< ਗਿਣਤੀ 35 >

1 ਫੇਰ ਯਹੋਵਾਹ ਮੋਆਬ ਦੇ ਮੈਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ ਮੂਸਾ ਨੂੰ ਬੋਲਿਆ,
וידבר יהוה אל משה בערבת מואב על ירדן ירחו לאמר
2 ਇਸਰਾਏਲੀਆਂ ਨੂੰ ਹੁਕਮ ਦੇ, ਕਿ ਉਹ ਲੇਵੀਆਂ ਨੂੰ ਆਪਣੇ ਕਬਜ਼ੇ ਦੀ ਜ਼ਮੀਨ ਵਿੱਚੋਂ ਰਹਿਣ ਲਈ ਨਗਰ ਦੇਣ ਅਤੇ ਨਗਰਾਂ ਦੇ ਦੁਆਲੇ ਦੀ ਸ਼ਾਮਲਾਟ ਲੇਵੀਆਂ ਨੂੰ ਦੇਣ।
צו את בני ישראל ונתנו ללוים מנחלת אחזתם ערים לשבת ומגרש לערים סביבתיהם תתנו ללוים
3 ਨਗਰ ਉਨ੍ਹਾਂ ਦੇ ਰਹਿਣ ਲਈ ਅਤੇ ਸ਼ਾਮਲਾਟ ਉਨ੍ਹਾਂ ਦੇ ਪਸ਼ੂਆਂ ਲਈ, ਉਨ੍ਹਾਂ ਦੇ ਸਭ ਕੁਝ ਲਈ ਅਤੇ ਉਨ੍ਹਾਂ ਦੇ ਜਾਨਵਰਾਂ ਲਈ ਹੋਵੇ।
והיו הערים להם לשבת ומגרשיהם יהיו לבהמתם ולרכשם ולכל חיתם
4 ਅਤੇ ਨਗਰਾਂ ਦੀ ਸ਼ਾਮਲਾਟ ਜਿਹੜੀ ਤੁਸੀਂ ਲੇਵੀਆਂ ਨੂੰ ਦਿਓ ਨਗਰ ਦੀਆਂ ਕੰਧਾਂ ਤੋਂ ਲੈ ਕੇ ਬਾਹਰ ਵੱਲ ਆਲੇ-ਦੁਆਲੇ ਇੱਕ-ਇੱਕ ਹਜ਼ਾਰ ਹੱਥ ਹੋਵੇ।
ומגרשי הערים אשר תתנו ללוים--מקיר העיר וחוצה אלף אמה סביב
5 ਤੁਸੀਂ ਨਗਰ ਤੋਂ ਬਾਹਰ ਪੂਰਬ ਦੇ ਪਾਸੇ ਵੱਲ ਦੋ ਹਜ਼ਾਰ ਹੱਥ ਮਿਣੋ, ਦੱਖਣ ਦੇ ਪਾਸੇ ਵੱਲ ਦੋ ਹਜ਼ਾਰ, ਲਹਿੰਦੇ ਪਾਸੇ ਦੋ ਹਜ਼ਾਰ ਅਤੇ ਉੱਤਰ ਦੇ ਪਾਸੇ ਵੱਲ ਦੋ ਹਜ਼ਾਰ ਹੱਥ ਅਤੇ ਨਗਰ ਵਿਚਕਾਰ ਹੋਵੇ। ਇਹ ਉਨ੍ਹਾਂ ਦੇ ਨਗਰਾਂ ਦੀਆਂ ਸ਼ਾਮਲਾਟਾਂ ਹੋਣ।
ומדתם מחוץ לעיר את פאת קדמה אלפים באמה ואת פאת נגב אלפים באמה ואת פאת ים אלפים באמה ואת פאת צפון אלפים באמה--והעיר בתוך זה יהיה להם מגרשי הערים
