< ਲੂਕਾ 3 >

1 ਫੇਰ ਤਿਬਿਰਿਯਾਸ ਕੈਸਰ ਦੇ ਰਾਜ ਦੇ ਪੰਦਰਵੇਂ ਸਾਲ ਜਦ ਪੁੰਤਿਯੁਸ ਪਿਲਾਤੁਸ ਯਹੂਦਿਯਾ ਦਾ ਹਾਕਮ ਸੀ, ਅਤੇ ਹੇਰੋਦੇਸ ਗਲੀਲ ਦਾ ਰਾਜਾ ਅਤੇ ਉਸ ਦਾ ਭਰਾ ਫ਼ਿਲਿਪੁੱਸ ਇਤੂਰਿਯਾ ਅਤੇ ਤਰਖੋਨੀਤਿਸ ਦੇਸ ਦਾ ਰਾਜਾ ਅਤੇ ਲੁਸਾਨਿਯੁਸ ਅਬਿਲੇਨੇ ਦਾ ਰਾਜਾ ਸੀ।
В пятнадцатый же год правления Тиверия кесаря, когда Понтий Пилат начальствовал в Иудее, Ирод был четвертовластником в Галилее, Филипп, брат его, четвертовластником в Итурее и Трахонитской области, а Лисаний четвертовластником в Авилинее,
2 ਹੱਨਾ ਅਤੇ ਕਾਇਫਾ ਸਰਦਾਰ ਜਾਜਕਾਂ ਦੇ ਸਮੇਂ, ਪਰਮੇਸ਼ੁਰ ਦਾ ਬਚਨ ਉਜਾੜ ਵਿੱਚ ਜ਼ਕਰਯਾਹ ਦੇ ਪੁੱਤਰ ਯੂਹੰਨਾ ਨੂੰ ਪਹੁੰਚਿਆ।
при первосвященниках Анне и Каиафе, был глагол Божий к Иоанну, сыну Захарии, в пустыне.
3 ਅਤੇ ਉਹ ਯਰਦਨ ਦੇ ਸਾਰੇ ਆਲੇ-ਦੁਆਲੇ ਦੇ ਖੇਤਰ ਵਿੱਚ ਗਿਆ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਰਿਹਾ।
И он проходил по всей окрестной стране Иорданской, проповедуя крещение покаяния для прощения грехов,
4 ਜਿਸ ਤਰ੍ਹਾਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ, ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਅਵਾਜ਼, “ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਉਸ ਦੇ ਰਾਹਾਂ ਨੂੰ ਸਿੱਧੇ ਕਰੋ”।
как написано в книге слов пророка Исаии, который говорит: глас вопиющего в пустыне: приготовьте путь Господу, прямыми сделайте стези Ему;
5 ਹਰੇਕ ਘਾਟੀ ਭਰ ਦਿੱਤੀ ਜਾਵੇਗੀ, ਅਤੇ ਹਰੇਕ ਪਰਬਤ ਅਤੇ ਟਿੱਬਾ ਨੀਵਾਂ ਕੀਤਾ ਜਾਵੇਗਾ, ਅਤੇ ਟੇਡੇ ਮੇਢੇ ਅਤੇ ਖੁਰਦਲੇ ਰਸਤੇ ਸਿੱਧੇ ਅਤੇ ਪੱਧਰੇ ਕੀਤੇ ਜਾਣਗੇ,
всякий дол да наполнится, и всякая гора и холм да понизятся, кривизны выпрямятся и неровные пути сделаются гладкими;
6 ਅਤੇ ਸਭ ਲੋਕ ਪਰਮੇਸ਼ੁਰ ਦੀ ਮੁਕਤੀ ਵੇਖਣਗੇ।
и узрит всякая плоть спасение Божие.
7 ਤਦ ਉਸ ਨੇ ਉਸ ਭੀੜ ਨੂੰ ਜੋ ਉਸ ਤੋਂ ਬਪਤਿਸਮਾ ਲੈਣ ਲਈ ਆਉਂਦੇ ਸਨ, ਆਖਿਆ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ?”
