< ਗਿਣਤੀ 4 >

1 ਯਹੋਵਾਹ ਮੂਸਾ ਅਤੇ ਹਾਰੂਨ ਨੂੰ ਬੋਲਿਆ,
וידבר יהוה אל משה ואל אהרן לאמר
2 ਲੇਵੀਆਂ ਦੇ ਵਿੱਚੋਂ ਕਹਾਥੀਆਂ ਦੀ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣਤੀ ਕਰੋ।
נשא את ראש בני קהת מתוך בני לוי--למשפחתם לבית אבתם
3 ਤੀਹ ਸਾਲ ਤੋਂ ਪੰਜਾਹ ਸਾਲ ਤੱਕ ਸਾਰੇ ਜਿਹੜੇ ਸੇਵਾ ਕਰਨ ਯੋਗ ਹੋਣ, ਉਹ ਮਿਲਾਪ ਵਾਲੇ ਤੰਬੂ ਦੀ ਟਹਿਲ ਸੇਵਾ ਕਰਨ।
מבן שלשים שנה ומעלה ועד בן חמשים שנה--כל בא לצבא לעשות מלאכה באהל מועד
4 ਕਹਾਥੀਆਂ ਦੀ ਸੇਵਾ ਮਿਲਾਪ ਵਾਲੇ ਤੰਬੂ ਵਿੱਚ ਅੱਤ ਪਵਿੱਤਰ ਚੀਜ਼ਾਂ ਵਿਖੇ ਇਹ ਹੈ।
זאת עבדת בני קהת באהל מועד--קדש הקדשים
5 ਹਾਰੂਨ ਅਤੇ ਉਸ ਦੇ ਪੁੱਤਰ ਕੂਚ ਦੇ ਵੇਲੇ ਅੰਦਰ ਜਾਣ ਅਤੇ ਪਵਿੱਤਰ ਸਥਾਨ ਅਤੇ ਅੱਤ ਪਵਿੱਤਰ ਸਥਾਨ ਦਾ ਪਰਦਾ ਲਾਹੁਣ ਅਤੇ ਉਸ ਵਿੱਚ ਸਾਖੀ ਦੇ ਸੰਦੂਕ ਨੂੰ ਲਪੇਟਣ।
ובא אהרן ובניו בנסע המחנה והורדו את פרכת המסך וכסו בה--את ארן העדת
6 ਨਾਲੇ ਸਮੁੰਦਰੀ ਜੀਵ ਦੀਆਂ ਖੱਲਾਂ ਦਾ ਪਰਦਾ ਉਸ ਉੱਤੇ ਰੱਖਣ ਅਤੇ ਉਸ ਉੱਤੇ ਨੀਲੇ ਰੰਗ ਦਾ ਕੱਪੜਾ ਵਿਛਾਉਣ ਅਤੇ ਉਸ ਦੇ ਡੰਡੇ ਪਾਉਣ।
ונתנו עליו כסוי עור תחש ופרשו בגד כליל תכלת מלמעלה ושמו בדיו
7 ਫੇਰ ਹਜ਼ੂਰੀ ਦੀ ਰੋਟੀ ਦੀ ਮੇਜ਼ ਉੱਤੇ ਨੀਲਾ ਕੱਪੜਾ ਵਿਛਾਉਣ ਅਤੇ ਉਸ ਉੱਤੇ ਥਾਲੀਆਂ, ਕੌਲੀਆਂ, ਗੜ੍ਹਵੇ ਅਤੇ ਭੇਟਾਂ ਵਰਤਾਉਣ ਵਾਲੇ ਕੜਛੇ ਰੱਖਣ ਅਤੇ ਸਦਾ ਕਾਲ ਦੀ ਰੋਟੀ ਉਸ ਉੱਤੇ ਪਈ ਰਹੇ।
ועל שלחן הפנים יפרשו בגד תכלת ונתנו עליו את הקערת ואת הכפת ואת המנקית ואת קשות הנסך ולחם התמיד עליו יהיה
8 ਉਨ੍ਹਾਂ ਦੇ ਉੱਤੇ ਕਿਰਮਚੀ ਕੱਪੜੇ ਵਿਛਾਉਣ ਅਤੇ ਉਸ ਨੂੰ ਸਮੁੰਦਰੀ ਜੀਵ ਦੀਆਂ ਖੱਲਾਂ ਦੇ ਨਾਲ ਕੱਜਣ ਅਤੇ ਉਸ ਦੀਆਂ ਚੋਬਾਂ ਪਾਉਣ।
