< ਮੱਤੀ 24 >

1 ਯਿਸੂ ਹੈਕਲ ਵਿੱਚੋਂ ਬਾਹਰ ਨਿੱਕਲ ਕੇ ਜਾ ਰਿਹਾ ਸੀ ਕਿ ਉਹ ਦੇ ਚੇਲੇ ਉਸ ਕੋਲ ਆਏ ਤਾਂ ਕਿ ਹੈਕਲ ਦੀਆਂ ਇਮਾਰਤਾਂ ਉਸ ਨੂੰ ਵਿਖਾਲਣ।
Leaving the Temple Courts, Jesus was walking away, when his disciples came up to draw his attention to the Temple buildings.
2 ਪਰ ਉਸ ਨੇ ਅੱਗੋਂ ਉਨ੍ਹਾਂ ਨੂੰ ਕਿਹਾ, ਕੀ ਤੁਸੀਂ ਇਨ੍ਹਾਂ ਸਭਨਾਂ ਚੀਜ਼ਾਂ ਨੂੰ ਨਹੀਂ ਵੇਖਦੇ? ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਇੱਥੇ ਪੱਥਰ ਉੱਤੇ ਪੱਥਰ ਛੱਡਿਆ ਨਾ ਜਾਵੇਗਾ ਜੋ ਡੇਗਿਆ ਨਾ ਜਾਵੇ।
‘Do you see all these things?’ was his answer. ‘I tell you, not a single stone will be left here on another, which will not be thrown down,’
3 ਜਦ ਉਹ ਜ਼ੈਤੂਨ ਦੇ ਪਹਾੜ ਉੱਤੇ ਬੈਠਾ ਹੋਇਆ ਸੀ ਤਾਂ ਉਹ ਦੇ ਚੇਲੇ ਉਹ ਦੇ ਕੋਲ ਇਕਾਂਤ ਵਿੱਚ ਆਏ ਅਤੇ ਪੁੱਛਿਆ, ਸਾਨੂੰ ਦੱਸ ਜੋ ਇਹ ਗੱਲਾਂ ਕਦੋਂ ਹੋਣਗੀਆਂ ਅਤੇ ਤੇਰੇ ਆਉਣ ਤੇ ਸੰਸਾਰ ਦੇ ਅੰਤ ਦਾ ਕੀ ਨਿਸ਼ਾਨ ਹੋਵੇਗਾ? (aiōn g165)
so, while Jesus was sitting on the Mount of Olives, his disciples came up to him privately and said, ‘Tell us when this will be, and what will be the sign of your coming, and of the close of the age.’ (aiōn g165)
4 ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਚੌਕਸ ਰਹੋ ਕਿ ਤੁਹਾਨੂੰ ਕੋਈ ਧੋਖਾ ਨਾ ਦੇਵੇ।
Jesus replied to them, ‘See that no one leads you astray;
5 ਕਿਉਂਕਿ ਬਹੁਤ ਲੋਕ ਮੇਰੇ ਨਾਮ ਤੇ ਤੁਹਾਡੇ ਕੋਲ ਆਉਣਗੇ ਅਤੇ ਕਹਿਣਗੇ ਕਿ ਮੈਂ ਮਸੀਹ ਹਾਂ ਅਤੇ ਬਹੁਤਿਆਂ ਨੂੰ ਭਰਮਾ ਲੈਣਗੇ।
for, many will take my name, and come saying “I am the Christ,” and will lead many astray.
6 ਤੁਸੀਂ ਲੜਾਈਆਂ ਤੇ ਲੜਾਈਆਂ ਦੀਆਂ ਖ਼ਬਰਾਂ ਸੁਣੋਗੇ। ਸਾਵਧਾਨ! ਕਿਤੇ ਘਬਰਾ ਨਾ ਜਾਣਾ ਕਿਉਂ ਜੋ ਇਹ ਗੱਲਾਂ ਤਾਂ ਹੋਣੀਆਂ ਹੀ ਹਨ ਪਰ ਅਜੇ ਅੰਤ ਨਹੀਂ।
You will hear of wars and rumours of wars; take care not to be alarmed, for such things must occur; but the end is not yet here.
7 ਕੌਮ-ਕੌਮ ਉੱਤੇ ਅਤੇ ਪਾਤਸ਼ਾਹੀ-ਪਾਤਸ਼ਾਹੀ ਉੱਤੇ ਚੜ੍ਹਾਈ ਕਰੇਗੀ ਅਤੇ ਥਾਂ-ਥਾਂ ਕਾਲ ਪੈਣਗੇ ਅਤੇ ਭੂਚਾਲ ਆਉਣਗੇ।
For nation will rise against nation and kingdom against kingdom, and there will be famines and earthquakes in various places.
