< ਓਬਦਯਾਹ 1 >

1 ਓਬਦਯਾਹ ਦਾ ਦਰਸ਼ਣ । ਪ੍ਰਭੂ ਯਹੋਵਾਹ ਅਦੋਮ ਦੇ ਵਿਖੇ ਇਹ ਫ਼ਰਮਾਉਂਦਾ ਹੈ, ਅਸੀਂ ਯਹੋਵਾਹ ਵੱਲੋਂ ਖ਼ਬਰ ਸੁਣੀ, ਅਤੇ ਇੱਕ ਸੰਦੇਸ਼ ਵਾਹਕ ਕੌਮਾਂ ਵਿੱਚ ਇਹ ਆਖਣ ਲਈ ਭੇਜਿਆ ਗਿਆ, ਉੱਠ! ਅਸੀਂ ਉਸ ਨਾਲ ਲੜਨ ਲਈ ਉੱਠ ਖੜ੍ਹੇ ਹੋਈਏ!
חזון עבדיה כה אמר אדני יהוה לאדום שמועה שמענו מאת יהוה וציר בגוים שלח--קומו ונקומה עליה למלחמה
2 ਵੇਖ, ਮੈਂ ਤੈਨੂੰ ਕੌਮਾਂ ਵਿੱਚ ਛੋਟਾ ਕਰ ਦਿੱਤਾ ਹੈ, ਤੇਰੇ ਤੋਂ ਡਾਢੀ ਘਿਣ ਕੀਤੀ ਗਈ ਹੈ!
הנה קטן נתתיך בגוים בזוי אתה מאד
3 ਹੇ ਚੱਟਾਨਾਂ ਦੀਆਂ ਦਰਾਰਾਂ ਵਿੱਚ ਵੱਸਣ ਵਾਲੇ! ਜਿਸ ਦਾ ਠਿਕਾਣਾ ਉਚਿਆਈ ਵਿੱਚ ਹੈ, ਤੇਰੇ ਮਨ ਦੇ ਹੰਕਾਰ ਨੇ ਤੈਨੂੰ ਧੋਖਾ ਦਿੱਤਾ ਹੈ, ਤੂੰ ਜੋ ਆਪਣੇ ਮਨ ਵਿੱਚ ਆਖਦਾ ਹੈ, ਕੌਣ ਮੈਨੂੰ ਧਰਤੀ ਉੱਤੇ ਲਾਹੇਗਾ?
זדון לבך השיאך שכני בחגוי סלע מרום שבתו אמר בלבו מי יורדני ארץ
4 ਭਾਵੇਂ ਤੂੰ ਉਕਾਬ ਵਾਂਗੂੰ ਉੱਚਾ ਚੜ੍ਹ ਜਾਵੇਂ, ਭਾਵੇਂ ਤੇਰਾ ਆਲ੍ਹਣਾ ਤਾਰਿਆਂ ਵਿੱਚ ਰੱਖਿਆ ਹੋਇਆ ਹੋਵੇ, ਪਰ ਉੱਥੋਂ ਵੀ ਮੈਂ ਤੈਨੂੰ ਹੇਠਾਂ ਲਾਹ ਲਵਾਂਗਾ, ਯਹੋਵਾਹ ਦਾ ਵਾਕ ਹੈ।
אם תגביה כנשר ואם בין כוכבים שים קנך--משם אורידך נאם יהוה
5 ਜੇਕਰ ਰਾਤ ਨੂੰ ਤੇਰੇ ਕੋਲ ਚੋਰ ਅਤੇ ਡਾਕੂ ਵੀ ਆਉਣ (ਤੂੰ ਕਿਵੇਂ ਬਰਬਾਦ ਕੀਤਾ ਗਿਆ) ਕੀ ਉਹ ਆਪਣੀ ਲੋੜ ਪੂਰੀ ਕਰਨ ਲਈ ਹੀ ਨਹੀਂ ਲੁੱਟਣਗੇ? ਜੇ ਅੰਗੂਰ ਤੋੜਨ ਵਾਲੇ ਤੇਰੇ ਕੋਲ ਆਉਣ, ਕੀ ਉਹ ਕੁਝ ਦਾਣੇ ਨਹੀਂ ਛੱਡਣਗੇ?
אם גנבים באו לך אם שודדי לילה--איך נדמיתה הלוא יגנבו דים אם בצרים באו לך הלוא ישאירו עללות
6 ਪਰ ਏਸਾਓ ਦਾ ਮਾਲ ਕਿਵੇਂ ਭਾਲ ਕੇ ਲੁੱਟਿਆ ਗਿਆ ਹੈ ਅਤੇ ਉਹ ਦਾ ਦੱਬਿਆ ਹੋਇਆ ਖ਼ਜ਼ਾਨਾ ਕਿਵੇਂ ਖੋਜ ਕਰਕੇ ਕੱਢਿਆ ਗਿਆ ਹੈ!
