< ਕਹਾਉਤਾਂ 11 >

1 ਛਲ ਵਾਲੀ ਤੱਕੜੀ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰੰਤੂ ਪੂਰੇ ਤੋਲ ਤੋਂ ਉਹ ਪਰਸੰਨ ਹੁੰਦਾ ਹੈ।
מֹאזְנֵ֣י מִ֭רְמָה תֹּועֲבַ֣ת יְהוָ֑ה וְאֶ֖בֶן שְׁלֵמָ֣ה רְצֹונֹֽו׃
2 ਹੰਕਾਰ ਦੇ ਨਾਲ ਨਿਰਾਦਰ ਆਉਂਦਾ ਹੈ, ਪਰ ਨਿਮਰਤਾ ਦੇ ਨਾਲ ਬੁੱਧ ਆਉਂਦੀ ਹੈ।
בָּֽא־זָ֭דֹון וַיָּבֹ֣א קָלֹ֑ון וְֽאֶת־צְנוּעִ֥ים חָכְמָֽה׃
3 ਸਿੱਧਿਆਂ ਦੀ ਖ਼ਰਾਈ ਉਹਨਾਂ ਦੀ ਅਗਵਾਈ ਕਰੇਗੀ, ਪਰ ਕਪਟੀਆਂ ਦੀ ਟੇਢੀ ਚਾਲ ਉਨ੍ਹਾਂ ਦਾ ਨਾਸ ਕਰੇਗੀ।
תֻּמַּ֣ת יְשָׁרִ֣ים תַּנְחֵ֑ם וְסֶ֖לֶף בֹּוגְדִ֣ים וְשַׁדָּם (יְשָׁדֵּֽם)׃
4 ਕਹਿਰ ਦੇ ਦਿਨ ਧਨ ਤੋਂ ਕੁਝ ਲਾਭ ਨਹੀਂ ਹੁੰਦਾ, ਪਰ ਨੇਕੀ ਦੇ ਕੰਮ ਮੌਤ ਤੋਂ ਬਚਾ ਲੈਂਦੇ ਹਨ।
לֹא־יֹועִ֣יל הֹ֭ון בְּיֹ֣ום עֶבְרָ֑ה וּ֝צְדָקָ֗ה תַּצִּ֥יל מִמָּֽוֶת׃
5 ਖਰੇ ਮਨੁੱਖ ਦਾ ਰਾਹ ਧਾਰਮਿਕਤਾ ਦੇ ਕਾਰਨ ਸਿੱਧਾ ਰਹਿੰਦਾ ਹੈ, ਪਰ ਦੁਸ਼ਟ ਮਨੁੱਖ ਆਪਣੀ ਦੁਸ਼ਟਤਾਈ ਨਾਲ ਹੀ ਡਿੱਗ ਪੈਂਦਾ ਹੈ।
צִדְקַ֣ת תָּ֭מִים תְּיַשֵּׁ֣ר דַּרְכֹּ֑ו וּ֝בְרִשְׁעָתֹ֗ו יִפֹּ֥ל רָשָֽׁע׃
6 ਸਿੱਧਿਆਂ ਦੀ ਸਿਧਿਆਈ ਉਹਨਾਂ ਨੂੰ ਛੁਡਾਉਂਦੀ ਹੈ, ਪਰ ਛਲੀਏ ਆਪਣੀ ਹੀ ਲੋਚ ਵਿੱਚ ਫਸ ਜਾਂਦੇ ਹਨ।
צִדְקַ֣ת יְ֭שָׁרִים תַּצִּילֵ֑ם וּ֝בְהַוַּ֗ת בֹּגְדִ֥ים יִלָּכֵֽדוּ׃
7 ਜਦ ਦੁਸ਼ਟ ਮਰਦਾ ਹੈ, ਤਦ ਉਹ ਦੀ ਆਸ ਵੀ ਮਿਟ ਜਾਂਦੀ ਹੈ, ਅਤੇ ਬੁਰਿਆਰਾਂ ਦੀ ਆਸ ਦਾ ਨਾਸ ਹੋ ਜਾਂਦਾ ਹੈ।
