< ਮੱਤੀ 22 >

1 ਯਿਸੂ ਨੇ ਉਨ੍ਹਾਂ ਦੇ ਨਾਲ ਫਿਰ ਦ੍ਰਿਸ਼ਟਾਂਤਾਂ ਵਿੱਚ ਕਿਹਾ,
イエスは答えて,再びたとえで彼らに話してこう言った。
2 ਸਵਰਗ ਰਾਜ ਕਿਸੇ ਰਾਜੇ ਵਰਗਾ ਹੈ ਜਿਸ ਨੇ ਆਪਣੇ ਪੁੱਤਰ ਦਾ ਵਿਆਹ ਕੀਤਾ।
「天の王国は,自分の息子のために婚宴を催した一人の王のようだ。
3 ਅਤੇ ਉਸ ਨੇ ਸੱਦੇ ਹੋਇਆਂ ਨੂੰ ਵਿਆਹ ਵਿੱਚ ਸੱਦਣ ਲਈ ਆਪਣੇ ਨੌਕਰਾਂ ਨੂੰ ਭੇਜਿਆ ਪਰ ਉਹ ਆਉਣ ਲਈ ਤਿਆਰ ਨਾ ਹੋਏ।
自分の召使いたちを遣わして,その婚宴に招いておいた者たちを呼ばせたが,彼らは来ようとしなかった。
4 ਫਿਰ ਉਹ ਨੇ ਹੋਰਨਾਂ ਨੌਕਰਾਂ ਨੂੰ ਇਹ ਕਹਿ ਕੇ ਭੇਜਿਆ ਜੋ ਸੱਦੇ ਹੋਇਆਂ ਨੂੰ ਆਖੋ ਕਿ ਵੇਖੋ ਮੈਂ ਭੋਜਨ ਤਿਆਰ ਕੀਤਾ ਹੈ ਅਤੇ ਮੇਰੇ ਬੈਲ ਤੇ ਮੋਟੇ-ਮੋਟੇ ਜਾਨਵਰ ਵੱਢੇ ਗਏ ਹਨ ਅਤੇ ਸਭ ਕੁਝ ਤਿਆਰ ਹੈ। ਤੁਸੀਂ ਵਿਆਹ ਵਿੱਚ ਆਓ।
彼は再びほかの召使いたちを遣わして言った,『招いておいた者たちにこう告げなさい。「見よ,わたしは夕食を整えた。わたしの牛と肥えた家畜はほふられ,何もかも整った。婚宴に来なさい!」』
5 ਪਰ ਉਹਨਾਂ ਨੇ ਕੋਈ ਪਰਵਾਹ ਨਾ ਕੀਤੀ ਅਤੇ ਚੱਲੇ ਗਏ, ਕੋਈ ਆਪਣੇ ਖੇਤ ਨੂੰ ਅਤੇ ਕੋਈ ਆਪਣੇ ਵਣਜ-ਵਪਾਰ ਨੂੰ,
だが,彼らは意に介さず,ある者は自分の農園に,別の者は自分の商売に出かけて行った。
6 ਅਤੇ ਕਈਆਂ ਨੇ ਉਹ ਦੇ ਨੌਕਰਾਂ ਨੂੰ ਫੜ੍ਹ ਕੇ ਉਨ੍ਹਾਂ ਦੀ ਬੇਇੱਜ਼ਤੀ ਕੀਤੀ ਅਤੇ ਮਾਰ ਸੁੱਟਿਆ।
また,残りの者たちは王の召使いたちを捕まえ,ひどい扱いをし,殺してしまった。
7 ਤਦ ਰਾਜੇ ਨੂੰ ਕ੍ਰੋਧ ਆਇਆ ਅਤੇ ਉਸ ਨੇ ਆਪਣੀਆਂ ਫ਼ੌਜਾਂ ਭੇਜ ਕੇ ਉਨ੍ਹਾਂ ਖ਼ੂਨੀਆਂ ਦਾ ਨਾਸ ਕਰ ਦਿੱਤਾ ਅਤੇ ਉਨ੍ਹਾਂ ਦਾ ਸ਼ਹਿਰ ਫੂਕ ਸੁੱਟਿਆ।