Иоанн приходившему креститься от него народу говорил: порождения ехиднины! кто внушил вам бежать от будущего гнева?
8 ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ ਅਤੇ ਆਪਣੇ ਮਨ ਵਿੱਚ ਇਹ ਨਾ ਸੋਚੋ ਕਿ ਅਬਰਾਹਾਮ ਸਾਡਾ ਪਿਤਾ ਹੈ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਵੀ ਸੰਤਾਨ ਪੈਦਾ ਕਰ ਸਕਦਾ ਹੈ।
Сотворите же достойные плоды покаяния и не думайте говорить в себе: отец у нас Авраам, ибо говорю вам, что Бог может из камней сих воздвигнуть детей Аврааму.
9 ਹੁਣ ਕੁਹਾੜਾ ਰੁੱਖਾਂ ਦੀ ਜੜ੍ਹ ਉੱਤੇ ਰੱਖਿਆ ਹੋਇਆ ਹੈ। ਸੋ ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ ਉਹ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।
Уже и секира при корне дерев лежит: всякое дерево, не приносящее доброго плода, срубают и бросают в огонь.
10 ੧੦ ਤਦ ਲੋਕਾਂ ਨੇ ਉਸ ਤੋਂ ਪੁੱਛਿਆ, ਫੇਰ ਅਸੀਂ ਕੀ ਕਰੀਏ?
И спрашивал его народ: что же нам делать?
11 ੧੧ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਜਿਸ ਦੇ ਕੋਲ ਦੋ ਕੁੜਤੇ ਹੋਣ, ਉਹ ਉਸ ਨੂੰ ਦੇ ਦੇਵੇ ਜਿਸ ਦੇ ਕੋਲ ਨਹੀਂ ਹੈ ਅਤੇ ਜਿਸ ਦੇ ਕੋਲ ਖਾਣ ਨੂੰ ਹੋਵੇ ਉਹ ਵੀ ਇਸੇ ਤਰ੍ਹਾਂ ਕਰੇ।
Он сказал им в ответ: у кого две одежды, тот дай неимущему, и у кого есть пища, делай то же.
12 ੧੨ ਤਦ ਚੂੰਗੀ ਲੈਣ ਵਾਲੇ ਵੀ ਉਸ ਕੋਲ ਬਪਤਿਸਮਾ ਲੈਣ ਲਈ ਆਏ ਅਤੇ ਉਸ ਨੂੰ ਕਿਹਾ, ਗੁਰੂ ਜੀ ਅਸੀਂ ਕੀ ਕਰੀਏ?
Пришли и мытари креститься, и сказали ему: учитель! что нам делать?
13 ੧੩ ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਲਈ ਜੋ ਠਹਿਰਾਇਆ ਹੋਇਆ ਹੈ ਉਸ ਨਾਲੋਂ ਵੱਧ ਵਸੂਲ ਨਾ ਕਰੋ।
Он отвечал им: ничего не требуйте более определенного вам.
14 ੧੪ ਸਿਪਾਹੀਆਂ ਨੇ ਵੀ ਉਸ ਤੋਂ ਪੁੱਛਿਆ ਕਿ “ਅਸੀਂ ਕੀ ਕਰੀਏ”? ਉਸ ਨੇ ਉਨ੍ਹਾਂ ਨੂੰ ਆਖਿਆ, ਕਿਸੇ ਉੱਤੇ ਜ਼ੁਲਮ ਨਾ ਕਰੋ, ਨਾ ਕਿਸੇ ਉੱਤੇ ਝੂਠਾ ਦੋਸ਼ ਲਾਓ ਪਰ ਆਪਣੀ ਤਨਖਾਹ ਉੱਤੇ ਸੰਤੋਖ ਕਰੋ।
Спрашивали его также и воины: а нам что делать? И сказал им: никого не обижайте, не клевещите, и довольствуйтесь своим жалованьем.
