< ਮੱਤੀ 15 >

1 ਤਦ ਯਰੂਸ਼ਲਮ ਤੋਂ ਫ਼ਰੀਸੀਆਂ ਅਤੇ ਉਪਦੇਸ਼ਕਾਂ ਨੇ ਯਿਸੂ ਦੇ ਕੋਲ ਆ ਕੇ ਕਿਹਾ,
それから,ファリサイ人たちと律法学者たちが,エルサレムからイエスのところにやって来て,こう言った。
2 ਤੇਰੇ ਚੇਲੇ ਬਜ਼ੁਰਗਾਂ ਦੀ ਰੀਤ ਦੀ ਉਲੰਘਣਾ ਕਿਉਂ ਕਰਦੇ ਹਨ, ਕਿ ਰੋਟੀ ਖਾਣ ਦੇ ਵੇਲੇ ਹੱਥ ਨਹੀਂ ਧੋਂਦੇ?
「あなたの弟子たちが年長者たちの伝統を破るのはなぜか。彼らはパンを食べる時に自分の手を洗っていないのだ」。
3 ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿਉਂ ਤੁਸੀਂ ਵੀ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਹੁਕਮ ਦੀ ਉਲੰਘਣਾ ਕਰਦੇ ਹੋ?
彼は彼らに答えた,「あなた方も自分たちの伝統のゆえに神のおきてを破るのはなぜか。
4 ਕਿਉਂ ਜੋ ਪਰਮੇਸ਼ੁਰ ਨੇ ਕਿਹਾ ਹੈ, ਕਿ ਆਪਣੇ ਮਾਤਾ-ਪਿਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਜਾਂ ਮਾਤਾ ਨੂੰ ਬੁਰਾ ਬੋਲੇ ਉਹ ਜਾਨੋਂ ਮਾਰਿਆ ਜਾਵੇ।
というのは,神は,『あなたの父と母を敬え』,そして,『父や母を悪く言う者は死刑に処せられるべきだ』と命じられたからだ。
5 ਪਰ ਤੁਸੀਂ ਆਖਦੇ ਹੋ ਕਿ ਜੇਕਰ ਕੋਈ ਆਪਣੇ ਮਾਤਾ-ਪਿਤਾ ਨੂੰ ਕਹੇ, “ਮੇਰੇ ਵੱਲੋਂ ਤਹਾਨੂੰ ਜੋ ਕੁਝ ਲਾਭ ਹੋ ਸਕਦਾ ਸੀ, ਉਹ ਪਰਮੇਸ਼ੁਰ ਨੂੰ ਭੇਟ ਚੜ੍ਹਾਇਆ ਗਿਆ।” ਉਹ ਆਪਣੇ ਪਿਤਾ ਜਾਂ ਮਾਤਾ ਦਾ ਆਦਰ ਨਾ ਕਰੇ।
ところがあなた方はこう言う。『自分の父や母に向かって,「あなたがわたしから得られたはずの役に立つものはみな,神に献納された供え物です」と言うのがだれでも,
6 ਇਸ ਤਰ੍ਹਾਂ ਤੁਸੀਂ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਬਚਨ ਨੂੰ ਟਾਲ਼ ਦਿੱਤਾ।
その者は自分の父や母を敬ってはならない』と。あなた方は自分たちの伝統のゆえに神の言葉を無効にしている。
7 ਹੇ ਕਪਟੀਓ! ਯਸਾਯਾਹ ਨੇ ਤੁਹਾਡੇ ਵਿਖੇ ਠੀਕ ਅਗੰਮ ਵਾਕ ਕੀਤਾ ਹੈ ਕਿ
偽善者たち! イザヤは,あなた方偽善者たちについてみごとに預言した。こう言われていた。
8 ਇਹ ਲੋਕ ਆਪਣੇ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੇਰੇ ਤੋਂ ਦੂਰ ਹੈ।
『この民は口でわたしに近づき,唇でわたしを敬うが,その心はわたしから遠く離れている。
9 ਉਹ ਵਿਅਰਥ ਮੇਰੀ ਬੰਦਗੀ ਕਰਦੇ ਹਨ, ਉਹ ਮਨੁੱਖਾਂ ਦੇ ਹੁਕਮਾਂ ਦੀ ਸਿੱਖਿਆ ਦਿੰਦੇ ਹਨ।
彼らがわたしを崇拝するのは無駄なことだ,人間の作った規則を教理として教えているからだ』」 。
10 ੧੦ ਉਸ ਨੇ ਲੋਕਾਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, ਸੁਣੋ ਅਤੇ ਸਮਝੋ।
群衆を呼び寄せて,彼らに言った,「聞いて,理解しなさい。
11 ੧੧ ਕਿ ਜੋ ਕੁਝ ਮੂੰਹ ਵਿੱਚ ਜਾਂਦਾ ਹੈ, ਉਹ ਮਨੁੱਖ ਨੂੰ ਅਸ਼ੁੱਧ ਨਹੀਂ ਕਰਦਾ ਪਰ ਜੋ ਮੂੰਹ ਵਿੱਚੋਂ ਨਿੱਕਲਦਾ ਹੈ, ਉਹ ਮਨੁੱਖ ਨੂੰ ਅਸ਼ੁੱਧ ਕਰਦਾ ਹੈ।
口から入って来るものは人を汚さない。口から出て行くものが人を汚すのだ」 。
12 ੧੨ ਤਦ ਚੇਲਿਆਂ ਨੇ ਕੋਲ ਆ ਕੇ ਉਸ ਨੂੰ ਆਖਿਆ, ਕੀ, ਤੁਸੀਂ ਜਾਣਦੇ ਹੋ ਕਿ ਫ਼ਰੀਸੀਆਂ ਨੇ ਇਹ ਗੱਲ ਸੁਣ ਕੇ ਠੋਕਰ ਖਾਧੀ ਹੈ?
