< ਮੱਤੀ 19 >

1 ਫਿਰ ਅਜਿਹਾ ਹੋਇਆ ਕਿ ਜਦੋਂ ਯਿਸੂ ਇਹ ਗੱਲਾਂ ਕਰ ਹਟਿਆ ਤਾਂ ਗਲੀਲ ਤੋਂ ਚੱਲਿਆ ਗਿਆ ਅਤੇ ਯਰਦਨ ਪਾਰ ਯਹੂਦਿਯਾ ਦੇ ਇਲਾਕੇ ਵਿੱਚ ਆਇਆ।
イエスはこれらの言葉を語り終えると,ガリラヤを去って,ヨルダンの向こうのユダヤ地方に入った。
2 ਅਤੇ ਬਹੁਤ ਸਾਰੇ ਲੋਕ ਉਹ ਦੇ ਮਗਰ ਤੁਰ ਪਏ, ਅਤੇ ਉਸ ਨੇ ਉੱਥੇ ਉਨ੍ਹਾਂ ਨੂੰ ਚੰਗਾ ਕੀਤਾ।
大群衆が彼に従った。そこで彼はその場所で彼らをいやした。
3 ਫ਼ਰੀਸੀ ਉਸ ਦੀ ਪ੍ਰੀਖਿਆ ਲੈਣ ਲਈ ਉਹ ਦੇ ਕੋਲ ਆ ਕੇ ਬੋਲੇ, ਕੀ ਮਨੁੱਖ ਨੂੰ ਇਹ ਯੋਗ ਹੈ ਕਿ ਉਹ ਕਿਸੇ ਗੱਲ ਕਾਰਨ ਆਪਣੀ ਪਤਨੀ ਨੂੰ ਤਲਾਕ ਦੇਵੇ?
ファリサイ人たちがやって来て,彼を試そうとして言った,「どんな理由でも,男が自分の妻を離縁することは許されているのですか」。
4 ਉਸ ਨੇ ਉੱਤਰ ਦਿੱਤਾ, ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਜਿਸ ਨੇ ਉਨ੍ਹਾਂ ਨੂੰ ਬਣਾਇਆ ਉਹ ਨੇ ਮੁੱਢੋਂ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ?
彼は答えた,「あなた方は読んだことがないのか。人を造られた方は,はじめから彼らを男性と女性に造られ,
5 ਅਤੇ ਕਿਹਾ ਜੋ ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।
そして,『このために,男は自分の父と母を離れて,自分の妻と結び付く。こうして二人は一体となる』と言われたのを。
6 ਇਸ ਲਈ ਹੁਣ ਉਹ ਦੋ ਨਹੀਂ ਪਰ ਇੱਕ ਸਰੀਰ ਹਨ। ਇਸ ਲਈ ਜਿਹਨਾਂ ਨੂੰ ਪਰਮੇਸ਼ੁਰ ਨੇ ਜੋੜਿਆ ਹੈ, ਮਨੁੱਖ ਉਸ ਨੂੰ ਵੱਖ ਨਾ ਕਰੇ।
それで,彼らはもはや二つではなく,一体なのだ。だから,神が結び合わされたものを,人が引き離してはいけない」 。
7 ਉਨ੍ਹਾਂ ਨੇ ਉਸ ਨੂੰ ਆਖਿਆ, ਫੇਰ ਮੂਸਾ ਨੇ ਤਿਆਗ ਪੱਤਰ ਰਾਹੀਂ ਤਲਾਕ ਦੇਣ ਦੀ ਆਗਿਆ ਕਿਉਂ ਦਿੱਤੀ?
