< ਗਿਣਤੀ 20 >

1 ਇਸਰਾਏਲੀਆਂ ਦੀ ਸਾਰੀ ਮੰਡਲੀ ਪਹਿਲੇ ਮਹੀਨੇ ਵਿੱਚ ਸੀਨ ਦੀ ਉਜਾੜ ਵਿੱਚ ਆਈ ਅਤੇ ਪਰਜਾ ਕਾਦੇਸ਼ ਵਿੱਚ ਰਹਿਣ ਲੱਗੀ ਅਤੇ ਉੱਥੇ ਮਿਰਯਮ ਮਰ ਗਈ ਅਤੇ ਉੱਥੇ ਦੱਬ ਦਿੱਤੀ ਗਈ।
ויבאו בני ישראל כל העדה מדבר צן בחדש הראשון וישב העם בקדש ותמת שם מרים ותקבר שם
2 ਉੱਥੇ ਮੰਡਲੀ ਲਈ ਪਾਣੀ ਨਹੀਂ ਸੀ ਇਸ ਕਾਰਨ ਉਹ ਮੂਸਾ ਅਤੇ ਹਾਰੂਨ ਦੇ ਵਿਰੁੱਧ ਇਕੱਠੀ ਹੋਈ।
ולא היה מים לעדה ויקהלו על משה ועל אהרן
3 ਅਤੇ ਪਰਜਾ ਮੂਸਾ ਨਾਲ ਝਗੜਨ ਲੱਗੀ ਅਤੇ ਉਨ੍ਹਾਂ ਨੇ ਆਖਿਆ, ਭਲਾ ਹੁੰਦਾ ਜੇ ਅਸੀਂ ਵੀ ਮਰ ਜਾਂਦੇ ਜਦੋਂ ਸਾਡੇ ਭਰਾ ਯਹੋਵਾਹ ਅੱਗੇ ਮਰ ਗਏ ਸਨ!
וירב העם עם משה ויאמרו לאמר ולו גוענו בגוע אחינו לפני יהוה
4 ਤੁਸੀਂ ਯਹੋਵਾਹ ਦੀ ਸਭਾ ਨੂੰ ਕਿਉਂ ਇਸ ਉਜਾੜ ਵਿੱਚ ਲੈ ਕੇ ਆਏ ਹੋ, ਕਿ ਅਸੀਂ ਅਤੇ ਸਾਡੇ ਪਸ਼ੂ ਇੱਥੇ ਮਰ ਜਾਈਏ?
ולמה הבאתם את קהל יהוה אל המדבר הזה למות שם אנחנו ובעירנו
5 ਤੁਸੀਂ ਕਿਉਂ ਸਾਨੂੰ ਮਿਸਰ ਤੋਂ ਕੱਢ ਕੇ ਲਿਆਏ? ਤੁਸੀਂ ਸਾਨੂੰ ਇਸ ਬੁਰੇ ਥਾਂ ਵਿੱਚ ਲਿਆਂਦਾ ਜਿੱਥੇ ਨਾ ਬੀਜ ਨਾ ਹੰਜ਼ੀਰ, ਨਾ ਦਾਖ ਦੀ ਵੇਲ, ਨਾ ਅਨਾਰ ਅਤੇ ਨਾ ਪੀਣ ਲਈ ਪਾਣੀ ਹੈ।
ולמה העליתנו ממצרים להביא אתנו אל המקום הרע הזה לא מקום זרע ותאנה וגפן ורמון ומים אין לשתות
6 ਤਾਂ ਮੂਸਾ ਅਤੇ ਹਾਰੂਨ, ਸਭਾ ਦੇ ਅੱਗੋਂ, ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਜਾ ਕੇ ਮੂੰਹ ਦੇ ਭਾਰ ਡਿੱਗੇ ਤਾਂ ਯਹੋਵਾਹ ਦਾ ਪਰਤਾਪ ਉਨ੍ਹਾਂ ਉੱਤੇ ਪਰਗਟ ਹੋਇਆ।
ויבא משה ואהרן מפני הקהל אל פתח אהל מועד ויפלו על פניהם וירא כבוד יהוה אליהם
7 ਯਹੋਵਾਹ ਨੇ ਮੂਸਾ ਨੂੰ ਆਖਿਆ,
וידבר יהוה אל משה לאמר
