< ਲੂਕਾ 14 >

1 ਸਬਤ ਦੇ ਦਿਨ ਉਹ ਫ਼ਰੀਸੀ ਸਰਦਾਰਾਂ ਵਿੱਚੋਂ ਕਿਸੇ ਦੇ ਘਰ ਭੋਜਨ ਕਰਨ ਲਈ ਗਿਆ ਤਦ ਉਹ ਉਸ ਤੇ ਨਜ਼ਰ ਰੱਖੇ ਹੋਏ ਸਨ।
Случилось Ему в субботу придти в дом одного из начальников фарисейских вкусить хлеба, и они наблюдали за Ним.
2 ਅਤੇ ਵੇਖੋ ਇੱਕ ਮਨੁੱਖ ਸੀ ਜਿਸ ਨੂੰ ਜਲੋਧਰੀ ਦੀ ਬਿਮਾਰੀ ਸੀ।
И вот, предстал пред Него человек, страждущий водяною болезнью.
3 ਯਿਸੂ ਨੇ ਬਿਵਸਥਾ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੂੰ ਪੁੱਛਿਆ, ਭਲਾ, ਸਬਤ ਦੇ ਦਿਨ ਚੰਗਾ ਕਰਨਾ ਯੋਗ ਹੈ ਕਿ ਨਹੀਂ?
По сему случаю Иисус спросил законников и фарисеев: позволительно ли врачевать в субботу?
4 ਪਰ ਉਹਨਾਂ ਕੁਝ ਉੱਤਰ ਨਾ ਦਿੱਤਾ। ਤਾਂ ਯਿਸੂ ਨੇ ਉਸ ਨੂੰ ਛੂਹ ਕੇ ਚੰਗਾ ਕੀਤਾ ਅਤੇ ਤੋਰ ਦਿੱਤਾ।
Они молчали. И, прикоснувшись, исцелил его и отпустил.
5 ਅਤੇ ਉਨ੍ਹਾਂ ਨੂੰ ਆਖਿਆ ਤੁਹਾਡੇ ਵਿੱਚੋਂ ਕੌਣ ਹੈ ਜੇਕਰ ਉਸ ਦਾ ਗਧਾ ਜਾਂ ਬੈਲ ਖੂਹ ਵਿੱਚ ਡਿੱਗ ਪਵੇ ਤਾਂ ਉਹ ਝੱਟ ਸਬਤ ਦੇ ਦਿਨ ਉਸ ਨੂੰ ਬਾਹਰ ਨਾ ਕੱਢੇਗਾ।
При сем сказал им: если у кого из вас осел или вол упадет в колодезь, не тотчас ли вытащит его и в субботу?
6 ਅਤੇ ਉਹ ਯਿਸੂ ਨੂੰ ਇਸ ਦਾ ਉੱਤਰ ਨਾ ਦੇ ਸਕੇ।
И не могли отвечать Ему на это.
7 ਜਦ ਉਸ ਨੇ ਵੇਖਿਆ ਜੋ ਮਹਿਮਾਨ ਕਿਸ ਤਰ੍ਹਾਂ ਉੱਚੀਆਂ ਥਾਵਾਂ ਨੂੰ ਪਸੰਦ ਕਰਦੇ ਹਨ ਤਾਂ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦੇ ਕੇ ਕਿਹਾ
Замечая же, как званые выбирали первые места, сказал им притчу:
8 ਕਿ ਜਦ ਕੋਈ ਤੈਨੂੰ ਵਿਆਹ ਵਿੱਚ ਬੁਲਾਵੇ ਤਾਂ ਮੁੱਖ ਸਥਾਨ ਤੇ ਨਾ ਬੈਠ। ਕੀ ਜਾਣੀਏ ਕਿ ਉਸ ਨੇ ਤੇਰੇ ਨਾਲੋਂ ਕਿਸੇ ਆਦਰ ਵਾਲੇ ਨੂੰ ਬੁਲਾਇਆ ਹੋਵੇ।
когда ты будешь позван кем на брак, не садись на первое место, чтобы не случился кто из званых им почетнее тебя,
9 ਅਤੇ ਜਿਸ ਨੇ ਤੈਨੂੰ ਅਤੇ ਉਸ ਨੂੰ ਬੁਲਾਇਆ ਹੈ ਤੇਰੇ ਕੋਲ ਆਣ ਕੇ ਆਖੇ ਕਿ ਇਹ ਜਗ੍ਹਾ ਛੱਡ ਅਤੇ ਤੈਨੂੰ ਸ਼ਰਮਿੰਦਗੀ ਨਾਲ ਸਭ ਤੋਂ ਮਗਰ ਬੈਠਣਾ ਪਵੇ।
и звавший тебя и его, подойдя, не сказал бы тебе: уступи ему место; и тогда со стыдом должен будешь занять последнее место.
