< ਲੇਵੀਆਂ ਦੀ ਪੋਥੀ 25 >

1 ਫੇਰ ਯਹੋਵਾਹ ਸੀਨਈ ਦੇ ਪਰਬਤ ਵਿੱਚ ਮੂਸਾ ਨੂੰ ਆਖਿਆ,
וידבר יהוה אל משה בהר סיני לאמר
2 ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ, ਜਦ ਤੁਸੀਂ ਉਸ ਦੇਸ ਵਿੱਚ ਪਹੁੰਚ ਜਾਓ, ਜੋ ਮੈਂ ਤੁਹਾਨੂੰ ਦਿੰਦਾ ਹਾਂ, ਤਦ ਉਸ ਦੇਸ ਨੂੰ ਯਹੋਵਾਹ ਦੇ ਅੱਗੇ ਸਬਤ ਦਾ ਵਿਸ਼ਰਾਮ ਦਿਆ ਕਰਨਾ।
דבר אל בני ישראל ואמרת אלהם כי תבאו אל הארץ אשר אני נתן לכם--ושבתה הארץ שבת ליהוה
3 ਛੇ ਸਾਲ ਤੱਕ ਤੂੰ ਆਪਣੇ ਖੇਤ ਬੀਜੀਂ ਅਤੇ ਛੇ ਸਾਲ ਤੂੰ ਆਪਣੀਆਂ ਦਾਖਾਂ ਦੀ ਬਾਗਬਾਨੀ ਕਰੀਂ ਅਤੇ ਉਨ੍ਹਾਂ ਦੇ ਫ਼ਲਾਂ ਨੂੰ ਇਕੱਠਾ ਕਰੀਂ।
שש שנים תזרע שדך ושש שנים תזמר כרמך ואספת את תבואתה
4 ਪਰ ਸੱਤਵੇਂ ਸਾਲ ਵਿੱਚ ਯਹੋਵਾਹ ਦੇ ਅੱਗੇ ਧਰਤੀ ਨੂੰ ਸਬਤ ਦਾ ਵਿਸ਼ਰਾਮ ਮਿਲਿਆ ਕਰੇ। ਤੂੰ ਨਾ ਤਾਂ ਆਪਣੇ ਖੇਤ ਬੀਜੀਂ ਅਤੇ ਨਾ ਹੀ ਆਪਣੇ ਦਾਖਾਂ ਦੀ ਬਾਗਬਾਨੀ ਕਰੀਂ।
ובשנה השביעת שבת שבתון יהיה לארץ--שבת ליהוה שדך לא תזרע וכרמך לא תזמר
5 ਜੋ ਕੁਝ ਤੇਰੇ ਖੇਤ ਵਿੱਚ ਆਪੇ ਹੀ ਉੱਗ ਪਵੇ, ਉਸ ਨੂੰ ਤੂੰ ਨਾ ਵੱਢੀਂ, ਨਾ ਹੀ ਆਪਣੇ ਖਾਲੀ ਛੱਡੇ ਬਾਗ਼ਾਂ ਵਿੱਚੋਂ ਦਾਖ਼ਾਂ ਤੋੜੀ ਕਿਉਂ ਜੋ ਉਹ ਧਰਤੀ ਦੇ ਲਈ ਵਿਸ਼ਰਾਮ ਦਾ ਸਾਲ ਹੈ।
את ספיח קצירך לא תקצור ואת ענבי נזירך לא תבצר שנת שבתון יהיה לארץ
6 ਧਰਤੀ ਦੇ ਸਬਤ ਵਿੱਚ ਪੈਦਾ ਹੋਈ ਫ਼ਸਲ ਤੋਂ ਹੀ ਤੁਹਾਡੇ ਲਈ, ਤੁਹਾਡੇ ਦਾਸ-ਦਾਸੀਆਂ ਲਈ, ਤੁਹਾਡੇ ਮਜ਼ਦੂਰਾਂ ਦੇ ਲਈ ਅਤੇ ਪਰਦੇਸੀਆਂ ਲਈ ਜੋ ਤੁਹਾਡੇ ਨਾਲ ਵੱਸਦੇ ਹਨ, ਤੁਹਾਨੂੰ ਭੋਜਨ ਮਿਲੇਗਾ।
והיתה שבת הארץ לכם לאכלה--לך ולעבדך ולאמתך ולשכירך ולתושבך הגרים עמך
7 ਅਤੇ ਤੇਰੇ ਪਸ਼ੂਆਂ ਦੇ ਲਈ ਅਤੇ ਉਨ੍ਹਾਂ ਸਾਰੇ ਜਾਨਵਰਾਂ ਦੇ ਲਈ ਜੋ ਤੇਰੇ ਦੇਸ ਵਿੱਚ ਹਨ, ਉਨ੍ਹਾਂ ਦਾ ਭੋਜਨ ਵੀ ਧਰਤੀ ਦੀ ਉਪਜ ਤੋਂ ਹੀ ਮਿਲੇਗਾ।
ולבהמתך--ולחיה אשר בארצך תהיה כל תבואתה לאכל
8 ਤੂੰ ਸਾਲ ਦੇ ਸੱਤ ਸਬਤ ਗਿਣ ਲਵੀਂ ਅਰਥਾਤ ਸੱਤ ਗੁਣਾ ਸੱਤ ਸਾਲ ਅਤੇ ਇਨ੍ਹਾਂ ਸੱਤਾਂ ਸਬਤਾਂ ਦੇ ਸਾਲਾਂ ਦਾ ਸਮਾਂ ਉਣੰਜਾ ਸਾਲ ਹੋਵੇਗਾ।