ופרשו עליהם בגד תולעת שני וכסו אתו במכסה עור תחש ושמו את בדיו
9 ਫੇਰ ਉਹ ਨੀਲਾ ਕੱਪੜਾ ਲੈ ਕੇ ਚਾਨਣ ਦੇਣ ਵਾਲਾ ਸ਼ਮਾਦਾਨ ਢੱਕਣ ਨਾਲੇ ਉਸ ਦੇ ਦੀਵੇ, ਉਸ ਦੇ ਗੁਲਤਰਾਸ਼, ਉਸ ਦੇ ਗੁਲਦਾਨ ਅਤੇ ਉਸ ਦੇ ਸਾਰੇ ਤੇਲ ਵਾਲੇ ਭਾਂਡੇ ਜਿਨ੍ਹਾਂ ਨਾਲ ਉਹ ਉਸ ਦੀ ਸੇਵਾ ਕਰਦੇ ਹਨ।
ולקחו בגד תכלת וכסו את מנרת המאור ואת נרתיה ואת מלקחיה ואת מחתתיה ואת כל כלי שמנה אשר ישרתו לה בהם
10 ੧੦ ਤਦ ਉਸ ਦੇ ਸਾਰੇ ਸਮਾਨ ਸਮੇਤ ਸਮੁੰਦਰੀ ਜੀਵ ਦੀਆਂ ਖੱਲਾਂ ਦੇ ਵਿੱਚ ਰੱਖਣ ਅਤੇ ਉਹ ਉਸ ਨੂੰ ਚੋਬਾਂ ਉੱਤੇ ਧਰਨ।
ונתנו אתה ואת כל כליה אל מכסה עור תחש ונתנו על המוט
11 ੧੧ ਸੋਨੇ ਦੀ ਜਗਵੇਦੀ ਉੱਤੇ ਨੀਲਾ ਕੱਪੜਾ ਵਿਛਾਉਣ ਅਤੇ ਉਸ ਨੂੰ ਬੱਕਰਿਆਂ ਦੀਆਂ ਖੱਲਾਂ ਦੇ ਢੱਕਣ ਨਾਲ ਢੱਕ ਦੇਣ ਅਤੇ ਉਸ ਦੇ ਡੰਡੇ ਪਾਉਣ।
ועל מזבח הזהב יפרשו בגד תכלת וכסו אתו במכסה עור תחש ושמו את בדיו
12 ੧੨ ਫੇਰ ਉਹ ਉਪਾਸਨਾ ਦੀ ਸੇਵਾ ਦੇ ਸਾਰੇ ਭਾਂਡੇ, ਜਿਨ੍ਹਾਂ ਨਾਲ ਉਹ ਪਵਿੱਤਰ ਸਥਾਨ ਵਿੱਚ ਉਪਾਸਨਾ ਕਰਦੇ ਹਨ ਲੈ ਕੇ ਨੀਲੇ ਕੱਪੜੇ ਵਿੱਚ ਪਾਉਣ ਅਤੇ ਉਨ੍ਹਾਂ ਨੂੰ ਸਮੁੰਦਰੀ ਜੀਵ ਦੀਆਂ ਖੱਲਾਂ ਦੇ ਵਿੱਚ ਕੱਜਣ ਅਤੇ ਉਨ੍ਹਾਂ ਨੂੰ ਡੰਡੇ ਉੱਤੇ ਰੱਖਣ।
ולקחו את כל כלי השרת אשר ישרתו בם בקדש ונתנו אל בגד תכלת וכסו אותם במכסה עור תחש ונתנו על המוט
13 ੧੩ ਤਦ ਉਹ ਜਗਵੇਦੀ ਦੀ ਸੁਆਹ ਕੱਢ ਕੇ ਉਸ ਉੱਤੇ ਬੈਂਗਣੀ ਕੱਪੜਾ ਵਿਛਾਉਣ।
ודשנו את המזבח ופרשו עליו בגד ארגמן
14 ੧੪ ਅਤੇ ਉਸ ਉੱਤੇ ਸਾਰੇ ਭਾਂਡੇ ਰੱਖਣ ਜਿਨ੍ਹਾਂ ਨਾਲ ਉਹ ਉਸ ਉੱਤੇ ਉਪਾਸਨਾ ਕਰਦੇ ਹਨ ਅਰਥਾਤ ਅੰਗੀਠੀਆਂ, ਕਾਂਟੇ, ਕੜਛੇ, ਬਾਟੀਆਂ ਅਤੇ ਜਗਵੇਦੀ ਦਾ ਸਾਰਾ ਸਮਾਨ ਅਤੇ ਉਹ ਦੇ ਉੱਤੇ ਬੱਕਰਿਆਂ ਦੀਆਂ ਖੱਲਾਂ ਵਿਛਾਉਣ ਅਤੇ ਉਸ ਦੀਆਂ ਚੋਬਾਂ ਪਾਉਣ।