その時,弟子たちが近寄って来て,彼に言った,「今の言葉を聞いて,ファリサイ人たちが不快になったのをご存じですか」。
13 ੧੩ ਉਸ ਨੇ ਉੱਤਰ ਦਿੱਤਾ ਕਿ ਹਰੇਕ ਬੂਟਾ ਜੋ ਮੇਰੇ ਸਵਰਗੀ ਪਿਤਾ ਨੇ ਨਹੀਂ ਲਾਇਆ, ਸੋ ਜੜ੍ਹੋਂ ਪੁੱਟਿਆ ਜਾਵੇਗਾ।
しかし彼は答えた,「わたしの天の父が植えられたのではない植物は,すべて根こそぎにされるだろう。
14 ੧੪ ਉਨ੍ਹਾਂ ਨੂੰ ਜਾਣ ਦਿਓ, ਉਹ ਅੰਨ੍ਹੇ ਆਗੂ ਹਨ ਅਤੇ ਜੇ ਅੰਨ੍ਹਾ ਅੰਨ੍ਹੇ ਦਾ ਆਗੂ ਹੋਵੇ ਤਾਂ ਦੋਵੇਂ ਟੋਏ ਵਿੱਚ ਡਿੱਗਣਗੇ।
彼らをそのままにしておきなさい。彼らは盲人のための盲目の案内人だ。盲人が盲人を導くなら,両方とも穴に落ちてしまうだろう」 。
15 ੧੫ ਤਦ ਪਤਰਸ ਨੇ ਉਸ ਨੂੰ ਆਖਿਆ ਕਿ ਇਸ ਦ੍ਰਿਸ਼ਟਾਂਤ ਦਾ ਅਰਥ ਸਾਨੂੰ ਦੱਸ।
ペトロが彼に答えた,「あのたとえをわたしたちに説明してください」。
16 ੧੬ ਉਸ ਨੇ ਕਿਹਾ, ਭਲਾ, ਤੁਸੀਂ ਵੀ ਅਜੇ ਨਿਰਬੁੱਧ ਹੋ?
するとイエスは言った,「あなた方もまだ理解していないのか。
17 ੧੭ ਕੀ ਤੁਸੀਂ ਨਹੀਂ ਸਮਝਦੇ, ਕਿ ਸਭ ਕੁਝ ਜੋ ਮੂੰਹ ਵਿੱਚ ਜਾਂਦਾ ਹੈ ਸੋ ਪੇਟ ਵਿੱਚ ਪੈਂਦਾ ਅਤੇ ਬਾਹਰ ਕੱਢਿਆ ਜਾਂਦਾ ਹੈ?
