< ਫਿਲਿੱਪੀਆਂ ਨੂੰ 3 >

1 ਮੁਕਦੀ ਗੱਲ, ਹੇ ਮੇਰੇ ਭਰਾਵੋ, ਪ੍ਰਭੂ ਵਿੱਚ ਅਨੰਦ ਰਹੋ। ਇਹ ਗੱਲਾਂ ਤੁਹਾਨੂੰ ਮੁੜ-ਮੁੜ ਲਿਖਣ ਤੋਂ ਮੈਂ ਤਾਂ ਨਹੀਂ ਅੱਕਦਾ ਅਤੇ ਇਹ ਤੁਹਾਡੇ ਲਈ ਬਚਾਓ ਦਾ ਕਾਰਨ ਹੈ।
Впрочем, братия мои, радуйтесь о Господе. Писать вам о том же для меня не тягостно, а для вас назидательно.
2 ਕੁੱਤਿਆਂ ਤੋਂ ਸੁਚੇਤ ਰਹੋ। ਕੁਕਰਮੀਆਂ ਤੋਂ ਸੁਚੇਤ ਰਹੋ। ਸੁੰਨਤ ਕਰਨ ਵਾਲਿਆਂ ਤੋਂ ਸੁਚੇਤ ਰਹੋ।
Берегитесь псов, берегитесь злых делателей, берегитесь обрезания,
3 ਕਿਉਂ ਜੋ ਸੁੰਨਤੀ ਤਾਂ ਅਸੀਂ ਹਾਂ ਜਿਹੜੇ ਪਰਮੇਸ਼ੁਰ ਦੇ ਆਤਮਾ ਨਾਲ ਭਜਨ ਕਰਦੇ ਹਾਂ ਅਤੇ ਮਸੀਹ ਯਿਸੂ ਦੇ ਉੱਤੇ ਅਭਮਾਨ ਕਰਦੇ ਹਾਂ ਅਤੇ ਸਰੀਰ ਦਾ ਆਸਰਾ ਨਹੀਂ ਰੱਖਦੇ।
потому что обрезание - мы, служащие Богу духом, и хвалящиеся Христом Иисусом, и не на плоть надеющиеся,
4 ਭਾਵੇਂ ਮੈਂ ਸਰੀਰ ਦਾ ਵੀ ਆਸਰਾ ਰੱਖ ਸਕਦਾ। ਜੇ ਹੋਰ ਕੋਈ ਆਪਣੇ ਭਾਣੇ ਸਰੀਰ ਦਾ ਆਸਰਾ ਰੱਖ ਸਕਦਾ ਹੈ ਤਾਂ ਮੈਂ ਵਧੇਰੇ ਕਰ ਸਕਦਾ ਹਾਂ।
хотя я могу надеяться и на плоть. Если кто другой думает надеяться на плоть, то более я,
5 ਜਨਮ ਤੋਂ ਅੱਠਵੇਂ ਦਿਨ ਦਾ ਸੁੰਨਤ ਕੀਤਾ ਹੋਇਆ ਮੈਂ ਇਸਰਾਏਲ ਦੇ ਵੰਸ਼ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਅਤੇ ਇਬਰਾਨੀਆਂ ਦਾ ਇਬਰਾਨੀ ਹਾਂ। ਬਿਵਸਥਾ ਦੀ ਪੁੱਛੋ ਤਾਂ ਫ਼ਰੀਸੀ।
обрезанный в восьмой день, из рода Израилева, колена Вениаминова, Еврей от Евреев, по учению фарисей,
6 ਅਣਖ ਦੀ ਪੁੱਛੋਂ ਤਾਂ ਕਲੀਸਿਯਾ ਦਾ ਸਤਾਉਣ ਵਾਲਾ। ਬਿਵਸਥਾ ਦੀ ਧਾਰਮਿਕਤਾ ਦੀ ਪੁੱਛੋ ਤਾਂ ਨਿਰਦੋਸ਼।
по ревности - гонитель Церкви Божией, по правде законной - непорочный.