8 ਢਾਂਗਾ ਲੈ ਕੇ ਮੰਡਲੀ ਨੂੰ ਇਕੱਠਾ ਕਰ, ਤੂੰ ਅਤੇ ਤੇਰਾ ਭਰਾ ਹਾਰੂਨ, ਉਨ੍ਹਾਂ ਦੇ ਵੇਖਦਿਆਂ ਪੱਥਰੀਲੀ ਚੱਟਾਨ ਨੂੰ ਬੋਲੋ ਕਿ ਉਹ ਆਪਣਾ ਪਾਣੀ ਦੇਵੇ ਅਤੇ ਤੂੰ ਉਨ੍ਹਾਂ ਲਈ ਚੱਟਾਨ ਤੋਂ ਪਾਣੀ ਕੱਢੇਂਗਾ। ਇਸ ਤਰ੍ਹਾਂ ਤੂੰ ਇਸ ਮੰਡਲੀ ਨੂੰ ਅਤੇ ਉਨ੍ਹਾਂ ਦੇ ਪਸ਼ੂਆਂ ਨੂੰ ਪਾਣੀ ਪਿਲਾਵੇਂਗਾ।
קח את המטה והקהל את העדה אתה ואהרן אחיך ודברתם אל הסלע לעיניהם ונתן מימיו והוצאת להם מים מן הסלע והשקית את העדה ואת בעירם
9 ਉਪਰੰਤ ਮੂਸਾ ਨੇ ਯਹੋਵਾਹ ਦੇ ਅੱਗੋਂ ਢਾਂਗਾ ਲਿਆ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ।
ויקח משה את המטה מלפני יהוה כאשר צוהו
10 ੧੦ ਮੂਸਾ ਅਤੇ ਹਾਰੂਨ ਨੇ ਸਭਾ ਨੂੰ ਉਸ ਚੱਟਾਨ ਦੇ ਅੱਗੇ ਇਕੱਠਾ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਸੁਣੋ ਤੁਸੀਂ ਝਗੜਾ ਕਰਨ ਵਾਲਿਓ, ਕੀ ਅਸੀਂ ਤੁਹਾਡੇ ਲਈ ਇਸ ਚੱਟਾਨ ਤੋਂ ਪਾਣੀ ਕੱਢੀਏ?
ויקהלו משה ואהרן את הקהל--אל פני הסלע ויאמר להם שמעו נא המרים--המן הסלע הזה נוציא לכם מים
11 ੧੧ ਫੇਰ ਮੂਸਾ ਨੇ ਆਪਣਾ ਹੱਥ ਚੁੱਕ ਕੇ ਉਸ ਚੱਟਾਨ ਨੂੰ ਆਪਣੇ ਢਾਂਗੇ ਨਾਲ ਦੋ ਵਾਰ ਮਾਰਿਆ ਤਾਂ ਬਹੁਤ ਪਾਣੀ ਨਿੱਕਲ ਆਇਆ ਤਾਂ ਮੰਡਲੀ ਦੇ ਲੋਕ ਅਤੇ ਉਨ੍ਹਾਂ ਦੇ ਪਸ਼ੂਆਂ ਨੇ ਪੀਤਾ।
וירם משה את ידו ויך את הסלע במטהו--פעמים ויצאו מים רבים ותשת העדה ובעירם
12 ੧੨ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ, ਇਸ ਲਈ ਕਿ ਤੁਸੀਂ ਮੇਰਾ ਵਿਸ਼ਵਾਸ ਨਹੀਂ ਕੀਤਾ ਅਤੇ ਇਸਰਾਏਲੀਆਂ ਦੀਆਂ ਅੱਖਾਂ ਵਿੱਚ ਮੈਨੂੰ ਪਵਿੱਤਰ ਨਹੀਂ ਠਹਿਰਾਇਆ, ਹੁਣ ਤੁਸੀਂ ਇਸ ਸਭਾ ਨੂੰ ਉਸ ਧਰਤੀ ਵਿੱਚ ਜਿਹੜੀ ਮੈਂ ਉਨ੍ਹਾਂ ਨੂੰ ਦਿੱਤੀ, ਨਹੀਂ ਲੈ ਕੇ ਜਾ ਸਕੋਗੇ।
