< ਗਿਣਤੀ 27 >

1 ਯੂਸੁਫ਼ ਦੇ ਪੁੱਤਰ ਮਨੱਸ਼ਹ ਦੇ ਟੱਬਰਾਂ ਵਿੱਚੋਂ ਸਲਾਫ਼ਹਾਦ ਜਿਹੜਾ ਹੇਫ਼ਰ ਦਾ ਪੁੱਤਰ ਗਿਲਆਦ ਦਾ ਪੋਤਾ ਮਾਕੀਰ ਦਾ ਪੜਪੋਤਾ ਅਤੇ ਮਨੱਸ਼ਹ ਦੀ ਅੰਸ ਤੋਂ ਸੀ ਉਸ ਦੀਆਂ ਧੀਆਂ ਆਈਆਂ ਜਿਨ੍ਹਾਂ ਦੇ ਨਾਮ ਮਹਲਾਹ, ਨੋਆਹ, ਹਾਗਲਾਹ, ਮਿਲਕਾਹ, ਅਤੇ ਤਿਰਸਾਹ ਸਨ
Тада дођоше кћери Салпада, сина Офера сина Галада сина Махира сина Манасијиног, од племена Манасије сина Јосифовог, а имена им беху Мала, Нуја, Егла, Мелха и Терса.
2 ਅਤੇ ਮੂਸਾ ਦੇ ਅੱਗੇ, ਅਲਆਜ਼ਾਰ ਜਾਜਕ, ਪ੍ਰਧਾਨਾਂ ਅਤੇ ਸਾਰੀ ਮੰਡਲੀ ਦੇ ਅੱਗੇ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਵਿੱਚ ਖੜ੍ਹੇ ਹੋ ਕੇ ਆਖਿਆ,
И стадоше пред Мојсија и пред Елеазара свештеника и пед кнезове и сав збор на вратима шатора од састанка, и рекоше:
3 ਸਾਡਾ ਪਿਤਾ ਉਜਾੜ ਵਿੱਚ ਮਰ ਗਿਆ ਪਰ ਉਹ ਉਸ ਟੋਲੀ ਵਿੱਚ ਨਹੀਂ ਸੀ ਜਿਹੜੇ ਕੋਰਹ ਦੀ ਮੰਡਲੀ ਨਾਲ ਰਲ ਕੇ ਯਹੋਵਾਹ ਦੇ ਵਿਰੁੱਧ ਹੋ ਗਏ ਸਨ। ਉਹ ਤਾਂ ਆਪਣੇ ਹੀ ਪਾਪ ਨਾਲ ਮਰਿਆ ਅਤੇ ਉਸ ਦੇ ਪੁੱਤਰ ਨਹੀਂ ਸਨ।
Отац наш умре у пустињи, али не беше у друштву с онима који се побунише на Господа у буни Корејевој, него умре од греха свог, а не остави синове.
4 ਸਾਡੇ ਪਿਤਾ ਦਾ ਨਾਮ ਉਸ ਦੇ ਟੱਬਰ ਵਿੱਚੋਂ ਪੁੱਤਰ ਨਾ ਹੋਣ ਦੇ ਕਾਰਨ ਕਿਉਂ ਮਿਟਾਇਆ ਜਾਵੇ? ਸਾਨੂੰ ਵੀ ਸਾਡੇ ਪਿਤਾ ਦੇ ਭਰਾਵਾਂ ਨਾਲ ਜ਼ਮੀਨ ਦਿਓ।
Зашто да се истреби име оца нашег из породице његове зато што није имао сина? Дај нам наследство међу браћом оца нашег.
5 ਤਾਂ ਮੂਸਾ ਉਨ੍ਹਾਂ ਦੀ ਬੇਨਤੀ ਨੂੰ ਯਹੋਵਾਹ ਅੱਗੇ ਲੈ ਗਿਆ।
И изнесе Мојсије ствар њихову пред Господа.
