< ਮਰਕੁਸ 11 >

1 ਜਦੋਂ ਉਹ ਯਰੂਸ਼ਲਮ ਦੇ ਨੇੜੇ ਜ਼ੈਤੂਨ ਦੇ ਪਹਾੜ ਕੋਲ ਬੈਤਫ਼ਗਾ ਅਤੇ ਬੈਤਅਨੀਆ ਦੇ ਕੋਲ ਪਹੁੰਚੇ, ਤਾਂ ਉਹ ਨੇ ਆਪਣੇ ਚੇਲਿਆਂ ਵਿੱਚੋਂ ਦੋ ਨੂੰ ਇਹ ਕਹਿ ਕੇ ਭੇਜਿਆ,
Когда приблизились к Иерусалиму, к Виффагии и Вифании, к горе Елеонской, Иисус посылает двух из учеников Своих
2 ਕਿ ਉਸ ਪਿੰਡ ਨੂੰ ਜਿਹੜਾ ਤੁਹਾਡੇ ਸਾਹਮਣੇ ਹੈ ਜਾਓ ਅਤੇ ਉਸ ਵਿੱਚ ਵੜਦੇ ਸਾਰ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਗੇ, ਜਿਸ ਦੇ ਉੱਤੇ ਕਦੇ ਕੋਈ ਸਵਾਰ ਨਹੀਂ ਹੋਇਆ, ਉਹ ਨੂੰ ਖੋਲ੍ਹ ਲਿਆਓ।
и говорит им: пойдите в селение, которое прямо перед вами; входя в него, тотчас найдете привязанного молодого осла, на которого никто из людей не садился; отвязав его, приведите.
3 ਅਤੇ ਜੇ ਕੋਈ ਤੁਹਾਨੂੰ ਪੁੱਛੇ ਜੋ ਤੁਸੀਂ ਇਹ ਕਿਉਂ ਕਰਦੇ ਹੋ? ਤਾਂ ਆਖਣਾ ਜੋ ਪ੍ਰਭੂ ਨੂੰ ਇਹ ਦੀ ਲੋੜ ਹੈ ਤਾਂ ਉਹ ਝੱਟ ਉਸ ਨੂੰ ਇੱਧਰ ਭੇਜ ਦੇਵੇਗਾ।
И если кто скажет вам: что вы это делаете? - отвечайте, что он надобен Господу; и тотчас пошлет его сюда.
4 ਉਹ ਗਏ ਅਤੇ ਗਧੀ ਦੇ ਬੱਚੇ ਨੂੰ ਦਰਵਾਜ਼ੇ ਦੇ ਕੋਲ ਬਾਹਰਲੇ ਪਾਸੇ ਚੌਂਕ ਵਿੱਚ ਬੰਨ੍ਹਿਆ ਹੋਇਆ ਵੇਖਿਆ ਅਤੇ ਉਹ ਨੂੰ ਖੋਲ੍ਹਿਆ।
Они пошли, и нашли молодого осла, привязанного у ворот на улице, и отвязали его.
5 ਅਤੇ ਕਈ ਉਨ੍ਹਾਂ ਵਿੱਚੋਂ ਜਿਹੜੇ ਉੱਥੇ ਖੜੇ ਸਨ ਉਨ੍ਹਾਂ ਨੂੰ ਕਹਿਣ ਲੱਗੇ, ਇਹ ਕੀ ਕਰਦੇ ਹੋ ਜੋ ਗਧੀ ਦੇ ਬੱਚੇ ਨੂੰ ਖੋਲ੍ਹਦੇ ਹੋ?
И некоторые из стоявших там говорили им: что делаете? зачем отвязываете осленка?
6 ਤਾਂ ਉਨ੍ਹਾਂ ਨੇ ਜਿਵੇਂ ਯਿਸੂ ਨੇ ਆਖਿਆ ਸੀ ਉਨ੍ਹਾਂ ਨੂੰ ਕਹਿ ਦਿੱਤਾ, ਤਦ ਉਨ੍ਹਾਂ ਨੇ ਇਨ੍ਹਾਂ ਨੂੰ ਜਾਣ ਦਿੱਤਾ।
Они отвечали им, как повелел Иисус; и те отпустили их.
7 ਉਹ ਉਸ ਗਧੀ ਦੇ ਬੱਚੇ ਨੂੰ ਪ੍ਰਭੂ ਯਿਸੂ ਕੋਲ ਲਿਆਏ ਅਤੇ ਆਪਣੇ ਕੱਪੜੇ ਉਸ ਉੱਤੇ ਪਾ ਦਿੱਤੇ ਅਤੇ ਉਹ ਉਸ ਉੱਤੇ ਸਵਾਰ ਹੋਇਆ।
И привели осленка к Иисусу, и возложили на него одежды свои; Иисус сел на него.
