< ਨਿਆਂਈਆਂ 11 >

1 ਗਿਲਆਦ ਵਿੱਚ ਯਿਫ਼ਤਾਹ ਨਾਮਕ ਇੱਕ ਮਨੁੱਖ ਵੱਡਾ ਸੂਰਮਾ ਸੀ। ਉਹ ਇੱਕ ਵੇਸਵਾ ਦਾ ਪੁੱਤਰ ਸੀ ਅਤੇ ਯਿਫ਼ਤਾਹ ਦਾ ਪਿਤਾ ਗਿਲਆਦ ਸੀ।
ויפתח הגלעדי היה גבור חיל והוא בן אשה זונה ויולד גלעד את יפתח
2 ਗਿਲਆਦ ਦੀ ਪਤਨੀ ਨੇ ਵੀ ਪੁੱਤਰਾਂ ਨੂੰ ਜਨਮ ਦਿੱਤਾ ਅਤੇ ਜਦ ਉਸ ਦੇ ਪੁੱਤਰ ਵੱਡੇ ਹੋ ਗਏ ਤਾਂ ਉਨ੍ਹਾਂ ਨੇ ਯਿਫ਼ਤਾਹ ਨੂੰ ਇਹ ਕਹਿ ਕੇ ਕੱਢ ਦਿੱਤਾ, “ਸਾਡੇ ਪਿਤਾ ਦੇ ਘਰ ਵਿੱਚ ਤੇਰਾ ਕੋਈ ਹਿੱਸਾ ਨਹੀਂ, ਕਿਉਂ ਜੋ ਤੂੰ ਪਰਾਈ ਇਸਤਰੀ ਦਾ ਪੁੱਤਰ ਹੈਂ।”
ותלד אשת גלעד לו בנים ויגדלו בני האשה ויגרשו את יפתח ויאמרו לו לא תנחל בבית אבינו--כי בן אשה אחרת אתה
3 ਤਾਂ ਯਿਫ਼ਤਾਹ ਆਪਣੇ ਭਰਾਵਾਂ ਦੇ ਕੋਲੋਂ ਭੱਜ ਕੇ ਤੋਬ ਦੇਸ਼ ਵਿੱਚ ਜਾ ਕੇ ਵੱਸ ਗਿਆ ਅਤੇ ਯਿਫ਼ਤਾਹ ਦੇ ਕੋਲ ਲੁੱਚੇ ਲੋਕ ਇਕੱਠੇ ਹੋਏ ਅਤੇ ਉਹ ਉਸ ਦੇ ਨਾਲ ਤੁਰਦੇ ਫਿਰਦੇ ਸਨ।
ויברח יפתח מפני אחיו וישב בארץ טוב ויתלקטו אל יפתח אנשים ריקים ויצאו עמו
4 ਅਜਿਹਾ ਹੋਇਆ ਕਿ ਕੁਝ ਸਮੇਂ ਬਾਅਦ ਅੰਮੋਨੀ ਇਸਰਾਏਲੀਆਂ ਨਾਲ ਲੜਨ ਲੱਗੇ।
ויהי מימים וילחמו בני עמון עם ישראל
5 ਅਤੇ ਜਦ ਅੰਮੋਨੀ ਇਸਰਾਏਲ ਨਾਲ ਲੜਨ ਲੱਗੇ ਤਾਂ ਗਿਲਆਦ ਦੇ ਬਜ਼ੁਰਗ ਤੋਬ ਦੇਸ਼ ਵਿੱਚੋਂ ਯਿਫ਼ਤਾਹ ਨੂੰ ਵਾਪਿਸ ਲਿਆਉਣ ਲਈ ਗਏ।
ויהי כאשר נלחמו בני עמון עם ישראל וילכו זקני גלעד לקחת את יפתח מארץ טוב
6 ਉਨ੍ਹਾਂ ਨੇ ਯਿਫ਼ਤਾਹ ਨੂੰ ਕਿਹਾ, “ਆ, ਅਤੇ ਸਾਡਾ ਆਗੂ ਬਣ ਤਾਂ ਜੋ ਅਸੀਂ ਅੰਮੋਨੀਆਂ ਦੇ ਨਾਲ ਲੜੀਏ।”
ויאמרו ליפתח--לכה והייתה לנו לקצין ונלחמה בבני עמון
7 ਯਿਫ਼ਤਾਹ ਨੇ ਗਿਲਆਦ ਦੇ ਬਜ਼ੁਰਗਾਂ ਨੂੰ ਕਿਹਾ, “ਭਲਾ, ਤੁਸੀਂ ਮੇਰੇ ਨਾਲ ਵੈਰ ਕਰਕੇ ਮੈਨੂੰ ਮੇਰੇ ਪਿਤਾ ਦੇ ਘਰ ਵਿੱਚੋਂ ਨਹੀਂ ਕੱਢ ਦਿੱਤਾ? ਫਿਰ ਹੁਣ ਮੁਸੀਬਤ ਦੇ ਸਮੇਂ ਤੁਸੀਂ ਮੇਰੇ ਕੋਲ ਕਿਉਂ ਆਏ ਹੋ?”