それを聞いて王は腹を立て,自分の軍隊を送り,それらの人殺したちを滅ぼし,彼らの町を焼き払った。
8 ਤਦ ਉਸ ਨੇ ਆਪਣੇ ਨੌਕਰਾਂ ਨੂੰ ਆਖਿਆ, ਵਿਆਹ ਦਾ ਸਮਾਨ ਤਾਂ ਤਿਆਰ ਹੈ ਪਰ ਸੱਦੇ ਹੋਏ ਯੋਗ ਨਹੀਂ ਹਨ।
「それから彼は自分の召使いたちに言った,『婚礼の用意はできているのだが,招いておいた者たちはふさわしくなかった。
9 ਸੋ ਤੁਸੀਂ ਚੌਕਾਂ ਵਿੱਚ ਜਾਓ ਅਤੇ ਜਿੰਨੇ ਤੁਹਾਨੂੰ ਮਿਲਣ ਵਿਆਹ ਵਿੱਚ ਸੱਦ ਲਿਆਓ।
だから,大通りの十字路に行って,あなた方が見つける者をみな婚宴に招きなさい』。
10 ੧੦ ਤਦ ਉਹ ਨੌਕਰ ਰਸਤਿਆਂ ਉੱਤੇ ਬਾਹਰ ਜਾ ਕੇ ਬੁਰੇ ਭਲੇ ਜਿੰਨੇ ਮਿਲੇ ਸਭਨਾਂ ਨੂੰ ਇਕੱਠੇ ਕਰ ਲਿਆਏ ਅਤੇ ਵਿਆਹ ਵਾਲਾ ਘਰ ਮਹਿਮਾਨਾਂ ਨਾਲ ਭਰ ਗਿਆ।
それらの召使いたちは大通りに出て行き,見つけた者をみな,悪人も善人も共に集めた。婚礼は客でいっぱいになった。
11 ੧੧ ਪਰ ਜਦ ਰਾਜਾ ਮਹਿਮਾਨਾਂ ਨੂੰ ਵੇਖਣ ਅੰਦਰ ਆਇਆ ਤਦ ਉੱਥੇ ਇੱਕ ਮਨੁੱਖ ਨੂੰ ਦੇਖਿਆ ਜਿਸ ਨੇ ਵਿਆਹ ਵਾਲੇ ਕੱਪੜੇ ਨਹੀਂ ਪਹਿਨੇ ਹੋਏ ਸਨ।
ところが,王が客を見ようとして入って来ると,そこに婚礼の衣服を着けていない者を見つけた。
12 ੧੨ ਅਤੇ ਉਹ ਨੂੰ ਕਿਹਾ, ਭਾਈ, ਤੂੰ ਇੱਥੇ ਵਿਆਹ ਵਾਲੇ ਕੱਪੜਿਆਂ ਬਿਨ੍ਹਾਂ ਕਿਵੇਂ ਅੰਦਰ ਆਇਆ? ਪਰ ਉਹ ਚੁੱਪ ਹੀ ਰਿਹਾ।
そこで王は彼に言った,『友よ,どうして婚礼の衣服を着ないでここに入って来たのか』。彼は何も言えなかった。
13 ੧੩ ਤਦ ਰਾਜੇ ਨੇ ਸੇਵਾਦਾਰਾਂ ਨੂੰ ਆਖਿਆ, ਇਹ ਦੇ ਹੱਥ-ਪੈਰ ਬੰਨ੍ਹ ਕੇ ਇਹ ਨੂੰ ਬਾਹਰ ਦੇ ਅੰਧਕਾਰ ਵਿੱਚ ਸੁੱਟ ਦਿਓ! ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।
すると王は召使いたちに言った,『彼の手足を縛って連れて行き,外の闇に投げ出せ。そこには嘆きと歯ぎしりとがあるだろう』。