8 ਤਾਂ ਬਹੁਤਿਆਂ ਨੇ ਆਪਣੇ ਕੱਪੜੇ ਰਾਹ ਵਿੱਚ ਵਿਛਾਏ ਅਤੇ ਕਈਆਂ ਨੇ ਖੇਤਾਂ ਵਿੱਚੋਂ ਹਰੀਆਂ ਟਹਿਣੀਆਂ ਵੱਢ ਕੇ ਵਿਛਾ ਦਿੱਤੀਆਂ।
Многие же постилали одежды свои по дороге; а другие резали ветви с дерев и постилали по дороге.
9 ਅਤੇ ਉਹ ਜਿਹੜੇ ਅੱਗੇ ਪਿੱਛੇ ਚੱਲੇ ਜਾਂਦੇ ਸਨ ਉੱਚੀ ਅਵਾਜ਼ ਨਾਲ ਕਹਿੰਦੇ ਸਨ, ਹੋਸੰਨਾ! ਮੁਬਾਰਕ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ!
И предшествовавшие и сопровождавшие восклицали: осанна! благословен Грядущий во имя Господне!
10 ੧੦ ਮੁਬਾਰਕ ਸਾਡੇ ਪਿਤਾ ਦਾਊਦ ਦਾ ਰਾਜ ਜਿਹੜਾ ਆਉਂਦਾ ਹੈ! ਪਰਮ ਧਾਮ ਵਿੱਚ ਹੋਸੰਨਾ!
благословенно грядущее во имя Господа царство отца нашего Давида! осанна в вышних!
11 ੧੧ ਅਤੇ ਪ੍ਰਭੂ ਯਿਸੂ ਯਰੂਸ਼ਲਮ ਪਹੁੰਚ ਕੇ ਹੈਕਲ ਵਿੱਚ ਆਏ ਅਤੇ ਜਦ ਉਸ ਨੇ ਚਾਰ ਚੁਫ਼ੇਰੇ ਸਭ ਪਾਸੇ ਉੱਤੇ ਨਿਗਾਹ ਮਾਰ ਲਈ ਤਦ ਉਨ੍ਹਾਂ ਬਾਰਾਂ ਦੇ ਨਾਲ ਨਿੱਕਲ ਕੇ ਬੈਤਅਨੀਆ ਨੂੰ ਗਏ ਕਿਉਂ ਜੋ ਸ਼ਾਮ ਹੋ ਗਈ ਸੀ।
И вошел Иисус в Иерусалим и в храм; и, осмотрев все, как время уже было позднее, вышел в Вифанию с двенадцатью.
12 ੧੨ ਅਗਲੇ ਦਿਨ ਜਦੋਂ ਉਹ ਬੈਤਅਨੀਆ ਤੋਂ ਬਾਹਰ ਆਏ ਤਾਂ ਉਸ ਨੂੰ ਭੁੱਖ ਲੱਗੀ।
На другой день, когда они вышли из Вифании, Он взалкал;
13 ੧੩ ਅਤੇ ਉਹ ਦੂਰੋਂ ਹੰਜ਼ੀਰ ਦਾ ਇੱਕ ਹਰਾ-ਭਰਾ ਰੁੱਖ਼ ਵੇਖ ਕੇ ਉਹ ਦੇ ਨੇੜੇ ਗਏ, ਕੀ ਜਾਣੀਏ ਜੋ ਉਸ ਤੋਂ ਕੁਝ ਲੱਭੇ ਪਰ ਜਦੋਂ ਉਹ ਉਸ ਦੇ ਨੇੜੇ ਆਇਆ ਤਾਂ ਪੱਤਿਆਂ ਤੋਂ ਬਿਨ੍ਹਾਂ ਹੋਰ ਕੁਝ ਨਾ ਪਾਇਆ ਕਿਉਂਕਿ ਹੰਜ਼ੀਰ ਦੀ ਰੁੱਤ ਨਹੀਂ ਸੀ।
и, увидев издалека смоковницу, покрытую листьями, пошел, не найдет ли чего на ней; но, придя к ней, ничего не нашел, кроме листьев, ибо еще не время было собирания смокв.
