< ਨਹਮਯਾਹ 13 >

1 ਉਸੇ ਦਿਨ ਮੂਸਾ ਦੀ ਪੁਸਤਕ ਲੋਕਾਂ ਨੂੰ ਪੜ੍ਹ ਕੇ ਸੁਣਾਈ ਗਈ ਅਤੇ ਉਸ ਵਿੱਚ ਇਹ ਲਿਖਿਆ ਹੋਇਆ ਲੱਭਿਆ ਕਿ ਕੋਈ ਅੰਮੋਨੀ ਅਤੇ ਮੋਆਬੀ ਪਰਮੇਸ਼ੁਰ ਦੀ ਸਭਾ ਵਿੱਚ ਕਦੇ ਵੀ ਨਾ ਆਉਣ,
ביום ההוא נקרא בספר משה--באזני העם ונמצא כתוב בו אשר לא יבוא עמני ומואבי בקהל האלהים עד עולם
2 ਕਿਉਂ ਜੋ ਉਹ ਰੋਟੀ ਅਤੇ ਪਾਣੀ ਲੈ ਕੇ ਇਸਰਾਏਲੀਆਂ ਦੇ ਸਵਾਗਤ ਲਈ ਨਾ ਨਿੱਕਲੇ ਸਗੋਂ ਬਿਲਆਮ ਨੂੰ ਉਨ੍ਹਾਂ ਦੇ ਵਿਰੁੱਧ ਭਾੜੇ ਉੱਤੇ ਲਿਆ ਕਿ ਉਹ ਉਨ੍ਹਾਂ ਨੂੰ ਸਰਾਪ ਦੇਵੇ, ਪਰ ਸਾਡੇ ਪਰਮੇਸ਼ੁਰ ਨੇ ਉਸ ਸਰਾਪ ਨੂੰ ਅਸੀਸ ਵਿੱਚ ਬਦਲ ਦਿੱਤਾ।
כי לא קדמו את בני ישראל בלחם ובמים וישכר עליו את בלעם לקללו ויהפך אלהינו הקללה לברכה
3 ਜਦੋਂ ਉਨ੍ਹਾਂ ਨੇ ਇਸ ਬਿਵਸਥਾ ਨੂੰ ਸੁਣਿਆ ਤਾਂ ਉਨ੍ਹਾਂ ਨੇ ਇਸਰਾਏਲ ਵਿੱਚੋਂ ਸਾਰੀ ਮਿਲੀ-ਜੁਲੀ ਭੀੜ ਨੂੰ ਵੱਖ-ਵੱਖ ਕਰ ਦਿੱਤਾ।
ויהי כשמעם את התורה ויבדילו כל ערב מישראל
4 ਇਸ ਤੋਂ ਪਹਿਲਾਂ ਅਲਯਾਸ਼ੀਬ ਜਾਜਕ ਜੋ ਸਾਡੇ ਪਰਮੇਸ਼ੁਰ ਦੇ ਭਵਨ ਦੀਆਂ ਕੋਠੜੀਆਂ ਉੱਤੇ ਨਿਯੁਕਤ ਸੀ ਅਤੇ ਤੋਬਿਆਹ ਦਾ ਰਿਸ਼ਤੇਦਾਰ ਸੀ,
ולפני מזה--אלישיב הכהן נתון בלשכת בית אלהינו קרוב לטוביה
5 ਉਸ ਨੇ ਟੋਬੀਯਾਹ ਦੇ ਲਈ ਇੱਕ ਵੱਡੀ ਕੋਠੜੀ ਬਣਾਈ, ਜਿੱਥੇ ਪਹਿਲਾਂ ਮੈਦੇ ਦੀ ਭੇਟ ਅਤੇ ਲੁਬਾਨ ਅਤੇ ਭਾਂਡੇ ਅਤੇ ਅੰਨ ਅਤੇ ਨਵੀਂ ਮਧ ਅਤੇ ਤੇਲ ਦੇ ਦਸਵੰਧ, ਜੋ ਹੁਕਮ ਅਨੁਸਾਰ ਲੇਵੀਆਂ, ਗਾਇਕਾਂ ਅਤੇ ਦਰਬਾਨਾਂ ਦੇ ਹਿੱਸੇ ਦੀਆਂ ਸਨ, ਰੱਖੇ ਹੋਏ ਸਨ ਅਤੇ ਜਾਜਕਾਂ ਦੀਆਂ ਚੁੱਕਣ ਦੀਆਂ ਭੇਟਾਂ ਵੀ ਰੱਖੀਆਂ ਜਾਂਦੀਆਂ ਸਨ।