ונתנו עליו את כל כליו אשר ישרתו עליו בהם את המחתת את המזלגת ואת היעים ואת המזרקת--כל כלי המזבח ופרשו עליו כסוי עור תחש--ושמו בדיו
15 ੧੫ ਜਦ ਹਾਰੂਨ ਅਤੇ ਉਸ ਦੇ ਪੁੱਤਰ ਪਵਿੱਤਰ ਸਥਾਨ ਅਤੇ ਉਸ ਦੇ ਸਾਰੇ ਸਮਾਨ ਨੂੰ ਢੱਕਣ ਦਾ ਕੰਮ ਕਰ ਚੁੱਕਣ ਅਤੇ ਜਦ ਡੇਰੇ ਦਾ ਕੂਚ ਹੋਣ ਵਾਲਾ ਹੋਵੇ, ਉਦੋਂ ਹੀ ਕਹਾਥੀ ਆਣ ਕੇ ਉਹ ਨੂੰ ਚੁੱਕਣ ਪਰ ਉਹ ਕਿਸੇ ਪਵਿੱਤਰ ਵਸਤੂ ਨੂੰ ਨਾ ਛੂਹਣ ਅਜਿਹਾ ਨਾ ਹੋਵੇ ਕਿ ਉਹ ਮਰ ਜਾਣ! ਮੰਡਲੀ ਦੇ ਤੰਬੂ ਵਿੱਚੋਂ ਕਹਾਥੀਆਂ ਲਈ ਇਹ ਭਾਰ ਉਠਾਉਣ ਲਈ ਇਹ ਹੀ ਵਸਤਾਂ ਹਨ।
וכלה אהרן ובניו לכסת את הקדש ואת כל כלי הקדש בנסע המחנה ואחרי כן יבאו בני קהת לשאת ולא יגעו אל הקדש ומתו אלה משא בני קהת באהל מועד
16 ੧੬ ਹਾਰੂਨ ਜਾਜਕ ਦੇ ਪੁੱਤਰ ਅਲਆਜ਼ਾਰ ਦੀ ਇਹ ਜ਼ਿੰਮੇਵਾਰੀ ਹੈ ਕਿ ਚਾਨਣ ਕਰਨ ਲਈ ਤੇਲ, ਸੁਗੰਧੀ ਧੂਪ, ਸਦਾ ਕਾਲ ਦੀ ਮੈਦੇ ਦੀ ਭੇਟ ਅਤੇ ਮਸਹ ਕਰਨ ਦਾ ਤੇਲ ਅਰਥਾਤ ਸਾਰੇ ਡੇਰੇ ਦੀ ਅਤੇ ਜੋ ਕੁਝ ਉਸ ਵਿੱਚ ਹੈ, ਅਤੇ ਪਵਿੱਤਰ ਸਥਾਨ ਅਤੇ ਉਸ ਦੇ ਸਮਾਨ ਦੀ ਦੇਖਭਾਲ ਕਰੇ।
ופקדת אלעזר בן אהרן הכהן שמן המאור וקטרת הסמים ומנחת התמיד ושמן המשחה פקדת כל המשכן וכל אשר בו בקדש ובכליו
17 ੧੭ ਫੇਰ ਯਹੋਵਾਹ ਮੂਸਾ ਅਤੇ ਹਾਰੂਨ ਨੂੰ ਬੋਲਿਆ,
וידבר יהוה אל משה ואל אהרן לאמר
18 ੧੮ ਤੁਸੀਂ ਕਹਾਥੀਆਂ ਦੇ ਟੱਬਰਾਂ ਦੇ ਗੋਤਾਂ ਨੂੰ ਲੇਵੀਆਂ ਦੇ ਵਿੱਚੋਂ ਨਾਸ ਨਾ ਹੋਣ ਦੇਣਾ।
אל תכריתו את שבט משפחת הקהתי מתוך הלוים
19 ੧੯ ਪਰ ਤੁਸੀਂ ਉਨ੍ਹਾਂ ਲਈ ਇਹ ਕਰੋ ਜਦ ਉਹ ਅੱਤ ਪਵਿੱਤਰ ਚੀਜ਼ਾਂ ਕੋਲ ਜਾਣ ਤਦ ਉਹ ਨਾ ਮਰਨ ਪਰ ਜੀਉਂਦੇ ਰਹਿਣ। ਤਦ ਹਾਰੂਨ ਅਤੇ ਉਸ ਦੇ ਪੁੱਤਰ ਅੰਦਰ ਜਾ ਕੇ ਉਨ੍ਹਾਂ ਦੇ ਹਰ ਇੱਕ ਮਨੁੱਖ ਲਈ ਉਸ ਦੀ ਟਹਿਲ ਸੇਵਾ ਅਤੇ ਉਹਨਾਂ ਦਾ ਭਾਰ ਠਹਿਰਾਉਣ।