איך נחפשו עשו נבעו מצפניו
7 ਤੇਰੇ ਨਾਲ ਨੇਮ ਬੰਨ੍ਹਣ ਵਾਲੇ ਸਾਰੇ ਸਾਥੀਆਂ ਨੇ ਤੈਨੂੰ ਤੇਰੀ ਦੇਸ ਦੀ ਹੱਦ ਤੱਕ ਧੱਕ ਦਿੱਤਾ ਅਤੇ ਤੇਰੇ ਸੁੱਖ ਦੇ ਸਾਰੇ ਮੇਲੀਆਂ ਨੇ ਤੈਨੂੰ ਧੋਖਾ ਦਿੱਤਾ ਅਤੇ ਤੇਰੇ ਉੱਤੇ ਪਰਬਲ ਹੋ ਗਏ, ਜੋ ਤੇਰੀ ਰੋਟੀ ਖਾਂਦੇ ਹਨ ਉਹ ਤੇਰੇ ਹੇਠ ਫੰਦਾ ਲਾਉਂਦੇ ਹਨ, ਉਹ ਦੇ ਵਿੱਚ ਕੋਈ ਸਮਝ ਨਹੀਂ ਹੈ।
עד הגבול שלחוך כל אנשי בריתך--השיאוך יכלו לך אנשי שלמך לחמך ישימו מזור תחתיך--אין תבונה בו
8 ਯਹੋਵਾਹ ਦਾ ਵਾਕ ਹੈ, “ਕੀ ਮੈਂ ਉਸ ਦਿਨ ਅਦੋਮ ਵਿੱਚੋਂ ਬੁੱਧਵਾਨਾਂ ਨੂੰ ਅਤੇ ਸਮਝ ਨੂੰ ਏਸਾਓ ਦੇ ਪਰਬਤ ਵਿੱਚੋਂ ਮਿਟਾ ਨਾ ਦਿਆਂਗਾ।”
הלוא ביום ההוא נאם יהוה והאבדתי חכמים מאדום ותבונה מהר עשו
9 ਹੇ ਤੇਮਾਨ ਸ਼ਹਿਰ, ਤੇਰੇ ਸੂਰਮੇ ਘਬਰਾ ਜਾਣਗੇ, ਇੱਥੋਂ ਤੱਕ ਕਿ ਏਸਾਓ ਦੇ ਪਰਬਤ ਵਿੱਚੋਂ ਹਰੇਕ ਮਨੁੱਖ ਕਤਲ ਹੋ ਕੇ ਵੱਢਿਆ ਜਾਵੇਗਾ!
וחתו גבוריך תימן למען יכרת איש מהר עשו מקטל
10 ੧੦ ਤੇਰੇ ਜ਼ੁਲਮ ਦੇ ਕਾਰਨ ਜਿਹੜਾ ਤੂੰ ਆਪਣੇ ਭਰਾ ਯਾਕੂਬ ਨਾਲ ਕੀਤਾ, ਸ਼ਰਮਿੰਦਗੀ ਤੈਨੂੰ ਢੱਕ ਲਵੇਗੀ, ਤੂੰ ਸਦਾ ਲਈ ਨਾਸ ਹੋ ਜਾਵੇਂਗਾ।
מחמס אחיך יעקב תכסך בושה ונכרת לעולם
11 ੧੧ ਉਸ ਦਿਨ ਤੂੰ ਦੂਰ ਖੜ੍ਹਾ ਸੀ, ਜਿਸ ਦਿਨ ਪਰਾਏ ਉਹ ਦਾ ਮਾਲ-ਧਨ ਲੁੱਟ ਕੇ ਲੈ ਗਏ ਅਤੇ ਓਪਰੇ ਉਹ ਦੇ ਫਾਟਕਾਂ ਰਾਹੀਂ ਅੰਦਰ ਵੜ ਕੇ ਯਰੂਸ਼ਲਮ ਉੱਤੇ ਪਰਚੀਆਂ ਪਾਉਣ ਲੱਗੇ, ਉਸ ਦਿਨ ਤੂੰ ਵੀ ਉਨ੍ਹਾਂ ਵਿੱਚੋਂ ਇੱਕ ਵਰਗਾ ਸੀ!