ויעש לו לשכה גדולה ושם היו לפנים נתנים את המנחה הלבונה והכלים ומעשר הדגן התירוש והיצהר--מצות הלוים והמשררים והשוערים ותרומת הכהנים
6 ਪਰ ਜਦੋਂ ਇਹ ਸਭ ਹੋ ਰਿਹਾ ਸੀ, ਮੈਂ ਯਰੂਸ਼ਲਮ ਵਿੱਚ ਨਹੀਂ ਸੀ ਕਿਉਂਕਿ ਬਾਬਲ ਦੇ ਰਾਜਾ ਅਰਤਹਸ਼ਸ਼ਤਾ ਦੇ ਬੱਤੀਵੇਂ ਸਾਲ ਵਿੱਚ ਮੈਂ ਰਾਜਾ ਕੋਲ ਚਲਾ ਗਿਆ। ਫਿਰ ਕੁਝ ਦਿਨਾਂ ਬਾਅਦ ਮੈਂ ਰਾਜਾ ਕੋਲੋਂ ਛੁੱਟੀ ਮੰਗੀ,
ובכל זה לא הייתי בירושלם כי בשנת שלשים ושתים לארתחשסתא מלך בבל באתי אל המלך ולקץ ימים נשאלתי מן המלך
7 ਤਦ ਮੈਂ ਯਰੂਸ਼ਲਮ ਨੂੰ ਆਇਆ ਅਤੇ ਉਸ ਬੁਰਿਆਈ ਨੂੰ ਜਾਣਿਆ ਜਿਹੜੀ ਅਲਯਾਸ਼ੀਬ ਨੇ ਤੋਬਿਆਹ ਲਈ ਪਰਮੇਸ਼ੁਰ ਦੇ ਭਵਨ ਦੇ ਵੇਹੜਿਆਂ ਵਿੱਚ ਉਸ ਦੇ ਲਈ ਇੱਕ ਕੋਠੜੀ ਬਣਾ ਕੇ ਕੀਤੀ ਸੀ।
ואבוא לירושלם ואבינה ברעה אשר עשה אלישיב לטוביה--לעשות לו נשכה בחצרי בית האלהים
8 ਇਹ ਮੈਨੂੰ ਬਹੁਤ ਹੀ ਬੁਰਾ ਲੱਗਿਆ, ਇਸ ਲਈ ਮੈਂ ਤੋਬਿਆਹ ਦਾ ਸਾਰਾ ਘਰੇਲੂ ਸਮਾਨ ਉਸ ਕੋਠੜੀ ਵਿੱਚੋਂ ਬਾਹਰ ਸੁੱਟਵਾ ਦਿੱਤਾ।
וירע לי מאד ואשליכה את כל כלי בית טוביה החוץ--מן הלשכה
9 ਤਦ ਮੇਰੇ ਹੁਕਮ ਦੇ ਅਨੁਸਾਰ ਉਹ ਕੋਠੜੀਆਂ ਸ਼ੁੱਧ ਕੀਤੀਆਂ ਗਈਆਂ ਅਤੇ ਮੈਂ ਪਰਮੇਸ਼ੁਰ ਦੇ ਭਵਨ ਦੇ ਭਾਂਡੇ ਅਤੇ ਮੈਦੇ ਦੀ ਭੇਟ ਅਤੇ ਲੁਬਾਨ ਫਿਰ ਉੱਥੇ ਰੱਖਿਆ।
ואמרה ויטהרו הלשכות ואשיבה שם כלי בית האלהים את המנחה והלבונה
10 ੧੦ ਫਿਰ ਮੈਨੂੰ ਪਤਾ ਲੱਗਾ ਕਿ ਲੇਵੀਆਂ ਦਾ ਹਿੱਸਾ ਉਨ੍ਹਾਂ ਨੂੰ ਨਹੀਂ ਦਿੱਤਾ ਗਿਆ, ਇਸ ਲਈ ਕੰਮ ਕਰਨ ਵਾਲੇ ਲੇਵੀ ਅਤੇ ਗਾਇਕ ਆਪੋ ਆਪਣੇ ਖੇਤਾਂ ਨੂੰ ਭੱਜ ਗਏ ਹਨ।