ויאמר יהוה אל משה ואל אהרן יען לא האמנתם בי להקדישני לעיני בני ישראל--לכן לא תביאו את הקהל הזה אל הארץ אשר נתתי להם
13 ੧੩ ਇਸ ਲਈ ਇਸ ਸਥਾਨ ਦਾ ਨਾਮ ਮਰੀਬਾਹ ਪਿਆ ਕਿਉਂ ਜੋ ਇਸਰਾਏਲੀਆਂ ਨੇ ਯਹੋਵਾਹ ਨਾਲ ਝਗੜਾ ਕੀਤਾ ਅਤੇ ਉਹ ਉਨ੍ਹਾਂ ਦੇ ਵਿੱਚ ਪਵਿੱਤਰ ਠਹਿਰਾਇਆ ਗਿਆ।
המה מי מריבה אשר רבו בני ישראל את יהוה ויקדש בם
14 ੧੪ ਫੇਰ ਮੂਸਾ ਨੇ ਕਾਦੇਸ਼ ਤੋਂ ਅਦੋਮ ਦੇ ਰਾਜੇ ਕੋਲ ਸੰਦੇਸ਼ਵਾਹਕ ਭੇਜ ਕੇ ਆਖਿਆ, ਇਸਰਾਏਲ ਤੁਹਾਡਾ ਭਰਾ ਆਖਦਾ ਹੈ ਕਿ ਤੁਸੀਂ ਉਹ ਸਾਰਾ ਕਸ਼ਟ ਜਾਣਦੇ ਹੋ, ਜੋ ਸਾਡੇ ਉੱਤੇ ਆਇਆ ਹੈ।
וישלח משה מלאכים מקדש אל מלך אדום כה אמר אחיך ישראל אתה ידעת את כל התלאה אשר מצאתנו
15 ੧੫ ਕਿਵੇਂ ਸਾਡੇ ਪਿਉ-ਦਾਦੇ ਮਿਸਰ ਨੂੰ ਗਏ ਅਤੇ ਅਸੀਂ ਮਿਸਰ ਵਿੱਚ ਬਹੁਤ ਦਿਨਾਂ ਤੱਕ ਰਹੇ ਅਤੇ ਫੇਰ ਮਿਸਰੀਆਂ ਨੇ ਸਾਡੇ ਨਾਲ ਅਤੇ ਸਾਡੇ ਪੁਰਖਿਆਂ ਨਾਲ ਬੁਰਾ ਵਿਵਹਾਰ ਕੀਤਾ।
וירדו אבתינו מצרימה ונשב במצרים ימים רבים וירעו לנו מצרים ולאבתינו
16 ੧੬ ਪਰ ਜਦੋਂ ਅਸੀਂ ਯਹੋਵਾਹ ਅੱਗੇ ਦੁਹਾਈ ਦਿੱਤੀ ਤਦ ਉਸ ਨੇ ਸਾਡੀ ਬੇਨਤੀ ਸੁਣੀ ਅਤੇ ਉਹ ਇੱਕ ਦੂਤ ਭੇਜ ਕੇ ਸਾਨੂੰ ਮਿਸਰ ਦੇਸ ਤੋਂ ਕੱਢ ਲਿਆਇਆ ਹੈ ਇਸ ਲਈ ਅਸੀਂ ਕਾਦੇਸ਼ ਸ਼ਹਿਰ ਵਿੱਚ ਹਾਂ, ਜਿਹੜਾ ਤੁਹਾਡੀ ਸਰਹੱਦ ਉੱਤੇ ਹੈ।
ונצעק אל יהוה וישמע קלנו וישלח מלאך ויצאנו ממצרים והנה אנחנו בקדש עיר קצה גבולך
17 ੧੭ ਸਾਨੂੰ ਆਪਣੇ ਦੇਸ ਦੇ ਵਿੱਚ ਦੀ ਲੰਘਣ ਦਿਓ ਅਤੇ ਅਸੀਂ ਖੇਤਾਂ ਜਾਂ ਅੰਗੂਰੀ ਬਾਗ਼ਾਂ ਦੇ ਵਿੱਚ ਦੀ ਹੋ ਕੇ ਨਾ ਲੰਘਾਂਗੇ ਅਤੇ ਅਸੀਂ ਖੂਹ ਦਾ ਪਾਣੀ ਨਹੀਂ ਪੀਵਾਂਗੇ, ਅਸੀਂ ਰਾਜੇ ਦੀ ਬਣਾਈ ਹੋਈ ਸੜਕ ਤੋਂ ਹੀ ਲੰਘ ਜਾਂਵਾਂਗੇ, ਅਸੀਂ ਸੱਜੇ ਜਾਂ ਖੱਬੇ ਨਹੀਂ ਮੁੜਾਂਗੇ, ਜਦ ਤੱਕ ਅਸੀਂ ਤੁਹਾਡੀਆਂ ਹੱਦਾਂ ਤੋਂ ਪਾਰ ਨਾ ਲੰਘ ਜਾਈਏ।