ביום עמדך מנגד ביום שבות זרים חילו ונכרים באו שערו ועל ירושלם ידו גורל--גם אתה כאחד מהם
12 ੧੨ ਪਰ ਤੇਰੇ ਲਈ ਇਹ ਠੀਕ ਨਹੀਂ ਸੀ ਕਿ ਤੂੰ ਆਪਣੇ ਭਰਾ ਨੂੰ ਉਸ ਦੀ ਹਾਨੀ ਦੇ ਦਿਨ ਵੇਖਦਾ ਰਹਿੰਦਾ! ਤੈਨੂੰ ਯਹੂਦੀਆਂ ਦੀ ਅੰਸ ਦੇ ਨਾਸ ਹੋਣ ਦੇ ਦਿਨ ਅਨੰਦ ਨਹੀਂ ਸੀ ਹੋਣਾ ਚਾਹੀਦਾ, ਅਤੇ ਤੈਨੂੰ ਉਨ੍ਹਾਂ ਦੇ ਦੁੱਖ ਦੇ ਦਿਨ ਵੱਡੇ ਬੋਲ ਨਹੀਂ ਬੋਲਣੇ ਚਾਹੀਦੇ ਸਨ!
ואל תרא ביום אחיך ביום נכרו ואל תשמח לבני יהודה ביום אבדם ואל תגדל פיך ביום צרה
13 ੧੩ ਤੈਨੂੰ ਮੇਰੀ ਪਰਜਾ ਦੀ ਬਿਪਤਾ ਦੇ ਦਿਨ, ਉਨ੍ਹਾਂ ਦੇ ਫਾਟਕਾਂ ਵਿੱਚ ਨਹੀਂ ਸੀ ਵੜਨਾ ਚਾਹੀਦਾ! ਤੈਨੂੰ ਉਨ੍ਹਾਂ ਦੀ ਬਿਪਤਾ ਦੇ ਦਿਨ, ਉਨ੍ਹਾਂ ਦੇ ਕਲੇਸ਼ ਵੱਲ ਨਹੀਂ ਸੀ ਤੱਕਣਾ ਚਾਹੀਦਾ! ਤੈਨੂੰ ਉਨ੍ਹਾਂ ਦੀ ਬਿਪਤਾ ਦੇ ਦਿਨ, ਉਨ੍ਹਾਂ ਦਾ ਮਾਲ ਨਹੀਂ ਸੀ ਲੁੱਟਣਾ ਚਾਹੀਦਾ!
אל תבוא בשער עמי ביום אידם אל תרא גם אתה ברעתו ביום אידו ואל תשלחנה בחילו ביום אידו
14 ੧੪ ਤੈਨੂੰ ਚੁਰਾਹਿਆਂ ਉੱਤੇ ਖੜ੍ਹੇ ਨਹੀਂ ਹੋਣਾ ਚਾਹੀਦਾ ਸੀ ਕਿ ਉਸ ਦੇ ਭੱਜਣ ਵਾਲਿਆਂ ਨੂੰ ਮਾਰੇਂ ਅਤੇ ਸੰਕਟ ਦੇ ਦਿਨ ਉਸ ਦੇ ਬਚੇ ਹੋਇਆਂ ਨੂੰ ਫੜਾਉਣਾ ਨਹੀਂ ਸੀ ਚਾਹੀਦਾ!
ואל תעמד על הפרק להכרית את פליטיו ואל תסגר שרידיו ביום צרה
15 ੧੫ ਯਹੋਵਾਹ ਦੇ ਨਿਆਂ ਦਾ ਦਿਨ ਤਾਂ ਸਾਰੀਆਂ ਕੌਮਾਂ ਉੱਤੇ ਨੇੜੇ ਆ ਪਹੁੰਚਿਆ ਹੈ, ਜਿਵੇਂ ਤੂੰ ਕੀਤਾ, ਉਸੇ ਤਰ੍ਹਾਂ ਹੀ ਤੇਰੇ ਨਾਲ ਕੀਤਾ ਜਾਵੇਗਾ, ਤੇਰੀ ਕਰਨੀ ਮੁੜ ਕੇ ਤੇਰੇ ਸਿਰ ਪਵੇਗੀ।
כי קרוב יום יהוה על כל הגוים כאשר עשית יעשה לך גמלך ישוב בראשך
16 ੧੬ ਜਿਵੇਂ ਤੁਸੀਂ ਮੇਰੇ ਪਵਿੱਤਰ ਪਰਬਤ ਉੱਤੇ ਪੀਤਾ, ਉਸੇ ਤਰ੍ਹਾਂ ਸਾਰੀਆਂ ਕੌਮਾਂ ਨਿੱਤ ਪੀਣਗੀਆਂ, ਉਹ ਪੀਣਗੀਆਂ ਅਤੇ ਪੀਂਦੀਆਂ ਹੀ ਜਾਣਗੀਆਂ ਅਤੇ ਅਜਿਹੀਆਂ ਹੋ ਜਾਣਗੀਆਂ ਜਿਵੇਂ ਉਹ ਹੋਈਆਂ ਹੀ ਨਹੀਂ!