10 ੧੦ ਪਰ ਜਦ ਤੈਨੂੰ ਬੁਲਇਆ ਜਾਵੇ ਤਾਂ ਸਭ ਤੋਂ ਪਿਛੇ ਬੈਠ, ਫੇਰ ਜਿਸ ਨੇ ਤੈਨੂੰ ਬੁਲਾਇਆ ਹੈ ਜਦ ਆਵੇ ਤਦ ਤੈਨੂੰ ਆਖੇ, “ਮਿੱਤਰਾ, ਅੱਗੇ ਆ ਜਾ” ਤਾਂ ਉਨ੍ਹਾਂ ਸਭਨਾਂ ਦੇ ਸਾਹਮਣੇ ਜੋ ਤੇਰੇ ਨਾਲ ਖਾਣ ਬੈਠੇ ਹਨ ਤੇਰਾ ਆਦਰ ਹੋਵੇਗਾ।
Но когда зван будешь, придя, садись на последнее место, чтобы звавший тебя, подойдя, сказал: друг! пересядь выше; тогда будет тебе честь пред сидящими с тобою,
11 ੧੧ ਕਿਉਂਕਿ ਹਰੇਕ ਜੋ ਆਪਣੇ ਆਪ ਨੂੰ ਉੱਚਾ ਕਰਦਾ ਹੈ ਸੋ ਨੀਵਾਂ ਕੀਤਾ ਜਾਵੇਗਾ ਅਤੇ ਜੋ ਆਪਣੇ ਆਪ ਨੂੰ ਨੀਵਾਂ ਕਰਦਾ ਹੈ ਸੋ ਉੱਚਾ ਕੀਤਾ ਜਾਵੇਗਾ।
ибо всякий возвышающий сам себя унижен будет, а унижающий себя возвысится.
12 ੧੨ ਜਿਸ ਨੇ ਉਸ ਨੂੰ ਬੁਲਾਇਆ ਸੀ ਉਸ ਨੇ ਉਹ ਨੂੰ ਵੀ ਕਿਹਾ ਕਿ ਜਾਂ ਤੂੰ ਦਿਨ ਜਾਂ ਰਾਤ ਦੀ ਦਾਵਤ ਕਰੇਂ ਤਾਂ ਆਪਣਿਆਂ ਮਿੱਤਰਾਂ, ਆਪਣਿਆਂ ਭਾਈਆਂ, ਆਪਣਿਆਂ ਸਾਕਾਂ ਅਤੇ ਧਨਵਾਨ ਗੁਆਂਢੀਆਂ ਨੂੰ ਨਾ ਬੁਲਾ, ਅਜਿਹਾ ਨਾ ਹੋਵੇ ਜੋ ਉਹ ਫੇਰ ਤੈਨੂੰ ਵੀ ਬੁਲਾਉਣ ਅਤੇ ਤੇਰਾ ਬਦਲਾ ਹੋ ਜਾਵੇ।
Сказал же и позвавшему Его: когда делаешь обед или ужин, не зови друзей твоих, ни братьев твоих, ни родственников твоих, ни соседей богатых, чтобы и они тебя когда не позвали, и не получил ты воздаяния.
13 ੧੩ ਪਰ ਜਦ ਤੂੰ ਦਾਵਤ ਕਰੇਂ ਤਾਂ ਕੰਗਾਲਾਂ, ਟੁੰਡਿਆਂ, ਲੰਗੜਿਆਂ, ਅੰਨ੍ਹਿਆਂ ਨੂੰ ਬੁਲਾ।
Но, когда делаешь пир, зови нищих, увечных, хромых, слепых,
14 ੧੪ ਅਤੇ ਤੂੰ ਧੰਨ ਹੋਵੇਂਗਾ ਕਿਉਂ ਜੋ ਤੇਰਾ ਬਦਲਾ ਚੁਕਾਉਣ ਲਈ ਉਨ੍ਹਾਂ ਕੋਲ ਕੁਝ ਨਹੀਂ ਹੈ। ਇਸ ਦਾ ਬਦਲਾ ਤੈਨੂੰ ਧਰਮੀਆਂ ਦੇ ਜੀ ਉੱਠਣ ਵਾਲੇ ਦਿਨ ਵਿੱਚ ਦਿੱਤਾ ਜਾਵੇਗਾ।
и блажен будешь, что они не могут воздать тебе, ибо воздастся тебе в воскресение праведных.
