< ਨਿਆਂਈਆਂ 7 >

1 ਤਦ ਗਿਦਾਊਨ ਜੋ ਯਰੁੱਬਆਲ ਵੀ ਕਹਾਉਂਦਾ ਹੈ, ਅਤੇ ਉਹ ਸਾਰੇ ਲੋਕ ਜੋ ਉਸ ਦੇ ਨਾਲ ਸਨ, ਸਵੇਰ ਨੂੰ ਉੱਠੇ ਅਤੇ ਹਰੋਦ ਦੇ ਸੋਤੇ ਕੋਲ ਆਪਣੇ ਤੰਬੂ ਲਾਏ, ਅਤੇ ਮਿਦਯਾਨੀਆਂ ਦੀ ਛਾਉਣੀ ਉਨ੍ਹਾਂ ਦੇ ਉੱਤਰ ਵੱਲ ਮੋਰਹ ਪਰਬਤ ਦੇ ਕੋਲ ਘਾਟੀ ਵਿੱਚ ਸੀ।
וישכם ירבעל הוא גדעון וכל העם אשר אתו ויחנו על עין חרד ומחנה מדין היה לו מצפון מגבעת המורה בעמק
2 ਤਾਂ ਯਹੋਵਾਹ ਨੇ ਗਿਦਾਊਨ ਨੂੰ ਕਿਹਾ, “ਮਿਦਯਾਨੀਆਂ ਨੂੰ ਤੇਰੇ ਵੱਸ ਵਿੱਚ ਕਰਨ ਲਈ, ਤੇਰੇ ਨਾਲ ਲੋਕ ਬਹੁਤ ਜ਼ਿਆਦਾ ਹਨ। ਅਜਿਹਾ ਨਾ ਹੋਵੇ ਕਿ ਇਸਰਾਏਲ ਮੇਰੇ ਸਾਹਮਣੇ ਆਕੜ ਕੇ ਕਹੇ ਕਿ ‘ਮੇਰੇ ਹੀ ਹੱਥ ਨੇ ਮੈਨੂੰ ਬਚਾਇਆ ਹੈ।’
ויאמר יהוה אל גדעון רב העם אשר אתך מתתי את מדין בידם פן יתפאר עלי ישראל לאמר ידי הושיעה לי
3 ਇਸ ਲਈ ਤੂੰ ਹੁਣ ਲੋਕਾਂ ਨੂੰ ਸੁਣਾ ਕੇ ਘੋਸ਼ਣਾ ਕਰ ਅਤੇ ਕਹਿ ਕਿ ਜਿਹੜਾ ਘਬਰਾਉਂਦਾ ਹੈ ਅਤੇ ਡਰਦਾ ਹੈ ਉਹ ਗਿਲਆਦ ਪਰਬਤ ਤੋਂ ਵਾਪਿਸ ਮੁੜ ਜਾਵੇ।” ਤਦ ਲੋਕਾਂ ਵਿੱਚੋਂ ਬਾਈ ਹਜ਼ਾਰ ਮਨੁੱਖ ਵਾਪਿਸ ਮੁੜ ਗਏ ਅਤੇ ਦਸ ਹਜ਼ਾਰ ਬਾਕੀ ਰਹਿ ਗਏ।
ועתה קרא נא באזני העם לאמר מי ירא וחרד ישב ויצפר מהר הגלעד וישב מן העם עשרים ושנים אלף ועשרת אלפים נשארו
4 ਤਦ ਯਹੋਵਾਹ ਨੇ ਗਿਦਾਊਨ ਨੂੰ ਕਿਹਾ, “ਹੁਣ ਵੀ ਲੋਕ ਬਹੁਤ ਜ਼ਿਆਦਾ ਹਨ, ਉਨ੍ਹਾਂ ਨੂੰ ਪਾਣੀ ਦੇ ਸੋਤੇ ਕੋਲ ਹੇਠਾਂ ਲੈ ਆ ਅਤੇ ਉੱਥੇ ਮੈਂ ਤੇਰੇ ਲਈ ਉਨ੍ਹਾਂ ਦੀ ਪ੍ਰੀਖਿਆ ਲਵਾਂਗਾ, ਅਤੇ ਜਿਸ ਦੇ ਲਈ ਮੈਂ ਤੈਨੂੰ ਆਖਾਂ ਕਿ ਇਹ ਤੇਰੇ ਨਾਲ ਜਾਵੇ ਤਾਂ ਉਹ ਤੇਰੇ ਨਾਲ ਜਾਵੇ, ਜਿਨ੍ਹਾਂ ਦੇ ਲਈ ਮੈਂ ਆਖਾਂ ਕਿ ਇਹ ਤੇਰੇ ਨਾਲ ਨਾ ਜਾਣ, ਤਾਂ ਉਹ ਤੇਰੇ ਨਾਲ ਨਾ ਜਾਵੇ।”