בְּמֹ֤ות אָדָ֣ם רָ֭שָׁע תֹּאבַ֣ד תִּקְוָ֑ה וְתֹוחֶ֖לֶת אֹונִ֣ים אָבָֽדָה׃
8 ਧਰਮੀ ਬਿਪਤਾ ਤੋਂ ਛੁਡਾਇਆ ਜਾਂਦਾ ਹੈ, ਪਰ ਦੁਸ਼ਟ ਉਸੇ ਵਿੱਚ ਫਸ ਜਾਂਦਾ ਹੈ।
צַ֭דִּיק מִצָּרָ֣ה נֶחֱלָ֑ץ וַיָּבֹ֖א רָשָׁ֣ע תַּחְתָּֽיו׃
9 ਕੁਧਰਮੀ ਆਪਣੇ ਮੂੰਹ ਨਾਲ ਆਪਣੇ ਗੁਆਂਢੀ ਦਾ ਨਾਸ ਕਰਦਾ ਹੈ, ਪਰ ਧਰਮੀ ਗਿਆਨ ਦੇ ਕਾਰਨ ਛੁਡਾਏ ਜਾਂਦੇ ਹਨ।
בְּפֶ֗ה חָ֭נֵף יַשְׁחִ֣ת רֵעֵ֑הוּ וּ֝בְדַ֗עַת צַדִּיקִ֥ים יֵחָלֵֽצוּ׃
10 ੧੦ ਜਦ ਧਰਮੀਆਂ ਨੂੰ ਸੁੱਖ ਹੁੰਦਾ ਹੈ, ਤਦ ਨਗਰ ਦੇ ਲੋਕ ਪ੍ਰਸੰਨ ਹੁੰਦੇ ਹਨ, ਪਰ ਜਦ ਦੁਸ਼ਟਾਂ ਦਾ ਨਾਸ ਹੁੰਦਾ, ਤਾਂ ਜੈਕਾਰੇ ਹੁੰਦੇ ਹਨ!
בְּט֣וּב צַ֭דִּיקִים תַּעֲלֹ֣ץ קִרְיָ֑ה וּבַאֲבֹ֖ד רְשָׁעִ֣ים רִנָּֽה׃
11 ੧੧ ਸਚਿਆਰਾਂ ਦੀਆਂ ਅਸੀਸਾਂ ਨਾਲ ਨਗਰ ਦਾ ਵਾਧਾ ਹੁੰਦਾ ਹੈ, ਪਰ ਦੁਸ਼ਟਾਂ ਦੇ ਬੋਲਾਂ ਨਾਲ ਉਹ ਢਹਿ ਜਾਂਦਾ ਹੈ।
בְּבִרְכַּ֣ת יְ֭שָׁרִים תָּר֣וּם קָ֑רֶת וּבְפִ֥י רְ֝שָׁעִ֗ים תֵּהָרֵֽס׃
12 ੧੨ ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਨਿਰਬੁੱਧ ਹੈ, ਪਰ ਸਮਝਦਾਰ ਪੁਰਸ਼ ਚੁੱਪ ਰਹਿੰਦਾ ਹੈ।
בָּז־לְרֵעֵ֥הוּ חֲסַר־לֵ֑ב וְאִ֖ישׁ תְּבוּנֹ֣ות יַחֲרִֽישׁ׃
13 ੧੩ ਲੁਤਰਾ ਮਨੁੱਖ ਦੂਜਿਆਂ ਦੀਆਂ ਗੁਪਤ ਗੱਲਾਂ ਨੂੰ ਪ੍ਰਗਟ ਕਰਦਾ ਹੈ, ਪਰ ਭਰੋਸੇਮੰਦ ਮਨੁੱਖ ਗੱਲ ਨੂੰ ਲੁਕੋ ਰੱਖਦਾ ਹੈ।
