< ਲੂਕਾ 1 >

1 ਇਸ ਲਈ ਬਹੁਤਿਆਂ ਲੋਕਾਂ ਨੇ, ਉਨ੍ਹਾਂ ਗੱਲਾਂ ਦਾ ਇਤਹਾਸ ਲਿਖਣ ਦਾ ਫੈਸਲਾ ਕੀਤਾ ਜੋ ਸਾਡੇ ਵਿੱਚ ਪੂਰੀਆਂ ਹੋਈਆਂ ਹਨ।
我らの中に成りし事の物語につき、始よりの目撃者にして、
2 ਜਿਵੇਂ ਉਨ੍ਹਾਂ ਨੇ ਸਾਨੂੰ ਦੱਸਿਆ ਜਿਹੜੇ ਸ਼ੁਰੂਆਤ ਤੋਂ ਚਸ਼ਮਦੀਦ ਗਵਾਹ ਅਤੇ ਬਚਨ ਦੇ ਸੇਵਕ ਸਨ।
御言の役者となりたる人々の、我らに傳へし其のままを書き列ねんと、手を著けし者あまたある故に、
3 ਹੇ ਆਦਰਯੋਗ ਥਿਉਫ਼ਿਲੁਸ ਮੈਂ ਵੀ ਪੂਰੇ ਯਤਨ ਨਾਲ ਖੋਜ ਕਰਕੇ ਇਸ ਗੱਲ ਨੂੰ ਚੰਗਾ ਸਮਝਿਆ ਜੋ ਤੇਰੇ ਲਈ ਸਾਰੀ ਵਾਰਤਾ ਜਿਵੇਂ ਹੋਈ, ਉਸੇ ਤਰ੍ਹਾਂ ਲਿਖਾਂ।
我も凡ての事を最初より詳細に推し尋ねたれば、
4 ਕਿ ਤੂੰ ਉਨ੍ਹਾਂ ਗੱਲਾਂ ਦੀ ਸਚਿਆਈ ਨੂੰ ਜਾਣ ਲਵੇਂ ਜਿਨ੍ਹਾਂ ਦੀ ਤੂੰ ਸਿੱਖਿਆ ਪਾਈ।
テオピロ閣下よ、汝の教へられたる事の慥なるを悟らせん爲に、これが序を正して書き贈るは善き事と思はるるなり。
5 ਯਹੂਦਿਯਾ ਦੇ ਰਾਜਾ ਹੇਰੋਦੇਸ ਦੇ ਸਮੇਂ ਅਬੀਯਾਹ ਦੇ ਦਲ ਵਿੱਚੋਂ, ਜ਼ਕਰਯਾਹ ਨਾਮ ਦਾ ਇੱਕ ਜਾਜਕ ਸੀ ਅਤੇ ਉਸ ਦੀ ਪਤਨੀ ਇਲੀਸਬਤ ਹਾਰੂਨ ਦੇ ਘਰਾਣੇ ਦੀ ਸੀ।
ユダヤの王ヘロデの時、アビヤの組の祭司に、ザカリヤという人あり。その妻はアロンの裔にて、名をエリサベツといふ。
6 ਉਹ ਦੋਵੇਂ ਪਰਮੇਸ਼ੁਰ ਦੇ ਅੱਗੇ ਧਰਮੀ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਤੇ ਨਿਰਦੋਸ਼ ਚੱਲਦੇ ਸਨ।
二人ながら神の前に正しくして、主の誡命と定規とを、みな缺なく行へり。
7 ਉਨ੍ਹਾਂ ਦੇ ਔਲਾਦ ਨਹੀਂ ਸੀ ਕਿਉਂਕਿ ਇਲੀਸਬਤ ਬਾਂਝ ਸੀ ਅਤੇ ਦੋਵੇਂ ਬਜ਼ੁਰਗ ਸਨ।
エリサベツ石女なれば、彼らに子なし、また二人とも年 邁みぬ。
8 ਇਸ ਤਰ੍ਹਾਂ ਹੋਇਆ ਕਿ ਜਦ ਉਹ ਪਰਮੇਸ਼ੁਰ ਦੇ ਹਜ਼ੂਰ ਆਪਣੀ ਵਾਰੀ ਸਿਰ ਜਾਜਕ ਦਾ ਕੰਮ ਕਰ ਰਿਹਾ ਸੀ।
さてザカリヤその組の順番に當りて、神の前に祭司の務を行ふとき、
9 ਤਦ ਜਾਜਕ ਦੀ ਰੀਤ ਦੇ ਅਨੁਸਾਰ ਉਸ ਦੇ ਨਾਮ ਦੀ ਪਰਚੀ ਨਿੱਕਲੀ, ਜੋ ਪ੍ਰਭੂ ਦੀ ਹੈਕਲ ਵਿੱਚ ਜਾ ਕੇ ਧੂਪ ਧੁਖਾਵੇ।
祭司の慣例にしたがひて、籤をひき主の聖所に入りて、香を燒くこととなりぬ。
