< ਮੱਤੀ 7 >

1 ਦੋਸ਼ ਨਾ ਲਾਓ ਤਾਂ ਜੋ ਤੁਹਾਡੇ ਉੱਤੇ ਵੀ ਦੋਸ਼ ਨਾ ਲਾਇਆ ਜਾਵੇ।
「裁いてはいけない。裁かれないためだ。
2 ਕਿਉਂਕਿ ਜਿਸ ਤਰ੍ਹਾਂ ਤੁਸੀਂ ਦੋਸ਼ ਲਾਉਂਦੇ ਹੋ, ਉਸੇ ਤਰ੍ਹਾਂ ਤੁਹਾਡੇ ਉੱਤੇ ਵੀ ਦੋਸ਼ ਲਾਇਆ ਜਾਵੇਗਾ ਅਤੇ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਵੀ ਮਿਣਿਆ ਜਾਵੇਗਾ।
あなた方が裁くその裁きで,あなた方が裁かれることになるからだ。そして,あなた方が量るそのはかりで,あなた方に量られるだろう。
3 ਤੂੰ ਉਸ ਕੱਖ ਨੂੰ ਜਿਹੜਾ ਤੇਰੇ ਭਰਾ ਦੀ ਅੱਖ ਵਿੱਚ ਹੈ, ਕਿਉਂ ਵੇਖਦਾ ਹੈਂ? ਪਰ ਉਹ ਸ਼ਤੀਰ ਜੋ ਤੇਰੀ ਆਪਣੀ ਅੱਖ ਵਿੱਚ ਹੈ ਉਸ ਵੱਲ ਧਿਆਨ ਨਹੀਂ ਦਿੰਦਾ!
なぜあなたは,兄弟の目の中にあるちりは見えるのに,自分の目の中にある丸太のことを考えないのか。
4 ਪਰ ਤੂੰ ਕਿਵੇਂ ਆਪਣੇ ਭਰਾ ਨੂੰ ਆਖ ਸਕਦਾ ਹੈਂ ਕਿ ਲਿਆ ਤੇਰੀ ਅੱਖ ਵਿੱਚੋਂ ਕੱਖ ਕੱਢ ਦਿਆਂ, ਜਦ ਕਿ ਤੇਰੀ ਆਪਣੀ ਅੱਖ ਵਿੱਚ ਸ਼ਤੀਰ ਹੈ!
また,どうして兄弟に『あなたの目からそのちりを取らせてくれ』と言えるのか。見よ,自分の目の中には丸太があるのだ。
5 ਹੇ ਕਪਟੀ ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖ ਵਿੱਚੋਂ ਕੱਢ ਤਾਂ ਤੂੰ ਚੰਗੀ ਤਰ੍ਹਾਂ ਵੇਖ ਕੇ, ਉਸ ਕੱਖ ਨੂੰ ਆਪਣੇ ਭਰਾ ਦੀ ਅੱਖ ਵਿੱਚੋਂ ਕੱਢ ਸਕੇਂਗਾ।
偽善者よ! まず自分の目から丸太を取り出しなさい。そうすればあなたは,はっきりと見えて,兄弟の目からちりを取り出すことができるだろう。
6 ਪਵਿੱਤਰ ਵਸਤੂ ਕੁੱਤਿਆਂ ਨੂੰ ਨਾ ਪਾਓ ਅਤੇ ਆਪਣੇ ਮੋਤੀ ਸੂਰਾਂ ਅੱਗੇ ਨਾ ਸੁੱਟੋ, ਕਿਤੇ ਅਜਿਹਾ ਨਾ ਹੋਵੇ ਜੋ ਉਹ ਉਨ੍ਹਾਂ ਨੂੰ ਆਪਣੇ ਪੈਰਾਂ ਹੇਠ ਮਿੱਧ ਦੇਣ ਅਤੇ ਮੁੜ ਕੇ ਤੁਹਾਨੂੰ ਪਾੜਨ।
「聖なるものを犬たちに与えたり,あなた方の真珠を豚たちに与えたりしてはいけない。彼らがそれらを足の下で踏みつけ,向き直ってあなた方を引き裂くことのないためだ。
7 ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ। ਲੱਭੋ ਤਾਂ ਤੁਹਾਨੂੰ ਲੱਭ ਜਾਵੇਗਾ। ਖੜਕਾਓ ਤਾਂ ਤੁਹਾਡੇ ਲਈ ਦਰਵਾਜ਼ਾ ਖੋਲ੍ਹਿਆ ਜਾਵੇਗਾ।
「求めなさい,そうすれば与えられるだろう。探しなさい,そうすれば見いだすだろう。たたきなさい,そうすれば開かれるだろう。
8 ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ, ਲੱਭਣ ਵਾਲੇ ਨੂੰ ਲੱਭ ਜਾਂਦਾ ਹੈ ਅਤੇ ਖੜਕਾਉਣ ਵਾਲੇ ਲਈ ਦਰਵਾਜ਼ਾ ਖੋਲ੍ਹਿਆ ਜਾਂਦਾ ਹੈ।
