< ਮੱਤੀ 11 >

1 ਇਸ ਤਰ੍ਹਾਂ ਹੋਇਆ ਕਿ ਯਿਸੂ ਆਪਣੇ ਬਾਰਾਂ ਚੇਲਿਆਂ ਨੂੰ ਆਗਿਆ ਦੇਣ ਤੋਂ ਬਾਅਦ, ਉੱਥੋਂ ਉਨ੍ਹਾਂ ਦੇ ਨਗਰਾਂ ਵਿੱਚ ਉਪਦੇਸ਼ ਦੇਣ ਅਤੇ ਪ੍ਰਚਾਰ ਕਰਨ ਚੱਲਿਆ ਗਿਆ।
イエスは自分の十二弟子に指図し終えると,彼らの町々で教えまた宣教するため,そこから去って行った。
2 ਯੂਹੰਨਾ ਨੇ ਕੈਦਖ਼ਾਨੇ ਵਿੱਚ ਮਸੀਹ ਦੇ ਕੰਮਾਂ ਦੀ ਚਰਚਾ ਸੁਣੀ, ਤਦ ਆਪਣੇ ਚੇਲਿਆਂ ਨੂੰ ਇਹ ਪੁੱਛਣ ਲਈ ਭੇਜਿਆ,
さて,ヨハネはろうやの中でキリストの業について聞くと,自分の弟子のうちの二人を遣わして
3 ਕਿ ਜਿਹੜਾ ਆਉਣ ਵਾਲਾ ਸੀ ਉਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਦੀ ਉਡੀਕ ਕਰੀਏ?
彼に言った,「あなたが来たるべき方なのですか。それとも,わたしたちはほかの方を待つべきでしょうか」。
4 ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਜੋ ਕੁਝ ਤੁਸੀਂ ਸੁਣਦੇ ਅਤੇ ਵੇਖਦੇ ਹੋ ਜਾ ਕੇ ਯੂਹੰਨਾ ਨੂੰ ਇਹ ਖ਼ਬਰ ਦੇ ਦੇਵੋ,
イエスは彼らに言った,「行って,あなた方が見聞きしている事柄をヨハネに告げなさい。
5 ਕਿ ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਗੜੇ ਚਲਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ, ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ।
目の見えない人たちは見えるようになり,足の不自由な人たちは歩き,らい病の人たちは清められ,耳の聞こえない人たちは聞き,死んだ人たちは生き返らされ,貧しい人たちには良いたよりが宣教されている。
6 ਅਤੇ ਧੰਨ ਹੈ ਉਹ ਜੋ ਮੇਰੇ ਕਾਰਨ ਠੋਕਰ ਨਾ ਖਾਵੇ।
わたしにつまずきのもとを見いださない者は幸いだ」 。
7 ਜਦੋਂ ਉਹ ਚਲੇ ਗਏ ਤਾਂ ਯਿਸੂ ਯੂਹੰਨਾ ਦੇ ਵਿਖੇ ਲੋਕਾਂ ਨੂੰ ਕਹਿਣ ਲੱਗਾ, ਤੁਸੀਂ ਉਜਾੜ ਵਿੱਚ ਕੀ ਵੇਖਣ ਗਏ ਸੀ? ਕੀ ਇੱਕ ਕਾਨੇ ਨੂੰ ਜਿਹੜਾ ਹਵਾ ਨਾਲ ਹਿੱਲਦਾ ਹੈ?