6 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ,
А Господ рече Мојсију говорећи:
7 ਸਲਾਫ਼ਹਾਦ ਦੀਆਂ ਧੀਆਂ ਠੀਕ ਬੋਲਦੀਆਂ ਹਨ, ਉਨ੍ਹਾਂ ਨੂੰ ਉਨ੍ਹਾਂ ਦੇ ਪਿਤਾ ਦੇ ਭਰਾਵਾਂ ਨਾਲ ਜ਼ਰੂਰ ਜਾਇਦਾਦ ਦੇ ਅਰਥਾਤ ਉਨ੍ਹਾਂ ਤੱਕ ਉਨ੍ਹਾਂ ਦੇ ਪਿਤਾ ਦੀ ਜ਼ਮੀਨ ਪਹੁੰਚਾ ਦੇ।
Право говоре, кћери Салпадове; подај им право да имају наследство међу браћом оца свог, и принеси наследство оца њиховог на њих.
8 ਤੂੰ ਇਸਰਾਏਲੀਆਂ ਨੂੰ ਬੋਲ ਕਿ ਜੇ ਕੋਈ ਮਨੁੱਖ ਮਰ ਜਾਵੇ ਅਤੇ ਉਸ ਦਾ ਪੁੱਤਰ ਨਾ ਹੋਵੇ ਤਾਂ ਉਸ ਦੀ ਜ਼ਮੀਨ ਉਸ ਦੀ ਧੀ ਨੂੰ ਦੇਵੋ।
А синовима Израиљевим кажи и реци: Кад ко умре, а нема сина, онда пренесите наследство његово на кћер његову;
9 ਜੇ ਉਸ ਦੀ ਧੀ ਨਾ ਹੋਵੇ ਤਾਂ ਤੁਸੀਂ ਉਸ ਦੀ ਜ਼ਮੀਨ ਉਸ ਦੇ ਭਰਾਵਾਂ ਨੂੰ ਦਿਓ।
Ако ли ни кћери нема, онда подајте наследство његово браћи његовој;
10 ੧੦ ਜੇ ਉਸ ਦਾ ਭਰਾ ਨਾ ਹੋਵੇ ਤਾਂ ਤੁਸੀਂ ਉਸ ਦੀ ਜ਼ਮੀਨ ਉਸ ਦੇ ਪਿਤਾ ਦੇ ਭਰਾਵਾਂ ਨੂੰ ਦਿਓ।
Ако ли ни браће нема, онда подајте наследство његово браћи оца његовог;
11 ੧੧ ਅਤੇ ਜੇ ਉਸ ਦੇ ਪਿਤਾ ਦੇ ਭਰਾ ਨਾ ਹੋਣ ਤਾਂ ਤੁਸੀਂ ਉਸ ਦੀ ਜ਼ਮੀਨ ਉਸ ਦੇ ਨਜ਼ਦੀਕੀ ਰਿਸ਼ਤੇਦਾਰ ਨੂੰ ਜਿਹੜੇ ਉਸ ਦੇ ਟੱਬਰ ਦੇ ਹੋਣ ਦਿਓ ਅਤੇ ਉਹ ਆਪਣੇ ਕਬਜ਼ੇ ਵਿੱਚ ਲੈਣ ਅਤੇ ਇਹ ਇਸਰਾਏਲੀਆਂ ਲਈ ਨਿਆਂ ਦੀ ਬਿਧੀ ਹੋਵੇ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
Ако ли нема ни браћу очеву, онда подајте наследство његово ономе ко му је најближи у роду његовом, и нека је његово. И то нека буде синовима Израиљевим закон за суђење, како заповеди Господ Мојсију.
12 ੧੨ ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਤੂੰ ਇਸ ਅਬਾਰੀਮ ਨਾਮੀ ਪਰਬਤ ਉੱਤੇ ਚੜ੍ਹ ਅਤੇ ਉਸ ਧਰਤੀ ਨੂੰ ਵੇਖ ਜਿਹੜੀ ਮੈਂ ਇਸਰਾਏਲੀਆਂ ਨੂੰ ਦਿੱਤੀ ਹੈ।
Још рече Господ Мојсију: Изиђи на гору ову аваримску, и види земљу коју сам дао синовима Израиљевим.