הֹולֵ֣ךְ רָ֭כִיל מְגַלֶּה־סֹּ֑וד וְנֶאֱמַן־ר֝֗וּחַ מְכַסֶּ֥ה דָבָֽר׃
14 ੧੪ ਜਿੱਥੇ ਅਗਵਾਈ ਨਹੀਂ ਹੁੰਦੀ ਉੱਥੇ ਲੋਕ ਡਿੱਗ ਪੈਂਦੇ ਹਨ, ਪਰ ਬਹੁਤੇ ਸਲਾਹਕਾਰਾਂ ਨਾਲ ਬਚਾਓ ਹੁੰਦਾ ਹੈ।
בְּאֵ֣ין תַּ֭חְבֻּלֹות יִפָּל־עָ֑ם וּ֝תְשׁוּעָ֗ה בְּרֹ֣ב יֹועֵֽץ׃
15 ੧੫ ਜਿਹੜਾ ਪਰਾਏ ਮਨੁੱਖ ਦਾ ਜ਼ਮਾਨਤੀ ਬਣੇ, ਉਹ ਵੱਡਾ ਦੁੱਖੀ ਹੁੰਦਾ ਹੈ, ਪਰ ਜਿਹੜਾ ਜ਼ਮਾਨਤ ਲੈਣ ਤੋਂ ਘਿਰਣਾ ਕਰਦਾ ਹੈ, ਉਹ ਸੁਖੀ ਰਹਿੰਦਾ ਹੈ।
רַע־יֵ֭רֹועַ כִּי־עָ֣רַב זָ֑ר וְשֹׂנֵ֖א תֹקְעִ֣ים בֹּוטֵֽחַ׃
16 ੧੬ ਦਯਾਵਾਨ ਇਸਤਰੀ ਦਾ ਆਦਰ ਹੁੰਦਾ ਹੈ, ਪਰ ਨਿਰਦਈ ਪੁਰਸ਼ ਧਨ ਦੇ ਪਿੱਛੇ ਲੱਗਿਆ ਰਹਿੰਦਾ ਹੈ।
אֵֽשֶׁת־חֵ֭ן תִּתְמֹ֣ךְ כָּבֹ֑וד וְ֝עָרִיצִ֗ים יִתְמְכוּ־עֹֽשֶׁר׃
17 ੧੭ ਦਿਆਲੂ ਆਪਣੀ ਜਾਨ ਦਾ ਭਲਾ ਕਰਦਾ ਹੈ, ਪਰ ਜਿਹੜਾ ਨਿਰਦਈ ਹੈ ਉਹ ਆਪਣੇ ਹੀ ਸਰੀਰ ਨੂੰ ਦੁੱਖ ਦਿੰਦਾ ਹੈ।
גֹּמֵ֣ל נַ֭פְשֹׁו אִ֣ישׁ חָ֑סֶד וְעֹכֵ֥ר שְׁ֝אֵרֹ֗ו אַכְזָרִֽי׃
18 ੧੮ ਦੁਸ਼ਟ ਝੂਠ ਦੀ ਮਜ਼ਦੂਰੀ ਲੈਂਦਾ ਹੈ, ਪਰ ਜਿਹੜਾ ਧਰਮ ਬੀਜਦਾ ਹੈ, ਉਹ ਨੂੰ ਸੱਚ ਦਾ ਫਲ ਮਿਲਦਾ ਹੈ।
רָשָׁ֗ע עֹשֶׂ֥ה פְעֻלַּת־שָׁ֑קֶר וְזֹרֵ֥עַ צְ֝דָקָ֗ה שֶׂ֣כֶר אֱמֶֽת׃
19 ੧੯ ਸਚਿਆਰ ਮਨੁੱਖ ਜੀਵਨ ਨੂੰ ਪ੍ਰਾਪਤ ਕਰਦਾ ਹੈ, ਪਰ ਜਿਹੜਾ ਬੁਰਿਆਈ ਦਾ ਪਿੱਛਾ ਕਰਦਾ ਹੈ, ਉਹ ਆਪਣੀ ਮੌਤ ਦਾ ਪਿੱਛਾ ਕਰਦਾ ਹੈ।
כֵּן־צְדָקָ֥ה לְחַיִּ֑ים וּמְרַדֵּ֖ף רָעָ֣ה לְמֹותֹֽו׃