14 ੧੪ ਕਿਉਂ ਜੋ ਸੱਦੇ ਹੋਏ ਤਾਂ ਬਹੁਤ ਹਨ ਪਰ ਚੁਣੇ ਹੋਏ ਥੋੜ੍ਹੇ।
招かれるものは多いが,選ばれる者は少ないのだ」 。
15 ੧੫ ਤਦ ਫ਼ਰੀਸੀਆਂ ਨੇ ਯੋਜਨਾ ਬਣਾਈ ਜੋ ਉਹ ਨੂੰ ਕਿਸ ਤਰ੍ਹਾਂ ਗੱਲਾਂ ਵਿੱਚ ਫਸਾਈਏ।
その時,ファリサイ人たちがやって来て,どのようにして彼の言葉じりを捕らえてわなにかけようかと相談した。
16 ੧੬ ਅਤੇ ਉਨ੍ਹਾਂ ਆਪਣੇ ਚੇਲਿਆਂ ਨੂੰ ਹੇਰੋਦੀਆਂ ਦੇ ਨਾਲ ਉਸ ਦੇ ਕੋਲ ਭੇਜਿਆ ਕਿ ਉਸ ਨੂੰ ਆਖਣ, ਗੁਰੂ ਜੀ, ਅਸੀਂ ਜਾਣਦੇ ਹਾਂ ਜੋ ਤੂੰ ਸੱਚਾ ਹੈਂ ਅਤੇ ਸਚਿਆਈ ਨਾਲ ਪਰਮੇਸ਼ੁਰ ਦਾ ਰਾਹ ਦੱਸਦਾ ਹੈਂ ਅਤੇ ਤੈਨੂੰ ਕਿਸੇ ਦੀ ਪਰਵਾਹ ਨਹੀਂ ਕਿਉਂ ਜੋ ਤੂੰ ਮਨੁੱਖਾਂ ਦਾ ਪੱਖਪਾਤ ਨਹੀਂ ਕਰਦਾ।
彼らは自分たちの弟子たちをヘロデ党の者たちと一緒に彼のもとに遣わしてこう言わせた。「先生,わたしたちはあなたが正直な方で,だれに対しても真実をもって神の道を教えられることを知っています。あなたはだれをもえこひいきすることがないからです。
17 ੧੭ ਸੋ ਸਾਨੂੰ ਦੱਸ, ਤੂੰ ਕੀ ਸਮਝਦਾ ਹੈਂ ਜੋ ਕੈਸਰ ਨੂੰ ਕਰ ਦੇਣਾ ਯੋਗ ਹੈ ਜਾਂ ਨਹੀਂ?
それで,わたしたちに教えてください。カエサルに税金を払うことは許されているでしょうか,許されていないでしょうか」。
18 ੧੮ ਪਰ ਯਿਸੂ ਨੇ ਉਨ੍ਹਾਂ ਦੀ ਚਲਾਕੀ ਸਮਝ ਕੇ ਆਖਿਆ, ਹੇ ਕਪਟੀਓ ਕਿਉਂ ਮੈਨੂੰ ਪਰਖਦੇ ਹੋ?
しかし彼は,彼らの邪悪さに気づいて,こう言った。「偽善者たち,なぜあなた方はわたしを試すのか。
19 ੧੯ ਕਰ ਦਾ ਸਿੱਕਾ ਮੈਨੂੰ ਵਿਖਾਓ। ਤਦ ਉਹ ਇੱਕ ਅੱਠਿਆਨੀ ਉਸ ਕੋਲ ਲਿਆਏ।
税の貨幣をわたしに見せなさい」 。 彼らは彼のもとに一デナリオスを持って来た。
20 ੨੦ ਅਤੇ ਉਸ ਨੇ ਉਨ੍ਹਾਂ ਨੂੰ ਕਿਹਾ, ਇਹ ਮੂਰਤ ਅਤੇ ਲਿਖਤ ਕਿਸ ਦੀ ਹੈ?