15 ੧੫ ਜਦ ਲੋਕ ਮਸੀਹ ਦੇ ਆਉਣ ਦੀ ਉਡੀਕ ਵਿੱਚ ਸਨ ਅਤੇ ਸਾਰੇ ਆਪਣੇ ਮਨ ਵਿੱਚ ਯੂਹੰਨਾ ਦੇ ਬਾਰੇ ਵਿਚਾਰ ਕਰਦੇ ਸਨ ਕਿ ਕਿਤੇ ਇਹੋ ਤਾਂ ਮਸੀਹ ਨਹੀਂ ਹੈ?
Когда же народ был в ожидании, и все помышляли в сердцах своих об Иоанне, не Христос ли он,
16 ੧੬ ਤਦ ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਤੇ ਕਿਹਾ ਕਿ ਮੈਂ ਤਾਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ, ਪਰ ਇੱਕ ਬਲਵੰਤ ਮੇਰੇ ਮਗਰੋਂ ਆਉਂਦਾ ਹੈ, ਜਿਸ ਦੀ ਜੁੱਤੀ ਦਾ ਤਸਮਾ ਖੋਲ੍ਹਣ ਦੇ ਵੀ ਮੈਂ ਯੋਗ ਨਹੀਂ ਹਾਂ, ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।
Иоанн всем отвечал: я крещу вас водою, но идет Сильнейший меня, у Которого я недостоин развязать ремень обуви; Он будет крестить вас Духом Святым и огнем.
17 ੧੭ ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਕਿ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਕਣਕ ਨੂੰ ਆਪਣੇ ਗੋਦਾਮ ਵਿੱਚ ਜਮਾਂ ਕਰੇਗਾ ਪਰ ਉਹ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ।
Лопата Его в руке Его, и Он очистит гумно Свое и соберет пшеницу в житницу Свою, а солому сожжет огнем неугасимым.
18 ੧੮ ਫੇਰ ਉਹ ਹੋਰ ਬਥੇਰੀਆਂ ਗੱਲਾਂ ਨਾਲ ਲੋਕਾਂ ਨੂੰ ਉਪਦੇਸ਼ ਕਰਦਾ ਅਤੇ ਖੁਸ਼ਖਬਰੀ ਸੁਣਾਉਂਦਾ ਰਿਹਾ।
Многое и другое благовествовал он народу, поучая его.
19 ੧੯ ਪਰ ਰਾਜਾ ਹੇਰੋਦੇਸ ਨੇ ਆਪਣੇ ਭਰਾ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਅਤੇ ਸਾਰੀਆਂ ਬੁਰਾਈਆਂ ਦੇ ਕਾਰਨ ਜਿਹੜੀਆਂ ਹੇਰੋਦੇਸ ਨੇ ਕੀਤੀਆਂ ਸਨ ਉਸ ਦੇ ਕੋਲੋਂ ਬੇਇੱਜ਼ਤ ਹੋ ਕੇ
Ирод же четвертовластник, обличаемый от него за Иродиаду, жену брата своего, и за все, что сделал Ирод худого,
20 ੨੦ ਸਭ ਤੋਂ ਵੱਧ ਇਹ ਵੀ ਕੀਤਾ ਜੋ ਯੂਹੰਨਾ ਨੂੰ ਕੈਦ ਕਰ ਦਿੱਤਾ।
прибавил ко всему прочему и то, что заключил Иоанна в темницу.