ויאמר יפתח לזקני גלעד הלא אתם שנאתם אותי ותגרשוני מבית אבי ומדוע באתם אלי עתה כאשר צר לכם
8 ਗਿਲਆਦ ਦੇ ਬਜ਼ੁਰਗਾਂ ਨੇ ਯਿਫ਼ਤਾਹ ਨੂੰ ਕਿਹਾ, “ਅਸੀਂ ਤੇਰੇ ਕੋਲ ਹੁਣ ਇਸ ਲਈ ਆਏ ਹਾਂ ਤਾਂ ਜੋ ਤੂੰ ਸਾਡੇ ਨਾਲ ਚੱਲੇਂ ਅਤੇ ਅੰਮੋਨੀਆਂ ਨਾਲ ਲੜਾਈ ਕਰੇਂ, ਤਦ ਤੂੰ ਸਾਡਾ ਅਤੇ ਸਾਰੇ ਗਿਲਆਦ ਦੇ ਵਾਸੀਆਂ ਦਾ ਪ੍ਰਧਾਨ ਹੋਵੇਂਗਾ।”
ויאמרו זקני גלעד אל יפתח לכן עתה שבנו אליך והלכת עמנו ונלחמת בבני עמון והיית לנו לראש לכל ישבי גלעד
9 ਯਿਫ਼ਤਾਹ ਨੇ ਗਿਲਆਦ ਦੇ ਬਜ਼ੁਰਗਾਂ ਤੋਂ ਪੁੱਛਿਆ, “ਭਈ ਜੇਕਰ ਅੰਮੋਨੀਆਂ ਨਾਲ ਲੜਾਈ ਕਰਨ ਨੂੰ ਤੁਸੀਂ ਮੈਨੂੰ ਆਪਣੇ ਨਾਲ ਲੈ ਚੱਲਦੇ ਹੋ, ਤਦ ਜੇਕਰ ਯਹੋਵਾਹ ਉਨ੍ਹਾਂ ਨੂੰ ਮੇਰੇ ਹੱਥ ਵਿੱਚ ਕਰ ਦੇਵੇ, ਤਾਂ ਭਲਾ, ਮੈਂ ਤੁਹਾਡਾ ਪ੍ਰਧਾਨ ਬਣ ਜਾਂਵਾਂਗਾ?”
ויאמר יפתח אל זקני גלעד אם משיבים אתם אותי להלחם בבני עמון ונתן יהוה אותם לפני--אנכי אהיה לכם לראש
10 ੧੦ ਗਿਲਆਦ ਦੇ ਬਜ਼ੁਰਗਾਂ ਨੇ ਯਿਫ਼ਤਾਹ ਨੂੰ ਉੱਤਰ ਦਿੱਤਾ, “ਯਹੋਵਾਹ ਸਾਡੇ ਵਿੱਚ ਗਵਾਹ ਹੋਵੇ, ਅਸੀਂ ਯਕੀਨੀ ਤੌਰ ਤੇ ਤੇਰੇ ਕਹੇ ਅਨੁਸਾਰ ਕਰਾਂਗੇ।”
ויאמרו זקני גלעד אל יפתח יהוה יהיה שמע בינותינו--אם לא כדברך כן נעשה
11 ੧੧ ਤਦ ਯਿਫ਼ਤਾਹ ਗਿਲਆਦ ਦੇ ਬਜ਼ੁਰਗਾਂ ਦੇ ਨਾਲ ਤੁਰਿਆ ਅਤੇ ਲੋਕਾਂ ਨੇ ਉਸ ਨੂੰ ਆਪਣਾ ਆਗੂ ਅਤੇ ਪ੍ਰਧਾਨ ਬਣਾਇਆ ਅਤੇ ਯਿਫ਼ਤਾਹ ਨੇ ਮਿਸਪਾਹ ਵਿੱਚ ਯਹੋਵਾਹ ਦੇ ਅੱਗੇ ਆਪਣੀਆਂ ਸਾਰੀਆਂ ਗੱਲਾਂ ਕਹਿ ਸੁਣਾਈਆਂ।
וילך יפתח עם זקני גלעד וישימו העם אותו עליהם לראש ולקצין וידבר יפתח את כל דבריו לפני יהוה במצפה
12 ੧੨ ਤਦ ਯਿਫ਼ਤਾਹ ਨੇ ਅੰਮੋਨੀਆਂ ਦੇ ਰਾਜਾ ਕੋਲ ਸੰਦੇਸ਼-ਵਾਹਕ ਭੇਜ ਕੇ ਅਖਵਾਇਆ, “ਮੇਰੇ ਨਾਲ ਤੇਰਾ ਕੀ ਕੰਮ ਹੈ ਜੋ ਤੂੰ ਮੇਰੇ ਦੇਸ਼ ਨਾਲ ਲੜਾਈ ਕਰਨ ਨੂੰ ਆਇਆ ਹੈਂ?”