彼は彼らに言った,「これはだれの像と銘なのか」 。
21 ੨੧ ਉਨ੍ਹਾਂ ਉਸ ਨੂੰ ਕਿਹਾ, ਕੈਸਰ ਦੀ। ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਫੇਰ ਜਿਹੜੀਆਂ ਚੀਜ਼ਾਂ ਕੈਸਰ ਦੀਆਂ ਹਨ ਉਹ ਕੈਸਰ ਨੂੰ ਅਤੇ ਜਿਹੜੀਆਂ ਪਰਮੇਸ਼ੁਰ ਦੀਆਂ ਹਨ ਉਹ ਪਰਮੇਸ਼ੁਰ ਨੂੰ ਦਿਓ।
彼らは彼に言った,「カエサルのです」。 すると彼は彼らに答えた,「それなら,カエサルのものはカエサルに,神のものは神に返しなさい」 。
22 ੨੨ ਅਤੇ ਉਹ ਇਹ ਸੁਣ ਕੇ ਹੈਰਾਨ ਹੋਏ ਅਤੇ ਉਸ ਨੂੰ ਛੱਡ ਕੇ ਚੱਲੇ ਗਏ।
これを聞いて彼らは驚嘆し,彼を残して去って行った。
23 ੨੩ ਉਸੇ ਦਿਨ ਸਦੂਕੀ ਜਿਹੜੇ ਆਖਦੇ ਹਨ ਜੋ ਮੁਰਦਿਆਂ ਦਾ ਜੀ ਉੱਠਣਾ ਨਹੀਂ ਹੈ ਉਹ ਦੇ ਕੋਲ ਆਏ ਅਤੇ ਉਸ ਤੋਂ ਸਵਾਲ ਪੁੱਛਿਆ
その日,サドカイ人たちが彼のもとにやって来た。(復活などはないと言う者たちである。)彼に尋ねて
24 ੨੪ ਕਿ ਗੁਰੂ ਜੀ ਮੂਸਾ ਨੇ ਆਖਿਆ ਸੀ ਕਿ ਜੇ ਕੋਈ ਬੇ-ਔਲਾਦ ਮਰ ਜਾਵੇ ਤਾਂ ਉਹ ਦਾ ਭਰਾ ਉਹ ਦੀ ਪਤਨੀ ਨਾਲ ਵਿਆਹ ਕਰ ਲਵੇ ਅਤੇ ਆਪਣੇ ਭਰਾ ਲਈ ਸੰਤਾਨ ਉਤਪੰਨ ਕਰੇ।
言った,「先生,モーセは,『もしある人が子供を残さずに死んだ場合,彼の弟がその妻をめとり,自分の兄のために子孫を起こさなければならない』と言いました。
25 ੨੫ ਸੋ ਸਾਡੇ ਵਿੱਚ ਸੱਤ ਭਰਾ ਸਨ ਅਤੇ ਪਹਿਲਾ ਵਿਆਹ ਕਰ ਕੇ ਮਰ ਗਿਆ ਅਤੇ ਬੇ-ਔਲਾਦਾ ਹੋਣ ਕਰਕੇ ਆਪਣੇ ਭਰਾ ਦੇ ਲਈ ਆਪਣੀ ਪਤਨੀ ਛੱਡ ਗਿਆ।
さて,わたしたちのもとに七人の兄弟がいました。最初の者が妻をめとりましたが,死にました。そして子孫がいなかったので,その弟にその妻を残しました。
26 ੨੬ ਇਸੇ ਤਰ੍ਹਾਂ ਦੂਜਾ ਵੀ ਅਤੇ ਤੀਜਾ ਵੀ, ਇਸੇ ਤਰ੍ਹਾਂ ਸੱਤਵੇਂ ਤੱਕ।
二番目も,三番目も,ついには七番目まで同じようになりました。
27 ੨੭ ਅਤੇ ਸਾਰਿਆਂ ਦੇ ਬਾਅਦ ਉਹ ਔਰਤ ਵੀ ਮਰ ਗਈ।
みんなの最後にその女も死にました。
28 ੨੮ ਉਪਰੰਤ ਮੁਰਦਿਆਂ ਦੇ ਜੀ ਉੱਠਣ ਦੇ ਦਿਨ ਨੂੰ ਉਹ ਉਨ੍ਹਾਂ ਸੱਤਾਂ ਵਿੱਚੋਂ ਕਿਸ ਦੀ ਪਤਨੀ ਹੋਵੇਗੀ ਕਿਉਂਕਿ ਉਹ ਸਭਨਾਂ ਦੀ ਪਤਨੀ ਬਣੀ ਸੀ?