だれでも求めている者は受け,探している者は見いだし,たたいている者には開かれるのだ。
9 ਜਾਂ ਤੁਹਾਡੇ ਵਿੱਚੋਂ ਕੌਣ ਅਜਿਹਾ ਹੈ, ਕਿ ਜਦੋਂ ਉਸ ਦਾ ਪੁੱਤਰ ਉਸ ਤੋਂ ਰੋਟੀ ਮੰਗੇ ਤਾਂ ਉਹ ਉਸ ਨੂੰ ਪੱਥਰ ਦੇਵੇ?
あるいは,あなた方のうちのだれが,自分の息子がパンを求めているのに石を与えるだろうか。
10 ੧੦ ਅਤੇ ਜਦੋਂ ਮੱਛੀ ਮੰਗੇ ਤਾਂ ਉਹ ਉਸ ਨੂੰ ਸੱਪ ਦੇਵੇ?
また,魚を求めているのにだれが蛇を与えるだろうか。
11 ੧੧ ਜਦੋਂ ਤੁਸੀਂ ਬੁਰੇ ਹੋ ਕੇ, ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਕਿੰਨੀਆਂ ਵਧੇਰੇ ਚੰਗੀਆਂ ਵਸਤੂਆਂ ਕਿਉਂ ਨਾ ਦੇਵੇਗਾ?
それなら,あなた方が,悪い者でありながら,自分の子供たちに良い贈り物を与えることを知っているのであれば,まして天におられるあなた方の父は,ご自分に求める者たちにどれほど良いものを与えてくださるだろう!
12 ੧੨ ਇਸ ਲਈ ਜਿਸ ਤਰ੍ਹਾਂ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰੋ! ਕਿਉਂਕਿ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੇ ਉਪਦੇਸ਼ ਦਾ ਇਹੋ ਹੀ ਅਰਥ ਹੈ।
だから,あなた方が人々からして欲しいと思うことは何でも,人々にも同じようにしなさい。これこそ律法と預言者たちだからだ。
13 ੧੩ ਭੀੜੇ ਫਾਟਕ ਤੋਂ ਵੜੋ, ਕਿਉਂ ਜੋ ਖੁੱਲ੍ਹਾ ਹੈ ਉਹ ਫਾਟਕ ਅਤੇ ਸੁਖਾਲਾ ਹੈ ਉਹ ਰਾਹ ਜਿਹੜਾ ਨਾਸ ਨੂੰ ਜਾਂਦਾ ਹੈ ਅਤੇ ਬਹੁਤੇ ਹਨ ਜਿਹੜੇ ਉਸ ਤੋਂ ਜਾਂਦੇ ਹਨ।
「狭い門を通って入りなさい。滅びに至る門は広く,その道は広々としており,そこを通って入る者は多いからだ。
14 ੧੪ ਅਤੇ ਉਹ ਫਾਟਕ ਭੀੜਾ ਹੈ ਅਤੇ ਉਹ ਰਾਹ ਔਖਾ ਹੈ, ਜਿਹੜਾ ਸੱਚੇ ਜੀਵਨ ਵੱਲ ਜਾਂਦਾ ਹੈ ਅਤੇ ਬਹੁਤ ਥੋੜ੍ਹੇ ਹਨ ਜੋ ਉਸ ਨੂੰ ਲੱਭਦੇ ਹਨ।
命に至る門はなんと狭く,その道はなんと狭められていることか! それを見いだす者は少ない。
15 ੧੫ ਝੂਠੇ ਨਬੀਆਂ ਤੋਂ ਸਾਵਧਾਨ ਰਹੋ, ਜਿਹੜੇ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ ਪਰ ਅੰਦਰੋਂ ਉਹ ਪਾੜਨ ਵਾਲੇ ਬਘਿਆੜ ਹਨ।
「偽預言者たちに用心しなさい。彼らは羊の皮をつけてあなた方のところへやって来るが,内側はむさぼり食うオオカミだ。
16 ੧੬ ਤੁਸੀਂ ਉਨ੍ਹਾਂ ਦੇ ਫਲਾਂ ਤੋਂ ਉਨ੍ਹਾਂ ਨੂੰ ਪਛਾਣੋਗੇ। ਕੀ, ਕੰਡਿਆਲੀਆਂ ਝਾੜੀਆਂ ਨੂੰ ਦਾਖਾਂ ਜਾਂ ਭਖੜੇ ਨੂੰ ਹੰਜ਼ੀਰ ਲੱਗਦੇ ਹਨ?