6 ਜਿਹੜੇ ਨਗਰ ਤੁਸੀਂ ਲੇਵੀਆਂ ਨੂੰ ਦਿਓਗੇ ਉਹ ਛੇ ਨਗਰ ਪਨਾਹ ਦੇ ਨਗਰ ਹੋਣ ਜਿਨ੍ਹਾਂ ਨੂੰ ਤੁਸੀਂ ਖੂਨੀ ਦੇ ਭੱਜ ਜਾਣ ਲਈ ਠਹਿਰਾਓ ਅਤੇ ਉਨ੍ਹਾਂ ਤੋਂ ਬਿਨ੍ਹਾਂ ਤੁਸੀਂ ਬਿਆਲੀ ਨਗਰ ਹੋਰ ਦਿਓ।
ואת הערים אשר תתנו ללוים--את שש ערי המקלט אשר תתנו לנס שמה הרצח ועליהם תתנו ארבעים ושתים עיר
7 ਸੋ ਸਾਰੇ ਨਗਰ ਜਿਹੜੇ ਤੁਸੀਂ ਲੇਵੀਆਂ ਨੂੰ ਦਿਓ ਅਠਤਾਲੀ ਨਗਰ ਸ਼ਾਮਲਾਟ ਨਾਲ ਹੋਣ।
כל הערים אשר תתנו ללוים--ארבעים ושמנה עיר אתהן ואת מגרשיהן
8 ਅਤੇ ਉਹ ਨਗਰ ਜਿਹੜੇ ਤੁਸੀਂ ਇਸਰਾਏਲੀਆਂ ਦੀ ਜ਼ਮੀਨ ਤੋਂ ਦੇਣੇ ਉਹ ਬਹੁਤਿਆਂ ਵਿੱਚੋਂ ਬਹੁਤੇ ਅਤੇ ਥੋੜ੍ਹਿਆਂ ਵਿੱਚੋਂ ਥੋੜ੍ਹੇ ਦਿਓ। ਹਰ ਇੱਕ ਆਪਣੀ ਜ਼ਮੀਨ ਅਨੁਸਾਰ ਜਿਹੜੀ ਉਹ ਨੂੰ ਮਿਲੀ ਹੈ ਆਪਣੇ ਨਗਰਾਂ ਵਿੱਚੋਂ ਲੇਵੀਆਂ ਨੂੰ ਦੇਵੇ।
והערים אשר תתנו מאחזת בני ישראל--מאת הרב תרבו ומאת המעט תמעיטו איש כפי נחלתו אשר ינחלו יתן מעריו ללוים
9 ਯਹੋਵਾਹ ਨੇ ਮੂਸਾ ਨੂੰ ਆਖਿਆ,
וידבר יהוה אל משה לאמר
10 ੧੦ ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ, ਜਦ ਤੁਸੀਂ ਕਨਾਨ ਦੇਸ ਨੂੰ ਯਰਦਨ ਪਾਰ ਲੰਘੋ
דבר אל בני ישראל ואמרת אלהם כי אתם עברים את הירדן ארצה כנען
11 ੧੧ ਤਾਂ ਤੁਸੀਂ ਆਪਣੇ ਲਈ ਨਗਰ ਠਹਿਰਾਓ ਜਿਹੜੇ ਤੁਹਾਡੇ ਲਈ ਪਨਾਹ ਦੇ ਨਗਰ ਹੋਣ ਜਿੱਥੇ ਖੂਨੀ ਭੱਜ ਜਾਵੇ ਜਿਸ ਕਿਸੇ ਨੂੰ ਭੁੱਲ ਨਾਲ ਮਾਰਿਆ ਹੋਵੇ।
והקריתם לכם ערים ערי מקלט תהיינה לכם ונס שמה רצח מכה נפש בשגגה