13 ੧੩ ਜਦ ਤੂੰ ਉਹ ਨੂੰ ਵੇਖ ਲਿਆ ਤਾਂ ਤੂੰ ਵੀ ਆਪਣੇ ਲੋਕਾਂ ਵਿੱਚ ਜਾ ਰਲੇਗਾ ਜਿਵੇਂ ਹਾਰੂਨ ਤੇਰਾ ਭਰਾ ਜਾ ਰਲਿਆ ਹੈ।
И кад је видиш, прибраћеш се к роду свом и ти, као што се прибрао Арон, брат твој.
14 ੧੪ ਇਸ ਲਈ ਕਿ ਤੁਸੀਂ ਮੇਰੇ ਹੁਕਮ ਨੂੰ ਸੀਨਈ ਦੀ ਉਜਾੜ ਵਿੱਚ ਰੱਦਿਆ ਜਦ ਮੰਡਲੀ ਵਿਰੋਧੀ ਹੋ ਗਈ ਅਤੇ ਤੁਸੀਂ ਮੈਨੂੰ ਉਸ ਪਾਣੀ ਵਿਖੇ ਉਨ੍ਹਾਂ ਦੀਆਂ ਅੱਖਾਂ ਅੱਗੇ ਪਵਿੱਤਰ ਨਾ ਠਹਿਰਾਇਆ। ਉਹ ਮਰੀਬਾਹ ਦਾ ਪਾਣੀ ਸੀਨ ਦੀ ਉਜਾੜ ਵਿੱਚ ਕਾਦੇਸ਼ ਦੇ ਕੋਲ ਸੀ।
Јер не послушасте речи моје у пустињи Сину у свађи народној, кад је требало да ме прославите на води пред очима њиховим. То је вода од свађе у Кадису у пустињи Сину.
15 ੧੫ ਫਿਰ ਮੂਸਾ ਨੇ ਯਹੋਵਾਹ ਨਾਲ ਗੱਲ ਕੀਤੀ
И рече Мојсије Господу говорећи:
16 ੧੬ ਕਿ ਯਹੋਵਾਹ ਜਿਹੜਾ ਸਾਰੇ ਸਰੀਰਾਂ ਦੀਆਂ ਆਤਮਾਵਾਂ ਦਾ ਪਰਮੇਸ਼ੁਰ ਹੈ ਕਿਸੇ ਮਨੁੱਖ ਨੂੰ ਮੰਡਲੀ ਉੱਤੇ ਠਹਿਰਾਵੇ।
Господе Боже духовима и сваком телу, постави човека над овим збором,
17 ੧੭ ਜਿਹੜਾ ਉਨ੍ਹਾਂ ਦੇ ਅੱਗੇ ਬਾਹਰ ਜਾਵੇ ਅਤੇ ਜਿਹੜਾ ਉਨ੍ਹਾਂ ਦੇ ਅੱਗੇ ਅੰਦਰ ਆਵੇ ਅਤੇ ਜਿਹੜਾ ਉਨ੍ਹਾਂ ਨੂੰ ਬਾਹਰ ਲੈ ਜਾਵੇ ਅਤੇ ਅੰਦਰ ਲੈ ਆਵੇ ਤਾਂ ਜੋ ਯਹੋਵਾਹ ਦੀ ਮੰਡਲੀ ਉਸ ਇੱਜੜ ਵਾਂਗੂੰ ਨਾ ਹੋਵੇ ਜਿਨ੍ਹਾਂ ਦਾ ਕੋਈ ਚਰਵਾਹਾ ਨਹੀਂ।
Који ће излазити пред њима и који ће долазити пред њима, који ће их изводити и опет доводити, да не би био збор Господњи као овце које немају пастира.
