< ਲੂਕਾ 18 >

1 ਫਿਰ ਯਿਸੂ ਉਨ੍ਹਾਂ ਨਾਲ ਦ੍ਰਿਸ਼ਟਾਂਤ ਵਿੱਚ ਗੱਲਾਂ ਕਰ ਕੇ ਕਹਿਣ ਲੱਗਾ ਕਿ ਸਦਾ ਪ੍ਰਾਰਥਨਾ ਵਿੱਚ ਲੱਗੇ ਰਹੋ ਅਤੇ ਹਿੰਮਤ ਨਾ ਹਾਰੋ।
Сказал также им притчу о том, что должно всегда молиться и не унывать,
2 ਕਿਸੇ ਨਗਰ ਵਿੱਚ ਇੱਕ ਹਾਕਮ ਰਹਿੰਦਾ ਸੀ, ਜਿਸ ਨੂੰ ਨਾ ਪਰਮੇਸ਼ੁਰ ਦਾ ਡਰ ਸੀ ਅਤੇ ਨਾ ਕਿਸੇ ਮਨੁੱਖ ਦੀ ਪਰਵਾਹ।
говоря: в одном городе был судья, который Бога не боялся и людей не стыдился.
3 ਅਤੇ ਉਸੇ ਨਗਰ ਵਿੱਚ ਇੱਕ ਵਿਧਵਾ ਰਹਿੰਦੀ ਸੀ ਜੋ ਉਸ ਦੇ ਕੋਲ ਇਹ ਕਹਿੰਦੀ ਆਉਂਦੀ ਸੀ ਕਿ ਮੇਰੇ ਵੈਰੀ ਤੋਂ ਮੇਰਾ ਬਦਲਾ ਲੈ ਦਿਹ।
В том же городе была одна вдова, и она, приходя к нему, говорила: защити меня от соперника моего.
4 ਕਾਫੀ ਸਮੇਂ ਤੱਕ ਹਾਕਮ ਨੇ ਉਸ ਵਿਧਵਾ ਦੀ ਗੱਲ ਨਾ ਸੁਣੀ ਪਰ ਪਿੱਛੋਂ ਆਪਣੇ ਮਨ ਵਿੱਚ ਸੋਚਣ ਲੱਗਾ ਕਿ ਮੈਂ ਨਾ ਤਾਂ ਪਰਮੇਸ਼ੁਰ ਦਾ ਡਰ ਮੰਨਦਾ ਹਾਂ ਅਤੇ ਨਾ ਮਨੁੱਖ ਦੀ ਪਰਵਾਹ ਕਰਦਾ ਹਾਂ।
Но он долгое время не хотел. А после сказал сам в себе: хотя я и Бога не боюсь и людей не стыжусь,
5 ਤਾਂ ਵੀ ਇਹ ਵਿਧਵਾ ਮੈਨੂੰ ਸ਼ਿਕਾਇਤ ਕਰਦੀ ਹੈ ਇਸ ਲਈ ਮੈਂ ਉਸ ਦਾ ਬਦਲਾ ਉਸ ਨੂੰ ਲੈ ਦਿਆਂਗਾ, ਇਹ ਨਾ ਹੋਵੇ ਜੋ ਉਹ ਵਾਰ-ਵਾਰ ਆ ਕੇ ਮੈਨੂੰ ਤੰਗ ਕਰੇ।
но, как эта вдова не дает мне покоя, защищу ее, чтобы она не приходила больше докучать мне.
6 ਪ੍ਰਭੂ ਨੇ ਆਖਿਆ, ਸੁਣੋ ਕਿ ਇਹ ਬੇਇਨਸਾਫ਼ ਹਾਕਮ ਕੀ ਕਹਿੰਦਾ ਹੈ।
И сказал Господь: слышите, что говорит судья неправедный?
7 ਫੇਰ ਭਲਾ, ਪਰਮੇਸ਼ੁਰ ਆਪਣੇ ਚੁਣਿਆਂ ਹੋਇਆਂ ਦਾ ਬਦਲਾ ਨਾ ਲਵੇਗਾ, ਜਿਹੜੇ ਰਾਤ-ਦਿਨ ਉਸ ਦੀ ਦੁਹਾਈ ਦਿੰਦੇ ਹਨ, ਭਾਵੇਂ ਉਹ ਉਹਨਾਂ ਦੇ ਨਿਆਂ ਵਿੱਚ ਦੇਰੀ ਕਰੇ?
