< ਮੱਤੀ 5 >

1 ਭੀੜ ਨੂੰ ਵੇਖ ਕੇ ਯਿਸੂ ਪਹਾੜ ਉੱਤੇ ਚੜ੍ਹ ਗਿਆ ਅਤੇ ਜਦ ਬੈਠ ਗਿਆ ਤਦ ਚੇਲੇ ਉਸ ਦੇ ਕੋਲ ਆਏ।
その群衆を見ると,彼は山に上った。彼が座ると,弟子たちがそのもとにやって来た。
2 ਉਹ ਚੇਲਿਆਂ ਨੂੰ ਇਹ ਉਪਦੇਸ਼ ਦੇਣ ਲੱਗਾ:
彼は口を開き,彼らを教えてこう言った。
3 ਉਹ ਧੰਨ ਹਨ ਜਿਹੜੇ ਦਿਲ ਦੇ ਗ਼ਰੀਬ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ।
「霊において貧しい人たちは幸いだ,天の王国はその人たちのものだからだ。
4 ਉਹ ਧੰਨ ਹਨ ਜਿਹੜੇ ਸੋਗ ਕਰਦੇ ਹਨ, ਕਿਉਂ ਜੋ ਉਹ ਸ਼ਾਂਤ ਕੀਤੇ ਜਾਣਗੇ।
嘆き悲しむ人たちは幸いだ,その人たちは慰められるからだ。
5 ਉਹ ਧੰਨ ਹਨ ਜਿਹੜੇ ਹਲੀਮ ਹਨ, ਕਿਉਂ ਜੋ ਉਹ ਧਰਤੀ ਦੇ ਵਾਰਿਸ ਹੋਣਗੇ।
柔和な人たちは幸いだ,その人たちは地を受け継ぐからだ。
6 ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਭੁੱਖੇ ਤੇ ਪਿਆਸੇ ਹਨ, ਕਿਉਂ ਜੋ ਉਹ ਰਜਾਏ ਜਾਣਗੇ।
義に飢え渇く人たちは幸いだ,その人たちは満たされるからだ。
7 ਉਹ ਧੰਨ ਹਨ ਜਿਹੜੇ ਦਿਆਲੂ ਹਨ, ਕਿਉਂ ਜੋ ਉਨ੍ਹਾਂ ਉੱਤੇ ਦਯਾ ਕੀਤੀ ਜਾਵੇਗੀ।
あわれみ深い人たちは幸いだ,その人たちはあわれみを受けるからだ。
8 ਉਹ ਧੰਨ ਹਨ ਜਿਹਨਾਂ ਦੇ ਮਨ ਸ਼ੁੱਧ ਹਨ, ਕਿਉਂ ਜੋ ਉਹ ਪਰਮੇਸ਼ੁਰ ਨੂੰ ਵੇਖਣਗੇ।
心の清い人たちは幸いだ,その人たちは神を見るからだ。
9 ਉਹ ਧੰਨ ਹਨ ਜਿਹੜੇ ਮੇਲ-ਮਿਲਾਪ ਕਰਾਉਂਦੇ ਹਨ, ਕਿਉਂ ਜੋ ਉਹ ਪਰਮੇਸ਼ੁਰ ਦੇ ਪੁੱਤਰ ਅਖਵਾਉਣਗੇ।
平和を造り出す人たちは幸いだ,その人たちは神の子供と呼ばれるからだ。
10 ੧੦ ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਕਾਰਨ ਸਤਾਏ ਜਾਂਦੇ ਹਨ, ਕਿਉਂ ਜੋ ਸਵਰਗ ਰਾਜ ਉਨ੍ਹਾਂ ਦਾ ਹੈ।
義のために迫害されてきた人たちは幸いだ,天の王国はその人たちのものだからだ。
11 ੧੧ ਧੰਨ ਹੋ ਤੁਸੀਂ, ਜਦੋਂ ਲੋਕ ਮੇਰੇ ਕਾਰਨ ਤੁਹਾਨੂੰ ਬੇਇੱਜ਼ਤ ਕਰਨ, ਸਤਾਉਣ ਅਤੇ ਤੁਹਾਡੇ ਵਿਰੁੱਧ ਬੁਰੀਆਂ ਗੱਲਾਂ ਬੋਲਣ ਅਤੇ ਝੂਠੇ ਦੋਸ਼ ਲਾਉਣ।
