< ਮਲਾਕੀ 1 >

1 ਮਲਾਕੀ ਦੇ ਰਾਹੀਂ ਇਸਰਾਏਲ ਲਈ ਯਹੋਵਾਹ ਦੀ ਬਾਣੀ ਦਾ ਅਗੰਮ ਵਾਕ।
משא דבר יהוה אל ישראל ביד מלאכי
2 ਯਹੋਵਾਹ ਆਖਦਾ ਹੈ ਕਿ ਮੈਂ ਤੁਹਾਡੇ ਨਾਲ ਪਿਆਰ ਕੀਤਾ। ਤੁਸੀਂ ਪੁੱਛਦੇ ਹੋ ਕਿ ਤੂੰ ਕਿਵੇਂ ਸਾਡੇ ਨਾਲ ਪਿਆਰ ਕੀਤਾ? ਕੀ ਏਸਾਓ ਯਾਕੂਬ ਦਾ ਭਰਾ ਨਹੀਂ ਸੀ? ਯਹੋਵਾਹ ਦਾ ਵਾਕ ਹੈ, ਮੈਂ ਯਾਕੂਬ ਨਾਲ ਪਿਆਰ ਕੀਤਾ
אהבתי אתכם אמר יהוה ואמרתם במה אהבתנו הלוא אח עשו ליעקב נאם יהוה ואהב את יעקב
3 ਪਰ ਏਸਾਓ ਨਾਲ ਵੈਰ ਰੱਖਿਆ, ਮੈਂ ਉਸ ਦੇ ਪਰਬਤ ਨੂੰ ਵਿਰਾਨ ਕਰ ਛੱਡਿਆ ਹੈ ਅਤੇ ਉਸ ਦੀ ਮਿਲਖ਼ ਉਜਾੜ ਦੇ ਗਿੱਦੜਾਂ ਨੂੰ ਦੇ ਦਿੱਤੀ ਹੈ।
ואת עשו שנאתי ואשים את הריו שממה ואת נחלתו לתנות מדבר
4 ਭਾਵੇਂ ਅਦੋਮ ਦੇ ਵਾਸੀ ਆਖਣ ਕਿ ਅਸੀਂ ਭੰਨੇ ਤੋੜੇ ਤਾਂ ਗਏ ਪਰ ਉੱਜੜੇ ਹੋਏ ਸਥਾਨਾਂ ਨੂੰ ਮੁੜ ਕੇ ਉਸਾਰਾਂਗੇ। ਪਰ ਸੈਨਾਂ ਦਾ ਯਹੋਵਾਹ ਆਖਦਾ ਹੈ ਕਿ ਉਹ ਉਸਾਰਨਗੇ ਪਰ ਮੈਂ ਢਾਹ ਦੇਵਾਂਗਾ ਅਤੇ ਲੋਕ ਉਹ ਨੂੰ “ਦੁਸ਼ਟ ਦੇਸ” ਪੁਕਾਰਨਗੇ ਅਤੇ “ਉਹ ਪਰਜਾ ਜਿਹ ਦੇ ਉੱਤੇ ਯਹੋਵਾਹ ਦਾ ਕਹਿਰ ਸਦਾ ਲਈ ਰਿਹਾ ਹੈ।”
כי תאמר אדום רששנו ונשוב ונבנה חרבות--כה אמר יהוה צבאות המה יבנו ואני אהרוס וקראו להם גבול רשעה והעם אשר זעם יהוה עד עולם
5 ਤੁਹਾਡੀਆਂ ਅੱਖਾਂ ਵੇਖਣਗੀਆਂ ਅਤੇ ਤੁਸੀਂ ਆਖੋਗੇ, ਯਹੋਵਾਹ ਦੀ ਵਡਿਆਈ ਇਸਰਾਏਲ ਦੀਆਂ ਹੱਦਾਂ ਤੋਂ ਅੱਗੇ ਤੱਕ ਹੋਵੇ!
ועיניכם תראינה ואתם תאמרו יגדל יהוה מעל לגבול ישראל
6 “ਪੁੱਤਰ ਆਪਣੇ ਪਿਤਾ ਦਾ ਅਤੇ ਦਾਸ ਆਪਣੇ ਸੁਆਮੀ ਦਾ ਆਦਰ ਕਰਦਾ ਹੈ। ਜੇ ਮੈਂ ਪਿਤਾ ਹਾਂ ਤਾਂ ਮੇਰਾ ਆਦਰ ਕਿੱਥੇ ਹੈ ਅਤੇ ਜੇ ਮੈਂ ਸੁਆਮੀ ਹਾਂ ਤਾਂ ਮੇਰਾ ਭੈਅ ਕਿੱਥੇ ਹੈ? ਸੈਨਾਂ ਦਾ ਯਹੋਵਾਹ ਤੁਹਾਨੂੰ ਆਖਦਾ ਹੈ, ਮੇਰੇ ਨਾਮ ਦਾ ਨਿਰਾਦਰ ਕਰਨ ਵਾਲੇ ਜਾਜਕੋ! ਪਰ ਤੁਸੀਂ ਆਖਦੇ ਹੋ ਅਸੀਂ ਕਿਹੜੀ ਗੱਲ ਵਿੱਚ ਤੇਰੇ ਨਾਮ ਦਾ ਨਿਰਾਦਰ ਕੀਤਾ?
