< ਲੂਕਾ 13 >

1 ਉਸ ਸਮੇਂ ਕਈ ਲੋਕ ਉੱਥੇ ਆ ਪਹੁੰਚੇ ਜਿਹੜੇ ਯਿਸੂ ਨੂੰ ਉਨ੍ਹਾਂ ਗਲੀਲੀਆਂ ਦਾ ਹਾਲ ਦੱਸਣ ਲੱਗੇ, ਜਿਨ੍ਹਾਂ ਦਾ ਖੂਨ ਪਿਲਾਤੁਸ ਨੇ ਉਨ੍ਹਾਂ ਦੇ ਬਲੀਦਾਨਾਂ ਨਾਲ ਮਿਲਾਇਆ ਸੀ।
В это время пришли некоторые и рассказали Ему о Галилеянах, которых кровь Пилат смешал с жертвами их.
2 ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ, ਤੁਸੀਂ ਸਮਝਦੇ ਹੋ ਜੋ ਇਹ ਗਲੀਲੀ ਸਭਨਾਂ ਗਲੀਲੀਆਂ ਨਾਲੋਂ ਬਹੁਤ ਪਾਪੀ ਸਨ ਜੋ ਉਨ੍ਹਾਂ ਨੇ ਇਹ ਦੁੱਖ ਸਹਿਣ ਕੀਤਾ?
Иисус сказал им на это: думаете ли вы, что эти Галилеяне были грешнее всех Галилеян, что так пострадали?
3 ਮੈਂ ਤੁਹਾਨੂੰ ਆਖਦਾ ਹਾਂ, ਨਹੀਂ, ਪਰ ਜੇ ਤੁਸੀਂ ਤੋਬਾ ਨਾ ਕਰੋ ਤਾਂ ਤੁਹਾਡਾ ਵੀ ਇਸੇ ਤਰ੍ਹਾਂ ਨਾਸ ਹੋ ਜਾਵੇਗਾ।
Нет, говорю вам, но, если не покаетесь, все так же погибнете.
4 ਜਾ ਉਹ ਅਠਾਰਾਂ ਜਿਨ੍ਹਾਂ ਉੱਤੇ ਸਿਲੋਆਮ ਦਾ ਬੁਰਜ ਡਿੱਗਾ ਅਤੇ ਉਹ ਮਰ ਗਏ ਸਨ, ਭਲਾ, ਤੁਸੀਂ ਇਹ ਸਮਝਦੇ ਹੋ ਜੋ ਉਹ ਯਰੂਸ਼ਲਮ ਦੇ ਸਭ ਰਹਿਣ ਵਾਲਿਆਂ ਨਾਲੋਂ ਵੱਡੇ ਪਾਪੀ ਸਨ?
Или думаете ли, что те восемнадцать человек, на которых упала башня Силоамская и побила их, виновнее были всех, живущих в Иерусалиме?
5 ਮੈਂ ਤੁਹਾਨੂੰ ਆਖਦਾ ਹਾਂ, ਨਹੀਂ ਪਰ ਜੇ ਤੁਸੀਂ ਤੋਬਾ ਨਾ ਕਰੋ ਤਾਂ ਤੁਹਾਡਾ ਵੀ ਇਸੇ ਤਰ੍ਹਾਂ ਨਾਸ਼ ਹੋ ਜਾਵੇਗਾ।
Нет, говорю вам, но, если не покаетесь, все так же погибнете.