וישלח יפתח מלאכים אל מלך בני עמון לאמר מה לי ולך כי באת אלי להלחם בארצי
13 ੧੩ ਅੰਮੋਨੀਆਂ ਦੇ ਰਾਜਾ ਨੇ ਯਿਫ਼ਤਾਹ ਦੇ ਸੰਦੇਸ਼ਵਾਹਕਾਂ ਨੂੰ ਉੱਤਰ ਦਿੱਤਾ, “ਇਸ ਲਈ ਕਿ ਜਦੋਂ ਇਸਰਾਏਲੀ ਮਿਸਰ ਤੋਂ ਨਿੱਕਲ ਆਏ ਸਨ, ਤਾਂ ਉਨ੍ਹਾਂ ਨੇ ਅਰਨੋਨ ਤੋਂ ਲੈ ਕੇ ਯਬੋਕ ਅਤੇ ਯਰਦਨ ਤੱਕ ਮੇਰਾ ਦੇਸ਼ ਖੋਹ ਲਿਆ ਸੀ, ਇਸ ਲਈ ਹੁਣ ਉਹ ਦੇਸ਼ ਬਿਨ੍ਹਾਂ ਝਗੜਾ ਕੀਤੇ ਮੈਨੂੰ ਮੋੜ ਦੇ।”
ויאמר מלך בני עמון אל מלאכי יפתח כי לקח ישראל את ארצי בעלותו ממצרים מארנון ועד היבק ועד הירדן ועתה השיבה אתהן בשלום
14 ੧੪ ਤਦ ਯਿਫ਼ਤਾਹ ਨੇ ਹਲਕਾਰਿਆਂ ਨੂੰ ਫੇਰ ਅੰਮੋਨੀਆਂ ਦੇ ਰਾਜਾ ਕੋਲ ਭੇਜਿਆ
ויוסף עוד יפתח וישלח מלאכים אל מלך בני עמון
15 ੧੫ ਅਤੇ ਉਸ ਨੂੰ ਕਿਹਾ, “ਯਿਫ਼ਤਾਹ ਇਹ ਕਹਿੰਦਾ ਹੈ ਕਿ ਇਸਰਾਏਲ ਨੇ ਨਾ ਤਾਂ ਮੋਆਬ ਦਾ ਦੇਸ਼ ਖੋਹ ਲਿਆ ਸੀ ਅਤੇ ਨਾ ਹੀ ਅੰਮੋਨੀਆਂ ਦਾ ਦੇਸ਼,
ויאמר לו כה אמר יפתח לא לקח ישראל את ארץ מואב ואת ארץ בני עמון
16 ੧੬ ਪਰ ਜਦੋਂ ਇਸਰਾਏਲੀ ਮਿਸਰ ਤੋਂ ਨਿੱਕਲੇ ਅਤੇ ਉਜਾੜ ਵਿੱਚੋਂ ਤੁਰਦੇ ਹੋਏ ਲਾਲ ਸਮੁੰਦਰ ਤੱਕ ਚਲੇ ਅਤੇ ਕਾਦੇਸ਼ ਵਿੱਚ ਆਏ
כי בעלותם ממצרים וילך ישראל במדבר עד ים סוף ויבא קדשה
17 ੧੭ ਉਸ ਸਮੇਂ ਇਸਰਾਏਲੀਆਂ ਨੇ ਅਦੋਮ ਦੇ ਰਾਜਾ ਕੋਲ ਹਲਕਾਰੇ ਭੇਜ ਕੇ ਅਖਵਾਇਆ ਕਿ ਸਾਨੂੰ ਆਪਣੇ ਦੇਸ ਵਿੱਚੋਂ ਦੀ ਲੰਘ ਜਾਣ ਦੇ, ਪਰ ਅਦੋਮ ਦੇ ਰਾਜਾ ਨੇ ਉਨ੍ਹਾਂ ਦੀ ਨਾ ਸੁਣੀ। ਇਸੇ ਤਰ੍ਹਾਂ ਹੀ ਉਨ੍ਹਾਂ ਨੇ ਮੋਆਬ ਦੇ ਰਾਜਾ ਨੂੰ ਅਖਵਾ ਭੇਜਿਆ ਅਤੇ ਉਸ ਨੇ ਵੀ ਨਾ ਮੰਨਿਆ। ਇਸ ਲਈ ਇਸਰਾਏਲੀ ਕਾਦੇਸ਼ ਵਿੱਚ ਠਹਿਰੇ।
וישלח ישראל מלאכים אל מלך אדום לאמר אעברה נא בארצך ולא שמע מלך אדום וגם אל מלך מואב שלח ולא אבה וישב ישראל בקדש
