< ਗਿਣਤੀ 10 >

1 ਯਹੋਵਾਹ ਨੇ ਮੂਸਾ ਨੂੰ ਆਖਿਆ,
וידבר יהוה אל משה לאמר
2 ਆਪਣੇ ਲਈ ਚਾਂਦੀ ਦੀਆਂ ਦੋ ਤੁਰ੍ਹੀਆਂ ਬਣਾ। ਉਨ੍ਹਾਂ ਨੂੰ ਘੜ੍ਹ ਕੇ ਬਣਾ ਤਾਂ ਜੋ ਉਹ ਤੇਰੇ ਲਈ ਮੰਡਲੀ ਨੂੰ ਸੱਦਣ ਲਈ ਅਤੇ ਡੇਰਿਆਂ ਦੇ ਕੂਚ ਕਰਨ ਲਈ ਹੋਣ।
עשה לך שתי חצוצרת כסף--מקשה תעשה אתם והיו לך למקרא העדה ולמסע את המחנות
3 ਜਦ ਉਹ ਉਨ੍ਹਾਂ ਨੂੰ ਫੂਕਣ ਤਾਂ ਸਾਰੀ ਮੰਡਲੀ ਤੇਰੇ ਕੋਲ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਇਕੱਠੀ ਹੋ ਜਾਵੇ।
ותקעו בהן--ונועדו אליך כל העדה אל פתח אהל מועד
4 ਜੇਕਰ ਇੱਕੋ ਹੀ ਫੂਕਣ ਤਾਂ ਪ੍ਰਧਾਨ, ਜਿਹੜੇ ਇਸਰਾਏਲ ਵਿੱਚ ਹਜ਼ਾਰਾਂ ਦੇ ਮੁਖੀਏ ਹਨ, ਤੇਰੇ ਕੋਲ ਇਕੱਠੇ ਹੋ ਜਾਣ।
ואם באחת יתקעו--ונועדו אליך הנשיאים ראשי אלפי ישראל
5 ਜਦ ਤੁਸੀਂ ਸਾਹ ਖਿੱਚ ਕੇ ਫੂਕ ਮਾਰੋ ਤਾਂ ਪੂਰਬ ਦਿਸ਼ਾ ਵੱਲ ਦੇ ਡੇਰੇ ਕੂਚ ਕਰਨ।
ותקעתם תרועה--ונסעו המחנות החנים קדמה
6 ਜਦ ਤੁਸੀਂ ਸਾਹ ਖਿੱਚ ਕੇ ਦੂਜੀ ਵਾਰ ਫੂਕ ਮਾਰੋ ਤਾਂ ਦੱਖਣ ਦਿਸ਼ਾ ਵੱਲ ਦੇ ਡੇਰੇ ਕੂਚ ਕਰਨ। ਇਸ ਤਰ੍ਹਾਂ ਦੇ ਕੂਚ ਕਰਨ ਲਈ ਉਹ ਸਾਹ ਖਿੱਚ ਕੇ ਫੂਕਣ।
ותקעתם תרועה שנית--ונסעו המחנות החנים תימנה תרועה יתקעו למסעיהם
7 ਜਦ ਸਭਾ ਇਕੱਠੀ ਕਰਨੀ ਹੋਵੇ ਤਾਂ ਤੁਸੀਂ ਤੁਰ੍ਹੀ ਫੂਕੋ ਪਰ ਸਾਹ ਖਿੱਚ ਕੇ ਨਾ ਫੂਕੋ।
ובהקהיל את הקהל--תתקעו ולא תריעו
8 ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ ਉਹ ਤੁਰ੍ਹੀਆਂ ਫੂਕਣ ਅਤੇ ਉਹ ਤੁਹਾਡੇ ਲਈ ਸਦਾ ਤੱਕ ਤੁਹਾਡੀ ਪੀੜ੍ਹੀਓਂ ਪੀੜ੍ਹੀ ਲਈ ਇੱਕ ਬਿਧੀ ਹੋਵੇ।
ובני אהרן הכהנים יתקעו בחצצרות והיו לכם לחקת עולם לדרתיכם