14 ੧੪ ਇਸ ਗੱਲ ਦੇ ਕਾਰਨ ਉਸ ਨੇ ਰੁੱਖ਼ ਨੂੰ ਆਖਿਆ, ਕੋਈ ਤੇਰਾ ਫਲ ਫੇਰ ਕਦੇ ਨਾ ਖਾਵੇ ਅਤੇ ਉਹ ਦੇ ਚੇਲਿਆਂ ਨੇ ਇਹ ਸੁਣਿਆ। (aiōn g165)
И сказал ей Иисус: отныне да не вкушает никто от тебя плода вовек! И слышали то ученики Его. (aiōn g165)
15 ੧੫ ਉਹ ਯਰੂਸ਼ਲਮ ਵਿੱਚ ਆਏ ਅਤੇ ਉਹ ਹੈਕਲ ਵਿੱਚ ਜਾ ਕੇ ਉਨ੍ਹਾਂ ਨੂੰ ਜਿਹੜੇ ਹੈਕਲ ਵਿੱਚ ਵੇਚਦੇ ਅਤੇ ਮੁੱਲ ਲੈਂਦੇ ਸਨ ਉਨ੍ਹਾ ਨੂੰ ਬਾਹਰ ਕੱਢਣ ਲੱਗਾ ਅਤੇ ਸਰਾਫ਼ਾਂ ਦੇ ਤਖ਼ਤਪੋਸ਼ ਅਤੇ ਕਬੂਤਰ ਵੇਚਣ ਵਾਲਿਆਂ ਦੀਆਂ ਚੌਂਕੀਆਂ ਉਲਟਾ ਦਿੱਤੀਆਂ।
Пришли в Иерусалим. Иисус, войдя в храм, начал выгонять продающих и покупающих в храме; и столы меновщиков и скамьи продающих голубей опрокинул;
16 ੧੬ ਅਤੇ ਕਿਸੇ ਨੂੰ ਹੈਕਲ ਵਿੱਚੋਂ ਦੀ ਬਰਤਨ ਲੈ ਕੇ ਲੰਘਣ ਨਾ ਦਿੱਤਾ।
и не позволял, чтобы кто пронес через храм какую-либо вещь.
17 ੧੭ ਅਤੇ ਉਨ੍ਹਾਂ ਨੂੰ ਇਹ ਕਹਿ ਕੇ ਉਪਦੇਸ਼ ਦਿੱਤਾ, ਕੀ ਇਹ ਨਹੀਂ ਲਿਖਿਆ ਹੈ ਜੋ ਮੇਰਾ ਘਰ ਸਾਰਿਆਂ ਲੋਕਾਂ ਲਈ ਪ੍ਰਾਰਥਨਾ ਦਾ ਘਰ ਕਹਾਵੇਗਾ? ਪਰ ਤੁਸੀਂ ਉਹ ਨੂੰ ਡਾਕੂਆਂ ਦਾ ਅੱਡਾ ਬਣਾ ਛੱਡਿਆ ਹੈ!
И учил их, говоря: не написано ли: дом Мой домом молитвы наречется для всех народов? а вы сделали его вертепом разбойников.
18 ੧੮ ਮੁੱਖ ਜਾਜਕ ਅਤੇ ਉਪਦੇਸ਼ਕ ਇਹ ਸੁਣ ਕੇ ਇਸ ਗੱਲ ਦੇ ਪਿੱਛੇ ਲੱਗੇ ਕਿ ਉਹ ਦਾ ਕਿਵੇਂ ਨਾਸ ਕਰੀਏ ਕਿਉਂਕਿ ਉਹ ਉਸ ਤੋਂ ਡਰਦੇ ਸਨ ਇਸ ਲਈ ਜੋ ਸਭ ਲੋਕ ਉਸ ਦੇ ਉਪਦੇਸ਼ ਤੋਂ ਹੈਰਾਨ ਰਹਿ ਗਏ ਸਨ।
Услышали это книжники и первосвященники, и искали, как бы погубить Его, ибо боялись Его, потому что весь народ удивлялся учению Его.
19 ੧੯ ਅਤੇ ਹਰ ਦਿਨ, ਸ਼ਾਮ ਹੁੰਦਿਆਂ ਹੀ ਪ੍ਰਭੂ ਯਿਸੂ ਨਗਰੋਂ ਬਾਹਰ ਜਾਂਦੇ ਹੁੰਦੇ ਸਨ।
Когда же стало поздно, Он вышел вон из города.