Бог ли не защитит избранных Своих, вопиющих к Нему день и ночь, хотя и медлит защищать их?
8 ਮੈਂ ਤੁਹਾਨੂੰ ਆਖਦਾ ਹਾਂ ਜੋ ਉਹ ਛੇਤੀ ਹੀ ਉਨ੍ਹਾਂ ਦਾ ਬਦਲਾ ਲਵੇਗਾ। ਪਰ ਜਦ ਮਨੁੱਖ ਦਾ ਪੁੱਤਰ ਆਵੇਗਾ ਤਦ ਕੀ ਉਹ ਧਰਤੀ ਉੱਤੇ ਵਿਸ਼ਵਾਸ ਪਾਵੇਗਾ?।
сказываю вам, что подаст им защиту вскоре. Но Сын Человеческий, придя, найдет ли веру на земле?
9 ਉਸ ਨੇ ਬਹੁਤਿਆਂ ਨੂੰ ਜਿਹੜੇ ਆਪਣੇ ਉੱਤੇ ਭਰੋਸਾ ਰੱਖਦੇ ਸਨ ਕਿ ਅਸੀਂ ਧਰਮੀ ਹਾਂ ਅਤੇ ਦੂਸਰਿਆਂ ਨੂੰ ਤੁੱਛ ਜਾਣਦੇ ਸਨ, ਇਹ ਦ੍ਰਿਸ਼ਟਾਂਤ ਵੀ ਦਿੱਤਾ,
Сказал также к некоторым, которые уверены были о себе, что они праведны, и уничижали других, следующую притчу:
10 ੧੦ ਕਿ ਦੋ ਆਦਮੀ ਪ੍ਰਾਰਥਨਾ ਕਰਨ ਲਈ ਹੈਕਲ ਭਵਨ ਵਿੱਚ ਗਏ, ਇੱਕ ਫ਼ਰੀਸੀ ਅਤੇ ਦੂਜਾ ਚੂੰਗੀ ਲੈਣ ਵਾਲਾ ਸੀ।
два человека вошли в храм помолиться: один фарисей, а другой мытарь.
11 ੧੧ ਫ਼ਰੀਸੀ ਨੇ ਖੜ੍ਹ ਕੇ ਆਪਣੇ ਮਨ ਵਿੱਚ ਇਹ ਪ੍ਰਾਰਥਨਾ ਕੀਤੀ ਕਿ ਹੇ ਪਰਮੇਸ਼ੁਰ! ਮੈਂ ਤੇਰਾ ਸ਼ੁਕਰ ਕਰਦਾ ਹਾਂ ਕਿ ਮੈਂ ਦੂਸਰਿਆਂ ਵਰਗਾ ਨਹੀਂ ਹਾਂ ਜੋ ਲੁਟੇਰੇ, ਕੁਧਰਮੀ ਅਤੇ ਵਿਭਚਾਰੀ ਹਨ ਅਤੇ ਨਾ ਇਸ ਚੂੰਗੀ ਲੈਣ ਵਾਲੇ ਵਰਗਾ ਹਾਂ!
Фарисей, став, молился сам в себе так: Боже! благодарю Тебя, что я не таков, как прочие люди, грабители, обидчики, прелюбодеи, или как этот мытарь:
12 ੧੨ ਮੈਂ ਹਫ਼ਤੇ ਵਿੱਚ ਦੋ ਵਾਰੀ ਵਰਤ ਰੱਖਦਾ ਹਾਂ ਅਤੇ ਆਪਣੀ ਸਾਰੀ ਕਮਾਈ ਵਿੱਚੋਂ ਦਸਵੰਧ ਦਿੰਦਾ ਹਾਂ।
пощусь два раза в неделю, даю десятую часть из всего, что приобретаю.
13 ੧੩ ਪਰ ਉਸ ਚੂੰਗੀ ਲੈਣ ਵਾਲੇ ਨੇ ਕੁਝ ਦੂਰ ਖੜ੍ਹੇ ਹੋ ਕੇ ਇਹ ਵੀ ਨਾ ਚਾਹਿਆ ਜੋ ਆਪਣੀਆਂ ਅੱਖਾਂ ਅਕਾਸ਼ ਦੇ ਵੱਲ ਚੁੱਕੇ, ਸਗੋਂ ਆਪਣੀ ਛਾਤੀ ਪਿੱਟਦਾ ਅਤੇ ਇਹ ਕਹਿੰਦਾ ਸੀ ਕਿ ਹੇ ਪਰਮੇਸ਼ੁਰ! ਮੈਂ ਪਾਪੀ ਹਾਂ। ਮੇਰੇ ਉੱਤੇ ਦਯਾ ਕਰ!