9 ਜਦ ਤੁਸੀਂ ਆਪਣੇ ਦੇਸ ਵਿੱਚ ਆਪਣੇ ਵੈਰੀਆਂ ਦੇ ਵਿਰੁੱਧ, ਜਿਹੜੇ ਤੁਹਾਨੂੰ ਸਤਾਉਂਦੇ ਹਨ ਯੁੱਧ ਕਰਨ ਲਈ ਜਾਓ ਤਾਂ ਤੁਸੀਂ ਤੁਰ੍ਹੀਆਂ ਨੂੰ ਸਾਹ ਖਿੱਚ ਕੇ ਫੂਕੋ, ਫੇਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਯਾਦ ਕੀਤੇ ਜਾਓਗੇ ਅਤੇ ਤੁਸੀਂ ਆਪਣੇ ਵੈਰੀਆਂ ਤੋਂ ਬਚਾਏ ਜਾਓਗੇ।
וכי תבאו מלחמה בארצכם על הצר הצרר אתכם--והרעתם בחצצרת ונזכרתם לפני יהוה אלהיכם ונושעתם מאיביכם
10 ੧੦ ਆਪਣੇ ਅਨੰਦ ਦੇ ਦਿਨ, ਆਪਣੇ ਠਹਿਰਾਏ ਹੋਏ ਪਰਬਾਂ ਅਤੇ ਆਪਣੇ ਮਹੀਨਿਆਂ ਦੇ ਅਰੰਭ ਵਿੱਚ ਆਪਣੇ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਬਲੀਆਂ ਉੱਤੇ ਤੁਰ੍ਹੀਆਂ ਨੂੰ ਫੂਕੋ ਅਤੇ ਉਹ ਤੁਹਾਡੇ ਲਈ ਤੁਹਾਡੇ ਪਰਮੇਸ਼ੁਰ ਅੱਗੇ ਇੱਕ ਯਾਦਗਾਰੀ ਠਹਿਰਨ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
וביום שמחתכם ובמועדיכם ובראשי חדשיכם--ותקעתם בחצצרת על עלתיכם ועל זבחי שלמיכם והיו לכם לזכרון לפני אלהיכם אני יהוה אלהיכם
11 ੧੧ ਫੇਰ ਅਜਿਹਾ ਹੋਇਆ ਕਿ ਦੂਜੇ ਸਾਲ ਦੇ ਦੂਜੇ ਮਹੀਨੇ ਦੇ ਵੀਹਵੇਂ ਦਿਨ ਉਹ ਬੱਦਲ ਸਾਖੀ ਦੇ ਡੇਰੇ ਦੇ ਉੱਤੋਂ ਚੁੱਕਿਆ ਗਿਆ।
ויהי בשנה השנית בחדש השני--בעשרים בחדש נעלה הענן מעל משכן העדת
12 ੧੨ ਤਾਂ ਇਸਰਾਏਲੀਆਂ ਨੇ ਸੀਨਈ ਦੀ ਉਜਾੜ ਤੋਂ ਆਪਣੇ ਸਫ਼ਰ ਲਈ ਕੂਚ ਕੀਤਾ ਅਤੇ ਬੱਦਲ ਪਾਰਾਨ ਨਾਮਕ ਉਜਾੜ ਵਿੱਚ ਠਹਿਰ ਗਿਆ।
ויסעו בני ישראל למסעיהם ממדבר סיני וישכן הענן במדבר פארן
13 ੧੩ ਸੋ ਉਨ੍ਹਾਂ ਨੇ ਯਹੋਵਾਹ ਦੇ ਹੁਕਮ ਨਾਲ ਜਿਹੜਾ ਮੂਸਾ ਦੇ ਰਾਹੀਂ ਆਇਆ ਸੀ, ਪਹਿਲਾਂ ਕੂਚ ਕੀਤਾ।
ויסעו בראשנה על פי יהוה ביד משה
14 ੧੪ ਅਤੇ ਸਭ ਤੋਂ ਪਹਿਲਾਂ ਯਹੂਦਾਹ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ, ਉਹ ਦਲ ਬਣਾ ਕੇ ਚੱਲੇ, ਅਤੇ ਉਸ ਦਾ ਸੈਨਾਪਤੀ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਸੀ।
