< ਗਿਣਤੀ 34 >

1 ਤਦ ਯਹੋਵਾਹ ਨੇ ਮੂਸਾ ਨੂੰ ਆਖਿਆ,
परमेश्वर मोशेशी बोलला व म्हणाला,
2 ਇਸਰਾਏਲੀਆਂ ਨੂੰ ਹੁਕਮ ਦੇ ਕੇ ਆਖ ਕਿ ਜਦ ਤੁਸੀਂ ਕਨਾਨ ਦੇਸ ਵਿੱਚ ਪ੍ਰਵੇਸ਼ ਕਰੋ (ਉਹ ਦੇਸ ਜਿਹੜਾ ਤੁਹਾਡੀ ਵਿਰਾਸਤ ਹੋਣ ਲਈ ਮਿਲੇਗਾ ਅਰਥਾਤ ਕਨਾਨ ਦੇਸ ਉਹ ਦੀਆਂ ਹੱਦਾਂ ਤੱਕ)
इस्राएल लोकांस ही आज्ञा दे आणि त्यांना सांग, तुम्ही कनान देशात येत आहात. तुम्ही त्या देशाचा पराभव करा. तुम्ही सर्व कनान देश घ्या.
3 ਤਾਂ ਤੁਹਾਡਾ ਦੱਖਣ ਦਾ ਪਾਸਾ ਸੀਨ ਦੀ ਉਜਾੜ ਤੋਂ ਅਦੋਮ ਦੇ ਨੇੜੇ ਹੋਵੇ ਅਤੇ ਤੁਹਾਡੇ ਦੱਖਣ ਦੀ ਹੱਦ ਖਾਰੇ ਸਮੁੰਦਰ ਦੇ ਸਿਰੇ ਤੋਂ ਪੂਰਬ ਵੱਲ ਹੋਵੇ।
दक्षिणेकडे अदोमाजवळच्या त्सीन रानाचा काही भाग तुम्हास मिळेल. तुमची दक्षिणेकडची सीमा मृत समुद्राच्या दक्षिण टोकापासून सुरु होईल.
4 ਤੁਹਾਡੀ ਹੱਦ ਦੱਖਣ ਵਿੱਚ ਅਕਰਾਬੀਮ ਦੀ ਚੜ੍ਹਾਈ ਵੱਲ ਮੁੜੇ, ਫਿਰ ਸੀਨ ਵੱਲ ਹੁੰਦੀ ਹੋਈ ਉਹ ਦਾ ਫੈਲਾਓ ਦੱਖਣ ਤੋਂ ਕਾਦੇਸ਼-ਬਰਨੇਆ ਤੱਕ ਹੋਵੇ ਅਤੇ ਹਸਰ-ਅੱਦਾਰ ਤੱਕ ਜਾ ਕੇ ਅਸਮੋਨ ਨੂੰ ਪਹੁੰਚੇ।
तेथून अक्रब्बीम चढावाचे दक्षिण टोक पार करून ती त्सीन रानातून कादेश-बर्ण्याला जाईल. आणि नंतर हसर-अद्दारपर्यंत जाऊन असमोनाला पोहोचेल.
5 ਤਾਂ ਉਹ ਹੱਦ ਅਸਮੋਨ ਤੋਂ ਮਿਸਰ ਦੀ ਨਦੀ ਤੱਕ ਘੁੰਮੇ ਅਤੇ ਉਹ ਦਾ ਫੈਲਾਓ ਸਮੁੰਦਰ ਤੱਕ ਹੋਵੇ।
असमोनाहून ती मिसर देशाच्या नदीपर्यंत जाईल आणि समुद्रात तिची समाप्ती होईल.
6 ਅਤੇ ਤੁਹਾਡੀ ਪੱਛਮ ਵਾਲੇ ਪਾਸੇ ਦੀ ਹੱਦ ਮਹਾਂ ਸਮੁੰਦਰ ਹੋਵੇ। ਇਹ ਤੁਹਾਡੇ ਪੱਛਮ ਵਾਲੇ ਪਾਸੇ ਦੀ ਹੱਦ ਹੋਵੇ।
तुमची पश्चिमेकडची सीमा म्हणजे महासमुद्र व त्याचा किनारा राहिल तीच तुमची पश्चिम सीमा आहे.