וספרת לך שבע שבתת שנים--שבע שנים שבע פעמים והיו לך ימי שבע שבתת השנים תשע וארבעים שנה
9 ਤਦ ਤੂੰ ਸੱਤਵੇਂ ਮਹੀਨੇ ਦੇ ਦਸਵੇਂ ਦਿਨ ਨੂੰ ਅਰਥਾਤ ਪ੍ਰਾਸਚਿਤ ਦੇ ਦਿਨ ਅਨੰਦ ਦੀ ਤੁਰ੍ਹੀ ਆਪਣੇ ਸਾਰੇ ਦੇਸ ਵਿੱਚ ਉੱਚੀ ਅਵਾਜ਼ ਵਿੱਚ ਵਜਾਵੀਂ।
והעברת שופר תרועה בחדש השבעי בעשור לחדש ביום הכפרים תעבירו שופר בכל ארצכם
10 ੧੦ ਫੇਰ ਤੁਸੀਂ ਉਸ ਪੰਜਾਹਵੇਂ ਸਾਲ ਨੂੰ ਪਵਿੱਤਰ ਰੱਖਣਾ ਅਤੇ ਦੇਸ ਦੇ ਸਾਰੇ ਵਾਸੀਆਂ ਦੇ ਲਈ ਛੁਟਕਾਰੇ ਦੀ ਘੋਸ਼ਣਾ ਕਰਨਾ, ਇਹ ਤੁਹਾਡੇ ਲਈ ਅਨੰਦ ਦਾ ਸਾਲ ਹੋਵੇਗਾ, ਅਤੇ ਤੁਸੀਂ ਆਪਣੀ-ਆਪਣੀ ਨਿੱਜ-ਭੂਮੀ ਅਤੇ ਆਪਣੇ-ਆਪਣੇ ਘਰਾਣਿਆਂ ਵਿੱਚ ਮੁੜ ਜਾਣਾ।
וקדשתם את שנת החמשים שנה וקראתם דרור בארץ לכל ישביה יובל הוא תהיה לכם ושבתם איש אל אחזתו ואיש אל משפחתו תשבו
11 ੧੧ ਉਹ ਪੰਜਾਹਵਾਂ ਸਾਲ ਤੁਹਾਡੇ ਲਈ ਅਨੰਦ ਦਾ ਸਾਲ ਹੋਵੇਗਾ, ਉਸ ਵਿੱਚ ਤੁਸੀਂ ਨਾ ਬੀਜਣਾ ਅਤੇ ਨਾ ਉਸ ਨੂੰ ਵੱਢਣਾ ਜਿਹੜਾ ਆਪਣੇ ਆਪ ਉੱਗ ਪਵੇ, ਅਤੇ ਨਾ ਹੀ ਤੁਸੀਂ ਆਪਣੇ ਖਾਲੀ ਛੱਡੇ ਹੋਏ ਬਾਗ਼ਾਂ ਦੀਆਂ ਦਾਖਾਂ ਤੋੜਨਾ।
יובל הוא שנת החמשים שנה--תהיה לכם לא תזרעו--ולא תקצרו את ספיחיה ולא תבצרו את נזריה
12 ੧੨ ਕਿਉਂ ਜੋ ਉਹ ਅਨੰਦ ਦਾ ਸਾਲ ਹੈ, ਉਹ ਤੁਹਾਡੇ ਲਈ ਪਵਿੱਤਰ ਹੋਵੇ। ਜੋ ਕੁਝ ਖੇਤ ਵਿੱਚ ਆਪਣੇ ਆਪ ਉੱਗੇ ਤੁਸੀਂ ਉਸ ਵਿੱਚੋਂ ਹੀ ਖਾਣਾ।
כי יובל הוא קדש תהיה לכם מן השדה--תאכלו את תבואתה
13 ੧੩ ਇਸ ਅਨੰਦ ਦੇ ਸਾਲ ਵਿੱਚ ਤੁਸੀਂ ਸਾਰੇ ਆਪੋ-ਆਪਣੀ ਨਿੱਜ ਭੂਮੀ ਵਿੱਚ ਮੁੜ ਜਾਣਾ।
בשנת היובל הזאת תשבו איש אל אחזתו
14 ੧੪ ਜੇਕਰ ਤੂੰ ਆਪਣੇ ਗੁਆਂਢੀ ਨੂੰ ਕੁਝ ਵੇਚੇ ਜਾਂ ਆਪਣੇ ਗੁਆਂਢੀ ਦੇ ਹੱਥੋਂ ਕੁਝ ਮੁੱਲ ਲਵੇ ਤਾਂ ਤੁਸੀਂ ਇੱਕ ਦੂਜੇ ਨਾਲ ਅਣਉਚਿਤ ਵਿਵਹਾਰ ਨਾ ਕਰਨਾ।
וכי תמכרו ממכר לעמיתך או קנה מיד עמיתך--אל תונו איש את אחיו