それで,復活において,彼女は七人のうちだれの妻になるのですか。みんなが彼女を妻にしたのですから」。
29 ੨੯ ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਪਵਿੱਤਰ ਗ੍ਰੰਥਾਂ ਅਤੇ ਪਰਮੇਸ਼ੁਰ ਦੀ ਸਮਰੱਥਾ ਨੂੰ ਨਹੀਂ ਜਾਣਦੇ, ਇਸੇ ਲਈ ਗਲਤੀ ਕਰਦੇ ਹੋ।
しかしイエスは彼らに答えた,「あなた方は,聖書も神の力も知らずに,思い違いをしている。
30 ੩੦ ਕਿਉਂ ਜੋ ਜੀ ਉੱਠਣ ਵਾਲੇ ਦਿਨ ਵਿੱਚ ਨਾ ਵਿਆਹ ਕਰਦੇ ਅਤੇ ਨਾ ਵਿਆਹੇ ਜਾਂਦੇ ਹਨ ਪਰ ਸਵਰਗ ਵਿੱਚ ਦੂਤਾਂ ਵਰਗੇ ਹਨ।
復活において,彼らはめとったり嫁いだりせず,天にいる神のみ使いたちのようになるからだ。
31 ੩੧ ਪਰ ਮੁਰਦਿਆਂ ਦੇ ਜੀ ਉੱਠਣ ਦੇ ਦਿਨ ਦੇ ਵਿਖੇ ਕੀ ਤੁਸੀਂ ਉਹ ਨਹੀਂ ਪੜ੍ਹਿਆ ਜੋ ਪਰਮੇਸ਼ੁਰ ਨੇ ਤੁਹਾਨੂੰ ਆਖਿਆ
だが,死んだ者たちの復活について,あなた方はモーセの書の『茂み』のくだりで,神があなた方に語られたことを読んだことがないのか。こう言われた。
32 ੩੨ ਕਿ ਮੈਂ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ? ਉਹ ਮੁਰਦਿਆਂ ਦਾ ਪਰਮੇਸ਼ੁਰ ਨਹੀਂ ਪਰ ਜਿਉਂਦਿਆਂ ਦਾ ਹੈ।
『わたしはアブラハムの神,イサクの神,ヤコブの神だ』。神は死んだ者たちの神ではなく,生きている者たちの神なのだ」 。
33 ੩੩ ਅਤੇ ਲੋਕ ਇਹ ਸੁਣ ਕੇ ਉਹ ਦੇ ਉਪਦੇਸ਼ ਤੋਂ ਹੈਰਾਨ ਹੋਏ।
群衆はこれを聞いて,彼の教えに驚いた。
34 ੩੪ ਪਰ ਜਦ ਫ਼ਰੀਸੀਆਂ ਨੇ ਸੁਣਿਆ ਜੋ ਉਹ ਨੇ ਸਦੂਕੀਆਂ ਦਾ ਮੂੰਹ ਬੰਦ ਕਰ ਦਿੱਤਾ, ਤਦ ਉਹ ਇੱਕ ਥਾਂ ਇਕੱਠੇ ਹੋਏ।
しかしファリサイ人たちは,彼がサドカイ人たちを沈黙させたことを聞いて,共に集まった。
35 ੩੫ ਅਤੇ ਉਨ੍ਹਾਂ ਵਿੱਚੋਂ ਇੱਕ ਨੇ ਜਿਹੜਾ ਉਪਦੇਸ਼ਕ ਸੀ ਉਹ ਦੇ ਪਰਖਣ ਲਈ ਸਵਾਲ ਕੀਤਾ
彼らのうちの一人の律法学者が,彼を試そうとして一つのことを尋ねた。
36 ੩੬ ਕਿ ਗੁਰੂ ਜੀ, ਮੂਸਾ ਦੀ ਬਿਵਸਥਾ ਵਿੱਚ ਵੱਡਾ ਹੁਕਮ ਕਿਹੜਾ ਹੈ?