15 ੧੫ ਉਸ ਦੇ ਨਾਲ ਬੈਠਣ ਵਾਲਿਆਂ ਵਿੱਚੋਂ ਇੱਕ ਨੇ ਇਨ੍ਹਾਂ ਗੱਲਾਂ ਨੂੰ ਸੁਣ ਕੇ ਯਿਸੂ ਨੂੰ ਕਿਹਾ ਕਿ ਧੰਨ ਉਹ ਹੈ ਜਿਹੜਾ ਪਰਮੇਸ਼ੁਰ ਦੇ ਰਾਜ ਵਿੱਚ ਭੋਜਨ ਕਰੇਗਾ।
Услышав это, некто из возлежащих с Ним сказал Ему: блажен, кто вкусит хлеба в Царствии Божием!
16 ੧੬ ਪਰ ਉਸ ਨੇ ਉਹ ਨੂੰ ਆਖਿਆ, ਕਿਸੇ ਮਨੁੱਖ ਨੇ ਇੱਕ ਵੱਡੀ ਦਾਵਤ ਕੀਤੀ ਅਤੇ ਬਹੁਤ ਸਾਰੇ ਲੋਕਾਂ ਨੂੰ ਬੁਲਾਇਆ।
Он же сказал ему: один человек сделал большой ужин и звал многих,
17 ੧੭ ਅਤੇ ਉਸ ਨੇ ਭੋਜਨ ਦੇ ਸਮੇਂ ਆਪਣੇ ਨੌਕਰ ਨੂੰ ਭੇਜਿਆ ਜੋ ਉਹ ਸੱਦੇ ਹੋਇਆਂ ਨੂੰ ਆਖੇ ਕਿ ਆਓ ਕਿਉਂ ਜੋ ਹੁਣ ਸਭ ਕੁਝ ਤਿਆਰ ਹੈ
и когда наступило время ужина, послал раба своего сказать званым: идите, ибо уже все готово.
18 ੧੮ ਤਾਂ ਉਹ ਸੱਭੇ ਇੱਕ ਮੱਤ ਹੋ ਕੇ ਬਹਾਨੇ ਬਣਾਉਣ ਲੱਗੇ। ਪਹਿਲੇ ਨੇ ਉਸ ਨੂੰ ਕਿਹਾ, ਮੈਂ ਇੱਕ ਖੇਤ ਮੁੱਲ ਲਿਆ ਹੈ ਅਤੇ ਜ਼ਰੂਰ ਹੈ ਜੋ ਮੈਂ ਜਾ ਕੇ ਉਸ ਨੂੰ ਵੇਖਾਂ। ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਮਾਫ਼ ਕਰੀਂ।
И начали все, как бы сговорившись, извиняться. Первый сказал ему: я купил землю и мне нужно пойти посмотреть ее; прошу тебя, извини меня.
19 ੧੯ ਅਤੇ ਦੂਜੇ ਨੇ ਆਖਿਆ, ਮੈਂ ਬਲ਼ਦਾਂ ਦੀਆਂ ਪੰਜ ਜੋੜੀਆਂ ਮੁੱਲ ਲਈਆਂ ਹਨ ਅਤੇ ਉਨ੍ਹਾਂ ਦੇ ਪਰਖਣ ਲਈ ਜਾਂਦਾ ਹਾਂ। ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਮਾਫ਼ ਕਰੀਂ।
Другой сказал: я купил пять пар волов и иду испытать их; прошу тебя, извини меня.
20 ੨੦ ਅਤੇ ਹੋਰ ਨੇ ਆਖਿਆ, ਮੇਰਾ ਵਿਆਹ ਹੋਇਆ ਹੈ, ਇਸ ਲਈ ਮੈਂ ਨਹੀਂ ਆ ਸਕਦਾ।
Третий сказал: я женился и потому не могу придти.
21 ੨੧ ਤਦ ਉਸ ਨੌਕਰ ਨੇ ਆਣ ਕੇ ਆਪਣੇ ਮਾਲਕ ਨੂੰ ਇਹ ਗੱਲਾਂ ਦੱਸੀਆਂ। ਤਾਂ ਉਸ ਘਰ ਦੇ ਮਾਲਕ ਨੇ ਗੁੱਸੇ ਹੋ ਕੇ ਆਪਣੇ ਨੌਕਰ ਨੂੰ ਆਖਿਆ ਜਲਦੀ ਨਿੱਕਲ ਕੇ ਸ਼ਹਿਰ ਦੇ ਚੌਕਾਂ ਅਤੇ ਗਲੀਆਂ ਵਿੱਚ ਜਾ ਅਤੇ ਕੰਗਾਲਾਂ, ਟੁੰਡਿਆਂ, ਅੰਨ੍ਹਿਆਂ ਅਤੇ ਲੰਗੜਿਆਂ ਨੂੰ ਇੱਥੇ ਅੰਦਰ ਲਿਆ।
И, возвратившись, раб тот донес о сем господину своему. Тогда, разгневавшись, хозяин дома сказал рабу своему: пойди скорее по улицам и переулкам города и приведи сюда нищих, увечных, хромых и слепых.