「人々がわたしのゆえにあなた方を非難し,迫害し,あなた方に敵対してあらゆる悪いことを偽って言うとき,あなた方は幸いだ。
12 ੧੨ ਖੁਸ਼ ਹੋਵੋ ਅਤੇ ਅਨੰਦ ਮਨਾਓ, ਕਿਉਂ ਜੋ ਤੁਹਾਡਾ ਫਲ ਸਵਰਗ ਵਿੱਚ ਵੱਡਾ ਹੈ, ਕਿਉਂ ਜੋ ਉਨ੍ਹਾਂ ਨੇ ਤੁਹਾਡੇ ਤੋਂ ਪਹਿਲੇ ਨਬੀਆਂ ਨੂੰ ਵੀ ਇਸੇ ਤਰ੍ਹਾਂ ਸਤਾਇਆ ਸੀ।
喜び,かつ喜び踊りなさい。天においてあなた方の報いは大きいからだ。人々はあなた方より前の預言者たちも同じように迫害したのだ。
13 ੧੩ ਤੁਸੀਂ ਧਰਤੀ ਦੇ ਲੂਣ ਹੋ! ਪਰ ਜੇ ਲੂਣ ਬੇਸੁਆਦ ਹੋ ਜਾਵੇ ਤਾਂ ਫਿਰ ਕਿਵੇਂ ਸਲੂਣਾ ਕੀਤਾ ਜਾਵੇਗਾ? ਉਹ ਫਿਰ ਬੇਕਾਰ ਹੈ, ਕਿ ਬਾਹਰ ਸੁੱਟਿਆ ਅਤੇ ਮਨੁੱਖਾਂ ਦੇ ਪੈਰਾਂ ਹੇਠ ਮਿੱਧਿਆ ਜਾਵੇ।
「あなた方は地の塩だ。だが,塩がその風味を失うなら,何によって塩づけられるだろう。そうなると,もはや何の役にも立たず,外に投げ出されて人々の足の下で踏みつけられるだけだ。
14 ੧੪ ਤੁਸੀਂ ਸੰਸਾਰ ਦੇ ਚਾਨਣ ਹੋ। ਜਿਹੜਾ ਨਗਰ ਪਹਾੜ ਉੱਤੇ ਵੱਸਦਾ ਹੈ ਉਹ ਲੁਕਿਆ ਨਹੀਂ ਰਹਿ ਸਕਦਾ।
あなた方は世の光だ。丘の上にある町は隠れることができない。
15 ੧੫ ਲੋਕ ਦੀਵਾ ਬਾਲ ਕੇ ਟੋਕਰੇ ਹੇਠਾਂ ਨਹੀਂ ਰੱਖਦੇ ਸਗੋਂ ਦੀਵਟ ਉੱਤੇ ਰੱਖਦੇ ਹਨ ਤਾਂ ਜੋ ਜਿਹੜੇ ਘਰ ਵਿੱਚ ਹਨ ਉਹਨਾਂ ਨੂੰ ਚਾਨਣ ਦੇਵੇ।
あなた方はともし火をともすと,量りかごの下ではなく,台の上に置く。そうすれば,それは家の中にいるすべての人に輝くのだ。
16 ੧੬ ਤੁਹਾਡਾ ਚਾਨਣ ਲੋਕਾਂ ਦੇ ਸਾਹਮਣੇ ਅਜਿਹਾ ਚਮਕੇ ਕਿ ਉਹ ਤੁਹਾਡੇ ਚੰਗੇ ਕੰਮਾਂ ਨੂੰ ਵੇਖ ਕੇ ਤੁਹਾਡੇ ਪਿਤਾ ਦੀ ਵਡਿਆਈ ਕਰਨ, ਜਿਹੜਾ ਸਵਰਗ ਵਿੱਚ ਹੈ।
このように,あなた方の光を人々の前で輝かせなさい。人々があなた方の良い行ないを見て,天におられるあなた方の父に栄光をささげるためだ。
17 ੧੭ ਇਹ ਨਾ ਸੋਚੋ ਕਿ ਮੈਂ ਮੂਸਾ ਦੀ ਬਿਵਸਥਾ ਜਾਂ ਨਬੀਆਂ ਦੇ ਉਪਦੇਸ਼ ਨੂੰ ਰੱਦ ਕਰਨ ਆਇਆ ਹਾਂ। ਮੈਂ ਰੱਦ ਕਰਨ ਨਹੀਂ ਸਗੋਂ ਪੂਰਾ ਕਰਨ ਆਇਆ ਹਾਂ।
「わたしが律法や預言者たちを破棄するために来たと考えてはいけない。破棄するためではなく,達成するために来たのだ。