כי כאשר שתיתם על הר קדשי ישתו כל הגוים תמיד ושתו ולעו והיו כלוא היו
17 ੧੭ ਪਰ ਬਚੇ ਹੋਏ ਸੀਯੋਨ ਪਰਬਤ ਵਿੱਚ ਹੋਣਗੇ ਅਤੇ ਉਹ ਪਵਿੱਤਰ ਹੋਵੇਗਾ, ਯਾਕੂਬ ਦਾ ਘਰਾਣਾ ਆਪਣੀ ਵਿਰਾਸਤ ਨੂੰ ਅਧਿਕਾਰ ਵਿੱਚ ਕਰੇਗਾ।
ובהר ציון תהיה פליטה והיה קדש וירשו בית יעקב את מורשיהם
18 ੧੮ ਤਦ ਯਾਕੂਬ ਦਾ ਘਰਾਣਾ ਅੱਗ, ਯੂਸੁਫ਼ ਦਾ ਘਰਾਣਾ ਲੰਬ ਅਤੇ ਏਸਾਓ ਦਾ ਘਰਾਣਾ ਘਾਹ-ਫੂਸ ਵਰਗਾ ਹੋਵੇਗਾ। ਉਹ ਉਨ੍ਹਾਂ ਨੂੰ ਸਾੜਨਗੇ ਅਤੇ ਭਸਮ ਕਰਨਗੇ ਅਤੇ ਏਸਾਓ ਦੇ ਘਰਾਣੇ ਲਈ ਕੋਈ ਬਾਕੀ ਨਾ ਹੋਵੇਗਾ, ਕਿਉਂ ਜੋ ਯਹੋਵਾਹ ਨੇ ਇਹ ਫ਼ਰਮਾਇਆ ਹੈ।
והיה בית יעקב אש ובית יוסף להבה ובית עשו לקש ודלקו בהם ואכלום ולא יהיה שריד לבית עשו כי יהוה דבר
19 ੧੯ ਦੱਖਣ ਦੇ ਲੋਕ ਏਸਾਓ ਦੇ ਪਰਬਤ ਉੱਤੇ ਅਤੇ ਮੈਦਾਨ ਦੇ ਲੋਕ ਫ਼ਲਿਸਤੀਆਂ ਉੱਤੇ ਕਬਜ਼ਾ ਕਰਨਗੇ। ਉਹ ਇਫ਼ਰਾਈਮ ਅਤੇ ਸਾਮਰਿਯਾ ਦੇਸ ਉੱਤੇ ਕਬਜ਼ਾ ਕਰਨਗੇ। ਬਿਨਯਾਮੀਨ ਗਿਲਆਦ ਦੇਸ ਉੱਤੇ ਕਬਜ਼ਾ ਕਰੇਗਾ।
וירשו הנגב את הר עשו והשפלה את פלשתים וירשו את שדה אפרים ואת שדה שמרון ובנימן את הגלעד
20 ੨੦ ਇਸਰਾਏਲੀਆਂ ਦੀ ਫੌਜ ਦੇ ਗੁਲਾਮਾਂ ਵਿੱਚੋਂ, ਜਿਹੜੇ ਕਨਾਨੀਆਂ ਵਿੱਚ ਰਹਿੰਦੇ ਹਨ, ਉਹ ਸਾਰਫਥ ਸ਼ਹਿਰ ਤੱਕ ਅਤੇ ਯਰੂਸ਼ਲਮ ਦੇ ਗੁਲਾਮ ਜਿਹੜੇ ਸਫ਼ਾਰਦ ਦੇਸ ਵਿੱਚ ਰਹਿੰਦੇ ਹਨ, ਉਹ ਦੱਖਣ ਦੇ ਸ਼ਹਿਰਾਂ ਉੱਤੇ ਕਬਜ਼ਾ ਕਰਨਗੇ।
וגלת החל הזה לבני ישראל אשר כנענים עד צרפת וגלת ירושלם אשר בספרד--ירשו את ערי הנגב
21 ੨੧ ਬਚਾਉਣ ਵਾਲੇ ਸੀਯੋਨ ਪਰਬਤ ਉੱਤੇ ਜਾਣਗੇ, ਤਾਂ ਜੋ ਉਹ ਏਸਾਓ ਦੇ ਪਰਬਤ ਦਾ ਨਿਆਂ ਕਰਨ ਅਤੇ ਰਾਜ ਯਹੋਵਾਹ ਦਾ ਹੋਵੇਗਾ।
ועלו מושעים בהר ציון לשפט את הר עשו והיתה ליהוה המלוכה

< ਓਬਦਯਾਹ 1 >