12 ੧੨ ਅਤੇ ਇਹ ਨਗਰ ਤੁਹਾਡੇ ਲਈ ਬਦਲਾ ਲੈਣ ਵਾਲੇ ਤੋਂ ਪਨਾਹ ਲਈ ਹੋਣ ਤਾਂ ਜੋ ਖੂਨੀ ਮਰ ਨਾ ਜਾਵੇ ਜਿੰਨਾਂ ਚਿਰ ਉਹ ਮੰਡਲੀ ਦੇ ਅੱਗੇ ਨਿਆਂ ਲਈ ਖੜ੍ਹਾ ਨਾ ਕੀਤਾ ਜਾਵੇ।
והיו לכם הערים למקלט מגאל ולא ימות הרצח עד עמדו לפני העדה למשפט
13 ੧੩ ਅਤੇ ਜਿਹੜੇ ਨਗਰ ਤੁਸੀਂ ਦਿਓ ਉਹ ਤੁਹਾਡੇ ਲਈ ਛੇ ਨਗਰ ਪਨਾਹ ਦੇ ਨਗਰ ਹੋਣ।
והערים אשר תתנו--שש ערי מקלט תהיינה לכם
14 ੧੪ ਤਿੰਨ ਨਗਰ ਯਰਦਨ ਤੋਂ ਪਾਰ ਅਤੇ ਤਿੰਨ ਨਗਰ ਕਨਾਨ ਦੇਸ ਵਿੱਚ ਠਹਿਰਾਓ ਅਤੇ ਉਹ ਪਨਾਹ ਦੇ ਨਗਰ ਹੋਣ।
את שלש הערים תתנו מעבר לירדן ואת שלש הערים תתנו בארץ כנען ערי מקלט תהיינה
15 ੧੫ ਇਸਰਾਏਲੀਆਂ ਲਈ, ਪਰਦੇਸੀਆਂ ਲਈ ਅਤੇ ਉਸ ਲਈ ਜਿਹੜਾ ਉਨ੍ਹਾਂ ਵਿੱਚ ਵੱਸਦਾ ਹੋਵੇ ਇਹ ਛੇ ਨਗਰ ਪਨਾਹ ਲਈ ਹੋਣ ਤਾਂ ਜੋ ਜੇ ਕੋਈ ਕਿਸੇ ਨੂੰ ਭੁੱਲ ਨਾਲ ਮਾਰ ਦੇਵੇ ਉਹ ਉੱਥੇ ਭੱਜ ਜਾਵੇ।
לבני ישראל ולגר ולתושב בתוכם תהיינה שש הערים האלה למקלט--לנוס שמה כל מכה נפש בשגגה
16 ੧੬ ਪਰ ਜੇ ਉਸ ਨੇ ਕਿਸੇ ਨੂੰ ਲੋਹੇ ਦੇ ਕਿਸੇ ਹਥਿਆਰ ਨਾਲ ਮਾਰਿਆ ਹੋਵੇ ਕਿ ਉਹ ਮਰ ਗਿਆ ਹੋਵੇ ਤਾਂ ਉਹ ਖੂਨੀ ਹੈ ਅਤੇ ਉਹ ਖੂਨੀ ਜ਼ਰੂਰ ਮਾਰਿਆ ਜਾਵੇ।
ואם בכלי ברזל הכהו וימת רצח הוא מות יומת הרצח
17 ੧੭ ਜਿਸ ਨੇ ਹੱਥ ਵਿੱਚ ਪੱਥਰ ਲੈ ਕੇ ਜਿਸ ਤੋਂ ਕੋਈ ਮਰ ਸਕੇ ਕਿਸੇ ਨੂੰ ਮਾਰਿਆ ਹੋਵੇ ਅਤੇ ਉਹ ਮਰ ਗਿਆ ਹੋਵੇ ਤਾਂ ਉਹ ਖੂਨੀ ਹੈ। ਉਹ ਖੂਨੀ ਜ਼ਰੂਰ ਮਾਰਿਆ ਜਾਵੇ।
ואם באבן יד אשר ימות בה הכהו וימת--רצח הוא מות יומת הרצח
18 ੧੮ ਜਾਂ ਜੇ ਉਸ ਨੇ ਲੱਕੜੀ ਦੇ ਹਥਿਆਰ ਨੂੰ ਹੱਥ ਵਿੱਚ ਲੈ ਕੇ ਜਿਸ ਤੋਂ ਕੋਈ ਮਰ ਸਕੇ ਉਹ ਨੂੰ ਮਾਰਿਆ ਹੋਵੇ ਅਤੇ ਉਹ ਮਰ ਗਿਆ ਹੋਵੇ ਤਾਂ ਉਹ ਖੂਨੀ ਹੈ। ਉਹ ਖੂਨੀ ਜ਼ਰੂਰ ਮਾਰਿਆ ਜਾਵੇ।