נעברה נא בארצך לא נעבר בשדה ובכרם ולא נשתה מי באר דרך המלך נלך לא נטה ימין ושמאול עד אשר נעבר גבלך
18 ੧੮ ਪਰ ਅਦੋਮ ਦੇ ਰਾਜੇ ਨੇ ਉਸ ਨੂੰ ਉੱਤਰ ਦਿੱਤਾ, ਤੁਸੀਂ ਮੇਰੇ ਦੇਸ ਵਿੱਚੋਂ ਨਹੀਂ ਲੰਘੋਗੇ ਨਹੀਂ ਤਾਂ ਮੈਂ ਤੁਹਾਡਾ ਤਲਵਾਰ ਨਾਲ ਸਾਹਮਣਾ ਕਰਾਂਗਾ।
ויאמר אליו אדום לא תעבר בי--פן בחרב אצא לקראתך
19 ੧੯ ਤਦ ਇਸਰਾਏਲੀਆਂ ਨੇ ਉਹਨਾਂ ਦੇ ਕੋਲ ਫੇਰ ਸੁਨੇਹਾ ਭੇਜਿਆ, ਅਸੀਂ ਰਸਤੇ ਤੋਂ ਹੁੰਦੇ ਹੋਏ ਜਾਂਵਾਂਗੇ, ਜੇਕਰ ਅਸੀਂ ਅਤੇ ਸਾਡੇ ਪਸ਼ੂਆਂ ਨੇ ਤੁਹਾਡਾ ਪਾਣੀ ਪੀਤਾ ਤਾਂ ਅਸੀਂ ਉਸ ਦਾ ਮੁੱਲ ਦੇ ਦੇਵਾਂਗੇ। ਕੁਝ ਹੋਰ ਨਹੀਂ ਸਿਰਫ਼ ਸਾਨੂੰ ਪੈਦਲ ਲੰਘ ਜਾਣ ਦੇ।
ויאמרו אליו בני ישראל במסלה נעלה ואם מימיך נשתה אני ומקני ונתתי מכרם רק אין דבר ברגלי אעברה
20 ੨੦ ਪਰ ਉਸ ਨੇ ਆਖਿਆ, ਤੁਸੀਂ ਲੰਘ ਨਹੀਂ ਸਕੋਗੇ। ਅਦੋਮ ਵੱਡੀ ਸੈਨਾਂ ਲੈ ਕੇ ਉਹਨਾਂ ਦਾ ਸਾਹਮਣਾ ਕਰਨ ਲਈ ਨਿੱਕਲਿਆ।
ויאמר לא תעבר ויצא אדום לקראתו בעם כבד וביד חזקה
21 ੨੧ ਇਸ ਤਰ੍ਹਾਂ ਅਦੋਮ ਨੇ ਇਸਰਾਏਲ ਨੂੰ ਆਪਣੇ ਦੇਸ ਵਿੱਚੋਂ ਦੀ ਲੰਘਣ ਦੀ ਇਜਾਜ਼ਤ ਨਾ ਦਿੱਤੀ, ਇਸ ਲਈ ਇਸਰਾਏਲੀ ਉੱਥੋਂ ਮੁੜ੍ਹ ਗਏ।
וימאן אדום נתן את ישראל עבר בגבלו ויט ישראל מעליו
22 ੨੨ ਤਦ ਇਸਰਾਏਲੀਆਂ ਦੀ ਸਾਰੀ ਮੰਡਲੀ ਕਾਦੇਸ਼ ਤੋਂ ਕੂਚ ਕਰਕੇ, ਹੋਰ ਨਾਮ ਦੇ ਪਰਬਤ ਨੂੰ ਆਈ।
ויסעו מקדש ויבאו בני ישראל כל העדה הר ההר
23 ੨੩ ਤਦ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਹੋਰ ਨਾਮ ਦੇ ਪਰਬਤ ਉੱਤੇ ਜਿਹੜਾ ਅਦੋਮ ਦੇਸ ਦੀ ਹੱਦ ਉੱਤੇ ਹੈ, ਆਖਿਆ,
ויאמר יהוה אל משה ואל אהרן בהר ההר על גבול ארץ אדום לאמר