すべて口から入るものは,腹の中を通って,それから体の外に出て行くということが分からないのか。
18 ੧੮ ਪਰ ਜਿਹੜੀਆਂ ਗੱਲਾਂ ਮੂੰਹ ਵਿੱਚੋਂ ਨਿੱਕਲਦੀਆਂ ਹਨ ਉਹ ਦਿਲ ਵਿੱਚੋਂ ਆਉਂਦੀਆਂ ਹਨ ਅਤੇ ਉਹੀ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ।
だが,口から出て来るものは心から出て来るのであり,それがその人を汚す。
19 ੧੯ ਕਿਉਂਕਿ ਬੁਰੇ ਖ਼ਿਆਲ, ਖੂਨ, ਹਰਾਮਕਾਰੀ, ਵਿਭਚਾਰ, ਚੋਰੀਆਂ, ਝੂਠੀਆਂ ਗਵਾਹੀਆਂ ਅਤੇ ਨਿੰਦਿਆ ਦਿਲ ਵਿੱਚੋਂ ਨਿੱਕਲਦੇ ਹਨ।
というのは,心の中から,悪い考え,殺人,姦淫,淫行,盗み,偽りの証言,冒とくが出て来るからだ。
20 ੨੦ ਇਹੋ ਗੱਲਾਂ ਹਨ ਜਿਹੜੀਆਂ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ, ਪਰ ਹੱਥ ਧੋਤੇ ਬਿਨ੍ਹਾਂ ਰੋਟੀ ਖਾਣੀ ਮਨੁੱਖ ਨੂੰ ਅਸ਼ੁੱਧ ਨਹੀਂ ਕਰਦੀ।
これらのものが人を汚すのだ。だが,洗っていない手で食事をすることが人を汚すことはない」 。
21 ੨੧ ਯਿਸੂ ਉੱਥੋਂ ਚੱਲ ਕੇ ਸੂਰ ਅਤੇ ਸੈਦਾ ਦੇ ਇਲਾਕੇ ਵਿੱਚ ਗਿਆ।
イエスはそこから出発し,テュロスとシドンの地方へ去って行った。
22 ੨੨ ਅਤੇ ਵੇਖੋ ਉਸ ਇਲਾਕੇ ਵਿੱਚੋਂ ਇੱਕ ਕਨਾਨੀ ਔਰਤ ਆਈ ਅਤੇ ਉੱਚੀ-ਉੱਚੀ ਕਹਿਣ ਲੱਗੀ, ਕਿ ਹੇ ਪ੍ਰਭੂ ਦਾਊਦ ਦੇ ਪੁੱਤਰ ਮੇਰੇ ਉੱਤੇ ਦਯਾ ਕਰੋ! ਮੇਰੀ ਧੀ ਦਾ ਬੁਰੀ ਆਤਮਾ ਨੇ ਬਹੁਤ ਬੁਰਾ ਹਾਲ ਕੀਤਾ ਹੈ।
見よ,その地方出身のカナナイ人の女が出て来て,叫んで言った,「主よ,ダビデの子よ,わたしをあわれんでください! わたしの娘がひどく悪霊につかれています!」
23 ੨੩ ਪਰ ਯਿਸੂ ਨੇ ਉਸ ਨੂੰ ਕੋਈ ਉੱਤਰ ਨਾ ਦਿੱਤਾ! ਤਦ ਉਹ ਦੇ ਚੇਲਿਆਂ ਨੇ ਕੋਲ ਆ ਕੇ ਉਹ ਦੇ ਅੱਗੇ ਬੇਨਤੀ ਕੀਤੀ ਕਿ, ਉਸ ਨੂੰ ਵਿਦਾ ਕਰ ਕਿਉਂ ਜੋ ਉਹ ਸਾਡੇ ਮਗਰ ਰੌਲ਼ਾ ਪਾਉਂਦੀ ਆਉਂਦੀ ਹੈ।
しかし彼は彼女に一言も答えなかった。 弟子たちが近寄って来て,彼に願ってこう言った。「彼女を追い払ってください。わたしたちの後ろで叫んでいますから」。
24 ੨੪ ਉਹ ਨੇ ਉੱਤਰ ਦਿੱਤਾ, ਮੈਂ ਇਸਰਾਏਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਦੇ ਬਿਨ੍ਹਾਂ, ਮੈਂ ਕਿਸੇ ਹੋਰ ਕੋਲ ਨਹੀਂ ਭੇਜਿਆ ਗਿਆ।
しかし彼は答えた,「わたしはイスラエルの家の失われた羊のほかにはだれのところにも遣わされなかった」 。