ויאמר יהוה אל גדעון עוד העם רב הורד אותם אל המים ואצרפנו לך שם והיה אשר אמר אליך זה ילך אתך הוא ילך אתך וכל אשר אמר אליך זה לא ילך עמך הוא לא ילך
5 ਤਦ ਉਹ ਉਨ੍ਹਾਂ ਲੋਕਾਂ ਨੂੰ ਪਾਣੀ ਦੇ ਸੋਤੇ ਕੋਲ ਹੇਠਾਂ ਲੈ ਆਇਆ ਅਤੇ ਉੱਥੇ ਯਹੋਵਾਹ ਨੇ ਗਿਦਾਊਨ ਨੂੰ ਕਿਹਾ, “ਜਿਹੜੇ ਮਨੁੱਖ ਕੁੱਤੇ ਦੀ ਤਰ੍ਹਾਂ ਚਪ-ਚਪ ਕਰਕੇ ਪਾਣੀ ਪੀਣ, ਉਨ੍ਹਾਂ ਨੂੰ ਤੂੰ ਵੱਖਰਾ ਰੱਖ ਅਤੇ ਉਸੇ ਤਰ੍ਹਾਂ ਹੀ ਉਨ੍ਹਾਂ ਨੂੰ ਵੀ ਜੋ ਆਪਣੇ ਗੋਡੇ ਨਿਵਾ ਕੇ ਪਾਣੀ ਪੀਣ।”
ויורד את העם אל המים ויאמר יהוה אל גדעון כל אשר ילק בלשונו מן המים כאשר ילק הכלב תציג אותו לבד וכל אשר יכרע על ברכיו לשתות
6 ਤਾਂ ਉਹ ਜਿਨ੍ਹਾਂ ਨੇ ਆਪਣਾ ਹੱਥ ਮੂੰਹ ਨੂੰ ਲਾ ਕੇ ਚਪ-ਚਪ ਕਰਕੇ ਪਾਣੀ ਪੀਤਾ, ਉਹਨਾਂ ਦੀ ਗਿਣਤੀ ਤਿੰਨ ਸੌ ਸੀ ਪਰ ਬਾਕੀ ਸਾਰੇ ਲੋਕਾਂ ਨੇ ਗੋਡੇ ਨਿਵਾ ਕੇ ਪਾਣੀ ਪੀਤਾ।
ויהי מספר המלקקים בידם אל פיהם--שלש מאות איש וכל יתר העם כרעו על ברכיהם לשתות מים
7 ਤਾਂ ਯਹੋਵਾਹ ਨੇ ਗਿਦਾਊਨ ਨੂੰ ਕਿਹਾ, “ਮੈਂ ਇਨ੍ਹਾਂ ਤਿੰਨ ਸੌ ਮਨੁੱਖਾਂ ਨਾਲ ਜਿਨ੍ਹਾਂ ਨੇ ਚਪ-ਚਪ ਕਰ ਕੇ ਪਾਣੀ ਪੀਤਾ ਹੈ, ਤੁਹਾਨੂੰ ਬਚਾਵਾਂਗਾ ਅਤੇ ਮਿਦਯਾਨੀਆਂ ਨੂੰ ਤੇਰੇ ਹੱਥ ਵਿੱਚ ਕਰ ਦਿਆਂਗਾ ਅਤੇ ਬਾਕੀ ਸਾਰੇ ਲੋਕ ਆਪੋ ਆਪਣੇ ਘਰਾਂ ਨੂੰ ਮੁੜ ਜਾਣ।”
ויאמר יהוה אל גדעון בשלש מאות האיש המלקקים אושיע אתכם ונתתי את מדין בידך וכל העם--ילכו איש למקמו