ויסע דגל מחנה בני יהודה בראשנה--לצבאתם ועל צבאו--נחשון בן עמינדב
15 ੧੫ ਯਿੱਸਾਕਾਰ ਦੇ ਗੋਤ ਦਾ ਸੈਨਾਪਤੀ ਸੂਆਰ ਦਾ ਪੁੱਤਰ ਨਥਨਿਏਲ ਸੀ।
ועל צבא--מטה בני יששכר נתנאל בן צוער
16 ੧੬ ਅਤੇ ਜ਼ਬੂਲੁਨ ਦੇ ਗੋਤ ਦਾ ਸੈਨਾਪਤੀ ਹੇਲੋਨ ਦਾ ਪੁੱਤਰ ਅਲੀਆਬ ਸੀ।
ועל צבא--מטה בני זבולן אליאב בן חלן
17 ੧੭ ਫੇਰ ਡੇਰਾ ਉਤਾਰਿਆ ਗਿਆ ਅਤੇ ਗੇਰਸ਼ੋਨੀਆਂ ਅਤੇ ਮਰਾਰੀਆਂ ਨੇ ਜੋ ਡੇਰੇ ਨੂੰ ਚੁੱਕਦੇ ਸਨ, ਕੂਚ ਕੀਤਾ।
והורד המשכן ונסעו בני גרשון ובני מררי נשאי המשכן
18 ੧੮ ਫੇਰ ਰਊਬੇਨ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ ਉਹ ਦਲ ਬਣਾ ਕੇ ਚੱਲੇ ਅਤੇ ਉਨ੍ਹਾਂ ਦਾ ਸੈਨਾਪਤੀ ਸ਼ਦੇਊਰ ਦਾ ਪੁੱਤਰ ਅਲੀਸੂਰ ਸੀ।
ונסע דגל מחנה ראובן--לצבאתם ועל צבאו--אליצור בן שדיאור
19 ੧੯ ਸ਼ਿਮਓਨ ਦੇ ਗੋਤ ਦਾ ਸੈਨਾਪਤੀ ਸੂਰੀਸ਼ਦਾਈ ਦਾ ਪੁੱਤਰ ਸ਼ਲੁਮੀਏਲ ਸੀ।
ועל צבא--מטה בני שמעון שלמיאל בן צורישדי
20 ੨੦ ਅਤੇ ਗਾਦ ਦੇ ਗੋਤ ਦਾ ਸੈਨਾਪਤੀ ਦਊਏਲ ਦਾ ਪੁੱਤਰ ਅਲਯਾਸਾਫ਼ ਸੀ।
ועל צבא מטה בני גד אליסף בן דעואל
21 ੨੧ ਫੇਰ ਕਹਾਥੀਆਂ ਨੇ ਡੇਰੇ ਨੂੰ ਚੁੱਕ ਕੇ ਕੂਚ ਕੀਤਾ ਅਤੇ ਦੂਜਿਆਂ ਨੇ ਉਨ੍ਹਾਂ ਦੇ ਆਉਣ ਤੱਕ ਡੇਰੇ ਨੂੰ ਖੜ੍ਹਾ ਕਰ ਲਿਆ।
ונסעו הקהתים נשאי המקדש והקימו את המשכן עד באם
22 ੨੨ ਫੇਰ ਇਫ਼ਰਾਈਮੀਆਂ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ, ਉਹ ਦਲ ਬਣਾ ਕੇ ਚੱਲੇ ਅਤੇ ਉਨ੍ਹਾਂ ਦਾ ਸੈਨਾਪਤੀ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ ਸੀ।
ונסע דגל מחנה בני אפרים--לצבאתם ועל צבאו--אלישמע בן עמיהוד