8 ਪਰ ਇਹ ਸਭ ਕੁਝ ਪੀੜਾਂ ਦਾ ਅਰੰਭ ਹੈ।
All this, however, will be but the beginning of the birth pangs!
9 ਤਦ ਉਹ ਤੁਹਾਨੂੰ ਬਿਪਤਾ ਲਈ ਫੜਵਾ ਦੇਣਗੇ ਅਤੇ ਤੁਹਾਨੂੰ ਮਾਰ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਸਾਰੀਆਂ ਕੌਮਾਂ ਤੁਹਾਡੇ ਨਾਲ ਵੈਰ ਰੱਖਣਗੀਆਂ।
When that time comes, they will give you up to persecution, and will put you to death, and you will be hated by all nations because of me.
10 ੧੦ ਅਤੇ ਉਸ ਸਮੇਂ ਬਹੁਤ ਲੋਕ ਠੋਕਰ ਖਾਣਗੇ ਅਤੇ ਇੱਕ ਦੂਜੇ ਨੂੰ ਫੜ੍ਹਵਾਉਣਗੇ ਅਤੇ ਇੱਕ ਦੂਜੇ ਨਾਲ ਵੈਰ ਰੱਖਣਗੇ।
And then many will fall away, and will betray one another, and hate one another.
11 ੧੧ ਅਤੇ ਬਹੁਤ ਸਾਰੇ ਝੂਠੇ ਨਬੀ ਉੱਠਣਗੇ ਅਤੇ ਬਹੁਤਿਆਂ ਨੂੰ ਭਰਮਾ ਲੈਣਗੇ।
Many false prophets, also, will appear and lead many astray;
12 ੧੨ ਅਤੇ ਕੁਧਰਮ ਦੇ ਵਧਣ ਕਾਰਨ ਬਹੁਤਿਆਂ ਦੀ ਪ੍ਰੀਤ ਠੰਡੀ ਹੋ ਜਾਵੇਗੀ।
and, owing to the increase of wickedness, the love of most will grow cold.
13 ੧੩ ਪਰ ਜਿਹੜਾ ਅੰਤ ਤੱਕ ਸਹਿਣ ਕਰੇਗਾ ਉਹੀ ਬਚਾਇਆ ਜਾਵੇਗਾ।
Yet the person who endures to the end will be saved.
14 ੧੪ ਅਤੇ ਰਾਜ ਦੀ ਇਸ ਖੁਸ਼ਖਬਰੀ ਦਾ ਪਰਚਾਰ ਸਾਰੀ ਦੁਨੀਆਂ ਵਿੱਚ ਕੀਤਾ ਜਾਵੇਗਾ ਜੋ ਸਭ ਕੌਮਾਂ ਉੱਤੇ ਗਵਾਹੀ ਹੋਵੇ, ਤਦ ਅੰਤ ਆਵੇਗਾ।
This good news of the kingdom will be proclaimed throughout the world as a witness to all nations; and then will come the end.
15 ੧੫ ਉਪਰੰਤ ਜਦ ਤੁਸੀਂ ਉਸ ਉਜਾੜਨ ਵਾਲੀ ਘਿਣਾਉਣੀ ਚੀਜ਼ ਨੂੰ ਜਿਸ ਦੀ ਖ਼ਬਰ ਦਾਨੀਏਲ ਨਬੀ ਨੇ ਦਿੱਤੀ ਪਵਿੱਤਰ ਥਾਂ ਵਿੱਚ ਖੜ੍ਹੀ ਵੇਖੋਗੇ (ਪੜ੍ਹਨ ਵਾਲਾ ਸਮਝ ਲਵੇ)
As soon, then, as you see “the Foul Desecration,” mentioned by the prophet Daniel, standing in the Holy place,’ (the reader must consider what this means)
16 ੧੬ ਤਦ ਉਹ ਜਿਹੜੇ ਯਹੂਦਿਯਾ ਵਿੱਚ ਹੋਣ ਪਹਾੜਾਂ ਉੱਤੇ ਭੱਜ ਜਾਣ।
‘then those of you who are in Judea must take refuge in the mountains;
17 ੧੭ ਜਿਹੜਾ ਛੱਤ ਉੱਤੇ ਹੋਵੇ ਉਹ ਆਪਣੇ ਘਰ ਵਿੱਚੋਂ ਸਮਾਨ ਲੈਣ ਨੂੰ ਹੇਠਾਂ ਨਾ ਉੱਤਰੇ।
and a man on the housetop must not go down to get the things that are in his house;
18 ੧੮ ਅਤੇ ਜਿਹੜਾ ਖੇਤ ਵਿੱਚ ਹੋਵੇ ਆਪਣੇ ਕੱਪੜੇ ਲੈਣ ਨੂੰ ਪਿੱਛੇ ਨਾ ਮੁੜੇ।
nor must one who is on their farm turn back to get his cloak.