彼らは彼に尋ねた,「それでは,なぜモーセは,離縁状を与えて妻を離縁することをわたしたちに命じたのですか」。
8 ਯਿਸੂ ਨੇ ਉੱਤਰ ਦਿੱਤਾ, ਮੂਸਾ ਨੇ ਤੁਹਾਡੀ ਸਖ਼ਤ ਦਿਲੀ ਕਰਕੇ ਤੁਹਾਨੂੰ ਆਪਣੀਆਂ ਪਤਨੀਆਂ ਨੂੰ ਤਿਆਗਣ ਦੀ ਪਰਵਾਨਗੀ ਦਿੱਤੀ ਪਰ ਮੁੱਢੋਂ ਅਜਿਹਾ ਨਾ ਸੀ।
彼は彼らに言った,「モーセは,あなた方の心のかたくなさのゆえに,あなた方が自分の妻を離縁することを容認したのであって,はじめからそうだったわけではない。
9 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਹਰਾਮਕਾਰੀ ਤੋਂ ਇਲਾਵਾ ਆਪਣੀ ਪਤਨੀ ਨੂੰ ਕਿਸੇ ਹੋਰ ਕਾਰਨ ਤਿਆਗ ਦੇਵੇ ਅਤੇ ਦੂਜੀ ਨਾਲ ਵਿਆਹ ਕਰੇ ਉਹ ਵਿਭਚਾਰ ਕਰਦਾ ਹੈ।
あなた方に告げるが,淫行以外の理由で自分の妻を離縁して別の女と結婚する者は,姦淫を犯すのであり,離縁された女と結婚する者は,姦淫を犯すのだ」 。
10 ੧੦ ਚੇਲਿਆਂ ਨੇ ਉਹ ਨੂੰ ਕਿਹਾ, ਜੇਕਰ ਆਦਮੀ ਅਤੇ ਔਰਤ ਵਿਚਕਾਰ ਇਹ ਹਾਲਾਤ ਹਨ, ਤਾਂ ਵਿਆਹ ਕਰਵਾਉਣਾ ਹੀ ਚੰਗਾ ਨਹੀਂ।
弟子たちは彼に言った,「妻についての男の実情がそのようなものであれば,結婚するのはうまいことではありません」。
11 ੧੧ ਪਰ ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਗੱਲ ਸਾਰਿਆਂ ਲਈ ਨਹੀਂ, ਸਿਰਫ਼ ਉਹਨਾਂ ਲਈ ਜਿਨ੍ਹਾਂ ਨੂੰ ਬਖ਼ਸ਼ਿਆ ਗਿਆ ਹੈ।
しかし彼は彼らに言った,「すべての人がこの言葉を受け入れることができるわけではなく,授けられている人たちだけがそうできる。
12 ੧੨ ਕਿਉਂਕਿ ਅਜਿਹੇ ਖੁਸਰੇ ਹਨ, ਜਿਹੜੇ ਮਾਂ ਦੀ ਕੁੱਖੋਂ ਇਸੇ ਤਰ੍ਹਾਂ ਜੰਮੇ ਅਤੇ ਕੁਝ ਖੁਸਰੇ ਅਜਿਹੇ ਹਨ ਜਿਹੜੇ ਮਨੁੱਖਾਂ ਦੇ ਦੁਆਰਾ ਖੁਸਰੇ ਕੀਤੇ ਹੋਏ ਹਨ ਅਤੇ ਅਜਿਹੇ ਖੁਸਰੇ ਵੀ ਹਨ ਕਿ ਜਿਨ੍ਹਾਂ ਨੇ ਸਵਰਗ ਰਾਜ ਦੇ ਕਾਰਨ ਆਪਣੇ ਆਪ ਨੂੰ ਖੁਸਰੇ ਕੀਤਾ ਹੈ, ਜਿਹੜਾ ਕਬੂਲ ਕਰ ਸਕਦਾ ਹੈ ਉਹ ਕਬੂਲ ਕਰੇ।
母の胎からそのように生まれついた去勢者がおり,人に去勢させられた去勢者がおり,天の王国のために自分を去勢した去勢者がいるからだ。それを受け入れることができる者は,受け入れなさい」 。
13 ੧੩ ਤਦ ਲੋਕ ਛੋਟੇ ਬੱਚਿਆਂ ਨੂੰ ਉਹ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖ ਕੇ ਪ੍ਰਾਰਥਨਾ ਕਰੇ, ਪਰ ਚੇਲਿਆਂ ਨੇ ਉਨ੍ਹਾਂ ਨੂੰ ਝਿੜਕਿਆ।