6 ਯਿਸੂ ਨੇ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦਿੱਤਾ ਜੋ ਕਿਸੇ ਮਨੁੱਖ ਦੇ ਅੰਗੂਰੀ ਬਾਗ਼ ਵਿੱਚ ਇੱਕ ਹੰਜ਼ੀਰ ਦਾ ਰੁੱਖ ਲੱਗਿਆ ਹੋਇਆ ਸੀ ਅਤੇ ਉਹ ਉਸ ਦਾ ਫਲ ਲੈਣ ਆਇਆ ਪਰ ਨਹੀਂ ਲੱਭਾ।
И сказал сию притчу: некто имел в винограднике своем посаженную смоковницу, и пришел искать плода на ней, и не нашел;
7 ਤਦ ਉਸ ਨੇ ਬਾਗਵਾਨ ਨੂੰ ਆਖਿਆ, ਵੇਖ ਮੈਂ ਇਸ ਹੰਜ਼ੀਰ ਦੇ ਰੁੱਖ ਦੇ ਫਲ ਲੈਣ ਨੂੰ ਤਿੰਨਾਂ ਸਾਲਾਂ ਤੋਂ ਆਉਂਦਾ ਹਾਂ ਪਰ ਨਹੀਂ ਲੱਭਦਾ। ਇਸ ਨੂੰ ਵੱਢ ਸੁੱਟ। ਇਹ ਕਦ ਤੱਕ ਐਂਵੇਂ ਹੀ ਜ਼ਮੀਨ ਘੇਰੀਂ ਰੱਖੇਗਾ?
и сказал виноградарю: вот, я третий год прихожу искать плода на этой смоковнице и не нахожу; сруби ее: на что она и землю занимает?
8 ਪਰ ਉਸ ਨੇ ਉਹ ਨੂੰ ਉੱਤਰ ਦਿੱਤਾ, ਸੁਆਮੀ ਜੀ ਇਸ ਵਾਰ ਇਸ ਨੂੰ ਰਹਿਣ ਦਿਓ। ਮੈਂ ਇਸ ਦੇ ਆਲੇ-ਦੁਆਲੇ ਖਾਲ੍ਹ ਪੁਟਾਂਗਾਂ ਅਤੇ ਖਾਦ ਪਾਵਾਂਗਾ।
Но он сказал ему в ответ: господин! оставь ее и на этот год, пока я окопаю ее и обложу навозом, -
9 ਸ਼ਾਇਦ ਅਗਲੇ ਸਾਲ ਫਲ ਲੱਗੇ। ਨਹੀਂ ਤਾਂ ਇਸ ਨੂੰ ਵਢਾ ਦੇਣਾ।
не принесет ли плода; если же нет, то в следующий год срубишь ее.
10 ੧੦ ਯਿਸੂ ਸਬਤ ਦੇ ਦਿਨ ਕਿਸੇ ਪ੍ਰਾਰਥਨਾ ਘਰ ਵਿੱਚ ਉਪਦੇਸ਼ ਦਿੰਦਾ ਸੀ।
В одной из синагог учил Он в субботу.
11 ੧੧ ਅਤੇ ਉੱਥੇ ਇੱਕ ਔਰਤ ਸੀ ਜਿਸ ਨੂੰ ਅਠਾਰਾਂ ਸਾਲਾਂ ਤੋਂ ਕਮਜ਼ੋਰੀ ਦਾ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਕੁੱਬੀ ਸੀ ਅਤੇ ਕਿਸੇ ਤਰ੍ਹਾਂ ਸਿੱਧੀ ਨਹੀਂ ਸੀ ਹੋ ਸਕਦੀ।
Там была женщина, восемнадцать лет имевшая духа немощи: она была скорчена и не могла выпрямиться.
12 ੧੨ ਯਿਸੂ ਨੇ ਉਸ ਨੂੰ ਵੇਖ ਕੇ ਕੋਲ ਬੁਲਾਇਆ ਅਤੇ ਉਸ ਨੂੰ ਕਿਹਾ, ਹੇ ਔਰਤ ਤੂੰ ਆਪਣੀ ਕਮਜ਼ੋਰੀ ਤੋਂ ਛੁੱਟ ਗਈ ਹੈਂ।
Иисус, увидев ее, подозвал и сказал ей: женщина! ты освобождаешься от недуга твоего.
13 ੧੩ ਯਿਸੂ ਨੇ ਉਸ ਉੱਤੇ ਹੱਥ ਰੱਖੇ ਤਾਂ ਉਸੇ ਸਮੇਂ ਉਹ ਸਿੱਧੀ ਖੜ੍ਹੀ ਹੋ ਗਈ ਅਤੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗੀ।
И возложил на нее руки, и она тотчас выпрямилась и стала славить Бога.