21 ੨੧ ਜਦ ਸਭ ਲੋਕ ਬਪਤਿਸਮਾ ਲੈ ਹਟੇ ਅਤੇ ਯਿਸੂ ਵੀ ਬਪਤਿਸਮਾ ਲੈ ਕੇ ਪ੍ਰਾਰਥਨਾ ਕਰ ਰਿਹਾ ਸੀ ਤਾਂ ਅਜਿਹਾ ਹੋਇਆ ਕਿ ਅਕਾਸ਼ ਖੁੱਲ੍ਹ ਗਿਆ
Когда же крестился весь народ, и Иисус, крестившись, молился: отверзлось небо,
22 ੨੨ ਅਤੇ ਪਵਿੱਤਰ ਆਤਮਾ ਦੇਹ ਦਾ ਰੂਪ ਧਾਰ ਕੇ ਘੁੱਗੀ ਵਾਂਗੂੰ ਉਸ ਉੱਤੇ ਉੱਤਰਿਆ ਅਤੇ ਇੱਕ ਸਵਰਗੀ ਬਾਣੀ ਆਈ, ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ।
и Дух Святый нисшел на Него в телесном виде, как голубь, и был глас с небес, глаголющий: Ты Сын Мой Возлюбленный; в Тебе Мое благоволение!
23 ੨੩ ਯਿਸੂ ਆਪ ਜਦ ਉਪਦੇਸ਼ ਦੇਣ ਲੱਗਾ ਤਾਂ ਤੀਹਾਂ ਕੁ ਸਾਲਾਂ ਦਾ ਸੀ ਅਤੇ ਜਿਵੇਂ ਲੋਕ ਸਮਝਦੇ ਸਨ ਉਹ ਯੂਸੁਫ਼ ਦਾ ਪੁੱਤਰ ਸੀ ਜਿਹੜਾ ਏਲੀ ਦਾ ਸੀ।
Иисус, начиная Свое служение, был лет тридцати, и был, как думали, Сын Иосифов, Илиев,
24 ੨੪ ਉਹ ਮੱਥਾਤ ਦਾ, ਉਹ ਲੇਵੀ ਦਾ, ਉਹ ਮਲਕੀ ਦਾ, ਉਹ ਯੰਨਾਈ ਦਾ, ਉਹ ਯੂਸੁਫ਼ ਦਾ,
Матфатов, Левиин, Мелхиев, Ианнаев, Иосифов,
25 ੨੫ ਉਹ ਮੱਤਿਥਯਾਹ ਦਾ, ਉਹ ਆਮੋਸ ਦਾ, ਉਹ ਨਹੂਮ ਦਾ, ਉਹ ਹਸਲੀ ਦਾ, ਉਹ ਨੱਗਈ ਦਾ,
Маттафиев, Амосов, Наумов, Еслимов, Наггеев,
26 ੨੬ ਉਹ ਮਾਹਥ ਦਾ, ਉਹ ਮੱਤਿਥਯਾਹ ਦਾ, ਉਹ ਸ਼ਿਮਈ ਦਾ, ਉਹ ਯੋਸੇਕ ਦਾ, ਉਹ ਯਹੂਦਾਹ ਦਾ,
Маафов, Маттафиев, Семеиев, Иосифов, Иудин,
27 ੨੭ ਉਹ ਯੋਹਾਨਾਨ ਦਾ, ਉਹ ਰੇਸਹ ਦਾ, ਉਹ ਜ਼ਰੁੱਬਾਬਲ ਦਾ, ਉਹ ਸ਼ਅਲਤੀਏਲ ਦਾ, ਉਹ ਨੇਰੀ ਦਾ,
Иоаннанов, Рисаев, Зоровавелев, Салафиилев, Нириев,
28 ੨੮ ਉਹ ਮਲਕੀ ਦਾ, ਉਹ ਅੱਦੀ ਦਾ, ਉਹ ਕੋਸਾਮ ਦਾ, ਉਹ ਅਲਮੋਦਾਮ ਦਾ, ਉਹ ਏਰ ਦਾ,