25 ੨੫ ਪਰ ਉਹ ਔਰਤ ਆਈ ਅਤੇ ਉਹ ਦੇ ਅੱਗੇ ਮੱਥਾ ਟੇਕ ਕੇ ਬੋਲੀ, ਪ੍ਰਭੂ ਜੀ ਮੇਰੀ ਸਹਾਇਤਾ ਕਰੋ।
しかし彼女は来て,彼を拝んで言った,「主よ,わたしをお助けください」。
26 ੨੬ ਤਾਂ ਉਹ ਨੇ ਉੱਤਰ ਦਿੱਤਾ ਕਿ ਬੱਚਿਆਂ ਦੀ ਰੋਟੀ ਕਤੂਰਿਆਂ ਨੂੰ ਪਾਉਣੀ ਚੰਗੀ ਨਹੀਂ ਹੈ।
しかし彼は答えた,「子供たちのパンを取って犬たちに投げ与えるのはふさわしくない」 。
27 ੨੭ ਉਹ ਬੋਲੀ ਠੀਕ ਪ੍ਰਭੂ ਜੀ ਪਰ ਕਤੂਰੇ ਵੀ ਉਹ ਚੂਰੇ-ਭੂਰੇ ਖਾਂਦੇ ਹਨ ਜਿਹੜੇ ਉਨ੍ਹਾਂ ਦੇ ਮਾਲਕਾਂ ਦੇ ਮੇਜ਼ ਉੱਤੋਂ ਡਿੱਗਦੇ ਹਨ।
しかし彼女は言った,「そうです,主よ。でも,犬たちでさえ,その主人たちの食卓から落ちたパンくずを食べるのです」。
28 ੨੮ ਤਦ ਯਿਸੂ ਨੇ ਉਸ ਨੂੰ ਉੱਤਰ ਦਿੱਤਾ, ਹੇ ਬੀਬੀ ਤੇਰਾ ਵਿਸ਼ਵਾਸ ਵੱਡਾ ਹੈ। ਜਿਵੇਂ ਤੂੰ ਚਾਹੁੰਦੀ ਹੈਂ ਤੇਰੇ ਲਈ ਓਵੇਂ ਹੀ ਹੋਵੇ ਅਤੇ ਉਸ ਦੀ ਧੀ ਉਸੇ ਸਮੇਂ ਚੰਗੀ ਹੋ ਗਈ।
それで彼は彼女に答えた,「女よ,あなたの信仰は偉大だ。あなたの望むとおりのことが起きるように」 。すると,彼女の娘はその時刻にいやされた。
29 ੨੯ ਯਿਸੂ ਉੱਥੋਂ ਤੁਰ ਕੇ ਗਲੀਲ ਦੀ ਝੀਲ ਦੇ ਨੇੜੇ ਆਇਆ ਅਤੇ ਪਹਾੜ ਉੱਤੇ ਚੜ੍ਹ ਕੇ ਉੱਥੇ ਬੈਠ ਗਿਆ।
イエスはそこを去って,ガリラヤの海の近くにやって来た。そして山の中に上って行き,そこに座った。
30 ੩੦ ਬਹੁਤ ਵੱਡੀ ਭੀੜ ਉਹ ਦੇ ਕੋਲ ਆਈ ਅਤੇ ਆਪਣੇ ਨਾਲ ਲੰਗੜਿਆਂ, ਅੰਨ੍ਹਿਆਂ, ਗੂੰਗਿਆਂ, ਟੁੰਡਿਆਂ ਅਤੇ ਹੋਰ ਬਥੇਰਿਆਂ ਨੂੰ ਉਹ ਦੇ ਕੋਲ ਲਿਆਏ ਅਤੇ ਉਨ੍ਹਾਂ ਨੂੰ ਉਹ ਦੇ ਚਰਨਾਂ ਉੱਤੇ ਪਾਇਆ ਅਤੇ ਯਿਸੂ ਨੇ ਉਨ੍ਹਾਂ ਨੂੰ ਚੰਗਾ ਕੀਤਾ।
大群衆が,足の不自由な人,目の見えない人,体の不自由な人,その他大勢の人を連れて,彼のもとにやって来た。そして彼らを彼の足もとに置いた。彼は彼らをいやした。
31 ੩੧ ਜਦੋਂ ਲੋਕਾਂ ਨੇ ਵੇਖਿਆ ਕਿ ਗੂੰਗੇ ਬੋਲਦੇ, ਟੁੰਡੇ ਚੰਗੇ ਹੁੰਦੇ, ਲੰਗੜੇ ਤੁਰਦੇ ਅਤੇ ਅੰਨ੍ਹੇ ਵੇਖਦੇ ਹਨ ਤਾਂ ਹੈਰਾਨ ਹੋਏ ਅਤੇ ਇਸਰਾਏਲ ਦੇ ਪਰਮੇਸ਼ੁਰ ਦੀ ਉਸਤਤ ਕੀਤੀ।
そのため群衆は,口のきけない人がものを言い,傷を負った人が健康になり,足の不自由な人が歩き,目の見えない人が見えるようになったのを目にして驚き,イスラエルの神に栄光をささげた。