「先生,律法の中で最大のおきてはどれですか」。
37 ੩੭ ਅਤੇ ਉਹ ਨੇ ਉਸ ਨੂੰ ਕਿਹਾ, ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ, ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਪਿਆਰ ਕਰ।
イエスは彼に言った,「『あなたは,心を尽くし,魂を尽くし,思いを尽くして,あなたの神なる主を愛さなければならない』。
38 ੩੮ ਵੱਡਾ ਅਤੇ ਪਹਿਲਾ ਹੁਕਮ ਇਹੋ ਹੈ।
これが最大で第一のおきてだ。
39 ੩੯ ਅਤੇ ਦੂਜਾ ਇਸ ਤਰ੍ਹਾਂ ਹੈ ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ।
第二もこれと同様であって,こうだ。『あなたは隣人を自分自身のように愛さなければならない』。
40 ੪੦ ਇਨ੍ਹਾਂ ਦੋਹਾਂ ਹੁਕਮਾਂ ਉੱਤੇ ਮੂਸਾ ਦੀ ਸਾਰੀ ਬਿਵਸਥਾ ਅਤੇ ਨਬੀਆਂ ਦੇ ਬਚਨ ਟਿਕੇ ਹੋਏ ਹਨ।
律法全体と預言者たちとは,この二つのおきてにかかっている」 。
41 ੪੧ ਜਿਸ ਵੇਲੇ ਫ਼ਰੀਸੀ ਇਕੱਠੇ ਸਨ ਯਿਸੂ ਨੇ ਉਨ੍ਹਾਂ ਨੂੰ ਪੁੱਛਿਆ
さて,ファリサイ人たちが共に集まっているとき,イエスは彼らに一つのことを尋ねて
42 ੪੨ ਮਸੀਹ ਦੇ ਬਾਰੇ ਤੁਸੀਂ ਕੀ ਸਮਝਦੇ ਹੋ, ਉਹ ਕਿਹ ਦਾ ਪੁੱਤਰ ਹੈ? ਉਨ੍ਹਾਂ ਉਸ ਨੂੰ ਆਖਿਆ, ਦਾਊਦ ਦਾ।
言った,「あなた方はキリストについてどう思うか。彼はだれの子か」 。 彼らは彼に言った,「ダビデの子だ」。
43 ੪੩ ਉਸ ਨੇ ਉਨ੍ਹਾਂ ਨੂੰ ਕਿਹਾ, ਫੇਰ ਦਾਊਦ ਆਤਮਾ ਦੀ ਰਾਹੀਂ ਕਿਵੇਂ ਉਹ ਨੂੰ ਪ੍ਰਭੂ ਆਖਦਾ ਹੈ? ਕਿ
彼は彼らに言った,「どうしてダビデは霊によって彼を主と呼んでいるのか。こう言っている。
44 ੪੪ ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ, ਤੂੰ ਮੇਰੇ ਸੱਜੇ ਪਾਸੇ ਬੈਠ, ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰਾਂ ਹੇਠ ਨਾ ਕਰ ਦੇਵਾਂ।
『主はわたしの主に言われた,「わたしの右に座っていなさい,わたしがあなたの敵たちをあなたの足台とするまで」』。
45 ੪੫ ਸੋ ਜਦ ਦਾਊਦ ਉਹ ਨੂੰ ਪ੍ਰਭੂ ਆਖਦਾ ਹੈ ਤਾਂ ਉਹ ਉਸ ਦਾ ਪੁੱਤਰ ਕਿਸ ਤਰ੍ਹਾਂ ਹੋਇਆ?
「ダビデが彼を主と呼んでいるのなら,どうして彼はダビデの子なのか」 。
46 ੪੬ ਅਤੇ ਕੋਈ ਉਹ ਨੂੰ ਜਵਾਬ ਵਿੱਚ ਇੱਕ ਬਚਨ ਵੀ ਨਾ ਕਹਿ ਸਕਿਆ, ਨਾ ਉਸ ਦਿਨ ਤੋਂ ਕਿਸੇ ਦੀ ਹਿੰਮਤ ਹੋਈ ਜੋ ਉਸ ਅੱਗੇ ਕੋਈ ਪ੍ਰਸ਼ਨ ਕਰੇ।
だれも一言も彼に答えることはできなかった。そしてこの日以降,彼にこれ以上あえて何かを尋ねる者はいなかった。

< ਮੱਤੀ 22 >