18 ੧੮ ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦੋਂ ਤੱਕ ਅਕਾਸ਼ ਅਤੇ ਧਰਤੀ ਟਲ ਨਾ ਜਾਣ, ਬਿਵਸਥਾ ਵਿੱਚੋਂ ਇੱਕ ਅੱਖਰ ਜਾਂ ਇੱਕ ਬਿੰਦੀ ਵੀ ਨਾ ਟਲੇਗੀ, ਜਦ ਤੱਕ ਸਭ ਕੁਝ ਪੂਰਾ ਨਾ ਹੋਵੇ।
本当にはっきりとあなた方に告げるが,天と地が過ぎ行くまでは,律法から最も小さな文字の一つやごく小さな字画の一つも決して過ぎ行くことがなく,すべての事柄が実現するのだ。
19 ੧੯ ਸੋ ਜੋ ਕੋਈ ਇਨ੍ਹਾਂ ਸਭਨਾਂ ਤੋਂ ਛੋਟਿਆਂ ਹੁਕਮਾਂ ਵਿੱਚੋਂ ਇੱਕ ਦੀ ਵੀ ਉਲੰਘਣਾ ਕਰੇ ਅਤੇ ਇਸੇ ਤਰ੍ਹਾਂ ਦੂਜਿਆਂ ਨੂੰ ਸਿਖਾਵੇ ਸੋ ਸਵਰਗ ਰਾਜ ਵਿੱਚ ਸਭਨਾਂ ਨਾਲੋਂ ਛੋਟਾ ਕਹਾਵੇਗਾ ਪਰ ਜਿਹੜਾ ਉਨ੍ਹਾਂ ਦੀ ਪਾਲਨਾ ਕਰੇ ਅਤੇ ਸਿਖਾਵੇ ਉਹ ਸਵਰਗ ਰਾਜ ਵਿੱਚ ਮਹਾਨ ਕਹਾਵੇਗਾ।
だから,これらの最も小さなおきての一つを破り,そうするようにほかの人たちに教える者は,天の王国において最も小さな者と呼ばれるだろう。だが,そのおきてを行ない,またそうするようにほかの人たちに教える者は,天の王国において大きな者と呼ばれるだろう。
20 ੨੦ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਤੁਹਾਡੀ ਧਾਰਮਿਕਤਾ, ਉਪਦੇਸ਼ਕਾਂ ਅਤੇ ਫ਼ਰੀਸੀਆਂ ਦੇ ਨਾਲੋਂ ਵੱਧ ਨਾ ਹੋਵੇ ਤਾਂ ਤੁਸੀਂ ਸਵਰਗ ਰਾਜ ਵਿੱਚ ਕਿਸੇ ਵੀ ਤਰ੍ਹਾਂ ਨਾ ਵੜੋਗੇ।
あなた方に告げるが,あなた方の義が律法学者たちやファリサイ人たちのものにまさっていなければ,あなた方は決して天の王国に入ることはないからだ。
21 ੨੧ ਤੁਸੀਂ ਸੁਣਿਆ ਹੈ ਕਿ ਬਹੁਤ ਚਿਰ ਪਹਿਲਾਂ ਇਹ ਕਿਹਾ ਗਿਆ ਸੀ, ਤੂੰ ਕਿਸੇ ਮਨੁੱਖ ਦਾ ਖ਼ੂਨ ਨਾ ਕਰ ਅਤੇ ਜੇ ਕੋਈ ਖ਼ੂਨ ਕਰੇ ਸੋ ਅਦਾਲਤ ਵਿੱਚ ਸਜ਼ਾ ਦੇ ਯੋਗ ਹੋਵੇਗਾ।
「古代の人々に対して,『あなたは殺してはならない』,そして,『殺す者は裁きを受けるだろう』と言われたのをあなた方は聞いた。
22 ੨੨ ਪਰ ਮੈਂ ਤੁਹਾਨੂੰ ਆਖਦਾ ਹਾਂ ਹਰੇਕ ਜੋ ਆਪਣੇ ਭਰਾ ਉੱਤੇ ਕ੍ਰੋਧ ਕਰੇ ਉਹ ਅਦਾਲਤ ਵਿੱਚ ਸਜ਼ਾ ਪਾਵੇਗਾ ਅਤੇ ਜਿਹੜਾ ਆਪਣੇ ਭਰਾ ਨੂੰ ਗਾਲ ਕੱਢੇ ਉਹ ਸਭਾ ਵਿੱਚ ਸਜ਼ਾ ਪਾਵੇਗਾ ਪਰ ਜਿਹੜਾ ਆਪਣੇ ਭਰਾ ਨੂੰ “ਮੂਰਖ” ਕਹੇ, ਉਹ ਨਰਕ ਦੀ ਅੱਗ ਦੀ ਸਜ਼ਾ ਪਾਵੇਗਾ। (Geenna g1067)