18 ੧੮ ਤਦ ਉਹ ਉਜਾੜ ਵਿੱਚੋਂ ਦੀ ਤੁਰਦੇ ਹੋਏ ਅਦੋਮ ਅਤੇ ਮੋਆਬ ਦੇ ਦੇਸ਼ ਦੇ ਦੁਆਲੇ ਘੁੰਮ ਕੇ ਮੋਆਬ ਦੇ ਦੇਸ਼ ਦੇ ਪੂਰਬ ਵੱਲ ਆ ਨਿੱਕਲੇ ਅਤੇ ਅਰਨੋਨ ਦੇ ਪਰਲੇ ਪਾਸੇ ਆਪਣੇ ਤੰਬੂ ਲਾਏ, ਪਰ ਮੋਆਬ ਦੀ ਹੱਦ ਵਿੱਚ ਅੰਦਰ ਨਹੀਂ ਵੜੇ ਕਿਉਂ ਜੋ ਅਰਨੋਨ ਮੋਆਬ ਦੀ ਹੱਦ ਸੀ।
וילך במדבר ויסב את ארץ אדום ואת ארץ מואב ויבא ממזרח שמש לארץ מואב ויחנון בעבר ארנון ולא באו בגבול מואב כי ארנון גבול מואב
19 ੧੯ ਤਦ ਇਸਰਾਏਲ ਨੇ ਅਮੋਰੀਆਂ ਦੇ ਰਾਜਾ ਸੀਹੋਨ ਦੇ ਕੋਲ ਜੋ ਹਸ਼ਬੋਨ ਦਾ ਰਾਜਾ ਸੀ, ਹਲਕਾਰੇ ਭੇਜੇ ਅਤੇ ਉਸ ਨੂੰ ਕਿਹਾ, ‘ਸਾਡੀ ਇਹ ਬੇਨਤੀ ਹੈ ਕਿ ਆਪਣੇ ਦੇਸ਼ ਦੇ ਵਿੱਚੋਂ ਦੀ ਸਾਨੂੰ ਸਾਡੇ ਦੇਸ਼ ਵੱਲ ਲੰਘ ਜਾਣ ਦਿਉ।’
וישלח ישראל מלאכים אל סיחון מלך האמרי מלך חשבון ויאמר לו ישראל נעברה נא בארצך עד מקומי
20 ੨੦ ਪਰ ਸੀਹੋਨ ਨੇ ਇਸਰਾਏਲ ਉੱਤੇ ਭਰੋਸਾ ਨਾ ਕੀਤਾ ਕਿ ਉਨ੍ਹਾਂ ਨੂੰ ਆਪਣੇ ਦੇਸ਼ ਦੇ ਵਿੱਚੋਂ ਦੀ ਹੋ ਕੇ ਲੰਘਣ ਦਿੰਦਾ ਸਗੋਂ ਸੀਹੋਨ ਨੇ ਆਪਣੇ ਸਾਰੇ ਲੋਕ ਇਕੱਠੇ ਕਰ ਲਏ ਅਤੇ ਯਹਾਸ ਵਿੱਚ ਤੰਬੂ ਲਾ ਕੇ ਇਸਰਾਏਲ ਨਾਲ ਲੜਿਆ।
ולא האמין סיחון את ישראל עבר בגבלו ויאסף סיחון את כל עמו ויחנו ביהצה וילחם עם ישראל
21 ੨੧ ਅਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਸੀਹੋਨ ਨੂੰ ਉਸ ਦੀ ਸਾਰੀ ਫੌਜ ਸਮੇਤ ਇਸਰਾਏਲ ਦੇ ਹੱਥਾਂ ਵਿੱਚ ਕਰ ਦਿੱਤਾ ਅਤੇ ਉਨ੍ਹਾਂ ਨੇ ਉਹਨਾਂ ਨੂੰ ਮਾਰ ਲਿਆ। ਇਸੇ ਤਰ੍ਹਾਂ ਇਸਰਾਏਲੀਆਂ ਨੇ ਉਸ ਦੇਸ਼ ਦੇ ਵਾਸੀ ਅਮੋਰੀਆਂ ਦੇ ਸਾਰੇ ਦੇਸ਼ ਉੱਤੇ ਕਬਜ਼ਾ ਕਰ ਲਿਆ
ויתן יהוה אלהי ישראל את סיחון ואת כל עמו ביד ישראל--ויכום ויירש ישראל את כל ארץ האמרי יושב הארץ ההיא
