< ਮੀਕਾਹ 3 >

1 ਮੈਂ ਆਖਿਆ, ਹੇ ਯਾਕੂਬ ਦੇ ਮੁਖੀਓ, ਅਤੇ ਹੇ ਇਸਰਾਏਲ ਦੇ ਘਰਾਣੇ ਦੇ ਆਗੂਓ, ਸੁਣੋ! ਕੀ ਨਿਆਂ ਨੂੰ ਜਾਣਨਾ ਤੁਹਾਡਾ ਕੰਮ ਨਹੀਂ?
ואמר שמעו נא ראשי יעקב וקציני בית ישראל הלוא לכם לדעת את המשפט
2 ਤੁਸੀਂ ਜੋ ਨੇਕੀ ਦੇ ਵੈਰੀ ਅਤੇ ਬਦੀ ਦੇ ਪ੍ਰੇਮੀ ਹੋ, ਤੁਸੀਂ ਜੋ ਉਹਨਾਂ ਦੇ ਸਰੀਰਾਂ ਤੋਂ ਉਹਨਾਂ ਦੀ ਖੱਲ, ਅਤੇ ਉਹਨਾਂ ਦੀ ਹੱਡੀਆਂ ਤੋਂ ਉਹਨਾਂ ਦਾ ਮਾਸ ਨੋਚਦੇ ਹੋ,
שנאי טוב ואהבי רעה (רע) גזלי עורם מעליהם ושארם מעל עצמותם
3 ਤੁਸੀਂ ਜੋ ਮੇਰੀ ਪਰਜਾ ਦਾ ਮਾਸ ਖਾਂਦੇ ਹੋ, ਅਤੇ ਉਹਨਾਂ ਦੀ ਖੱਲ ਉਹਨਾਂ ਦੇ ਉੱਤੋਂ ਲਾਹੁੰਦੇ ਹੋ, ਤੁਸੀਂ ਉਹਨਾਂ ਦੀਆਂ ਹੱਡੀਆਂ ਨੂੰ ਪਕਾਉਣ ਲਈ ਭਾਂਡੇ ਵਿੱਚ ਭੰਨ ਸੁੱਟਦੇ ਹੋ, ਅਤੇ ਉਹਨਾਂ ਦੇ ਮਾਸ ਨੂੰ ਪਕਾਉਣ ਲਈ ਕੜਾਹੀ ਵਿੱਚ ਟੁੱਕੜੇ-ਟੁੱਕੜੇ ਕਰਦੇ ਹੋ!
ואשר אכלו שאר עמי ועורם מעליהם הפשיטו ואת עצמתיהם פצחו ופרשו כאשר בסיר וכבשר בתוך קלחת
4 ਤਦ ਉਹ ਯਹੋਵਾਹ ਅੱਗੇ ਦੁਹਾਈ ਦੇਣਗੇ, ਪਰ ਉਹ ਉਹਨਾਂ ਨੂੰ ਉੱਤਰ ਨਾ ਦੇਵੇਗਾ, ਸਗੋਂ ਉਸ ਸਮੇਂ ਉਹ ਆਪਣਾ ਮੂੰਹ ਉਹਨਾਂ ਤੋਂ ਲੁਕਾ ਲਵੇਗਾ, ਕਿਉਂ ਜੋ ਉਹਨਾਂ ਨੇ ਭੈੜੇ ਕੰਮ ਕੀਤੇ ਹਨ।
אז יזעקו אל יהוה ולא יענה אותם ויסתר פניו מהם בעת ההיא כאשר הרעו מעלליהם
5 ਉਨ੍ਹਾਂ ਨਬੀਆਂ ਦੇ ਵਿਖੇ ਜਿਹੜੇ ਮੇਰੀ ਪਰਜਾ ਨੂੰ ਕੁਰਾਹੇ ਪਾਉਂਦੇ ਹਨ, ਯਹੋਵਾਹ ਇਹ ਫ਼ਰਮਾਉਂਦਾ ਹੈ, ਜਦ ਲੋਕ ਉਹਨਾਂ ਦਾ ਮੂੰਹ ਭਰ ਦਿੰਦੇ ਹਨ, ਤਾਂ ਉਹ ਉਨ੍ਹਾਂ ਲਈ “ਸ਼ਾਂਤੀ” ਦੀ ਘੋਸ਼ਣਾ ਕਰਦੇ ਹਨ, ਪਰ ਜੋ ਉਹਨਾਂ ਦੇ ਮੂੰਹਾਂ ਵਿੱਚ ਕੁਝ ਨਹੀਂ ਦਿੰਦਾ, ਉਸ ਦੇ ਵਿਰੁੱਧ ਉਹ ਲੜਾਈ ਦੀ ਤਿਆਰੀ ਕਰਦੇ ਹਨ:
כה אמר יהוה על הנביאים המתעים את עמי--הנשכים בשניהם וקראו שלום ואשר לא יתן על פיהם וקדשו עליו מלחמה
6 ਇਸ ਕਾਰਨ ਤੁਹਾਡੇ ਉੱਤੇ ਬਿਨ੍ਹਾਂ ਦਰਸ਼ਣ ਦੀ ਰਾਤ ਆਵੇਗੀ, ਅਤੇ ਅਜਿਹਾ ਹਨ੍ਹੇਰਾ ਆਵੇਗਾ ਕਿ ਤੁਸੀਂ ਭਵਿੱਖ ਨਾ ਦੱਸ ਸਕੋਗੇ, ਨਬੀਆਂ ਲਈ ਸੂਰਜ ਅਸਤ ਹੋ ਜਾਵੇਗਾ, ਅਤੇ ਦਿਨ ਉਹਨਾਂ ਦੇ ਉੱਤੇ ਹਨ੍ਹੇਰਾ ਹੋ ਜਾਵੇਗਾ।