だが,あなた方に告げるが,自分の兄弟に対して理由なく腹を立てる者はみな裁きを受ける。自分の兄弟に対して『ラカ!』と言う者は最高法院に引き渡され,『愚か者!』と言う者は燃えるゲヘナに投げ込まれる。 (Geenna g1067)
23 ੨੩ ਸੋ ਜਦੋਂ ਤੂੰ ਜਗਵੇਦੀ ਉੱਤੇ ਆਪਣੀ ਭੇਟ ਚੜ੍ਹਾਉਣ ਲੱਗੇਂ ਅਤੇ ਤੈਨੂੰ ਯਾਦ ਆਵੇ ਜੋ ਤੇਰੇ ਭਰਾ ਦੇ ਮਨ ਵਿੱਚ ਤੇਰੇ ਲਈ ਕੁਝ ਗੁੱਸਾ ਹੈ,
「だから,供え物を祭壇にささげようとして,兄弟が自分に対して何か恨み事を抱いていることをそこで思い出したなら,
24 ੨੪ ਤਾਂ ਉੱਥੇ ਆਪਣੀ ਭੇਟ ਜਗਵੇਦੀ ਦੇ ਸਾਹਮਣੇ ਛੱਡ ਕੇ ਚੱਲਿਆ ਜਾ ਅਤੇ ਪਹਿਲਾਂ ਆਪਣੇ ਭਰਾ ਨਾਲ ਮੇਲ-ਮਿਲਾਪ ਕਰ। ਫਿਰ ਆ ਕੇ ਆਪਣੀ ਭੇਟ ਚੜ੍ਹਾ।
あなたの供え物をそこ,祭壇の前に残しておいて,出かけて行きなさい。まず自分の兄弟と仲直りし,それから戻って来て,自分の供え物をささげなさい。
25 ੨੫ ਜੇ ਤੇਰਾ ਵਿਰੋਧੀ ਤੈਨੂੰ ਅਦਾਲਤ ਲਿਜਾ ਰਿਹਾ ਹੋਵੇ ਤਾਂ ਰਸਤੇ ਵਿੱਚ ਹੀ ਛੇਤੀ ਉਹ ਦੇ ਨਾਲ ਮਿਲਾਪ ਕਰ, ਇਸ ਤਰ੍ਹਾਂ ਨਾ ਹੋਵੇ ਜੋ ਵਿਰੋਧੀ ਤੈਨੂੰ ਹਾਕਮ ਦੇ ਹਵਾਲੇ ਕਰੇ ਅਤੇ ਹਾਕਮ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਤੂੰ ਕੈਦ ਵਿੱਚ ਪੈ ਜਾਵੇਂ।
あなたを訴える者とは,あなたが彼と共にその途上にある間に,急いで和解しなさい。その告訴人があなたを裁判官に引き渡し,裁判官があなたを役人に引き渡し,あなたがろうやに投げ込まれてしまうことのないためだ。
26 ੨੬ ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਦ ਤੱਕ ਤੂੰ ਸਭ ਕੁਝ ਨਾ ਭਰ ਦੇਵੇਂ ਉੱਥੋਂ ਕਿਸੇ ਵੀ ਤਰ੍ਹਾਂ ਨਾ ਛੁੱਟੇਂਗਾ।
本当にはっきりとあなた方に告げる。最後の小銭を払い切るまで,あなたは決してそこから出ることはないだろう。
27 ੨੭ ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ ਕਿ ਤੂੰ ਵਿਭਚਾਰ ਨਾ ਕਰ।
「『あなたは姦淫を犯してはならない』と言われたのをあなた方は聞いた。