その時,その上に両手を置いて祈ってもらおうとして,幼子たちが彼のもとに連れて来られたが,弟子たちは彼らをしかりつけた。
14 ੧੪ ਤਦ ਯਿਸੂ ਨੇ ਆਖਿਆ, ਬੱਚਿਆਂ ਨੂੰ ਕੁਝ ਨਾ ਆਖੋ ਅਤੇ ਉਨ੍ਹਾਂ ਨੂੰ ਮੇਰੇ ਕੋਲ ਆਉਣ ਤੋਂ ਨਾ ਰੋਕੋ ਕਿਉਂ ਜੋ ਸਵਰਗ ਰਾਜ ਇਹੋ ਜਿਹਿਆਂ ਦਾ ਹੈ।
しかしイエスは言った,「幼子たちをそのままにしておきなさい。彼らがわたしのところに来るのをとどめてはいけない。天の王国はこのような者たちのものだからだ」 。
15 ੧੫ ਅਤੇ ਉਹ ਉਨ੍ਹਾਂ ਉੱਤੇ ਹੱਥ ਰੱਖ ਕੇ ਉੱਥੋਂ ਚੱਲਿਆ ਗਿਆ।
両手を彼らの上に置いてから,そこを去って行った。
16 ੧੬ ਤਾਂ ਵੇਖੋ ਇੱਕ ਮਨੁੱਖ ਨੇ ਉਹ ਦੇ ਕੋਲ ਆ ਕੇ ਕਿਹਾ, ਗੁਰੂ ਜੀ ਮੈਂ ਕਿਹੜਾ ਭਲਾ ਕੰਮ ਕਰਾਂ ਜੋ ਮੈਨੂੰ ਸਦੀਪਕ ਜੀਵਨ ਮਿਲੇ? (aiōnios g166)
見よ,ある人が彼に近寄って来て言った,「善い先生,永遠の命を得るためには,どんな善いことをしたらよいでしょうか」。 (aiōnios g166)
17 ੧੭ ਉਸ ਨੇ ਉਹ ਨੂੰ ਆਖਿਆ, ਤੂੰ ਭਲਿਆਈ ਦੇ ਬਾਰੇ ਮੈਨੂੰ ਕਿਉਂ ਪੁੱਛਦਾ ਹੈਂ? ਭਲਾ ਤਾਂ ਇੱਕੋ ਹੀ ਹੈ। ਪਰ ਜੇ ਤੂੰ ਸਦੀਪਕ ਜੀਵਨ ਵਿੱਚ ਦਾਖਲ ਹੋਣਾ ਚਾਹੁੰਦਾ ਹੈਂ ਤਾਂ ਹੁਕਮਾਂ ਨੂੰ ਮੰਨ।
イエスは彼に言った,「なぜ,わたしのことを善いと呼ぶのか。神おひとりのほかに善い者はいない。だが,命に入りたいなら,おきてを守りなさい」 。
18 ੧੮ ਉਸ ਨੇ ਉਹ ਨੂੰ ਆਖਿਆ, ਕਿਹੜੇ ਹੁਕਮ? ਤਦ ਯਿਸੂ ਨੇ ਕਿਹਾ, ਖ਼ੂਨ ਨਾ ਕਰ, ਵਿਭਚਾਰ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ।
彼はイエスに言った,「どのおきてですか」。 イエスは言った,「『あなたは殺してはならない』,『あなたは姦淫を犯してはならない』,『あなたは盗んではならない』,『あなたは偽りの証言をしてはならない』,
19 ੧੯ ਆਪਣੇ ਮਾਂ ਪਿਉ ਦਾ ਆਦਰ ਕਰ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ।
『あなたの父と母を敬いなさい』,そして,『あなたは隣人を自分自身のように愛さなければならない』」 。
20 ੨੦ ਉਸ ਜਵਾਨ ਨੇ ਉਹ ਨੂੰ ਆਖਿਆ, ਮੈਂ ਤਾਂ ਇਨ੍ਹਾਂ ਸਾਰੇ ਹੁਕਮਾਂ ਦੀ ਪਾਲਣਾ ਕਰਦਾ ਰਿਹਾ ਹਾਂ। ਹੁਣ ਮੇਰੇ ਵਿੱਚ ਕੀ ਕਮੀ ਹੈ?