ואדעה כי מניות הלוים לא נתנה ויברחו איש לשדהו הלוים והמשררים עשי המלאכה
11 ੧੧ ਤਦ ਮੈਂ ਹਾਕਮਾਂ ਨੂੰ ਝਿੜਕ ਕੇ ਕਿਹਾ, “ਪਰਮੇਸ਼ੁਰ ਦਾ ਭਵਨ ਕਿਉਂ ਤਿਆਗਿਆ ਗਿਆ ਹੈ?” ਤਦ ਮੈਂ ਉਨ੍ਹਾਂ ਨੂੰ ਇਕੱਠੇ ਕਰ ਕੇ ਇੱਕ-ਇੱਕ ਨੂੰ ਉਸ ਦੇ ਸਥਾਨ ਉੱਤੇ ਨਿਯੁਕਤ ਕੀਤਾ।
ואריבה את הסגנים ואמרה מדוע נעזב בית האלהים ואקבצם ואעמדם על עמדם
12 ੧੨ ਤਦ ਸਾਰੇ ਯਹੂਦੀ ਅੰਨ ਅਤੇ ਨਵੀਂ ਮਧ ਅਤੇ ਤੇਲ ਦਾ ਦਸਵੰਧ ਭੰਡਾਰਾਂ ਵਿੱਚ ਲਿਆਉਣ ਲੱਗੇ।
וכל יהודה הביאו מעשר הדגן והתירוש והיצהר--לאוצרות
13 ੧੩ ਫਿਰ ਮੈਂ ਸ਼ਲਮਯਾਹ ਜਾਜਕ ਅਤੇ ਸਾਦੋਕ ਸ਼ਾਸਤਰੀ ਨੂੰ ਅਤੇ ਲੇਵੀਆਂ ਵਿੱਚੋਂ ਪਦਾਯਾਹ ਨੂੰ ਭੰਡਾਰਾਂ ਦਾ ਪ੍ਰਧਾਨ ਨਿਯੁਕਤ ਕੀਤਾ ਅਤੇ ਇਨ੍ਹਾਂ ਦੇ ਹੇਠ ਹਾਨਾਨ ਨੂੰ ਜੋ ਮੱਤਨਯਾਹ ਦਾ ਪੋਤਾ ਅਤੇ ਜ਼ੱਕੂਰ ਦਾ ਪੁੱਤਰ ਸੀ, ਨਿਯੁਕਤ ਕੀਤਾ, ਕਿਉਂਕਿ ਉਹ ਇਮਾਨਦਾਰ ਗਿਣੇ ਜਾਂਦੇ ਸਨ ਅਤੇ ਆਪਣੇ ਭਰਾਵਾਂ ਵਿੱਚ ਵੰਡਣਾ ਉਨ੍ਹਾਂ ਦਾ ਕੰਮ ਸੀ।
ואוצרה על אוצרות שלמיה הכהן וצדוק הסופר ופדיה מן הלוים ועל ידם חנן בן זכור בן מתניה כי נאמנים נחשבו ועליהם לחלק לאחיהם
14 ੧੪ ਹੇ ਮੇਰੇ ਪਰਮੇਸ਼ੁਰ, ਮੇਰਾ ਇਹ ਕੰਮ ਯਾਦ ਰੱਖ ਅਤੇ ਜੋ ਨੇਕ ਕੰਮ ਮੈਂ ਆਪਣੇ ਪਰਮੇਸ਼ੁਰ ਦੇ ਭਵਨ ਲਈ ਅਤੇ ਉਸ ਦੀ ਸੇਵਾ ਲਈ ਕੀਤੇ ਹਨ, ਉਨ੍ਹਾਂ ਨੂੰ ਨਾ ਮਿਟਾ।
זכרה לי אלהי על זאת ואל תמח חסדי אשר עשיתי בבית אלהי--ובמשמריו