Мытарь же, стоя вдали, не смел даже поднять глаз на небо; но, ударяя себя в грудь, говорил: Боже! будь милостив ко мне грешнику!
14 ੧੪ ਮੈਂ ਤੁਹਾਨੂੰ ਆਖਦਾ ਹਾਂ ਜੋ ਉਹ ਫ਼ਰੀਸੀ ਨਹੀਂ ਪਰ ਇਹ ਚੂੰਗੀ ਲੈਣ ਵਾਲਾ ਧਰਮੀ ਠਹਿਰ ਕੇ ਆਪਣੇ ਘਰ ਗਿਆ ਕਿਉਂਕਿ ਹਰੇਕ ਜੋ ਆਪਣੇ ਆਪ ਨੂੰ ਉੱਚਾ ਕਰਦਾ ਹੈ ਸੋ ਨੀਵਾਂ ਕੀਤਾ ਜਾਵੇਗਾ ਪਰ ਜੋ ਆਪਣੇ ਆਪ ਨੂੰ ਨੀਵਾਂ ਕਰਦਾ ਹੈ ਸੋ ਉੱਚਾ ਕੀਤਾ ਜਾਵੇਗਾ।
Сказываю вам, что сей пошел оправданным в дом свой более, нежели тот: ибо всякий, возвышающий сам себя, унижен будет, а унижающий себя возвысится.
15 ੧੫ ਫਿਰ ਲੋਕ ਆਪਣੇ ਬੱਚਿਆਂ ਨੂੰ ਵੀ ਯਿਸੂ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖੇ ਪਰ ਚੇਲਿਆਂ ਨੇ ਇਹ ਵੇਖ ਕੇ ਉਨ੍ਹਾਂ ਨੂੰ ਝਿੜਕਿਆ।
Приносили к Нему и младенцев, чтобы Он прикоснулся к ним; ученики же, видя то, возбраняли им.
16 ੧੬ ਪਰ ਯਿਸੂ ਨੇ ਉਨ੍ਹਾਂ ਨੂੰ ਆਪਣੇ ਕੋਲ ਬੁਲਾ ਕੇ ਕਿਹਾ, ਛੋਟਿਆਂ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ ਅਤੇ ਉਨ੍ਹਾਂ ਨੂੰ ਮਨ੍ਹਾ ਨਾ ਕਰੋ, ਕਿਉਂ ਜੋ ਪਰਮੇਸ਼ੁਰ ਦਾ ਰਾਜ ਇਹੋ ਜਿਹਿਆਂ ਦਾ ਹੈ।
Но Иисус, подозвав их, сказал: пустите детей приходить ко Мне и не возбраняйте им, ибо таковых есть Царствие Божие.
17 ੧੭ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕੋਈ ਪਰਮੇਸ਼ੁਰ ਦੇ ਰਾਜ ਨੂੰ ਛੋਟੇ ਬੱਚੇ ਦੀ ਤਰ੍ਹਾਂ ਕਬੂਲ ਨਾ ਕਰੇ ਉਹ ਉਸ ਵਿੱਚ ਕਦੇ ਨਾ ਵੜੇਗਾ।
Истинно говорю вам: кто не примет Царствия Божия, как дитя, тот не войдет в него.
18 ੧੮ ਇੱਕ ਅਧਿਕਾਰੀ ਨੇ ਉਸ ਅੱਗੇ ਬੇਨਤੀ ਕਰ ਕੇ ਆਖਿਆ, ਉੱਤਮ ਗੁਰੂ ਜੀ, ਮੈਂ ਕੀ ਕਰਾਂ ਜੋ ਸਦੀਪਕ ਜੀਵਨ ਦਾ ਅਧਿਕਾਰੀ ਹੋਵਾਂ? (aiōnios g166)
И спросил Его некто из начальствующих: Учитель благий! что мне делать, чтобы наследовать жизнь вечную? (aiōnios g166)
19 ੧੯ ਯਿਸੂ ਨੇ ਉਸ ਨੂੰ ਕਿਹਾ, ਤੂੰ ਮੈਨੂੰ ਉੱਤਮ ਕਿਉਂ ਆਖਦਾ ਹੈਂ? ਉੱਤਮ ਕੋਈ ਨਹੀਂ ਪਰ ਕੇਵਲ ਇੱਕੋ ਪਰਮੇਸ਼ੁਰ।
Иисус сказал ему: что ты называешь Меня благим? никто не благ, как только один Бог;
20 ੨੦ ਤੂੰ ਹੁਕਮਾਂ ਨੂੰ ਜਾਣਦਾ ਹੈਂ, ਵਿਭਚਾਰ ਨਾ ਕਰ, ਖੂਨ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ, ਆਪਣੇ ਮਾਤਾ-ਪਿਤਾ ਦਾ ਆਦਰ ਕਰ।
знаешь заповеди: не прелюбодействуй, не убивай, не кради, не лжесвидетельствуй, почитай отца твоего и матерь твою.