20 ੨੦ ਜਿਹੜੇ ਮਨ ਦੇ ਟੇਢੇ ਹਨ ਉਹਨਾਂ ਕੋਲੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਖਰੀ ਚਾਲ ਵਾਲਿਆਂ ਤੋਂ ਉਹ ਪਰਸੰਨ ਹੁੰਦਾ ਹੈ।
תֹּועֲבַ֣ת יְ֭הוָה עִקְּשֵׁי־לֵ֑ב וּ֝רְצֹונֹ֗ו תְּמִ֣ימֵי דָֽרֶךְ׃
21 ੨੧ ਇਹ ਗੱਲ ਪੱਕੀ ਹੈ ਕਿ ਦੁਸ਼ਟ ਦੰਡ ਬਿਨ੍ਹਾਂ ਨਾ ਛੁੱਟੇਗਾ, ਪਰ ਧਰਮੀ ਦੀ ਅੰਸ ਛੁਡਾਈ ਜਾਵੇਗੀ।
יָ֣ד לְ֭יָד לֹא־יִנָּ֣קֶה רָּ֑ע וְזֶ֖רַע צַדִּיקִ֣ים נִמְלָֽט׃
22 ੨੨ ਜਿਵੇਂ ਸੂਰ ਦੇ ਨੱਕ ਵਿੱਚ ਸੋਨੇ ਦੀ ਨੱਥ, ਤਿਵੇਂ ਹੀ ਰੂਪਵੰਤ ਇਸਤਰੀ ਹੈ ਜੋ ਵਿਵੇਕਹੀਣ ਹੈ।
נֶ֣זֶם זָ֭הָב בְּאַ֣ף חֲזִ֑יר אִשָּׁ֥ה יָ֝פָ֗ה וְסָ֣רַת טָֽעַם׃
23 ੨੩ ਧਰਮੀ ਦੀ ਲਾਲਸਾ ਹਮੇਸ਼ਾ ਭਲਿਆਈ ਦੀ ਹੁੰਦੀ ਹੈ, ਪਰ ਦੁਸ਼ਟਾਂ ਦੀ ਆਸ ਦਾ ਫਲ ਕਹਿਰ ਹੁੰਦਾ ਹੈ।
תַּאֲוַ֣ת צַדִּיקִ֣ים אַךְ־טֹ֑וב תִּקְוַ֖ת רְשָׁעִ֣ים עֶבְרָֽה׃
24 ੨੪ ਕੋਈ ਤਾਂ ਵੰਡਦਾ ਹੈ ਫਿਰ ਵੀ ਉਹ ਦਾ ਮਾਲ ਵੱਧਦਾ ਹੈ, ਅਤੇ ਕੋਈ ਜੋਗ ਖ਼ਰਚ ਤੋਂ ਸਰਫ਼ਾ ਕਰਦਾ ਹੈ ਤੇ ਕੰਗਾਲ ਹੀ ਰਹਿੰਦਾ ਹੈ।
יֵ֣שׁ מְ֭פַזֵּר וְנֹוסָ֥ף עֹ֑וד וְחֹושֵׂ֥ךְ מִ֝יֹּ֗שֶׁר אַךְ־לְמַחְסֹֽור׃
25 ੨੫ ਦਾਨੀ ਮਨੁੱਖ ਫਲਵੰਤ ਹੋ ਜਾਂਦਾ ਹੈ, ਅਤੇ ਜੋ ਦੂਜਿਆਂ ਦੀ ਖੇਤੀ ਸਿੰਜਦਾ ਹੈ, ਉਸ ਦੀ ਵੀ ਸਿੰਜੀ ਜਾਵੇਗੀ।
נֶֽפֶשׁ־בְּרָכָ֥ה תְדֻשָּׁ֑ן וּ֝מַרְוֶ֗ה גַּם־ה֥וּא יֹורֶֽא׃