15 ੧੫ ਉਨ੍ਹਾਂ ਦਿਨਾਂ ਵਿੱਚ ਮੈਂ ਯਹੂਦਾਹ ਵਿੱਚ ਕਈ ਮਨੁੱਖਾਂ ਨੂੰ ਵੇਖਿਆ ਜਿਹੜੇ ਸਬਤ ਦੇ ਦਿਨ ਅੰਗੂਰਾਂ ਨੂੰ ਹੌਦਾਂ ਵਿੱਚ ਪੀੜਦੇ ਸਨ ਅਤੇ ਪੂਲਿਆਂ ਨੂੰ ਗਧਿਆਂ ਉੱਤੇ ਲੱਦ ਕੇ ਅੰਦਰ ਲਿਆਉਂਦੇ ਸਨ, ਇਸੇ ਤਰ੍ਹਾਂ ਮਧ, ਅੰਗੂਰ, ਹੰਜ਼ੀਰ ਅਤੇ ਨਾਨਾ ਪ੍ਰਕਾਰ ਦੇ ਭਾਰ ਸਬਤ ਦੇ ਦਿਨ ਯਰੂਸ਼ਲਮ ਦੇ ਅੰਦਰ ਲਿਆਉਂਦੇ ਸਨ। ਇਸ ਲਈ ਮੈਂ ਉਨ੍ਹਾਂ ਨੂੰ ਸਬਤ ਦੇ ਦਿਨ ਕੋਈ ਵੀ ਭੋਜਨ ਵਸਤੂ ਨਾ ਵੇਚਣ ਦੀ ਚਿਤਾਉਣੀ ਦਿੱਤੀ।
בימים ההמה ראיתי ביהודה דרכים גתות בשבת ומביאים הערמות ועמסים על החמרים ואף יין ענבים ותאנים וכל משא ומביאים ירושלם ביום השבת ואעיד ביום מכרם ציד
16 ੧੬ ਉੱਥੇ ਸੂਰ ਦੇ ਲੋਕ ਵੀ ਵੱਸਦੇ ਸਨ, ਜਿਹੜੇ ਮੱਛੀ ਅਤੇ ਨਾਨਾ ਪ੍ਰਕਾਰ ਦਾ ਸੌਦਾ, ਸਬਤ ਦੇ ਦਿਨ ਯਹੂਦੀਆਂ ਕੋਲ ਯਰੂਸ਼ਲਮ ਵਿੱਚ ਲਿਆ ਕੇ ਵੇਚਦੇ ਸਨ।
והצרים ישבו בה מביאים דאג וכל מכר ומוכרים בשבת לבני יהודה ובירושלם
17 ੧੭ ਤਦ ਮੈਂ ਯਹੂਦਾਹ ਦੇ ਸਾਮੰਤਾਂ ਨੂੰ ਝਿੜਕ ਕੇ ਕਿਹਾ, “ਇਹ ਕੀ ਬੁਰਿਆਈ ਹੈ ਜੋ ਤੁਸੀਂ ਕਰਦੇ ਹੋ ਕਿ ਤੁਸੀਂ ਸਬਤ ਦੇ ਦਿਨ ਨੂੰ ਅਪਵਿੱਤਰ ਕਰਦੇ ਹੋ?
ואריבה את חרי יהודה ואמרה להם מה הדבר הרע הזה אשר אתם עשים ומחללים את יום השבת
18 ੧੮ ਕੀ ਤੁਹਾਡੇ ਪੁਰਖਿਆਂ ਨੇ ਇਸੇ ਤਰ੍ਹਾਂ ਨਹੀਂ ਕੀਤਾ? ਕੀ ਇਸੇ ਕਾਰਨ ਸਾਡੇ ਪਰਮੇਸ਼ੁਰ ਨੇ ਸਾਡੇ ਉੱਤੇ ਅਤੇ ਇਸ ਸ਼ਹਿਰ ਉੱਤੇ ਇਹ ਸਾਰੀ ਬਿਪਤਾ ਨਹੀਂ ਲਿਆਂਦੀ? ਫੇਰ ਵੀ ਤੁਸੀਂ ਸਬਤ ਦੇ ਦਿਨ ਨੂੰ ਅਪਵਿੱਤਰ ਕਰਕੇ ਇਸਰਾਏਲ ਉੱਤੇ ਪਰਮੇਸ਼ੁਰ ਦੇ ਕ੍ਰੋਧ ਨੂੰ ਹੋਰ ਭੜਕਾਉਂਦੇ ਹੋ!”