7 ਪਰ ਜਿਹੜੀਆਂ ਗੱਲਾਂ ਮੇਰੇ ਲਾਭ ਦੀਆਂ ਸਨ ਮੈਂ ਉਨ੍ਹਾਂ ਨੂੰ ਮਸੀਹ ਦੇ ਕਾਰਨ ਹਾਨੀ ਦੀਆਂ ਸਮਝਿਆ।
Но что для меня было преимуществом, то ради Христа я почел тщетою.
8 ਸਗੋਂ ਮਸੀਹ ਯਿਸੂ ਆਪਣੇ ਪ੍ਰਭੂ ਦੇ ਗਿਆਨ ਦੀ ਉੱਤਮਤਾਈ ਦੇ ਕਾਰਨ ਸਾਰਿਆਂ ਗੱਲਾਂ ਨੂੰ ਮੈਂ ਹਾਨੀ ਦੀਆਂ ਹੀ ਸਮਝਦਾ ਹਾਂ ਅਤੇ ਉਹ ਦੀ ਖਾਤਰ ਮੈਂ ਇੰਨ੍ਹਾਂ ਸਭਨਾਂ ਗੱਲਾਂ ਦੀ ਹਾਨ ਝੱਲੀ ਅਤੇ ਉਨ੍ਹਾਂ ਨੂੰ ਕੂੜਾ ਸਮਝਦਾ ਹਾਂ ਜੋ ਮੈਂ ਮਸੀਹ ਨੂੰ ਪਾ ਲਵਾਂ।
Да и все почитаю тщетою ради превосходства познания Христа Иисуса, Господа моего: для Него я от всего отказался и все почитаю за сор, чтобы приобрести Христа
9 ਅਤੇ ਮੈਂ ਉਸ ਵਿੱਚ ਪਾਇਆ ਜਾਂਵਾਂ, ਅਤੇ ਮੇਰੀ ਆਪਣੀ ਧਾਰਮਿਕਤਾ ਨਾਲ ਨਹੀਂ, ਜਿਹੜਾ ਬਿਵਸਥਾ ਤੋਂ ਹੁੰਦੀ ਹੈ, ਸਗੋਂ ਉਸ ਧਾਰਮਿਕਤਾ ਦੇ ਨਾਲ, ਜੋ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਪ੍ਰਾਪਤ ਹੁੰਦੀ ਹੈ, ਅਤੇ ਉਸ ਧਾਰਮਿਕਤਾ ਨਾਲ ਜੋ ਪਰਮੇਸ਼ੁਰ ਦੀ ਵੱਲੋਂ ਵਿਸ਼ਵਾਸ ਦੇ ਰਾਹੀਂ ਪ੍ਰਾਪਤ ਹੁੰਦੀ ਹੈ।
и найтись в Нем не со своею праведностью, которая от закона, но с тою, которая через веру во Христа, с праведностью от Бога по вере;
10 ੧੦ ਤਾਂ ਜੋ ਮੈਂ ਉਹ ਨੂੰ ਅਤੇ ਉਹ ਦੇ ਜੀ ਉੱਠਣ ਦੀ ਸਮਰੱਥਾ ਨੂੰ ਅਤੇ ਉਹ ਦੇ ਦੁੱਖਾਂ ਦੀ ਸਾਂਝ ਨੂੰ ਜਾਣ ਲਵਾਂ ਅਤੇ ਉਹ ਦੀ ਮੌਤ ਦੇ ਸਰੂਪ ਨਾਲ ਮਿਲ ਜਾਂਵਾਂ।
чтобы познать Его, и силу воскресения Его, и участие в страданиях Его, сообразуясь смерти Его,
11 ੧੧ ਭਈ ਮੈਂ ਕਿਵੇਂ ਨਾ ਕਿਵੇਂ ਮੁਰਦਿਆਂ ਵਿੱਚੋਂ ਜੀ ਉੱਠਣ ਦੀ ਪਦਵੀ ਤੱਕ ਪਹੁੰਚ ਜਾਂਵਾਂ।
чтобы достигнуть воскресения мертвых.