20 ੨੦ ਸਵੇਰ ਨੂੰ ਜਦੋਂ ਉਹ ਉੱਧਰ ਦੀ ਲੰਘੇ ਤਾਂ ਉਨ੍ਹਾਂ ਨੇ ਵੇਖਿਆ ਜੋ ਉਹ ਹੰਜ਼ੀਰ ਦਾ ਰੁੱਖ਼ ਜੜ੍ਹੋਂ ਸੁੱਕ ਗਿਆ ਹੈ।
Поутру, проходя мимо, увидели, что смоковница засохла до корня.
21 ੨੧ ਤਦ ਪਤਰਸ ਨੇ ਚੇਤੇ ਕਰ ਕੇ ਉਹ ਨੂੰ ਆਖਿਆ, ਗੁਰੂ ਜੀ ਵੇਖ, ਇਹ ਹੰਜ਼ੀਰ ਦਾ ਰੁੱਖ਼ ਜਿਹ ਨੂੰ ਤੁਸੀਂ ਸਰਾਪ ਦਿੱਤਾ ਸੀ, ਸੁੱਕ ਗਿਆ ਹੈ!
И, вспомнив, Петр говорит Ему: Равви! посмотри, смоковница, которую Ты проклял, засохла.
22 ੨੨ ਪ੍ਰਭੂ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਉੱਤੇ ਵਿਸ਼ਵਾਸ ਰੱਖੋ।
Иисус, отвечая, говорит им:
23 ੨੩ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕੋਈ ਇਸ ਪਹਾੜ ਨੂੰ ਕਹੇ, ਉੱਠ ਅਤੇ ਸਮੁੰਦਰ ਵਿੱਚ ਜਾ ਪਉ ਅਤੇ ਆਪਣੇ ਮਨ ਵਿੱਚ ਭਰਮ ਨਾ ਕਰੇ ਪਰ ਵਿਸ਼ਵਾਸ ਕਰੇ, ਕਿ ਜਿਹੜੀਆਂ ਗੱਲਾਂ ਮੈਂ ਆਖਦਾ ਹਾਂ ਉਹ ਹੁੰਦੀਆਂ ਹਨ, ਤਾਂ ਉਹ ਦੇ ਲਈ ਹੋ ਜਾਵੇਗਾ।
имейте веру Божию, ибо истинно говорю вам, если кто скажет горе сей: поднимись и ввергнись в море, и не усомнится в сердце своем, но поверит, что сбудется по словам его, - будет ему, что ни скажет.
24 ੨੪ ਇਸ ਲਈ ਮੈਂ ਤੁਹਾਨੂੰ ਆਖਦਾ ਹਾਂ ਕਿ ਸਭ ਕੁਝ ਤੁਸੀਂ ਪ੍ਰਾਰਥਨਾ ਕਰ ਕੇ ਮੰਗੋ ਵਿਸ਼ਵਾਸ ਕਰੋ ਜੋ ਸਾਨੂੰ ਮਿਲ ਗਿਆ, ਤਾਂ ਤੁਹਾਨੂੰ ਮਿਲੇਗਾ।
Потому говорю вам: все, чего ни будете просить в молитве, верьте, что получите, - и будет вам.
25 ੨੫ ਜਦ ਕਦੇ ਤੁਸੀਂ ਖੜ੍ਹ ਕੇ ਪ੍ਰਾਰਥਨਾ ਕਰਦੇ ਹੋ, ਜੇ ਤੁਹਾਡਾ ਕਿਸੇ ਨਾਲ ਵਿਰੋਧ ਹੋਵੇ ਤਾਂ ਉਹ ਨੂੰ ਮਾਫ਼ ਕਰੋ ਤਾਂ ਜੋ ਤੁਹਾਡਾ ਪਿਤਾ ਵੀ ਜਿਹੜਾ ਸਵਰਗ ਵਿੱਚ ਹੈ, ਤੁਹਾਡਿਆਂ ਅਪਰਾਧਾਂ ਨੂੰ ਮਾਫ਼ ਕਰੇ।
И когда стоите на молитве, прощайте, если что имеете на кого, дабы и Отец ваш Небесный простил вам согрешения ваши.
26 ੨੬ ਪਰ ਜੇ ਤੁਸੀਂ ਮਾਫ਼ ਨਾ ਕਰੋ, ਤਾਂ ਤੁਹਾਡਾ ਪਿਤਾ ਵੀ ਜੋ ਸਵਰਗ ਵਿੱਚ ਹੈ, ਤੁਹਾਡੇ ਅਪਰਾਧ ਮਾਫ਼ ਨਹੀਂ ਕਰੇਗਾ।
Если же не прощаете, то и Отец ваш Небесный не простит вам согрешений ваших.