14 ੧੪ ਪਰ ਪ੍ਰਾਰਥਨਾ ਘਰ ਦੇ ਸਰਦਾਰ ਨੇ ਇਸ ਲਈ ਜੋ ਯਿਸੂ ਨੇ ਸਬਤ ਦੇ ਦਿਨ ਚੰਗਿਆਈ ਦਿੱਤੀ, ਗੁੱਸੇ ਹੋ ਕੇ ਅੱਗੋਂ ਸਭਾ ਨੂੰ ਆਖਿਆ ਕਿ ਛੇ ਦਿਨ ਹਨ ਜਿਨ੍ਹਾਂ ਵਿੱਚ ਕੰਮ ਕਰਨਾ ਚਾਹੀਦਾ ਹੈ ਸੋ ਇਨ੍ਹਾਂ ਵਿੱਚ ਆਣ ਕੇ ਚੰਗੇ ਹੋਵੋ ਨਾ ਕਿ ਸਬਤ ਦੇ ਦਿਨ।
При этом начальник синагоги, негодуя, что Иисус исцелил в субботу, сказал народу: есть шесть дней, в которые должно делать; в те и приходите исцеляться, а не в день субботний.
15 ੧੫ ਪਰ ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਉੱਤਰ ਦੇ ਕਿ ਆਖਿਆ, ਹੇ ਕਪਟੀਓ ਕੀ ਤੁਹਾਡੇ ਵਿੱਚੋਂ ਹਰ ਕੋਈ ਸਬਤ ਦੇ ਦਿਨ ਆਪਣੇ ਬਲ਼ਦ ਜਾਂ ਗਧੇ ਨੂੰ ਖੁਰਲੀ ਤੋਂ ਖੋਲ੍ਹ ਕੇ ਪਾਣੀ ਪਿਲਾਉਣ ਨੂੰ ਨਹੀਂ ਲੈ ਜਾਂਦਾ?
Господь сказал ему в ответ: лицемер! не отвязывает ли каждый из вас вола своего или осла от яслей в субботу и не ведет ли поить?
16 ੧੬ ਫੇਰ ਭਲਾ, ਇਹ ਔਰਤ ਜੋ ਅਬਰਾਹਾਮ ਦੀ ਸੰਤਾਨ ਵਿੱਚੋਂ ਹੈ, ਜਿਸ ਨੂੰ ਸ਼ੈਤਾਨ ਨੇ ਵੇਖੋ ਅਠਾਰਾਂ ਸਾਲਾਂ ਤੋਂ ਬੰਨ੍ਹ ਰੱਖਿਆ ਸੀ, ਇਸ ਨੂੰ ਸਬਤ ਦੇ ਦਿਨ ਇਸ ਬੰਧਨ ਤੋਂ ਛੁਡਾਉਣਾ ਯੋਗ ਨਹੀਂ ਸੀ?
сию же дочь Авраамову, которую связал сатана вот уже восемнадцать лет, не надлежало ли освободить от уз сих в день субботний?
17 ੧੭ ਜਦ ਉਹ ਇਹ ਗੱਲਾਂ ਕਰਦਾ ਹੀ ਸੀ ਤਾਂ ਉਸ ਦੇ ਸਭ ਵਿਰੋਧੀ ਸ਼ਰਮਿੰਦੇ ਹੋ ਗਏ ਅਤੇ ਸਾਰੀ ਭੀੜ ਉਨ੍ਹਾਂ ਸਭਨਾਂ ਪਰਤਾਪ ਵਾਲੇ ਕੰਮਾਂ ਤੋਂ ਜੋ ਉਸ ਨੇ ਕੀਤੇ ਸਨ ਅਨੰਦ ਹੋਈ।
И когда говорил Он это, все противившиеся Ему стыдились; и весь народ радовался о всех славных делах Его.