これらの者たちが帰って行くと,イエスは群衆にヨハネについてこう言い始めた。「あなた方は何を見るために荒野へ出て行ったのか。風に揺れるアシか。
8 ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਮਹੀਨ ਬਸਤਰ ਪਹਿਨੇ ਹੋਏ ਇੱਕ ਮਨੁੱਖ ਨੂੰ? ਵੇਖੋ ਉਹ ਜਿਹੜੇ ਕੋਮਲ ਬਸਤਰ ਪਹਿਨਦੇ ਹਨ ਰਾਜਿਆਂ ਦੇ ਮਹਿਲਾਂ ਵਿੱਚ ਹਨ।
そうでなければ,何を見るために出て行ったのか。柔らかな衣の人か。見よ,柔らかな衣を身に着けた者たちなら王たちの家にいる。
9 ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਨਬੀ ਨੂੰ? ਹਾਂ, ਮੈਂ ਤੁਹਾਨੂੰ ਆਖਦਾ ਹਾਂ ਸਗੋਂ ਨਬੀ ਨਾਲੋਂ ਵੀ ਵੱਡਾ।
そうでなければ,なぜ出て行ったのか。預言者を見るためか。そうだ,あなた方に言うが,預言者よりはるかに優れた者だ。
10 ੧੦ ਇਹ ਉਹੋ ਹੈ ਜਿਹ ਦੇ ਬਾਰੇ ਲਿਖਿਆ ਹੋਇਆ ਹੈ; ਵੇਖ ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ।
この者は,『見よ,わたしはあなたの面前にわたしの使者を遣わす。その者はあなたの前に道を整えるだろう』と書かれている者だ。
11 ੧੧ ਮੈਂ ਤੁਹਾਨੂੰ ਸੱਚ ਆਖਦਾ ਹਾਂ; ਜਿਹੜੇ ਔਰਤਾਂ ਤੋਂ ਜੰਮੇ ਉਨ੍ਹਾਂ ਵਿੱਚੋਂ ਯੂਹੰਨਾ ਬਪਤਿਸਮਾ ਦੇਣ ਵਾਲੇ ਨਾਲੋਂ ਵੱਡਾ ਕੋਈ ਵੀ ਨਹੀਂ ਹੋਇਆ, ਪਰ ਜਿਹੜਾ ਸਵਰਗ ਰਾਜ ਵਿੱਚ ਛੋਟਾ ਹੈ ਉਹ ਉਸ ਤੋਂ ਵੱਡਾ ਹੈ।
本当にはっきりとあなた方に告げる。女から生まれた者の中で,バプテスマを施す人ヨハネより偉大な者は起こされていない。だが,天の王国で最も小さな者も,彼よりは偉大だ。
12 ੧੨ ਅਤੇ ਯੂਹੰਨਾ ਬਪਤਿਸਮਾ ਦੇਣ ਵਾਲੇ ਦੇ ਦਿਨਾਂ ਤੋਂ ਹੁਣ ਤੱਕ ਸਵਰਗ ਰਾਜ ਉੱਤੇ ਜ਼ੋਰ ਮਾਰਿਆ ਜਾਂਦਾ ਹੈ ਅਤੇ ਜ਼ੋਰ ਮਾਰਨ ਵਾਲੇ ਉਸ ਨੂੰ ਪ੍ਰਾਪਤ ਕਰ ਲੈਂਦੇ ਹਨ।
バプテスマを施す人ヨハネの日々から今に至るまで,天の王国は猛攻を受けている。そして,猛烈な者たちが力ずくでそれを奪い取っている。
13 ੧੩ ਕਿਉਂ ਜੋ ਸਾਰੇ ਨਬੀ ਅਤੇ ਮੂਸਾ ਦੀ ਬਿਵਸਥਾ ਯੂਹੰਨਾ ਦੇ ਆਉਣ ਤੱਕ ਅਗੰਮ ਵਾਕ ਕਰਦੇ ਰਹੇ।
すべての預言者たちと律法とは,ヨハネに至るまで預言したからだ。
14 ੧੪ ਜੇਕਰ ਤੁਸੀਂ ਇਸ ਨੂੰ ਮੰਨਣਾ ਚਾਹੁੰਦੇ ਹੋ, ਤਾਂ ਆਉਣ ਵਾਲਾ ਏਲੀਯਾਹ ਇਹੋ ਹੈ।