וזאת עשו להם וחיו ולא ימתו בגשתם את קדש הקדשים אהרן ובניו יבאו ושמו אותם איש איש על עבדתו ואל משאו
20 ੨੦ ਉਹ ਇੱਕ ਪਲ ਲਈ ਵੀ ਅੰਦਰ ਜਾ ਕੇ ਪਵਿੱਤਰ ਸਥਾਨ ਨੂੰ ਨਾ ਵੇਖਣ ਕਿਤੇ ਅਜਿਹਾ ਨਾ ਹੋਵੇ ਕਿ ਉਹ ਮਰ ਜਾਣ।
ולא יבאו לראות כבלע את הקדש ומתו
21 ੨੧ ਯਹੋਵਾਹ ਨੇ ਮੂਸਾ ਨੂੰ ਆਖਿਆ,
וידבר יהוה אל משה לאמר
22 ੨੨ ਗੇਰਸ਼ੋਨੀਆਂ ਦੀ ਵੀ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਤੇ ਟੱਬਰਾਂ ਅਨੁਸਾਰ ਗਿਣਤੀ ਕਰ।
נשא את ראש בני גרשון--גם הם לבית אבתם למשפחתם
23 ੨੩ ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਤੂੰ ਉਨ੍ਹਾਂ ਨੂੰ ਗਿਣ, ਉਹ ਸਾਰੇ ਜਿਹੜੇ ਟਹਿਲ ਸੇਵਾ ਕਰਨ ਯੋਗ ਹੋਣ ਤਾਂ ਜੋ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ।
מבן שלשים שנה ומעלה עד בן חמשים שנה--תפקד אותם כל הבא לצבא צבא לעבד עבדה באהל מועד
24 ੨੪ ਗੇਰਸ਼ੋਨੀਆਂ ਦੇ ਟੱਬਰਾਂ ਦੀ ਟਹਿਲ ਸੇਵਾ ਅਰਥਾਤ ਭਾਰ ਚੁੱਕਣ ਦੀ ਟਹਿਲ ਸੇਵਾ ਇਹ ਹੈ,
זאת עבדת משפחת הגרשני--לעבד ולמשא
25 ੨੫ ਉਹ ਡੇਰੇ ਦੇ ਪਰਦਿਆਂ ਨੂੰ ਚੁੱਕਣ ਨਾਲੇ ਮੰਡਲੀ ਦਾ ਤੰਬੂ, ਉਸ ਦੇ ਢੱਕਣ ਸਣੇ ਅਤੇ ਸਮੁੰਦਰੀ ਜੀਵ ਦੀਆਂ ਖੱਲਾਂ ਦਾ ਢੱਕਣ ਜਿਹੜਾ ਉਸ ਉੱਤੇ ਹੈ ਅਤੇ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਦਾ ਪਰਦਾ।
ונשאו את יריעת המשכן ואת אהל מועד מכסהו ומכסה התחש אשר עליו מלמעלה ואת מסך--פתח אהל מועד