7 ਮਹਾਂ ਸਮੁੰਦਰ ਤੋਂ ਤੁਸੀਂ ਹੋਰ ਨਾਮ ਦੇ ਪਰਬਤ ਤੱਕ ਨਿਸ਼ਾਨ ਲਾਓ ਜੋ ਇਹ ਤੁਹਾਡੀ ਉੱਤਰ ਵੱਲ ਦੀ ਹੱਦ ਹੋਵੇ।
तुमची उत्तरेकडची सीमा महासमुद्रात सुरु होईल व होर पर्वताकडे एक रेषा आंखावी.
8 ਹੋਰ ਪਰਬਤ ਤੋਂ ਤੁਸੀਂ ਨਿਸ਼ਾਨ ਹਮਾਥ ਦੇ ਰਾਹ ਤੱਕ ਲਗਾਉ ਤਾਂ ਇਹ ਹੱਦ ਸਦਾਦ ਤੱਕ ਪਹੁੰਚੇ।
होर पर्वतावरुन ती लेबो हमाथाला जाईल व तेथून सदादला.
9 ਫੇਰ ਹੱਦ ਜ਼ਿਫਰੋਨ ਤੱਕ ਜਾਵੇ ਅਤੇ ਉਹ ਦਾ ਫੈਲਾਓ ਹਸਰ-ਏਨਾਨ ਤੱਕ ਹੋਵੇ। ਇਹ ਤੁਹਾਡੀ ਉੱਤਰ ਦੀ ਹੱਦ ਹੋਵੇ।
नंतर ती सीमा जिप्रोनला जाईल व हसर-एनानला ती संपेल. तेव्हा ती तुमची उत्तर सीमा.
10 ੧੦ ਤੁਸੀਂ ਆਪਣੀ ਪੂਰਬੀ ਹੱਦ ਲਈ ਹਸਰ-ਏਨਾਨ ਤੋਂ ਸ਼ਫਾਮ ਤੱਕ ਨਿਸ਼ਾਨ ਲਾਓ।
१०तुमची पूर्व सीमा हसर-एनानजवळ सुरु होईल व ती शफामपर्यंत जाईल.
11 ੧੧ ਅਤੇ ਸ਼ਫਾਮ ਤੋਂ ਰਿਬਲਾਹ ਤੱਕ ਆਯਿਨ ਦੇ ਪੂਰਬ ਵੱਲੋਂ ਹੇਠਾਂ ਨੂੰ ਜਾਵੇ। ਅਤੇ ਪੂਰਬ ਵੱਲ ਕਿੰਨਰਥ ਦੀ ਝੀਲ ਦੇ ਕੰਢੇ ਤੱਕ ਪਹੁੰਚ ਕੇ ਤੁਹਾਡੀ ਹੱਦ ਪੱਛਮ ਨੂੰ ਜਾਵੇ।
११शफामपासून ती अईनाच्या पूर्वेकडे रिब्लाला जाईल. ती सीमा उतरत किन्नेरेथ समुद्राच्या पूर्वेकडील किनाऱ्याच्या पर्वतांच्या रांगापर्यंत जाईल.
12 ੧੨ ਅਤੇ ਹੱਦ ਯਰਦਨ ਤੱਕ ਹੇਠਾਂ ਜਾਵੇ ਅਤੇ ਉਹ ਦਾ ਫੈਲਾਓ ਖਾਰੇ ਸਮੁੰਦਰ ਤੱਕ ਹੋਵੇ। ਇਹ ਤੁਹਾਡੀ ਧਰਤੀ ਦੇ ਆਲੇ-ਦੁਆਲੇ ਦੀਆਂ ਹੱਦਾਂ ਹੋਣ।
१२आणि नंतर ती यार्देन नदीच्या काठाने जाऊन मृतसमुद्रात तिची समाप्ती होईल. तुझ्या देशाच्या या सीमा आहेत.