12 ੧੨ ਇਹ ਨਹੀਂ ਕੀ ਮੈਂ ਪਾ ਚੁੱਕਿਆ ਹਾਂ ਜਾਂ ਸਿੱਧ ਹੋ ਚੁੱਕਿਆ ਹਾਂ ਪਰ ਮੈਂ ਓਸ ਨਿਸ਼ਾਨੇ ਪਿੱਛੇ ਚੱਲਿਆ ਜਾਂਦਾ ਹਾਂ ਭਈ ਮੈਂ ਕਿਵੇਂ ਉਸ ਗੱਲ ਨੂੰ ਹੱਥ ਪਾ ਲਵਾਂ, ਜਿਹ ਦੇ ਲਈ ਮਸੀਹ ਯਿਸੂ ਨੇ ਮੈਨੂੰ ਵੀ ਹੱਥ ਪਾਇਆ ਸੀ।
Говорю так не потому, чтобы я уже достиг, или усовершился; но стремлюсь, не достигну ли я, как достиг меня Христос Иисус.
13 ੧੩ ਹੇ ਭਰਾਵੋ ਮੈਂ ਆਪਣੇ ਲਈ ਇਹ ਨਹੀਂ ਸਮਝਦਾ ਜੋ ਮੈਂ ਅਜੇ ਹੱਥ ਪਾ ਲਿਆ ਹੈ ਪਰ ਐਨਾ ਹੈ ਜੋ ਮੈਂ ਪਿਛਲੀਆਂ ਗੱਲਾਂ ਨੂੰ ਭੁੱਲਾ ਕੇ ਅਤੇ ਉਨ੍ਹਾਂ ਗੱਲਾਂ ਲਈ ਜਿਹੜੀਆਂ ਅੱਗੇ ਹਨ ਅਗਾਹਾਂ ਵੱਧ ਕੇ,
Братия, я не почитаю себя достигшим; а только, забывая заднее и простираясь вперед,
14 ੧੪ ਨਿਸ਼ਾਨੇ ਵੱਲ ਦੌੜਿਆ ਜਾਂਦਾ ਹਾਂ ਭਈ ਉਸ ਉਪਰਲੇ ਸੱਦੇ ਦਾ ਇਨਾਮ ਲਵਾਂ ਜੋ ਪਰਮੇਸ਼ੁਰ ਦੀ ਵੱਲੋਂ ਮਸੀਹ ਯਿਸੂ ਵਿੱਚ ਹੈ।
стремлюсь к цели, к почести вышнего звания Божия во Христе Иисусе.
15 ੧੫ ਸੋ ਅਸੀਂ ਜਿੰਨੇ ਸਿਆਣੇ ਹਾਂ ਇਹੋ ਖ਼ਿਆਲ ਰੱਖੀਏ ਅਤੇ ਜੇ ਕਿਸੇ ਗੱਲ ਵਿੱਚ ਤੁਹਾਨੂੰ ਹੋਰ ਤਰ੍ਹਾਂ ਦਾ ਖ਼ਿਆਲ ਹੋਵੇ ਤਾਂ ਪਰਮੇਸ਼ੁਰ ਤੁਹਾਡੇ ਉੱਤੇ ਉਹ ਵੀ ਪਰਗਟ ਕਰ ਦੇਵੇਗਾ।
Итак, кто из нас совершен, так должен мыслить; если же вы о чем иначе мыслите, то и это Бог вам откроет.
16 ੧੬ ਪਰ ਜਿੱਥੋਂ ਤੱਕ ਅਸੀਂ ਪਹੁੰਚੇ ਹਾਂ ਉਸੇ ਦੇ ਅਨੁਸਾਰ ਚੱਲੀਏ।
Впрочем, до чего мы достигли, так и должны мыслить и по тому правилу жить.