28 ੨੮ ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਕਿਸੇ ਔਰਤ ਨੂੰ ਬੁਰੀ ਕਾਮਨਾ ਨਾਲ ਵੇਖਦਾ ਹੈ, ਉਹ ਓਸੇ ਵੇਲੇ ਹੀ ਆਪਣੇ ਮਨੋਂ ਉਹ ਦੇ ਨਾਲ ਵਿਭਚਾਰ ਕਰ ਚੁੱਕਿਆ।
だが,あなた方に告げるが,女を情欲を抱いて見つめる者はみな,心の中ですでにその女と姦淫を犯したのだ。
29 ੨੯ ਜੇ ਤੇਰੀ ਸੱਜੀ ਅੱਖ ਪਾਪ ਕਰਾਵੇ ਤਾਂ ਉਸ ਨੂੰ ਕੱਢ ਕੇ ਸੁੱਟ ਦੇ, ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ। (Geenna g1067)
もしあなたの右目があなたをつまずかせるなら,それをえぐり出して捨て去りなさい。あなたの肢体の一部が滅ぶほうが,あなたの全身がゲヘナに投げ込まれるよりは,あなたにとっては益になるのだ。 (Geenna g1067)
30 ੩੦ ਅਤੇ ਜੇ ਤੇਰਾ ਸੱਜਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ, ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ। (Geenna g1067)
もしあなたの右手があなたをつまずかせるなら,それを切り取って捨て去りなさい。あなたの肢体の一部が滅ぶほうが,あなたの全身がゲヘナに投げ込まれるよりは,あなたにとっては益になるのだ。 (Geenna g1067)
31 ੩੧ ਇਹ ਵੀ ਆਖਿਆ ਗਿਆ ਸੀ ਕਿ ਜਿਹੜਾ ਆਪਣੀ ਪਤਨੀ ਨੂੰ ਤਲਾਕ ਦੇਵੇ, ਉਹ ਉਸ ਨੂੰ ਤਲਾਕ ਨਾਮਾ ਲਿਖ ਕੇ ਦੇਵੇ।
「また,『自分の妻を離縁する者は,彼女に離縁状を与えるように』と言われた。
32 ੩੨ ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹੜਾ ਆਪਣੀ ਪਤਨੀ ਨੂੰ ਹਰਾਮਕਾਰੀ ਤੋਂ ਇਲਾਵਾ ਕਿਸੇ ਹੋਰ ਕਾਰਨ ਤਿਆਗੇ, ਉਹ ਉਸ ਕੋਲੋਂ ਵਿਭਚਾਰ ਕਰਾਉਂਦਾ ਹੈ ਅਤੇ ਜੋ ਕੋਈ ਉਸ ਤਿਆਗੀ ਹੋਈ ਨਾਲ ਵਿਆਹ ਕਰੇ ਸੋ ਵਿਭਚਾਰ ਕਰਦਾ ਹੈ।
だが,あなた方に告げるが,淫行以外の理由で自分の妻を離縁する者は,彼女に姦淫を犯させるのであり,離縁された女と結婚する者は,姦淫を犯すのだ。
33 ੩੩ ਤੁਸੀਂ ਸੁਣਿਆ ਹੈ ਜੋ ਪੁਰਖਿਆਂ ਨੂੰ ਕਿਹਾ ਗਿਆ ਸੀ ਕਿ ਤੁਸੀਂ ਝੂਠੀ ਸਹੁੰ ਨਾ ਖਾਣਾ ਪਰ ਪ੍ਰਭੂ ਦੇ ਲਈ ਆਪਣੇ ਵਾਅਦਿਆਂ ਨੂੰ ਪੂਰਾ ਕਰਨਾ।