26 ੨੬ ਅਤੇ ਵਿਹੜੇ ਦੀਆਂ ਕਨਾਤਾਂ ਤੇ ਵਿਹੜੇ ਦੇ ਫਾਟਕ ਦੇ ਦਰਵਾਜ਼ੇ ਦਾ ਪਰਦਾ ਜਿਹੜੀ ਡੇਰੇ ਅਤੇ ਜਗਵੇਦੀ ਦੇ ਕੋਲ ਆਲੇ-ਦੁਆਲੇ ਹੈ ਅਤੇ ਉਨ੍ਹਾਂ ਦੀਆਂ ਡੋਰੀਆਂ ਅਤੇ ਉਨ੍ਹਾਂ ਦੀ ਸੇਵਾ ਦਾ ਸਾਰਾ ਸਮਾਨ ਅਤੇ ਸਭ ਕੁਝ ਜੋ ਉਨ੍ਹਾਂ ਲਈ ਕਰਨਾ ਹੋਵੇ ਸੋ ਉਹ ਇਹ ਟਹਿਲ ਸੇਵਾ ਕਰਨ।
ואת קלעי החצר ואת מסך פתח שער החצר אשר על המשכן ועל המזבח סביב ואת מיתריהם ואת כל כלי עבדתם ואת כל אשר יעשה להם ועבדו
27 ੨੭ ਇਸ ਤਰ੍ਹਾਂ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਹੁਕਮ ਨਾਲ ਗੇਰਸ਼ੋਨੀਆਂ ਦੀ ਸਾਰੀ ਟਹਿਲ ਸੇਵਾ ਹੋਵੇ ਅਰਥਾਤ ਉਨ੍ਹਾਂ ਦਾ ਸਾਰਾ ਭਾਰ ਅਤੇ ਟਹਿਲ ਸੇਵਾ। ਇਸ ਤਰ੍ਹਾਂ ਤੁਸੀਂ ਉਨ੍ਹਾਂ ਉੱਤੇ ਉਨ੍ਹਾਂ ਦੇ ਸਾਰੇ ਕੰਮਾਂ ਦੀ ਜ਼ਿੰਮੇਵਾਰੀ ਠਹਿਰਾਓ।
על פי אהרן ובניו תהיה כל עבדת בני הגרשני לכל משאם ולכל עבדתם ופקדתם עלהם במשמרת את כל משאם
28 ੨੮ ਮੰਡਲੀ ਦੇ ਤੰਬੂ ਵਿੱਚ ਇਹ ਗੇਰਸ਼ੋਨੀਆਂ ਦੇ ਟੱਬਰਾਂ ਦੀ ਟਹਿਲ ਸੇਵਾ ਹੋਵੇਗੀ ਅਤੇ ਹਾਰੂਨ ਜਾਜਕ ਦੇ ਪੁੱਤਰ ਈਥਾਮਾਰ ਦੇ ਇਖ਼ਤਿਆਰ ਵਿੱਚ ਉਨ੍ਹਾਂ ਦੀ ਦੇਖਭਾਲ ਹੋਵੇਗੀ।
זאת עבדת משפחת בני הגרשני--באהל מועד ומשמרתם--ביד איתמר בן אהרן הכהן
29 ੨੯ ਮਰਾਰੀਆਂ ਨੂੰ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣਤੀ ਕਰਨਾ।
בני מררי--למשפחתם לבית אבתם תפקד אתם
30 ੩੦ ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਤੂੰ ਉਹਨਾਂ ਨੂੰ ਗਿਣ, ਉਹ ਸਾਰੇ ਜਿਹੜੇ ਟਹਿਲ ਸੇਵਾ ਕਰਨ ਯੋਗ ਹੋਣ ਤਾਂ ਜੋ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ।
מבן שלשים שנה ומעלה ועד בן חמשים שנה--תפקדם כל הבא לצבא לעבד את עבדת אהל מועד