בן יכבד אב ועבד אדניו ואם אב אני איה כבודי ואם אדונים אני איה מוראי אמר יהוה צבאות לכם הכהנים בוזי שמי ואמרתם במה בזינו את שמך
7 ਤੁਸੀਂ ਮੇਰੀ ਜਗਵੇਦੀ ਉੱਤੇ ਭਰਿਸ਼ਟ ਰੋਟੀਆਂ ਚੜ੍ਹਾਉਂਦੇ ਹੋ ਅਤੇ ਤੁਸੀਂ ਆਖਦੇ ਹੋ, ਅਸੀਂ ਕਿਵੇਂ ਤੈਨੂੰ ਭਰਿਸ਼ਟ ਕੀਤਾ? ਤੁਹਾਡੇ ਇਹ ਆਖਣ ਵਿੱਚ ਕਿ ਯਹੋਵਾਹ ਦੀ ਮੇਜ਼ ਤਾਂ ਤੁੱਛ ਹੈ
מגישים על מזבחי לחם מגאל ואמרתם במה גאלנוך באמרכם שלחן יהוה נבזה הוא
8 ਜਦ ਤੁਸੀਂ ਅੰਨ੍ਹੇ ਪਸ਼ੂ ਦਾ ਚੜ੍ਹਾਵਾ ਚੜ੍ਹਾਉਂਦੇ ਹੋ ਤਾਂ ਕੁਝ ਬੁਰਿਆਈ ਨਹੀਂ, ਜਦ ਲੰਗੜੇ ਜਾਂ ਬਿਮਾਰ ਪਸ਼ੂ ਦਾ ਚੜ੍ਹਾਵਾ ਚੜ੍ਹਾਉਂਦੇ ਹੋ ਤਾਂ ਕੁਝ ਬੁਰਿਆਈ ਨਹੀਂ!” ਜ਼ਰਾ ਤੂੰ ਆਪਣੇ ਹਾਕਮ ਨੂੰ ਏਹੋ ਹੀ ਚੜ੍ਹਾ, - ਕੀ ਉਹ ਤੇਰੇ ਕੋਲੋਂ ਖੁਸ਼ ਹੋਵੇਗਾ ਜਾਂ ਕੀ ਉਹ ਤੈਨੂੰ ਆਦਰ ਦੇਵੇਗਾ? ਸੈਨਾਂ ਦੇ ਯਹੋਵਾਹ ਦਾ ਵਾਕ ਹੈ।
וכי תגישון עור לזבח אין רע וכי תגישו פסח וחלה אין רע הקריבהו נא לפחתך הירצך או הישא פניך--אמר יהוה צבאות
9 ਹੁਣ ਜ਼ਰਾ ਪਰਮੇਸ਼ੁਰ ਅੱਗੇ ਬੇਨਤੀ ਕਰੋ ਕਿ ਉਹ ਸਾਡੇ ਉੱਤੇ ਦਯਾ ਕਰੇ। ਜਦ ਤੁਹਾਡੇ ਹੀ ਹੱਥੋਂ ਇਹ ਹੋਇਆ ਤਾਂ ਕੀ ਉਹ ਤੁਹਾਨੂੰ ਆਦਰ ਦੇਵੇਗਾ? ਸੈਨਾਂ ਦਾ ਯਹੋਵਾਹ ਆਖਦਾ ਹੈ।
ועתה חלו נא פני אל ויחננו מידכם היתה זאת--הישא מכם פנים אמר יהוה צבאות
10 ੧੦ ਕਾਸ਼ ਕਿ ਤੁਹਾਡੇ ਵਿੱਚੋਂ ਕੋਈ ਬੂਹਾ ਬੰਦ ਕਰਦਾ ਅਤੇ ਤੁਸੀਂ ਮੇਰੀ ਜਗਵੇਦੀ ਉੱਤੇ ਵਿਅਰਥ ਅੱਗ ਨਾ ਬਾਲਦੇ! ਸੈਨਾਂ ਦਾ ਯਹੋਵਾਹ ਆਖਦਾ ਹੈ, ਮੈਂ ਤੁਹਾਡੇ ਤੋਂ ਪ੍ਰਸੰਨ ਨਹੀਂ ਹਾਂ ਅਤੇ ਤੁਹਾਡੇ ਹੱਥਾਂ ਦਾ ਚੜ੍ਹਾਵਾ ਕਬੂਲ ਨਹੀਂ ਕਰਾਂਗਾ।
מי גם בכם ויסגר דלתים ולא תאירו מזבחי חנם אין לי חפץ בכם אמר יהוה צבאות ומנחה לא ארצה מידכם