18 ੧੮ ਯਿਸੂ ਨੇ ਉਸ ਨੂੰ ਆਖਿਆ ਕਿ ਪਰਮੇਸ਼ੁਰ ਦਾ ਰਾਜ ਕਿਸ ਵਰਗਾ ਹੈ ਅਤੇ ਇਸ ਦੀ ਤੁਲਨਾ ਮੈਂ ਕਿਸ ਤਰ੍ਹਾਂ ਕਰਾਂ?
Он же сказал: чему подобно Царствие Божие? и чему уподоблю его?
19 ੧੯ ਉਹ ਰਾਈ ਦੇ ਦਾਣੇ ਵਰਗਾ ਹੈ ਜਿਸ ਨੂੰ ਇੱਕ ਮਨੁੱਖ ਨੇ ਲੈ ਕੇ ਆਪਣੇ ਬਾਗ਼ ਵਿੱਚ ਬੀਜਿਆ ਅਤੇ ਉਹ ਉੱਗਿਆ ਅਤੇ ਰੁੱਖ ਬਣ ਗਿਆ ਅਤੇ ਅਕਾਸ਼ ਦੇ ਪੰਛੀਆਂ ਨੇ ਉਸ ਦੀਆਂ ਟਹਿਣੀਆਂ ਉੱਤੇ ਆਲ੍ਹਣੇ ਪਾਏ।
Оно подобно зерну горчичному, которое, взяв, человек посадил в саду своем; и выросло, и стало большим деревом, и птицы небесные укрывались в ветвях его.
20 ੨੦ ਉਸ ਨੇ ਫੇਰ ਆਖਿਆ, ਮੈਂ ਪਰਮੇਸ਼ੁਰ ਦੇ ਰਾਜ ਦੀ ਤੁਲਨਾ ਕਿਸ ਨਾਲ ਕਰਾਂ?
Еще сказал: чему уподоблю Царствие Божие?
21 ੨੧ ਪਰਮੇਸ਼ੁਰ ਦਾ ਰਾਜ ਖ਼ਮੀਰ ਵਰਗਾ ਹੈ ਜਿਸ ਨੂੰ ਇੱਕ ਔਰਤ ਨੇ ਲੈ ਕੇ ਤਿੰਨ ਕਿੱਲੋ ਆਟੇ ਵਿੱਚ ਗੁਨਿਆਂ ਸੋ ਸਾਰਾ ਆਟਾ ਖ਼ਮੀਰਾ ਹੋ ਗਿਆ।
Оно подобно закваске, которую женщина, взяв, положила в три меры муки, доколе не вскисло все.
22 ੨੨ ਉਹ ਉਪਦੇਸ਼ ਦਿੰਦਾ ਹੋਇਆ ਨਗਰੋਂ ਨਗਰ ਅਤੇ ਪਿੰਡੋਂ ਪਿੰਡ ਹੋ ਕੇ ਯਰੂਸ਼ਲਮ ਦੀ ਵੱਲ ਜਾ ਰਿਹਾ ਸੀ।
И проходил по городам и селениям, уча и направляя путь к Иерусалиму.
23 ੨੩ ਤਦ ਇੱਕ ਨੇ ਉਸ ਨੂੰ ਆਖਿਆ, ਪ੍ਰਭੂ ਜੀ ਕੀ ਮੁਕਤੀ ਪਾਉਂਣ ਵਾਲੇ ਥੋੜ੍ਹੇ ਹੀ ਹਨ?
Некто сказал Ему: Господи! неужели мало спасающихся? Он же сказал им:
24 ੨੪ ਯਿਸੂ ਨੇ ਉੱਤਰ ਦਿੱਤਾ, ਤੁਸੀਂ ਭੀੜੇ ਫਾਟਕ ਤੋਂ ਵੜਨ ਦਾ ਵੱਡਾ ਯਤਨ ਕਰੋ, ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤੇ ਵੜਨ ਨੂੰ ਤਾਂ ਚਾਹੁਣਗੇ ਪਰ ਵੜ ਨਾ ਸਕਣਗੇ।
подвизайтесь войти сквозь тесные врата, ибо, сказываю вам, многие поищут войти, и не возмогут.