24 ੨੪ ਹਾਰੂਨ ਆਪਣੇ ਲੋਕਾਂ ਵਿੱਚ ਜਾ ਮਿਲੇਗਾ ਅਤੇ ਉਹ ਉਸ ਧਰਤੀ ਵਿੱਚ ਦਾਖ਼ਿਲ ਨਾ ਹੋ ਸਕੇਗਾ, ਜਿਹੜੀ ਮੈਂ ਇਸਰਾਏਲੀਆਂ ਨੂੰ ਦਿੱਤੀ ਹੈ ਕਿਉਂਕਿ ਤੁਸੀਂ ਮਰੀਬਾਹ ਦੇ ਸੋਤੇ ਉੱਤੇ ਮੇਰੇ ਹੁਕਮਾਂ ਦੇ ਵਿਰੁੱਧ ਝਗੜਾ ਕੀਤਾ।
יאסף אהרן אל עמיו כי לא יבא אל הארץ אשר נתתי לבני ישראל--על אשר מריתם את פי למי מריבה
25 ੨੫ ਇਸ ਲਈ ਤੂੰ ਹਾਰੂਨ ਅਤੇ ਉਸ ਦੇ ਪੁੱਤਰ ਅਲਆਜ਼ਾਰ ਨੂੰ, ਹੋਰ ਨਾਮ ਦੇ ਪਰਬਤ ਉੱਤੇ ਲੈ ਚੱਲ।
קח את אהרן ואת אלעזר בנו והעל אתם הר ההר
26 ੨੬ ਹਾਰੂਨ ਦੇ ਬਸਤਰ ਉਸ ਉੱਤੋਂ ਉਤਾਰ ਕੇ ਉਸ ਦੇ ਪੁੱਤਰ ਅਲਆਜ਼ਾਰ ਨੂੰ ਪਹਿਨਾ, ਤਦ ਹਾਰੂਨ ਉੱਥੇ ਹੀ ਮਰ ਜਾਵੇਗਾ ਅਤੇ ਆਪਣੇ ਲੋਕਾਂ ਵਿੱਚ ਜਾ ਮਿਲੇਗਾ।
והפשט את אהרן את בגדיו והלבשתם את אלעזר בנו ואהרן יאסף ומת שם
27 ੨੭ ਤਦ ਮੂਸਾ ਨੇ ਉਸੇ ਤਰ੍ਹਾਂ ਹੀ ਕੀਤਾ, ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ ਅਤੇ ਉਹ ਸਾਰੀ ਮੰਡਲੀ ਦੇ ਵੇਖਦਿਆਂ ਹੀ ਹੋਰ ਨਾਮ ਦੇ ਪਰਬਤ ਉੱਤੇ ਚੜ੍ਹ ਗਏ।
ויעש משה כאשר צוה יהוה ויעלו אל הר ההר לעיני כל העדה
28 ੨੮ ਤਦ ਮੂਸਾ ਨੇ ਹਾਰੂਨ ਦੇ ਬਸਤਰ ਉਤਾਰ ਕੇ, ਉਸ ਦੇ ਪੁੱਤਰ ਅਲਆਜ਼ਾਰ ਨੂੰ ਪਹਿਨਾਏ ਅਤੇ ਹਾਰੂਨ ਉਸ ਪਰਬਤ ਦੀ ਟੀਸੀ ਉੱਤੇ ਮਰ ਗਿਆ ਫੇਰ ਮੂਸਾ ਅਤੇ ਅਲਆਜ਼ਾਰ ਪਰਬਤ ਤੋਂ ਹੇਠਾਂ ਉਤਰ ਆਏ।
ויפשט משה את אהרן את בגדיו וילבש אתם את אלעזר בנו וימת אהרן שם בראש ההר וירד משה ואלעזר מן ההר
29 ੨੯ ਜਦ ਇਸਰਾਏਲ ਦੀ ਸਾਰੀ ਮੰਡਲੀ ਨੇ ਵੇਖਿਆ ਕਿ ਹਾਰੂਨ ਮਰ ਗਿਆ ਹੈ ਤਦ ਇਸਰਾਏਲ ਦੇ ਸਾਰੇ ਪਰਿਵਾਰ ਹਾਰੂਨ ਦੇ ਲਈ ਤੀਹ ਦਿਨ ਤੱਕ ਸੋਗ ਕਰਦੇ ਰਹੇ।
ויראו כל העדה כי גוע אהרן ויבכו את אהרן שלשים יום כל בית ישראל

< ਗਿਣਤੀ 20 >