その若者はイエスに言った,「わたしはそうした事すべてを幼いころから守ってきました。まだ何が足りないのでしょうか」。
21 ੨੧ ਯਿਸੂ ਨੇ ਉਹ ਨੂੰ ਕਿਹਾ, ਜੇ ਤੂੰ ਸਿੱਧ ਹੋਣਾ ਚਾਹੁੰਦਾ ਹੈਂ ਤਾਂ ਜਾ ਕੇ ਆਪਣੀ ਜਾਇਦਾਦ ਵੇਚ ਅਤੇ ਕੰਗਾਲਾਂ ਵਿੱਚ ਵੰਡ ਦੇ ਤਾਂ ਤੈਨੂੰ ਸਵਰਗ ਵਿੱਚ ਖ਼ਜ਼ਾਨਾ ਮਿਲੇਗਾ ਅਤੇ ਆ, ਮੇਰੇ ਮਗਰ ਹੋ ਤੁਰ।
イエスは彼に言った,「もしあなたが完全でありたいと思うなら,行って,持ち物を売り,貧しい人たちに与えなさい。そうすれば,天に宝を持つことになる。それから来て,わたしに従いなさい」 。
22 ੨੨ ਪਰ ਉਸ ਜਵਾਨ ਨੇ ਜਦ ਇਹ ਗੱਲ ਸੁਣੀ ਤਾਂ ਉਦਾਸ ਹੋ ਕੇ ਚੱਲਿਆ ਗਿਆ, ਕਿਉਂ ਜੋ ਉਹ ਵੱਡਾ ਧਨਵਾਨ ਸੀ।
しかし,この言葉を聞くと,その若者は悲しそうに去って行った。多くの資産を持っていたからである。
23 ੨੩ ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਧਨਵਾਨ ਦਾ ਸਵਰਗ ਰਾਜ ਵਿੱਚ ਦਾਖਲ ਹੋਣਾ ਔਖਾ ਹੈ।
イエスは弟子たちに言った,「本当にはっきりとあなた方に言う。富んだ人が天の王国に入るのは難しいことだ。
24 ੨੪ ਫੇਰ ਮੈਂ ਤੁਹਾਨੂੰ ਆਖਦਾ ਹਾਂ ਕਿ ਕਿਸੇ ਧਨਵਾਨ ਦੇ ਸਵਰਗ ਰਾਜ ਵਿੱਚ ਦਾਖਲ ਹੋਣ ਨਾਲੋਂ, ਊਠ ਦਾ ਸੂਈ ਦੇ ਨੱਕੇ ਦੇ ਵਿੱਚੋਂ ਦੀ ਲੰਘਣਾ ਸੁਖਾਲਾ ਹੈ।
重ねて,あなた方に告げる。富んだ人が神の王国に入るよりは,ラクダが針の穴を通り抜ける方が易しいのだ」 。
25 ੨੫ ਅਤੇ ਚੇਲੇ ਇਹ ਸੁਣ ਕੇ ਬਹੁਤ ਹੈਰਾਨ ਹੋਏ ਅਤੇ ਬੋਲੇ, ਤਾਂ ਫਿਰ ਕੌਣ ਮੁਕਤੀ ਪਾ ਸਕਦਾ ਹੈ?