15 ੧੫ ਅਨੰਦ ਦੇ ਸਾਲ ਤੋਂ ਬਾਅਦ ਜਿੰਨ੍ਹੇ ਸਾਲ ਹੋਣ ਉਨ੍ਹਾਂ ਦੀ ਗਿਣਤੀ ਦੇ ਅਨੁਸਾਰ ਮੁੱਲ ਠਹਿਰਾ ਕੇ ਤੁਸੀਂ ਆਪਣੇ ਗੁਆਂਢੀ ਤੋਂ ਮੁੱਲ ਲੈਣਾ ਅਤੇ ਖਰੀਦਣ ਦੇ ਸਾਲਾਂ ਦੇ ਲੇਖੇ ਅਨੁਸਾਰ ਉਹ ਤੇਰੇ ਹੱਥ ਵੇਚੇ।
במספר שנים אחר היובל תקנה מאת עמיתך במספר שני תבואת ימכר לך
16 ੧੬ ਸਾਲਾਂ ਦੇ ਵਧਣ ਅਨੁਸਾਰ, ਤੂੰ ਉਸ ਦਾ ਮੁੱਲ ਵਧਾਵੀਂ ਅਤੇ ਸਾਲਾਂ ਦੇ ਘਟਣ ਦੇ ਅਨੁਸਾਰ, ਤੂੰ ਉਸ ਦਾ ਮੁੱਲ ਘਟਾਵੀਂ ਕਿਉਂ ਜੋ ਸਾਲ ਦੀ ਉਪਜ ਦੇ ਲੇਖੇ ਅਨੁਸਾਰ ਹੀ ਉਹ ਤੇਰੇ ਕੋਲ ਵੇਚੇਗਾ।
לפי רב השנים תרבה מקנתו ולפי מעט השנים תמעיט מקנתו כי מספר תבואת הוא מכר לך
17 ੧੭ ਤੁਸੀਂ ਇੱਕ ਦੂਜੇ ਉੱਤੇ ਹਨੇਰ ਨਾ ਕਰਨਾ, ਪਰ ਤੂੰ ਆਪਣੇ ਪਰਮੇਸ਼ੁਰ ਤੋਂ ਡਰੀਂ ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
ולא תונו איש את עמיתו ויראת מאלהיך כי אני יהוה אלהיכם
18 ੧੮ ਇਸ ਲਈ ਤੁਸੀਂ ਮੇਰੀਆਂ ਬਿਧੀਆਂ ਨੂੰ ਪੂਰਾ ਕਰਨਾ, ਅਤੇ ਮੇਰੇ ਨਿਯਮਾਂ ਨੂੰ ਮੰਨ ਕੇ ਉਨ੍ਹਾਂ ਦੇ ਅਨੁਸਾਰ ਚੱਲਣਾ, ਕਿਉਂ ਜੋ ਅਜਿਹਾ ਕਰਨ ਨਾਲ ਤੁਸੀਂ ਦੇਸ ਵਿੱਚ ਸੁੱਖ-ਸਾਂਦ ਨਾਲ ਰਹੋਗੇ।
ועשיתם את חקתי ואת משפטי תשמרו ועשיתם אתם--וישבתם על הארץ לבטח
19 ੧੯ ਉਹ ਧਰਤੀ ਆਪਣਾ ਫਲ ਉਪਜਾਵੇਗੀ ਅਤੇ ਤੁਸੀਂ ਰੱਜ ਕੇ ਖਾਓਗੇ ਅਤੇ ਤੁਸੀਂ ਉਸ ਦੇਸ਼ ਵਿੱਚ ਸੁੱਖ-ਸਾਂਦ ਨਾਲ ਰਹੋਗੇ।
ונתנה הארץ פריה ואכלתם לשבע וישבתם לבטח עליה
20 ੨੦ ਜੇਕਰ ਤੁਸੀਂ ਆਖੋ ਕਿ ਸੱਤਵੇਂ ਸਾਲ ਵਿੱਚ ਅਸੀਂ ਕੀ ਖਾਵਾਂਗੇ, ਵੇਖੋ, ਨਾ ਤਾਂ ਅਸੀਂ ਬੀਜਾਂਗੇ ਅਤੇ ਨਾ ਹੀ ਅਸੀਂ ਅੰਨ ਇਕੱਠਾ ਕਰਾਂਗੇ,
וכי תאמרו מה נאכל בשנה השביעת הן לא נזרע ולא נאסף את תבואתנו
21 ੨੧ ਤਦ ਮੈਂ ਛੇਵੇਂ ਸਾਲ ਵਿੱਚ ਤੁਹਾਨੂੰ ਅਜਿਹੀ ਬਰਕਤ ਦਿਆਂਗਾ ਕਿ ਧਰਤੀ ਤਿੰਨ ਸਾਲਾਂ ਦੇ ਲਈ ਫਲ ਉਪਜਾਵੇਗੀ।
וצויתי את ברכתי לכם בשנה הששית ועשת את התבואה לשלש השנים
22 ੨੨ ਅਤੇ ਤੁਸੀਂ ਅੱਠਵੇਂ ਸਾਲ ਵਿੱਚ ਬੀਜੋਗੇ ਅਤੇ ਨੌਵੇਂ ਸਾਲ ਤੱਕ ਪਹਿਲੀ ਫ਼ਸਲ ਵਿੱਚੋਂ ਹੀ ਖਾਂਦੇ ਰਹੋਗੇ। ਜਦ ਤੱਕ ਨੌਵੇਂ ਸਾਲ ਦੀ ਉਪਜ ਨਾ ਮਿਲੇ ਤਦ ਤੱਕ ਤੁਸੀਂ ਪੁਰਾਣੀ ਉਪਜ ਵਿੱਚੋਂ ਹੀ ਖਾਂਦੇ ਰਹੋਗੇ।