32 ੩੨ ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾ ਕੇ ਆਖਿਆ, ਮੈਨੂੰ ਲੋਕਾਂ ਉੱਤੇ ਤਰਸ ਆਉਂਦਾ ਹੈ ਕਿਉਂ ਜੋ ਉਹ ਤਿੰਨਾਂ ਦਿਨਾਂ ਤੋਂ ਮੇਰੇ ਨਾਲ ਹਨ ਅਤੇ ਉਨ੍ਹਾਂ ਦੇ ਕੋਲ ਖਾਣ ਨੂੰ ਕੁਝ ਨਹੀਂ, ਮੈਂ ਨਹੀਂ ਚਾਹੁੰਦਾ ਜੋ ਉਨ੍ਹਾਂ ਨੂੰ ਭੁੱਖਿਆਂ ਵਿਦਾ ਕਰਾਂ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਉਹ ਰਸਤੇ ਵਿੱਚ ਥੱਕ ਜਾਣ।
イエスは弟子たちを呼び寄せて言った,「わたしは群衆に対して哀れみを抱く。彼らはもう三日もわたしと共にいるのに,食べる物を何も持っていないからだ。 わたしは彼らを空腹のままで去らせたくはない。そんなことをすれば,彼らは途中で気を失ってしまうかも知れない」 。
33 ੩੩ ਤਾਂ ਚੇਲਿਆਂ ਨੇ ਉਹ ਨੂੰ ਕਿਹਾ ਕਿ ਉਜਾੜ ਵਿੱਚ ਅਸੀਂ ਐਨੀਆਂ ਰੋਟੀਆਂ ਕਿੱਥੋਂ ਲਿਆਈਏ ਜੋ ਐਡੀ ਭੀੜ ਨੂੰ ਰਜਾਈਏ?
弟子たちは彼に言った,「この寂しい場所で,これほどの大群衆を満足させるほど多くのパンをどこから手に入れるのですか」。
34 ੩੪ ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ? ਉਹ ਬੋਲੇ, ਸੱਤ ਅਤੇ ਥੋੜੀਆਂ ਜਿਹਿਆਂ ਨਿੱਕੀਆਂ ਮੱਛੀਆਂ ਹਨ।
イエスは彼らに言った,「あなた方はパンを幾つ持っているのか」 。 彼らは言った,「七つです。それに小さな魚が少し」。
35 ੩੫ ਤਦ ਉਸ ਨੇ ਭੀੜ ਨੂੰ ਜ਼ਮੀਨ ਤੇ ਬੈਠ ਜਾਣ ਲਈ ਆਖਿਆ।
彼は地面に座るよう群衆に命じ,
36 ੩੬ ਤਾਂ ਉਸ ਨੇ ਉਹ ਸੱਤ ਰੋਟੀਆਂ ਅਤੇ ਮੱਛੀਆਂ ਲਈਆਂ ਅਤੇ ਧੰਨਵਾਦ ਕਰ ਕੇ ਤੋੜੀਆਂ ਅਤੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਵੰਡੀਆਂ।
七つのパンと魚を取った。感謝をささげてからそれを裂き,弟子たちに与え,弟子たちが群衆に与えた。
37 ੩੭ ਅਤੇ ਉਹ ਸਾਰੇ ਖਾ ਕੇ ਰੱਜ ਗਏ ਅਤੇ ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨਾਲ ਭਰੇ ਸੱਤ ਟੋਕਰੇ ਚੁੱਕ ਲਏ।
人々は食べて満ち足りた。彼らは余ったパン切れを七つのかごいっぱいに拾い集めた。
38 ੩੮ ਅਤੇ ਖਾਣ ਵਾਲੇ ਔਰਤਾਂ ਅਤੇ ਬੱਚਿਆਂ ਬਿਨ੍ਹਾਂ ਚਾਰ ਹਜ਼ਾਰ ਮਰਦ ਸਨ।
食べたのは,女と子供を除いて,四千人の男たちであった。
39 ੩੯ ਫੇਰ ਲੋਕਾਂ ਨੂੰ ਵਿਦਾ ਕਰ ਕੇ ਉਹ ਬੇੜੀ ਉੱਤੇ ਚੜ੍ਹ ਗਿਆ ਅਤੇ ਮਗਦਾਨ ਦੇ ਇਲਾਕੇ ਵਿੱਚ ਆਇਆ।
それから彼は群衆を去らせ,舟に乗り,マグダラ地方に入った。

< ਮੱਤੀ 15 >