11 ੧੧ ਕਿਉਂਕਿ ਸੂਰਜ ਦੇ ਚੜ੍ਹਦੇ ਤੋਂ ਲਹਿੰਦੇ ਤੱਕ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਹਰ ਥਾਂ ਉੱਤੇ ਮੇਰੇ ਨਾਮ ਲਈ ਧੂਫ਼ ਧੁਖਾਉਣਗੇ ਅਤੇ ਸ਼ੁੱਧ ਚੜ੍ਹਾਵਾ ਚੜ੍ਹਾਉਣਗੇ, ਕਿਉਂ ਜੋ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ।
כי ממזרח שמש ועד מבואו גדול שמי בגוים ובכל מקום מקטר מגש לשמי ומנחה טהורה כי גדול שמי בגוים אמר יהוה צבאות
12 ੧੨ ਪਰ ਤੁਸੀਂ ਇਹ ਆਖ ਕੇ ਉਸ ਨੂੰ ਭਰਿਸ਼ਟ ਕਰਦੇ ਹੋ ਕਿ ਪ੍ਰਭੂ ਦੀ ਮੇਜ਼ ਭਰਿਸ਼ਟ ਹੈ ਅਤੇ ਉਸ ਦਾ ਫਲ ਅਰਥਾਤ ਭੋਜਨ ਤੁੱਛ ਹੈ
ואתם מחללים אותו--באמרכם שלחן אדני מגאל הוא וניבו נבזה אכלו
13 ੧੩ ਅਤੇ ਤੁਸੀਂ ਆਖਿਆ, ਇਹ ਸਾਨੂੰ ਕੀ ਅਕੇਵਾਂ ਲਾ ਛੱਡਿਆ ਹੈ! ਅਤੇ ਉਸ ਉੱਤੇ ਨੱਕ ਚੜ੍ਹਾਉਂਦੇ ਹੋ, ਸੈਨਾਂ ਦਾ ਯਹੋਵਾਹ ਆਖਦਾ ਹੈ, ਫੇਰ ਤੁਸੀਂ ਲੁੱਟ ਦਾ ਮਾਲ ਲਿਆਉਂਦੇ ਹੋ! ਲੰਗੜੇ ਨੂੰ ਜਾਂ ਬਿਮਾਰ ਨੂੰ, ਇਹ ਭੇਟ ਤੁਸੀਂ ਲਿਆਉਂਦੇ ਹੋ! ਕੀ ਮੈਂ ਇਹ ਤੁਹਾਡੇ ਹੱਥੋਂ ਕਬੂਲ ਕਰਾਂਗਾ? ਯਹੋਵਾਹ ਆਖਦਾ ਹੈ
ואמרתם הנה מתלאה והפחתם אותו אמר יהוה צבאות והבאתם גזול ואת הפסח ואת החולה והבאתם את המנחה הארצה אותה מידכם אמר יהוה
14 ੧੪ ਫਿਟਕਾਰ ਉਸ ਛਲੀਏ ਉੱਤੇ ਜਿਸ ਦੇ ਇੱਜੜ ਵਿੱਚ ਨਰ ਪਸ਼ੂ ਤਾਂ ਹੈ ਜਿਹ ਦੀ ਉਹ ਸੁੱਖਣਾ ਸੁੱਖਦਾ ਹੈ ਪਰ ਪ੍ਰਭੂ ਦੇ ਲਈ ਬੱਜ ਵਾਲਾ ਚੜ੍ਹਾਵਾ ਚੜ੍ਹਾਉਂਦਾ ਹੈ, ਕਿਉਂ ਜੋ ਮੈਂ ਮਹਾਰਾਜਾ ਹਾਂ, ਸੈਨਾਂ ਦਾ ਯਹੋਵਾਹ ਫ਼ਰਮਾਉਂਦਾ ਹੈ, ਕੌਮਾਂ ਵਿੱਚ ਮੇਰਾ ਨਾਮ ਭੈਅ ਦਾਇਕ ਹੈ!
וארור נוכל ויש בעדרו זכר ונדר וזבח משחת לאדני כי מלך גדול אני אמר יהוה צבאות ושמי נורא בגוים

< ਮਲਾਕੀ 1 >