21 ੨੧ ਉਸ ਨੇ ਯਿਸੂ ਨੂੰ ਉੱਤਰ ਦਿੱਤਾ, ਮੈਂ ਆਪਣੇ ਬਚਪਨ ਤੋਂ ਹੀ ਇਨ੍ਹਾਂ ਸਭ ਗੱਲਾਂ ਨੂੰ ਮੰਨਦਾ ਆਇਆ ਹਾਂ।
Он же сказал: все это сохранил я от юности моей.
22 ੨੨ ਯਿਸੂ ਨੇ ਸੁਣ ਕੇ ਉਸ ਨੂੰ ਆਖਿਆ, ਅਜੇ ਤੇਰੇ ਵਿੱਚ ਇੱਕ ਗੱਲ ਦੀ ਕਮੀ ਹੈ। ਜੋ ਕੁਝ ਤੇਰਾ ਹੈ ਵੇਚ ਅਤੇ ਕੰਗਾਲਾਂ ਨੂੰ ਦੇ, ਤਾਂ ਤੈਨੂੰ ਸਵਰਗ ਵਿੱਚ ਧਨ ਮਿਲੇਗਾ ਅਤੇ ਆ ਕੇ ਮੇਰੇ ਪਿੱਛੇ ਹੋ ਤੁਰ।
Услышав это, Иисус сказал ему: еще одного недостает тебе: все, что имеешь, продай и раздай нищим, и будешь иметь сокровище на небесах, и приходи, следуй за Мною.
23 ੨੩ ਪਰ ਉਹ ਇਹ ਸੁਣ ਕੇ ਬਹੁਤ ਉਦਾਸ ਹੋਇਆ ਕਿਉਂ ਜੋ ਉਹ ਵੱਡਾ ਧਨਵਾਨ ਆਦਮੀ ਸੀ।
Он же, услышав сие, опечалился, потому что был очень богат.
24 ੨੪ ਯਿਸੂ ਨੇ ਉਸ ਨੂੰ ਵੇਖ ਕੇ ਆਖਿਆ ਜੋ ਧਨਵਾਨ ਹਨ ਉਨ੍ਹਾਂ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਬਹੁਤ ਔਖਾ ਹੋਵੇਗਾ!
Иисус, видя, что он опечалился, сказал: как трудно имеющим богатство войти в Царствие Божие!
25 ੨੫ ਕਿਉਂ ਜੋ ਸੂਈ ਦੇ ਨੱਕੇ ਵਿੱਚੋਂ ਦੀ ਊਠ ਦਾ ਵੜਨਾ, ਧਨਵਾਨ ਦਾ ਪਰਮੇਸ਼ੁਰ ਦੇ ਰਾਜ ਵਿੱਚ ਵੜਨ ਨਾਲੋਂ ਸੌਖਾ ਹੈ।
ибо удобнее верблюду пройти сквозь игольные уши, нежели богатому войти в Царствие Божие.
26 ੨੬ ਤਾਂ ਸੁਣਨ ਵਾਲਿਆਂ ਨੇ ਕਿਹਾ, ਤਾਂ ਫਿਰ ਕੌਣ ਮੁਕਤੀ ਪਾ ਸਕਦਾ ਹੈ?
Слышавшие сие сказали: кто же может спастись?
27 ੨੭ ਤਾਂ ਉਸ ਨੇ ਆਖਿਆ ਕਿ ਜਿਹੜੀਆਂ ਗੱਲਾਂ ਮਨੁੱਖਾਂ ਤੋਂ ਨਹੀਂ ਹੋ ਸਕਦੀਆਂ ਹਨ ਉਹ ਪਰਮੇਸ਼ੁਰ ਤੋਂ ਹੋ ਸਕਦੀਆਂ ਹਨ।
Но Он сказал: невозможное человекам возможно Богу.