או בכלי עץ יד אשר ימות בו הכהו וימת--רצח הוא מות יומת הרצח
19 ੧੯ ਖੂਨ ਦਾ ਬਦਲਾ ਲੈਣ ਵਾਲਾ ਆਪ ਉਸ ਖੂਨੀ ਨੂੰ ਮਾਰੇ ਜਦ ਉਹ ਉਸ ਨੂੰ ਲੱਭੇ ਤਾਂ ਉਹ ਉਸ ਨੂੰ ਮਾਰ ਸੁੱਟੇ।
גאל הדם הוא ימית את הרצח בפגעו בו הוא ימתנו
20 ੨੦ ਜੇ ਕੋਈ ਕਿਸੇ ਨੂੰ ਵੈਰ ਨਾਲ ਧੱਕਾ ਮਾਰੇ ਜਾਂ ਘਾਤ ਲਾ ਕੇ ਉਸ ਉੱਤੇ ਕੁਝ ਸੁੱਟਿਆ ਹੋਵੇ ਕਿ ਉਹ ਮਰ ਗਿਆ ਹੋਵੇ
ואם בשנאה יהדפנו או השליך עליו בצדיה וימת
21 ੨੧ ਜਾਂ ਦੁਸ਼ਮਣੀ ਨਾਲ ਆਪਣੇ ਹੱਥੀਂ ਮਾਰੇ ਕਿ ਉਹ ਮਰ ਜਾਵੇ ਤਾਂ ਮਾਰਨ ਵਾਲਾ ਜ਼ਰੂਰ ਮਾਰਿਆ ਜਾਵੇ, ਉਹ ਖੂਨੀ ਹੈ। ਬਦਲਾ ਲੈਣ ਵਾਲਾ ਜਦ ਕਦੀ ਉਹ ਲੱਭੇ ਉਸ ਖੂਨੀ ਨੂੰ ਮਾਰ ਸੁੱਟੇ।
או באיבה הכהו בידו וימת--מות יומת המכה רצח הוא גאל הדם ימית את הרצח--בפגעו בו
22 ੨੨ ਪਰ ਜੇ ਉਸ ਨੇ ਉਹ ਨੂੰ ਅਚਾਨਕ ਦੁਸ਼ਮਣੀ ਤੋਂ ਬਿਨ੍ਹਾਂ ਧੱਕਾ ਮਾਰਿਆ ਹੋਵੇ ਜਾਂ ਉਹ ਦੇ ਉੱਤੇ ਘਾਤ ਲਾਉਣ ਤੋਂ ਬਿਨ੍ਹਾਂ ਕੁਝ ਸੁੱਟਿਆ ਹੋਵੇ।
ואם בפתע בלא איבה הדפו או השליך עליו כל כלי בלא צדיה
23 ੨੩ ਜਾਂ ਕਿਸੇ ਪੱਥਰ ਨਾਲ ਜਿਸ ਦੇ ਨਾਲ ਕੋਈ ਮਰ ਸਕੇ ਵੇਖੇ ਬਿਨ੍ਹਾਂ ਉਹ ਦੇ ਉੱਤੇ ਸੁੱਟਿਆ ਹੋਵੇ ਅਤੇ ਉਹ ਮਰ ਜਾਵੇ ਅਤੇ ਉਹ ਉਸ ਦਾ ਵੈਰੀ ਨਹੀਂ ਸੀ ਨਾ ਉਹ ਉਸ ਦਾ ਨੁਕਸਾਨ ਚਾਹੁੰਦਾ ਸੀ।
או בכל אבן אשר ימות בה בלא ראות ויפל עליו וימת--והוא לא אויב לו ולא מבקש רעתו
24 ੨੪ ਤਾਂ ਮੰਡਲੀ ਨੂੰ ਮਾਰਨ ਵਾਲਾ ਅਤੇ ਖੂਨ ਦਾ ਬਦਲਾ ਲੈਣ ਵਾਲਾ ਇਨ੍ਹਾਂ ਨਿਯਮਾਂ ਦੇ ਅਨੁਸਾਰ ਫ਼ੈਸਲਾ ਕਰੇ।