10 ੧੦ ਧੂਪ ਧੁਖਾਉਣ ਸਮੇਂ ਸਾਰੀ ਸੰਗਤ ਬਾਹਰ ਪ੍ਰਾਰਥਨਾ ਕਰ ਰਹੀ ਸੀ।
香を燒くとき、民の群みな外にありて祈りゐたり。
11 ੧੧ ਤਦ ਉਸ ਨੂੰ ਪ੍ਰਭੂ ਦਾ ਇੱਕ ਦੂਤ ਧੂਪ ਦੀ ਵੇਦੀ ਦੇ ਸੱਜੇ ਪਾਸੇ ਖੜ੍ਹਾ ਨਜ਼ਰ ਆਇਆ।
時に主の使あらはれて、香壇の右に立ちたれば、
12 ੧੨ ਅਤੇ ਜ਼ਕਰਯਾਹ ਇਹ ਵੇਖ ਕੇ ਡਰ ਗਿਆ ਤੇ ਘਬਰਾ ਗਿਆ।
ザカリヤ之を見て、心さわぎ懼を生ず。
13 ੧੩ ਤਦ ਦੂਤ ਨੇ ਆਖਿਆ, ਹੇ ਜ਼ਕਰਯਾਹ ਨਾ ਡਰ ਕਿਉਂ ਜੋ ਤੇਰੀ ਪ੍ਰਾਰਥਨਾ ਸੁਣੀ ਗਈ ਹੈ, ਤੇਰੀ ਪਤਨੀ ਇਲੀਸਬਤ ਤੇਰੇ ਲਈ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯੂਹੰਨਾ ਰੱਖੀਂ।
御使いふ『ザカリヤよ、懼るな、汝の願は聽かれたり。汝の妻エリサベツ男子を生まん、汝その名をヨハネと名づくべし。
14 ੧੪ ਅਤੇ ਤੈਨੂੰ ਖੁਸ਼ੀ ਅਤੇ ਅਨੰਦ ਹੋਵੇਗਾ ਅਤੇ ਉਸ ਦੇ ਜਨਮ ਤੋਂ ਬਹੁਤ ਲੋਕ ਖੁਸ਼ ਹੋਣਗੇ।
なんぢに喜悦と歡樂とあらん、又おほくの人もその生るるを喜ぶべし。
15 ੧੫ ਕਿਉਂਕਿ ਉਹ ਪਰਮੇਸ਼ੁਰ ਸਾਹਮਣੇ ਮਹਾਨ ਹੋਵੇਗਾ ਅਤੇ ਨਾ ਮੈਅ, ਨਾ ਮਧ ਪੀਵੇਗਾ ਅਤੇ ਆਪਣੀ ਮਾਤਾ ਦੇ ਗਰਭ ਤੋਂ ਹੀ ਪਵਿੱਤਰ ਆਤਮਾ ਨਾਲ ਭਰਪੂਰ ਹੋਵੇਗਾ।
この子、主の前に大ならん、また葡萄酒と濃き酒とを飮まず、母の胎を出づるや聖 靈にて滿されん。
16 ੧੬ ਅਤੇ ਇਸਰਾਏਲ ਦੀ ਸੰਤਾਨ ਵਿੱਚੋਂ ਬਹੁਤਿਆਂ ਨੂੰ ਪ੍ਰਭੂ ਪਰਮੇਸ਼ੁਰ ਦੀ ਵੱਲ ਮੋੜ ਲਿਆਵੇਗਾ।
また多くのイスラエルの子らを、主なる彼らの神に歸らしめ、
17 ੧੭ ਉਹ ਉਨ੍ਹਾਂ ਦੇ ਅੱਗੇ-ਅੱਗੇ ਏਲੀਯਾਹ ਦੇ ਆਤਮਾ ਅਤੇ ਸਮਰੱਥਾ ਨਾਲ ਚੱਲੇਗਾ ਤਾਂ ਜੋ ਪਿਤਾਵਾਂ ਦੇ ਦਿਲਾਂ ਨੂੰ ਬੱਚਿਆਂ ਦੀ ਵੱਲ ਅਤੇ ਆਗਿਆ ਨਾ ਮੰਨਣ ਵਾਲਿਆ ਨੂੰ ਧਰਮੀਆਂ ਦੀ ਸਮਝ ਵੱਲ ਮੋੜੇ, ਜੋ ਪ੍ਰਭੂ ਦੇ ਯੋਗ ਕੌਮ ਨੂੰ ਤਿਆਰ ਕਰੇ।
且エリヤの靈と能力とをもて、主の前に往かん。これ父の心を子に、戻れる者を義人の聰明に歸らせて、整へたる民を主のために備へんとてなり』
18 ੧੮ ਤਦ ਜ਼ਕਰਯਾਹ ਨੇ ਸਵਰਗ ਦੂਤ ਨੂੰ ਆਖਿਆ, ਮੈਂ ਇਹ ਕਿਵੇਂ ਵਿਸ਼ਵਾਸ ਕਰਾਂ ਕਿਉਂਕਿ ਮੈਂ ਵੱਡੀ ਉਮਰ ਦਾ ਹਾਂ ਅਤੇ ਮੇਰੀ ਪਤਨੀ ਬਜ਼ੁਰਗ ਹੈ?