22 ੨੨ ਅਤੇ ਉਨ੍ਹਾਂ ਨੇ ਅਰਨੋਨ ਤੋਂ ਲੈ ਕੇ ਯਬੋਕ ਤੱਕ ਅਤੇ ਉਜਾੜ ਤੋਂ ਲੈ ਕੇ ਯਰਦਨ ਤੱਕ ਅਮੋਰੀਆਂ ਦੇ ਸਾਰੇ ਦੇਸ਼ ਉੱਤੇ ਅਧਿਕਾਰ ਕਰ ਲਿਆ।
ויירשו את כל גבול האמרי--מארנון ועד היבק ומן המדבר ועד הירדן
23 ੨੩ ਇਸ ਲਈ ਹੁਣ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਅਮੋਰੀਆਂ ਨੂੰ ਆਪਣੀ ਪਰਜਾ ਇਸਰਾਏਲ ਦੇ ਅੱਗਿਓਂ ਕੱਢ ਦਿੱਤਾ ਹੈ, ਤਾਂ ਭਲਾ, ਤੂੰ ਉਸ ਦਾ ਅਧਿਕਾਰੀ ਬਣੇਗਾ?
ועתה יהוה אלהי ישראל הוריש את האמרי מפני עמו ישראל ואתה תירשנו
24 ੨੪ ਕੀ ਉਸ ਨੂੰ ਤੂੰ ਕਬਜ਼ੇ ਵਿੱਚ ਨਹੀਂ ਲੈਂਦਾ ਜੋ ਤੇਰਾ ਦੇਵਤਾ ਕਮੋਸ਼ ਤੈਨੂੰ ਅਧਿਕਾਰ ਵਿੱਚ ਦਿੰਦਾ ਹੈ? ਇਸੇ ਤਰ੍ਹਾਂ ਅਸੀਂ ਵੀ ਉਨ੍ਹਾਂ ਸਾਰੇ ਦੇਸਾਂ ਦੇ ਅਧਿਕਾਰੀ ਹੋਵਾਂਗੇ ਜਿਨ੍ਹਾਂ ਦੇ ਲੋਕਾਂ ਨੂੰ ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਅੱਗਿਓਂ ਕੱਢ ਦੇਵੇਗਾ।
הלא את אשר יורישך כמוש אלהיך--אותו תירש ואת כל אשר הוריש יהוה אלהינו מפנינו--אותו נירש
25 ੨੫ ਹੁਣ ਭਲਾ ਤੂੰ ਮੋਆਬ ਦੇ ਰਾਜਾ ਸਿੱਪੋਰ ਦੇ ਪੁੱਤਰ ਬਾਲਾਕ ਨਾਲੋਂ ਕੁਝ ਚੰਗਾ ਹੈਂ? ਕੀ ਉਸ ਨੇ ਇਸਰਾਏਲੀਆਂ ਨਾਲ ਕਦੀ ਝਗੜਾ ਕੀਤਾ ਜਾਂ ਕਦੀ ਉਨ੍ਹਾਂ ਦਾ ਸਾਹਮਣਾ ਕੀਤਾ?
ועתה הטוב טוב אתה מבלק בן צפור מלך מואב הרוב רב עם ישראל אם נלחם נלחם בם
26 ੨੬ ਜਦ ਕਿ ਇਸਰਾਏਲੀ ਹਸ਼ਬੋਨ ਅਤੇ ਉਸ ਦੇ ਪਿੰਡਾਂ ਵਿੱਚ ਅਤੇ ਅਰੋਏਰ ਅਤੇ ਉਸ ਦੇ ਪਿੰਡਾਂ ਵਿੱਚ ਅਤੇ ਉਨ੍ਹਾਂ ਸਾਰਿਆਂ ਪਿੰਡਾਂ ਵਿੱਚ ਜਿਹੜੇ ਅਰਨੋਨ ਦੇ ਦੋਹਾਂ ਕੰਢਿਆਂ ਦੇ ਨਜ਼ਦੀਕ ਹਨ, ਤਿੰਨ ਸੌ ਸਾਲ ਤੋਂ ਵੱਸਿਆ ਹੈ, ਤਾਂ ਭਲਾ, ਤੁਸੀਂ ਉਹਨਾਂ ਨੂੰ ਇੰਨ੍ਹੇ ਸਮੇਂ ਵਿੱਚ ਵਾਪਿਸ ਕਿਉਂ ਨਹੀਂ ਲਿਆ?