וזרעתם את השנה השמינת ואכלתם מן התבואה ישן עד השנה התשיעת עד בוא תבואתה--תאכלו ישן
23 ੨੩ ਧਰਤੀ ਸਦਾ ਦੇ ਲਈ ਵੇਚੀ ਨਾ ਜਾਏ ਕਿਉਂ ਜੋ ਧਰਤੀ ਮੇਰੀ ਹੈ ਅਤੇ ਉਸ ਵਿੱਚ ਤੁਸੀਂ ਪਰਦੇਸੀ ਅਤੇ ਪਰਾਹੁਣੇ ਹੋ ਕੇ ਰਹਿੰਦੇ ਹੋ।
והארץ לא תמכר לצמתת--כי לי הארץ כי גרים ותושבים אתם עמדי
24 ੨੪ ਪਰ ਤੁਸੀਂ ਆਪਣੇ ਵਿਰਾਸਤ ਦੇ ਸਾਰੇ ਦੇਸ਼ ਵਿੱਚ ਧਰਤੀ ਨੂੰ ਛੁਡਾਉਣ ਦੀ ਮਨਜ਼ੂਰੀ ਦੇਣਾ।
ובכל ארץ אחזתכם גאלה תתנו לארץ
25 ੨੫ ਜੇ ਕਦੇ ਤੇਰਾ ਭਰਾ ਕੰਗਾਲ ਹੋ ਜਾਵੇ ਅਤੇ ਆਪਣੇ ਹਿੱਸੇ ਦੀ ਜ਼ਮੀਨ ਵਿੱਚੋਂ ਕੁਝ ਵੇਚ ਦੇਵੇ ਅਤੇ ਤਾਂ ਉਸ ਦੇ ਸਭ ਤੋਂ ਨਜ਼ਦੀਕੀ ਰਿਸ਼ਤੇਦਾਰਾਂ ਵਿੱਚੋਂ ਕੋਈ ਆ ਕੇ ਉਸ ਜ਼ਮੀਨ ਨੂੰ ਛੁਡਾ ਲਵੇ ਜੋ ਉਸ ਦੇ ਭਰਾ ਨੇ ਵੇਚੀ ਸੀ।
כי ימוך אחיך ומכר מאחזתו--ובא גאלו הקרב אליו וגאל את ממכר אחיו
26 ੨੬ ਪਰ ਜੇਕਰ ਉਸ ਦੇ ਲਈ ਕੋਈ ਛੁਡਾਉਣ ਵਾਲਾ ਨਾ ਹੋਵੇ ਅਤੇ ਉਹ ਮਨੁੱਖ ਆਪ ਉਸ ਨੂੰ ਛੁਡਾਉਣ ਦੇ ਯੋਗ ਹੋ ਜਾਵੇ,
ואיש כי לא יהיה לו גאל והשיגה ידו ומצא כדי גאלתו
27 ੨੭ ਤਦ ਉਹ ਉਸ ਨੂੰ ਵੇਚਣ ਦੇ ਸਮੇਂ ਤੋਂ ਸਾਲਾਂ ਦੀ ਗਿਣਤੀ ਕਰਕੇ ਬਾਕੀ ਸਾਲਾਂ ਦੀ ਉਪਜ ਦਾ ਮੁੱਲ ਉਸ ਨੂੰ ਮੋੜ ਦੇਵੇ, ਜਿਸ ਨੂੰ ਉਸ ਨੇ ਉਹ ਜ਼ਮੀਨ ਵੇਚੀ ਸੀ ਅਤੇ ਫੇਰ ਉਹ ਆਪਣੇ ਹਿੱਸੇ ਦੀ ਜ਼ਮੀਨ ਦਾ ਅਧਿਕਾਰੀ ਹੋ ਜਾਵੇ।
וחשב את שני ממכרו והשיב את העדף לאיש אשר מכר לו ושב לאחזתו
28 ੨੮ ਪਰ ਜੇਕਰ ਉਹ ਉਸ ਨੂੰ ਛੁਡਾਉਣ ਦੇ ਯੋਗ ਨਾ ਹੋਵੇ ਤਾਂ ਉਸ ਦੀ ਵੇਚੀ ਹੋਈ ਜ਼ਮੀਨ ਅਨੰਦ ਦੇ ਸਾਲ ਤੱਕ ਮੁੱਲ ਲੈਣ ਵਾਲੇ ਦੇ ਹੱਥ ਵਿੱਚ ਰਹੇਗੀ ਅਤੇ ਅਨੰਦ ਦੇ ਸਾਲ ਵਿੱਚ ਉਹ ਛੁੱਟ ਜਾਵੇਗੀ ਅਤੇ ਉਸ ਦੇ ਹਿੱਸੇ ਦੀ ਜ਼ਮੀਨ ਉਸ ਨੂੰ ਮਿਲ ਜਾਵੇਗੀ।
ואם לא מצאה ידו די השיב לו--והיה ממכרו ביד הקנה אתו עד שנת היובל ויצא ביבל ושב לאחזתו