「古い時代の人々に対して,『あなたは偽りの誓いをしてはならず,主に対して自分の誓いを果たさなければならない』と言われたのをあなた方は聞いた。
34 ੩੪ ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਕਦੇ ਵੀ ਸਹੁੰ ਨਾ ਖਾਓ, ਨਾ ਸਵਰਗ ਦੀ ਕਿਉਂ ਜੋ ਉਹ ਪਰਮੇਸ਼ੁਰ ਦਾ ਸਿੰਘਾਸਣ ਹੈ।
だが,あなた方に告げるが,いっさい誓うな。天にかけても誓うな。それは神のみ座だからだ。
35 ੩੫ ਨਾ ਧਰਤੀ ਦੀ ਕਿਉਂ ਜੋ ਉਹ ਪਰਮੇਸ਼ੁਰ ਦੇ ਚਰਨਾਂ ਦੀ ਚੌਂਕੀ ਹੈ ਅਤੇ ਨਾ ਯਰੂਸ਼ਲਮ ਦੀ ਕਿਉਂ ਜੋ ਉਹ ਪਰਮੇਸ਼ੁਰ ਦਾ ਸ਼ਹਿਰ ਹੈ।
地にかけても誓うな。それは神の足台だからだ。エルサレムにかけても誓うな。それは偉大な王の都だからだ。
36 ੩੬ ਅਤੇ ਨਾ ਆਪਣੇ ਸਿਰ ਦੀ ਸਹੁੰ ਖਾਹ ਕਿਉਂ ਜੋ ਤੂੰ ਇੱਕ ਵਾਲ਼ ਨੂੰ ਸਫ਼ੇਦ ਜਾਂ ਕਾਲਾ ਨਹੀਂ ਕਰ ਸਕਦਾ।
あなたの頭にかけても誓ってはならない。あなたは髪の毛一本さえ白くも黒くもできないからだ。
37 ੩੭ ਪਰ ਤੁਹਾਡੀ ਗੱਲਬਾਤ ਹਾਂ ਦੀ ਹਾਂ ਅਤੇ ਨਾਂਹ ਦੀ ਨਾਂਹ ਹੋਵੇ ਅਤੇ ਜੋ ਇਸ ਤੋਂ ਵੱਧ ਹੈ ਸੋ ਦੁਸ਼ਟ ਵੱਲੋਂ ਹੁੰਦਾ ਹੈ।
そうではなく,あなた方の『はい』を『はい』に,『いいえ』を『いいえ』にならせなさい。これ以上のことは悪い者から出るのだ。
38 ੩੮ ਤੁਸੀਂ ਸੁਣਿਆ ਹੈ ਜੋ ਕਿਹਾ ਗਿਆ ਸੀ ਕਿ ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ।
「『目には目,歯には歯』と言われたのをあなた方は聞いた。
39 ੩੯ ਮੈਂ ਤੁਹਾਨੂੰ ਆਖਦਾ ਹਾਂ ਜੋ ਦੁਸ਼ਟ ਦਾ ਸਾਹਮਣਾ ਨਾ ਕਰਨਾ ਸਗੋਂ ਜੇ ਕੋਈ ਤੇਰੀ ਸੱਜੀ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਤੂੰ ਦੂਜੀ ਵੀ ਉਸ ਦੇ ਵੱਲ ਕਰ ਦੇ।
だが,あなた方に告げるが,悪い者に手向かうな。むしろ,あなたの右のほおを打つ者には,反対側をも向けなさい。
40 ੪੦ ਅਤੇ ਜੇ ਕੋਈ ਤੇਰੇ ਉੱਤੇ ਮੁਕੱਦਮਾ ਕਰ ਕੇ ਤੇਰਾ ਕੁੜਤਾ ਲੈਣਾ ਚਾਹੇ ਤਾਂ ਉਹ ਨੂੰ ਚੋਗਾ ਵੀ ਦੇ ਦਿਓ।
だれかがあなたを訴えて上着を取ろうとするなら,外衣をも取らせなさい。
41 ੪੧ ਅਤੇ ਜੋ ਕੋਈ ਤੈਨੂੰ ਬੇਗ਼ਾਰੀ ਵਿੱਚ ਇੱਕ ਮੀਲ ਲੈ ਜਾਵੇ ਤਾਂ ਉਹ ਦੇ ਨਾਲ ਦੋ ਮੀਲ ਚੱਲਿਆ ਜਾ।