בשבת ישראל בחשבון ובבנותיה ובערעור ובבנותיה ובכל הערים אשר על ידי ארנון שלש מאות שנה--ומדוע לא הצלתם בעת ההיא
27 ੨੭ ਗੱਲ ਕਾਹਦੀ, ਮੈਂ ਤਾਂ ਤੇਰਾ ਵਿਰੁੱਧ ਪਾਪ ਨਹੀਂ ਕੀਤਾ ਸਗੋਂ ਤੂੰ ਹੀ ਲੜਾਈ ਛੇੜ ਕੇ ਮੇਰੇ ਨਾਲ ਬੁਰਿਆਈ ਕਰਦਾ ਹੈਂ, ਇਸ ਲਈ ਯਹੋਵਾਹ ਹੀ ਜੋ ਨਿਆਈਂ ਹੈ, ਇਸਰਾਏਲੀਆਂ ਅਤੇ ਅੰਮੋਨੀਆਂ ਦੇ ਵਿਚਕਾਰ ਅੱਜ ਦੇ ਦਿਨ ਨਿਆਂ ਕਰੇ!”
ואנכי לא חטאתי לך ואתה עשה אתי רעה להלחם בי ישפט יהוה השפט היום בין בני ישראל ובין בני עמון
28 ੨੮ ਪਰ ਅੰਮੋਨੀਆਂ ਦੇ ਰਾਜਾ ਨੇ ਉਨ੍ਹਾਂ ਗੱਲਾਂ ਨੂੰ ਜੋ ਯਿਫ਼ਤਾਹ ਨੇ ਉਸ ਨੂੰ ਅਖਵਾ ਭੇਜੀਆਂ ਸਨ, ਨਾ ਸੁਣਿਆ।
ולא שמע מלך בני עמון אל דברי יפתח אשר שלח אליו
29 ੨੯ ਤਦ ਯਹੋਵਾਹ ਦਾ ਆਤਮਾ ਯਿਫ਼ਤਾਹ ਉੱਤੇ ਆਇਆ ਅਤੇ ਉਹ ਗਿਲਆਦ ਅਤੇ ਮਨੱਸ਼ਹ ਦੇ ਵਿੱਚੋਂ ਦੀ ਲੰਘ ਕੇ ਗਿਲਆਦ ਦੇ ਮਿਸਪੇਹ ਨੂੰ ਆਇਆ, ਅਤੇ ਗਿਲਆਦ ਦੇ ਮਿਸਪੇਹ ਤੋਂ ਹੋ ਕੇ ਅੰਮੋਨੀਆਂ ਦੇ ਵੱਲ ਚੱਲਿਆ।
ותהי על יפתח רוח יהוה ויעבר את הגלעד ואת מנשה ויעבר את מצפה גלעד וממצפה גלעד עבר בני עמון
30 ੩੦ ਅਤੇ ਯਿਫ਼ਤਾਹ ਨੇ ਇਹ ਕਹਿ ਕੇ ਯਹੋਵਾਹ ਦੀ ਸੁੱਖਣਾ ਸੁੱਖੀ, “ਜੇਕਰ ਤੂੰ ਸੱਚ-ਮੁੱਚ ਅੰਮੋਨੀਆਂ ਨੂੰ ਮੇਰੇ ਹੱਥ ਵਿੱਚ ਕਰ ਦੇਵੇਂ,
וידר יפתח נדר ליהוה ויאמר אם נתון תתן את בני עמון בידי
31 ੩੧ ਤਾਂ ਅਜਿਹਾ ਹੋਵੇਗਾ ਕਿ ਜਿਸ ਵੇਲੇ ਮੈਂ ਅੰਮੋਨੀਆਂ ਵੱਲੋਂ ਸੁੱਖ-ਸਾਂਦ ਨਾਲ ਮੁੜਾਂਗਾ ਤਾਂ ਜੋ ਕੋਈ ਮੇਰੇ ਘਰ ਦੇ ਦਰਵਾਜ਼ੇ ਤੋਂ ਮੈਨੂੰ ਮਿਲਣ ਲਈ ਪਹਿਲਾਂ ਨਿੱਕਲੇਗਾ, ਉਹ ਯਹੋਵਾਹ ਦਾ ਹੋਵੇਗਾ ਅਤੇ ਮੈਂ ਉਸ ਨੂੰ ਹੋਮ ਦੀ ਬਲੀ ਕਰਕੇ ਚੜ੍ਹਾਵਾਂਗਾ।”