29 ੨੯ ਜੇਕਰ ਕੋਈ ਮਨੁੱਖ ਸ਼ਹਿਰਪਨਾਹ ਵਾਲੇ ਸ਼ਹਿਰ ਵਿੱਚ ਘਰ ਵੇਚੇ ਤਾਂ ਉਸ ਨੂੰ ਵੇਚਣ ਤੋਂ ਬਾਅਦ ਉਹ ਇੱਕ ਸਾਲ ਵਿੱਚ ਉਸ ਨੂੰ ਛੁਡਾ ਸਕਦਾ ਹੈ ਅਰਥਾਤ ਪੂਰੇ ਸਾਲ ਉਸ ਮਨੁੱਖ ਕੋਲ ਉਸ ਨੂੰ ਛੁਡਾਉਣ ਦਾ ਅਧਿਕਾਰ ਹੈ।
ואיש כי ימכר בית מושב עיר חומה--והיתה גאלתו עד תם שנת ממכרו ימים תהיה גאלתו
30 ੩੦ ਪਰ ਜੇਕਰ ਉਹ ਇੱਕ ਸਾਲ ਵਿੱਚ ਛੁਡਾਇਆ ਨਾ ਜਾਵੇ, ਤਦ ਉਹ ਘਰ ਜੋ ਸ਼ਹਿਰਪਨਾਹ ਵਾਲੇ ਸ਼ਹਿਰ ਵਿੱਚ ਹੈ, ਮੁੱਲ ਲੈਣ ਵਾਲੇ ਦਾ ਹੋਵੇਗਾ ਅਤੇ ਉਸ ਦੀਆਂ ਪੀੜ੍ਹੀਆਂ ਤੱਕ ਉਸੇ ਦਾ ਰਹੇਗਾ ਅਤੇ ਅਨੰਦ ਦੇ ਸਾਲ ਵਿੱਚ ਵੀ ਨਾ ਛੁਡਾਇਆ ਜਾਵੇਗਾ।
ואם לא יגאל עד מלאת לו שנה תמימה--וקם הבית אשר בעיר אשר לא (לו) חמה לצמיתת לקנה אתו לדרתיו לא יצא ביבל
31 ੩੧ ਪਰ ਉਨ੍ਹਾਂ ਪਿੰਡਾਂ ਦੇ ਘਰ, ਜਿਨ੍ਹਾਂ ਦੇ ਦੁਆਲੇ ਸ਼ਹਿਰਪਨਾਹ ਨਹੀਂ ਹੈ, ਉਹ ਦੇਸ਼ ਦੇ ਖੇਤਾਂ ਦੀ ਤਰ੍ਹਾਂ ਹੀ ਸਮਝੇ ਜਾਣਗੇ, ਉਹ ਛੁਡਾਏ ਜਾ ਸਕਦੇ ਹਨ, ਉਹ ਅਨੰਦ ਦੇ ਸਾਲ ਵਿੱਚ ਛੱਡੇ ਜਾਣ।
ובתי החצרים אשר אין להם חמה סביב--על שדה הארץ יחשב גאלה תהיה לו וביבל יצא
32 ੩੨ ਫੇਰ ਵੀ ਲੇਵੀਆਂ ਦੇ ਸ਼ਹਿਰਾਂ ਵਿੱਚ ਉਨ੍ਹਾਂ ਦੇ ਨਿੱਜ-ਭਾਗ ਵਾਲੇ ਸ਼ਹਿਰਾਂ ਦੇ ਘਰਾਂ ਨੂੰ, ਲੇਵੀ ਕਿਸੇ ਵੀ ਸਮੇਂ ਛੁਡਾ ਸਕਦੇ ਹਨ।
וערי הלוים--בתי ערי אחזתם גאלת עולם תהיה ללוים
33 ੩੩ ਪਰ ਜੇਕਰ ਕੋਈ ਲੇਵੀ ਆਪਣਾ ਹਿੱਸਾ ਨਾ ਛੁਡਾਵੇ ਤਾਂ ਉਹ ਵੇਚਿਆ ਹੋਇਆ ਘਰ ਜੋ ਉਸ ਦੇ ਹਿੱਸੇ ਦੇ ਸ਼ਹਿਰ ਵਿੱਚ ਹੋਵੇ, ਅਨੰਦ ਦੇ ਸਾਲ ਵਿੱਚ ਛੁੱਟ ਜਾਵੇ ਕਿਉਂ ਜੋ ਇਸਰਾਏਲੀਆਂ ਦੇ ਵਿੱਚ ਲੇਵੀਆਂ ਦਾ ਹਿੱਸਾ ਉਨ੍ਹਾਂ ਦੇ ਸ਼ਹਿਰ ਵਿੱਚ ਉਹ ਘਰ ਹੀ ਹੈ।
ואשר יגאל מן הלוים ויצא ממכר בית ועיר אחזתו ביבל כי בתי ערי הלוים הוא אחזתם בתוך בני ישראל
34 ੩੪ ਪਰ ਉਨ੍ਹਾਂ ਦੇ ਸ਼ਹਿਰਾਂ ਦੇ ਦੁਆਲੇ ਦੀਆਂ ਚਾਰਗਾਹਾਂ ਵੇਚੀਆਂ ਨਾ ਜਾਣ ਕਿਉਂ ਜੋ ਉਹ ਸਦਾ ਲਈ ਉਨ੍ਹਾਂ ਦਾ ਹਿੱਸਾ ਹਨ।
ושדה מגרש עריהם לא ימכר כי אחזת עולם הוא להם
35 ੩੫ ਜੇਕਰ ਤੇਰਾ ਭਰਾ ਕੰਗਾਲ ਹੋ ਜਾਵੇ ਅਤੇ ਉਸ ਦਾ ਹੱਥ ਤੰਗ ਹੋਵੇ ਤਾਂ ਤੂੰ ਉਸ ਨੂੰ ਸੰਭਾਲੀਂ, ਉਹ ਪਰਦੇਸੀ ਜਾਂ ਪ੍ਰਾਹੁਣੇ ਦੀ ਤਰ੍ਹਾਂ ਤੇਰੇ ਨਾਲ ਰਹੇ।