ザカリヤ御使にいふ『何に據りてか此の事あるを知らん。我は老人にて、妻もまた年 邁みたり』
19 ੧੯ ਸਵਰਗ ਦੂਤ ਨੇ ਉਸ ਨੂੰ ਉੱਤਰ ਦਿੱਤਾ, ਮੈਂ ਜਿਬਰਾਏਲ ਹਾਂ, ਜੋ ਪਰਮੇਸ਼ੁਰ ਦੇ ਸਾਹਮਣੇ ਹਾਜ਼ਰ ਰਹਿੰਦਾ ਹਾਂ ਅਤੇ ਤੇਰੇ ਨਾਲ ਗੱਲਾਂ ਕਰਨ ਅਤੇ ਖੁਸ਼ੀ ਦੀ ਖ਼ਬਰ ਦੱਸਣ ਵਾਸਤੇ ਭੇਜਿਆ ਗਿਆ ਹਾਂ।
御使こたへて言ふ『われは神の御前に立つガブリエルなり、汝に語りてこの嘉き音信を告げん爲に遣さる。
20 ੨੦ ਵੇਖ ਜਦ ਤੱਕ ਇਹ ਗੱਲਾਂ ਪੂਰੀਆਂ ਨਾ ਹੋਣ ਤੂੰ ਗੂੰਗਾ ਰਹੇਂਗਾ ਅਤੇ ਬੋਲ ਨਾ ਸਕੇਂਗਾ, ਇਸ ਕਾਰਨ ਜੋ ਤੂੰ ਮੇਰੀਆਂ ਗੱਲਾਂ ਨੂੰ ਸੱਚ ਨਹੀਂ ਮੰਨਿਆ ਜਿਹੜੀਆਂ ਆਪਣੇ ਸਮੇਂ ਤੇ ਪੂਰੀਆਂ ਹੋਣਗੀਆਂ।
視よ、時いたらば必ず成就すべき我が言を信ぜぬに因り、なんぢ物 言へずなりて、此らの事の成る日までは語ること能はじ』
21 ੨੧ ਅਤੇ ਲੋਕ ਜ਼ਕਰਯਾਹ ਦੀ ਉਡੀਕ ਕਰ ਰਹੇ ਸਨ ਅਤੇ ਹੈਕਲ ਭਵਨ ਵਿੱਚ ਉਸ ਦੇ ਵੱਧ ਸਮਾਂ ਲਾਉਣ ਕਰਕੇ ਹੈਰਾਨ ਹੁੰਦੇ ਸਨ।
民はザカリヤを俟ちゐて、其の聖所の内に久しく留るを怪しむ。
22 ੨੨ ਪਰ ਜਦ ਉਹ ਬਾਹਰ ਆਇਆ ਤਾਂ ਉਨ੍ਹਾਂ ਨਾਲ ਬੋਲ ਨਾ ਸਕਿਆ ਅਤੇ ਉਨ੍ਹਾਂ ਜਾਣਿਆ ਜੋ ਉਸ ਨੇ ਹੈਕਲ ਵਿੱਚ ਕੋਈ ਦਰਸ਼ਣ ਵੇਖਿਆ ਹੈ ਅਤੇ ਉਹ ਉਨ੍ਹਾਂ ਨੂੰ ਇਸ਼ਾਰਿਆ ਨਾਲ ਦੱਸਦਾ ਸੀ ਅਤੇ ਗੂੰਗਾ ਹੋ ਗਿਆ।
遂に出で來りたれど語ること能はねば、彼らその聖所の内にて異象を見たることを悟る。ザカリヤは、ただ首にて示すのみ、なほ唖なりき。
23 ੨੩ ਤਾਂ ਇਹ ਹੋਇਆ ਕਿ ਭਵਨ ਵਿੱਚ ਆਪਣੀ ਸੇਵਾ ਦੇ ਦਿਨ ਪੂਰੇ ਕਰਕੇ ਉਹ ਆਪਣੇ ਘਰ ਵਾਪਸ ਚੱਲਿਆ ਗਿਆ।
かくて務の日 滿ちたれば、家に歸りぬ。
24 ੨੪ ਫਿਰ ਉਨ੍ਹਾਂ ਦਿਨਾਂ ਪਿੱਛੋਂ ਉਸ ਦੀ ਪਤਨੀ ਇਲੀਸਬਤ ਗਰਭਵਤੀ ਹੋਈ ਅਤੇ ਪੰਜ ਮਹੀਨਿਆਂ ਤੱਕ ਆਪਣੇ ਆਪ ਨੂੰ ਇਹ ਕਹਿ ਕੇ ਛੁਪਾਇਆ,
此の後その妻エリサベツ孕りて、五月ほど隱れをりて言ふ、
25 ੨੫ “ਕਿ ਪ੍ਰਭੂ ਨੇ ਇਹਨਾਂ ਦਿਨਾਂ ਵਿੱਚ ਮੇਰੇ ਉੱਤੇ ਨਿਗਾਹ ਕੀਤੀ ਅਤੇ ਮੇਰੇ ਨਾਲ ਇਹ ਕੀਤਾ ਹੈ ਜੋ ਲੋਕਾਂ ਵਿੱਚੋਂ ਮੇਰੀ ਸ਼ਰਮਿੰਦਗੀ ਨੂੰ ਖ਼ਤਮ ਕਰ ਦੇਵੇ।”
『主わが恥を人の中に雪がせんとて、我を顧み給ふときは、斯く爲し給ふなり』
26 ੨੬ ਛੇਵੇਂ ਮਹੀਨੇ ਪਰਮੇਸ਼ੁਰ ਨੇ ਜਿਬਰਾਏਲ ਦੂਤ ਨੂੰ ਨਾਸਰਤ ਨਾਮ ਦੇ ਗਲੀਲ ਦੇ ਇੱਕ ਨਗਰ ਵਿੱਚ
その六月めに、御使ガブリエル、ナザレといふガリラヤの町にをる處女のもとに、神より遣さる。
27 ੨੭ ਇੱਕ ਕੁਆਰੀ ਦੇ ਕੋਲ ਭੇਜਿਆ ਜਿਸ ਦੀ ਮੰਗਣੀ ਦਾਊਦ ਦੇ ਵੰਸ਼ ਦੇ ਯੂਸਫ਼ ਨਾਲ ਹੋਈ ਸੀ, ਉਸ ਕੁਆਰੀ ਦਾ ਨਾਮ ਮਰਿਯਮ ਸੀ।
この處女はダビデの家のヨセフといふ人と許嫁せし者にて、其の名をマリヤと云ふ。
28 ੨੮ ਅਤੇ ਸਵਰਗ ਦੂਤ ਨੇ ਉਸ ਦੇ ਕੋਲ ਅੰਦਰ ਆ ਕੇ ਆਖਿਆ, ਅਨੰਦ ਅਤੇ ਜੈ ਤੇਰੀ ਹੋਵੇ, ਜਿਸ ਉੱਤੇ ਕਿਰਪਾ ਹੋਈ! ਪ੍ਰਭੂ ਤੇਰੇ ਨਾਲ ਹੈ।
御使、處女の許にきたりて言ふ『めでたし、惠まるる者よ、主なんぢと偕に在せり』
29 ੨੯ ਪਰ ਉਹ ਇਸ ਬਚਨ ਤੋਂ ਬਹੁਤ ਘਬਰਾਈ ਅਤੇ ਸੋਚਣ ਲੱਗੀ ਜੋ ਇਹ ਕਿਹੋ ਜਿਹੀ ਵਧਾਈ ਹੈ?