31 ੩੧ ਭਾਰਾਂ ਲਈ ਮੰਡਲੀ ਦੇ ਤੰਬੂ ਵਿੱਚ ਉਨ੍ਹਾਂ ਦੀ ਸਾਰੀ ਜ਼ਿੰਮੇਵਾਰੀ ਇਹ ਹੈ, ਡੇਰੇ ਦੀਆਂ ਫੱਟੀਆਂ, ਉਸ ਦੇ ਹੋੜੇ, ਉਸ ਦੀਆਂ ਥੰਮ੍ਹੀਆਂ, ਉਸ ਦੀਆਂ ਚੀਥੀਆਂ।
וזאת משמרת משאם לכל עבדתם באהל מועד קרשי המשכן ובריחיו ועמודיו ואדניו
32 ੩੨ ਨਾਲੇ ਵਿਹੜੇ ਦੇ ਆਲੇ-ਦੁਆਲੇ ਦੀਆਂ ਥੰਮ੍ਹੀਆਂ, ਉਨ੍ਹਾਂ ਦੀਆਂ ਚੀਥੀਆਂ, ਉਨ੍ਹਾਂ ਦੀਆਂ ਕੀਲੀਆਂ, ਉਨ੍ਹਾਂ ਦੀਆਂ ਡੋਰੀਆਂ, ਉਨ੍ਹਾਂ ਦਾ ਸਾਰਾ ਸਮਾਨ ਅਤੇ ਉਨ੍ਹਾਂ ਦੀ ਸਾਰੀ ਟਹਿਲ ਸੇਵਾ। ਤੁਸੀਂ ਨਾਮਾਂ ਅਨੁਸਾਰ ਸਮਾਨ ਚੁੱਕਣ ਲਈ ਉਹਨਾਂ ਦੀ ਜ਼ਿੰਮੇਵਾਰੀ ਠਹਿਰਾਓ।
ועמודי החצר סביב ואדניהם ויתדתם ומיתריהם לכל כליהם ולכל עבדתם ובשמת תפקדו את כלי משמרת משאם
33 ੩੩ ਇਹ ਮਰਾਰੀਆਂ ਦੇ ਟੱਬਰਾਂ ਦੀ ਟਹਿਲ ਸੇਵਾ ਮੰਡਲੀ ਦੇ ਤੰਬੂ ਵਿੱਚ ਉਨ੍ਹਾਂ ਦੀ ਸਾਰੀ ਟਹਿਲ ਸੇਵਾ ਅਨੁਸਾਰ ਹੋਵੇ ਅਤੇ ਹਾਰੂਨ ਜਾਜਕ ਦੇ ਪੁੱਤਰ ਈਥਾਮਾਰ ਦੇ ਹੱਥ ਵਿੱਚ ਹੋਵੇ।
זאת עבדת משפחת בני מררי לכל עבדתם באהל מועד--ביד איתמר בן אהרן הכהן
34 ੩੪ ਫੇਰ ਮੂਸਾ ਅਤੇ ਹਾਰੂਨ ਅਤੇ ਮੰਡਲੀ ਦੇ ਪ੍ਰਧਾਨਾਂ ਨੇ ਕਹਾਥੀਆਂ ਨੇ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣਿਆ।
ויפקד משה ואהרן ונשיאי העדה את בני הקהתי למשפחתם ולבית אבתם
35 ੩੫ ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਸਾਰੇ ਜਿਹੜੇ ਸੇਵਾ ਕਰਨ ਯੋਗ ਹੋਣ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ।
מבן שלשים שנה ומעלה ועד בן חמשים שנה--כל הבא לצבא לעבדה באהל מועד
36 ੩੬ ਇਹ ਉਹ ਹਨ ਜਿਹੜੇ ਆਪਣੇ ਘਰਾਣਿਆਂ ਅਨੁਸਾਰ ਗਿਣੇ ਗਏ, ਦੋ ਹਜ਼ਾਰ ਸੱਤ ਸੌ ਪੰਜਾਹ ਸਨ।
ויהיו פקדיהם למשפחתם--אלפים שבע מאות וחמשים