23 ੨੩ ਮਨੱਸ਼ਹ ਦੇ ਗੋਤ ਦਾ ਸੈਨਾਪਤੀ ਪਦਾਹਸੂਰ ਦਾ ਪੁੱਤਰ ਗਮਲੀਏਲ ਸੀ।
ועל צבא--מטה בני מנשה גמליאל בן פדהצור
24 ੨੪ ਬਿਨਯਾਮੀਨ ਦੇ ਗੋਤ ਦਾ ਸੈਨਾਪਤੀ ਗਿਦਓਨੀ ਦਾ ਪੁੱਤਰ ਅਬੀਦਾਨ ਸੀ।
ועל צבא--מטה בני בנימן אבידן בן גדעוני
25 ੨੫ ਫੇਰ ਦਾਨ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ ਜਿਹੜਾ ਸਾਰੇ ਡੇਰਿਆਂ ਤੋਂ ਪਿੱਛੇ ਸੀ, ਉਹ ਦਲ ਬਣਾ ਕੇ ਚੱਲੇ ਅਤੇ ਉਨ੍ਹਾਂ ਦਾ ਸੈਨਾਪਤੀ ਅੰਮੀਸ਼ੱਦਾਈ ਦਾ ਪੁੱਤਰ ਅਹੀਅਜ਼ਰ ਸੀ।
ונסע דגל מחנה בני דן--מאסף לכל המחנת לצבאתם ועל צבאו--אחיעזר בן עמישדי
26 ੨੬ ਅਤੇ ਆਸ਼ੇਰ ਦੇ ਗੋਤ ਦਾ ਸੈਨਾਪਤੀ ਆਕਰਾਨ ਦਾ ਪੁੱਤਰ ਪਗੀਏਲ ਸੀ।
ועל צבא--מטה בני אשר פגעיאל בן עכרן
27 ੨੭ ਅਤੇ ਨਫ਼ਤਾਲੀ ਦੇ ਗੋਤ ਦਾ ਸੈਨਾਪਤੀ ਏਨਾਨ ਦਾ ਪੁੱਤਰ ਅਹੀਰਾ ਸੀ।
ועל צבא--מטה בני נפתלי אחירע בן עינן
28 ੨੮ ਇਹ ਇਸਰਾਏਲੀ ਇਸੇ ਤਰ੍ਹਾਂ ਹੀ ਆਪਣੇ-ਆਪਣੇ ਦਲਾਂ ਦੇ ਅਨੁਸਾਰ ਕੂਚ ਕਰਦੇ ਸਨ ਅਤੇ ਅੱਗੇ ਵਧਿਆ ਕਰਦੇ ਸਨ।
אלה מסעי בני ישראל לצבאתם ויסעו
29 ੨੯ ਮੂਸਾ ਨੇ ਆਪਣੇ ਸਹੁਰੇ ਰਊਏਲ ਮਿਦਯਾਨੀ ਦੇ ਪੁੱਤਰ ਹੋਬਾਬ ਨੂੰ ਆਖਿਆ ਕਿ ਅਸੀਂ ਉਸ ਥਾਂ ਨੂੰ ਜਿਹੜਾ ਯਹੋਵਾਹ ਨੇ ਸਾਨੂੰ ਦੇਣ ਨੂੰ ਆਖਿਆ ਹੈ ਕੂਚ ਕਰ ਰਹੇ ਹਾਂ। ਤੂੰ ਸਾਡੇ ਨਾਲ ਚੱਲ ਅਤੇ ਅਸੀਂ ਤੇਰੇ ਨਾਲ ਭਲਿਆਈ ਕਰਾਂਗੇ ਕਿਉਂ ਜੋ ਯਹੋਵਾਹ ਨੇ ਇਸਰਾਏਲ ਲਈ ਭਲਿਆਈ ਕਰਨ ਦੀ ਗੱਲ ਕੀਤੀ ਹੈ।
ויאמר משה לחבב בן רעואל המדיני חתן משה נסעים אנחנו אל המקום אשר אמר יהוה אתו אתן לכם לכה אתנו והטבנו לך כי יהוה דבר טוב על ישראל
30 ੩੦ ਉਸ ਨੇ ਆਖਿਆ, ਮੈਂ ਨਹੀਂ ਜਾਂਵਾਂਗਾ ਸਗੋਂ ਮੈਂ ਆਪਣੇ ਦੇਸ ਅਤੇ ਆਪਣੇ ਰਿਸ਼ਤੇਦਾਰਾਂ ਵਿੱਚ ਜਾਂਵਾਂਗਾ।