マリヤこの言によりて心いたく騷ぎ、斯かる挨拶は如何なる事ぞと思ひ廻らしたるに、
30 ੩੦ ਦੂਤ ਨੇ ਉਸ ਨੂੰ ਆਖਿਆ, ਹੇ ਮਰਿਯਮ ਨਾ ਡਰ, ਕਿਉਂ ਜੋ ਤੇਰੇ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਈ
御使いふ『マリヤよ、懼るな、汝は神の御前に惠を得たり。
31 ੩੧ ਅਤੇ ਵੇਖ ਤੂੰ ਗਰਭਵਤੀ ਹੋਵੇਂਗੀ, ਇੱਕ ਪੁੱਤਰ ਨੂੰ ਜਨਮ ਦੇਵੇਂਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀ।
視よ、なんぢ孕りて男子を生まん、其の名をイエスと名づくべし。
32 ੩੨ ਉਹ ਮਹਾਨ ਹੋਵੇਗਾ, ਅੱਤ ਮਹਾਨ ਦਾ ਪੁੱਤਰ ਕਹਾਵੇਗਾ ਅਤੇ ਪ੍ਰਭੂ ਪਰਮੇਸ਼ੁਰ ਉਸ ਦੇ ਪਿਤਾ ਦਾਊਦ ਦਾ ਸਿੰਘਾਸਣ ਉਸ ਨੂੰ ਦੇਵੇਗਾ।
彼は大ならん、至高者の子と稱へられん。また主たる神、これに其の父ダビデの座位をあたへ給へば、
33 ੩੩ ਉਹ ਸਦੀਪਕ ਕਾਲ ਤੱਕ ਯਾਕੂਬ ਦੇ ਘਰਾਣੇ ਉੱਤੇ ਰਾਜ ਕਰੇਗਾ ਅਤੇ ਉਸ ਦੇ ਰਾਜ ਦਾ ਅੰਤ ਨਾ ਹੋਵੇਗਾ। (aiōn g165)
ヤコブの家を永遠に治めん。その國は終ることなかるべし』 (aiōn g165)
34 ੩੪ ਤਦ ਮਰਿਯਮ ਨੇ ਦੂਤ ਨੂੰ ਆਖਿਆ, ਇਹ ਕਿਵੇਂ ਹੋਵੇਗਾ ਜਦ ਕਿ ਮੈਂ ਪੁਰਸ਼ ਨੂੰ ਜਾਣਦੀ ਹੀ ਨਹੀਂ।
マリヤ御使に言ふ『われ未だ人を知らぬに、如何にして此の事のあるべき』
35 ੩੫ ਦੂਤ ਨੇ ਉਸ ਨੂੰ ਉੱਤਰ ਦਿੱਤਾ ਕਿ ਪਵਿੱਤਰ ਆਤਮਾ ਤੇਰੇ ਉੱਪਰ ਆਵੇਗਾ ਅਤੇ ਅੱਤ ਮਹਾਨ ਦੀ ਸਮਰੱਥਾ ਤੇਰੇ ਉੱਤੇ ਛਾਇਆ ਕਰੇਗੀ, ਇਸ ਕਰਕੇ ਜਿਹੜਾ ਜਨਮ ਲਵੇਗਾ ਉਹ ਪਵਿੱਤਰ ਅਤੇ ਪਰਮੇਸ਼ੁਰ ਦਾ ਪੁੱਤਰ ਕਹਾਵੇਗਾ।
御使こたへて言ふ『聖 靈なんぢに臨み、至高者の能力なんぢを被はん。此の故に汝が生むところの聖なる者は、神の子と稱へらるべし。
36 ੩੬ ਅਤੇ ਵੇਖ ਤੇਰੀ ਰਿਸ਼ਤੇਦਾਰ ਇਲੀਸਬਤ, ਜਿਹੜੀ ਬਾਂਝ ਕਹਾਉਂਦੀ ਸੀ, ਉਸ ਦੇ ਵੀ ਬੁਢਾਪੇ ਵਿੱਚ ਪੁੱਤਰ ਹੋਣ ਵਾਲਾ ਹੈ ਉਸ ਦਾ ਇਹ ਛੇਵਾਂ ਮਹੀਨਾ ਹੈ।
視よ、なんぢの親族エリサベツも、年 老いたれど、男子を孕めり。石女といはれたる者なるに、今は孕りてはや六月になりぬ。
37 ੩੭ ਕਿਉਂਕਿ ਕੋਈ ਬਚਨ ਪਰਮੇਸ਼ੁਰ ਦੀ ਵੱਲੋਂ ਸ਼ਕਤੀਹੀਣ ਨਾ ਹੋਵੇਗਾ।
それ神の言には能はぬ所なし』
38 ੩੮ ਤਾਂ ਮਰਿਯਮ ਨੇ ਕਿਹਾ, ਵੇਖ ਮੈਂ ਪ੍ਰਭੂ ਦੀ ਦਾਸੀ ਹਾਂ, ਮੇਰੇ ਨਾਲ ਤੇਰੀ ਗੱਲ ਦੇ ਅਨੁਸਾਰ ਹੋਵੇ। ਤਦ ਦੂਤ ਉਸ ਦੇ ਕੋਲੋਂ ਚੱਲਿਆ ਗਿਆ।