והיה היוצא אשר יצא מדלתי ביתי לקראתי בשובי בשלום מבני עמון--והיה ליהוה והעליתיהו עלה
32 ੩੨ ਤਦ ਯਿਫ਼ਤਾਹ ਅੰਮੋਨੀਆਂ ਨਾਲ ਲੜਾਈ ਕਰਨ ਨੂੰ ਪਾਰ ਗਿਆ ਅਤੇ ਯਹੋਵਾਹ ਨੇ ਉਨ੍ਹਾਂ ਨੂੰ ਉਸ ਦੇ ਹੱਥ ਵਿੱਚ ਕਰ ਦਿੱਤਾ।
ויעבר יפתח אל בני עמון להלחם בם ויתנם יהוה בידו
33 ੩੩ ਅਤੇ ਉਸ ਨੇ ਅਰੋਏਰ ਤੋਂ ਲੈ ਕੇ ਮਿੰਨੀਥ ਵਿੱਚ ਪਹੁੰਚਣ ਤੱਕ ਜੋ ਵੀਹ ਨਗਰ ਸਨ, ਸਗੋਂ ਆਬੇਲ ਕਰਾਮੀਮ ਤੱਕ ਬਹੁਤ ਵੱਡੀ ਮਾਰ ਨਾਲ ਉਨ੍ਹਾਂ ਨੂੰ ਮਾਰਦਾ ਗਿਆ। ਇਸ ਤਰ੍ਹਾਂ ਅੰਮੋਨੀ ਇਸਰਾਏਲੀਆਂ ਕੋਲੋਂ ਹਾਰ ਗਏ।
ויכם מערוער ועד באך מנית עשרים עיר ועד אבל כרמים מכה גדולה מאד ויכנעו בני עמון מפני בני ישראל
34 ੩੪ ਤਦ ਯਿਫ਼ਤਾਹ ਮਿਸਪਾਹ ਨੂੰ ਆਪਣੇ ਘਰ ਆਇਆ ਅਤੇ ਵੇਖੋ, ਉਸ ਦੀ ਧੀ ਡੱਫ਼ ਵਜਾਉਂਦੀ ਅਤੇ ਨੱਚਦੀ ਹੋਈ ਉਸ ਨੂੰ ਮਿਲਣ ਦੇ ਲਈ ਨਿੱਕਲੀ ਅਤੇ ਉਹ ਉਸ ਦੀ ਇਕਲੌਤੀ ਸੀ, ਉਸ ਤੋਂ ਬਿਨਾਂ ਉਸ ਦਾ ਹੋਰ ਪੁੱਤਰ ਜਾਂ ਧੀ ਨਹੀਂ ਸੀ।
ויבא יפתח המצפה אל ביתו והנה בתו יצאת לקראתו בתפים ובמחלות ורק היא יחידה אין לו ממנו בן או בת
35 ੩੫ ਤਦ ਅਜਿਹਾ ਹੋਇਆ ਕਿ ਜਦ ਉਸ ਨੇ ਉਸ ਨੂੰ ਵੇਖਿਆ ਤਾਂ ਆਪਣੇ ਕੱਪੜੇ ਪਾੜ ਕੇ ਕਿਹਾ, “ਹਾਏ ਮੇਰੀਏ ਧੀਏ! ਤੂੰ ਮੈਨੂੰ ਬਹੁਤ ਨੀਵਾਂ ਕੀਤਾ ਹੈ, ਸਗੋਂ ਤੂੰ ਉਨ੍ਹਾਂ ਵਿੱਚੋਂ ਹੈਂ ਜੋ ਮੈਨੂੰ ਦੁੱਖ ਦਿੰਦੇ ਹਨ, ਕਿਉਂ ਜੋ ਮੈਂ ਯਹੋਵਾਹ ਨੂੰ ਬਚਨ ਦਿੱਤਾ ਹੈ ਅਤੇ ਟਾਲ ਨਹੀਂ ਸਕਦਾ।”
ויהי כראותו אותה ויקרע את בגדיו ויאמר אהה בתי הכרע הכרעתני ואת היית בעכרי ואנכי פציתי פי אל יהוה ולא אוכל לשוב