あなた方はその実によって彼らを見分けるだろう。あなた方はイバラからブドウを,またはアザミからイチジクを集めるだろうか。
17 ੧੭ ਜਿਸ ਤਰ੍ਹਾਂ ਹਰੇਕ ਚੰਗੇ ਰੁੱਖ ਨੂੰ ਚੰਗੇ ਫਲ ਲੱਗਦੇ ਹਨ, ਪਰ ਮਾੜੇ ਰੁੱਖ ਨੂੰ ਬੁਰੇ ਫਲ ਲੱਗਦੇ ਹਨ।
このように,良い木はみな良い実を生み出すが,腐った木は悪い実を生み出す。
18 ੧੮ ਚੰਗਾ ਰੁੱਖ ਬੁਰਾ ਫਲ ਨਹੀਂ ਦੇ ਸਕਦਾ ਅਤੇ ਨਾ ਮਾੜਾ ਰੁੱਖ ਚੰਗਾ ਫਲ ਦੇ ਸਕਦਾ ਹੈ।
良い木が悪い実を生み出すことも,腐った木が良い実を生み出すこともできない。
19 ੧੯ ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।
良い実を育てない木はみな切り倒されて火の中に投げ込まれる。
20 ੨੦ ਇਸ ਲਈ ਤੁਸੀਂ ਉਨ੍ਹਾਂ ਦੇ ਫਲਾਂ ਤੋਂ ਉਨ੍ਹਾਂ ਨੂੰ ਪਛਾਣੋਗੇ।
だから,あなた方はその実によって彼らを見分けるだろう。
21 ੨੧ ਹਰ ਕੋਈ ਮੈਨੂੰ ਪ੍ਰਭੂ! ਪ੍ਰਭੂ! ਕਹਿਣ ਵਾਲਾ ਸਵਰਗ ਰਾਜ ਵਿੱਚ ਨਹੀਂ ਵੜੇਗਾ ਪਰ ਉਹ ਹੀ ਵੜੇਗਾ ਜੋ ਮੇਰੇ ਸਵਰਗੀ ਪਿਤਾ ਦੀ ਮਰਜ਼ੀ ਉੱਤੇ ਚੱਲਦਾ ਹੈ।
わたしに向かって,『主よ,主よ』と言う者がみな天の王国に入るのではなく,天におられるわたしの父のご意志を行なう者が入るのだ。
22 ੨੨ ਉਸ ਦਿਨ ਬਹੁਤੇ ਮੈਨੂੰ ਆਖਣਗੇ, ਹੇ ਪ੍ਰਭੂ! ਹੇ ਪ੍ਰਭੂ! ਕੀ ਅਸੀਂ ਤੇਰਾ ਨਾਮ ਲੈ ਕੇ ਅਗੰਮ ਵਾਕ ਨਹੀਂ ਕੀਤੇ? ਅਤੇ ਤੇਰਾ ਨਾਮ ਲੈ ਕੇ ਭੂਤ ਨਹੀਂ ਕੱਢੇ? ਅਤੇ ਤੇਰਾ ਨਾਮ ਲੈ ਕੇ ਬਹੁਤ ਅਚਰਜ਼ ਕੰਮ ਨਹੀਂ ਕੀਤੇ?