26 ੨੬ ਜਿਹੜਾ ਅਨਾਜ ਨੂੰ ਦੱਬ ਕੇ ਰੱਖਦਾ ਹੈ, ਉਹ ਨੂੰ ਤਾਂ ਲੋਕ ਫਿਟਕਾਰਦੇ ਹਨ, ਪਰ ਜਿਹੜਾ ਉਸ ਨੂੰ ਵੇਚਦਾ ਹੈ, ਉਹ ਨੂੰ ਅਸੀਸਾਂ ਦਿੰਦੇ ਹਨ।
מֹ֣נֵֽעַ בָּ֭ר יִקְּבֻ֣הוּ לְאֹ֑ום וּ֝בְרָכָ֗ה לְרֹ֣אשׁ מַשְׁבִּֽיר׃
27 ੨੭ ਜਿਹੜਾ ਜਤਨ ਨਾਲ ਭਲਿਆਈ ਨੂੰ ਭਾਲਦਾ, ਉਹ ਕਿਰਪਾ ਨੂੰ ਲੱਭਦਾ ਹੈ, ਪਰ ਜਿਹੜਾ ਬੁਰਿਆਈ ਨੂੰ ਭਾਲਦਾ ਹੈ, ਉਹ ਉਸੇ ਦੇ ਉੱਤੇ ਆ ਪਵੇਗੀ।
שֹׁ֣חֵֽר טֹ֭וב יְבַקֵּ֣שׁ רָצֹ֑ון וְדֹרֵ֖שׁ רָעָ֣ה תְבֹואֶֽנּוּ׃
28 ੨੮ ਜਿਹੜਾ ਆਪਣੇ ਧਨ ਉੱਤੇ ਆਸਰਾ ਰੱਖਦਾ ਹੈ ਉਹ ਡਿੱਗ ਪਵੇਗਾ, ਪਰ ਧਰਮੀ ਹਰੇ ਪੱਤੇ ਵਾਂਗੂੰ ਲਹਿਲਹਾਉਣਗੇ।
בֹּוטֵ֣חַ בְּ֭עָשְׁרֹו ה֣וּא יִפֹּ֑ל וְ֝כֶעָלֶ֗ה צַדִּיקִ֥ים יִפְרָֽחוּ׃
29 ੨੯ ਜਿਹੜਾ ਆਪਣੇ ਟੱਬਰ ਨੂੰ ਦੁਖੀ ਕਰਦਾ ਹੈ ਉਹ ਹਵਾ ਨੂੰ ਵਿਰਸੇ ਵਿੱਚ ਲਵੇਗਾ, ਅਤੇ ਮੂਰਖ ਬੁੱਧਵਾਨ ਦਾ ਦਾਸ ਹੋਵੇਗਾ।
עֹוכֵ֣ר בֵּ֭יתֹו יִנְחַל־ר֑וּחַ וְעֶ֥בֶד אֱ֝וִ֗יל לַחֲכַם־לֵֽב׃
30 ੩੦ ਧਰਮੀ ਦਾ ਫਲ ਜੀਵਨ ਦਾ ਰੁੱਖ ਹੈ, ਅਤੇ ਜਿਹੜਾ ਬੁੱਧਵਾਨ ਹੈ ਉਹ ਲੋਕਾਂ ਦੇ ਮਨਾਂ ਨੂੰ ਮੋਹ ਲੈਂਦਾ ਹੈ।
פְּֽרִי־צַ֭דִּיק עֵ֣ץ חַיִּ֑ים וְלֹקֵ֖חַ נְפָשֹׂ֣ות חָכָֽם׃
31 ੩੧ ਵੇਖੋ, ਧਰਮੀ ਵੀ ਇਸ ਧਰਤੀ ਉੱਤੇ ਆਪਣਾ ਫਲ ਭੋਗਦੇ ਹਨ, ਤਾਂ ਦੁਸ਼ਟ ਅਤੇ ਪਾਪੀ ਕਿੰਨ੍ਹਾਂ ਵਧੀਕ ਭੋਗਣਗੇ!
הֵ֣ן צַ֭דִּיק בָּאָ֣רֶץ יְשֻׁלָּ֑ם אַ֝֗ף כִּֽי־רָשָׁ֥ע וְחֹוטֵֽא׃

< ਕਹਾਉਤਾਂ 11 >