ויאמר אליו לא אלך כי אם אל ארצי ואל מולדתי אלך
31 ੩੧ ਤਾਂ ਮੂਸਾ ਨੇ ਆਖਿਆ, ਸਾਨੂੰ ਨਾ ਛੱਡ ਕਿਉਂ ਜੋ ਤੂੰ ਜਾਣਦਾ ਹੈਂ ਕਿ ਅਸੀਂ ਉਜਾੜ ਵਿੱਚ ਕਿਵੇਂ ਡੇਰੇ ਲਾਈਏ ਅਤੇ ਤੂੰ ਸਾਡੇ ਲਈ ਅੱਖਾਂ ਦਾ ਕੰਮ ਦੇਵੇਂਗਾ।
ויאמר אל נא תעזב אתנו כי על כן ידעת חנתנו במדבר והיית לנו לעינים
32 ੩੨ ਅਤੇ ਅਜਿਹਾ ਹੋਵੇਗਾ ਕਿ ਜੇਕਰ ਤੂੰ ਸਾਡੇ ਨਾਲ ਚੱਲੇ ਤਾਂ ਜਿਹੜੀ ਭਲਿਆਈ ਯਹੋਵਾਹ ਸਾਡੇ ਨਾਲ ਕਰੇਗਾ ਉਹੀ ਭਲਿਆਈ ਅਸੀਂ ਵੀ ਤੇਰੇ ਨਾਲ ਕਰਾਂਗੇ।
והיה כי תלך עמנו והיה הטוב ההוא אשר ייטיב יהוה עמנו--והטבנו לך
33 ੩੩ ਫੇਰ ਇਸਰਾਏਲੀਆਂ ਨੇ ਯਹੋਵਾਹ ਦੇ ਪਰਬਤ ਤੋਂ ਤਿੰਨ ਦਿਨਾਂ ਦਾ ਸਫ਼ਰ ਕੀਤਾ ਅਤੇ ਉਨ੍ਹਾਂ ਲਈ ਵਿਸ਼ਰਾਮ ਦੀ ਥਾਂ ਲੱਭਣ ਲਈ ਯਹੋਵਾਹ ਦੇ ਨੇਮ ਦੇ ਸੰਦੂਕ ਨੇ ਵੀ ਉਨ੍ਹਾਂ ਦੇ ਅੱਗੇ-ਅੱਗੇ ਤਿੰਨ ਦਿਨਾਂ ਦਾ ਸਫ਼ਰ ਕੀਤਾ।
ויסעו מהר יהוה דרך שלשת ימים וארון ברית יהוה נסע לפניהם דרך שלשת ימים לתור להם מנוחה
34 ੩੪ ਜਦ ਉਹ ਡੇਰੇ ਤੋਂ ਕੂਚ ਕਰਦੇ ਸਨ ਤਾਂ ਦਿਨ ਦੇ ਵੇਲੇ ਯਹੋਵਾਹ ਦਾ ਬੱਦਲ ਉਨ੍ਹਾਂ ਦੇ ਉੱਤੇ ਹੁੰਦਾ ਸੀ।
וענן יהוה עליהם יומם בנסעם מן המחנה ]
35 ੩੫ ਇਸ ਤਰ੍ਹਾਂ ਹੁੰਦਾ ਸੀ, ਕਿ ਜਦ ਸੰਦੂਕ ਦਾ ਕੂਚ ਹੁੰਦਾ ਸੀ ਤਾਂ ਮੂਸਾ ਆਖਦਾ ਸੀ “ਹੇ ਯਹੋਵਾਹ, ਉੱਠ ਅਤੇ ਤੇਰੇ ਵੈਰੀ ਖਿੱਲਰ ਜਾਣ ਅਤੇ ਤੇਰੇ ਤੋਂ ਘਿਣ ਕਰਨ ਵਾਲੇ ਤੇਰੇ ਅੱਗੋਂ ਭੱਜ ਜਾਣ।”
ויהי בנסע הארן ויאמר משה קומה יהוה ויפצו איביך וינסו משנאיך מפניך
36 ੩੬ ਅਤੇ ਜਦ ਸੰਦੂਕ ਠਹਿਰਦਾ ਸੀ ਤਾਂ ਮੂਸਾ ਕਹਿੰਦਾ ਹੁੰਦਾ ਸੀ, “ਹੇ ਯਹੋਵਾਹ, ਇਸਰਾਏਲ ਦੇ ਲੱਖਾਂ ਹਜ਼ਾਰਾਂ ਵਿੱਚ ਮੁੜ ਆ।”
ובנחה יאמר שובה יהוה רבבות אלפי ישראל ]

< ਗਿਣਤੀ 10 >