17 ੧੭ ਹੇ ਭਰਾਵੋ, ਤੁਸੀਂ ਰਲ ਕੇ ਮੇਰੀ ਰੀਸ ਕਰੋ ਅਤੇ ਉਨ੍ਹਾਂ ਵੱਲ ਧਿਆਨ ਰੱਖੋ ਜੋ ਇਹੋ ਜਿਹੀ ਚਾਲ ਚੱਲਦੇ ਹਨ ਜਿਵੇਂ ਅਸੀਂ ਤੁਹਾਡੇ ਲਈ ਨਮੂਨੇ ਹਾਂ।
Подражайте, братия, мне и смотрите на тех, которые поступают по образу, какой имеете в нас.
18 ੧੮ ਕਿਉਂਕਿ ਬਹੁਤੇ ਅਜਿਹੇ ਚੱਲਣ ਵਾਲੇ ਹਨ ਜਿੰਨ੍ਹਾ ਦੀ ਗੱਲ ਕਈ ਵਾਰ ਮੈਂ ਤੁਹਾਡੇ ਨਾਲ ਕੀਤੀ ਹੈ ਅਤੇ ਹੁਣ ਵੀ ਹੰਝੂਆਂ ਨਾਲ ਆਖਦਾ ਹਾਂ ਜੋ ਓਹ ਮਸੀਹ ਦੀ ਸਲੀਬ ਦੇ ਵੈਰੀ ਹਨ।
Ибо многие, о которых я часто говорил вам, а теперь даже со слезами говорю, поступают как враги креста Христова.
19 ੧੯ ਜਿਨ੍ਹਾਂ ਦਾ ਅੰਤ ਬਿਨਾਸ ਹੈ, ਜਿਹਨਾਂ ਦਾ ਈਸ਼ਵਰ ਢਿੱਡ ਹੈ, ਜਿਨ੍ਹਾਂ ਦਾ ਘਮੰਡ ਆਪਣੀ ਸ਼ਰਮ ਉੱਤੇ ਹੈ, ਜਿਨ੍ਹਾਂ ਦਾ ਮਨ ਪ੍ਰਿਥਵੀ ਦੀਆਂ ਵਸਤਾਂ ਉੱਤੇ ਲੱਗਿਆ ਹੋਇਆ ਹੈ।
Их конец - погибель, их бог - чрево, и слава их - в сраме, они мыслят о земном.
20 ੨੦ ਕਿਉਂ ਜੋ ਅਸੀਂ ਸਵਰਗ ਦੀ ਪਰਜਾ ਹਾਂ ਜਿੱਥੋਂ ਅਸੀਂ ਇੱਕ ਮੁਕਤੀਦਾਤੇ ਅਰਥਾਤ ਪ੍ਰਭੂ ਯਿਸੂ ਮਸੀਹ ਦੀ ਉਡੀਕ ਵੀ ਕਰਦੇ ਹਾਂ।
Наше же жительство - на небесах, откуда мы ожидаем и Спасителя, Господа нашего Иисуса Христа,
21 ੨੧ ਜਿਹੜਾ ਆਪਣੀ ਸ਼ਕਤੀ ਦੇ ਅਨੁਸਾਰ ਜਿਹ ਦੇ ਨਾਲ ਉਹ ਸਭਨਾਂ ਵਸਤਾਂ ਨੂੰ ਆਪਣੇ ਵੱਸ ਵਿੱਚ ਕਰ ਸਕਦਾ ਹੈ ਸਾਡੇ ਨਿਮਾਣੇ ਸਰੀਰ ਨੂੰ ਬਦਲ ਕੇ ਆਪਣੇ ਤੇਜ ਦੇ ਸਰੀਰ ਦੀ ਤਰ੍ਹਾਂ ਬਣਾਵੇਗਾ।
Который уничиженное тело наше преобразит так, что оно будет сообразно славному телу Его, силою, которою Он действует и покоряет Себе все.

< ਫਿਲਿੱਪੀਆਂ ਨੂੰ 3 >