הלוא כה עשו אבתיכם--ויבא אלהינו עלינו את כל הרעה הזאת ועל העיר הזאת ואתם מוסיפים חרון על ישראל לחלל את השבת
19 ੧੯ ਇਸ ਲਈ ਸਬਤ ਦੇ ਦਿਨ ਤੋਂ ਪਹਿਲਾ ਜਦ ਹਨ੍ਹੇਰਾ ਹੋਣ ਲੱਗਿਆ ਤਾਂ ਮੈਂ ਹੁਕਮ ਦਿੱਤਾ ਕਿ ਯਰੂਸ਼ਲਮ ਦੇ ਫਾਟਕ ਬੰਦ ਕੀਤੇ ਜਾਣ ਅਤੇ ਉਨ੍ਹਾਂ ਨੂੰ ਇਹ ਹੁਕਮ ਵੀ ਦਿੱਤਾ ਕਿ ਜਦ ਤੱਕ ਸਬਤ ਦਾ ਦਿਨ ਪੂਰਾ ਨਾ ਹੋ ਜਾਵੇ, ਫਾਟਕ ਨਾ ਖੋਲ੍ਹੇ ਜਾਣ ਅਤੇ ਮੈਂ ਆਪਣੇ ਜੁਆਨਾਂ ਵਿੱਚੋਂ ਕੁਝ ਨੂੰ ਫਾਟਕਾਂ ਉੱਤੇ ਖੜ੍ਹਾ ਕੀਤਾ ਤਾਂ ਜੋ ਸਬਤ ਦੇ ਦਿਨ ਕੋਈ ਅੰਦਰ ਨਾ ਆਵੇ।
ויהי כאשר צללו שערי ירושלם לפני השבת ואמרה ויסגרו הדלתות ואמרה אשר לא יפתחום עד אחר השבת ומנערי העמדתי על השערים--לא יבוא משא ביום השבת
20 ੨੦ ਸੋ ਵਪਾਰੀ ਅਤੇ ਨਾਨਾ ਪ੍ਰਕਾਰ ਦਾ ਸੌਦਾ ਵੇਚਣ ਵਾਲੇ ਯਰੂਸ਼ਲਮ ਦੇ ਬਾਹਰ ਇੱਕ ਦੋ ਵਾਰ ਠਹਿਰੇ।
וילינו הרכלים ומכרי כל ממכר מחוץ לירושלם--פעם ושתים
21 ੨੧ ਤਦ ਮੈਂ ਉਨ੍ਹਾਂ ਨੂੰ ਚਿਤਾਉਣੀ ਦਿੱਤੀ ਅਤੇ ਕਿਹਾ, “ਤੁਸੀਂ ਸ਼ਹਿਰਪਨਾਹ ਦੇ ਨੇੜੇ ਕਿਉਂ ਠਹਿਰਦੇ ਹੋ? ਜੇ ਤੁਸੀਂ ਫਿਰ ਅਜਿਹਾ ਕਰੋਗੇ ਤਾਂ ਮੈਂ ਤੁਹਾਡੇ ਉੱਤੇ ਹੱਥ ਪਾਵਾਂਗਾ!” ਉਸ ਸਮੇਂ ਤੋਂ ਉਹ ਫਿਰ ਸਬਤ ਦੇ ਦਿਨ ਨਹੀਂ ਆਏ।
ואעידה בהם ואמרה אליהם מדוע אתם לנים נגד החומה--אם תשנו יד אשלח בכם מן העת ההיא לא באו בשבת
22 ੨੨ ਮੈਂ ਲੇਵੀਆਂ ਨੂੰ ਹੁਕਮ ਦਿੱਤਾ ਕਿ ਤੁਸੀਂ ਆਪਣੇ ਆਪ ਨੂੰ ਸ਼ੁੱਧ ਕਰੋ ਅਤੇ ਸਬਤ ਦੇ ਦਿਨ ਦੀ ਪਵਿੱਤਰਤਾਈ ਲਈ ਫਾਟਕਾਂ ਦੀ ਰਾਖੀ ਲਈ ਜਾਓ। ਹੇ ਮੇਰੇ ਪਰਮੇਸ਼ੁਰ, ਮੈਨੂੰ ਇਸ ਲਈ ਵੀ ਯਾਦ ਰੱਖ ਅਤੇ ਆਪਣੀ ਵੱਡੀ ਦਯਾ ਦੇ ਅਨੁਸਾਰ ਮੇਰੇ ਉੱਤੇ ਤਰਸ ਖਾ।
ואמרה ללוים אשר יהיו מטהרים ובאים שמרים השערים--לקדש את יום השבת גם זאת זכרה לי אלהי וחוסה עלי כרב חסדך