לכן לילה לכם מחזון וחשכה לכם מקסם ובאה השמש על הנביאים וקדר עליהם היום
7 ਦਰਸ਼ੀ ਸ਼ਰਮਿੰਦੇ ਹੋ ਜਾਣਗੇ, ਅਤੇ ਭਵਿੱਖ ਦੱਸਣ ਵਾਲਿਆਂ ਦੇ ਮੂੰਹ ਕਾਲੇ ਹੋ ਜਾਣਗੇ, ਹਾਂ, ਉਹ ਸਾਰੇ ਦੇ ਸਾਰੇ ਆਪਣੇ ਬੁੱਲ੍ਹਾਂ ਨੂੰ ਢੱਕਣਗੇ, ਕਿਉਂ ਜੋ ਪਰਮੇਸ਼ੁਰ ਵੱਲੋਂ ਕੋਈ ਉੱਤਰ ਨਹੀਂ ਮਿਲੇਗਾ।
ובשו החזים וחפרו הקסמים ועטו על שפם כלם כי אין מענה אלהים
8 ਪਰ ਮੈਂ ਤਾਂ ਯਹੋਵਾਹ ਦੇ ਆਤਮਾ ਦੇ ਰਾਹੀਂ, ਬਲ, ਨਿਆਂ ਅਤੇ ਸ਼ਕਤੀ ਨਾਲ ਭਰਪੂਰ ਹਾਂ, ਤਾਂ ਜੋ ਮੈਂ ਯਾਕੂਬ ਨੂੰ ਉਹ ਦਾ ਅਪਰਾਧ, ਅਤੇ ਇਸਰਾਏਲ ਨੂੰ ਉਹ ਦਾ ਪਾਪ ਦੱਸਾਂ।
ואולם אנכי מלאתי כח את רוח יהוה ומשפט וגבורה--להגיד ליעקב פשעו ולישראל חטאתו
9 ਹੇ ਯਾਕੂਬ ਦੇ ਘਰਾਣੇ ਦੇ ਮੁਖੀਓ, ਹੇ ਇਸਰਾਏਲ ਦੇ ਘਰਾਣੇ ਦੇ ਆਗੂਓ, ਇਹ ਸੁਣੋ! ਤੁਸੀਂ ਜੋ ਇਨਸਾਫ਼ ਤੋਂ ਘਿਣ ਕਰਦੇ ਹੋ, ਅਤੇ ਸਾਰੀ ਸਿਧਿਆਈ ਨੂੰ ਮਰੋੜਦੇ ਹੋ,
שמעו נא זאת ראשי בית יעקב וקציני בית ישראל--המתעבים משפט ואת כל הישרה יעקשו
10 ੧੦ ਤੁਸੀਂ ਜੋ ਸੀਯੋਨ ਨੂੰ ਲਹੂ ਨਾਲ ਉਸਾਰਦੇ ਹੋ, ਅਤੇ ਯਰੂਸ਼ਲਮ ਨੂੰ ਬਦੀ ਨਾਲ।
בנה ציון בדמים וירושלם בעולה
11 ੧੧ ਉਸ ਦੇ ਆਗੂ ਰਿਸ਼ਵਤ ਲੈ ਕੇ ਨਿਆਂ ਕਰਦੇ ਹਨ, ਉਸ ਦੇ ਜਾਜਕ ਭਾੜਾ ਲੈ ਕੇ ਸਿਖਾਉਂਦੇ ਹਨ, ਉਸ ਦੇ ਨਬੀ ਧਨ ਲਈ ਭਵਿੱਖ ਦੱਸਦੇ ਹਨ, ਤਾਂ ਵੀ ਉਹ ਇਹ ਆਖ ਕੇ ਯਹੋਵਾਹ ਦਾ ਸਹਾਰਾ ਲੈਂਦੇ ਹਨ, ਭਲਾ, ਯਹੋਵਾਹ ਸਾਡੇ ਵਿੱਚ ਨਹੀਂ ਹੈ? ਕੋਈ ਬਿਪਤਾ ਸਾਡੇ ਉੱਤੇ ਨਹੀਂ ਪਵੇਗੀ!
ראשיה בשחד ישפטו וכהניה במחיר יורו ונביאיה בכסף יקסמו ועל יהוה ישענו לאמר הלוא יהוה בקרבנו לא תבוא עלינו רעה
12 ੧੨ ਇਸ ਲਈ ਤੁਹਾਡੇ ਕਾਰਨ ਸੀਯੋਨ ਖੇਤ ਵਾਂਗੂੰ ਵਾਹਿਆ ਜਾਵੇਗਾ, ਯਰੂਸ਼ਲਮ ਮਲਬੇ ਦਾ ਢੇਰ ਹੋ ਜਾਵੇਗਾ, ਅਤੇ ਭਵਨ ਦਾ ਪਰਬਤ ਇੱਕ ਜੰਗਲੀ ਉਚਿਆਈ ਵਰਗਾ ਹੋ ਜਾਵੇਗਾ।
לכן בגללכם ציון שדה תחרש וירושלם עיין תהיה והר הבית לבמות יער

< ਮੀਕਾਹ 3 >