22 ੨੨ ਉਸ ਨੌਕਰ ਨੇ ਆਖਿਆ, ਸੁਆਮੀ ਜੀ ਜਿਵੇਂ ਤੁਸੀਂ ਹੁਕਮ ਦਿੱਤਾ ਸੀ। ਉਸੇ ਤਰ੍ਹਾਂ ਹੀ ਹੋਇਆ ਹੈ ਪਰ ਅਜੇ ਜਗ੍ਹਾ ਖਾਲੀ ਹੈ।
И сказал раб: господин! исполнено, как приказал ты, и еще есть место.
23 ੨੩ ਮਾਲਕ ਨੇ ਨੌਕਰ ਨੂੰ ਕਿਹਾ ਕਿ ਨਿੱਕਲ ਕੇ ਸੜਕਾਂ ਅਤੇ ਪੈਲੀ ਬੰਨ੍ਹਿਆ ਵੱਲ ਜਾ ਅਤੇ ਵੱਡੀ ਤਗੀਦ ਕਰ ਕੇ ਲੋਕਾਂ ਨੂੰ ਅੰਦਰ ਲਿਆ ਤਾਂ ਜੋ ਮੇਰਾ ਘਰ ਮਹਿਮਾਨਾਂ ਨਾਲ ਭਰ ਜਾਵੇ।
Господин сказал рабу: пойди по дорогам и изгородям и убеди придти, чтобы наполнился дом мой.
24 ੨੪ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਉਨ੍ਹਾਂ ਮਨੁੱਖਾਂ ਵਿੱਚੋਂ ਜਿਹੜੇ ਬੁਲਾਏ ਗਏ ਸਨ ਇੱਕ ਵੀ ਮੇਰੇ ਭੋਜ ਵਿੱਚ ਸ਼ਾਮਲ ਨਹੀਂ ਹੋਵੇਗਾ।
Ибо сказываю вам, что никто из тех званых не вкусит моего ужина, ибо много званых, но мало избранных.
25 ੨੫ ਵੱਡੀ ਭੀੜ ਯਿਸੂ ਦੇ ਨਾਲ ਚੱਲੀ ਜਾਂਦੀ ਸੀ ਅਤੇ ਉਸ ਨੇ ਮੁੜ ਕੇ ਉਨ੍ਹਾਂ ਨੂੰ ਆਖਿਆ,
С Ним шло множество народа; и Он, обратившись, сказал им:
26 ੨੬ ਜੇ ਕੋਈ ਮੇਰੇ ਕੋਲ ਆਵੇ ਅਤੇ ਆਪਣੇ ਪਿਤਾ, ਮਾਤਾ, ਪਤਨੀ, ਬਾਲ ਬੱਚਿਆਂ, ਭਾਈਆਂ ਅਤੇ ਭੈਣਾਂ ਨਾਲ ਸਗੋਂ ਆਪਣੀ ਜਾਨ ਨੂੰ ਮੇਰੇ ਨਾਲੋਂ ਵੱਧ ਪਿਆਰ ਕਰੇ ਤਾਂ ਉਹ ਮੇਰਾ ਚੇਲਾ ਨਹੀਂ ਹੋ ਸਕਦਾ।
если кто приходит ко Мне и не возненавидит отца своего и матери, и жены и детей, и братьев и сестер, а притом и самой жизни своей, тот не может быть Моим учеником;
27 ੨੭ ਜੋ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਾ ਚੱਲੇ ਤਾਂ ਉਹ ਮੇਰਾ ਚੇਲਾ ਨਹੀਂ ਹੋ ਸਕਦਾ।
и кто не несет креста своего и идет за Мною, не может быть Моим учеником.
28 ੨੮ ਤੁਹਾਡੇ ਵਿੱਚੋਂ ਕੌਣ ਹੈ ਜਿਸ ਦੀ ਬੁਰਜ ਬਣਾਉਣ ਦੀ ਯੋਜਨਾ ਹੋਵੇ ਤਾਂ ਪਹਿਲਾਂ ਬੈਠ ਕੇ ਖ਼ਰਚ ਦਾ ਹਿਸਾਬ ਨਾ ਕਰੇ ਜੋ ਮੇਰੇ ਕੋਲ ਉਸ ਦੇ ਪੂਰਾ ਕਰਨ ਯੋਗ ਧਨ ਹੈ ਕਿ ਨਹੀਂ?
