਆਂ ਸ਼ਤਾਨੀ ਕਾਮਨਾਵਾਂ ਦੇ ਅਨੁਸਾਰ ਚੱਲਣਗੇ।
Они говорили вам, что в последнее время появятся ругатели, поступающие по своим нечестивым похотям.
19 ੧੯ ਇਹ ਉਹੋ ਹਨ ਜਿਹੜੇ ਧੜੇਬਾਜ਼ ਅਤੇ ਸਰੀਰਕ ਹਨ, ਜਿੰਨ੍ਹਾ ਵਿੱਚ ਆਤਮਾ ਨਹੀਂ।
Это люди, отделяющие себя от единства веры, душевные, не имеющие духа.
20 ੨੦ ਪਰ ਤੁਸੀਂ ਹੇ ਪਿਆਰਿਓ, ਆਪਣੇ ਆਪ ਨੂੰ ਆਪਣੇ ਅੱਤ ਪਵਿੱਤਰ ਵਿਸ਼ਵਾਸ ਉੱਤੇ ਉਸਾਰੀ ਜਾਓ ਅਤੇ ਪਵਿੱਤਰ ਆਤਮਾ ਵਿੱਚ ਪ੍ਰਾਰਥਨਾ ਕਰਦੇ ਹੋਏ।
А вы, возлюбленные, назидая себя на святейшей вере вашей, молясь Духом Святым,
21 ੨੧ ਪਰਮੇਸ਼ੁਰ ਦੇ ਪਿਆਰ ਵਿੱਚ ਆਪਣੇ ਆਪ ਨੂੰ ਕਾਇਮ ਰੱਖੋ ਅਤੇ ਸਦੀਪਕ ਜੀਵਨ ਦੇ ਲਈ ਸਾਡੇ ਪ੍ਰਭੂ ਯਿਸੂ ਮਸੀਹ ਦੀ ਦਯਾ ਦੀ ਉਡੀਕ ਕਰਦੇ ਰਹੋ। (aiōnios g166)
сохраняйте себя в любви Божией, ожидая милости от Господа нашего Иисуса Христа, для вечной жизни. (aiōnios g166)
22 ੨੨ ਅਤੇ ਕਿੰਨਿਆਂ ਉੱਤੇ ਜਿਹੜੇ ਦੁਬਧਾ ਵਿੱਚ ਪਏ ਹੋਏ ਹਨ, ਦਯਾ ਕਰੋ।
И к одним будьте милостивы, с рассмотрением,
23 ੨੩ ਅਤੇ ਕਿੰਨਿਆਂ ਨੂੰ ਅੱਗ ਵਿੱਚੋਂ ਧੂੰਹ ਖਿੱਚ ਕੇ ਬਚਾਓ, ਅਤੇ ਉਸ ਬਸਤਰ ਤੋਂ ਵੀ ਜਿਸ ਦੇ ਵਿੱਚ ਦੇਹੀ ਦਾ ਦਾਗ ਲੱਗਿਆ ਹੋਵੇ, ਨਫ਼ਰਤ ਕਰਦੇ ਹੋਏ ਕਿੰਨਿਆਂ ਉੱਤੇ ਡਰ ਨਾਲ ਦਯਾ ਕਰੋ।
а других страхом спасайте, исторгая из огня, обличайте же со страхом, гнушаясь даже одеждою, которая осквернена плотью.
24 ੨੪ ਹੁਣ ਜਿਹੜਾ ਸਮਰੱਥ ਹੈ ਜੋ ਤੁਹਾਨੂੰ ਠੇਡੇ ਖਾਣ ਤੋਂ ਬਚਾ ਸਕਦਾ ਹੈ ਅਤੇ ਤੁਹਾਨੂੰ ਆਪਣੀ ਮਹਿਮਾ ਦੇ ਸਨਮੁਖ ਅਨੰਦ ਨਾਲ ਨਿਰਮਲ ਖੜ੍ਹਾ ਕਰ ਸਕਦਾ ਹੈ।
Могущему же соблюсти вас от падения и поставить пред славою Своею непорочными в радости,
25 ੨੫ ਉਸੇ ਦੀ ਅਰਥਾਤ ਉਸ ਅਦੁੱਤੀ ਪਰਮੇਸ਼ੁਰ ਦੀ ਜੋ ਸਾਡਾ ਮੁਕਤੀਦਾਤਾ ਹੈ ਸਾਡੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਸਭਨਾਂ ਜੁੱਗਾਂ ਤੋਂ ਪਹਿਲਾਂ ਅਤੇ ਹੁਣ ਵੀ ਅਤੇ ਸਭਨਾਂ ਜੁੱਗਾਂ ਤੱਕ ਮਹਿਮਾ, ਪਰਾਕਰਮ, ਮਹਾਨਤਾ ਅਤੇ ਅਧਿਕਾਰ ਹੋਵੇ। ਆਮੀਨ। (aiōn g165)
Единому Премудрому Богу, Спасителю нашему чрез Иисуса Христа Господа нашего, слава и величие, сила и власть прежде всех веков, ныне и во все веки. Аминь (aiōn g165)

< ਯਹੂਦਾਹ 1 >