8 ਤਦ ਉਨ੍ਹਾਂ ਲੋਕਾਂ ਨੇ ਆਪਣੀ ਭੋਜਨ ਸਮੱਗਰੀ ਲਈ ਅਤੇ ਆਪਣੀਆਂ ਤੁਰ੍ਹੀਆਂ ਚੁੱਕ ਲਈਆਂ ਅਤੇ ਗਿਦਾਊਨ ਨੇ ਇਸਰਾਏਲ ਦੇ ਬਾਕੀ ਸਾਰੇ ਪੁਰਖਾਂ ਨੂੰ ਆਪੋ ਆਪਣੇ ਤੰਬੂ ਵੱਲ ਭੇਜ ਦਿੱਤਾ, ਪਰ ਉਨ੍ਹਾਂ ਤਿੰਨ ਸੌ ਪੁਰਖਾਂ ਨੂੰ ਉਸ ਨੇ ਆਪਣੇ ਕੋਲ ਰੱਖਿਆ ਅਤੇ ਮਿਦਯਾਨੀਆਂ ਦੀ ਛਾਉਣੀ ਉਸ ਦੇ ਹੇਠ ਘਾਟੀ ਵਿੱਚ ਸੀ।
ויקחו את צדה העם בידם ואת שופרתיהם ואת כל איש ישראל שלח איש לאהליו ובשלש מאות האיש החזיק ומחנה מדין היה לו מתחת בעמק
9 ਤਾਂ ਉਸੇ ਰਾਤ ਯਹੋਵਾਹ ਨੇ ਉਸ ਨੂੰ ਕਿਹਾ, “ਉੱਠ ਅਤੇ ਉਸ ਛਾਉਣੀ ਦੇ ਕੋਲ ਜਾ ਕਿਉਂ ਜੋ ਮੈਂ ਉਸ ਨੂੰ ਤੇਰੇ ਅਧੀਨ ਕਰ ਦਿੱਤਾ ਹੈ।
ויהי בלילה ההוא ויאמר אליו יהוה קום רד במחנה כי נתתיו בידך
10 ੧੦ ਪਰ ਜੇ ਤੂੰ ਇਕੱਲਾ ਜਾਣ ਤੋਂ ਡਰਦਾ ਹੈਂ ਤਾਂ ਤੂੰ ਆਪਣੇ ਸੇਵਕ ਫੂਰਾਹ ਨੂੰ ਨਾਲ ਲੈ ਕੇ ਛਾਉਣੀ ਵੱਲ ਜਾ।
ואם ירא אתה לרדת--רד אתה ופרה נערך אל המחנה
11 ੧੧ ਉੱਥੇ ਤੂੰ ਸੁਣੇਂਗਾ ਕਿ ਉਹ ਕੀ ਕਹਿ ਰਹੇ ਹਨ, ਇਸ ਤੋਂ ਬਾਅਦ ਉਸ ਛਾਉਣੀ ਉੱਤੇ ਹਮਲਾ ਕਰਨ ਲਈ ਤੇਰੇ ਹੱਥਾਂ ਵਿੱਚ ਜ਼ੋਰ ਆਵੇਗਾ।” ਤਦ ਉਹ ਆਪਣੇ ਸੇਵਕ ਫੂਰਾਹ ਨੂੰ ਨਾਲ ਲੈ ਕੇ ਉਨ੍ਹਾਂ ਹਥਿਆਰਬੰਦ ਸਿਪਾਹੀਆਂ ਤੱਕ ਗਿਆ, ਜਿਹੜੇ ਛਾਉਣੀ ਦੇ ਬੰਨ੍ਹੇ ਉੱਤੇ ਸਨ।
ושמעת מה ידברו ואחר תחזקנה ידיך וירדת במחנה וירד הוא ופרה נערו אל קצה החמשים אשר במחנה
12 ੧੨ ਮਿਦਯਾਨੀ ਅਤੇ ਅਮਾਲੇਕੀ ਅਤੇ ਪੂਰਬੀ ਲੋਕ ਟਿੱਡੀਆਂ ਵਾਂਗੂੰ ਬਹੁਤ ਸਾਰੇ ਸਨ ਅਤੇ ਘਾਟੀ ਵਿੱਚ ਫੈਲੇ ਪਏ ਸਨ ਅਤੇ ਉਨ੍ਹਾਂ ਦੇ ਊਠ ਸਮੁੰਦਰ ਦੇ ਕੰਢੇ ਦੀ ਰੇਤ ਵਾਂਗੂੰ ਅਣਗਿਣਤ ਸਨ।