マリヤ言ふ『視よ、われは主の婢女なり。汝の言のごとく、我に成れかし』つひに御使はなれ去りぬ。
39 ੩੯ ਉਨ੍ਹੀਂ ਦਿਨੀਂ ਮਰਿਯਮ ਛੇਤੀ ਨਾਲ ਉੱਠ ਕੇ ਪਹਾੜੀ ਦੇਸ ਵਿੱਚ ਯਹੂਦਾਹ ਦੇ ਇੱਕ ਨਗਰ ਨੂੰ ਗਈ।
その頃マリヤ立ちて山里に急ぎ往き、ユダの町にいたり、
40 ੪੦ ਅਤੇ ਜ਼ਕਰਯਾਹ ਦੇ ਘਰ ਵਿੱਚ ਜਾ ਕੇ ਇਲੀਸਬਤ ਨੂੰ ਨਮਸਕਾਰ ਕੀਤਾ।
ザカリヤの家に入りてエリサベツに挨拶せしに、
41 ੪੧ ਤਾਂ ਇਸ ਤਰ੍ਹਾਂ ਹੋਇਆ, ਕਿ ਜਦ ਇਲੀਸਬਤ ਨੇ ਮਰਿਯਮ ਦਾ ਨਮਸਕਾਰ ਸੁਣਿਆ ਤਾਂ ਬੱਚਾ ਉਸ ਦੀ ਕੁੱਖ ਵਿੱਚ ਉੱਛਲ ਪਿਆ ਅਤੇ ਇਲੀਸਬਤ ਪਵਿੱਤਰ ਆਤਮਾ ਨਾਲ ਭਰ ਗਈ।
エリサベツその挨拶を聞くや、兒は胎内にて躍れり。エリサベツ聖 靈にて滿され、
42 ੪੨ ਅਤੇ ਉਹ ਉੱਚੀ ਅਵਾਜ਼ ਨਾਲ ਬੋਲੀ, ਤੂੰ ਔਰਤਾਂ ਵਿੱਚੋਂ ਧੰਨ ਹੈਂ ਅਤੇ ਧੰਨ ਹੈ ਤੇਰੀ ਕੁੱਖ ਦਾ ਫਲ।
聲 高らかに呼はりて言ふ『をんなの中にて汝は祝福せられ、その胎の實もまた祝福せられたり。
43 ੪੩ ਮੇਰੇ ਉੱਤੇ ਇਹ ਕਿਰਪਾ ਕਿਵੇਂ ਹੋਈ ਜੋ ਮੇਰੇ ਪ੍ਰਭੂ ਦੀ ਮਾਤਾ ਮੇਰੇ ਕੋਲ ਆਈ?
わが主の母われに來る、われ何によりてか之を得し。
44 ੪੪ ਵੇਖ, ਤੇਰੇ ਨਮਸਕਾਰ ਦੀ ਅਵਾਜ਼ ਮੇਰੇ ਕੰਨ ਵਿੱਚ ਪੈਂਦਿਆਂ ਹੀ, ਬੱਚਾ ਮੇਰੀ ਕੁੱਖ ਵਿੱਚ ਅਨੰਦ ਦੇ ਕਾਰਨ ਉੱਛਲ ਪਿਆ।
視よ、なんぢの挨拶の聲、わが耳に入るや、我が兒、胎内にて喜びをどれり。
45 ੪੫ ਅਤੇ ਧੰਨ ਹੈ ਉਹ ਜਿਸ ਨੇ ਵਿਸ਼ਵਾਸ ਕੀਤਾ ਕਿ ਜਿਹੜੀਆਂ ਗੱਲਾਂ ਪ੍ਰਭੂ ਦੇ ਵੱਲੋਂ ਉਸ ਨੂੰ ਆਖੀਆਂ ਗਈਆਂ, ਉਹ ਪੂਰੀਆਂ ਹੋਣਗੀਆਂ।
信ぜし者は幸福なるかな、主の語り給ふことは必ず成就すべければなり』
46 ੪੬ ਤਦ ਮਰਿਯਮ ਨੇ ਆਖਿਆ, “ਮੇਰੀ ਜਾਨ ਪ੍ਰਭੂ ਦੀ ਵਡਿਆਈ ਕਰਦੀ ਹੈ,
マリヤ言ふ、『わがこころ主をあがめ、
47 ੪੭ ਅਤੇ ਮੇਰੀ ਆਤਮਾ ਮੇਰੇ ਮੁਕਤੀਦਾਤੇ ਪਰਮੇਸ਼ੁਰ ਵਿੱਚ ਅਨੰਦ ਹੋਈ,
わが靈はわが救主なる神を喜びまつる。
48 ੪੮ ਕਿਉਂ ਜੋ ਉਸ ਨੇ ਆਪਣੀ ਦਾਸੀ ਦੀ ਅਧੀਨਗੀ ਉੱਤੇ ਨਿਗਾਹ ਕੀਤੀ”। ਵੇਖੋ ਤਾਂ, ਹੁਣ ਤੋਂ ਸਾਰੀਆਂ ਪੀੜ੍ਹੀਆਂ ਮੈਨੂੰ ਧੰਨ ਆਖਣਗੀਆਂ,
その婢女の卑しきをも顧み給へばなり。視よ、今よりのち萬 世の人われを幸福とせん。
49 ੪੯ ਕਿਉਂ ਜੋ ਉਸ ਸ਼ਕਤੀਮਾਨ ਨੇ ਮੇਰੇ ਲਈ ਵੱਡੇ ਕੰਮ ਕੀਤੇ ਹਨ ਅਤੇ ਉਸ ਦਾ ਨਾਮ ਪਵਿੱਤਰ ਹੈ।