28 ੨੮ ਤਦ ਪਤਰਸ ਨੇ ਕਿਹਾ, ਵੇਖ, ਅਸੀਂ ਆਪਣਾ ਸਭ ਕੁਝ ਛੱਡ ਕੇ ਤੇਰੇ ਪਿੱਛੇ ਹੋ ਤੁਰੇ ਹਾਂ।
Петр же сказал: вот, мы оставили все и последовали за Тобою.
29 ੨੯ ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਅਜਿਹਾ ਕੋਈ ਨਹੀਂ ਕਿ ਜਿਸ ਨੇ ਘਰ, ਪਤਨੀ, ਭਰਾਵਾਂ, ਮਾਤਾ-ਪਿਤਾ ਬਾਲ ਬੱਚਿਆਂ ਨੂੰ ਪਰਮੇਸ਼ੁਰ ਦੇ ਰਾਜ ਦੇ ਲਈ ਛੱਡਿਆ ਹੈ,
Он сказал им: истинно говорю вам: нет никого, кто оставил бы дом, или родителей, или братьев, или сестер, или жену, или детей для Царствия Божия,
30 ੩੦ ਜੋ ਇਸ ਸਮੇਂ ਬਹੁਤ ਗੁਣਾ ਅਤੇ ਆਉਣ ਵਾਲੇ ਜੁੱਗ ਵਿੱਚ ਸਦੀਪਕ ਜੀਵਨ ਨਾ ਪਾਵੇ । (aiōn g165, aiōnios g166)
и не получил бы гораздо более в сие время, и в век будущий жизни вечной. (aiōn g165, aiōnios g166)
31 ੩੧ ਉਸ ਨੇ ਬਾਰਾਂ ਚੇਲਿਆਂ ਨੂੰ ਲੈ ਕੇ ਉਨ੍ਹਾਂ ਨੂੰ ਆਖਿਆ, ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਸਭ ਜੋ ਕੁਝ ਨਬੀਆਂ ਦੇ ਰਾਹੀਂ ਲਿਖਿਆ ਹੋਇਆ ਹੈ, ਉਹ ਮਨੁੱਖ ਦੇ ਪੁੱਤਰ ਦੇ ਹੱਕ ਵਿੱਚ ਪੂਰਾ ਕੀਤਾ ਜਾਵੇਗਾ।
Отозвав же двенадцать учеников Своих, сказал им: вот, мы восходим в Иерусалим, и совершится все, написанное через пророков о Сыне Человеческом,
32 ੩੨ ਕਿਉਂਕਿ ਉਹ ਪਰਾਈਆਂ ਕੌਮਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਦਾ ਮਜ਼ਾਕ ਉਡਾਣਗੇ ਅਤੇ ਉਸ ਦੀ ਬੇਇੱਜ਼ਤੀ ਕੀਤੀ ਜਾਵੇਗੀ ਅਤੇ ਉਸ ਉੱਪਰ ਥੁੱਕਿਆ ਜਾਵੇਗਾ।
ибо предадут Его язычникам, и поругаются над Ним, и оскорбят Его, и оплюют Его,
33 ੩੩ ਅਤੇ ਉਸ ਨੂੰ ਕੋਰੜੇ ਮਾਰਨਗੇ, ਨਾਲੇ ਉਸ ਨੂੰ ਮਾਰ ਸੁੱਟਣਗੇ ਅਤੇ ਉਹ ਤੀਜੇ ਦਿਨ ਫੇਰ ਜੀ ਉੱਠੇਗਾ।
и будут бить, и убьют Его: и в третий день воскреснет.
34 ੩੪ ਉਨ੍ਹਾਂ ਨੇ ਇਨ੍ਹਾਂ ਗੱਲਾਂ ਵਿੱਚੋਂ ਕੁਝ ਨਾ ਸਮਝਿਆ ਅਤੇ ਇਹ ਗੱਲ ਉਨ੍ਹਾਂ ਤੋਂ ਗੁਪਤ ਰਹੀ ਅਤੇ ਜਿਹੜੀਆਂ ਗੱਲਾਂ ਦੱਸੀਆਂ ਜਾਂਦੀਆਂ ਸਨ, ਉਹ ਉਨ੍ਹਾਂ ਨੂੰ ਸਮਝ ਨਾ ਸਕੇ।
Но они ничего из этого не поняли; слова сии были для них сокровенны, и они не разумели сказанного.