ושפטו העדה בין המכה ובין גאל הדם--על המשפטים האלה
25 ੨੫ ਅਤੇ ਮੰਡਲੀ ਉਸ ਖੂਨੀ ਨੂੰ ਬਦਲਾ ਲੈਣ ਵਾਲੇ ਦੇ ਹੱਥੋਂ ਛੁਡਾ ਕੇ, ਉਸ ਨੂੰ ਉਸ ਦੇ ਪਨਾਹ ਦੇ ਨਗਰ ਵਿੱਚ ਮੋੜ ਦੇਵੇ ਜਿੱਥੇ ਨੂੰ ਉਹ ਭੱਜ ਗਿਆ ਸੀ ਅਤੇ ਉਸ ਵਿੱਚ ਪ੍ਰਧਾਨ ਜਾਜਕ ਦੀ ਮੌਤ ਤੱਕ ਜਿਹੜਾ ਪਵਿੱਤਰ ਤੇਲ ਨਾਲ ਮਸਹ ਹੋਇਆ ਹੈ, ਵੱਸੇ।
והצילו העדה את הרצח מיד גאל הדם והשיבו אתו העדה אל עיר מקלטו אשר נס שמה וישב בה עד מות הכהן הגדל אשר משח אתו בשמן הקדש
26 ੨੬ ਅਤੇ ਜੇ ਕਦੀ ਉਹ ਖੂਨੀ ਪਨਾਹ ਦੇ ਨਗਰ ਦੀ ਹੱਦ ਤੋਂ ਬਾਹਰ ਜਿੱਥੇ ਨੂੰ ਉਹ ਨੱਠਾ ਸੀ ਜਾਵੇ।
ואם יצא יצא הרצח את גבול עיר מקלטו אשר ינוס שמה
27 ੨੭ ਅਤੇ ਖੂਨ ਦਾ ਬਦਲਾ ਲੈਣ ਵਾਲਾ ਉਸ ਨੂੰ ਪਨਾਹ ਦੇ ਨਗਰ ਦੀ ਹੱਦੋਂ ਬਾਹਰ ਮਿਲੇ ਅਤੇ ਖੂਨ ਦਾ ਬਦਲਾ ਲੈਣ ਉਸ ਖੂਨੀ ਨੂੰ ਮਾਰ ਦੇਵੇ ਤਾਂ ਉਹ ਖੂਨ ਦਾ ਦੋਸ਼ੀ ਨਾ ਹੋਵੇਗਾ।
ומצא אתו גאל הדם מחוץ לגבול עיר מקלטו ורצח גאל הדם את הרצח--אין לו דם
28 ੨੮ ਕਿਉਂ ਜੋ ਉਸ ਨੂੰ ਚਾਹੀਦਾ ਸੀ ਕਿ ਪ੍ਰਧਾਨ ਜਾਜਕ ਦੀ ਮੌਤ ਤੱਕ ਆਪਣੇ ਪਨਾਹ ਦੇ ਨਗਰ ਵਿੱਚ ਰਹਿੰਦਾ, ਪਰ ਪ੍ਰਧਾਨ ਜਾਜਕ ਦੀ ਮੌਤ ਪਿੱਛੋਂ ਉਹ ਖੂਨੀ ਆਪਣੀ ਜ਼ਮੀਨ ਦੀ ਧਰਤੀ ਵਿੱਚ ਮੁੜ ਜਾਵੇ
כי בעיר מקלטו ישב עד מות הכהן הגדל ואחרי מות הכהן הגדל--ישוב הרצח אל ארץ אחזתו
29 ੨੯ ਅਤੇ ਇਹ ਤੁਹਾਡੇ ਲਈ ਨਿਆਂ ਦੀ ਬਿਧੀ ਪੀੜ੍ਹੀਓਂ ਪੀੜ੍ਹੀ ਤੁਹਾਡੀਆਂ ਸਾਰੀਆਂ ਰਹਿਣ ਦੀਆਂ ਥਾਵਾਂ ਵਿੱਚ ਹੋਵੇ।
והיו אלה לכם לחקת משפט לדרתיכם בכל מושבתיכם