36 ੩੬ ਉਸ ਨੇ ਉਸ ਨੂੰ ਕਿਹਾ, “ਹੇ ਮੇਰੇ ਪਿਤਾ, ਤੂੰ ਯਹੋਵਾਹ ਨੂੰ ਜੋ ਬਚਨ ਦਿੱਤਾ ਹੈ, ਅਤੇ ਜੋ ਗੱਲ ਤੂੰ ਆਪਣੇ ਮੂੰਹੋਂ ਬੋਲੀ ਹੈ, ਉਸੇ ਤਰ੍ਹਾਂ ਮੇਰੇ ਨਾਲ ਕਰ ਕਿਉਂ ਜੋ ਯਹੋਵਾਹ ਨੇ ਤੇਰੇ ਵੈਰੀ ਅੰਮੋਨੀਆਂ ਤੋਂ ਤੇਰਾ ਬਦਲਾ ਲਿਆ ਹੈ।”
ותאמר אליו אבי פציתה את פיך אל יהוה--עשה לי כאשר יצא מפיך אחרי אשר עשה לך יהוה נקמות מאיביך--מבני עמון
37 ੩੭ ਫੇਰ ਉਸ ਨੇ ਆਪਣੇ ਪਿਤਾ ਨੂੰ ਕਿਹਾ, “ਮੇਰੇ ਲਈ ਇੰਨ੍ਹਾਂ ਕਰ ਕਿ ਦੋ ਮਹੀਨੇ ਮੈਨੂੰ ਛੱਡ ਦੇ ਤਾਂ ਜੋ ਮੈਂ ਪਹਾੜਾਂ ਵਿੱਚ ਫਿਰਦੀ ਹੋਈ ਆਪਣੀਆਂ ਸਹੇਲੀਆਂ ਨਾਲ ਆਪਣੇ ਕੁਆਰਪੁਣੇ ਦਾ ਸੋਗ ਕਰਾਂ।”
ותאמר אל אביה יעשה לי הדבר הזה הרפה ממני שנים חדשים ואלכה וירדתי על ההרים ואבכה על בתולי אנכי ורעיתי (ורעותי)
38 ੩੮ ਉਸ ਨੇ ਕਿਹਾ, “ਜਾ!” ਤਦ ਉਸ ਨੇ ਉਸ ਨੂੰ ਦੋ ਮਹੀਨਿਆਂ ਦਾ ਸਮਾਂ ਦਿੱਤਾ ਅਤੇ ਉਹ ਆਪਣੀਆਂ ਸਹੇਲੀਆਂ ਨੂੰ ਨਾਲ ਲੈ ਗਈ ਅਤੇ ਪਹਾੜਾਂ ਉੱਤੇ ਆਪਣੇ ਕੁਆਰਪੁਣੇ ਤੇ ਰੋਂਦੀ ਰਹੀ।
ויאמר לכי וישלח אותה שני חדשים ותלך היא ורעותיה ותבך על בתוליה על ההרים
39 ੩੯ ਅਜਿਹਾ ਹੋਇਆ ਕਿ ਦੋ ਮਹੀਨੇ ਬਾਅਦ ਉਹ ਆਪਣੇ ਪਿਤਾ ਕੋਲ ਵਾਪਿਸ ਆਈ ਅਤੇ ਉਸ ਨੇ ਉਸ ਨਾਲ ਆਪਣੀ ਸੁੱਖਣਾ ਅਨੁਸਾਰ ਕੀਤਾ ਅਤੇ ਉਹ ਕੁੜੀ ਪੁਰਖ ਤੋਂ ਅਣਜਾਣ ਰਹੀ, ਇਸ ਲਈ ਇਸਰਾਏਲੀਆਂ ਵਿੱਚ ਇਹ ਰੀਤ ਬਣੀ
ויהי מקץ שנים חדשים ותשב אל אביה ויעש לה את נדרו אשר נדר והיא לא ידעה איש ותהי חק בישראל
40 ੪੦ ਕਿ ਹਰ ਸਾਲ ਇਸਰਾਏਲ ਦੀਆਂ ਧੀਆਂ ਸਾਲ ਵਿੱਚ ਚਾਰ ਦਿਨ ਤੱਕ ਯਿਫ਼ਤਾਹ ਗਿਲਆਦੀ ਦੀ ਧੀ ਦਾ ਸੋਗ ਕਰਨ ਜਾਂਦੀਆਂ ਸਨ।
מימים ימימה תלכנה בנות ישראל לתנות לבת יפתח הגלעדי--ארבעת ימים בשנה

< ਨਿਆਂਈਆਂ 11 >