全能者われに大なる事を爲したまへばなり。その御名は聖なり、
50 ੫੦ ਜਿਹੜੇ ਉਸ ਦਾ ਡਰ ਰੱਖਦੇ ਹਨ, ਉਨ੍ਹਾਂ ਉੱਤੇ ਉਸ ਦੀ ਦਯਾ ਪੀੜ੍ਹੀਓਂ ਪੀੜ੍ਹੀ ਬਣੀ ਰਹਿੰਦੀ ਹੈ।
そのあはれみは代々かしこみ恐るる者に臨むなり。
51 ੫੧ ਉਸ ਨੇ ਆਪਣੀ ਬਾਂਹ ਦਾ ਜ਼ੋਰ ਵਿਖਾਇਆ ਅਤੇ ਉਨ੍ਹਾਂ ਨੂੰ ਤਿੱਤਰ-ਬਿੱਤਰ ਕਰ ਦਿੱਤਾ, ਜਿਹੜੇ ਆਪਣੇ ਮਨ ਦੇ ਖਿਆਲਾਂ ਵਿੱਚ ਹੰਕਾਰੀ ਸਨ।
神は御腕にて權力をあらはし、心の念に高ぶる者を散し、
52 ੫੨ ਉਸ ਨੇ ਬਲਵੰਤਾਂ ਨੂੰ ਸਿੰਘਾਸਣ ਤੋਂ ਗਿਰਾ ਦਿੱਤਾ, ਅਤੇ ਕਮਜ਼ੋਰਾਂ ਨੂੰ ਉੱਚਿਆਂ ਕੀਤਾ।
權勢ある者を座位より下し、いやしき者を高うし、
53 ੫੩ ਉਸ ਨੇ ਭੁੱਖਿਆਂ ਨੂੰ ਚੰਗੀਆਂ ਚੀਜ਼ਾਂ ਨਾਲ ਰਜਾਇਆ, ਅਤੇ ਧਨੀਆਂ ਨੂੰ ਖਾਲੀ ਹੱਥ ਕੱਢ ਦਿੱਤਾ।
飢ゑたる者を善き物に飽かせ、富める者を空しく去らせ給ふ。
54 ੫੪ ਉਸ ਨੇ ਆਪਣੇ ਦਾਸ ਇਸਰਾਏਲ ਦੀ ਸਹਾਇਤਾ ਕੀਤੀ ਤਾਂ ਕਿ ਉਹ ਆਪਣੇ ਰਹਿਮ ਨੂੰ ਯਾਦ ਕਰੇ,
また我らの先祖に告げ給ひし如く、
55 ੫੫ ਜੋ ਅਬਰਾਹਾਮ ਤੇ ਉਸ ਦੇ ਅੰਸ ਨਾਲ ਸਦੀਪਕ ਕਾਲ ਤੱਕ ਰਹੇਗਾ, ਜਿਵੇਂ ਉਸ ਨੇ ਸਾਡੇ ਪਿਉ-ਦਾਦਿਆਂ ਨਾਲ ਬਚਨ ਕੀਤਾ ਸੀ। (aiōn g165)
アブラハムとその裔とに對するあはれみを永遠に忘れじとて、僕イスラエルを助けたまへり』 (aiōn g165)
56 ੫੬ ਤਦ ਮਰਿਯਮ ਤਿੰਨ ਮਹੀਨੇ ਉਸ ਦੇ ਨਾਲ ਰਹਿ ਕੇ ਆਪਣੇ ਘਰ ਨੂੰ ਮੁੜ ਗਈ।
かくてマリヤは、三月ばかりエルザベツと偕に居りて、己が家に歸れり。
57 ੫੭ ਹੁਣ ਇਲੀਸਬਤ ਦੇ ਜਨਮ ਦੇਣ ਦਾ ਸਮਾਂ ਆ ਪੁੱਜਾ ਅਤੇ ਉਸ ਨੇ ਪੁੱਤਰ ਨੂੰ ਜਨਮ ਦਿੱਤਾ।
さてエリサベツ産む期みちて男子を生みたれば、
58 ੫੮ ਅਤੇ ਉਸ ਦੇ ਗੁਆਂਢੀਆਂ ਅਤੇ ਰਿਸ਼ਤੇਦਾਰਾਂ ਨੇ ਇਹ ਸੁਣ ਕੇ ਜੋ ਪ੍ਰਭੂ ਨੇ ਉਸ ਉੱਤੇ ਵੱਡੀ ਦਯਾ ਕੀਤੀ ਉਸ ਦੇ ਨਾਲ ਖੁਸ਼ੀ ਮਨਾਈ।
その最寄のもの親族の者ども、主の大なる憐憫をエリサベツに垂れ給ひしことを聞きて、彼とともに喜ぶ。
59 ੫੯ ਤਦ ਉਹ ਅੱਠਵੇਂ ਦਿਨ ਬਾਲਕ ਦੀ ਸੁੰਨਤ ਲਈ ਆਏ ਅਤੇ ਉਸ ਦਾ ਨਾਮ ਜ਼ਕਰਯਾਹ ਰੱਖਣ ਲੱਗੇ ਜਿਹੜਾ ਉਸ ਦੇ ਪਿਤਾ ਦਾ ਨਾਮ ਸੀ।
八日めになりて、其の子に割禮を行はんとて人々きたり、父の名に因みてザカリヤと名づけんとせしに、