ומדין ועמלק וכל בני קדם נפלים בעמק כארבה לרב ולגמליהם אין מספר כחול שעל שפת הים לרב
13 ੧੩ ਜਦ ਗਿਦਾਊਨ ਉੱਥੇ ਪਹੁੰਚਿਆ ਤਾਂ ਵੇਖੋ, ਉੱਥੇ ਇੱਕ ਮਨੁੱਖ ਸੀ ਜੋ ਆਪਣੇ ਸਾਥੀ ਨੂੰ ਇੱਕ ਸੁਫ਼ਨਾ ਸੁਣਾਉਂਦਾ ਸੀ, ਉਸਨੇ ਕਿਹਾ, “ਵੇਖੋ, ਮੈਂ ਇੱਕ ਸੁਫ਼ਨਾ ਵੇਖਿਆ ਹੈ ਕਿ ਜੌਂ ਦੀ ਇੱਕ ਰੋਟੀ ਮਿਦਯਾਨੀ ਛਾਉਣੀ ਵਿੱਚ ਰੁੜ੍ਹ ਕੇ ਆਈ ਅਤੇ ਇੱਕ ਤੰਬੂ ਨਾਲ ਆ ਲੱਗੀ ਅਤੇ ਉਸ ਨੇ ਤੰਬੂ ਨੂੰ ਅਜਿਹਾ ਮਾਰਿਆ ਕਿ ਉਹ ਡਿੱਗ ਪਿਆ ਅਤੇ ਉਸ ਨੂੰ ਅਜਿਹਾ ਮੂਧਾ ਕਰ ਸੁੱਟਿਆ ਕਿ ਉਹ ਤੰਬੂ ਵਿੱਛ ਗਿਆ।”
ויבא גדעון--והנה איש מספר לרעהו חלום ויאמר הנה חלום חלמתי והנה צליל לחם שערים מתהפך במחנה מדין ויבא עד האהל ויכהו ויפל ויהפכהו למעלה ונפל האהל
14 ੧੪ ਤਾਂ ਉਸ ਦੇ ਸਾਥੀ ਨੇ ਉੱਤਰ ਦੇ ਕੇ ਕਿਹਾ, “ਯੋਆਸ਼ ਦੇ ਪੁੱਤਰ ਗਿਦਾਊਨ, ਇੱਕ ਇਸਰਾਏਲੀ ਮਨੁੱਖ ਦੀ ਤਲਵਾਰ ਤੋਂ ਬਿਨ੍ਹਾਂ ਇਸ ਦਾ ਕੋਈ ਹੋਰ ਅਰਥ ਨਹੀਂ, ਪਰਮੇਸ਼ੁਰ ਨੇ ਮਿਦਯਾਨ ਅਤੇ ਸਾਰੀ ਫੌਜ ਨੂੰ ਉਸ ਦੇ ਹੱਥ ਵਿੱਚ ਕਰ ਦਿੱਤਾ ਹੈ।”
ויען רעהו ויאמר אין זאת בלתי אם חרב גדעון בן יואש איש ישראל נתן האלהים בידו את מדין ואת כל המחנה
15 ੧੫ ਅਜਿਹਾ ਹੋਇਆ ਕਿ ਜਦ ਗਿਦਾਊਨ ਨੇ ਇਹ ਸੁਫ਼ਨਾ ਅਤੇ ਉਸ ਦਾ ਅਰਥ ਸੁਣਿਆ ਤਾਂ ਮੱਥਾ ਟੇਕਿਆ ਅਤੇ ਇਸਰਾਏਲੀ ਛਾਉਣੀ ਨੂੰ ਮੁੜ ਆਇਆ ਅਤੇ ਕਿਹਾ, “ਉੱਠੋ, ਕਿਉਂ ਜੋ ਯਹੋਵਾਹ ਨੇ ਮਿਦਯਾਨੀ ਫੌਜ ਨੂੰ ਤੁਹਾਡੇ ਹੱਥਾਂ ਵਿੱਚ ਕਰ ਦਿੱਤਾ ਹੈ!”