27 ੨੭ ਉਹ ਫੇਰ ਯਰੂਸ਼ਲਮ ਵਿੱਚ ਆਏ ਅਤੇ ਜਦ ਪ੍ਰਭੂ ਯਿਸੂ ਹੈਕਲ ਵਿੱਚ ਟਹਿਲ ਰਹੇ ਸਨ, ਤਦ ਮੁੱਖ ਜਾਜਕ ਅਤੇ ਉਪਦੇਸ਼ਕ ਅਤੇ ਬਜ਼ੁਰਗ ਉਹ ਦੇ ਕੋਲ ਆਏ।
Пришли опять в Иерусалим. И когда Он ходил в храме, подошли к Нему первосвященники и книжники, и старейшины
28 ੨੮ ਅਤੇ ਉਸ ਨੂੰ ਕਿਹਾ, ਤੂੰ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹੈਂ? ਜਾਂ ਇਹ ਕੰਮ ਕਰਨ ਦਾ ਕਿਸ ਨੇ ਤੈਨੂੰ ਅਧਿਕਾਰ ਦਿੱਤਾ?
и говорили Ему: какою властью Ты это делаешь? и кто Тебе дал власть делать это?
29 ੨੯ ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੈਂ ਵੀ ਤੁਹਾਨੂੰ ਇੱਕ ਗੱਲ ਪੁੱਛਦਾ ਹਾਂ। ਤੁਸੀਂ ਮੈਨੂੰ ਉੱਤਰ ਦਿਓ ਤਾਂ ਮੈਂ ਤੁਹਾਨੂੰ ਦੱਸਾਂਗਾ ਜੋ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹਾਂ।
Иисус сказал им в ответ: спрошу и Я вас об одном, отвечайте Мне; тогда и Я скажу вам, какою властью это делаю.
30 ੩੦ ਯੂਹੰਨਾ ਦਾ ਬਪਤਿਸਮਾ ਸਵਰਗ ਵੱਲੋਂ ਸੀ ਜਾਂ ਮਨੁੱਖਾਂ ਵੱਲੋਂ? ਮੈਨੂੰ ਉੱਤਰ ਦਿਓ!
Крещение Иоанново с небес было, или от человеков? отвечайте Мне.
31 ੩੧ ਤਦ ਉਨ੍ਹਾਂ ਆਪੋ ਵਿੱਚ ਵਿਚਾਰ ਕਰ ਕੇ ਕਿਹਾ, ਜੇ ਅਸੀਂ ਆਖੀਏ ਸਵਰਗ ਵੱਲੋਂ ਤਾਂ ਉਹ ਕਹੇਗਾ ਫੇਰ ਤੁਸੀਂ ਉਸ ਉੱਤੇ ਵਿਸ਼ਵਾਸ ਕਿਉਂ ਨਾ ਕੀਤਾ?
Они рассуждали между собою: если скажем: с небес, - то Он скажет: почему же вы не поверили ему?
32 ੩੨ ਪਰ ਜੇ ਅਸੀਂ ਆਖੀਏ ਮਨੁੱਖਾਂ ਵੱਲੋਂ ਤਾਂ ਉਹ ਲੋਕਾਂ ਕੋਲੋਂ ਡਰਦੇ ਸਨ, ਕਿਉਂ ਜੋ ਸਾਰੇ ਯੂਹੰਨਾ ਨੂੰ ਮੰਨਦੇ ਸਨ ਜੋ ਉਹ ਸੱਚ-ਮੁੱਚ ਨਬੀ ਹੈ।
а сказать: от человеков - боялись народа, потому что все полагали, что Иоанн точно был пророк.
33 ੩੩ ਤਦ ਉਨ੍ਹਾਂ ਨੇ ਯਿਸੂ ਨੂੰ ਉੱਤਰ ਦਿੱਤਾ, ਅਸੀਂ ਨਹੀਂ ਜਾਣਦੇ। ਫੇਰ ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਵੀ ਤੁਹਾਨੂੰ ਨਹੀਂ ਦੱਸਾਂਗਾ ਜੋ ਕਿਹੜੇ ਅਧਿਕਾਰ ਨਾਲ ਮੈਂ ਇਹ ਕੰਮ ਕਰਦਾ ਹਾਂ।
И сказали в ответ Иисусу: не знаем. Тогда Иисус сказал им в ответ: и Я не скажу вам, какою властью это делаю.

< ਮਰਕੁਸ 11 >