18 ੧੮ ਅੱਗੋਂ ਯਹੋਵਾਹ ਨੇ ਮੂਸਾ ਨੂੰ ਆਖਿਆ, ਨੂਨ ਦੇ ਪੁੱਤਰ ਯਹੋਸ਼ੁਆ ਨੂੰ ਆਪਣੇ ਲਈ ਲੈ। ਉਹ ਇੱਕ ਮਨੁੱਖ ਹੈ ਜਿਸ ਦੇ ਵਿੱਚ ਆਤਮਾ ਹੈ ਅਤੇ ਤੂੰ ਆਪਣਾ ਹੱਥ ਉਸ ਉੱਤੇ ਰੱਖ।
А Господ рече Мојсију: Узми к себи Исуса сина Навиног, човека у коме је дух мој, и метни руку своју на њ,
19 ੧੯ ਫੇਰ ਤੂੰ ਉਹ ਨੂੰ ਅਲਆਜ਼ਾਰ ਜਾਜਕ ਦੇ ਅੱਗੇ ਅਤੇ ਸਾਰੀ ਮੰਡਲੀ ਦੇ ਅੱਗੇ ਖੜ੍ਹਾ ਕਰ ਕੇ ਉਨ੍ਹਾਂ ਦੇ ਵੇਖਦਿਆਂ ਉਹ ਨੂੰ ਅਧਿਕਾਰ ਦੇ।
И изведи га пред Елеазара свештеника и пред сав збор, и подај му заповести пред њима.
20 ੨੦ ਅਤੇ ਤੂੰ ਉਸ ਨੂੰ ਆਪਣੀ ਪਦਵੀ ਤੋਂ ਦੇ ਤਾਂ ਜੋ ਇਸਰਾਏਲ ਦੀ ਸਾਰੀ ਮੰਡਲੀ ਉਸ ਦੀ ਸੁਣੇ।
И подај му од славе своје, да га слуша сав збор синова Израиљевих.
21 ੨੧ ਅਤੇ ਉਹ ਅਲਆਜ਼ਾਰ ਜਾਜਕ ਦੇ ਅੱਗੇ ਖੜ੍ਹਾ ਹੋਵੇ ਅਤੇ ਉਹ ਯਹੋਵਾਹ ਦੇ ਅੱਗੇ ਊਰੀਮ ਦਾ ਫ਼ੈਸਲਾ ਉਹ ਦੇ ਵਿਖੇ ਪੁੱਛੇ। ਉਸ ਦੇ ਹੁਕਮ ਉੱਤੇ ਉਹ ਸਾਰੇ ਇਸਰਾਏਲੀ ਅਰਥਾਤ ਸਾਰੀ ਮੰਡਲੀ ਬਾਹਰ ਜਾਵੇ ਅਤੇ ਉਸ ਦੇ ਹੁਕਮ ਉੱਤੇ ਅੰਦਰ ਆਵੇ।
И нека стаје пред Елеазара свештеника да га пита за суд Урим пред Господом; по заповести Његовој нека полазе и по заповести Његовој нека долазе он и сви синови Израиљеви с њим и сав збор.
22 ੨੨ ਸੋ ਮੂਸਾ ਨੇ ਇਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਸੀ ਅਤੇ ਯਹੋਸ਼ੁਆ ਨੂੰ ਲੈ ਕੇ ਅਲਆਜ਼ਾਰ ਜਾਜਕ ਦੇ ਅੱਗੇ ਅਤੇ ਸਾਰੀ ਮੰਡਲੀ ਦੇ ਅੱਗੇ ਖੜ੍ਹਾ ਕੀਤਾ।
И учини Мојсије како му заповеди Господ; и узевши Исуса постави га пред Елеазара свештеника и пред сав збор.
23 ੨੩ ਫੇਰ ਉਹ ਨੇ ਆਪਣੇ ਹੱਥ ਉਸ ਉੱਤੇ ਰੱਖੇ ਅਤੇ ਉਸ ਨੂੰ ਇਖ਼ਤਿਆਰ ਦਿੱਤਾ ਜਿਵੇਂ ਯਹੋਵਾਹ ਮੂਸਾ ਦੇ ਰਾਹੀਂ ਬੋਲਿਆ ਸੀ।
И метну руке своје на њ, и даде му заповести, како беше заповедио Господ преко Мојсија.

< ਗਿਣਤੀ 27 >