あなた方がそれを受け入れる気があるなら,この者こそ来たるべきエリヤなのだ。
15 ੧੫ ਜਿਸ ਦੇ ਸੁਣਨ ਵਾਲੇ ਕੰਨ ਹੋਣ ਉਹ ਸੁਣੇ।
聞く耳のある者は聞きなさい。
16 ੧੬ ਪਰ ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ? ਇਹ ਉਨ੍ਹਾਂ ਬੱਚਿਆਂ ਵਰਗੇ ਹਨ, ਜਿਹੜੇ ਬਜ਼ਾਰਾਂ ਵਿੱਚ ਬੈਠ ਕੇ ਆਪਣੇ ਸਾਥੀਆਂ ਨੂੰ ਅਵਾਜ਼ ਮਾਰ ਕੇ ਆਖਦੇ ਹਨ,
「だが,わたしはこの世代を何と比べようか。それは,子供たちが市場に座って,自分たちの遊び仲間に呼びかけるのに似ている。
17 ੧੭ ਅਸੀਂ ਤੁਹਾਡੇ ਲਈ ਬੰਸਰੀ ਵਜਾਈ, ਪਰ ਤੁਸੀਂ ਨਾ ਨੱਚੇ। ਅਸੀਂ ਸਿਆਪਾ ਕੀਤਾ, ਪਰ ਤੁਸੀਂ ਵਿਰਲਾਪ ਨਾ ਕੀਤਾ।
こう言うのだ,『君たちのために笛を吹いたのに,踊ってくれなかった。君たちのために悲しんだのに,嘆いてくれなかった』。
18 ੧੮ ਕਿਉਂਕਿ ਯੂਹੰਨਾ ਨਾ ਤਾਂ ਰੋਟੀ ਖਾਂਦਾ ਅਤੇ ਨਾ ਮੈਅ ਪੀਂਦਾ ਆਇਆ, ਅਤੇ ਉਹ ਆਖਦੇ ਹਨ ਜੋ ਉਹ ਦੇ ਵਿੱਚ ਇੱਕ ਭੂਤ ਹੈ।
というのも,ヨハネがやって来て食べも飲みもしないと,彼らは,『彼には悪霊がいる』と言う。
19 ੧੯ ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਅਤੇ ਉਹ ਆਖਦੇ ਹਨ, ਵੇਖੋ ਇੱਕ ਪੇਟੂ ਅਤੇ ਸ਼ਰਾਬੀ, ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਦਾ ਮਿੱਤਰ। ਸੋ ਗਿਆਨ ਆਪਣੇ ਕੰਮਾਂ ਦੁਆਰਾ ਸੱਚਾ ਠਹਿਰਿਆ!
人の子がやって来て食べたり飲んだりすると,彼らは,『見ろ,大食いの大酒飲み,徴税人たちや罪人たちの友!』と言う。だが,知恵はその実によって,正しいことが証明されるのだ」 。
20 ੨੦ ਫਿਰ ਉਹ ਉਨ੍ਹਾਂ ਨਗਰਾਂ ਨੂੰ ਜਿਨ੍ਹਾਂ ਵਿੱਚ ਉਸ ਨੇ ਬਹੁਤ ਅਚਰਜ਼ ਕੰਮ ਕੀਤੇ ਸਨ ਉਲਾਂਭਾ ਦੇਣ ਲੱਗਾ, ਕਿਉਂਕਿ ਉਨ੍ਹਾਂ ਨੇ ਤੋਬਾ ਨਹੀਂ ਕੀਤੀ ਸੀ।
それから彼は,彼の強力な業の多くがなされた町々を非難し始めた。それらが悔い改めなかったからである。
21 ੨੧ ਹੇ ਖੁਰਾਜ਼ੀਨ, ਤੇਰੇ ਉੱਤੇ ਹਾਏ! ਹੇ ਬੈਤਸੈਦਾ, ਤੇਰੇ ਉੱਤੇ ਅਫ਼ਸੋਸ! ਕਿਉਂਕਿ ਜਿਹੜੇ ਅਚਰਜ਼ ਕੰਮ ਤੁਹਾਡੇ ਵਿੱਚ ਕੀਤੇ ਗਏ ਹਨ ਜੇ ਸੂਰ ਅਤੇ ਸੈਦਾ ਵਿੱਚ ਕੀਤੇ ਜਾਂਦੇ ਤਾਂ ਉਹ ਤੱਪੜ ਪਹਿਨ ਕੇ ਅਤੇ ਸੁਆਹ ਵਿੱਚ ਬੈਠ ਕੇ ਕਦੋਂ ਦੇ ਤੋਬਾ ਕਰ ਲੈਂਦੇ!