60 ੬੦ ਪਰ ਉਸ ਦੀ ਮਾਤਾ ਨੇ ਅੱਗੋਂ ਆਖਿਆ, ਨਹੀਂ ਪਰ ਉਸਦਾ ਨਾਮ ਯੂਹੰਨਾ ਰੱਖਾਂਗੇ।
母こたへて言ふ『否、ヨハネと名づくべし』
61 ੬੧ ਉਨ੍ਹਾਂ ਉਸ ਨੂੰ ਕਿਹਾ ਕਿ ਤੇਰੇ ਰਿਸ਼ਤੇਦਾਰਾਂ ਵਿੱਚੋਂ ਕੋਈ ਨਹੀਂ ਜੋ ਇਸ ਨਾਮ ਤੋਂ ਬੁਲਾਇਆ ਜਾਂਦਾ ਹੈ।
かれら言ふ『なんぢの親族の中には此の名をつけたる者なし』
62 ੬੨ ਤਦ ਉਨ੍ਹਾਂ ਨੇ ਉਸ ਦੇ ਪਿਤਾ ਨੂੰ ਇਸ਼ਾਰਾ ਕਰ ਕੇ ਪੁੱਛਿਆ, ਉਹ ਉਸ ਦਾ ਕੀ ਨਾਮ ਰੱਖਣਾ ਚਾਹੁੰਦਾ ਹੈ।
而して父に首にて示し、いかに名づけんと思ふか、問ひたるに、
63 ੬੩ ਅਤੇ ਉਸ ਨੇ ਪੱਟੀ ਮੰਗਾ ਕੇ ਲਿਖਿਆ ਕਿ ਉਸ ਦਾ ਨਾਮ ਯੂਹੰਨਾ ਹੈ ਤਾਂ ਸਭ ਹੈਰਾਨ ਰਹਿ ਗਏ।
ザカリヤ書板を求めて『その名はヨハネなり』と書きしかば、みな怪しむ。
64 ੬੪ ਉਸੇ ਸਮੇਂ ਉਸ ਦਾ ਮੂੰਹ ਅਤੇ ਉਸ ਦੀ ਜੀਭ ਖੁੱਲ੍ਹ ਗਈ, ਉਹ ਬੋਲਣ ਲੱਗ ਪਿਆ ਅਤੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗਾ।
ザカリヤの口たちどころに開け、舌ゆるみ、物いひて神を讃めたり。
65 ੬੫ ਤਦ ਆਲੇ-ਦੁਆਲੇ ਦੇ ਸਾਰੇ ਰਹਿਣ ਵਾਲੇ ਡਰ ਗਏ ਅਤੇ ਯਹੂਦਿਯਾ ਦੇ ਸਾਰੇ ਪਹਾੜੀ ਦੇਸ ਵਿੱਚ ਇਨ੍ਹਾਂ ਸਭ ਗੱਲਾਂ ਦੀ ਚਰਚਾ ਫੈਲ ਗਈ।
最寄に住む者みな懼をいだき、又すべて此 等のこと徧くユダヤの山里に言ひ囃されたれば、
66 ੬੬ ਅਤੇ ਸਭ ਸੁਣਨ ਵਾਲਿਆਂ ਨੇ ਆਪਣੇ ਮਨ ਵਿੱਚ ਇਨ੍ਹਾਂ ਗੱਲਾਂ ਦਾ ਵਿਚਾਰ ਕੀਤਾ ਅਤੇ ਕਿਹਾ, ਭਲਾ, ਇਹ ਬਾਲਕ ਕਿਹੋ ਜਿਹਾ ਹੋਵੇਗਾ? ਕਿਉਂ ਜੋ ਪ੍ਰਭੂ ਦਾ ਹੱਥ ਉਸ ਦੇ ਨਾਲ ਸੀ।
聞く者みな之を心にとめて言ふ『この子は如何なる者にか成らん』主の手かれと偕に在りしなり。
67 ੬੭ ਤਦ ਉਸ ਦਾ ਪਿਤਾ ਜ਼ਕਰਯਾਹ ਪਵਿੱਤਰ ਆਤਮਾ ਨਾਲ ਭਰ ਗਿਆ ਅਤੇ ਭਵਿੱਖਬਾਣੀ ਕਰ ਕੇ ਆਖਣ ਲੱਗਾ -
かくて父ザカリヤ聖 靈にて滿され預言して言ふ、
68 ੬੮ ਧੰਨ ਹੈ ਪ੍ਰਭੂ ਇਸਰਾਏਲ ਦਾ ਪਰਮੇਸ਼ੁਰ, ਕਿਉਂ ਜੋ ਉਸ ਨੇ ਆਪਣੀ ਪਰਜਾ ਉੱਤੇ ਨਿਗਾਹ ਕੀਤੀ, ਅਤੇ ਉਨ੍ਹਾਂ ਨੂੰ ਛੁਟਕਾਰਾ ਦਿੱਤਾ ਹੈ,
『讃むべきかな、主イスラエルの神、その民をかへりみて贖罪をなし、
69 ੬੯ ਅਤੇ ਸਾਡੇ ਲਈ ਆਪਣੇ ਦਾਸ ਦਾਊਦ ਦੇ ਵੰਸ਼ ਵਿੱਚ ਮੁਕਤੀ ਦਾ ਸਿੰਗ ਖੜ੍ਹਾ ਕੀਤਾ,
我らのために救の角を、その僕ダビデの家に立て給へり。