これを聞いて,弟子たちは非常に驚いて言った,「いったいだれが救いを得られるのだろう」。
26 ੨੬ ਤਦ ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਉਨ੍ਹਾਂ ਨੂੰ ਕਿਹਾ, ਇਹ ਮਨੁੱਖ ਤੋਂ ਅਣਹੋਣਾ ਹੈ, ਪਰ ਪਰਮੇਸ਼ੁਰ ਤੋਂ ਸਭ ਕੁਝ ਹੋ ਸਕਦਾ ਹੈ।
イエスは彼らを見つめて言った,「人には不可能だが,神にはすべての事が可能だ」 。
27 ੨੭ ਤਦ ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਵੇਖ ਅਸੀਂ ਸਭ ਕੁਝ ਛੱਡ ਕੇ ਤੇਰੇ ਪਿੱਛੇ ਹੋ ਤੁਰੇ ਹਾਂ, ਫੇਰ ਸਾਨੂੰ ਕੀ ਮਿਲੇਗਾ?
その時,ペトロが彼に答えた,「ご覧ください,わたしたちは何もかも後にして,あなたに従いました。それで,わたしたちは何を持つことになるのでしょうか」。
28 ੨੮ ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਮਨੁੱਖ ਦਾ ਪੁੱਤਰ ਨਵੀਂ ਸਰਿਸ਼ਟੀ ਵਿੱਚ ਆਪਣੇ ਮਹਿਮਾ ਦੇ ਸਿੰਘਾਸਣ ਉੱਤੇ ਬੈਠੇਗਾ ਤਦ ਤੁਸੀਂ ਵੀ ਮੇਰੇ ਨਾਲ ਬਾਰਾਂ ਸਿੰਘਾਸਣਾਂ ਉੱਤੇ ਬੈਠੋਗੇ ਅਤੇ ਇਸਰਾਏਲ ਦੇ ਬਾਰਾਂ ਗੋਤਾਂ ਦਾ ਨਿਆਂ ਕਰੋਗੇ।
イエスは彼らに言った,「本当にはっきりとあなた方に告げるが,再生の際,人の子が自分の栄光の座に着くときには,わたしに従ってきたあなた方も十二の座に着き,イスラエルの十二部族を裁くだろう。
29 ੨੯ ਅਤੇ ਹਰ ਕੋਈ ਜਿਸ ਨੇ ਆਪਣੇ ਘਰ, ਭਰਾਵਾਂ, ਭੈਣਾਂ, ਮਾਤਾ-ਪਿਤਾ, ਬਾਲ ਬੱਚਿਆਂ ਜਾਂ ਜਾਇਦਾਦ ਨੂੰ ਮੇਰੇ ਨਾਮ ਦੇ ਕਾਰਨ ਛੱਡਿਆ ਹੈ ਉਹ ਸੌ ਗੁਣਾ ਫਲ ਪਾਵੇਗਾ ਅਤੇ ਸਦੀਪਕ ਜੀਵਨ ਦਾ ਵਾਰਿਸ ਹੋਵੇਗਾ। (aiōnios g166)
わたしの名のために,家々,兄弟たち,姉妹たち,父,母,妻,子供たち,あるいは畑を後にする者は,その百倍を受け,また永遠の命を受け継ぐことになる。 (aiōnios g166)
30 ੩੦ ਪਰ ਬਹੁਤ ਜੋ ਪਹਿਲੇ ਹਨ ਪਿਛਲੇ ਅਤੇ ਜੋ ਪਿਛਲੇ ਹਨ ਉਹ ਪਹਿਲੇ ਹੋਣਗੇ।
だが,多くの最初の者が最後に,最後の者が最初になるだろう。

< ਮੱਤੀ 19 >