13 ੧੩ ਫੇਰ ਮੂਸਾ ਨੇ ਇਸਰਾਏਲੀਆਂ ਨੂੰ ਹੁਕਮ ਦੇ ਕੇ ਆਖਿਆ, ਇਹ ਉਹ ਦੇਸ ਹੈ ਜਿਸ ਦਾ ਅਧਿਕਾਰ ਤੁਸੀਂ ਪਰਚੀਆਂ ਪਾ ਕੇ ਲਵੋਗੇ ਜਿਵੇਂ ਤੁਹਾਨੂੰ ਯਹੋਵਾਹ ਨੇ ਹੁਕਮ ਦਿੱਤਾ ਕਿ ਉਹ ਉਨ੍ਹਾਂ ਨੌਂ ਗੋਤਾਂ ਨੂੰ ਅਤੇ ਉਸ ਅੱਧੇ ਗੋਤ ਨੂੰ ਦਿੱਤੀ ਜਾਵੇ।
१३तेव्हा मोशेने इस्राएल लोकांस आज्ञा केली व म्हणाला की, चिठ्ठ्या टाकून ज्या देशाचे वतन तुम्हास मिळणार आहे. म्हणजे साडे नऊ वंशाना जो देश देण्याचे परमेश्वराने देण्याचे ठरविले आहे तो हाच.
14 ੧੪ ਕਿਉਂ ਜੋ ਰਊਬੇਨੀਆਂ ਦੇ ਗੋਤ ਨੇ ਆਪਣਿਆਂ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਅਤੇ ਗਾਦੀਆਂ ਨੇ ਆਪਣਿਆਂ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਅਤੇ ਮਨੱਸ਼ਹ ਦੇ ਅੱਧੇ ਗੋਤ ਨੇ ਆਪਣੀ ਜ਼ਮੀਨ ਨੂੰ ਪਾ ਲਿਆ ਹੈ।
१४रऊबेन आणि गादची वंश आणि मनश्शेच्या अर्ध्या वंशानी आधीच त्यांचे वतन घेतले आहे.
15 ੧੫ ਇਨ੍ਹਾਂ ਦੋਹਾਂ ਗੋਤਾਂ ਨੇ ਅਤੇ ਅੱਧੇ ਗੋਤ ਨੇ ਆਪਣੀ ਜ਼ਮੀਨ ਨੂੰ ਯਰਦਨ ਪਾਰ ਯਰੀਹੋ ਕੋਲ, ਪੂਰਬ ਦਿਸ਼ਾ ਵੱਲ ਪਾ ਲਿਆ ਹੈ।
१५त्या अडीच वंशानी यरीहोजवळ यार्देन नदीच्या पूर्वेकडचे वतन मिळाले आहे.
16 ੧੬ ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
१६नंतर परमेश्वर मोशेशी बोलला. तो म्हणाला,
17 ੧੭ ਇਹ ਉਨ੍ਹਾਂ ਮਨੁੱਖਾਂ ਦੇ ਨਾਮ ਹਨ ਜੋ ਤੁਹਾਡੇ ਲਈ ਦੇਸ ਦੀ ਜ਼ਮੀਨ ਵੰਡਣ। ਅਲਆਜ਼ਾਰ ਜਾਜਕ ਅਤੇ ਨੂਨ ਦਾ ਪੁੱਤਰ ਯਹੋਸ਼ੁਆ।
१७जो पुरुष हा देश तुम्हास वतन म्हणून वाटून देणार आहे तो याजक एलाजार आणि नूनाचा मुलगा यहोशवा.
18 ੧੮ ਨਾਲੇ ਤੁਸੀਂ ਹਰ ਗੋਤ ਤੋਂ ਇੱਕ-ਇੱਕ ਪ੍ਰਧਾਨ ਦੇਸ ਦੀ ਜ਼ਮੀਨ ਵੰਡਣ ਲਈ ਲਿਓ।
१८प्रत्येक वंशाचा एक प्रमुख वतन म्हणून देशाची विभागणी करण्यास घ्यावा.
19 ੧੯ ਅਤੇ ਇਹ ਉਨ੍ਹਾਂ ਮਨੁੱਖਾਂ ਦੇ ਨਾਮ ਹੋਣ, ਯਹੂਦਾਹ ਦੇ ਗੋਤ ਲਈ ਯਫ਼ੁੰਨਹ ਦਾ ਪੁੱਤਰ ਕਾਲੇਬ
१९त्या मनुष्यांची नावे ही आहेत यहूदाच्या वंशातला, यफुन्नेचा मुलगा कालेब.