23 ੨੩ ਫਿਰ ਉਨ੍ਹਾਂ ਦਿਨਾਂ ਵਿੱਚ ਮੈਂ ਅਜਿਹੇ ਯਹੂਦੀ ਮਨੁੱਖਾਂ ਨੂੰ ਵੇਖਿਆ ਜਿਨ੍ਹਾਂ ਨੇ ਅਸ਼ਦੋਦੀ, ਅੰਮੋਨੀ ਅਤੇ ਮੋਆਬੀ ਇਸਤਰੀਆਂ ਨਾਲ ਵਿਆਹ ਕਰ ਲਿਆ ਸੀ।
גם בימים ההם ראיתי את היהודים השיבו נשים אשדודיות (אשדדיות) עמוניות (עמניות) מואביות
24 ੨੪ ਉਨ੍ਹਾਂ ਦੇ ਬੱਚੇ ਅੱਧੀ ਅਸ਼ਦੋਦੀ ਬੋਲਦੇ ਸਨ ਜਾਂ ਦੂਜੇ ਲੋਕਾਂ ਦੀ ਭਾਸ਼ਾ ਬੋਲਦੇ ਸਨ, ਪਰ ਉਹ ਯਹੂਦੀ ਭਾਸ਼ਾ ਨਹੀਂ ਬੋਲ ਸਕਦੇ ਸਨ।
ובניהם חצי מדבר אשדודית ואינם מכירים לדבר יהודית--וכלשון עם ועם
25 ੨੫ ਤਦ ਮੈਂ ਉਨ੍ਹਾਂ ਨੂੰ ਝਿੜਕਿਆ ਅਤੇ ਫਿਟਕਾਰਿਆ ਅਤੇ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰਿਆ ਅਤੇ ਉਨ੍ਹਾਂ ਦੇ ਵਾਲ਼ ਪੁੱਟਵਾਏ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੀ ਸਹੁੰ ਖੁਆਈ, “ਤੁਸੀਂ ਆਪਣੀਆਂ ਧੀਆਂ ਦਾ ਵਿਆਹ ਉਨ੍ਹਾਂ ਦੇ ਪੁੱਤਰਾਂ ਨਾਲ ਨਹੀਂ ਕਰੋਗੇ ਅਤੇ ਨਾ ਹੀ ਆਪਣਾ ਜਾਂ ਆਪਣੇ ਪੁੱਤਰਾਂ ਦਾ ਵਿਆਹ ਉਨ੍ਹਾਂ ਦੀਆਂ ਧੀਆਂ ਨਾਲ ਕਰੋਗੇ।
ואריב עמם ואקללם ואכה מהם אנשים ואמרטם ואשביעם באלהים אם תתנו בנתיכם לבניהם ואם תשאו מבנתיהם לבניכם ולכם
26 ੨੬ ਕੀ ਇਸਰਾਏਲ ਦੇ ਰਾਜਾ ਸੁਲੇਮਾਨ ਨੇ ਇਨ੍ਹਾਂ ਹੀ ਗੱਲਾਂ ਦੇ ਕਾਰਨ ਪਾਪ ਨਹੀਂ ਕੀਤਾ? ਭਾਵੇਂ ਬਹੁਤੀਆਂ ਕੌਮਾਂ ਵਿੱਚ ਉਸ ਦੇ ਵਰਗਾ ਕੋਈ ਰਾਜਾ ਨਹੀਂ ਸੀ ਅਤੇ ਉਹ ਆਪਣੇ ਪਰਮੇਸ਼ੁਰ ਦਾ ਪਿਆਰਾ ਸੀ ਅਤੇ ਪਰਮੇਸ਼ੁਰ ਨੇ ਉਸ ਨੂੰ ਸਾਰੇ ਇਸਰਾਏਲ ਉੱਤੇ ਰਾਜਾ ਬਣਾਇਆ ਤਾਂ ਵੀ ਗੈਰ-ਕੌਮੀ ਇਸਤਰੀਆਂ ਨੇ ਉਸ ਕੋਲੋਂ ਪਾਪ ਕਰਵਾਇਆ।
הלוא על אלה חטא שלמה מלך ישראל ובגוים הרבים לא היה מלך כמהו ואהוב לאלהיו היה ויתנהו אלהים מלך על כל ישראל גם אותו החטיאו הנשים הנכריות
27 ੨੭ ਕੀ ਅਸੀਂ ਤੁਹਾਡੀ ਸੁਣ ਕੇ ਐਨੀ ਵੱਡੀ ਬੁਰਿਆਈ ਕਰੀਏ ਕਿ ਗੈਰ-ਕੌਮੀ ਇਸਤਰੀਆਂ ਨਾਲ ਵਿਆਹ ਕਰਕੇ ਆਪਣੇ ਪਰਮੇਸ਼ੁਰ ਦੇ ਵਿਰੁੱਧ ਧੋਖਾ ਕਰੀਏ?”