וכי ימוך אחיך ומטה ידו עמך--והחזקת בו גר ותושב וחי עמך
36 ੩੬ ਉਸ ਤੋਂ ਤੂੰ ਵਿਆਜ ਜਾਂ ਮੁਨਾਫ਼ਾ ਨਾ ਲਵੀਂ ਪਰ ਆਪਣੇ ਪਰਮੇਸ਼ੁਰ ਤੋਂ ਡਰੀਂ ਤਾਂ ਜੋ ਤੇਰਾ ਭਰਾ ਤੇਰੇ ਨਾਲ ਹੀ ਵੱਸਦਾ ਰਹੇ।
אל תקח מאתו נשך ותרבית ויראת מאלהיך וחי אחיך עמך
37 ੩੭ ਤੂੰ ਉਸ ਨੂੰ ਆਪਣਾ ਪੈਸਾ ਵਿਆਜ ਤੇ ਨਾ ਦੇਵੀਂ, ਨਾ ਹੀ ਮੁਨਾਫ਼ੇ ਲਈ ਉਸ ਨੂੰ ਭੋਜਨ ਖਿਲਾਵੀਂ।
את כספך--לא תתן לו בנשך ובמרבית לא תתן אכלך
38 ੩੮ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਜੋ ਤੁਹਾਨੂੰ ਕਨਾਨ ਦੇਸ਼ ਦੇਣ ਲਈ ਅਤੇ ਤੁਹਾਡਾ ਪਰਮੇਸ਼ੁਰ ਬਣਨ ਲਈ ਤੁਹਾਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ ਹਾਂ।
אני יהוה אלהיכם אשר הוצאתי אתכם מארץ מצרים--לתת לכם את ארץ כנען להיות לכם לאלהים
39 ੩੯ ਜੇਕਰ ਤੁਹਾਡੇ ਵਿੱਚ ਤੁਹਾਡਾ ਕੋਈ ਭਰਾ ਕੰਗਾਲ ਹੋ ਜਾਵੇ ਅਤੇ ਆਪਣੇ ਆਪ ਨੂੰ ਤੇਰੇ ਹੱਥ ਵੇਚ ਦੇਵੇ ਤਾਂ ਤੂੰ ਉਸ ਤੋਂ ਦਾਸ ਵਰਗੀ ਸੇਵਾ ਨਾ ਕਰਵਾਈਂ।
וכי ימוך אחיך עמך ונמכר לך--לא תעבד בו עבדת עבד
40 ੪੦ ਪਰ ਉਹ ਤੇਰੇ ਕੋਲ ਮਜ਼ਦੂਰ ਜਾਂ ਪ੍ਰਾਹੁਣੇ ਦੀ ਤਰ੍ਹਾਂ ਰਹੇ ਅਤੇ ਅਨੰਦ ਦੇ ਸਾਲ ਤੱਕ ਤੇਰੀ ਸੇਵਾ ਕਰੇ,
כשכיר כתושב יהיה עמך עד שנת היבל יעבד עמך
41 ੪੧ ਅਤੇ ਫੇਰ ਉਹ ਆਪਣੇ ਬਾਲ ਬੱਚਿਆਂ ਸਮੇਤ ਤੇਰੇ ਕੋਲੋਂ ਛੁੱਟ ਜਾਵੇ ਅਤੇ ਆਪਣੇ ਟੱਬਰ ਕੋਲ ਆਪਣੇ ਪੁਰਖਿਆਂ ਦੀ ਨਿੱਜ-ਭੂਮੀ ਨੂੰ ਮੁੜ ਜਾਵੇ।
ויצא מעמך--הוא ובניו עמו ושב אל משפחתו ואל אחזת אבתיו ישוב
42 ੪੨ ਕਿਉਂ ਜੋ ਉਹ ਮੇਰੇ ਹੀ ਦਾਸ ਹਨ, ਜਿਨ੍ਹਾਂ ਨੂੰ ਮੈਂ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ ਹਾਂ, ਇਸ ਲਈ ਉਹ ਦਾਸਾਂ ਵਾਂਗੂੰ ਵੇਚੇ ਨਾ ਜਾਣ।
כי עבדי הם אשר הוצאתי אתם מארץ מצרים לא ימכרו ממכרת עבד
43 ੪੩ ਤੂੰ ਉਨ੍ਹਾਂ ਦੇ ਉੱਤੇ ਹਨੇਰ ਨਾ ਕਰੀਂ ਪਰ ਆਪਣੇ ਪਰਮੇਸ਼ੁਰ ਤੋਂ ਡਰੀਂ।