その日には,多くの者がわたしに向かって,『主よ,主よ,わたしたちはあなたの名において預言し,あなたの名において悪霊たちを追い出し,あなたの名において多くの強力な業を行なったではありませんか』と言うだろう。
23 ੨੩ ਤਦ ਮੈਂ ਉਨ੍ਹਾਂ ਨੂੰ ਸਪੱਸ਼ਟ ਆਖਾਂਗਾ, ਕਿ ਮੈਂ ਤੁਹਾਨੂੰ ਕਦੇ ਵੀ ਨਹੀਂ ਜਾਣਿਆ। ਹੇ ਸਭ ਕੁਧਰਮੀਓ, ਮੇਰੇ ਕੋਲੋਂ ਦੂਰ ਹੋ ਜਾਓ!
その時,わたしは彼らに告げる,『わたしは少しもあなた方を知らない。不法を働く者たちよ,わたしから離れ去れ』と。
24 ੨੪ ਇਸ ਲਈ ਜਿਹੜਾ ਮੇਰੇ ਇਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਚੱਲਦਾ ਹੈ, ਉਹ ਉਸ ਬੁੱਧਵਾਨ ਵਰਗਾ ਹੈ ਜਿਸ ਨੇ ਆਪਣਾ ਘਰ ਪੱਥਰ ਉੱਤੇ ਬਣਾਇਆ।
「だから,わたしのこれらの言葉を聞いてそれを行なうすべての者を,わたしは岩の上に自分の家を建てた賢い人にたとえよう。
25 ੨੫ ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਮਾਰਿਆ; ਪਰ ਉਹ ਨਾ ਡਿੱਗਿਆ, ਕਿਉਂਕਿ ਉਸ ਦੀ ਨੀਂਹ ਪੱਥਰ ਉੱਤੇ ਧਰੀ ਹੋਈ ਸੀ।
雨が降り,洪水が押し寄せ,風が吹いてその家に打ちつけても,それは倒れなかった。岩の上に土台を据えていたからだ。
26 ੨੬ ਅਤੇ ਹਰ ਕੋਈ ਜਿਹੜਾ ਮੇਰੇ ਇਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਨਹੀਂ ਚੱਲਦਾ ਉਹ ਉਸ ਮੂਰਖ ਵਰਗਾ ਹੈ ਜਿਸ ਨੇ ਆਪਣਾ ਘਰ ਰੇਤ ਉੱਤੇ ਬਣਾਇਆ।
わたしのこれらの言葉を聞いてもそれを行なわないすべての者は,砂の上に自分の家を建てた愚かな人に似ている。
27 ੨੭ ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਮਾਰਿਆ; ਅਤੇ ਉਹ ਘਰ ਡਿੱਗ ਗਿਆ ਅਤੇ ਉਸ ਦਾ ਵੱਡਾ ਨਾਸ ਹੋਇਆ।
雨が降り,洪水が押し寄せ,風が吹いてその家に打ちつけると,それは倒れた。そして,その倒壊はひどいものだった」 。
28 ੨੮ ਅਤੇ ਇਸ ਤਰ੍ਹਾਂ ਹੋਇਆ ਕਿ ਜਦੋਂ ਯਿਸੂ ਇਹ ਗੱਲਾਂ ਕਰ ਹੱਟਿਆ ਤਾਂ ਭੀੜ ਉਹ ਦੇ ਉਪਦੇਸ਼ ਤੋਂ ਹੈਰਾਨ ਹੋਈ।
イエスがこれらの事を話し終えると,群衆は彼の教えに驚いていた。
29 ੨੯ ਕਿਉਂਕਿ ਉਸ ਨੇ ਉਨ੍ਹਾਂ ਨੂੰ ਉਪਦੇਸ਼ਕਾਂ ਵਾਂਗੂੰ ਉਪਦੇਸ਼ ਨਹੀਂ ਦਿੱਤਾ, ਸਗੋਂ ਇੱਕ ਅਧਿਕਾਰ ਨਾਲ ਉਪਦੇਸ਼ ਦਿੱਤਾ।
律法学者たちのようにではなく,権威をもって彼らを教えたからである。

< ਮੱਤੀ 7 >