20 ੨੦ ਸ਼ਿਮਓਨੀਆਂ ਦੇ ਗੋਤ ਲਈ ਅੰਮੀਹੂਦ ਦਾ ਪੁੱਤਰ ਸ਼ਮੂਏਲ
२०शिमोनाच्या वंशातील, अम्मीहुदाचा मुलगा शमुवेल.
21 ੨੧ ਬਿਨਯਾਮੀਨ ਦੇ ਗੋਤ ਲਈ ਕਿਸਲੋਨ ਦਾ ਪੁੱਤਰ ਅਲੀਦਾਦ
२१बन्यामिनाच्या वंशातील, किसलोनाचा मुलगा अलीदाद.
22 ੨੨ ਦਾਨੀਆਂ ਦੇ ਗੋਤ ਲਈ ਇੱਕ ਪ੍ਰਧਾਨ ਯਾਗਲੀ ਦਾ ਪੁੱਤਰ ਬੁੱਕੀ
२२दानी वंशातील, सरदार यागलीचा मुलगा बुक्की.
23 ੨੩ ਯੂਸੁਫ਼ ਦੇ ਪੁੱਤਰਾਂ ਵਿੱਚੋਂ ਮਨੱਸ਼ੀਆਂ ਦੇ ਗੋਤ ਲਈ ਇੱਕ ਪ੍ਰਧਾਨ ਏਫ਼ੋਦ ਦਾ ਪੁੱਤਰ ਹੰਨੀਏਲ
२३योसेफाच्या वंशातील, सरदार मनश्शेच्या वंशातील, एफोदाचा मुलगा हन्नीएल.
24 ੨੪ ਅਤੇ ਇਫ਼ਰਾਈਮੀਆਂ ਦੇ ਗੋਤ ਲਈ ਇੱਕ ਪ੍ਰਧਾਨ ਸ਼ਿਫ਼ਟਾਨ ਦਾ ਪੁੱਤਰ ਕਮੂਏਲ
२४एफ्राईम वंशातील, सरदार शिफटानाचा मुलगा कमुवेल.
25 ੨੫ ਅਤੇ ਜ਼ਬੂਲੁਨੀਆਂ ਦੇ ਗੋਤ ਲਈ ਇੱਕ ਪ੍ਰਧਾਨ ਪਰਨਾਕ ਦਾ ਪੁੱਤਰ ਅਲੀਸਾਫ਼ਾਨ
२५जबुलून वंशातील सरदार पनीकाचा मुलगा अलीसाफान.
26 ੨੬ ਅਤੇ ਯਿੱਸਾਕਾਰੀਆਂ ਦੇ ਗੋਤ ਲਈ ਇੱਕ ਪ੍ਰਧਾਨ ਅੱਜ਼ਾਨ ਦਾ ਪੁੱਤਰ ਪਲਟੀਏਲ
२६इस्साखार वंशातील सरदार अज्जानाचा मुलगा पलटीयेल.
27 ੨੭ ਅਤੇ ਆਸ਼ੇਰੀਆਂ ਦੇ ਗੋਤ ਲਈ ਇੱਕ ਪ੍ਰਧਾਨ ਸ਼ਲੋਮੀ ਦਾ ਪੁੱਤਰ ਅਹੀਹੂਦ
२७आशेरी वंशातील सरदार शलोमीचा मुलगा अहीहूद.
28 ੨੮ ਅਤੇ ਨਫ਼ਤਾਲੀਆਂ ਦੇ ਗੋਤ ਲਈ ਇੱਕ ਪ੍ਰਧਾਨ ਅੰਮੀਹੂਦ ਦਾ ਪੁੱਤਰ ਪਦਹੇਲ
२८आणि नफताली वंशातील सरदार अम्मीहुदाचा मुलगा पदाहेल.
29 ੨੯ ਇਹ ਉਹ ਹਨ ਜਿਨ੍ਹਾਂ ਨੂੰ ਯਹੋਵਾਹ ਨੇ ਹੁਕਮ ਦਿੱਤਾ ਸੀ ਕਿ ਉਹ ਇਸਰਾਏਲੀਆਂ ਲਈ ਕਨਾਨ ਦੇਸ ਦੀ ਜ਼ਮੀਨ ਵੰਡਣ।
२९परमेश्वराने कनानाच्या भूमीची इस्राएल लोकांमध्ये वाटणी करण्यासाठी या मनुष्यांची निवड केली.

< ਗਿਣਤੀ 34 >