לא תרדה בו בפרך ויראת מאלהיך
44 ੪੪ ਤੇਰੇ ਕੋਲ ਜੋ ਵੀ ਦਾਸ ਅਤੇ ਦਾਸੀਆਂ ਹੋਣ, ਉਹ ਉਨ੍ਹਾਂ ਲੋਕਾਂ ਵਿੱਚੋਂ ਹੋਣ ਜੋ ਤੁਹਾਡੇ ਆਲੇ-ਦੁਆਲੇ ਹਨ, ਉਨ੍ਹਾਂ ਤੋਂ ਹੀ ਤੁਸੀਂ ਦਾਸ ਅਤੇ ਦਾਸੀਆਂ ਨੂੰ ਮੁੱਲ ਲੈਣਾ।
ועבדך ואמתך אשר יהיו לך מאת הגוים אשר סביבתיכם--מהם תקנו עבד ואמה
45 ੪੫ ਉਨ੍ਹਾਂ ਓਪਰਿਆਂ ਦੀਆਂ ਸੰਤਾਨਾਂ ਵਿੱਚੋਂ ਜੋ ਤੁਹਾਡੇ ਵਿਚਕਾਰ ਵੱਸਦੇ ਹਨ ਅਤੇ ਉਨ੍ਹਾਂ ਦੇ ਟੱਬਰਾਂ ਵਿੱਚੋਂ ਜੋ ਤੁਹਾਡੇ ਨਾਲ ਹਨ ਅਤੇ ਤੁਹਾਡੇ ਦੇਸ਼ ਵਿੱਚ ਜੰਮੇ ਹੋਣ, ਉਨ੍ਹਾਂ ਵਿੱਚੋਂ ਤੁਸੀਂ ਦਾਸ-ਦਾਸੀਆਂ ਮੁੱਲ ਲਵੋ ਅਤੇ ਉਹ ਤੁਹਾਡੇ ਅਧਿਕਾਰ ਵਿੱਚ ਰਹਿਣ।
וגם מבני התושבים הגרים עמכם מהם תקנו וממשפחתם אשר עמכם אשר הולידו בארצכם והיו לכם לאחזה
46 ੪੬ ਅਤੇ ਤੁਸੀਂ ਆਪਣੇ ਬਾਅਦ ਆਪਣੇ ਪੁੱਤਰਾਂ ਨੂੰ ਵੀ ਉਨ੍ਹਾਂ ਦਾ ਅਧਿਕਾਰੀ ਬਣਾ ਸਕੋਗੇ, ਉਹ ਉਨ੍ਹਾਂ ਦੀ ਜਾਇਦਾਦ ਹੋਣਗੇ, ਉਹ ਸਦਾ ਦੇ ਲਈ ਤੇਰੇ ਦਾਸ ਬਣਨ ਪਰ ਤੁਸੀਂ ਆਪਣੇ ਇਸਰਾਏਲੀਆਂ ਭਰਾਵਾਂ ਵਿੱਚ ਇੱਕ ਦੂਜੇ ਉੱਤੇ ਹਨੇਰ ਨਾ ਕਰਨਾ।
והתנחלתם אתם לבניכם אחריכם לרשת אחזה--לעלם בהם תעבדו ובאחיכם בני ישראל איש באחיו לא תרדה בו בפרך
47 ੪੭ ਜੇਕਰ ਕੋਈ ਪਰਦੇਸੀ ਜਾਂ ਓਪਰਾ ਜੋ ਤੇਰੇ ਨਾਲ ਹੈ, ਧਨਵਾਨ ਹੋ ਜਾਵੇ ਅਤੇ ਉਸ ਦੇ ਕੋਲ ਰਹਿਣ ਵਾਲਾ ਤੇਰਾ ਭਰਾ ਕੰਗਾਲ ਹੋ ਕੇ ਆਪਣੇ ਆਪ ਨੂੰ ਉਸ ਪਰਦੇਸੀ ਜਾਂ ਓਪਰੇ ਜਾਂ ਉਸ ਦੇ ਟੱਬਰ ਦੇ ਹੱਥ ਵੇਚ ਦੇਵੇ,
וכי תשיג יד גר ותושב עמך ומך אחיך עמו ונמכר לגר תושב עמך או לעקר משפחת גר
48 ੪੮ ਤਾਂ ਉਸ ਦੇ ਵਿਕਣ ਤੋਂ ਬਾਅਦ ਉਹ ਫੇਰ ਛੁਡਾਇਆ ਜਾ ਸਕਦਾ ਹੈ, ਉਸ ਦੇ ਭਰਾਵਾਂ ਵਿੱਚੋਂ ਕੋਈ ਉਸ ਨੂੰ ਛੁਡਾ ਲਵੇ।
אחרי נמכר גאלה תהיה לו אחד מאחיו יגאלנו
49 ੪੯ ਉਸ ਦਾ ਚਾਚਾ, ਜਾਂ ਉਸ ਦੇ ਚਾਚੇ ਦਾ ਪੁੱਤਰ, ਜਾਂ ਉਸ ਦੇ ਟੱਬਰ ਵਿੱਚੋਂ ਕੋਈ ਨਜ਼ਦੀਕੀ ਰਿਸ਼ਤੇਦਾਰ ਉਸ ਨੂੰ ਛੁਡਾ ਸਕਦਾ ਹੈ, ਜਾਂ ਜਦ ਉਹ ਆਪਣੇ ਆਪ ਨੂੰ ਛੁਡਾਉਣ ਦੇ ਯੋਗ ਹੋ ਜਾਵੇ ਤਾਂ ਆਪਣੇ ਆਪ ਨੂੰ ਛੁਡਾ ਲਵੇ।