70 ੭੦ ਜਿਵੇਂ ਉਸ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ਬਾਨੀ ਪਹਿਲਾਂ ਤੋਂ ਹੀ ਅਖਵਾਇਆ ਸੀ। (aiōn g165)
これぞ古へより聖 預言者の口をもて言ひ給ひし如く、 (aiōn g165)
71 ੭੧ ਅਤੇ ਉਹ ਸਾਨੂੰ ਸਾਡੇ ਵੈਰੀਆਂ ਤੋਂ ਅਤੇ ਉਨ੍ਹਾਂ ਸਭਨਾਂ ਦੇ ਹੱਥੋਂ ਜੋ ਸਾਡੇ ਨਾਲ ਵੈਰ ਰੱਖਦੇ ਹਨ ਛੁਟਕਾਰਾ ਦੇਵੇ,
我らを仇より、凡て我らを憎む者の手より、取り出したまふ救なる。
72 ੭੨ ਨਾਲੇ ਉਹ ਸਾਡੇ ਪਿਉ-ਦਾਦਿਆਂ ਉੱਤੇ ਦਯਾ ਕਰੇ, ਅਤੇ ਆਪਣੇ ਪਵਿੱਤਰ ਨੇਮ ਨੂੰ ਯਾਦ ਰੱਖੇ,
我らの先祖に憐憫を垂れ、その聖なる契約を思し、
73 ੭੩ ਅਰਥਾਤ ਉਸ ਸਹੁੰ ਨੂੰ ਜਿਹੜੀ ਉਸ ਨੇ ਸਾਡੇ ਪਿਤਾ ਅਬਰਾਹਾਮ ਨਾਲ ਖਾਧੀ,
我らの先祖アブラハムに立て給ひし御誓を忘れずして、
74 ੭੪ ਜੋ ਉਹ ਸਾਨੂੰ ਇਹ ਬਖ਼ਸ਼ੇ ਜੋ ਅਸੀਂ ਆਪਣੇ ਵੈਰੀਆਂ ਦੇ ਹੱਥੋਂ ਛੁੱਟ ਕੇ
我らを仇の手より救ひ、生涯、主の御前に、
75 ੭੫ ਜੀਵਨ ਭਰ ਉਸ ਦੇ ਅੱਗੇ ਪਵਿੱਤਰਤਾਈ ਤੇ ਧਰਮ ਨਾਲ ਨਿਡਰ ਹੋ ਕੇ ਉਸ ਦੀ ਬੰਦਗੀ ਕਰੀਏ।
聖と義とをもて懼なく事へしめたまふなり。
76 ੭੬ ਅਤੇ ਤੂੰ, ਹੇ ਬਾਲਕ, ਅੱਤ ਮਹਾਨ ਦਾ ਨਬੀ ਅਖਵਾਵੇਗਾ, ਕਿਉਂ ਜੋ ਤੂੰ ਪ੍ਰਭੂ ਦੇ ਰਾਹਾਂ ਨੂੰ ਤਿਆਰ ਕਰਨ ਲਈ ਉਸ ਦੇ ਅੱਗੇ-ਅੱਗੇ ਚੱਲੇਂਗਾ,
幼兒よ、なんぢは至高者の預言者と稱へられん。これ主の御前に先だちゆきて、其の道を備へ、
77 ੭੭ ਕਿ ਉਸ ਦੇ ਲੋਕਾਂ ਨੂੰ ਮੁਕਤੀ ਦਾ ਗਿਆਨ ਦੇਵੇਂ ਜਿਹੜੀ ਉਨ੍ਹਾਂ ਨੂੰ ਪਾਪਾਂ ਦੀ ਮਾਫ਼ੀ ਤੋਂ,
主の民に罪の赦による救を知らしむればなり。
78 ੭੮ ਸਾਡੇ ਪਰਮੇਸ਼ੁਰ ਦੀ ਵੱਡੀ ਦਯਾ ਦੇ ਕਾਰਨ ਮਿਲੇਗੀ ਜਦ ਸਵੇਰ ਦਾ ਚਾਨਣ ਸਵਰਗ ਤੋਂ ਸਾਡੇ ਉੱਤੇ ਚਮਕੇਗਾ,
これ我らの神の深き憐憫によるなり。この憐憫によりて朝のひかり、上より臨み、
79 ੭੯ ਅਤੇ ਉਨ੍ਹਾਂ ਨੂੰ ਜੋ ਹਨ੍ਹੇਰੇ ਅਤੇ ਮੌਤ ਦੇ ਸਾਏ ਵਿੱਚ ਬੈਠੇ ਹਨ ਚਾਨਣ ਦੇਵੇ, ਅਤੇ ਸਾਡੇ ਕਦਮਾਂ ਨੂੰ ਸ਼ਾਂਤੀ ਦੇ ਰਾਹ ਬਖ਼ਸ਼ੇ।
暗黒と死の蔭とに坐する者をてらし、我らの足を平和の路にみちびかん』
80 ੮੦ ਅਤੇ ਉਹ ਬਾਲਕ ਵੱਧਦਾ ਅਤੇ ਆਤਮਾ ਵਿੱਚ ਬਲਵੰਤ ਹੁੰਦਾ ਗਿਆ ਅਤੇ ਇਸਰਾਏਲ ਉੱਤੇ ਆਪਣੇ ਪਰਗਟ ਹੋਣ ਦੇ ਦਿਨ ਤੱਕ ਜੰਗਲ ਵਿੱਚ ਰਿਹਾ।
かくて幼兒は漸に成長し、その靈 強くなり、イスラエルに現るる日まで荒野にゐたり。

< ਲੂਕਾ 1 >