ויהי כשמע גדעון את מספר החלום ואת שברו--וישתחו וישב אל מחנה ישראל ויאמר קומו כי נתן יהוה בידכם את מחנה מדין
16 ੧੬ ਤਦ ਉਸ ਨੇ ਤਿੰਨ ਸੌ ਮਨੁੱਖਾਂ ਦੀਆਂ ਤਿੰਨ ਟੋਲੀਆਂ ਬਣਾਈਆਂ ਅਤੇ ਇੱਕ-ਇੱਕ ਦੇ ਹੱਥ ਵਿੱਚ ਇੱਕ-ਇੱਕ ਤੁਰ੍ਹੀ ਅਤੇ ਖਾਲੀ ਘੜਾ ਦਿੱਤਾ, ਅਤੇ ਇੱਕ-ਇੱਕ ਮਸ਼ਾਲ ਘੜਿਆਂ ਦੇ ਵਿੱਚ ਰੱਖੀ।
ויחץ את שלש מאות האיש שלשה ראשים ויתן שופרות ביד כלם וכדים ריקים ולפדים בתוך הכדים
17 ੧੭ ਫਿਰ ਉਸਨੇ ਉਨ੍ਹਾਂ ਨੂੰ ਕਿਹਾ, “ਮੈਨੂੰ ਵੇਖੋ ਅਤੇ ਮੇਰੇ ਵਾਂਗੂੰ ਹੀ ਕੰਮ ਕਰੋ ਅਤੇ ਸੁਚੇਤ ਰਹੋ। ਜਦ ਮੈਂ ਛਾਉਣੀ ਦੇ ਬੰਨ੍ਹੇ ਉੱਤੇ ਪਹੁੰਚ ਜਾਂਵਾਂ, ਤਾਂ ਜੋ ਕੁਝ ਮੈਂ ਕਰਾਂ ਤੁਸੀਂ ਵੀ ਉਸੇ ਤਰ੍ਹਾਂ ਹੀ ਕਰਨਾ।
ויאמר אליהם ממני תראו וכן תעשו והנה אנכי בא בקצה המחנה והיה כאשר אעשה כן תעשון
18 ੧੮ ਜਦ ਮੈਂ ਅਤੇ ਮੇਰੇ ਸਾਰੇ ਸਾਥੀ ਤੁਰ੍ਹੀਆਂ ਵਜਾਈਏ ਤਾਂ ਤੁਸੀਂ ਸਾਰੇ ਵੀ ਛਾਉਣੀ ਦੇ ਸਾਰਿਆਂ ਬੰਨ੍ਹਿਆਂ ਉੱਤੇ ਤੁਰ੍ਹੀਆਂ ਵਜਾਉਣਾ ਅਤੇ ਇਹ ਜੈਕਾਰਾ ਬੁਲਾਓ,” “ਯਹੋਵਾਹ ਅਤੇ ਗਿਦਾਊਨ ਦੀ ਤਲਵਾਰ!।”
ותקעתי בשופר--אנכי וכל אשר אתי ותקעתם בשופרות גם אתם סביבות כל המחנה ואמרתם ליהוה ולגדעון
19 ੧੯ ਇਸ ਤੋਂ ਬਾਅਦ ਗਿਦਾਊਨ ਅਤੇ ਉਹ ਸੌ ਮਨੁੱਖ ਜੋ ਉਸ ਦੇ ਨਾਲ ਸਨ, ਦੂਜੇ ਪਹਿਰ ਦੇ ਵੇਲੇ ਛਾਉਣੀ ਦੇ ਬੰਨ੍ਹੇ ਉੱਤੇ ਆਏ। ਉਸ ਸਮੇਂ ਪਹਿਰੇਦਾਰ ਹੁਣੇ ਬਦਲੇ ਹੀ ਸਨ, ਤਾਂ ਉਨ੍ਹਾਂ ਨੇ ਤੁਰ੍ਹੀਆਂ ਵਜਾਈਆਂ ਅਤੇ ਉਨ੍ਹਾਂ ਘੜਿਆਂ ਨੂੰ ਜੋ ਉਨ੍ਹਾਂ ਦੇ ਹੱਥ ਵਿੱਚ ਸਨ ਤੋੜ ਸੁੱਟਿਆ।