Мелхиев, Аддиев, Косамов, Елмодамов, Иров,
29 ੨੯ ਉਹ ਯੋਸੇ ਦਾ, ਉਹ ਅਲੀਆਜ਼ਰ ਦਾ, ਉਹ ਯੋਰਾਮ ਦਾ, ਉਹ ਮੱਥਾਤ ਦਾ, ਉਹ ਲੇਵੀ ਦਾ,
Иосиев, Елиезеров, Иоримов, Матфатов, Левиин,
30 ੩੦ ਉਹ ਸ਼ਿਮਉਨ ਦਾ, ਉਹ ਯਹੂਦਾਹ ਦਾ, ਉਹ ਯੂਸੁਫ਼ ਦਾ, ਉਹ ਯੋਨਾਨ ਦਾ, ਉਹ ਅਲਯਾਕੀਮ ਦਾ,
Симеонов, Иудин, Иосифов, Ионанов, Елиакимов,
31 ੩੧ ਉਹ ਮਲਯੇ ਦਾ, ਉਹ ਮੇਨਾਨ ਦਾ, ਉਹ ਮੱਤਥੇ ਦਾ, ਉਹ ਨਾਥਾਨ ਦਾ, ਉਹ ਦਾਊਦ ਦਾ,
Мелеаев, Маинанов, Маттафаев, Нафанов, Давидов,
32 ੩੨ ਉਹ ਯੱਸੀ ਦਾ, ਉਹ ਓਬੇਦ ਦਾ, ਉਹ ਬੋਅਜ਼ ਦਾ, ਉਹ ਸਲਮੋਨ ਦਾ, ਉਹ ਨਹਸ਼ੋਨ ਦਾ,
Иессеев, Овидов, Воозов, Салмонов, Наассонов,
33 ੩੩ ਉਹ ਅੰਮੀਨਾਦਾਬ ਦਾ, ਉਹ ਅਰਨੀ ਦਾ, ਉਹ ਹਸਰੋਨ ਦਾ, ਉਹ ਫ਼ਰਸ ਦਾ, ਉਹ ਯਹੂਦਾਹ ਦਾ,
Аминадавов, Арамов, Есромов, Фаресов, Иудин,
34 ੩੪ ਉਹ ਯਾਕੂਬ ਦਾ, ਉਹ ਇਸਹਾਕ ਦਾ, ਉਹ ਅਬਰਾਹਾਮ ਦਾ, ਉਹ ਤਾਰਹ ਦਾ, ਉਹ ਨਹੋਰ ਦਾ,
Иаковлев, Исааков, Авраамов, Фаррин, Нахоров,
35 ੩੫ ਉਹ ਸਰੂਗ ਦਾ, ਉਹ ਰਊ ਦਾ, ਉਹ ਪਲਗ ਦਾ, ਉਹ ਏਬਰ ਦਾ, ਉਹ ਸ਼ਲਹ ਦਾ,
Серухов, Рагавов, Фалеков, Еверов, Салин,
36 ੩੬ ਉਹ ਕੇਨਾਨ ਦਾ, ਉਹ ਅਰਪਕਸ਼ਾਦ ਦਾ, ਉਹ ਸ਼ੇਮ ਦਾ, ਉਹ ਨੂਹ ਦਾ, ਉਹ ਲਾਮਕ ਦਾ,
Каинанов, Арфаксадов, Симов, Ноев, Ламехов,
37 ੩੭ ਉਹ ਮਥੂਸਲਹ ਦਾ, ਉਹ ਹਨੋਕ ਦਾ, ਉਹ ਯਰਦ ਦਾ, ਉਹ ਮਹਲਲੇਲ ਦਾ, ਉਹ ਕੇਨਾਨ ਦਾ,
Мафусалов, Енохов, Иаредов, Малелеилов, Каинанов,
38 ੩੮ ਉਹ ਅਨੋਸ਼ ਦਾ, ਉਹ ਸੇਥ ਦਾ, ਉਹ ਆਦਮ ਦਾ, ਉਹ ਪਰਮੇਸ਼ੁਰ ਦਾ ਪੁੱਤਰ ਸੀ।
Еносов, Сифов, Адамов, Божий.

< ਲੂਕਾ 3 >