או דדו או בן דדו יגאלנו או משאר בשרו ממשפחתו יגאלנו או השיגה ידו ונגאל
50 ੫੦ ਉਹ ਆਪਣੇ ਮੁੱਲ ਲੈਣ ਵਾਲੇ ਦੇ ਨਾਲ, ਆਪਣੇ ਵੇਚੇ ਜਾਣ ਦੇ ਸਾਲ ਤੋਂ ਲੈ ਕੇ ਅਨੰਦ ਦੇ ਸਾਲ ਤੱਕ ਲੇਖਾ ਕਰੇ ਅਤੇ ਉਸ ਦੇ ਵਿਕਣ ਦਾ ਮੁੱਲ ਸਾਲਾਂ ਦੇ ਲੇਖੇ ਦੇ ਅਨੁਸਾਰ ਹੋਵੇ ਅਰਥਾਤ ਉਹ ਉਸ ਨੂੰ ਛੱਡਣ ਦਾ ਮੁੱਲ ਮਜ਼ਦੂਰ ਦੀ ਮਜ਼ਦੂਰੀ ਦੇ ਅਨੁਸਾਰ ਠਹਿਰਾਵੇ।
וחשב עם קנהו משנת המכרו לו עד שנת היבל והיה כסף ממכרו במספר שנים כימי שכיר יהיה עמו
51 ੫੧ ਜੇਕਰ ਅਨੰਦ ਦੇ ਸਾਲ ਵਿੱਚ ਬਹੁਤ ਸਾਲ ਬਾਕੀ ਰਹਿੰਦੇ ਹੋਣ ਤਾਂ ਉਹ ਆਪਣੇ ਆਪ ਨੂੰ ਛੁਡਾਉਣ ਲਈ ਜਿਸ ਮੁੱਲ ਵਿੱਚ ਉਹ ਵੇਚਿਆ ਗਿਆ ਸੀ, ਸਾਲਾਂ ਦੇ ਅਨੁਸਾਰ ਉਸ ਨੂੰ ਮੋੜ ਦੇਵੇ,
אם עוד רבות בשנים--לפיהן ישיב גאלתו מכסף מקנתו
52 ੫੨ ਅਤੇ ਜੇਕਰ ਅਨੰਦ ਦੇ ਸਾਲ ਵਿੱਚ ਥੋੜ੍ਹੇ ਸਾਲ ਹੀ ਰਹਿੰਦੇ ਹੋਣ ਤਾਂ ਉਹ ਆਪਣੇ ਮੁੱਲ ਲੈਣ ਵਾਲੇ ਦੇ ਨਾਲ ਲੇਖਾ ਕਰੇ ਅਤੇ ਆਪਣੇ ਆਪ ਨੂੰ ਛੁਡਾਉਣ ਦਾ ਮੁੱਲ ਉਨ੍ਹਾਂ ਸਾਲਾਂ ਦੇ ਅਨੁਸਾਰ ਉਸ ਨੂੰ ਮੋੜ ਦੇਵੇ।
ואם מעט נשאר בשנים עד שנת היבל--וחשב לו כפי שניו ישיב את גאלתו
53 ੫੩ ਉਹ ਆਪਣੇ ਸੁਆਮੀ ਦੇ ਨਾਲ ਉਸ ਮਜ਼ਦੂਰ ਦੀ ਤਰ੍ਹਾਂ ਰਹੇ, ਜਿਸ ਦੀ ਸਲਾਨਾ ਮਜ਼ਦੂਰੀ ਠਹਿਰਾਈ ਜਾਂਦੀ ਹੈ, ਅਤੇ ਉਸ ਦਾ ਸੁਆਮੀ ਤੇਰੇ ਵੇਖਦਿਆਂ ਉਸ ਦੇ ਉੱਤੇ ਹਨੇਰ ਨਾ ਕਰੇ।
כשכיר שנה בשנה יהיה עמו לא ירדנו בפרך לעיניך
54 ੫੪ ਪਰ ਜੇਕਰ ਉਹ ਇਨ੍ਹਾਂ ਸਾਰੇ ਤਰੀਕਿਆਂ ਦੇ ਨਾਲ ਛੁਡਾਇਆ ਨਾ ਜਾਵੇ ਤਾਂ ਉਹ ਅਨੰਦ ਦੇ ਸਾਲ ਵਿੱਚ ਆਪਣੇ ਬਾਲ ਬੱਚਿਆਂ ਸਮੇਤ ਛੁੱਟ ਜਾਵੇ।
ואם לא יגאל באלה--ויצא בשנת היבל הוא ובניו עמו
55 ੫੫ ਕਿਉਂ ਜੋ ਇਸਰਾਏਲੀ ਮੇਰੇ ਦਾਸ ਹਨ। ਉਹ ਮੇਰੇ ਹੀ ਦਾਸ ਹਨ, ਜਿਨ੍ਹਾਂ ਨੂੰ ਮੈਂ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ ਹਾਂ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
כי לי בני ישראל עבדים--עבדי הם אשר הוצאתי אותם מארץ מצרים אני יהוה אלהיכם

< ਲੇਵੀਆਂ ਦੀ ਪੋਥੀ 25 >