あなたに強要して一マイル行かせようとする者とは,一緒に二マイル行きなさい。
42 ੪੨ ਜਿਹੜਾ ਤੇਰੇ ਕੋਲੋਂ ਮੰਗੇ ਉਹ ਨੂੰ ਦੇ ਅਤੇ ਜੋ ਤੇਰੇ ਕੋਲੋਂ ਉਧਾਰ ਮੰਗੇ ਤਾਂ ਉਸ ਤੋਂ ਮੂੰਹ ਨਾ ਮੋੜ।
求める者には与えなさい。そして,借りたいと望む者には背を向けてはいけない。
43 ੪੩ ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ ਕਿ ਤੂੰ ਆਪਣੇ ਗੁਆਂਢੀ ਨਾਲ ਪਿਆਰ ਕਰ ਅਤੇ ਆਪਣੇ ਵੈਰੀ ਨਾਲ ਵੈਰ ਰੱਖ।
「『あなたは隣人を愛し,敵を憎まなければならない』と言われたのをあなた方は聞いた。
44 ੪੪ ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ।
だが,あなた方に告げるが,敵を愛し,のろう者を祝福し,虐待し迫害する者たちのために祈りなさい。
45 ੪੫ ਤਾਂ ਜੋ ਤੁਸੀਂ ਆਪਣੇ ਸਵਰਗੀ ਪਿਤਾ ਦੀ ਸੰਤਾਨ ਹੋਵੋ ਕਿਉਂ ਜੋ ਉਹ ਆਪਣਾ ਸੂਰਜ, ਬੁਰਿਆਂ ਅਤੇ ਭਲਿਆਂ ਲਈ ਚੜ੍ਹਾਉਂਦਾ ਹੈ! ਧਰਮੀਆਂ ਅਤੇ ਕੁਧਰਮੀਆਂ ਉੱਤੇ ਮੀਂਹ ਵਰਸਾਉਂਦਾ ਹੈ।
あなた方が,天におられるあなた方の父の子供となるためだ。その方は,悪い者の上にも善い者の上にもご自分の太陽を昇らせ,正しい者の上にも正しくない者の上にも雨を降らせてくださるからだ。
46 ੪੬ ਜੇ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ, ਤਾਂ ਤੁਹਾਨੂੰ ਕੀ ਫਲ ਮਿਲੇਗਾ? ਭਲਾ, ਚੂੰਗੀ ਲੈਣ ਵਾਲੇ ਵੀ ਇਹੋ ਨਹੀਂ ਕਰਦੇ?
自分を愛してくれる者たちを愛したからといって,あなた方に何の報いがあるだろうか。徴税人たちも同じことをしているではないか。
47 ੪੭ ਅਤੇ ਜੇਕਰ ਤੁਸੀਂ ਸਿਰਫ਼ ਆਪਣੇ ਭਰਾਵਾਂ ਨੂੰ ਹੀ ਪ੍ਰਣਾਮ ਕਰੋ, ਤਾਂ ਤੁਸੀਂ ਕੀ ਵੱਧ ਕਰਦੇ ਹੋ? ਕੀ, ਪਰਾਈ ਕੌਮ ਦੇ ਲੋਕ ਵੀ ਇਹੋ ਨਹੀਂ ਕਰਦੇ?
自分の友人たちだけにあいさつしたからといって,あなた方は何の優れたことをしているのか。徴税人たちも同じことをしているではないか。
48 ੪੮ ਸੋ ਜਿਵੇਂ ਤੁਹਾਡਾ ਸਵਰਗੀ ਪਿਤਾ ਸੰਪੂਰਨ ਹੈ, ਤਿਵੇਂ ਤੁਸੀਂ ਵੀ ਸੰਪੂਰਨ ਹੋਵੋ।
だから,あなた方の天の父が完全であられるように,あなた方も完全でありなさい。

< ਮੱਤੀ 5 >