ויבא גדעון ומאה איש אשר אתו בקצה המחנה ראש האשמרת התיכונה--אך הקם הקימו את השמרים ויתקעו בשופרות ונפוץ הכדים אשר בידם
20 ੨੦ ਤਦ ਉਨ੍ਹਾਂ ਤਿੰਨਾਂ ਟੋਲੀਆਂ ਨੇ ਤੁਰ੍ਹੀਆਂ ਵਜਾਈਆਂ ਅਤੇ ਘੜੇ ਤੋੜ ਦਿੱਤੇ ਅਤੇ ਆਪਣੇ ਖੱਬੇ ਹੱਥਾਂ ਵਿੱਚ ਮਸ਼ਾਲਾਂ ਨੂੰ ਫੜ੍ਹਿਆ ਅਤੇ ਸੱਜੇ ਹੱਥਾਂ ਵਿੱਚ ਵਜਾਉਣ ਵਾਲੀ ਤੁਰ੍ਹੀਆਂ ਫੜ੍ਹੀਆਂ ਅਤੇ ਜ਼ੋਰ ਨਾਲ ਜੈਕਾਰਾ ਬੁਲਾਇਆ, “ਪਰਮੇਸ਼ੁਰ ਦੀ ਅਤੇ ਗਿਦਾਊਨ ਦੀ ਤਲਵਾਰ!”
ויתקעו שלשת הראשים בשופרות וישברו הכדים ויחזיקו ביד שמאולם בלפדים וביד ימינם השופרות לתקוע ויקראו חרב ליהוה ולגדעון
21 ੨੧ ਉਨ੍ਹਾਂ ਵਿੱਚੋਂ ਹਰੇਕ ਮਨੁੱਖ ਆਪੋ ਆਪਣੇ ਸਥਾਨ ਤੇ ਛਾਉਣੀ ਦੇ ਚੁਫ਼ੇਰੇ ਖੜ੍ਹਾ ਰਿਹਾ, ਤਾਂ ਸਾਰੀ ਫੌਜ ਦੌੜੀ ਅਤੇ ਚੀਕਾਂ ਮਾਰਦੀ ਹੋਈ ਭੱਜ ਨਿੱਕਲੀ।
ויעמדו איש תחתיו סביב למחנה וירץ כל המחנה ויריעו ויניסו (וינוסו)
22 ੨੨ ਉਨ੍ਹਾਂ ਨੇ ਤਿੰਨ ਸੌ ਤੁਰ੍ਹੀਆਂ ਵਜਾਈਆਂ ਅਤੇ ਯਹੋਵਾਹ ਨੇ ਇੱਕ-ਇੱਕ ਮਨੁੱਖ ਦੀ ਤਲਵਾਰ ਉਸ ਦੇ ਸਾਥੀ ਉੱਤੇ ਅਤੇ ਸਾਰੀ ਫੌਜ ਉੱਤੇ ਚਲਵਾਈ, ਤਾਂ ਫੌਜ ਸਰੇਰਹ ਦੀ ਵੱਲ ਬੈਤ ਸ਼ਿੱਟਾਹ ਨੂੰ ਅਤੇ ਅਬੇਲ - ਮਹੋਲਾਹ ਤੱਕ ਜੋ ਟੱਬਾਥ ਕੋਲ ਹੈ, ਭੱਜ ਗਈ।
ויתקעו שלש מאות השופרות וישם יהוה את חרב איש ברעהו ובכל המחנה וינס המחנה עד בית השטה צררתה--עד שפת אבל מחולה על טבת