25 ੨੫ ਜਦੋਂ ਘਰ ਦਾ ਮਾਲਕ ਉੱਠ ਕੇ ਦਰਵਾਜ਼ਾ ਬੰਦ ਕਰ ਦੇਵੇ ਅਤੇ ਤੁਸੀਂ ਬਾਹਰ ਖੜ੍ਹੇ ਇਹ ਕਹਿ ਕੇ ਦਰਵਾਜ਼ਾ ਖੜ੍ਹਕਾਉਣ ਲੱਗੋਗੇ ਕਿ ਹੇ ਪ੍ਰਭੂ, ਸਾਡੇ ਲਈ ਖੋਲ੍ਹੋ! ਅਤੇ ਉਹ ਤੁਹਾਨੂੰ ਉੱਤਰ ਦੇਵੇਗਾ ਜੋ ਮੈਂ ਤੁਹਾਨੂੰ ਨਹੀਂ ਜਾਣਦਾ ਜੋ ਤੁਸੀਂ ਕੌਣ ਹੋ।
Когда хозяин дома встанет и затворит двери, тогда вы, стоя вне, станете стучать в двери и говорить: Господи! Господи! отвори нам; но Он скажет вам в ответ: не знаю вас, откуда вы.
26 ੨੬ ਤਦ ਤੁਸੀਂ ਆਖਣ ਲੱਗੋਗੇ ਕਿ ਅਸੀਂ ਤੁਹਾਡੇ ਨਾਲ ਖਾਧਾ ਪੀਤਾ ਅਤੇ ਤੁਸੀਂ ਸਾਡੇ ਚੌਕਾਂ ਵਿੱਚ ਉਪਦੇਸ਼ ਦਿੱਤਾ ਹੈ।
Тогда станете говорить: мы ели и пили пред Тобою, и на улицах наших учил Ты.
27 ੨੭ ਫੇਰ ਉਹ ਬੋਲੇਗਾ, ਮੈਂ ਤੁਹਾਨੂੰ ਆਖਦਾ ਹਾਂ ਕਿ ਮੈਂ ਨਹੀਂ ਜਾਣਦਾ ਜੋ ਤੁਸੀਂ ਕੌਣ ਹੋ। ਹੇ ਸਭ ਕੁਧਰਮੀਓ, ਮੇਰੇ ਕੋਲੋਂ ਦੂਰ ਹੋ ਜਾਓ!
Но Он скажет: говорю вам: не знаю вас, откуда вы; отойдите от Меня все делатели неправды.
28 ੨੮ ਉੱਥੇ ਰੋਣਾ ਅਤੇ ਦੰਦਾਂ ਦਾ ਪੀਸਣਾ ਹੋਵੇਗਾ। ਜਦ ਤੁਸੀਂ ਅਬਰਾਹਾਮ, ਇਸਹਾਕ, ਯਾਕੂਬ ਅਤੇ ਸਾਰੇ ਨਬੀਆਂ ਨੂੰ ਪਰਮੇਸ਼ੁਰ ਦੇ ਰਾਜ ਵਿੱਚ ਅਤੇ ਆਪਣੇ ਆਪ ਨੂੰ ਬਾਹਰ ਕੱਢੇ ਹੋਏ ਵੇਖੋਗੇ!
Там будет плач и скрежет зубов, когда увидите Авраама, Исаака и Иакова и всех пророков в Царствии Божием, а себя изгоняемыми вон.
29 ੨੯ ਅਤੇ ਲੋਕ ਪੂਰਬ, ਪੱਛਮ, ਉੱਤਰ ਅਤੇ ਦੱਖਣ ਤੋਂ ਆਣ ਕੇ ਪਰਮੇਸ਼ੁਰ ਦੇ ਰਾਜ ਦੇ ਭੋਜ ਵਿੱਚ ਬੈਠਣਗੇ।
И придут от востока и запада, и севера и юга, и возлягут в Царствии Божием.
30 ੩੦ ਉਸ ਸਮੇਂ ਬਹੁਤ ਸਾਰੇ ਜੋ ਪਿਛਲੇ ਹਨ ਪਹਿਲੇ ਹੋਣਗੇ ਅਤੇ ਜੋ ਪਹਿਲੇ ਹਨ ਪਿਛਲੇ ਹੋਣਗੇ।
И вот, есть последние, которые будут первыми, и есть первые, которые будут последними.