37 ੩੭ ਕਹਾਥੀਆਂ ਦੇ ਟੱਬਰਾਂ ਦੇ ਜਿਹੜੇ ਗਿਣੇ ਗਏ ਏਹੋ ਹੀ ਸਨ ਅਰਥਾਤ ਸਾਰੇ ਜਿਹੜੇ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਦੇ ਸਨ ਜਿਨ੍ਹਾਂ ਨੂੰ ਮੂਸਾ ਅਤੇ ਹਾਰੂਨ ਨੇ ਯਹੋਵਾਹ ਦੇ ਹੁਕਮ ਨਾਲ ਮੂਸਾ ਦੇ ਰਾਹੀਂ ਗਿਣਿਆ।
אלה פקודי משפחת הקהתי כל העבד באהל מועד אשר פקד משה ואהרן על פי יהוה ביד משה
38 ੩੮ ਗੇਰਸ਼ੋਨੀ ਜਿਹੜੇ ਆਪਣੇ ਟੱਬਰਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ।
ופקודי בני גרשון למשפחותם ולבית אבתם
39 ੩੯ ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਸਾਰੇ ਜਿਹੜੇ ਸੇਵਾ ਕਰਨ ਯੋਗ ਹੋਣ ਕਿ ਉਹ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਨ।
מבן שלשים שנה ומעלה ועד בן חמשים שנה--כל הבא לצבא לעבדה באהל מועד
40 ੪੦ ਅਤੇ ਉਹ ਜਿਹੜੇ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ ਦੋ ਹਜ਼ਾਰ ਛੇ ਸੌ ਤੀਹ ਸਨ।
ויהיו פקדיהם למשפחתם לבית אבתם--אלפים ושש מאות ושלשים
41 ੪੧ ਗੇਰਸ਼ੋਨੀਆਂ ਦੇ ਟੱਬਰਾਂ ਦੇ ਜਿਹੜੇ ਗਿਣੇ ਗਏ ਏਹੋ ਹੀ ਸਨ ਅਰਥਾਤ ਸਾਰੇ ਜਿਹੜੇ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਨ ਜਿਨ੍ਹਾਂ ਨੂੰ ਮੂਸਾ ਅਤੇ ਹਾਰੂਨ ਨੇ ਯਹੋਵਾਹ ਦੇ ਹੁਕਮ ਨਾਲ ਗਿਣਿਆ।
אלה פקודי משפחת בני גרשון כל העבד באהל מועד--אשר פקד משה ואהרן על פי יהוה
42 ੪੨ ਮਰਾਰੀਆਂ ਦੇ ਟੱਬਰਾਂ ਦੇ ਜਿਹੜੇ ਆਪਣੇ ਟੱਬਰਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ।
ופקודי משפחת בני מררי למשפחתם לבית אבתם
43 ੪੩ ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਸਾਰੇ ਜਿਹੜੇ ਸੇਵਾ ਕਰਨ ਯੋਗ ਸਨ ਤਾਂ ਜੋ ਉਹ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਨ।