23 ੨੩ ਤਦ ਇਸਰਾਏਲੀ ਲੋਕ ਨਫ਼ਤਾਲੀ ਅਤੇ ਆਸ਼ੇਰ ਅਤੇ ਸਾਰੇ ਮਨੱਸ਼ਹ ਤੋਂ ਇਕੱਠੇ ਹੋ ਕੇ ਨਿੱਕਲੇ ਅਤੇ ਮਿਦਯਾਨੀਆਂ ਦੇ ਪਿੱਛੇ ਪਏ।
ויצעק איש ישראל מנפתלי ומן אשר ומן כל מנשה וירדפו אחרי מדין
24 ੨੪ ਤਾਂ ਗਿਦਾਊਨ ਨੇ ਇਫ਼ਰਾਈਮ ਦੇ ਸਾਰੇ ਪਹਾੜੀ ਇਲਾਕੇ ਵਿੱਚ ਸੰਦੇਸ਼-ਵਾਹਕ ਭੇਜੇ ਅਤੇ ਕਿਹਾ, “ਮਿਦਯਾਨੀਆਂ ਦਾ ਸਾਹਮਣਾ ਕਰਨ ਨੂੰ ਆ ਜਾਓ ਅਤੇ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਯਰਦਨ ਨਦੀ ਦੇ ਘਾਟਾਂ ਨੂੰ ਬੈਤ ਬਾਰਾਹ ਤੱਕ ਆਪਣੇ ਕਬਜ਼ੇ ਵਿੱਚ ਕਰ ਲਓ।” ਤਦ ਸਾਰੇ ਇਫ਼ਰਾਈਮੀਆਂ ਨੇ ਇਕੱਠੇ ਹੋ ਕੇ ਯਰਦਨ ਨਦੀ ਨੂੰ ਬੈਤ ਬਾਰਾਹ ਤੱਕ ਆਪਣੇ ਕਬਜ਼ੇ ਵਿੱਚ ਕਰ ਲਿਆ।
ומלאכים שלח גדעון בכל הר אפרים לאמר רדו לקראת מדין ולכדו להם את המים עד בית ברה ואת הירדן ויצעק כל איש אפרים וילכדו את המים עד בית ברה ואת הירדן
25 ੨੫ ਅਤੇ ਉਨ੍ਹਾਂ ਨੇ ਮਿਦਯਾਨ ਦੇ ਦੋ ਹਾਕਮਾਂ ਓਰੇਬ ਅਤੇ ਜ਼ਏਬ ਨੂੰ ਫੜਿਆ, ਅਤੇ ਓਰੇਬ ਨੂੰ ਓਰੇਬ ਦੀ ਚੱਟਾਨ ਉੱਤੇ ਅਤੇ ਜ਼ਏਬ ਨੂੰ ਜ਼ਏਬ ਨਾਮਕ ਦਾਖ਼ਰਸ ਦੇ ਕੁੰਡ ਕੋਲ ਘਾਤ ਕੀਤਾ, ਅਤੇ ਫਿਰ ਉਹ ਮਿਦਯਾਨੀਆਂ ਦੇ ਪਿੱਛੇ ਪਏ ਅਤੇ ਓਰੇਬ ਤੇ ਜ਼ਏਬ ਦੇ ਸਿਰ ਯਰਦਨ ਦੇ ਪਾਰ ਗਿਦਾਊਨ ਕੋਲ ਲੈ ਆਏ।
וילכדו שני שרי מדין את ערב ואת זאב ויהרגו את עורב בצור עורב ואת זאב הרגו ביקב זאב וירדפו אל מדין וראש ערב וזאב--הביאו אל גדעון מעבר לירדן

< ਨਿਆਂਈਆਂ 7 >