Ибо кто из вас, желая построить башню, не сядет прежде и не вычислит издержек, имеет ли он, что нужно для совершения ее,
29 ੨੯ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜਦ ਉਸ ਨੇ ਨੀਂਹ ਰੱਖੀ ਅਤੇ ਪੂਰਾ ਨਾ ਕਰ ਸਕਿਆ ਤਾਂ ਸਭ ਵੇਖਣ ਵਾਲੇ ਇਹ ਕਹਿ ਕੇ ਉਸਦਾ ਮਜ਼ਾਕ ਉਡਾਉਣ
дабы, когда положит основание и не возможет совершить, все видящие не стали смеяться над ним,
30 ੩੦ ਕਿ ਇਸ ਆਦਮੀ ਨੇ ਸ਼ੁਰੂ ਤਾਂ ਕੀਤਾ ਪਰ ਪੂਰਾ ਨਾ ਕਰ ਸਕਿਆ!
говоря: этот человек начал строить и не мог окончить?
31 ੩੧ ਜਾਂ ਕਿਹੜਾ ਰਾਜਾ ਹੈ ਕਿ ਜਦ ਦੂਜੇ ਰਾਜੇ ਨਾਲ ਲੜਨ ਲਈ ਨਿੱਕਲੇ ਤਾਂ ਪਹਿਲਾਂ ਬੈਠ ਕੇ ਸਲਾਹ ਨਾ ਕਰੇ, ਕੀ ਮੈਂ ਦਸ ਹਜ਼ਾਰ ਸੈਨਿਕਾਂ ਨਾਲ ਉਹ ਦਾ ਸਾਹਮਣਾ ਕਰ ਸਕਦਾ ਹਾਂ, ਜਿਸ ਨੇ ਵੀਹ ਹਜ਼ਾਰ ਸੈਨਿਕ ਨਾਲ ਮੇਰੇ ਉੱਤੇ ਚੜ੍ਹਾਈ ਕੀਤੀ ਹੈ?
Или какой царь, идя на войну против другого царя, не сядет и не посоветуется прежде, силен ли он с десятью тысячами противостать идущему на него с двадцатью тысячами?
32 ੩੨ ਜੇ ਨਹੀਂ ਤਾਂ ਹਮਲਾਵਰ ਦੇ ਅਜੇ ਦੂਰ ਹੁੰਦਿਆਂ ਉਹ ਆਪਣਾ ਦੂਤ ਭੇਜ ਕੇ ਮੇਲ-ਮਿਲਾਪ ਦੀਆਂ ਸ਼ਰਤਾਂ ਪੁੱਛਦਾ ਹੈ।
Иначе, пока тот еще далеко, он пошлет к нему посольство просить о мире.
33 ੩੩ ਸੋ ਇਸੇ ਤਰ੍ਹਾਂ ਤੁਹਾਡੇ ਵਿੱਚੋਂ ਹਰੇਕ ਜੋ ਆਪਣਾ ਸਭ ਕੁਝ? ਨਾ ਤਿਆਗੇ ਉਹ ਮੇਰਾ ਚੇਲਾ ਨਹੀਂ ਹੋ ਸਕਦਾ।
Так всякий из вас, кто не отрешится от всего, что имеет, не может быть Моим учеником.
34 ੩੪ ਲੂਣ ਤਾਂ ਚੰਗਾ ਹੈ ਪਰ ਜੇ ਲੂਣ ਬੇਸੁਆਦ ਹੋ ਜਾਵੇ ਤਾਂ ਕਿਵੇਂ ਸਲੂਣਾ ਕੀਤਾ ਜਾਵੇ?
Соль - добрая вещь; но если соль потеряет силу, чем исправить ее?
35 ੩੫ ਉਹ ਨਾ ਖੇਤ, ਨਾ ਖਾਦ ਦੇ ਕੰਮ ਦਾ ਹੈ। ਲੋਕ ਉਸ ਨੂੰ ਬਾਹਰ ਸੁੱਟ ਦਿੰਦੇ ਹਨ। ਜਿਸ ਦੇ ਸੁਣਨ ਵਾਲੇ ਕੰਨ ਹੋਣ ਉਹ ਸੁਣੇ।
ни в землю, ни в навоз не годится; вон выбрасывают ее. Кто имеет уши слышать, да слышит!

< ਲੂਕਾ 14 >