31 ੩੧ ਉਸੇ ਸਮੇਂ ਕਈ ਫ਼ਰੀਸੀਆਂ ਨੇ ਉਸ ਕੋਲ ਆਣ ਕੇ ਕਿਹਾ ਕਿ ਐਥੋਂ ਨਿੱਕਲ ਕੇ ਚੱਲਿਆ ਜਾ ਕਿਉਂ ਜੋ ਹੇਰੋਦੇਸ ਤੈਨੂੰ ਮਾਰਨਾ ਚਾਹੁੰਦਾ ਹੈ।
В тот день пришли некоторые из фарисеев и говорили Ему: выйди и удались отсюда, ибо Ирод хочет убить Тебя.
32 ੩੨ ਯਿਸੂ ਨੇ ਉਨ੍ਹਾਂ ਨੂੰ ਆਖਿਆ ਤੁਸੀਂ ਜਾ ਕੇ ਉਸ ਲੂੰਬੜੀ ਨੂੰ ਕਹੋ ਜੋ ਵੇਖ ਮੈਂ ਅੱਜ ਅਤੇ ਕੱਲ ਭੂਤਾਂ ਨੂੰ ਕੱਢਦਾ ਅਤੇ ਰੋਗੀਆਂ ਨੂੰ ਚੰਗਾ ਕਰਦਾ ਹਾਂ ਅਤੇ ਤੀਜੇ ਦਿਨ ਪੂਰਾ ਹੋ ਜਾਂਵਾਂਗਾ।
И сказал им: пойдите, скажите этой лисице: се, изгоняю бесов и совершаю исцеления сегодня и завтра, и в третий день кончу;
33 ੩੩ ਪਰ ਮੈਨੂੰ ਚਾਹੀਦਾ ਹੈ ਜੋ ਅੱਜ, ਕੱਲ ਅਤੇ ਪਰਸੋਂ ਫਿਰਦਾ ਰਹਾਂ ਕਿਉਂਕਿ ਇਹ ਸੰਭਵ ਨਹੀਂ ਜੋ ਯਰੂਸ਼ਲਮ ਤੋਂ ਬਾਹਰ ਕੋਈ ਨਬੀ ਮਾਰਿਆ ਜਾਵੇ।
а впрочем, Мне должно ходить сегодня, завтра и в последующий день, потому что не бывает, чтобы пророк погиб вне Иерусалима.
34 ੩੪ ਹੇ ਯਰੂਸ਼ਲਮ, ਯਰੂਸ਼ਲਮ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਭੇਜੇ ਹੋਏ ਹਨ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਹੇਠ ਇਕੱਠੇ ਕਰਦੀ ਹੈ, ਪਰ ਤੁਸੀਂ ਨਾ ਚਾਹਿਆ।
Иерусалим! Иерусалим! избивающий пророков и камнями побивающий посланных к тебе! сколько раз хотел Я собрать чад твоих, как птица птенцов своих под крылья, и вы не захотели!
35 ੩੫ ਵੇਖੋ, ਤੁਹਾਡਾ ਘਰ ਤੁਹਾਡੇ ਲਈ ਉਜਾੜ ਛੱਡਿਆ ਜਾਂਦਾ ਹੈ ਅਤੇ ਮੈਂ ਤੁਹਾਨੂੰ ਆਖਦਾ ਹਾਂ ਜੋ ਤੁਸੀਂ ਮੈਨੂੰ ਨਾ ਵੇਖੋਗੇ, ਜਦ ਤੱਕ ਇਹ ਨਾ ਕਹੋਗੇ ਕਿ ਮੁਬਾਰਕ ਹੈ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!।
Се, оставляется вам дом ваш пуст. Сказываю же вам, что вы не увидите Меня, пока не придет время, когда скажете: благословен Грядый во имя Господне!

< ਲੂਕਾ 13 >