30 ੩੦ ਜੇ ਕੋਈ ਕਿਸੇ ਮਨੁੱਖ ਨੂੰ ਮਾਰੇ, ਉਹ ਗਵਾਹਾਂ ਦੀ ਗਵਾਹੀ ਨਾਲ ਮਾਰਿਆ ਜਾਵੇ, ਪਰ ਇੱਕੋ ਹੀ ਗਵਾਹ ਦੀ ਗਵਾਹੀ ਤੋਂ ਕੋਈ ਨਾ ਮਾਰਿਆ ਜਾਵੇ।
כל מכה נפש--לפי עדים ירצח את הרצח ועד אחד לא יענה בנפש למות
31 ੩੧ ਤੁਸੀਂ ਕਿਸੇ ਖੂਨੀ ਦੀ ਜਾਨ ਦਾ ਜੁਰਮਾਨਾ ਨਾ ਲਓ, ਜੋ ਮੌਤ ਦਾ ਦੋਸ਼ੀ ਹੋਵੇ। ਉਹ ਜ਼ਰੂਰ ਮਾਰਿਆ ਜਾਵੇ।
ולא תקחו כפר לנפש רצח אשר הוא רשע למות כי מות יומת
32 ੩੨ ਜਿਹੜਾ ਆਪਣੇ ਪਨਾਹ ਨਗਰ ਨੂੰ ਭੱਜ ਗਿਆ ਹੋਵੇ ਅਤੇ ਮੁੜ ਕੇ ਆਪਣੇ ਦੇਸ ਵਿੱਚ ਜਾਜਕ ਦੀ ਮੌਤ ਤੋਂ ਪਹਿਲਾਂ ਆ ਵੱਸੇ ਉਸ ਤੋਂ ਤੁਸੀਂ ਕੋਈ ਜੁਰਮਾਨਾ ਉਸ ਦੇ ਬਦਲੇ ਨਾ ਲਓ।
ולא תקחו כפר לנוס אל עיר מקלטו לשוב לשבת בארץ עד מות הכהן
33 ੩੩ ਤੁਸੀਂ ਉਸ ਜਗ੍ਹਾ ਨੂੰ ਭਰਿਸ਼ਟ ਨਾ ਕਰੋ ਜਿਸ ਦੇ ਵਿੱਚ ਤੁਸੀਂ ਵੱਸਦੇ ਹੋ, ਕਿਉਂ ਜੋ ਜ਼ਮੀਨ ਖੂਨ ਦੇ ਨਾਲ ਭਰਿਸ਼ਟ ਹੋ ਜਾਂਦੀ ਹੈ ਅਤੇ ਜਿਸ ਨਗਰ ਵਿੱਚ ਖੂਨ ਵਹਾਇਆ ਜਾਵੇ ਤਾਂ ਉਸ ਖੂਨ ਵਹਾਉਣ ਵਾਲੇ ਦੇ ਖੂਨ ਨਾਲ ਹੀ ਉਸ ਜ਼ਮੀਨ ਦਾ ਪ੍ਰਾਸਚਿਤ ਹੋ ਸਕਦਾ ਹੈ।
ולא תחניפו את הארץ אשר אתם בה כי הדם הוא יחניף את הארץ ולארץ לא יכפר לדם אשר שפך בה כי אם בדם שפכו
34 ੩੪ ਜਿਸ ਦੇਸ ਵਿੱਚ ਤੁਸੀਂ ਵਾਸ ਕਰੋਗੇ ਮੈਂ ਤੁਹਾਡੇ ਵਿਚਕਾਰ ਵੱਸਾਂਗਾ, ਉਸ ਨਗਰ ਨੂੰ ਤੁਸੀਂ ਭਰਿਸ਼ਟ ਨਾ ਕਰਨਾ, ਕਿਉਂ ਜੋ ਮੈਂ ਯਹੋਵਾਹ ਇਸਰਾਏਲੀਆਂ ਵਿੱਚ ਵੱਸਦਾ ਹਾਂ।
ולא תטמא את הארץ אשר אתם ישבים בה--אשר אני שכן בתוכה כי אני יהוה--שכן בתוך בני ישראל

< ਗਿਣਤੀ 35 >