19 ੧੯ ਪਰ ਅਫ਼ਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹੀਂ ਦਿਨੀਂ ਗਰਭਣੀਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਹੋਣ!
Alas for pregnant women, and for those who are nursing infants in those days!
20 ੨੦ ਪਰ ਤੁਸੀਂ ਪ੍ਰਾਰਥਨਾ ਕਰੋ ਜੋ ਤੁਹਾਡਾ ਭੱਜਣਾ ਸਿਆਲ ਵਿੱਚ ਜਾਂ ਸਬਤ ਦੇ ਦਿਨ ਨਾ ਹੋਵੇ।
Pray, too, that your flight may not take place in winter, nor on a Sabbath;
21 ੨੧ ਕਿਉਂ ਜੋ ਉਸ ਸਮੇਂ ਅਜਿਹਾ ਵੱਡਾ ਕਸ਼ਟ ਹੋਵੇਗਾ ਜੋ ਜਗਤ ਦੇ ਮੁੱਢੋਂ ਲੈ ਕੇ ਨਾ ਹੁਣ ਤੱਕ ਹੋਇਆ ਅਤੇ ਨਾ ਕਦੇ ਹੋਵੇਗਾ।
for that will be a time of great distress, the like of which has not occurred from the beginning of the world down to the present time – no, nor ever will again.
22 ੨੨ ਅਤੇ ਜੇ ਉਹ ਦਿਨ ਘਟਾਏ ਨਾ ਜਾਂਦੇ ਤਾਂ ਕੋਈ ਮਨੁੱਖ ਨਾ ਬਚਦਾ ਪਰ ਉਹ ਦਿਨ ਚੁਣਿਆਂ ਹੋਇਆਂ ਦੀ ਖ਼ਾਤਰ ਘਟਾਏ ਜਾਣਗੇ।
Had not those days been limited, not a single soul would escape; but for the sake of God’s people a limit will be put to them.
23 ੨੩ ਤਦ ਜੇ ਕੋਈ ਤੁਹਾਨੂੰ ਆਖੇ, ਵੇਖੋ ਮਸੀਹ ਇੱਥੇ ਜਾਂ ਉੱਥੇ ਹੈ ਤਾਂ ਸੱਚ ਨਾ ਮੰਨਣਾ।
At that time, if anyone should say to you “Look! Here is the Christ!” or “Here he is!”, do not believe it;
24 ੨੪ ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਅਜਿਹੇ ਵੱਡੇ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਉਣਗੇ ਕਿ ਜੇ ਹੋ ਸਕੇ ਤਾਂ ਉਹ ਚੁਣਿਆਂ ਹੋਇਆਂ ਨੂੰ ਵੀ ਭਰਮਾ ਲੈਣ।
for false Christs and false prophets will arise, and will display great signs and marvels, so that, were it possible, even God’s people would be led astray.
25 ੨੫ ਵੇਖੋ ਮੈਂ ਤੁਹਾਨੂੰ ਪਹਿਲਾਂ ਹੀ ਦੱਸ ਦਿੱਤਾ।
Remember, I have told you beforehand.
26 ੨੬ ਇਸ ਲਈ ਜੇ ਉਹ ਤੁਹਾਨੂੰ ਆਖਣ, ਵੇਖੋ ਉਹ ਉਜਾੜ ਵਿੱਚ ਹੈ ਤਾਂ ਬਾਹਰ ਨਾ ਜਾਣਾ। ਵੇਖੋ ਮਸੀਹ ਅੰਦਰਲੀਆਂ ਕੋਠੜੀਆਂ ਵਿੱਚ ਹੈ ਤਾਂ ਸੱਚ ਨਾ ਮੰਨਣਾ।
Therefore, if people say to you “He is in the wilderness!”, do not go out there; or “He is in an inner room!”, do not believe it;
27 ੨੭ ਕਿਉਂਕਿ ਜਿਸ ਤਰ੍ਹਾਂ ਬਿਜਲੀ ਚੜ੍ਹਦਿਓਂ ਚਮਕਾਰਾ ਮਾਰ ਕੇ ਲਹਿੰਦੇ ਤੱਕ ਦਿਸਦੀ ਹੈ, ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਹੋਵੇਗਾ।
for, just as lightning will start from the east and flash across to the west, so will it be with the coming of the Son of Man.