מבן שלשים שנה ומעלה ועד בן חמשים שנה--כל הבא לצבא לעבדה באהל מועד
44 ੪੪ ਉਹ ਜਿਹੜੇ ਉਨ੍ਹਾਂ ਦੇ ਟੱਬਰਾਂ ਅਨੁਸਾਰ ਗਿਣੇ ਗਏ ਤਿੰਨ ਹਜ਼ਾਰ ਦੋ ਸੌ ਸਨ।
ויהיו פקדיהם למשפחתם--שלשת אלפים ומאתים
45 ੪੫ ਮਰਾਰੀਆਂ ਦੇ ਟੱਬਰਾਂ ਦੇ ਜਿਹੜੇ ਗਿਣੇ ਗਏ ਏਹੋ ਹੀ ਸਨ ਜਿਨ੍ਹਾਂ ਨੂੰ ਮੂਸਾ ਅਤੇ ਹਾਰੂਨ ਨੇ ਯਹੋਵਾਹ ਦੇ ਹੁਕਮ ਨਾਲ ਮੂਸਾ ਦੇ ਰਾਹੀਂ ਗਿਣਿਆ।
אלה פקודי משפחת בני מררי אשר פקד משה ואהרן על פי יהוה ביד משה
46 ੪੬ ਸਾਰੇ ਲੇਵੀ ਜਿਹੜੇ ਗਿਣੇ ਗਏ ਜਿਨ੍ਹਾਂ ਨੂੰ ਮੂਸਾ ਅਤੇ ਹਾਰੂਨ ਅਤੇ ਇਸਰਾਏਲ ਦੇ ਪ੍ਰਧਾਨਾਂ ਨੇ ਗਿਣਿਆ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ।
כל הפקדים אשר פקד משה ואהרן ונשיאי ישראל--את הלוים למשפחתם ולבית אבתם
47 ੪੭ ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਸਾਰੇ ਜਿਹੜੇ ਟਹਿਲ ਸੇਵਾ ਕਰਨ ਅਤੇ ਭਾਰ ਚੁੱਕਣ ਲਈ ਮੰਡਲੀ ਦੇ ਤੰਬੂ ਵਿੱਚ ਆਉਣ।
מבן שלשים שנה ומעלה ועד בן חמשים שנה כל הבא לעבד עבדת עבדה ועבדת משא--באהל מועד
48 ੪੮ ਇਹ ਗਿਣੇ ਗਏ ਅਤੇ ਅੱਠ ਹਜ਼ਾਰ ਪੰਜ ਸੌ ਅੱਸੀ ਸਨ।
ויהיו פקדיהם--שמנת אלפים וחמש מאות ושמנים
49 ੪੯ ਇਸ ਤਰ੍ਹਾਂ ਯਹੋਵਾਹ ਦੇ ਹੁਕਮ ਨਾਲ ਅਤੇ ਮੂਸਾ ਦੇ ਰਾਹੀਂ ਉਹ ਗਿਣੇ ਗਏ, ਹਰ ਮਨੁੱਖ ਉਸ ਦੀ ਟਹਿਲ ਸੇਵਾ ਅਤੇ ਭਾਰ ਅਨੁਸਾਰ। ਇਸ ਤਰ੍ਹਾਂ ਉਹ ਗਿਣੇ ਗਏ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
על פי יהוה פקד אותם ביד משה--איש איש על עבדתו ועל משאו ופקדיו אשר צוה יהוה את משה

< ਗਿਣਤੀ 4 >