35 ੩੫ ਇਸ ਤਰ੍ਹਾਂ ਹੋਇਆ ਕਿ ਜਦ ਯਿਸੂ ਯਰੀਹੋ ਦੇ ਨੇੜੇ ਪਹੁੰਚਿਆ ਤਾਂ ਇੱਕ ਅੰਨ੍ਹਾ ਸੜਕ ਦੇ ਕਿਨਾਰੇ ਬੈਠਾ ਭੀਖ ਮੰਗਦਾ ਸੀ।
Когда же подходил Он к Иерихону, один слепой сидел у дороги, прося милостыни,
36 ੩੬ ਅਤੇ ਉਸ ਨੇ ਭੀੜ ਲੰਘਦੀ ਸੁਣ ਕੇ ਪੁੱਛਿਆ ਕਿ ਇਹ ਕੀ ਹੋ ਰਿਹਾ ਹੈ?
и, услышав, что мимо него проходит народ, спросил: что это такое?
37 ੩੭ ਲੋਕਾਂ ਨੇ ਉਸ ਨੂੰ ਦੱਸਿਆ ਜੋ ਯਿਸੂ ਨਾਸਰੀ ਇੱਥੋਂ ਲੰਘ ਰਿਹਾ ਹੈ।
Ему сказали, что Иисус Назорей идет.
38 ੩੮ ਤਦ ਉਸ ਨੇ ਪੁਕਾਰ ਕੇ ਕਿਹਾ, ਹੇ ਯਿਸੂ ਦਾਊਦ ਦੇ ਪੁੱਤਰ, ਮੇਰੇ ਉੱਤੇ ਦਯਾ ਕਰੋ।
Тогда он закричал: Иисус, Сын Давидов! помилуй меня.
39 ੩੯ ਜਿਹੜੇ ਅੱਗੇ ਜਾਂਦੇ ਸਨ, ਉਨ੍ਹਾਂ ਨੇ ਉਸ ਨੂੰ ਝਿੜਕਿਆ ਕਿ ਚੁੱਪ ਕਰ, ਪਰ ਉਹ ਸਗੋਂ ਹੋਰ ਵੀ ਉੱਚੀ ਅਵਾਜ਼ ਦੇ ਕੇ ਬੋਲਿਆ, ਹੇ ਦਾਊਦ ਦੇ ਪੁੱਤਰ, ਮੇਰੇ ਉੱਤੇ ਦਯਾ ਕਰੋ!
Шедшие впереди заставляли его молчать; но он еще громче кричал: Сын Давидов! помилуй меня.
40 ੪੦ ਤਦ ਯਿਸੂ ਨੇ ਰੁੱਕ ਕੇ ਉਸ ਨੂੰ ਆਪਣੇ ਕੋਲ ਲਿਆਉਣ ਦੀ ਆਗਿਆ ਦਿੱਤੀ ਅਤੇ ਜਦ ਉਹ ਉਸ ਕੋਲ ਆਇਆ ਤਾਂ ਉਸ ਨੂੰ ਪੁੱਛਿਆ,
Иисус, остановившись, велел привести его к Себе: и, когда тот подошел к Нему, спросил его:
41 ੪੧ ਤੂੰ ਕੀ ਚਾਹੁੰਦਾ ਹੈਂ ਜੋ ਮੈਂ ਤੇਰੇ ਲਈ ਕਰਾਂ? ਉਸ ਨੇ ਕਿਹਾ, ਪ੍ਰਭੂ ਜੀ ਮੈਂ ਵੇਖਣ ਲੱਗ ਜਾਵਾਂ!
чего ты хочешь от Меня? Он сказал: Господи! чтобы мне прозреть.
42 ੪੨ ਤਦ ਯਿਸੂ ਨੇ ਉਸ ਨੂੰ ਕਿਹਾ, ਸੁਜਾਖਾ ਹੋ ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ।
Иисус сказал ему: прозри! вера твоя спасла тебя.
43 ੪੩ ਅਤੇ ਉਸੇ ਸਮੇਂ ਉਹ ਵੇਖਣ ਲੱਗ ਪਿਆ ਅਤੇ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਉਸ ਦੇ ਮਗਰ ਤੁਰ ਪਿਆ ਅਤੇ ਸਭ ਲੋਕਾਂ ਨੇ ਵੇਖ ਕੇ ਪਰਮੇਸ਼ੁਰ ਦੀ ਉਸਤਤ ਕੀਤੀ।
И он тотчас прозрел и пошел за Ним, славя Бога; и весь народ, видя это, воздал хвалу Богу.

< ਲੂਕਾ 18 >