28 ੨੮ ਜਿੱਥੇ ਲੋਥ ਹੈ, ਉੱਥੇ ਗਿਰਝਾਂ ਇਕੱਠੀਆਂ ਹੋਣਗੀਆਂ।
Wherever a dead body lies, there will the vultures flock.
29 ੨੯ ਉਨ੍ਹਾਂ ਦਿਨਾਂ ਦੇ ਕਸ਼ਟ ਤੋਂ ਬਾਅਦ ਸੂਰਜ ਝੱਟ ਹਨ੍ਹੇਰਾ ਹੋ ਜਾਵੇਗਾ ਅਤੇ ਚੰਦ ਆਪਣੀ ਚਾਨਣੀ ਨਾ ਦੇਵੇਗਾ ਅਤੇ ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।
Immediately after the distress of those days, the sun will be darkened, the moon will not give her light, the stars will fall from the heavens, and the forces of the heavens will be convulsed.
30 ੩੦ ਤਦ ਮਨੁੱਖ ਦੇ ਪੁੱਤਰ ਦਾ ਨਿਸ਼ਾਨ ਅਕਾਸ਼ ਵਿੱਚ ਪਰਗਟ ਹੋਵੇਗਾ ਅਤੇ ਤਦੋਂ ਧਰਤੀ ਦੀਆਂ ਸਾਰੀਆਂ ਕੌਮਾਂ ਛਾਤੀ ਪਿੱਟਣਗੀਆਂ ਅਤੇ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਅਕਾਸ਼ ਦੇ ਬੱਦਲਾਂ ਉੱਤੇ ਆਉਂਦਿਆਂ ਵੇਖਣਗੀਆਂ।
Then will appear the sign of the Son of Man in the heavens; and all the peoples of the earth will mourn, when they see the Son of Man coming on the clouds of the heavens, with power and great glory;
31 ੩੧ ਅਤੇ ਉਹ ਤੁਰ੍ਹੀ ਦੀ ਵੱਡੀ ਅਵਾਜ਼ ਨਾਲ ਆਪਣੇ ਦੂਤਾਂ ਨੂੰ ਭੇਜੇਗਾ ਅਤੇ ਉਹ ਚਾਰੇ ਪਾਸਿਓਂ ਚੌਹਾਂ ਕੂੰਟਾਂ ਤੋਂ ਅਕਾਸ਼ ਦੇ ਉਸ ਸਿਰੇ ਤੋਂ ਲੈ ਕੇ ਇਸ ਸਿਰੇ ਤੱਕ ਉਹ ਦੇ ਚੁਣਿਆਂ ਹੋਇਆਂ ਨੂੰ ਇਕੱਠਿਆਂ ਕਰਨਗੇ।
and he will send his angels, with a great trumpet, and they will gather his people round him from the four winds, from one end of heaven to the other.
32 ੩੨ ਫੇਰ ਹੰਜ਼ੀਰ ਦੇ ਦਰਖ਼ਤ ਤੋਂ ਇੱਕ ਦ੍ਰਿਸ਼ਟਾਂਤ ਸਿੱਖੋ। ਜਦ ਉਹ ਦੀ ਟਹਿਣੀ ਨਰਮ ਹੁੰਦੀ ਅਤੇ ਪੱਤੇ ਫੁੱਟਦੇ ਹਨ ਤਦ ਸਮਝ ਜਾਂਦੇ ਹਨ ਕਿ ਗਰਮੀ ਦੀ ਰੁੱਤ ਨੇੜੇ ਹੈ।
‘Learn the lesson taught by the fig tree. As soon as its branches are full of sap, and it is bursting into leaf, you know that summer is near.
33 ੩੩ ਇਸੇ ਤਰ੍ਹਾਂ ਤੁਸੀਂ ਵੀ ਜਦ ਇਹ ਸਭ ਕੁਝ ਵੇਖੋ ਤਾਂ ਜਾਣ ਲਓ ਕਿ ਉਹ ਨੇੜੇ ਸਗੋਂ ਬੂਹੇ ਉੱਤੇ ਹੈ।
And so may you, as soon as you see all these things, know that he is at your doors.