「災いだ,コラジンよ! 災いだ,ベツサイダよ! あなた方の中でなされた強力な業がテュロスやシドンでなされていたなら,彼らはとっくの昔にあら布と灰の中で悔い改めていただろう。
22 ੨੨ ਫਿਰ ਵੀ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੁਹਾਡੇ ਨਾਲੋਂ ਸੂਰ ਅਤੇ ਸੈਦਾ ਦਾ ਹਾਲ ਝੱਲਣ ਯੋਗ ਹੋਵੇਗਾ।
だが,あなた方に告げる。裁きの日には,テュロスとシドンのほうがあなた方よりは耐えやすいだろう。
23 ੨੩ ਅਤੇ ਹੇ ਕਫ਼ਰਨਾਹੂਮ, ਕੀ ਤੂੰ ਅਕਾਸ਼ ਤੱਕ ਉੱਚਾ ਕੀਤਾ ਜਾਵੇਂਗਾ? ਤੂੰ ਸਗੋਂ ਪਤਾਲ ਵਿੱਚ ਸੁੱਟਿਆ ਜਾਏਂਗਾ ਕਿਉਂਕਿ ਜਿਹੜੇ ਅਚਰਜ਼ ਕੰਮ ਤੇਰੇ ਵਿੱਚ ਵਿਖਾਏ ਗਏ ਹਨ ਜੇ ਉਹ ਸਦੂਮ ਵਿੱਚ ਵਿਖਾਏ ਜਾਂਦੇ ਤਾਂ ਉਹ ਅੱਜ ਤੱਕ ਬਣਿਆ ਰਹਿੰਦਾ। (Hadēs g86)
カペルナウム,天まで高くされた者よ,あなたはハデスにまで下ることになる。あなたの中でなされた強力な業がソドムでなされていたなら,彼らは今日に至るまで残っていたことだろう。 (Hadēs g86)
24 ੨੪ ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੇਰੇ ਨਾਲੋਂ ਸਦੂਮ ਦੇਸ ਦਾ ਹਾਲ ਝੱਲਣ ਯੋਗ ਹੋਵੇਗਾ।
だが,あなた方に告げるが,裁きの日にはソドムの地のほうがあなたよりは耐えやすいだろう」 。
25 ੨੫ ਉਸ ਵੇਲੇ ਯਿਸੂ ਨੇ ਆਖਿਆ, ਹੇ ਪਿਤਾ ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੂੰ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਗੁਪਤ ਰੱਖਿਆ, ਪਰ ਉਨ੍ਹਾਂ ਨੂੰ ਬੱਚਿਆਂ ਉੱਤੇ ਪਰਗਟ ਕੀਤਾ।
その時,イエスは答えた,「父よ,天地の主よ,わたしはあなたに感謝します。あなたはこれらの事を賢い者や理解力のある者から隠し,それを幼子たちに明らかにされたからです。
26 ੨੬ ਹਾਂ, ਹੇ ਪਿਤਾ, ਕਿਉਂ ਜੋ ਤੈਨੂੰ ਇਹੋ ਚੰਗਾ ਲੱਗਿਆ।
そうです,父よ,そのようにして,あなたのみ前で意にかなうことが生じたのです。
27 ੨੭ ਸਭ ਕੁਝ ਮੇਰੇ ਪਿਤਾ ਨੇ ਮੈਨੂੰ ਸੌਂਪਿਆ ਹੋਇਆ ਹੈ! ਪਿਤਾ ਤੋਂ ਇਲਾਵਾ ਪੁੱਤਰ ਨੂੰ ਕੋਈ ਨਹੀਂ ਜਾਣਦਾ ਅਤੇ ਨਾ ਕੋਈ ਪੁੱਤਰ ਤੋਂ ਇਲਾਵਾ ਪਿਤਾ ਨੂੰ ਜਾਣਦਾ ਹੈ ਅਤੇ ਹੁਣ ਪੁੱਤਰ ਹੀ ਹੈ, ਜਿਸ ਉੱਤੇ ਉਹ ਨੂੰ ਪਰਗਟ ਕਰਨਾ ਚਾਹੇ।
すべての事が,わたしの父によってわたしに引き渡されている。子を知っている者は父のほかにはおらず,父を知っている者は子と子が明らかにしたいと望む者のほかにはいない。
28 ੨੮ ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ।
「労苦し,重荷を負わされているすべての者よ,わたしのところに来なさい。そうすれば,わたしがあなた方に安らぎを与えよう。
29 ੨੯ ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਕੋਲੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗਰੀਬ ਹਾਂ ਅਤੇ ਤੁਸੀਂ ਆਪਣੀਆਂ ਜ਼ਿੰਦਗੀਆਂ ਵਿੱਚ ਅਰਾਮ ਪਾਓਗੇ।
わたしのくびきを負って,わたしから学びなさい。わたしは柔和で心のへりくだった者だからだ。そうすれば,あなた方は自分の魂に安らぎを見いだすだろう。
30 ੩੦ ਕਿਉਂਕਿ ਮੇਰਾ ਜੂਲਾ ਸੁਖਾਲਾ ਅਤੇ ਮੇਰਾ ਭਾਰ ਹਲਕਾ ਹੈ।
わたしのくびきは負いやすく,わたしの荷は軽いからだ」 。

< ਮੱਤੀ 11 >