ולכם הנשמע לעשת את כל הרעה הגדולה הזאת--למעל באלהינו להשיב נשים נכריות
28 ੨੮ ਅਲਯਾਸ਼ੀਬ ਪ੍ਰਧਾਨ ਜਾਜਕ ਦੇ ਪੁੱਤਰ ਯੋਯਾਦਾ ਦਾ ਇੱਕ ਪੁੱਤਰ ਹੋਰੋਨੀ ਸਨਬੱਲਟ ਦਾ ਜਵਾਈ ਸੀ, ਇਸ ਲਈ ਮੈਂ ਉਸ ਨੂੰ ਆਪਣੇ ਕੋਲੋਂ ਭਜਾ ਦਿੱਤਾ।
ומבני יוידע בן אלישיב הכהן הגדול חתן לסנבלט החרני ואבריחהו מעלי
29 ੨੯ ਹੇ ਮੇਰੇ ਪਰਮੇਸ਼ੁਰ, ਉਨ੍ਹਾਂ ਨੂੰ ਯਾਦ ਰੱਖ ਕਿਉਂਕਿ ਉਨ੍ਹਾਂ ਨੇ ਜਾਜਕਾਈ ਨੂੰ ਅਤੇ ਜਾਜਕਾਂ ਅਤੇ ਲੇਵੀਆਂ ਦੇ ਨੇਮ ਨੂੰ ਅਸ਼ੁੱਧ ਕੀਤਾ ਹੈ।
זכרה להם אלהי על גאלי הכהנה וברית הכהנה והלוים
30 ੩੦ ਇਸ ਤਰ੍ਹਾਂ ਮੈਂ ਉਨ੍ਹਾਂ ਨੂੰ ਸਾਰੀਆਂ ਗੈਰ-ਕੌਮਾਂ ਵਿੱਚੋਂ ਸ਼ੁੱਧ ਕੀਤਾ ਅਤੇ ਹਰ ਇੱਕ ਜਾਜਕ ਅਤੇ ਲੇਵੀ ਲਈ ਉਸ ਦੇ ਕੰਮ ਅਨੁਸਾਰ ਜ਼ਿੰਮੇਵਾਰੀਆਂ ਦਿੱਤੀਆਂ।
וטהרתים מכל נכר ואעמידה משמרות לכהנים וללוים איש במלאכתו
31 ੩੧ ਫਿਰ ਮੈਂ ਲੱਕੜੀ ਦੀਆਂ ਭੇਟਾਂ ਲਿਆਉਣ ਲਈ ਅਤੇ ਪਹਿਲਾ ਫਲ ਦੇਣ ਲਈ ਸਮਾਂ ਠਹਿਰਾ ਦਿੱਤਾ। ਹੇ ਮੇਰੇ ਪਰਮੇਸ਼ੁਰ, ਭਲਿਆਈ ਲਈ ਮੈਨੂੰ ਯਾਦ ਰੱਖ!
ולקרבן העצים בעתים מזמנות ולבכורים זכרה לי אלהי לטובה

< ਨਹਮਯਾਹ 13 >