34 ੩੪ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੱਕ ਇਹ ਸਭ ਗੱਲਾਂ ਨਾ ਹੋ ਲੈਣ, ਇਸ ਪੀੜ੍ਹੀ ਦਾ ਅੰਤ ਨਾ ਹੋਵੇਗਾ।
I tell you, even the present generation will not pass away, until all these things have taken place.
35 ੩੫ ਅਕਾਸ਼ ਅਤੇ ਧਰਤੀ ਟਲ ਜਾਣਗੇ ਪਰ ਮੇਰੇ ਬਚਨ ਕਦੀ ਨਾ ਟਲਣਗੇ।
The heavens and the earth will pass away, but my words will never pass away.
36 ੩੬ ਪਰ ਉਸ ਦਿਨ ਅਤੇ ਸਮੇਂ ਨੂੰ ਕੋਈ ਨਹੀਂ ਜਾਣਦਾ, ਨਾ ਸਵਰਗ ਦੇ ਦੂਤ ਨਾ ਪੁੱਤਰ ਪਰ ਕੇਵਲ ਪਿਤਾ।
But about that day and hour, no one knows – not even the angels of heaven, not even the Son – but only the Father himself.
37 ੩੭ ਅਤੇ ਜਿਸ ਤਰ੍ਹਾਂ ਨੂਹ ਦੇ ਦਿਨ ਸਨ, ਮਨੁੱਖ ਦੇ ਪੁੱਤਰ ਦਾ ਆਉਣਾ ਉਸੇ ਤਰ੍ਹਾਂ ਹੋਵੇਗਾ।
For, just as in the days of Noah, so will it be at the coming of the Son of Man.
38 ੩੮ ਕਿਉਂਕਿ ਜਿਸ ਤਰ੍ਹਾਂ ਪਰਲੋ ਤੋਂ ਪਹਿਲਾਂ ਦੇ ਦਿਨਾਂ ਵਿੱਚ ਲੋਕ ਖਾਂਦੇ-ਪੀਂਦੇ ਵਿਆਹ ਕਰਦੇ ਅਤੇ ਕਰਾਉਂਦੇ ਸਨ, ਉਸ ਦਿਨ ਤੱਕ ਜਦ ਤੱਕ ਨੂਹ ਕਿਸ਼ਤੀ ਉੱਤੇ ਚੜ੍ਹਿਆ।
In those days before the flood they went on eating and drinking, marrying and being married, up to the very day on which Noah entered the ark,
39 ੩੯ ਅਤੇ ਉਹ ਨਹੀਂ ਜਾਣਦੇ ਸਨ ਜਦ ਤੱਕ ਪਰਲੋ ਨਾ ਆਈ ਅਤੇ ਸਭਨਾਂ ਨੂੰ ਰੋੜ੍ਹ ਕੇ ਲੈ ਗਈ, ਇਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਹੋਵੇਗਾ।
taking not notice until the flood came and swept them one and all away; and so will it be at the coming of the Son of Man.
40 ੪੦ ਤਦ ਦੋ ਜਣੇ ਖੇਤ ਵਿੱਚ ਹੋਣਗੇ, ਇੱਕ ਲੈ ਲਿਆ ਜਾਵੇਗਾ ਅਤੇ ਇੱਕ ਛੱਡਿਆ ਜਾਵੇਗਾ।
At that time, of two men on a farm one will be taken and one left;
41 ੪੧ ਦੋ ਔਰਤਾਂ ਚੱਕੀ ਪੀਂਹਦੀਆਂ ਹੋਣਗੀਆਂ, ਇੱਕ ਲੈ ਲਈ ਜਾਵੇਗੀ ਅਤੇ ਇੱਕ ਛੱਡੀ ਜਾਵੇਗੀ।
of two women grinding with a hand-mill one will be taken and one left.
42 ੪੨ ਸੋ ਜਾਗਦੇ ਰਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਜੋ ਤੁਹਾਡਾ ਪ੍ਰਭੂ ਕਿਹੜੇ ਦਿਨ ਆਉਂਦਾ ਹੈ।
Therefore watch; for you cannot be sure on what day your Master is coming.
43 ੪੩ ਪਰ ਇਹ ਜਾਣੋ ਕਿ ਜੇ ਘਰ ਦੇ ਮਾਲਕ ਨੂੰ ਪਤਾ ਹੁੰਦਾ ਕਿ ਚੋਰ ਕਿਸ ਪਹਿਰ ਆਵੇਗਾ ਤਾਂ ਜਾਗਦਾ ਰਹਿੰਦਾ ਅਤੇ ਆਪਣੇ ਘਰ ਚੋਰੀ ਨਾ ਹੋਣ ਦਿੰਦਾ।
But this you do know, that, had the owner of the house known at what time of night the thief was coming, they would have been on the watch, and would not have allowed their house to be broken into.
44 ੪੪ ਇਸ ਲਈ ਤੁਸੀਂ ਵੀ ਤਿਆਰ ਰਹੋ ਕਿਉਂਕਿ ਜਿਸ ਸਮੇਂ ਤੁਹਾਨੂੰ ਖਿਆਲ ਵੀ ਨਾ ਹੋਵੇ, ਉਸੇ ਸਮੇਂ ਮਨੁੱਖ ਦਾ ਪੁੱਤਰ ਆ ਜਾਵੇਗਾ।
Therefore, you must also prepare, since it is just when you are least expecting him that the Son of Man will come.
45 ੪੫ ਉਪਰੰਤ ਉਹ ਵਫ਼ਾਦਾਰ ਅਤੇ ਬੁੱਧਵਾਨ ਨੌਕਰ ਕੌਣ ਹੈ, ਜਿਸ ਨੂੰ ਮਾਲਕ ਨੇ ਆਪਣੇ ਨੌਕਰਾਂ ਉੱਤੇ ਪ੍ਰਧਾਨ ਠਹਿਰਾਇਆ ਕਿ ਵੇਲੇ ਸਿਰ ਉਨ੍ਹਾਂ ਨੂੰ ਭੋਜਨ ਦੇਵੇ?
Who, then is that trustworthy, careful servant, who has been placed by their master over his household, to give them their food at the proper time?
46 ੪੬ ਧੰਨ ਉਹ ਨੌਕਰ ਜਿਹ ਨੂੰ ਉਸ ਦਾ ਮਾਲਕ ਜਦ ਆਵੇ, ਅਜਿਹਾ ਹੀ ਕਰਦਿਆਂ ਵੇਖੇ।
Happy will that servant be whom their master, when he comes home, will find doing this.
47 ੪੭ ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਉਸ ਨੂੰ ਆਪਣੇ ਸਾਰੇ ਮਾਲ ਉੱਤੇ ਅਧਿਕਾਰੀ ਠਹਿਰਾਵੇਗਾ।
I tell you that their master will put them in charge of the whole of his property.
48 ੪੮ ਪਰ ਜੇ ਉਹ ਦੁਸ਼ਟ ਨੌਕਰ ਆਪਣੇ ਮਨ ਵਿੱਚ ਆਖੇ, ਜੋ ਮੇਰਾ ਮਾਲਕ ਚਿਰ ਲਾਉਂਦਾ ਹੈ
But, should the servant be a bad servant, and say to themselves “My master is a long time in coming,”
49 ੪੯ ਅਤੇ ਆਪਣੇ ਨਾਲ ਦੇ ਨੌਕਰਾਂ ਨੂੰ ਮਾਰਨ ਲੱਗੇ ਅਤੇ ਸ਼ਰਾਬੀਆਂ ਨਾਲ ਖਾਏ ਪੀਏ।
and begin to beat their fellow servants, and eat and drink with drunkards,
50 ੫੦ ਤਾਂ ਜਿਸ ਦਿਨ ਉਹ ਉਡੀਕ ਨਹੀਂ ਕਰਦਾ ਅਤੇ ਜਿਸ ਘੜੀ ਉਹ ਨਹੀਂ ਜਾਣਦਾ, ਉਸ ਨੌਕਰ ਦਾ ਮਾਲਕ ਆਵੇਗਾ।
that servant’s master will come on a day when they do not expect him, and at an hour of which they are unaware,
51 ੫੧ ਅਤੇ ਉਹ ਨੂੰ ਦੋ ਟੁੱਕੜੇ ਕਰ ਦੇਵੇਗਾ ਅਤੇ ਕਪਟੀਆਂ ਨਾਲ ਉਹ ਦਾ ਹਿੱਸਾ ਠਹਿਰਾਵੇਗਾ। ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।
and will flog the servant severely, and assign them their place among the hypocrites, where there will be weeping and grinding of teeth.

< ਮੱਤੀ 24 >